2 Reis 2
Punjabi Bible (GL_PUNJABI) vs VC
VC Versão Católica
1 ਏਲੀਯਾਹ ਨੂੰ ਉੱਠਾਉਣ ਦੀ ਯਹੋਵਾਹ ਦੀ ਵਿਉਂਤ ਜਦੋਂ ਯਹੋਵਾਹ, ਏਲੀਯਾਹ ਨੂੰ ਇੱਕ ਵਾਵਰੋਲੇ ਵਿੱਚ ਅਕਾਸ਼ ਵੱਲ ਚੁੱਕਣ ਹੀ ਵਾਲਾ ਸੀ, ਏਲੀਯਾਹ, ਅਤੇ ਅਲੀਸ਼ਾ ਗਿਲਗਾਲ ਤੋਂ ਜਾ ਰਹੇ ਸਨ।"
1 Eis o que se passou no dia em que o Senhor arrebatou Elias ao céu num turbilhão: Elias e Eliseu partiram de Gálgala,
2 ਏਲੀਯਾਹ ਨੇ ਅਲੀਸ਼ਾ ਨੂੰ ਕਿਹਾ, “ਕਿਰਪਾ ਕਰਕੇ ਇੱਥੇ ਰੁਕ ਜਾ ਕਿਉਂ ਕਿ ਯਹੋਵਾਹ ਨੇ ਮੈਨੂੰ ਬੈਤਏਲ ਤੀਕ ਜਾਣ ਲਈਂ ਕਿਹਾ ਹੈ।” ਪਰ ਅਲੀਸ਼ਾ ਨੇ ਕਿਹਾ, “ਮੈਂ ਯਹੋਵਾਹ ਦੀ ਜ਼ਿੰਦਗੀ ਦੀ ਅਤੇ ਤੇਰੀ ਜ਼ਿੰਦਗੀ ਦੀ ਸੌਂਹ ਖਾਂਦਾ ਹਾਂ, ਮੈਂ ਤੈਨੂੰ ਛੱਡ ਕੇ ਨਾ ਜਾਵਾਂਗਾ।” ਤਦ ਇਹ ਦੋਨੋ ਮਨੁੱਖ ਬੈਤਏਲ ਨੂੰ ਤੁਰ ਪਏ।"
2 e Elias disse a Eliseu: Fica aqui, porque o Senhor me mandou a Betel. Por Deus e por tua vida, respondeu Eliseu, não te deixarei. E desceram a Betel.
3 ਨਬੀਆਂ ਦਾ ਇੱਕ ਸਮੂਹ, ਜੋ ਕਿ ਬੈਤਏਲ ਵਿੱਚ ਸੀ, ਅਲੀਸ਼ਾ ਕੋਲ ਆਇਆ ਅਤੇ ਉਸ ਨੂੰ ਕਹਿਣ ਲੱਗਾ, “ਕੀ ਤੂੰ ਜਾਣਦਾ ਹੈਂ ਕਿ ਯਹੋਵਾਹ ਅੱਜ ਤੇਰੇ ਸੁਆਮੀ ਨੂੰ, ਤੇਰੇ ਤੋਂ ਅਲੱਗ ਕਰ ਦੇਵੇਗਾ?” ਅਲੀਸ਼ਾ ਨੇ ਕਿਹਾ, “ਮੈਨੂੰ ਪਤਾ ਹੈ, ਇਸ ਬਾਰੇ ਗੱਲ ਨਾ ਕਰੋ।”"
3 Os filhos dos profetas, que estavam em Betel, saíram ao encontro de Eliseu e disseram-lhe: Sabes que o Senhor vai tirar hoje o teu amo de sobre a tua cabeça? Sim, eu o sei: calai-vos!
