2 Reis 3

Punjabi Bible (GL_PUNJABI) vs ARA

Sair da comparação
ARA Almeida Revista e Atualizada 1993
1 ਯਹੋਰਾਮ ਦਾ ਇਸਰਾਏਲ ਦਾ ਰਾਜਾ ਹੋਣਾ ਸਾਮਰਿਯਾ ਵਿੱਚ, ਇਸਰਾਏਲ ਉੱਪਰ ਅਹਾਬ ਦਾ ਪੁੱਤਰ ਯਹੋਰਾਮ ਰਾਜ ਕਰਨ ਲੱਗਾ। ਉਸ ਨੇ ਯਹੂਦਾਹ ਦੇ ਪਾਤਸ਼ਾਹ, ਯਹੋਸ਼ਾਫ਼ਾਟ ਦੇ 18ਵੇਂ ਵਰ੍ਹੇ ਵਿੱਚ ਰਾਜ ਕਰਨਾ ਸ਼ੁਰੂ ਕੀਤਾ ਅਤੇ ਉਸ ਨੇ 12 ਵਰ੍ਹੇ ਰਾਜ ਕੀਤਾ।"
1 Jorão, filho de Acabe, começou a reinar sobre Israel, em Samaria, no décimo oitavo ano de Josafá, rei de Judá; e reinou doze anos.
2 ਯਹੋਰਾਮ ਨੇ ਉਹ ਗੱਲਾ ਕੀਤੀਆਂ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜੀਆਂ ਸਨ ਪਰ ਉਹ ਆਪਣੇ ਮਾਂ-ਬਾਪ ਵਰਗਾ ਨਹੀਂ ਸੀ, ਉਸ ਨੇ ਉਸ ਥੰਮ ਤੋਂ ਖਹਿੜਾ ਛੁਡਵਾ ਲਿਆ ਜਿਹੜਾ ਉਸ ਦੇ ਪਿਤਾ ਨੇ ਬਆਲ ਦੀ ਉਪਾਸਨਾ ਕਰਨ ਲਈ ਬਣਾਇਆ ਸੀ।"
2 Fez o que era mau perante o Senhor ; porém não como seu pai, nem como sua mãe; porque tirou a coluna de Baal, que seu pai fizera.
3 ਫ਼ਿਰ ਵੀ ਉਹ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਪਾਪਾਂ ਨਾਲ ਜਿਹੜੇ ਉਸ ਨੇ ਇਸਰਾਏਲ ਤੋਂ ਕਰਵਾਏ ਸੀ ਉਨ੍ਹਾਂ ਨਾਲ ਜੁੜਿਆ ਰਿਹਾ ਤੇ ਉਨ੍ਹਾਂ ਤੋਂ ਬਾਜ ਨਾ ਆਇਆ।"
3 Contudo, aderiu aos pecados de Jeroboão, filho de Nebate, que fizera pecar a Israel; não se apartou deles.
4 ਮੋਆਬ ਦਾ ਇਸਰਾਏਲ ਨਾਲੋਂ ਵੱਖ ਹੋ ਜਾਣਾ ਮੋਆਬ ਦਾ ਪਾਤਸ਼ਾਹ ਮੇਸ਼ਾ ਸੀ। ਉਹ ਭੇਡਾਂ ਪਾਲਦਾ ਸੀ ਅਤੇ ਇਸਰਾਏਲ ਦੇ ਪਾਤਸ਼ਾਹ ਨੂੰ 1,00,000 ਲੇਲਿਆਂ ਅਤੇ 1,00,000 ਭੇਡੂਆਂ ਦੀ ਉਨ ਦਿੰਦਾ ਹੁੰਦਾ ਸੀ।"
4 Então, Mesa, rei dos moabitas, era criador de gado e pagava o seu tributo ao rei de Israel com cem mil cordeiros e a lã de cem mil carneiros.
