2 Reis 18

Punjabi Bible (GL_PUNJABI) vs NVI

Sair da comparação
NVI Nova Versão Internacional
1 ਹਿਜ਼ਕੀਯਾਹ ਨੇ ਯਹੂਦਾਹ ਉੱਪਰ ਆਪਣਾ ਰਾਜ ਸ਼ੁਰੂ ਕੀਤਾ ਯਹੂਦਾਹ ਦੇ ਪਾਤਸ਼ਾਹ ਆਹਾਜ਼ ਦਾ ਪੁੱਤਰ ਹਿਜ਼ਕੀਯਾਹ ਨਵਾਂ ਪਾਤਸ਼ਾਹ ਹੋਇਆ। ਹਿਜ਼ਕੀਯਾਹ ਨੇ ਇਸਰਾਏਲ ਦੇ ਪਾਤਸ਼ਾਹ ਏਲਾਹ ਦੇ ਪੁੱਤਰ ਹੋਸ਼ੇਆ ਦੇ ਤੀਜੇ ਸਾਲ ਵਿੱਚ ਰਾਜ ਕਰਨ ਲੱਗਾ।"
1 No terceiro ano do reinado de Oséias, filho de Elá, rei de Israel, Ezequias, filho de Acaz, rei de Judá, começou a reinar.
2 ਜਦੋਂ ਉਹ ਰਾਜ ਕਰਨ ਲੱਗਾ ਉਹ 25ਵਰ੍ਹਿਆਂ ਦਾ ਸੀ। ਉਸ ਨੇ ਯਰੂਸ਼ਲਮ ਵਿੱਚ 29ਵਰ੍ਹੇ ਰਾਜ ਕੀਤਾ। ਉਸਦੀ ਮਾਂ ਦਾ ਨਾਂ ਅਬੀ ਸੀ ਜੋ ਕਿ ਜ਼ਕਰਯਾਹ ਦੀ ਧੀ ਸੀ।"
2 Ele tinha vinte e cinco anos de idade quando começou a reinar, e reinou vinte e nove anos em Jerusalém. O nome de sua mãe era Abia, filha de Zacarias.
3 ਹਿਜ਼ਕੀਯਾਹ ਨੇ ਸਭ ਕੁਝ ਉਵੇਂ ਹੀ ਕੀਤਾ ਜਿਵੇਂ ਉਸ ਦੇ ਪੁਰਖੇ ਦਾਊਦ ਨੇ ਕੀਤਾ ਸੀ ਅਤੇ ਉਸ ਨੇ ਉਹੀ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸਨ।"
3 Ele fez o que o Senhor aprova, tal como tinha feito Davi, seu predecessor.
4 ਉਸ ਨੇ ਉੱਚੀਆਂ ਥਾਵਾਂ ਨੂੰ ਢਾਹ ਦਿੱਤਾ ਅਤੇ ਉਸ ਨੇ ਯਾਦਗਾਰੀ ਪੱਥਰ ਅਤੇ ਅਸ਼ੀਰਾ ਦੇ ਥੰਮ ਨੂੰ ਵੀ ਟੁਕੜੇ-ਟੁਕੜੇ ਕਰਵਾ ਦਿੱਤਾ। ਉਸ ਨੇ ਪਿੱਤਲ ਦੇ ਸੱਪ ਨੂੰ ਜੋ ਮੂਸਾ ਨੇ ਬਣਵਾਇਆ ਸੀ ਉਸ ਨੂੰ ਚਕਨਾ ਚੂਰ ਕਰ ਦਿੱਤਾ ਕਿਉਂ ਕਿ ਉਨ੍ਹਾਂ ਦਿਨਾਂ ਵਿੱਚ ਇਸਰਾਏਲ ਉਸ ਦੇ ਅੱਗੇ ਧੂਫ਼ ਧੁਖਾਉਂਦੇ ਸਨ ਸੋ ਉਸ ਨੇ ਉਸਦਾ ਨਾਂ “ਨਹੁਸ਼ਤਾਨ” ਰੱਖਿਆ।"
4 Removeu os altares idólatras, quebrou as colunas sagradas e derrubou os postes sagrados. Despedaçou a serpente de bronze que Moisés havia feito, pois até àquela época os israelitas lhe queimavam incenso. Ela era chamada Neustã.
5 ਹਿਜ਼ਕੀਯਾਹ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਵਿੱਚ ਵਿਸ਼ਵਾਸ ਰੱਖਦਾ ਸੀ। ਯਹੂਦਾਹ ਵਿੱਚ ਹਿਜ਼ਕੀਯਾਹ ਤੋਂ ਪਹਿਲਾਂ ਅਤੇ ਉਸਤੋਂ ਬਾਅਦ ਵੀ ਅਜਿਹਾ ਕੋਈ ਵੀ ਅਜਿਹਾ ਪਾਤਸ਼ਾਹ ਨਹੀਂ ਪੈਦਾ ਹੋਇਆ।"
5 Ezequias confiava no Senhor, o Deus de Israel. Nunca houve ninguém como ele entre todos os reis de Judá, nem antes nem depois dele.