4 ਏਲੀਯਾਹ ਨੇ ਅਲੀਸ਼ਾ ਨੂੰ ਕਿਹਾ, “ਅਲੀਸ਼ਾ ਤੂੰ ਇੱਥੇ ਠਹਿਰ ਜਾਵੀਂ ਕਿਉਂ ਕਿ ਯਹੋਵਾਹ ਨੇ ਮੈਨੂੰ ਯਰੀਹੋ ਨੂੰ ਭੇਜਿਆ ਹੈ।” ਪਰ ਅਲੀਸ਼ਾ ਨੇ ਕਿਹਾ, “ਮੈਂ ਇਕਰਾਰ ਕੀਤਾ ਸੀ ਕਿ ਜਦ ਤੱਕ ਯਹੋਵਾਹ ਜਿਉਂਦਾ ਰਹੇਗਾ ਤੇ ਜਦ ਤੀਕ ਤੂੰ ਜਿਉਂਦਾ ਰਹੇਂਗਾ, ਮੈਂ ਤੈਨੂੰ ਛੱਡ ਕੇ ਨਹੀਂ ਜਾਵਾਂਗਾ।” ਇਸ ਲਈ ਉਹ ਦੋਨੋ ਫ਼ੇਰ ਯਰੀਹੋ ਨੂੰ ਤੁਰ ਪਏ।"
4 Elias disse-lhe: Fica aqui, Eliseu, porque o Senhor manda-me a Jericó. Por Deus e por tua vida, respondeu ele, não te deixarei. E chegaram a Jericó.
5 ਯਰੀਹੋ ਵਿੱਚ ਇੱਕ ਨਬੀਆਂ ਦੀ ਟੋਲੀ ਅਲੀਸ਼ਾ ਕੋਲ ਆਈ ਅਤੇ ਆਕੇ ਉਸ ਨੂੰ ਕਹਿਣ ਲਗੀ, “ਕੀ ਤੂੰ ਜਾਣਦਾ ਹੈਂ ਕਿ ਅੱਜ ਯਹੋਵਾਹ ਤੇਰੇ ਸੁਆਮੀ ਨੂੰ ਤੇਰੇ ਤੋਂ ਜੁਦਾਅ ਕਰ ਦੂਰ ਲੈ ਜਾਵੇਗਾ?” ਏਲੀਯਾਹ ਨੇ ਜਵਾਬ ਦਿੱਤਾ, “ਹਾਂ, ਮੈਂ ਜਾਣਦਾ ਹਾਂ, ਪਰ ਇਸ ਬਾਰੇ ਕੋਈ ਗੱਲ ਨਾ ਕਰੋ।”"
5 Os filhos dos profetas que estavam em Jericó foram ter com Eliseu e disseram-lhe: Sabes que o Senhor vai tirar hoje o teu amo de sobre a tua cabeça? Sim, eu o sei. Calai-vos.
6 ਏਲੀਯਾਹ ਨੇ ਅਲੀਸ਼ਾ ਨੂੰ ਕਿਹਾ, “ਤੂੰ ਇੱਥੇ ਰੁਕ ਜਾਵੀਂ ਕਿਉਂ ਕਿ ਯਹੋਵਾਹ ਨੇ ਮੈਨੂੰ ਯਰਦਨ ਦਰਿਆ ਦੇ ਕੰਢੇ ਤੇ ਜਾਣ ਨੂੰ ਕਿਹਾ ਹੈ।” ਅਲੀਸ਼ਾ ਨੇ ਆਖਿਆ, “ਮੈਂ ਯਹੋਵਹਾ ਦੀ ਜ਼ਿੰਦਗੀ ਦੀ ਸੌਂਹ ਖਾਂਦਾ ਹਾਂ ਕਿ ਜਦ ਤਕ ਯਹੋਵਾਹ ਅਤੇ ਤੂੰ ਜਿਉਂਦਾ ਹੈਂ, ਮੈਂ ਛੱਡ ਕੇ ਨਹੀਂ ਜਾਵਾਂਗਾ।” ਇਸ ਲਈ ਦੋਵੇਂ ਚੱਲੇ ਗਏ।"
6 Elias disse-lhe: Fica aqui, porque o Senhor manda-me ao Jordão. Por Deus e pela tua vida, respondeu Eliseu, não te deixarei. E partiram juntos.
