2 Reis 15
Punjabi Bible (GL_PUNJABI) vs ARA
ARA Almeida Revista e Atualizada 1993
1 ਅਜ਼ਰਯਾਹ ਦਾ ਯਹੂਦਾਹ ਤੇ ਰਾਜ ਇਸਰਾਏਲ ਦੇ ਪਾਤਸ਼ਾਹ ਯਾਰਾਬੁਆਮ ਦੇ 27ਵਰ੍ਹੇ ਯਹੂਦਾਹ ਦੇ ਪਾਤਸ਼ਾਹ ਅਮਸਯਾਹ ਦਾ ਪੁੱਤਰ ਅਜ਼ਰਯਾਹ ਰਾਜ ਕਰਨ ਲੱਗਾ।"
1 No vigésimo sétimo ano de Jeroboão, rei de Israel, começou a reinar Azarias, filho de Amazias, rei de Judá.
2 ਅਜ਼ਰਯਾਹ ਨੇ ਜਦੋਂ ਰਾਜ ਸੰਭਾਲਿਆ ਤਦ ਉਹ 16ਵਰ੍ਹਿਆਂ ਦਾ ਸੀ। ਉਸ ਨੇ ਯਰੂਸ਼ਲਮ ਵਿੱਚ 52 ਵਰ੍ਹੇ ਰਾਜ ਕੀਤਾ ਉਸ ਦੀ ਮਾਂ ਦਾ ਨਾਂ ਯਕਾਲਯਾਹ ਸੀ ਜੋ ਯਰੂਸ਼ਲਮ ਦੀ ਸੀ।"
2 Tinha dezesseis anos quando começou a reinar e cinquenta e dois anos reinou em Jerusalém. Era o nome de sua mãe Jecolias, de Jerusalém.
3 ਜੋ ਕੁਝ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਅਜ਼ਰਯਾਹ ਨੇ ਉਹੀ ਕੁਝ ਕੀਤਾ ਜਿਵੇਂ ਉਸ ਦੇ ਪਿਤਾ ਅਮਸਯਾਹ ਨੇ ਵੀ ਕੀਤਾ ਸੀ। ਅਜ਼ਰਯਾਹ ਆਪਣੇ ਪਿਤਾ ਅਮਸਯਾਹ ਦੇ ਨਕਸ਼ੇ ਕਦਮ ਤੇ ਚੱਲਿਆ।"
3 Ele fez o que era reto perante o Senhor , segundo tudo o que fizera Amazias, seu pai.
4 ਪਰ ਇਸਨੇ ਵੀ ਉੱਚੀਆਂ ਥਾਵਾਂ ਨੂੰ ਨਾ ਢਾਹਿਆ। ਲੋਕ ਅਜੇ ਵੀ ਉੱਚੀਆਂ ਥਾਵਾਂ ਤੇ ਬਲੀਆਂ ਚੜ੍ਹਾਉਂਦੇ ਅਤੇ ਧੂਪ ਧੁਖਾਉਂਦੇ ਸਨ।"
4 Tão somente os altos não se tiraram; o povo ainda sacrificava e queimava incenso nos altos.
5 ਯਹੋਵਾਹ ਨੇ ਅਜ਼ਰਯਾਹ ਪਾਤਸ਼ਾਹ ਨੂੰ ਅਜਿਹਾ ਮਾਰਿਆ ਕਿ ਉਹ ਆਪਣੇ ਮਰਨ ਕਾਲ ਤੀਕ ਕੋੜ੍ਹੀ ਰਿਹਾ। ਉਹ ਇੱਕ ਅਲੱਗ ਘਰ ਵਿੱਚ ਰਹਿੰਦਾ ਅਤੇ ਪਾਤਸ਼ਾਹ ਦਾ ਪੁੱਤਰ ਯੋਥਾਮ ਘਰ ਦੀ ਦੇਖਭਾਲ ਅਤੇ ਲੋਕਾਂ ਦਾ ਨਿਆਉਂ ਕਰਦਾ ਸੀ।"
5 O Senhor feriu ao rei, e este ficou leproso até ao dia da sua morte e habitava numa casa separada. Jotão, filho do rei, tinha o cargo da casa e governava o povo da terra.