6 ਹਿਜ਼ਕੀਯਾਹ ਯਹੋਵਾਹ ਨਾਲ ਬੜਾ ਧਰਮੀ ਸੀ ਅਤੇ ਉਸ ਨੇ ਯਹੋਵਾਹ ਦੀ ਹਰ ਗੱਲ ਮੰਨੀ। ਉਹ ਉਸ ਦੇ ਪਿੱਛੇ ਚੱਲਣੋ ਨਾ ਹਟਿਆ ਅਤੇ ਉਸ ਦੇ ਹੁਕਮਾਂ ਨੂੰ ਮੰਨਦਾ ਰਿਹਾ ਜਿਹੜੇ ਯਹੋਵਾਹ ਨੇ ਮੂਸਾ ਨੂੰ ਦਿਤੇ ਸਨ।"
6 Ele se apegou ao Senhor e não deixou de segui-lo; obedeceu aos mandamentos que o Senhor tinha dado a Moisés.
7 ਯਹੋਵਾਹ ਹਿਜ਼ਕੀਯਾਹ ਦੇ ਅੰਗ-ਸੰਗ ਰਿਹਾ। ਅਤੇ ਉਹ ਹਰ ਕਾਰਜ ਵਿੱਚ ਕਾਮਯਾਬ ਰਿਹਾ ਕਿਉਂ ਕਿ ਯਹੋਵਾਹ ਉਸ ਦੇ ਨਾਲ ਸੀ। ਹਿਜ਼ਕੀਯਾਹ ਅੱਸ਼ੂਰ ਦੇ ਪਾਤਸ਼ਾਹ ਤੋਂ ਬੇਮੁੱਖ ਹੋ ਗਿਆ ਉਸ ਨੇ ਪਾਤਸ਼ਾਹ ਨਾਲੋਂ ਤੋੜ ਲਈ।"
7 E o Senhor estava com ele; era bem sucedido em tudo o que fazia. Rebelou-se contra o rei da Assíria e deixou de submeter-se a ele.
8 ਉਸ ਨੇ ਫ਼ਲਿਸਤੀਆਂ ਨੂੰ ਅੱਜ਼ਾਹ ਅਤੇ ਉਸਦੀਆਂ ਹੱਦਾਂ ਤੀਕ ਪਹਿਰੇਦਾਰਾਂ ਦੇ ਬੁਰਜ ਤੋਂ ਗੜ੍ਹ ਵਾਲੇ ਸ਼ਹਿਰ ਤੀਕ ਹਰਾਇਆ।"
8 Desde a torre de sentinela até à cidade fortificada, ele derrotou os filisteus, até Gaza e o seu território.
9 ਅੱਸ਼ੂਰੀਆਂ ਦਾ ਸਾਮਰਿਯਾ ਤੇ ਕਬਜ਼ਾ ਅੱਸ਼ੂਰ ਦੇ ਪਾਤਸ਼ਾਹ ਸ਼ਲਮਨਸਰ ਨੇ ਸਾਮਰਿਯਾ ਦੇ ਵਿਰੁੱਧ ਲੜਾਈ ਕੀਤੀ। ਉਸਦੀ ਫ਼ੌਜ ਨੇ ਸ਼ਹਿਰ ਨੂੰ ਘੇਰ ਲਿਆ। ਇਹ ਘਟਨਾ ਹਿਜ਼ਕੀਯਾਹ ਪਾਤਸ਼ਾਹ ਦੇ ਚੌਥੇ ਵਰ੍ਹੇ ਜਦ ਇਸਰਾਏਲ ਦੇ ਪਾਤਸ਼ਾਹ ਏਲਾਹ ਦੇ ਪੁੱਤਰ ਹੋਸ਼ੇਆ ਦਾ ਸੱਤਵਾਂ ਵਰ੍ਹਾ ਸੀ, ਉਸ ਵਕਤ ਵਾਪਰੀ।"
9 No quarto ano do reinado do rei Ezequias, o sétimo ano do reinado de Oséias, filho de Elá, rei de Israel, Salmaneser, rei da Assíria, marchou contra Samaria e a cercou.
10 ਕਿਲ੍ਹਾ ਬੰਦੀ ਦੇ ਤੀਜੇ ਵਰ੍ਹੇ ਵਿੱਚ ਸ਼ਲਮਨਸਰ ਨੇ ਸਾਮਰਿਆ ਤੇ ਚੜ੍ਹਾਈ ਕਰ ਦਿੱਤਾ ਅਤੇ ਇਸ ਨੂੰ ਹਿਜ਼ਕੀਯਾਹ ਦੇ ਯਹੂਦਾਹ ਉੱਪਰ ਛੇਵੇਂ ਵਰ੍ਹੇ ਦੌਰਾਨ ਜਿੱਤ ਲਿਆਇਹ ਹੋਸ਼ੇਆ ਦੇ ਇਸਰਾਏਲ ਦੇ ਉੱਪਰ ਰਾਜ ਦੇ ਨੌਵੇਂ ਵਰ੍ਹੇ ਵਿੱਚ ਹੋਇਆ।"
10 Ao fim de três anos, os assírios a tomaram. Assim a cidade foi conquistada no sexto ano do reinado de Ezequias, o nono ano do reinado de Oséias, rei de Israel.