7 ਉੱਥੇ ਨਬੀਆਂ ਦੇ ਟੋਲੇ ਵਿੱਚੋਂ ਕੋਈ 50 ਦੇ ਕਰੀਬ ਮਨੁੱਖ ਸਨ, ਜਿਨ੍ਹਾਂ ਉਨ੍ਹਾਂ ਦਾ ਪਿੱਛਾ ਕੀਤਾ। ਏਲੀਯਾਹ ਅਤੇ ਅਲੀਸ਼ਾ ਯਰਦਨ ਦਰਿਆ ਕੋਲ ਠਹਿਰ ਗਏ ਅਤੇ ਉਹ 50 ਮਨੁੱਖ ਉਨ੍ਹਾਂ ਤੋਂ ਕਾਫ਼ੀ ਦੂਰ ਜਾਕੇ ਠਹਿਰ ਗਏ।"
7 Seguiram-nos cinqüenta filhos de profetas os quais pararam ao longe, diante deles, enquanto Elias e Eliseu se detinham à beira do Jordão.
8 ਏਲੀਯਾਹ ਨੇ ਆਪਣਾ ਕੋਟ ਲਾਹ ਕੇ ਵਲੇਟਿਆ ਅਤੇ ਇਸ ਨਾਲ ਪਾਣੀ ਨੂੰ ਮਾਰਿਆ। ਇਸ ਨਾਲ ਪਾਣੀ ਖੱਬੇ ਅਤੇ ਸੱਜੇ ਦੋ ਹਿੱਸਿਆਂ ਵਿੱਚ ਵੰਡ ਗਿਆ। ਫ਼ੇਰ ਏਲੀਯਾਹ ਅਤੇ ਅਲੀਸ਼ਾ ਸੁੱਕੀ ਧਰਤੀ ਤੋਂ ਦੀ ਤੁਰ ਕੇ ਯਰਦਨ ਨਦੀ ਦੇ ਦੂਜੇ ਪਾਸੇ ਚੱਲੇ ਗਏ।"
8 Elias tomou o seu manto, dobrou-o e feriu com ele as águas, que se separaram para as duas bandas, de modo que atravessaram ambos a pé enxuto.
9 ਜਦੋਂ ਉਨ੍ਹਾਂ ਨੇ ਦਰਿਆ ਪਾਰ ਕਰ ਲਿਆ ਤਾਂ ਏਲੀਯਾਹ ਨੇ ਅਲੀਸ਼ਾ ਨੂੰ ਕਿਹਾ, “ਇਸ ਤੋਂ ਪਹਿਲਾਂ ਕਿ ਪਰਮੇਸ਼ੁਰ ਮੈਨੂੰ ਤੇਰੇ ਤੋਂ ਜੁਦਾਅ ਕਰ ਦੇਵੇ, ਦੱਸ ਤੂੰ ਕਿ ਮੈਂ ਤੇਰੇ ਲਈ ਕੀ ਕਰਾਂ?” ਅਲੀਸ਼ਾ ਨੇ ਕਿਹਾ, “ਤੇਰੇ ਆਤਮੇ ਦਾ ਦੋਹਰਾ ਹਿੱਸਾ ਮੇਰੇ ਉੱਤੇ ਹੋਵੇ।”"
9 Tendo passado, Elias disse a Eliseu: Pede-me algo antes que eu seja arrebatado de ti: que posso eu fazer por ti? Eliseu respondeu: Seja-me concedida uma porção dobrada do teu espírito.
10 ਏਲੀਯਾਹ ਨੇ ਕਿਹਾ, “ਤੂੰ ਕੁਝ ਅਜਿਹਾ ਮੰਗਿਆ ਜੋ ਕਿ ਬਹੁਤ ਮੁਸ਼ਕਿਲ ਹੈ! ਜੇਕਰ ਤੂੰ ਮੈਨੂੰ ਉਸ ਵੇਲੇ ਵੇਖੇਂ ਜਦੋਂ ਮੈਂ ਤੈਥੋਂ ਦੂਰ ਲਿਜਾਇਆ ਜਾਵਾਂਗਾ, ਤਾਂ ਤੇਰੇ ਲਈ ਉਵੇਂ ਹੀ ਹੋਵੇਗਾ, ਪਰ ਜੇ ਤੂੰ ਨਹੀਂ ਵੇਖੇਂਗਾ, ਤਾਂ ਇਹ ਨਹੀਂ ਵਾਪਰੇਗਾ।”"
10 Pedes uma coisa difícil, replicou Elias. Entretanto, se me vires quando eu for arrebatado de ti, isso te será dado: mas se não me vires, não te será dado.