6 ਅਜ਼ਰਯਾਹ ਨੇ ਵੀ ਜੋ ਮਹਾਨ ਕਾਰਜ ਕੀਤੇ ਉਹ ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਗਿਆ।"
6 Ora, os mais atos de Azarias e tudo o que fez, porventura, não estão escritos no Livro da História dos Reis de Judá?
7 ਜਦੋਂ ਅਜ਼ਰਯਾਹ ਦੀ ਮੌਤ ਹੋਈ ਤਾਂ ਉਸ ਨੂੰ ਦਾਊਦ ਦੇ ਸ਼ਹਿਰ ਆਪਣੇ ਪੁਰਖਿਆਂ ਦੇ ਕੋਲ ਦਫ਼ਨਾਇਆ ਗਿਆ। ਅਤੇ ਉਸ ਦੇ ਮਰਨ ਉਪਰੰਤ ਉਸਦਾ ਪੁੱਤਰ ਯੋਥਾਮ ਨਵਾਂ ਪਾਤਸ਼ਾਹ ਬਣਿਆ।"
7 Descansou Azarias com seus pais, e o sepultaram junto a seus pais, na Cidade de Davi; e Jotão, seu filho, reinou em seu lugar.
8 ਇਸਰਾਏਲ ਉੱਪਰ ਜ਼ਕਰਯਾਹ ਦਾ ਥੋੜੀ ਦੇਰ ਰਾਜ ਕਰਨਾ ਯਾਰਾਬੁਆਮ ਦੇ ਪੁੱਤਰ ਜ਼ਕਰਯਾਹ ਨੇ ਸਾਮਰਿਯਾ ਵਿੱਚ ਇਸਰਾਏਲ ਉੱਪਰ ਛੇ ਮਹੀਨਿਆਂ ਲਈ ਰਾਜ ਕੀਤਾ। ਉਸ ਨੇ ਅਜ਼ਰਯਾਹ ਦੇ ਯਹੂਦਾਹ ਵਿੱਚ 38ਵੇਂ ਵਰ੍ਹੇ ਵਿੱਚ ਰਾਜ ਕਰਨਾ ਸ਼ੁਰੂ ਕੀਤਾ।"
8 No trigésimo oitavo ano de Azarias, rei de Judá, reinou Zacarias, filho de Jeroboão, sobre Israel, em Samaria, seis meses.
9 ਜ਼ਕਰਯਾਹ ਨੇ ਉਹ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਮਾੜੇ ਸਨ। ਉਸ ਨੇ ਵੀ ਆਪਣੇ ਪੁਰਖਿਆਂ ਵਾਂਗ ਗ਼ਲਤ ਕੰਮ ਕੀਤੇ। ਉਸ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਪਾਪਾਂ ਤੋਂ ਮੂੰਹ ਨਾ ਮੋੜਿਆ ਜੋ ਉਸ ਨੇ ਇਸਰਾਏਲ ਤੋਂ ਕਰਵਾਏ ਸਨ।"
9 Fez o que era mau perante o Senhor , como tinham feito seus pais; não se apartou dos pecados de Jeroboão, filho de Nebate, que fez pecar a Israel.
10 ਤਦ ਯਾਬੇਸ਼ ਦੇ ਪੁੱਤਰ ਸ਼ੱਲੁਮ ਨੇ ਉਸ ਦੇ ਵਿਰੁੱਧ ਮਤਾ ਪਕਾਇਆ ਉਸ ਨੇ ਉਸ ਨੂੰ ਹੇਠਾਂ ਧੱਕ ਦਿੱਤਾ ਅਤੇ ਉਸ ਨੂੰ ਖੁਲੇਆਮ ਮਾਰਕੇ ਉਸਦੀ ਥਾਵੇਂ ਖੁਦ ਰਾਜ ਕਰਨ ਲੱਗ ਪਿਆ।"