11 ਸੋ ਅੱਸ਼ੂਰ ਦਾ ਪਾਤਸ਼ਾਹ ਇਸਰਾਏਲੀਆਂ ਨੂੰ ਕੈਦੀ ਬਣਾਕੇ ਅੱਸ਼ੂਰ ਵੱਲ ਲੈ ਗਿਆ। ਉਸ ਨੇ ਉਨ੍ਹਾਂ ਨੂੰ ਹਲਹ ਵਿੱਚ, ਹਾਬੋਰ, ਗੋਜ਼ਾਨ ਦੀ ਇੱਕ ਨਦੀ ਦੇ ਕੰਢੇ ਉੱਤੇ ਅਤੇ ਮਾਦੀਆਂ ਦੇ ਸ਼ਹਿਰਾਂ ਵਿੱਚ ਵਸਾ ਦਿੱਤਾ।"
11 O rei assírio deportou os israelitas para a Assíria e os estabeleceu em Hala, em Gozã do rio Tabor e nas cidades dos medos.
12 ਇਉਂ ਇਸ ਲਈ ਹੋਇਆ ਕਿਉਂ ਕਿ ਉਨ੍ਹਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਆਵਾਜ਼ ਨਾ ਸੁਣੀ ਸਗੋਂ ਉਸ ਦੇ ਇਕਰਾਰਨਾਮੇ ਦਾ ਉਲੰਘਣ ਕੀਤਾ।"
12 Isto aconteceu porque os israelitas não obedeceram ao Senhor seu Deus, mas violaram a sua aliança: tudo o que Moisés, o servo do Senhor, tinha ordenado. Não o ouviram nem lhe obedeceram.
13 ਅੱਸ਼ੂਰ ਯਹੂਦਾਹ ਨੂੰ ਲੈਣ ਲਈ ਤਿਆਰ ਹਿਜ਼ਕੀਯਾਹ ਦੇ 14ਵਰ੍ਹੇ ਵਿੱਚ ਅੱਸ਼ੂਰ ਦੇ ਪਾਤਸ਼ਾਹ ਸਨਹੇਰੀਬ ਨੇ ਅੱਸ਼ੂਰ ਉੱਪਰ ਹਮਲਾ ਕਰ ਦਿੱਤਾ ਅਤੇ ਯਹੂਦਾਹ ਦੇ ਸਾਰੇ ਮਜ਼ਬੂਤ ਸ਼ਹਿਰਾਂ ਨੂੰ ਜਿੱਤ ਲਿਆ।"
13 No décimo quarto ano do reinado do rei Ezequias, Senaqueribe, rei da Assíria, atacou todas as cidades fortificadas de Judá e as conquistou.
14 ਤਦ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਨੇ ਅੱਸ਼ੂਰ ਦੇ ਪਾਤਸ਼ਾਹ ਨੂੰ ਲਾਕੀਸ਼ ਵਿੱਚ ਸੁਨੇਹਾ ਭੇਜਿਆ ਅਤੇ ਆਖਿਆ, “ਮੇਰੇ ਕੋਲ ਭੁੱਲ ਹੋ ਗਈ। ਤੂੰ ਮੇਰੇ ਕੋਲੋਂ ਵਾਪਸ ਮੁੜ ਜਾ। ਜੋ ਕੁਝ ਤੂੰ ਮੇਰੇ ਤੋਂ ਚਾਹੇ ਮੈਂ ਭਰਨ ਨੂੰ ਤਿਆਰ ਹਾਂ।” ਤਦ ਅੱਸ਼ੂਰ ਦੇ ਪਾਤਸ਼ਾਹ ਨੇ 10,200 ਕਿੱਲੋ ਚਾਂਦੀ ਅਤੇ 10,20 ਕਿੱਲੋ ਸੋਨਾ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਨੂੰ ਦੇਣ ਲਈ ਕਿਹਾ।"
14 Então Ezequias, rei de Judá, enviou esta mensagem ao rei da Assíria, em Láquis: "Cometi um erro. Pára de atacar-me, e eu pagarei tudo que exigires". O rei da Assíria cobrou de Ezequias, rei de Judá, dez toneladas e meia de prata e uma tonelada e cinqüenta quilos de ouro.
15 ਤਦ ਹਿਜ਼ਕੀਯਾਹ ਨੇ ਯਹੋਵਾਹ ਦੇ ਮੰਦਰ ਦੇ ਦਰਵਾਜ਼ਿਆਂ ਅਤੇ ਥੰਮਾਂ ਉੱਪਰ ਜੋ ਸੋਨਾ ਲੱਗਾ ਹੋਇਆ ਸੀ ਉਹ ਸਾਰਾ ਉਤਰਵਾਇਆ ਅਤੇ ਅੱਸ਼ੂਰ ਦੇ ਪਾਤਸ਼ਾਹ ਨੂੰ ਦੇ ਦਿੱਤਾ।"