11 ਪਰਮੇਸ਼ੁਰ ਦਾ ਏਲੀਯਾਹ ਨੂੰ ਸੁਰਗਾਂ ’ਚ ਲੈ ਜਾਣਾ ਏਲੀਯਾਹ ਅਤੇ ਅਲੀਸ਼ਾ ਦੋਨੋ ਇਕੱਠੇ ਚੱਲਦੇ ਗੱਲਾਂ ਕਰ ਰਹੇ ਸਨ। ਅਚਾਨਕ ਕੁਝ ਘੋੜੇ ਅਤੇ ਰੱਥ ਆਏ ਅਤੇ ਏਲੀਯਾਹ ਨੂੰ ਅਲੀਸ਼ਾ ਤੋਂ ਅਲੱਗ ਕਰ ਗਏ। ਉਹ ਘੋੜੇ ਅਤੇ ਰੱਥ ਅੱਗ ਵਾਂਗ ਸਨ। ਤਦ ਏਲੀਯਾਹ ਇਸ ਵਾਵਰੋਲੇ ਵਿੱਚ ਅਕਾਸ਼ ਨੂੰ ਉੱਠਾਇਆ ਗਿਆ।"
11 Continuando o seu caminho, entretidos a conversar, eis que de repente um carro de fogo com cavalos de fogo os separou um do outro, e Elias subiu ao céu num turbilhão.
12 ਅਲੀਸ਼ਾ ਨੇ ਇਹ ਸਭ ਵੇਖਿਆ ਤਾਂ ਉੱਚੀ ਅਵਾਜ਼ ਵਿੱਚ ਚਿਲਾਇਆ, “ਹੇ ਮੇਰੇ ਪਿਤਾ! ਮੇਰੇ ਪਿਤਾ! ਇਸਰਾਏਲ ਦੇ ਘੋੜੇ ਤੇ ਰੱਥ!” ਜਦੋਂ ਅਲੀਸ਼ਾ ਨੂੰ ਏਲੀਯਾਹ ਹੋਰ ਨਾ ਦਿਖਿਆ, ਅਲੀਸ਼ਾ ਨੇ ਕਸੱਕੇ ਆਪਣੇ ਕੱਪੜਿਆਂ ਨੂੰ ਫ਼ੜਿਆ ਅਤੇ ਆਪਣੀ ਉਦਾਸੀ ਦਰਸਾਉਣ ਲਈ ਇਨ੍ਹਾਂ ਨੂੰ ਦੋ ਟੁਕੜਿਆਂ ਵਿੱਚ ਪਾੜ ਦਿੱਤਾ।"
12 Vendo isso, Eliseu exclamou: Meu pai, meu pai! Carro e cavalaria de Israel! E não o viu mais. Tomando então as suas vestes, rasgou-as em duas partes.
13 ਏਲੀਯਾਹ ਦਾ ਕੋਟ ਜ਼ਮੀਨ ਤੇ ਡਿੱਗ ਪਿਆ, ਤਾਂ ਅਲੀਸ਼ਾ ਨੇ ਉਸ ਨੂੰ ਚੁੱਕਿਆ ਅਤੇ ਯਰਦਨ ਨਦੀ ਦੇ ਕਿਨਾਰੇ ਆ ਗਿਆ ਅਲੀਸ਼ਾ ਨੇ ਪਾਣੀ ਨੂੰ ਮਾਰਿਆ ਅਤੇ ਆਖਿਆ, “ਯਹੋਵਾਹ, ਏਲੀਯਾਹ ਦਾ ਪਰਮੇਸ਼ੁਰ ਕਿੱਥੇ ਹੈ?”"
13 Apanhou o manto que Elias deixara cair, e voltando até o Jordão, parou à beira do rio.
14 ਜਦ ਅਲੀਸ਼ਾ ਨੇ ਪਾਣੀ ਨੂੰ ਮਾਰਿਆ ਤਾਂ ਪਾਣੀ ਖੱਬੇ-ਸੱਜੇ ਦੋ ਹਿੱਸਿਆ ਵਿੱਚ ਵੰਡਿਆਂ ਗਿਆ ਅਤੇ ਅਲੀਸ਼ਾ ਦਰਿਆ ਪਾਰ ਕਰ ਗਿਆ।"
14 Tomou o manto que Elias deixara cair, feriu com ele as águas, dizendo: Onde está o Senhor, o Deus de Elias? Onde está ele? Tendo ferido as águas, estas separaram-se para um e outro lado, e Eliseu passou.