10 Salum, filho de Jabes, conspirou contra ele, feriu-o diante do povo, matou-o e reinou em seu lugar.
11 ਜ਼ਕਰਯਾਹ ਨੇ ਹੋਰ ਜੋ ਵੀ ਕਾਰਜ ਕੀਤੇ ਉਹ ਇਸਰਾਏਲ ਦੇ ਰਾਜਿਆਂ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹਨ"
11 Quanto aos mais atos de Zacarias, eis que estão escritos no Livro da História dos Reis de Israel.
12 ਇਸ ਤਰ੍ਹਾਂ ਯਹੋਵਾਹ ਦੇ ਬਚਨ ਸੱਚ ਹੋਏ। ਯਹੋਵਾਹ ਨੇ ਯੇਹੂ ਨੂੰ ਆਖਿਆ ਸੀ ਕਿ ਉਸਦੀਆਂ ਚਾਰ ਪੀੜੀਆਂ ਇਸਰਾਏਲ ਦੀ ਰਾਜ ਗੱਦੀ ਉੱਪਰ ਬੈਠਣਗੀਆਂ।"
12 Esta foi a palavra que o Senhor falou a Jeú: Teus filhos, até à quarta geração, se assentarão no trono de Israel. E assim sucedeu.
13 ਇਸਰਾਏਲ ਉੱਪਰ ਸ਼ੱਲੁਮ ਦਾ ਥੋੜੀ ਦੇਰ ਰਾਜ ਕਰਨਾ ਯਹੂਦਾਹ ਦੇ ਪਾਤਸ਼ਾਹ ਉਜ਼ੀਯਾਹ ਦੇ 39ਵਰ੍ਹੇ ਯਾਬੇਸ਼ ਦਾ ਪੁੱਤਰ ਸ਼ੱਲੁਮ ਰਾਜ ਕਰਨ ਲੱਗਾ ਅਤੇ ਉਸ ਨੇ ਸਾਮਰਿਯਾ ਵਿੱਚ ਇੱਕ ਮਹੀਨਾ ਰਾਜ ਕੀਤਾ।"
13 Salum, filho de Jabes, começou a reinar no trigésimo nono ano de Uzias, rei de Judá; e reinou durante um mês em Samaria.
14 ਤਦ ਗਾਦੀ ਦਾ ਪੁੱਤਰ ਮਨਹੇਮ ਤਿਰਸਾਹ ਤੋਂ ਆਇਆ ਅਤੇ ਸਾਮਰਿਯਾ ਵਿੱਚ ਵੜ ਗਿਆ। ਮਨਹੇਮ ਨੇ ਯਾਬੇਸ਼ ਦੇ ਪੁੱਤਰ ਸ਼ੱਲੁਮ ਨੂੰ ਮਾਰ ਸੁੱਟਿਆ ਅਤੇ ਉਸ ਨੂੰ ਮਾਰਨ ਬਾਅਦ ਉਹ ਆਪ ਪਾਤਸ਼ਾਹ ਬਣ ਗਿਆ।"
14 Subindo de Tirza, Menaém, filho de Gadi, veio a Samaria, feriu ali a Salum, filho de Jabes, matou-o e reinou em seu lugar.
15 ਸ਼ੱਲੁਮ ਦੀ ਬਾਕੀ ਸਾਰੀ ਵਾਰਤਾ ਅਤੇ ਜੋ ਮਤਾ ਉਸ ਨੇ ਜ਼ਕਰਯਾਹ ਦੇ ਵਿਰੁੱਧ ਬਣਾਇਆ ਉਹ ਸਭ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਦਰਜ ਹੈ।"
15 Quanto aos mais atos de Salum e a conspiração que fez, eis que estão escritos no Livro da História dos Reis de Israel.