15 Assim, Ezequias lhes deu toda a prata que se encontrou no templo e na tesouraria do palácio real.
16 ਇਸ ਵਾਰ, ਹਿਜ਼ਕੀਯਾਹ ਨੇ ਸੋਨੇ ਨੂੰ ਕੱਟ ਕੇ ਯਹੋਵਾਹ ਦੇ ਮੰਦਰ ਦੇ ਦਰਵਾਜ਼ਿਆਂ, ਅਤੇ ਡਿਓਢੀਆਂ ਨੂੰ ਢੱਕ ਦਿੱਤਾ। ਪਾਤਸ਼ਾਹ ਹਿਜ਼ਕੀਯਾਹ ਨੇ ਇਹ ਸੋਨਾ ਦਰਵਾਜ਼ਿਆਂ ਅਤੇ ਡਿਓਢੀਆਂ ਉੱਤੇ ਪਾਇਆ ਹੋਇਆ ਸੀ। ਹਿਜ਼ਕੀਯਾਹ ਨੇ ਇਹ ਸੋਨਾ ਅੱਸ਼ੂਰ ਦੇ ਪਾਤਸ਼ਾਹ ਨੂੰ ਦੇ ਦਿੱਤਾ।"
16 Nessa ocasião Ezequias, rei de Judá, retirou o ouro com que havia coberto as portas e batentes do templo do Senhor, e o deu ao rei da Assíria.
17 ਅੱਸ਼ੂਰ ਦੇ ਪਾਤਸ਼ਾਹ ਦਾ ਯਰੂਸ਼ਲਮ ਵਿੱਚ ਆਦਮੀਆਂ ਨੂੰ ਭੇਜਣਾ ਤਦ ਅੱਸ਼ੂਰ ਦੇ ਪਾਤਸ਼ਾਹ ਨੇ ਆਪਣੇ ਤਿੰਨ ਖਾਸ ਕਮਾਂਡਰਾਂ ਤਰਤਾਨ, ਰਬਸਾਰੀਸ ਅਤੇ ਰਬਸ਼ਾਕੇਹ ਨੂੰ ਲਾਕੀਸ਼ ਤੋਂ ਵੱਡੀ ਫ਼ੌਜ ਦੇ ਨਾਲ ਭੇਜਿਆ। ਉਹ ਵੱਡੇ ਕਪਤਾਨ ਲਾਕੀਸ਼ ਤੋਂ ਯਰੂਸ਼ਲਮ ਨੂੰ ਗਏ ਤੇ ਉਹ ਵੱਡੇ ਤਲਾਬ ਦੀ ਪਾਣੀ ਦੀ ਟੈਂਕੀ ਕੋਲ ਖੜ੍ਹੇ ਹੋ ਗਏ। ਜੋ ਕਿ ਧੋਬੀਆਂ ਦੇ ਮਦਾਨ ਦੇ ਰਾਹ ਵਿੱਚ ਹੈ।"
17 De Láquis o rei da Assíria enviou ao rei Ezequias, em Jerusalém, seu general, seu oficial principal e seu comandante de campo com um grande exército. Eles subiram a Jerusalém e pararam no aqueduto do açude superior, na estrada que leva ao campo do Lavandeiro.
18 ਤਦ ਉਨ੍ਹਾਂ ਨੇ ਪਾਤਸ਼ਾਹ ਨੂੰ ਬੁਲਵਾਇਆ ਤੇ ਹਿਜ਼ਕੀਯਾਹ ਦਾ ਪੁੱਤਰ ਅਲਯਾਕੀਮ (ਜੋ ਮਹਿਲ ਦਾ ਮੁਖਤਿਆਰ ਸੀ) ਅਤੇ ਸ਼ਬਨਾਹ (ਸਕੱਤਰ) ਅਤੇ ਆਸ਼ਾਫ਼ ਦਾ ਪੁੱਤਰ ਯੋਆਹ (ਮੁੰਸ਼ੀ) ਉਨ੍ਹਾਂ ਕੋਲ ਨਿਕਲ ਕੇ ਆਏ।"
18 Eles chamaram pelo rei; e o administrador do palácio, Eliaquim, filho de Hilquias, o secretário Sebna e o arquivista real Joá, filho de Asafe, foram ao seu encontro.
19 ਉਨ੍ਹਾਂ ਕਮਾਂਡਰਾਂ ਵਿੱਚੋਂ ਇੱਕ ਨੇ ਉਨ੍ਹਾਂ ਨੂੰ ਕਿਹਾ, “ਹਿਜ਼ਕੀਯਾਹ ਨੂੰ ਆਖੋ, ਅੱਸ਼ੂਰ ਦਾ ਪਾਤਸ਼ਾਹ ਇਵੇਂ ਫ਼ਰਮਾਉਂਦਾ ਹੈ: ‘ਤੂੰ ਕਿਹੜੀ ਸ਼ਰਧਾ ਉੱਪਰ ਭਰੋਸਾ ਕੀਤਾ ਹੈ?"
19 O comandante de campo lhes disse: "Digam isto a Ezequias: Assim diz o grande rei, o rei da Assíria: Em que você baseia sua confiança?