15 ਨਬੀਆਂ ਨੇ ਏਲੀਯਾਹ ਬਾਰੇ ਪੁੱਛਿਆ ਜਦੋਂ ਯਰੀਹੋ ਵਿੱਚ ਨਬੀਆਂ ਦੀ ਟੋਲੀ ਨੇ ਅਲੀਸ਼ਾ ਨੂੰ ਵੇਖਿਆ ਤਾਂ ਉਨ੍ਹਾਂ ਕਿਹਾ, “ਏਲੀਯਾਹ ਦੀ ਆਤਮਾ ਹੁਣ ਅਲੀਸ਼ਾ ਵਿੱਚ ਹੈ।” ਤਾਂ ਉਹ ਅਲੀਸ਼ਾ ਨੂੰ ਮਿਲਣ ਲਈ ਆਏ। ਉਨ੍ਹਾਂ ਅਲੀਸ਼ਾ ਦੇ ਸਾਹਮਣੇ ਸਿਰ ਝੁਕਾਇਆ ਅਤੇ ਉਸ ਨੂੰ ਕਿਹਾ,"
15 Os filhos dos profetas que estavam em Jericó, vendo o que acontecera defronte deles, disseram: O Espírito de Elias repousa em Eliseu. Foram-lhe ao encontro, prostraram-se por terra diante dele,
16 “ਵੇਖ ਸਾਡੇ ਕੋਲ 50 ਤਕੜੇ ਆਦਮੀ ਹਨ। ਉਨ੍ਹਾਂ ਨੂੰ ਤੇਰੇ ਸੁਆਮੀ ਦੀ ਭਾਲ ਵਿੱਚ ਜਾਣ ਦੇ। ਹੋ ਸੱਕਦਾ ਹੈ ਕਿ ਯਹੋਵਾਹ ਦੇ ਆਤਮਾ ਨੇ ਏਲੀਯਾਹ ਨੂੰ ਉੱਪਰ ਚੁੱਕ ਲਿਆ ਹੋਵੇ ਅਤੇ ਕਿਸੇ ਪਹਾੜੀ ਦੀ ਚੋਟੀ ਉੱਤੇ ਛੱਡ ਦਿੱਤਾ ਹੋਵੇ ਜਾਂ ਕਿਸੇ ਵਾਦੀ ਵਿੱਚ ਲਾਹ ਦਿੱਤਾ ਹੋਵੇ।” ਪਰ ਅਲੀਸ਼ਾ ਨੇ ਕਿਹਾ, “ਨਹੀਂ! ਤੁਸੀਂ ਏਲੀਯਾਹ ਨੂੰ ਭਾਲਣ ਲਈ ਆਪਣੇ ਬੰਦਿਆਂ ਨੂੰ ਨਾ ਭੇਜੋ।”"
16 e disseram: Sabe que entre os teus servos há cinqüenta homens valentes, que podem ir em busca do teu amo. Talvez o tenha arrebatado o Espírito do Senhor e atirado com ele para algum monte ou para algum vale. Não os mandeis, respondeu Eliseu.
17 ਪਰ ਜਦ ਨਬੀਆਂ ਨੇ ਇੰਨਾ ਹਠ ਕੀਤਾ ਤਾਂ ਉਹ ਸ਼ਰਮਿੰਦਾ ਹੋ ਗਿਆ ਤਾਂ ਉਸ ਨੇ ਆਖਿਆ , “ਭੇਜ ਦੇਵੋ।” ਤਾਂ ਉਨ੍ਹਾਂ ਨੇ 50 ਮਨੁੱਖ ਭੇਜੇ। ਉਨ੍ਹਾਂ ਤਿੰਨ ਦਿਨ ਉਸ ਦੀ ਖੋਜ ਕੀਤੀ ਪਰ ਉਹ ਕਿਤੇ ਨਾ ਲੱਭਾ।"
17 Eles, porém, tanto insistiram que Eliseu teve vergonha {de recusar}: Mandai-os, disse ele. Mandaram, pois, cinqüenta homens, os quais procuraram Elias durante três dias, mas sem resultado.