16 ਮਨਹੇਮ ਦਾ ਇਸਰਾਏਲ ਉੱਪਰ ਰਾਜ ਸ਼ੱਲੁਮ ਦੀ ਮੌਤ ਤੋਂ ਬਾਅਦ, ਮਨਹੇਮ ਨੇ ਤਿਫ਼ਸਾਹ, ਜੋ ਸ਼ਹਿਰ ਵਿੱਚ ਸਨ ਅਤੇ ਇਸਦੇ ਆਸ-ਪਾਸ ਦੇ ਖੇਤਾਂ ਉੱਤੇ ਹਮਲਾ ਕਰ ਦਿੱਤਾ, ਕਿਉਂ ਕਿ ਲੋਕਾ ਨੇ ਉਸਦੀ ਖਾਤਰ ਸ਼ਹਿਰ ਦੇ ਫ਼ਾਟਕ ਨਹੀਂ ਖੋਲ੍ਹੇ, ਉਸ ਨੇ ਉਨ੍ਹਾਂ ਨੂੰ ਹਰਾ ਦਿੱਤਾ ਅਤੇ ਤਿਫ਼ਸਾਹ ਦੀਆਂ ਸਾਰੀਆਂ ਗਰਭਵਤੀ ਔਰਤਾਂ ਚੀਰ ਦਿੱਤੀਆਂ।"
16 Então, Menaém feriu a Tifsa e todos os que nela havia, como também seus limites desde Tirza. Porque não lha abriram, a devastou e todas as mulheres grávidas fez rasgar pelo ventre.
17 ਯਹੂਦਾਹ ਦੇ ਪਾਤਸ਼ਾਹ ਅਜ਼ਰਯਾਹ ਦੇ 39ਵਰ੍ਹੇ ਗਾਦੀ ਦਾ ਪੁੱਤਰ ਮਨਹੇਮ ਇਸਰਾਏਲ ਉੱਪਰ ਰਾਜ ਕਰਨ ਲੱਗਾ। ਉਸ ਨੇ ਸਾਮਰਿਯਾ ਵਿੱਚ 10 ਵਰ੍ਹੇ ਰਾਜ ਕੀਤਾ।"
17 Desde o trigésimo nono ano de Azarias, rei de Judá, Menaém, filho de Gadi, começou a reinar sobre Israel e reinou dez anos em Samaria.
18 ਮਨਹੇਮ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਮਾੜਾ ਸੀ। ਉਸ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਪਾਪਾਂ ਤੋਂ ਸਾਰੀ ਉਮਰ ਭਰ ਮੂੰਹ ਨਾ ਮੋੜਿਆ ਜਿਹੜੇ ਉਸ ਨੇ ਇਸਰਾਏਲ ਤੋਂ ਕਰਵਾਏ ਸਨ।"
18 Fez o que era mau perante o Senhor ; todos os seus dias, não se apartou dos pecados de Jeroboão, filho de Nebate, que fez pecar a Israel.
19 ਅੱਸ਼ੂਰ ਦਾ ਪਾਤਸ਼ਾਹ ਪੂਲ ਇਸਰਾਏਲ ਉੱਪਰ ਹਮਲਾ ਕਰਨ ਲਈ ਆਇਆ, ਤਾਂ ਮਨਹੇਮ ਨੇ ਪੂਲ ਨੂੰ 34,000 ਕਿਲੋ ਚਾਂਦੀ ਦਿੱਤੀ ਤਾਂ ਜੋ ਉਹ ਉਸਦੀ ਮਦਦ ਕਰੇ ਅਤੇ ਮਨਹੇਮ ਦਾ ਉਸ ਦੇ ਰਾਜ ਉੱਤੇ ਪਕੜ ਮਜਬੂਤ ਕਰ ਦੇਵੇ।"
19 Então, veio Pul, rei da Assíria, contra a terra; Menaém deu a Pul mil talentos de prata, para que este o ajudasse a consolidar o seu reino.
