2 Reis 16

Punjabi Bible (GL_PUNJABI) vs VC

Sair da comparação
VC Versão Católica
1 ਆਹਾਜ਼ ਦਾ ਯਹੂਦਾਹ ਉੱਪਰ ਰਾਜ ਰਮਲਯਾਹ ਦੇ ਪੁੱਤਰ ਪਕਹ ਦੇ ਰਾਜ ਦੇ 17ਵੇ ਵ੍ਹਰੇ ਵਿੱਚ, ਯੋਥਾਮ ਦਾ ਪੁੱਤਰ ਆਹਾਜ ਯਹੂਦਾਹ ਦਾ ਰਾਜਾ ਬਣਿਆ।"
1 No ano dezessete do reinado de Pecá, filho de Romelia, Acaz, filho de Joatão, rei de Judá, começou a reinar.
2 ਉਸ ਨੇ ਉਦੋਂ ਰਾਜ ਕਰਨਾ ਸ਼ੁਰੂ ਕੀਤਾ ਜਦੋਂ ਉਹ 20 ਸਾਲਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਉੱਤੇ 16 ਸਾਲਾਂ ਲਈ ਰਾਜ ਕੀਤਾ। ਉਹ ਆਪਣੇ ਪੁਰਖੇ ਦਾਊਦ ਵਰਗਾ ਨਹੀਂ ਸੀ ਅਤੇ ਉਸ ਨੇ ਉਹ ਸਭ ਕੁਝ ਨਾ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਚੰਗਾ ਸੀ।"
2 Tinha vinte anos quando começou a reinar, e reinou durante dezesseis anos em Jerusalém; não fez o que era bom aos olhos do Senhor, seu Deus, como Davi, seu pai, mas seguiu as pegadas dos reis de Israel.
3 ਅਹਾਜ਼ ਇਸਰਾਏਲ ਦੇ ਰਾਜਿਆਂ ਵਾਂਗ ਜੀਵਿਆ ਉਸ ਨੇ ਆਪਣੇ ਪੁੱਤਰ ਨੂੰ ਵੀ ਅੱਗ ਵਿੱਚ ਬਲੀ ਦੇ ਦਿੱਤਾ। ਉਸ ਨੇ ਉਹੀ ਭਿਆਨਕ ਪਾਪ ਕੀਤੇ ਜੋ ਉਨ੍ਹਾਂ ਲੋਕਾਂ ਨੇ ਕੀਤੇ ਸਨ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲ ਦੀ ਧਰਤੀ ਤੋਂ ਪਹਿਲਾਂ ਬਾਹਰ ਧੱਕਿਆਂ ਸੀ।"
3 Chegou até a passar seu filho pelo fogo, segundo o abominável costume dos povos que o Senhor tinha expulsado de diante dos filhos de Israel.
4 ਆਹਾਜ਼ ਨੇ ਉੱਚੀਆਂ ਥਾਵਾਂ ਅਤੇ ਪਹਾੜੀਆਂ ਉੱਪਰ ਅਤੇ ਹਰੇ-ਹਰੇ ਰੁੱਖਾਂ ਹੇਠਾਂ ਬਲੀਆਂ ਚੜ੍ਹਾਈਆਂ ਅਤੇ ਧੂਪ ਧੁਖਾਉਂਦਾ ਰਿਹਾ।"
4 Oferecia sacrifícios e incenso nos lugares altos, nas colinas e debaixo de toda árvore frondosa.
5 ਤਦ ਅਰਾਮ ਦੇ ਰਾਜਾ ਅਤੇ ਇਸਰਾਏਲ ਦੇ ਪਾਤਸ਼ਾਹ ਰਮਲਯਾਹ ਦਾ ਪੁੱਤਰ ਪਕਹ ਯਰੂਸ਼ਲਮ ਵਿਰੁੱਧ ਲੜਨ ਲਈ ਆਏ। ਅਤੇ ਉਨ੍ਹਾਂ ਨੇ ਆਹਾਜ਼ ਨੂੰ ਘੇਰ ਲਿਆ ਪਰ ਉਸ ਨੂੰ ਹਰਾਉਣ ਵਿੱਚ ਅਸਫ਼ਲ ਰਹੇ।"
5 Então Rasin, rei da Síria, e Pecá, filho de Romelia, rei de Israel, subiram e atacaram Jerusalém; cercaram Acaz, mas não o puderam vencer.