20 ਤੇਰੀ ਜ਼ਬਾਨ ਦੀ ਕੋਈ ਕੀਮਤ ਨਹੀਂ ਇਹ ਸਿਰਫ਼ ਮੂੰਹ ਰੱਖਣੀਆਂ ਗੱਲਾਂ ਹਨ। ਤੂੰ ਆਖਿਆ, “ਯੁੱਧ ਲਈ ਮੇਰੇ ਕੋਲ ਬੁੱਧੀ ਅਤੇ ਬਲ ਹੈ ਤੇਰੀ ਮਦਦ ਕਰਨ ਲਈ।” ਪਰ ਜਦੋਂ ਦਾ ਤੂੰ ਮੇਰੇ ਰਾਜ ਤੋਂ ਬੇਮੁੱਖ ਹੋਇਆ ਹੈਂ, ਕੌਣ ਤੇਰੇ ਤੇ ਭਰੋਸਾ ਕਰੇ?"
20 Você pensa que meras palavras já são estratégia e poderio militar. Em quem você está confiando para se rebelar contra mim?
21 ਹੁਣ ਤੂੰ ਟੁੱਟੀ ਹੋਈ ਸੋਟੀ ਦੇ ਸਹਾਰੇ ਚੱਲ ਰਿਹਾ ਹੈ ਭਾਵ ਹੁਣ ਤੈਨੂੰ ਮਿਸਰ ਦੇ ਸਹਾਰੇ ਦਾ ਭਰੋਸਾ ਹੈ। ਤੇ ਜੇਕਰ ਕੋਈ ਮਨੁੱਖ ਇਸ ਟੁੱਟੀ ਹੋਈ ਛੜ ਨਾਲ ਢਾਸਣਾ ਲਾਵੇਗਾ ਤਾਂ ਇਹ ਟੁੱਟ ਜਾਵੇਗੀ ਅਤੇ ਮਨੁੱਖ ਦੇ ਹੱਥ ਵਿੱਚ ਖੁੱਭ ਕੇ ਉਸ ਨੂੰ ਪਾੜ ਸੁੱਟੇਗੀ। ਮਿਸਰ ਦਾ ਪਾਤਸ਼ਾਹ ਫ਼ਿਰਊਨ ਉਨ੍ਹਾਂ ਸਭਨਾਂ ਲਈ ਜਿਹੜੇ ਉਸਤੇ ਭਰੋਸਾ ਕਰਦੇ ਹਨ, ਇਹੋ ਜਿਹਾ ਹੀ ਹੈ।"
21 Você está confiando no Egito, aquele caniço quebrado, que espeta e perfura a mão do homem que nele se apóia! Assim o faraó, rei do Egito, retribui a quem confia nele.
22 ਭਾਵੇਂ ਤੂੰ ਇਹ ਕਹੇਂ ਕਿ, “ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੇ ਭਰੋਸਾ ਕਰਦੇ ਹਾਂ।” ਪਰ ਮੈਂ ਜਾਣਦਾ ਕਿ ਹਿਜ਼ਕੀਯਾਹ ਨੇ ਉਹ ਸਾਰੀਆਂ ਜਗਵੇਦੀਆਂ ਤੇ ਉੱਚੀਆਂ ਥਾਵਾਂ ਨੂੰ ਹਟਾਅ ਦਿੱਤਾ ਜਿੱਥੇ ਲੋਕ ਯਹੋਵਾਹ ਦੀ ਉਪਾਸਨਾ ਕਰਦੇ ਸਨ। ਅਤੇ ਪਾਤਸ਼ਾਹ ਨੇ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਆਖਿਆ, “ਤੁਸੀਂ ਯਰੂਸ਼ਲਮ ਵਿੱਚ ਸਿਰਫ਼ ਇਸ ਜਗਵੇਦੀ ਤੇ ਮੱਥਾ ਟੇਕਿਆ ਕਰੋ।”"
22 Mas, se vocês me disserem: "Estamos confiando no Senhor nosso Deus"; não é ele aquele cujos santuários e altares Ezequias removeu, dizendo a Judá e Jerusalém: "Vocês devem adorar diante deste altar em Jerusalém? "
23 ‘ਇਸ ਲਈ ਹੁਣ ਮੇਰੇ ਸੁਆਮੀ, ਅੱਸ਼ੂਰ ਦੇ ਪਾਤਸ਼ਾਹ ਦੇ ਨਾਲ ਇਹ ਇਕਰਾਰ ਕਰ ਕਿ ਮੈਂ ਵਚਨ ਕਰਦਾ ਹਾਂ ਕਿ ਮੈਂ ਤੈਨੂੰ 2,000 ਘੋੜੇ ਦਿੰਦਾ ਹਾਂ ਜੇ ਤੂੰ ਉਨ੍ਹਾਂ ਉੱਪਰ ਆਪਣੇ ਵੱਲੋਂ ਸਵਾਰ ਬਿਠਾ ਸੱਕੇਂ।"
23 Aceite, pois, agora, o desafio do meu senhor, o rei da Assíria: Eu lhe darei dois mil cavalos; se você tiver cavaleiros para eles!