18 ਤਦ ਆਦਮੀ ਯਰੀਹੋ ਵੱਲ ਗਏ, ਜਿੱਥੇ ਕਿ ਅਲੀਸ਼ਾ ਠਹਿਰਿਆ ਹੋਇਆ ਸੀ ਅਤੇ ਉਨ੍ਹਾਂ ਨੇ ਉਸ ਨੂੰ ਦੱਸਿਆ ਕਿ ਉੱਨ੍ਹਾਂ ਨੂੰ ਏਲੀਯਾਹ ਕਿਤੇ ਨਹੀਂ ਲੱਭਿਆ। ਅਲੀਸ਼ਾ ਨੇ ਉਨ੍ਹਾਂ ਨੂੰ ਆਖਿਆ, “ਕੀ ਮੈਂ ਤੁਹਾਨੂੰ ਨਾ ਜਾਣ ਲਈ ਨਹੀਂ ਆਖਿਆ ਸੀ?”"
18 Quando voltaram para Eliseu, que estava em Jericó, este disse-lhes: Não vos disse eu que não fôsseis?
19 ਅਲੀਸ਼ਾ ਦਾ ਪਾਣੀ ਨੂੰ ਵੱਧੀਆ ਬਨਾਉਣਾ ਸ਼ਹਿਰ ਦੇ ਲੋਕਾਂ ਨੇ ਅਲੀਸ਼ਾ ਨੂੰ ਕਿਹਾ, “ਸੁਆਮੀ! ਤੁਸੀਂ ਵੇਖ ਰਹੇ ਹੋ ਕਿ ਇਹ ਇੱਕ ਬੜਾ ਵੱਧੀਆ ਸ਼ਹਿਰ ਹੈ, ਪਰ ਇੱਥੋਂ ਦਾ ਪਾਣੀ ਬੜਾ ਖਰਾਬ ਹੈ। ਇਸੇ ਲਈ ਇਸ ਧਰਤੀ ਤੇ ਫ਼ਸਲ ਨਹੀਂ ਪੈਦਾ ਹੁੰਦੀ।”"
19 Os habitantes da cidade disseram a Eliseu: A cidade está muito bem situada, como o pode ver o meu senhor, mas as águas são más e tornam a terra estéril.
20 ਅਲੀਸ਼ਾ ਨੇ ਕਿਹਾ, “ਮੈਨੂੰ ਇੱਕ ਨਵਾਂ ਕਟੋਰਾ ਦਿਓ ਅਤੇ ਉਸ ਵਿੱਚ ਲੂਣ ਪਾਵੋ।” ਲੋਕੀ ਉਸ ਲਈ ਭਾਂਡਾ ਲੈ ਆਏ।"
20 Eliseu disse-lhes: Trazei-me um prato novo, e ponde nele sal. Eles lho trouxeram.
21 ਤਾਂ ਅਲੀਸ਼ਾ ਉਸ ਥਾਵੇਂ ਗਿਆ ਜਿੱਥੇ ਕਿ ਪਾਣੀ ਧਰਤੀ ਵਿੱਚੋਂ ਨਿਕਲਦਾ ਸੀ। ਉਸ ਥਾਵੇਂ, ਅਲੀਸ਼ਾ ਨੇ ਭਾਂਡੇ ਵਿੱਚੋਂ ਲੂਣ ਡੋਲ੍ਹਿਆ ਅਤੇ ਆਖਿਆ, “ਯਹੋਵਾਹ ਨੇ ਆਖਿਆ ਹੈ, ‘ਮੈਂ ਇਸ ਪਾਣੀ ਨੂੰ ਸਾਫ਼ ਕਰ ਰਿਹਾ ਹਾਂ ਹੁਣ ਤੋਂ ਇਸ ਪਾਣੀ ਨੂੰ ਪੀਕੇ ਕੋਈ ਨਹੀਂ ਮਰੇਗਾ ਅਤੇ ਨਾ ਹੀ ਧਰਤੀ ਤੇ ਫ਼ਸਲ ਹੋਣ ਵਿੱਚ ਕੋਈ ਰੁਕਾਵਟ ਪਾਵੇਗਾ।’”"
21 Eliseu foi à fonte e deitou sal nela, dizendo: Eis o que diz o Senhor: Sanei estas águas, e elas não causarão mais nem morte, nem esterilidade.