6 ਉਸ ਵਕਤ ਅਰਾਮ ਦੇ ਰਾਜੇ ਰਸੀਨ ਨੇ ਏਲਥ ਨੂੰ ਅਰਾਮ ਲਈ ਫੇਰ ਵਾਪਸ ਲੈ ਲਿਆ ਅਤੇ ਯਹੂਦਾਹ ਦੇ ਲੋਕਾਂ ਨੂੰ ਕੱਢ ਦਿੱਤਾ ਫੇਰ ਅਰਾਮੀ ਏਲਥ ਵਿੱਚ ਰਹਿਣ ਲਈ ਆ ਗਏ ਅਤੇ ਅੱਜ ਵੀ ਉਹ ਉੱਥੇ ਰਹਿ ਰਹੇ ਹਨ।"
6 Por aquele mesmo tempo, Rasin, rei da Síria, restituiu Elat aos edomitas, depois de ter expulsado dela os filhos de Judá, e os edomitas voltaram a Elat, onde estão até o dia de hoje.
7 ਤਦ ਆਹਾਜ਼ ਨੇ ਅੱਸ਼ੂਰ ਦੇ ਪਾਤਸ਼ਾਹ ਤਿਗਲਥ ਪਿਲਸਰ ਕੋਲ ਸੰਦੇਸ਼ਵਾਹਕ ਭੇਜੇ ਤੇ ਇਹ ਸੰਦੇਸ਼ ਭੇਜਿਆ, “ਮੈਂ ਤੇਰਾ ਸੇਵਕ ਹਾਂ। ਮੈਂ ਤੇਰਿਆਂ ਪੁੱਤਰਾਂ ਬਰਾਬਰ ਹਾਂ ਸੋ ਆਕੇ ਮੈਨੂੰ ਅਰਾਮ ਅਤੇ ਇਸਰਾਏਲ ਦੇ ਪਾਤਸ਼ਾਹ ਤੋਂ ਬਚਾਅ ਕੇ ਮੇਰੀ ਰੱਖਿਆ ਕਰ। ਕਿਉਂ ਜੋ ਉਹ ਮੇਰੇ ਨਾਲ ਲੜਨ ਆਏ ਹਨ।”"
7 Acaz tinha enviado delegados a Teglat-Falasar, rei da Assíria para dizer-lhe: Eu sou teu servo e teu filho. Vem e livra-me das mãos do rei da Síria e do rei de Israel, que se coligaram contra mim.
8 ਆਹਾਜ਼ ਨੇ ਉਹ ਸਾਰਾ ਚਾਂਦੀ ਅਤੇ ਸੋਨਾ ਜੋ ਯਹੋਵਾਹ ਦੇ ਮੰਦਰ ਵਿੱਚ ਅਤੇ ਜੋ ਪਾਤਸ਼ਾਹ ਦੇ ਖਜ਼ਾਨੇ ਵਿੱਚ ਸੀ ਕੱਢਿਆ ਅਤੇ ਅੱਸ਼ੂਰ ਦੇ ਪਾਤਸ਼ਾਹ ਲਈ ਭੇਜਿਆ।"
8 Acaz tomou a prata e o ouro que se encontravam no templo do Senhor e nas reservas do palácio real, e mandou-os de presente ao rei da Assíria.