24 ਤੂੰ ਮੇਰੇ ਸੁਆਮੀ ਦੇ ਤੁੱਛ ਤੋਂ ਤੁੱਛ ਸੇਵਕ ਨੂੰ ਵੀ ਨਹੀਂ ਹਰਾ ਸੱਕਦਾ। ਤੂੰ ਮਿਸਰ ਉੱਪਰ ਭਰੋਸਾ ਕੀਤਾ ਹੈ ਕਿ ਉਹ ਤੈਨੂੰ ਰੱਥ ਘੋੜੇ ਤੇ ਸਵਾਰ ਸਿਪਾਹੀ ਦੇਵੇਗਾ।"
24 Como você pode derrotar o mais insignificante guerreiro do meu senhor? Você confia no Egito para lhe dar carros de guerra e cavaleiros?
25 ‘ਮੈਂ ਯਹੋਵਾਹ ਦੇ ਸਹਿਯੋਗ ਤੋਂ ਬਿਨਾ ਇਸ ਜਗ੍ਹਾ ਤੇ ਹਮਲਾ ਕਰਨ ਲਈ ਨਹੀਂ ਆਇਆ। ਯਹੋਵਾਹ ਨੇ ਖੁਦ ਮੈਨੂੰ ਕਿਹਾ, “ਇਸ ਦੇਸ਼ ਉੱਪਰ ਹਮਲਾ ਕਰਕੇ ਇਸ ਨੂੰ ਤਬਾਹ ਕਰ ਦੇ।”’”"
25 Além disso, será que vim atacar e destruir este local sem uma palavra da parte do Senhor? O próprio Senhor me disse que marchasse contra este país e o destruísse".
26 ਤਦ ਹਿਲਕੀਯਾਹ ਦੇ ਪੁੱਤਰ ਅਲਯਾਕੀਮ, ਸ਼ਬਨਾ ਅਤੇ ਯੋਆਹ ਨੇ ਕਮਾਂਡਰ ਨੂੰ ਕਿਹਾ, “ਕਿਰਪਾ ਕਰਕੇ ਸਾਡੇ ਨਾਲ ਅਰਾਮੀ ਬੋਲੀ ਵਿੱਚ ਗੱਲ ਕਰੋ, ਅਸੀਂ ਉਹ ਭਾਸ਼ਾ ਸਮਝਦੇ ਹਾਂ। ਇਨ੍ਹਾਂ ਲੋਕਾਂ ਦੇ ਸੁਣਦਿਆਂ ਹੋਇਆਂ ਜੋ ਕੰਧ ਉੱਤੇ ਬੈਠੇ ਹਨ ਸਾਡੇ ਨਾਲ ਯਹੂਦਾਹ ਦੀ ਭਾਸਾ ਵਿੱਚ ਗੱਲ ਨਾ ਕਰੋ।”"
26 Então Eliaquim, filho de Hilquias, Sebna e Joá disseram ao comandante de campo: "Por favor, fala com teus servos em aramaico, porque entendemos essa língua. Não fales em hebraico, pois assim o povo que está sobre os muros entenderá".
27 ਪਰ ਰਬਸ਼ਾਕੇਹ ਨੇ ਉਨ੍ਹਾਂ ਨੂੰ ਆਖਿਆ, “ਮੇਰੇ ਮਹਾਰਾਜ ਨੇ ਮੈਨੂੰ ਤੇਰੇ ਅਤੇ ਤੇਰੇ ਪਾਤਸ਼ਾਹ ਨੂੰ ਸਿਰਫ਼ ਸੁਨਾਉਣ ਲਈ ਨਹੀਂ ਭੇਜਿਆ ਸਗੋਂ ਮੈਂ ਤਾਂ ਉਨ੍ਹਾਂ ਲੋਕਾਂ ਨੂੰ ਵੀ ਮੁਖਾਤਿਬ ਹੋਣਾ ਚਾਹੁੰਦਾ ਹਾਂ ਜੋ ਕੰਧ ਉੱਤੇ ਬੈਠੇ ਹਨ। ਉਹ ਵੀ ਤੁਹਾਡੇ ਨਾਲ ਹੀ ਆਪਣਾ ਬਿਸ਼ਟਾ ਖਾਣ ਅਤੇ ਮੂਤ ਪੀਣ।”"
27 O comandante, porém, respondeu: "Será que meu senhor enviou-me para dizer essas coisas, somente para o seu senhor e para você e não para os que estão sentados no muro, que, como vocês, terão de comer as próprias fezes e beber a própria urina? "
28 ਤਦ ਕਮਾਂਡਰ ਉੱਚੀ ਆਵਾਜ਼ ਵਿੱਚ ਯਹੂਦੀਆਂ ਦੀ ਬੋਲੀ ਵਿੱਚ ਬੋਲਿਆ, ਤੁਸੀਂ ਅੱਸ਼ੂਰ ਦੇ ਮਹਾਨ ਪਾਤਸ਼ਾਹ ਦੀ ਇਹ ਖਬਰ ਸੰਦੇਸ਼ ਸੁਣ ਲਵੋ!"