22 ਪਾਣੀ ਬਿਲਕੁਲ ਸਾਫ਼ ਹੋ ਗਿਆ। ਇਹ ਪਾਣੀ ਅੱਜ ਤੀਕ ਸਾਫ਼ ਹੈ। ਇਹ ਸਭ ਕੁਝ ਉਵੇਂ ਹੋਇਆ ਜਿਵੇਂ ਅਲੀਸ਼ਾ ਨੇ ਕਿਹਾ।"
22 Ficaram as águas sadias e ainda o são, segundo a palavra que o Senhor tinha dito por Eliseu.
23 ਕੁਝ ਮੁੰਡਿਆਂ ਵੱਲੋਂ ਅਲੀਸ਼ਾ ਨੂੰ ਮਖੌਲ ਕਰਨਾ ਅਲੀਸ਼ਾ ਉਸ ਸ਼ਹਿਰ ਤੋਂ ਬੈਤਏਲ ਨੂੰ ਆਇਆ। ਅਲੀਸ਼ਾ ਬੈਤਏਲ ਵੱਲ ਪਹਾੜੀਆਂ ਉੱਪਰ ਤੁਰਿਆ ਜਾਂਦਾ ਸੀ ਤਾਂ, ਕੁਝ ਮੁੰਡੇ ਸ਼ਹਿਰ ਤੋਂ ਬਾਹਰ ਆ ਰਹੇ ਸਨ ਅਤੇ ਉਨ੍ਹਾਂ ਨੇ ਅਲੀਸ਼ਾ ਦਾ ਮਖੌਲ ਉਡਾਉਣਾ ਸ਼ੁਰੂ ਕਰ ਦਿੱਤਾ ਅਤੇ ਆਖਿਆ, “ਚੜ੍ਹਦਾ ਜਾ ਗੰਜਿਆ, ਚੜ੍ਹਦਾ ਜਾ ਗੰਜਿਆ।”"
23 Dali subiu a Betel. Enquanto ia pelo caminho, saíram da cidade alguns rapazes, e puseram-se a zombar dele, dizendo: Sobe, careca; sobe, careca!
24 ਅਲੀਸ਼ਾ ਨੇ ਪਰਤ ਕੇ ਉਨ੍ਹਾਂ ਵੱਲ ਵੇਖਿਆ ਅਤੇ ਯਹੋਵਾਹ ਦਾ ਨਾਂ ਲੈ ਕੇ ਉਨ੍ਹਾਂ ਨੂੰ ਸਰਾਪ ਦਿੱਤਾ ਫੇਰ ਜੰਗਲ ਵਿੱਚੋਂ ਦੋ ਰਿੱਛ ਨਿਕਲੇ, ਅਤੇ 42 ਮੁੰਡਿਆਂ ਨੂੰ ਪਾੜ ਕੇ ਮਾਰ ਦਿੱਤਾ।"
24 Eliseu, voltando-se para eles, olhou-os e amaldiçoou-os em nome do Senhor. Imediatamente saíram da floresta dois ursos e despedaçaram quarenta e dois daqueles rapazes.
25 ਅਲੀਸ਼ਾ ਬੈਤਏਲ ਨੂੰ ਛੱਡ ਕੇ ਕਰਮਲ ਦੇ ਪਹਾੜ ਨੂੰ ਗਿਆ। ਫ਼ਿਰ ਉਸ ਜਗ੍ਹਾ ਤੋਂ ਅਲੀਸ਼ਾ ਸਾਮਰਿਯਾ ਵੱਲ ਨੂੰ ਗਿਆ।"
25 Dali se retirou para o monte Carmelo, de onde voltou para Samaria.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 2 Reis 2, comparar traduções ou montar um estudo — tudo direto pelo WhatsApp.