9 ਅੱਸ਼ੂਰ ਦੇ ਪਾਤਸ਼ਾਹ ਨੇ ਆਹਾਜ਼ ਦੀ ਗੱਲ ਮੰਨ ਲਈ ਤੇ ਉਸ ਨੇ ਦੰਮਿਸਕ ਉੱਪਰ ਚੜ੍ਹਾਈ ਕਰਕੇ ਉਸ ਨੂੰ ਜਿੱਤ ਲਿਆ ਅਤੇ ਉੱਥੋਂ ਦਿਆਂ ਲੋਕਾਂ ਨੂੰ ਕੈਦੀ ਬਣਾਕੇ ਕੀਰ ਵੱਲ ਲੈ ਗਿਆ ਅਤੇ ਉਸ ਨੇ ਰਸੀਨ ਨੂੰ ਮਾਰ ਸੁੱਟਿਆ।"
9 Este aquiesceu ao seu pedido: atacou Damasco e apoderou-se dela. Deportou a sua população para Quir e matou Rasin.
10 ਤਦ ਆਹਾਜ਼ ਪਾਤਸ਼ਾਹ ਦੰਮਿਸਕ ਵਿੱਚ ਅੱਸ਼ੂਰ ਦੇ ਪਾਤਸ਼ਾਹ ਤਿਗਲਥ ਪਿਲਸਰ ਨੂੰ ਮਿਲਣ ਲਈ ਗਿਆ ਅਤੇ ਉਸ ਨੇ ਉਹ ਜਗਵੇਦੀ ਵੇਖੀ ਜੋ ਦੰਮਿਸਕ ਵਿੱਚ ਸੀ। ਆਹਾਜ਼ ਪਾਤਸ਼ਾਹ ਨੇ ਉਸ ਜਗਵੇਦੀ ਦੇ ਬਰਾਬਰ ਦਾ ਨਮੂਨਾ ਉਸਦੀ ਸਾਰੀ ਕਾਰੀਗਰੀ ਮੁਤਾਬਕ ਊਰੀਯਾਹ ਜਾਜਕ ਕੋਲ ਭੇਜਿਆ।"
10 O rei Acaz foi a Damasco para entrevistar-se com Teglat-Falasar, rei da Assíria. Vendo o altar que se encontrava em Damasco, o rei Acaz mandou ao sacerdote Urias um modelo detalhado do mesmo com todas as suas dimensões.
11 ਤਦ ਊਰੀਯਾਹ ਜਾਜਕ ਨੇ ਆਹਾਜ਼ ਪਾਤਸ਼ਾਹ ਦੁਆਰਾ ਦੰਮਿਸਕ ਤੋਂ ਭੇਜੇ ਗਏ ਨਮੂਨੇ ਮੁਤਾਬਕ ਇੱਕ ਜਗਵੇਦੀ ਬਣਾਈ ਅਤੇ ਆਹਾਜ਼ ਦੇ ਦੰਮਿਸਕ ਤੋਂ ਵਾਪਸ ਆਉਣ ਤੋਂ ਪਹਿਲਾਂ ਇਸ ਨੂੰ ਤਿਆਰ ਕਰਵਾ ਲਿਆ।"
11 Urias construiu um altar exatamente conforme ao desenho que o rei Acaz lhe enviara de Damasco, e terminou-o antes que o rei voltasse.
12 ਜਦੋਂ ਪਾਤਸ਼ਾਹ ਦੰਮਿਸਕ ਤੋਂ ਮੁੜਿਆ ਤਾਂ ਉਸ ਨੇ ਜਗਵੇਦੀ ਵੇਖੀ ਅਤੇ ਉੱਥੇ ਬਲੀ ਭੇਂਟ ਕੀਤੀ।"