20 ਮਨਹੇਮ ਨੇ ਉਹ ਚਾਂਦੀ ਸਾਰੇ ਅਮੀਰ ਆਦਮੀਆਂ ਕੋਲੋਂ ਇਕੱਠੀ ਕਰ ਲਈ ਹਰ ਇੱਕ ਆਦਮੀ ਕੋਲੋਂ, ਉਸ ਨੇ 50 ਸ਼ੈਕਲ ਚਾਂਦੀ ਲਈ। ਤਾਂ ਕਿ ਉਹ ਇਹ ਪੈਸਾ ਅੱਸ਼ੂਰ ਦੇ ਪਾਤਸ਼ਾਹ ਨੂੰ ਦੇ ਸੱਕੇ। ਫੇਰ ਅੱਸ਼ੂਰ ਦਾ ਰਾਜਾ ਵਾਪਸ ਆਪਣੀ ਧਰਤੀ ਵੱਲ ਮੁੜਿਆ ਅਤੇ ਇਸਰਾਏਲ ਦੀ ਧਰਤੀ ਵਿੱਚ ਨਾ ਰਿਹਾ।"
20 Menaém arrecadou este dinheiro de Israel para pagar ao rei da Assíria, de todos os poderosos e ricos, cinquenta siclos de prata por cabeça; assim, voltou o rei da Assíria e não se demorou ali na terra.
21 ਮਨਹੇਮ ਨੇ ਜੋ ਵੀ ਮਹਾਨ ਕਾਰਜ ਕੀਤੇ ਉਹ ਇਸਰਾਏਲ ਦੇ ਇਤਹਾਸ ਦੀ ਪੋਥੀ ਵਿੱਚ ਲਿਖੇ ਗਏ।"
21 Quanto aos mais atos de Menaém e a tudo quanto fez, porventura, não estão escritos no Livro da História dos Reis de Israel?
22 ਮਨਹੇਮ ਮਰ ਗਿਆ ਤਾਂ ਉਸ ਨੂੰ ਉਸ ਦੇ ਪੁਰਖਿਆਂ ਨਾਲ ਦਫ਼ਨਾਇਆ ਗਿਆ। ਉਸ ਉਪਰੰਤ ਉਸਦਾ ਪੁੱਤਰ ਪਕਹਯਾਹ ਪਾਤਸ਼ਾਹ ਬਣਿਆ।"
22 Descansou Menaém com seus pais; e Pecaías, seu filho, reinou em seu lugar.
23 ਪਕਹਯਾਹ ਦਾ ਇਸਰਾਏਲ ਉੱਪਰ ਰਾਜ ਯਹੂਦਾਹ ਉੱਪਰ ਪਾਤਸ਼ਾਹ ਅਜ਼ਰਯਾਹ ਦੇ 50 ਵੇਂ ਵਰ੍ਹੇ ਵਿੱਚ ਮਨਹੇਮ ਦਾ ਪੁੱਤਰ ਪਕਹਯਾਹ ਸਾਮਰਿਯਾ ਤੋਂ ਇਸਰਾਏਲ ਉੱਪਰ ਰਾਜ ਕਰਨ ਲੱਗਾ ਅਤੇ ਉਸ ਨੇ ਦੋ ਸਾਲ ਰਾਜ ਕੀਤਾ।"
23 No quinquagésimo ano de Azarias, rei de Judá, começou a reinar Pecaías, filho de Menaém; e reinou sobre Israel, em Samaria, dois anos.
24 ਪਕਹਯਾਹ ਨੇ ਵੀ ਉਹੀ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਬੁਰੇ ਸਨ। ਪਕਹਯਾਹ ਵੀ ਨਬਾਟ ਦੇ ਪੁੱਤਰ ਯਾਰਾਬੁਆਮ ਵਾਂਗ ਜਿਸਨੇ ਇਸਰਾਏਲ ਤੋਂ ਪਾਪ ਕਰਵਾਇਆ, ਵਾਂਗ ਪਾਪ ਕਰਨ ਤੋਂ ਬਾਜ ਨਾ ਆਇਆ।"