5 ਪਰ ਜਦੋਂ ਅਹਾਬ ਦੀ ਮੌਤ ਹੋ ਗਈ ਤਾਂ ਮੋਆਬ ਦਾ ਰਾਜਾ ਇਸਰਾਏਲ ਦੇ ਪਾਤਸ਼ਾਹ ਤੋਂ ਆਕੀ ਹੋ ਗਿਆ।"
5 Tendo, porém, morrido Acabe, revoltou-se o rei de Moabe contra o rei de Israel.
6 ਉਸ ਦਿਨ ਰਾਜਾ ਯਹੋਰਾਮ ਸਾਮਰਿਯਾ ਤੋਂ ਬਾਹਰ ਆਇਆ ਅਤੇ ਸਾਰੇ ਇਸਰਾਏਲ ਦੇ ਸਾਰੇ ਲੋਕਾਂ ਨੂੰ ਇਕੱਠਾ ਕੀਤਾ।"
6 Por isso, Jorão, ao mesmo tempo, saiu de Samaria e fez revista de todo o Israel.
7 ਉਸ ਨੇ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫ਼ਾਟ ਤੋਂ ਪੁੱਛਣਾ ਭੇਜਿਆ ਅਤੇ ਕਿਹਾ, “ਮੋਆਬ ਦਾ ਪਾਤਸ਼ਾਹ ਮੇਰੇ ਤੋਂ ਆਕੀ ਹੋ ਗਿਆ ਹੈ, ਕੀ ਤੂੰ ਮੋਆਬ ਦੇ ਵਿਰੁੱਧ ਮੇਰੇ ਨਾਲ ਲੜਨ ਲਈ ਚੱਲੇਂਗਾ?” ਯਹੋਸ਼ਾਫ਼ਾਟ ਨੇ ਆਖਿਆ, “ਹਾਂ, ਮੈਂ ਤੇਰੇ ਨਾਲ ਜਾਵਾਂਗਾ। ਅਸੀਂ ਇੱਕ ਸੈਨਾ ਵਾਂਗ ਇਕੱਠੇ ਜਾਵਾਂਗੇ। ਮੇਰੀ ਸੈਨਾ ਤੇਰੀ ਹੀ ਸੈਨਾ ਵਾਂਗ ਹੋਵੇਗੀ ਤੇ ਮੇਰੇ ਘੋੜੇ ਵੀ ਤੇਰੇ ਹੀ ਘੋੜਿਆਂ ਵਾਂਗ ਹੋਣਗੇ।”"
7 Mandou dizer a Josafá, rei de Judá: O rei de Moabe se revoltou contra mim; irás tu comigo à guerra contra Moabe? Respondeu ele: Subirei; serei como tu és, o meu povo, como o teu povo, os meus cavalos, como os teus cavalos.
8 ਤਿੰਨਾਂ ਪਾਤਸ਼ਾਹਾਂ ਨੇ ਅਲੀਸ਼ਾ ਦੀ ਸਲਾਹ ਲਈ ਯਹੋਸ਼ਾਫ਼ਾਟ ਨੇ ਯਹੋਰਾਮ ਨੂੰ ਆਖਿਆ, “ਅਸੀਂ ਕਿਹੜੇ ਪਾਸਿਓ ਚੜ੍ਹੀਏ?” ਯਹੋਰਾਮ ਨੇ ਆਖਿਆ, “ਸਾਨੂੰ ਅਦੋਮ ਦੀ ਉਜਾੜ ਵੱਲੋਂ ਜਾਣਾ ਚਾਹੀਦਾ ਹੈ।”"
8 Então, perguntou Jorão: Por que caminho subiremos? Respondeu ele: Pelo caminho do deserto de Edom.
9 ਤਦ ਇਸਰਾਏਲ ਦਾ ਪਾਤਸ਼ਾਹ ਯਹੂਦਾਹ ਦਾ ਪਾਤਸ਼ਾਹ ਅਤੇ ਅਦੋਮ ਦਾ ਰਾਜਾ ਇਕੱਠੇ ਨਿਕਲ ਪਏ। ਉਨ੍ਹਾਂ ਸੱਤ ਦਿਨ ਸਫ਼ਰ ਕੀਤਾ। ਉਸ ਸਫ਼ਰ ਦੌਰਾਨ ਉਨ੍ਹਾਂ ਕੋਲ ਆਪਣੇ ਸਿਪਾਹੀਆਂ ਅਤੇ ਜਾਨਵਰਾਂ ਲਈ ਪਾਣੀ ਵੀ ਘੱਟ ਸੀ।"
9 Partiram o rei de Israel, o rei de Judá e o rei de Edom; após sete dias de marcha, não havia água para o exército e para o gado que os seguiam.