12 Quando o rei chegou de Damasco e viu o altar, aproximou-se e subiu a ele.
13 ਉਸ ਜਗਵੇਦੀ ਤੇ, ਆਹਾਜ਼ ਨੇ ਆਪਣੇ ਹੋਮ ਦੀਆਂ ਭੇਟਾਂ ਅਤੇ ਅਨਾਜ ਦੀਆਂ ਭੇਟਾਂ ਸਾੜੀਆਂ ਅਤੇ ਪੀਣ ਦੀਆਂ ਭੇਟਾਂ ਡੋਲ੍ਹ ਦਿੱਤੀਆਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਦਾ ਖੂਨ ਜਗਵੇਦੀ ਉੱਪਰ ਛਿੜਕਿਆ।"
13 Queimou nele o seu holocausto e sua oblação, derramou libações e espargiu o sangue de seus sacrifícios pacíficos.
14 ਆਹਾਜ਼ ਨੇ ਪਿੱਤਲ ਦੀ ਉਸ ਜਗਵੇਦੀ ਨੂੰ ਜੋ ਯਹੋਵਾਹ ਦੇ ਅੱਗੇ ਸੀ ਅਤੇ ਮੰਦਰ ਦੇ ਸਾਹਮਣੇ ਪਾਸੇ ਵੱਲ ਸੀ ਉਸ ਨੂੰ ਉਸ ਨੇ ਮੰਦਰ ਦੇ ਸਾਮ੍ਹਣਿਓ ਤੇ ਯਹੋਵਾਹ ਦੇ ਮੰਦਰ ਤੇ ਆਪਣੀ ਜਗਵੇਦੀ ਦੇ ਵਿੱਚਕਾਰੋ ਹਟਾਅ ਕੇ ਜਗਵੇਦੀ ਦੇ ਉੱਤਰ ਵੱਲ ਰੱਖ ਦਿੱਤਾ।"
14 Quanto ao altar de bronze que estava diante do Senhor, tirou-o de diante do templo, entre o altar novo e o templo, e pô-lo ao norte do novo altar.
15 ਆਹਾਜ਼ ਪਾਤਸ਼ਾਹ ਨੇ ਊਰੀਯਾਹ ਜਾਜਕ ਨੂੰ ਇਹ ਹੁਕਮ ਦਿੱਤਾ ਅਤੇ ਆਖਿਆ, “ਸਵੇਰ ਦੀ ਭੇਟ ਬਲੀ ਅਤੇ ਸ਼ਾਮ ਦੀ ਅਨਾਜ ਦੀ ਭੇਟ ਅਤੇ ਪਾਤਸ਼ਾਹ ਦੀ ਹੋਮ ਦੀ ਭੇਟ ਅਤੇ ਉਸਦੀ ਅਨਾਜ ਦੀ ਭੇਟ, ਦੇਸ਼ ਦੇ ਸਾਰੇ ਲੋਕਾਂ ਦੀ ਹੋਮ ਦੀ ਭੇਟ ਤੇ ਉਨ੍ਹਾਂ ਦੀ ਅਨਾਜ ਦੀ ਭੇਟ ਅਤੇ ਉਨ੍ਹਾਂ ਦੀਆਂ ਪੀਣ ਦੀਆਂ ਭੇਟਾਂ ਜਗਵੇਦੀ ਉੱਤੇ ਚੜ੍ਹਾਈਆ ਸੁਗਾਤਾਂ ਅਤੇ ਬਲੀਆਂ ਦਾ ਸਾਰਾ ਖੂਨ ਉਸ ਉੱਪਰ ਛਿੜਕਿਆ ਕਰ। ਪਰ ਪਿੱਤਲ ਦੀ ਜਗਵੇਦੀ, ਮੈਂ ਹੀ ਯਹੋਵਾਹ ਨੂੰ ਸੁਆਲ ਪੁੱਛਣ ਲਈ ਵਰਤਾਂਗਾ।”"
15 Depois ordenou ao sacerdote Urias: Queimarás no grande altar o holocausto da manhã e a oblação da tarde, o holocausto do rei e a sua oblação, o holocausto do povo e a sua oblação, e derramarás sobre ele todo o sangue dos holocaustos e dos sacrifícios. Quanto ao altar de bronze, deliberarei eu depois.