24 Fez o que era mau perante o Senhor ; não se apartou dos pecados de Jeroboão, filho de Nebate, que fez pecar a Israel.
25 ਰਮਲਯਾਹ ਦੇ ਪੁੱਤਰ ਪਕਹ ਨੇ ਜੋ ਉਸਦੀ ਸੈਨਾ ਦਾ ਕਮਾਂਡਰ ਸੀ, ਉਸ ਦੇ ਵਿਰੁੱਧ ਮਤਾ ਪਕਾਇਆ ਅਤੇ ਸਾਮਰਿਯਾ ਵਿੱਚ ਪਾਤਸ਼ਾਹ ਦੇ ਆਪਣੇ ਮਹਿਲ ਵਿੱਚ ਉਸ ਨੇ ਉਸ ਨੂੰ ਅਰਗੋਬ ਅਤੇ ਅਰਯੇਹ ਦੇ ਨਾਲ ਮਾਰ ਦਿੱਤਾ।ਗਿਲਆਦ ਦੇ 50 ਲੋਕ ਉਸ ਦੇ ਨਾਲ ਸਨ, ਜਦੋਂ ਉਸ ਨੇ ਰਾਜੇ ਨੂੰ ਮਾਰਿਆ ਸੀ ਅਤੇ ਰਾਜੇ ਦੀ ਥਾਵੇਂ ਖੁਦ ਰਾਜ ਕਰਨ ਲੱਗ ਪਿਆ।"
25 Peca, seu capitão, filho de Remalias, conspirou contra ele e o feriu em Samaria, na fortaleza da casa do rei, juntamente com Argobe e com Arié; com Peca estavam cinquenta homens dos gileaditas; Peca o matou e reinou em seu lugar.
26 ਪਕਹਯਾਹ ਦੇ ਬਾਕੀ ਮਹਾਨ ਕਾਰਜ ਇਸਰਾਏਲ ਦੇ ਇਤਹਾਸ ਦੀ ਪੋਥੀ ਵਿੱਚ ਲਿਖੇ ਹੋਏ ਹਨ।"
26 Quanto aos mais atos de Pecaías e a tudo quanto fez, eis que estão escritos no Livro da História dos Reis de Israel.
27 ਪਕਹ ਦਾ ਇਸਰਾਏਲ ਉੱਪਰ ਰਾਜ ਯਹੂਦਾਹ ਦੇ ਪਾਤਸ਼ਾਹ ਅਜ਼ਰਯਾਹ ਦੇ 52 ਸਾਲ ਰਮਲਯਾਹ ਦਾ ਪੁੱਤਰ ਪਕਹ ਸਾਮਰਿਯਾ ਵਿੱਚ ਇਸਰਾਏਲ ਉੱਪਰ ਰਾਜ ਕਰਨ ਲੱਗਾ ਅਤੇ ਉਸ ਨੇ 20 ਸਾਲ ਰਾਜ ਕੀਤਾ।"
27 No quinquagésimo segundo ano de Azarias, rei de Judá, começou a reinar Peca, filho de Remalias, e reinou sobre Israel, em Samaria, vinte anos.
28 ਪਕਹ ਨੇ ਯਹੋਵਾਹ ਦੀ ਨਿਗਾਹ ਵਿੱਚ ਜੋ ਕੰਮ ਬੁਰਾ ਸੀ ਉਹੀ ਕੀਤਾ। ਉਸ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਪਾਪਾਂ ਤੋਂ ਮੂੰਹ ਨਾ ਮੋੜਿਆ ਜੋ ਉਸ ਨੇ ਇਸਰਾਏਲ ਤੋਂ ਕਰਵਾਏ ਸਨ।"