10 ਅਖੀਰ ਵਿੱਚ ਇਸਰਾਏਲ ਦੇ ਪਾਤਸ਼ਾਹ ਯਹੋਰਾਮ ਨੇ ਕਿਹਾ, “ਹਾਏ ਮੈਨੂੰ ਲੱਗਦਾ! ਯਹੋਵਾਹ ਨੇ ਤਿੰਨਾਂ ਪਾਤਸ਼ਾਹਾਂ ਨੂੰ ਉਨ੍ਹਾਂ ਨੂੰ ਮੋਆਬ ਦੇ ਹੱਥੀਂ ਫ਼ੜਵਾਉਣ ਲਈ ਘਲਿਆ ਹੈ।”"
10 Então, disse o rei de Israel: Ai! O Senhor chamou a estes três reis para os entregar nas mãos de Moabe.
11 ਪਰ ਯਹੋਸ਼ਾਫ਼ਾਟ ਬੋਲਿਆ, “ਯਕੀਨਨ, ਇੱਥੇ ਯਹੋਵਾਹ ਦਾ ਕੋਈ ਨਬੀ ਹੋਵੇਗਾ ਅਸੀਂ ਉਸ ਤੋਂ ਪੁੱਛਦੇ ਹਾਂ ਕਿ ਯਹੋਵਾਹ ਕੀ ਆਖਦਾ ਹੈ, ਸਾਨੂੰ ਕੀ ਕਰਨਾ ਚਾਹੀਦਾ ਹੈ?” ਇਸਰਾਏਲ ਦੇ ਸੇਵਕਾਂ ਵਿੱਚੋਂ ਇੱਕ ਰਾਜੇ ਨੇ ਆਖਿਆ, “ਸ਼ਾਫ਼ਾਤ ਦਾ ਪੁੱਤਰ ਏਲੀਯਾਹ ਇੱਥੇ ਹੈ।ਉਹ ਏਲੀਯਾਹ ਦਾ ਸੇਵਕ ਸੀ।”"
11 Perguntou, porém, Josafá: Não há, aqui, algum profeta do Senhor , para que consultemos o Senhor por ele? Respondeu um dos servos do rei de Israel: Aqui está Eliseu, filho de Safate, que deitava água sobre as mãos de Elias.
12 ਤਦ ਯਹੋਸ਼ਾਫ਼ਾਟ ਨੇ ਆਖਿਆ, “ਯਹੋਵਾਹ ਦਾ ਬਚਨ ਉਸ ਦੇ ਨਾਲ ਹੈ।” ਸੋ ਇਸਰਾਏਲ ਦਾ ਪਾਤਸ਼ਾਹ, ਯਹੋਸ਼ਾਫ਼ਾਟ ਅਤੇ ਅਦੋਮ ਦਾ ਰਾਜਾ ਉਸ ਨੂੰ ਮਿਲਣ ਲਈ ਗਏ।"
12 Disse Josafá: Está com ele a palavra do Senhor . Então, o rei de Israel, Josafá e o rei de Edom desceram a ter com ele.
13 ਤਾਂ ਅਲੀਸ਼ਾ ਨੇ ਇਸਰਾਏਲ ਦੇ ਪਾਤਸ਼ਾਹ ਨੂੰ ਆਖਿਆ, “ਤੂੰ ਮੈਨੂੰ ਮਿਲਣ ਲਈ ਕਿਉਂ ਆਇਆ ਹੈਂ? ਤੂੰ ਆਪਣੇ ਮਾਪਿਆਂ ਦੇ ਨਬੀਆਂ ਕੋਲ ਜਾ।” ਇਸਰਾਏਲ ਦੇ ਪਾਤਸ਼ਾਹ ਨੇ ਅਲੀਸ਼ਾ ਨੂੰ ਕਿਹਾ, “ਨਹੀਂ! ਅਸੀਂ ਤੈਨੂੰ ਮਿਲਣ ਲਈ ਆਏ ਹਾਂ, ਕਿਉਂ ਕਿ ਯਹੋਵਾਹ ਨੇ ਇਨ੍ਹਾਂ ਤਿੰਨਾਂ ਪਾਤਸ਼ਾਹਾਂ ਨੂੰ ਮੋਆਬ ਦੀ ਸ਼ਕਤੀ ਦੇ ਹੱਥੀਂ ਫ਼ੜਵਾਉਣ ਲਈ ਇਕੱਠਿਆਂ ਕੀਤਾ ਹੈ।”"
13 Mas Eliseu disse ao rei de Israel: Que tenho eu contigo? Vai aos profetas de teu pai e aos profetas de tua mãe. Porém o rei de Israel lhe disse: Não, porque o Senhor é quem chamou estes três reis para os entregar nas mãos de Moabe.