16 ਊਰੀਯਾਹ ਜਾਜਕ ਨੇ ਸਭ ਕੁਝ ਆਹਾਜ਼ ਪਾਤਸ਼ਾਹ ਦੇ ਹੁਕਮ ਮੁਤਾਬਕ ਹੀ ਕੀਤਾ।"
16 O sacerdote Urias fez tudo o que lhe ordenara o rei Acaz.
17 ਆਹਾਜ਼ ਪਾਤਸ਼ਾਹ ਨੇ ਛਕੜਿਆਂ ਜਿਨ੍ਹਾਂ ਉੱਪਰ ਪਿੱਤਲ ਦੀਆਂ ਫ਼ੱਟੀਆਂ ਸਨ ਅਤੇ ਜਾਜਕਾਂ ਦੇ ਹੱਥ ਧੋਣ ਵਾਲਿਆਂ ਹੌਦਾਂ ਨੂੰ ਹਟਵਾ ਦਿੱਤਾ। ਉਸ ਨੇ ਉਹ ਵੱਡਾ ਹੌਦ ਵੀ ਉੱਤਰਵਾ ਦਿੱਤਾ ਜੋ ਕਿ ਪਿੱਤਲ ਦਿਆਂ ਬਲਦਾਂ ਉੱਪਰ ਸਥਿਰ ਸੀ, ਅਤੇ ਉਨ੍ਹਾਂ ਨੂੰ ਪੱਥਰ ਦੀ ਨੀਂਹ ਤੇ ਰੱਖ ਦਿੱਤਾ।"
17 Além disso, desmontou o rei Acaz os quadros e os pedestais e tirou de cima as bacias; desceu o mar de bronze de cima dos bois de bronze que o suportavam e pô-lo sobre um suporte de pedra.
18 ਆਹਾਜ਼ ਨੇ ਉਹ ਰਾਹ ਹਟਾ ਦਿੱਤਾ ਜੋ ਅਬਤ ਦੀਆਂ ਸਭਾਵਾਂ ਲਈ ਅਤੇ ਪ੍ਰਵੇਸ਼ ਦੁਆਰ ਤੋਂ ਬਾਹਰ ਪਾਤਸ਼ਾਹ ਲਈ ਯਹੋਵਾਹ ਦੇ ਮੰਦਰ ਅੰਦਰ ਛਤਿਆ ਗਿਆ ਸੀ। ਆਜਿਹਾ ਉਸ ਨੇ ਅੱਸ਼ੁਰ ਦੇ ਪਾਤਸ਼ਾਹ ਦੇ ਕਾਰਣ ਕੀਤਾ।"
18 Tirou também do templo do Senhor, por causa do rei da Assíria, o pórtico do sábado que fora construído no edifício, e a entrada exterior do rei.
19 ਆਹਾਜ਼ ਨੇ ਜੋ ਵੀ ਮਹਾਨ ਕਾਰਨਾਮੇ ਕੀਤੇ ਉਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹਨ।"
19 O resto da história de Acaz, seus atos e grandes feitos, tudo se acha consignado no livro das Crônicas dos reis de Judá.
20 ਜਦੋਂ ਆਹਾਜ਼ ਦੀ ਮੌਤ ਹੋਈ ਤਾਂ ਉਸ ਨੂੰ ਦਾਊਦ ਦੇ ਸ਼ਹਿਰ, ਉਸ ਦੇ ਪੁਰਖਿਆਂ ਦੇ ਕੋਲ, ਦਫ਼ਨਾਇਆ ਗਿਆ ਅਤੇ ਉਸਤੋਂ ਬਾਅਦ ਉਸਦਾ ਪੁੱਤਰ ਹਿਜ਼ਕੀਯਾਹ ਨਵਾਂ ਪਾਤਸ਼ਾਹ ਬਣਿਆ।"
20 Acaz adormeceu com seus pais e foi sepultado com eles na cidade de Davi. Seu filho Ezequias sucedeu-lhe no trono.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 2 Reis 16, comparar traduções ou montar um estudo — tudo direto pelo WhatsApp.