28 Fez o que era mau perante o Senhor ; não se apartou dos pecados de Jeroboão, filho de Nebate, que fez pecar a Israel.
29 ਇਸਰਾਏਲ ਦੇ ਪਾਤਸ਼ਾਹ ਪਕਹ ਦੇ ਸਮੇਂ ਵਿੱਚ ਅੱਸ਼ੂਰ ਦੇ ਪਾਤਸ਼ਾਹ ਤਿਗਲਥ ਪਿਲਸਰ ਨੇ ਆਕੇ ਈਯੋਨ ਅਤੇ ਆਬੇਲ-ਬੈਤ-ਮਆਕਾਹ ਅਤੇ ਯਾਨੋਆਹ, ਕਦਸ਼, ਹਾਸੋਰ, ਗਿਲਆਦ, ਗਾਲੀਲ ਅਤੇ ਨਫ਼ਤਾਲੀ ਦੇ ਸਾਰੇ ਖੇਤਰਾਂ ਨੂੰ ਲੈ ਲਿਆ। ਪਾਤਸ਼ਾਹ ਤਿਗਲਥ ਪਿਲਸਰ ਇਨ੍ਹਾਂ ਸਾਰੇ ਆਦਮੀਆਂ ਨੂੰ ਕੈਦੀ ਬਣਾਕੇ ਅੱਸ਼ੂਰ ਨੂੰ ਲੈ ਗਿਆ।"
29 Nos dias de Peca, rei de Israel, veio Tiglate-Pileser, rei da Assíria, e tomou a Ijom, a Abel-Bete-Maaca, a Janoa, a Quedes, a Hazor, a Gileade e à Galileia, a toda a terra de Naftali, e levou os seus habitantes para a Assíria.
30 ਏਲਾਹ ਦੇ ਪੁੱਤਰ ਹੋਸ਼ੇਆ ਨੇ ਰਮਲਯਾਹ ਦੇ ਪੁੱਤਰ ਪਕਹ ਦੇ ਵਿਰੁੱਧ ਮਤਾ ਪਕਾਇਆ ਅਤੇ ਉਸ ਨੂੰ ਮਾਰਿਆ ਅਤੇ ਉਸਦੀ ਥਾਵੇਂ ਆਪ ਨਵਾਂ ਪਾਤਸ਼ਾਹ ਬਣਿਆ। ਇਹ ਉਜ਼ੀਯਾਹ ਯਹੂਦਾਹ ਦੇ ਪਾਤਸ਼ਾਹ ਦੇ ਪੁੱਤਰ ਯੋਥਾਮ ਦੇ 20 ਵਰ੍ਹੇ ਦੇ ਰਾਜ ਵਿੱਚ ਵਾਪਰਿਆ।"
30 Oseias, filho de Elá, conspirou contra Peca, filho de Remalias, e o feriu, e o matou, e reinou em seu lugar, no vigésimo ano de Jotão, filho de Uzias.
31 ਪਕਹ ਨੇ ਜੋ ਮਹਾਨ ਕਾਰਜ ਕੀਤੇ ਉਹ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੇ ਹੋਏ ਹਨ।"
31 Quanto aos mais atos de Peca e a tudo quanto fez, eis que estão escritos no Livro da História dos Reis de Israel.
32 ਯੋਥਾਮ ਦਾ ਯਹੂਦਾਹ ਵਿੱਚ ਰਾਜ ਰਮਲਯਾਹ ਦਾ ਪੁੱਤਰ ਪਕਹ ਜੋ ਇਸਰਾਏਲ ਦਾ ਪਾਤਸ਼ਾਹ ਸੀ, ਉਸ ਦੇ ਦੂਜੇ ਵਰ੍ਹੇ ਯਹੂਦਾਹ ਦੇ ਪਾਤਸ਼ਾਹ ਉਜ਼ੀਯਾਹ ਦਾ ਪੁੱਤਰ ਯੋਥਾਮ ਰਾਜ ਕਰਨ ਲੱਗ ਪਿਆ।"
32 No ano segundo de Peca, filho de Remalias, rei de Israel, começou a reinar Jotão, filho de Uzias, rei de Judá.
33 ਯੋਥਾਮ 25 ਵਰ੍ਹਿਆਂ ਦਾ ਸੀ ਜਦੋਂ ਉਹ ਪਾਤਸ਼ਾਹ ਬਣਿਆ ਅਤੇ ਉਸ ਨੇ ਯਰੂਸ਼ਲਮ ਵਿੱਚ 16ਸਾਲ ਰਾਜ ਕੀਤਾ। ਉਸ ਦੀ ਮਾਂ ਸਾਦੋਕ ਦੀ ਧੀ ਯਰੂਸ਼ਾ ਸੀ।"
33 Tinha vinte e cinco anos de idade quando começou a reinar e reinou dezesseis anos em Jerusalém. Era o nome de sua mãe Jerusa, filha de Zadoque.