28 Então o comandante levantou-se e gritou em hebraico: "Ouçam a palavra do grande rei, o rei da Assíria!
29 ਪਾਤਸ਼ਾਹ ਦਾ ਕਹਿਣਾ ਹੈ, ‘ਹਿਜ਼ਕੀਯਾਹ ਤੁਹਾਨੂੰ ਮੂਰਖ ਨਾ ਬਣਾਵੇ! ਉਹ ਤੁਹਾਨੂੰ ਮੇਰੀ ਤਾਕਤ ਤੋਂ ਛੁਡਾਅ ਨਹੀਂ ਸੱਕਦਾ।’"
29 Assim diz o rei: Não deixem que Ezequias os engane. Ele não poderá livrá-los de minha mão.
30 ਨਾ ਹੀ ਹਿਜ਼ਕੀਯਾਹ ਇਹ ਆਖਕੇ ਯਹੋਵਾਹ ਉੱਪਰ ਤੁਹਾਡਾ ਭਰੋਸਾ ਕਰਾਵੇ ਕਿ “ਯਹੋਵਾਹ ਤਹਾਨੂੰ ਬਚਾਅ ਲਵੇਗਾ। ਅਤੇ ਅੱਸੂਰ ਦਾ ਪਾਤਸ਼ਾਹ ਇਸ ਸ਼ਹਿਰ ਨੂੰ ਜਿੱਤ ਨਹੀਂ ਪਾਵੇਗਾ!”"
30 Não deixem Ezequias convencê-los a confiar no Senhor, quando diz: ‘Com certeza o Senhor nos livrará; esta cidade não será entregue nas mãos do rei da Assíria’.
31 ਪਰ ਤੁਸੀਂ ਹਿਜ਼ਕੀਯਾਹ ਦੀਆਂ ਗੱਲਾਂ ਵਿੱਚ ਨਾ ਆਉਣਾ। ਅੱਸ਼ੂਰ ਦਾ ਪਾਤਸ਼ਾਹ ਇਹ ਆਖਦਾ ਹੈ: ਮੇਰੇ ਨਾਲ ਸੁਲਾਹ ਕਰੋ ਅਤੇ ਅਮਨ ਸ਼ਾਂਤੀ ਨਾਲ ਮੇਰੇ ਵੱਲ ਆ ਜਾਓ। ਤਦ ਤੁਹਾਡੇ ਵਿੱਚੋਂ ਹਰ ਕੋਈ ਆਪਣੀ ਅੰਗੂਰਾਂ ਦੇ ਵੇਲ ਤੋਂ ਅਤੇ ਆਪਣੇ ਹੀ ਹੰਜੀਰ ਦੇ ਰੁੱਖ ਤੋਂ ਖਾਵੇਗਾ ਅਤੇ ਆਪਣੇ ਹੀ ਖੂਹ ਦਾ ਪਾਣੀ ਪੀਵੇਗਾ।"
31 Não dêem ouvidos a Ezequias. Assim diz o rei da Assíria: Façam paz comigo e rendam-se. Então cada um de vocês comerá de sua própria videira e de sua própria figueira e beberá água de sua própria cisterna,
32 ਜਦੋਂ ਤੀਕ ਮੈਂ ਆਕੇ ਤੁਹਾਨੂੰ ਇੱਕ ਅਜਿਹੇ ਦੇਸ਼ ਵਿੱਚ ਨਾ ਲੈ ਜਾਵਾਂ ਜੋ ਤੁਹਾਡੇ ਦੇਸ਼ ਵਾਂਗ ਅਨਾਜ ਅਤੇ ਨਵੀਂ ਸ਼ਰਾਬ ਦਾ ਦੇਸ਼, ਰੋਟੀ ਅਤੇ ਅੰਗੂਰੀ ਬਾਗ਼ਾਂ ਦੀ ਭੂਮੀ ਜ਼ੈਤੂਨ ਅਤੇ ਸ਼ਹਿਦ ਦਾ ਦੇਸ ਹੋਵੇ ਤਦ ਤੀਕ ਤੁਸੀਂ ਇਵੇਂ ਕਰ ਸੱਕਦੇ ਹੋ, ਫ਼ਿਰ ਤੁਸੀਂ ਜਿਉਂਦੇ ਰਹੋਂਗੇ ਮਰੋਗੇ ਨਹੀਂ ਜਦੋਂ ਮੈਂ ਤੁਹਾਨੂੰ ਅਜਿਹੇ ਦੇਸ ਲੈ ਜਾਵਾਂਗਾ। ਪਰ ਤੁਸੀਂ ਹਿਜ਼ਕੀਯਾਹ ਦੀਆਂ ਗੱਲਾਂ ਵਿੱਚ ਨਾ ਆਉਣਾ ਕਿਉਂ ਕਿ ਉਹ ਤੁਹਾਨੂੰ ਭਰਮਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਉਹ ਆਖਦਾ ਹੈ, “ਯਹੋਵਾਹ ਸਾਡੀ ਰੱਖਿਆ ਕਰੇਗਾ।”"
32 até que eu venha e os leve para uma terra igual à de vocês, terra de cereais, de vinho, terra de pão e de vinhas, terra de oliveiras e de mel. Escolham a vida e não a morte! Não dêem ouvidos a Ezequias, pois ele os está iludindo, quando diz: ‘O Senhor nos livrará’.