34 ਯੋਥਾਮ ਨੇ ਸਭ ਕੁਝ ਉਹੀ ਕੀਤਾ ਜਿਵੇਂ ਉਸ ਦੇ ਪਿਤਾ ਉਜ਼ੀਯਾਹ ਨੇ ਕੀਤਾ ਸੀ ਅਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਚੰਗਾ ਸੀ।"
34 Fez o que era reto perante o Senhor ; e em tudo procedeu segundo fizera Uzias, seu pai.
35 ਪਰ ਉਸ ਨੇ ਵੀ ਉੱਚੀਆਂ ਥਾਵਾਂ ਨੂੰ ਨਾ ਢਾਹਿਆ। ਲੋਕ ਅਜੇ ਵੀ ਉਨ੍ਹਾਂ ਉੱਚੀਆਂ ਥਾਵਾਂ ਤੇ ਬਲੀਆਂ ਚੜ੍ਹਾਉਂਦੇ ਅਤੇ ਧੂਪ ਧੁਖਾਉਂਦੇ ਸਨ। ਯੋਥਾਮ ਨੇ ਯਹੋਵਾਹ ਦੇ ਮੰਦਰ ਦਾ ਉੱਪਰਲਾ ਫ਼ਾਟਕ ਬਣਵਾਇਆ।"
35 Tão somente os altos não se tiraram; o povo ainda sacrificava e queimava incenso nos altos. Ele edificou a Porta de Cima da Casa do Senhor .
36 ਯੋਥਾਮ ਨੇ ਜੋ ਵੀ ਵੱਡੇ ਕਾਰਨਾਮੇ ਕੀਤੇ ਉਹ ਯਹੂਦਾਹ ਦੇ ਰਾਜਿਆਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੇ ਗਏ।"
36 Quanto aos mais atos de Jotão e a tudo quanto fez, porventura, não estão escritos no Livro da História dos Reis de Judá?
37 ਉਸ ਵਕਤ ਯਹੋਵਾਹ ਨੇ ਅਰਾਮ ਦੇ ਰਾਜਾ ਰਸੀਨ ਅਤੇ ਹਮਲਯਾਹ ਦੇ ਪੁੱਤਰ ਪਕਹ ਨੂੰ ਯਹੂਦਾਹ ਦੇ ਵਿਰੁੱਧ ਭੇਜਿਆ।"
37 Naqueles dias, começou o Senhor a enviar contra Judá a Rezim, rei da Síria, e a Peca, filho de Remalias.
38 ਇਉਂ ਯੋਥਾਮ ਮਰਨ ਉਪਰੰਤ ਆਪਣੇ ਪਿਉ-ਦਾਦਿਆਂ ਕੋਲ ਦਾਊਦ ਦੇ ਸ਼ਹਿਰ ਆਪਣੇ ਪੁਰਖਿਆਂ ਦੇ ਕੋਲ ਦਫ਼ਨਾਇਆ ਗਿਆ ਅਤੇ ਉਸ ਦੇ ਮਰਨ ਬਾਅਦ ਉਸਦਾ ਪੁੱਤਰ ਆਹਾਜ਼ ਉਸਦੀ ਥਾਵੇਂ ਰਾਜ ਕਰਨ ਲੱਗਾ।"
38 Descansou Jotão com seus pais e foi sepultado junto a seus pais, na Cidade de Davi, seu pai. Em seu lugar reinou Acaz, seu filho.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 2 Reis 15, comparar traduções ou montar um estudo — tudo direto pelo WhatsApp.