33 ਕੀ ਕੌਮਾਂ ਦੇ ਦੇਵਤਿਆਂ ਵਿੱਚੋਂ ਕਿਸੇ ਨੇ ਵੀ ਆਪਣੇ ਦੇਸ਼ ਨੂੰ ਅੱਸ਼ੂਰ ਦੇ ਪਾਤਸ਼ਾਹ ਦੇ ਹੱਥੋਂ ਕਦੀ ਛੁੜਾਇਆ ਹੈ? ਨਹੀਂ!"
33 Será que o deus de alguma nação conseguiu livrar sua terra das mãos do rei da Assíria?
34 ਕਿੱਥੇ ਨੇ ਉਹ ਹਮਾਥ ਅਤੇ ਅਰਪਾਦ ਦੇ ਦੇਵਤੇ? ਕਿੱਥੇ ਹਨ ਉਹ ਸਫ਼ਰਵਇਮ, ਹੇਨਾ ਅਤੇ ਇੱਵਾਹ ਦੇ ਦੇਵਤੇ? ਕੀ ਉਹ ਸਾਮਰਿਯਾ ਨੂੰ ਮੇਰੇ ਹੱਥੋਂ ਬਚਾਅ ਸੱਕੇ? ਨਹੀ!"
34 Onde estão os deuses de Hamate e de Arpade? Onde estão os deuses de Sefarvaim, Hena e Iva? Acaso livraram Samaria das minhas mãos?
35 ਕੀ ਹੋਰਨਾਂ ਦੇਸਾਂ ਦੇ ਦੇਵਤੇ ਆਪਣੇ ਦੇਸ ਮੇਰੇ ਹੱਥੋਂ ਬਚਾਅ ਸੱਕੇ? ਨਹੀਂ! ਤੇ ਕੀ ਫ਼ਿਰ ਯਹੋਵਾਹ ਯਰੂਸ਼ਲਮ ਨੂੰ ਮੇਰੇ ਹੱਥੋਂ ਬਚਾਅ ਸੱਕੇਗਾ? ਨਹੀਂ!"
35 Qual dentre todos os deuses dessas nações conseguiu livrar sua terra do meu poder? Como então o Senhor poderá livrar Jerusalém das minhas mãos? "
36 ਪਰ ਲੋਕ ਚੁੱਪ ਸਨ। ਉਨ੍ਹਾਂ ਨੇ ਕਮਾਂਡਰ ਅੱਗੇ ਇੱਕ ਸ਼ਬਦ ਵੀ ਨਾ ਬੋਲਿਆ ਕਿਉਂ ਕਿ ਹਿਜ਼ਕੀਯਾਹ ਪਾਤਸ਼ਾਹ ਨੇ ਉਨ੍ਹਾਂ ਨੂੰ ਹੁਕਮ ਦੇ ਰੱਖਿਆ ਸੀ। ਉਸ ਨੇ ਕਿਹਾ, “ਉਸ ਨੂੰ ਇੱਕ ਸ਼ਬਦ ਵੀ ਨਾ ਆਖਣਾ।”"
36 Mas o povo permaneceu calado e nada disse em resposta, pois o rei tinha ordenado: "Não lhe respondam".
37 ਤਦ ਹਿਜ਼ਕੀਯਾਹ ਦਾ ਪੁੱਤਰ ਅਲਯਾਕੀਮ (ਜੋ ਮਹਿਲ ਦਾ ਮੁਖਤਿਆਰ ਸੀ।) ਸ਼ਬਨਾ (ਸਕੱਤਰ) ਅਤੇ ਆਸਾਫ਼ ਦਾ ਪੁੱਤਰ ਯੋਆਹ (ਮੁੰਸ਼ੀ) ਸਾਰੇ ਹਿਜ਼ਕੀਯਾਹ ਕੋਲ ਆਏ। ਉਨ੍ਹਾਂ ਦੇ ਕੱਪੜੇ ਫ਼ਟੇ ਹੋਏ ਸਨ ਇਹ ਦਰਸਾਉਣ ਲਈ ਕਿ ਉਹ ਬੜੇ ਪਰੇਸ਼ਾਨ ਹਨ। ਉਨ੍ਹਾਂ ਨੇ ਜਾਕੇ ਹਿਜ਼ਕੀਯਾਹ ਨੂੰ ਸਾਰਾ ਹਾਲ ਸੁਣਾਇਆ ਜਿਹੜੀਆਂ ਗੱਲਾਂ ਕਿ ਅੱਸ਼ੂਰੀ ਕਮਾਂਡਰ ਨੇ ਉਨ੍ਹਾਂ ਨੂੰ ਆਖੀਆਂ ਸਨ।"
37 Então o administrador do palácio, Eliaquim, filho de Hilquias, o secretário Sebna e o arquivista real Joá, filho de Asafe, retornaram com as vestes rasgadas a Ezequias e lhe relataram o que o comandante de campo tinha dito.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 2 Reis 18, comparar traduções ou montar um estudo — tudo direto pelo WhatsApp.