14 ਤਦ ਅਲੀਸ਼ਾ ਬੋਲਿਆ, “ਮੈਂ ਯਹੋਵਾਹ ਸਰਬ-ਸ਼ਕਤੀਮਾਨ ਦੀ ਜ਼ਿੰਦਗੀ ਦੀ ਸੌਂਹ ਖਾਂਦਾ ਹਾਂ, ਜਿਸਦੀ ਮੈਂ ਸੇਵਾ ਕਰਦਾ ਹਾਂ, ਜੇਕਰ ਮੈਨੂੰ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫ਼ਾਟ ਦੀ ਹਜ਼ੂਰੀ ਦਾ ਲਿਹਾਜ਼ ਨਾ ਹੁੰਦਾ, ਮੈਂ ਤੁਹਾਡੇ ਵੱਲ ਵੇਖਿਆ ਜਾਂ ਤੱਕਿਆ ਨਾ ਹੁੰਦਾ।"
14 Disse Eliseu: Tão certo como vive o Senhor dos Exércitos, em cuja presença estou, se eu não respeitasse a presença de Josafá, rei de Judá, não te daria atenção, nem te contemplaria.
15 ਹੁਣ ਕਿਸੇ ਅਜਿਹੇ ਵਿਅਕਤੀ ਨੂੰ ਮੇਰੇ ਕੋਲ ਲਿਆਓ ਜੋ ਰਬਾਬ ਵਜਾ ਸੱਕਦਾ ਹੋਵੇ।” ਜਦੋਂ ਵਿਅਕਤੀ ਨੇ ਰਬਾਬ ਵਜਾਇਆ ਯਹੋਵਾਹ ਦੀ ਸ਼ਕਤੀ ਅਲੀਸ਼ਾ ਦੇ ਉੱਪਰ ਆਈ।"
15 Ora, pois, trazei-me um tangedor. Quando o tangedor tocava, veio o poder de Deus sobre Eliseu.
16 ਤਦ ਅਲੀਸ਼ਾ ਨੇ ਕਿਹਾ, “ਇਸ ਵਾਦੀ ਵਿੱਚ ਯਹੋਵਾਹ ਆਖਦਾ ਹੈ ਕਿ ਟੋਏ ਹੀ ਟੋਏ ਪੁੱਟ ਦੇਵੋ।"
16 Este disse: Assim diz o Senhor : Fazei, neste vale, covas e covas.
17 ਯਹੋਵਾਹ ਇਉਂ ਆਖਦਾ ਹੈ ਕਿ ਤੁਹਾਨੂੰ ਹਨੇਰੀ ਅਤੇ ਬਾਰਿਸ਼ ਨਜ਼ਰ ਨਹੀਂ ਆਵੇਗੀ ਪਰ ਵਾਦੀ ਸਾਰੀ ਪਾਣੀ ਨਾਲ ਭਰ ਜਾਵੇਗੀ। ਤਦ ਤੁਸੀਂ ਅਤੇ ਤੁਹਾਡੇ ਜਾਨਵਰ ਜੀ ਭਰ ਕੇ ਪਾਣੀ ਪੀ ਸੱਕਣਗੇ।"
17 Porque assim diz o Senhor : Não sentireis vento, nem vereis chuva; todavia, este vale se encherá de tanta água, que bebereis vós, e o vosso gado, e os vossos animais.
18 ਅਤੇ ਯਹੋਵਾਹ ਦੀ ਨਿਗਾਹ ਵਿੱਚ ਇਹ ਛੋਟਾ ਜਿਹਾ ਕੰਮ ਹੈ। ਉਹ ਮੋਆਬ ਨੂੰ ਹਾਰ ਦੇਣ ਲਈ ਤੁਹਾਡੇ ਹੱਥ ਵਿੱਚ ਦੇਵੇਗਾ।"
18 Isto é ainda pouco aos olhos do Senhor ; de maneira que também entregará Moabe nas vossas mãos.
19 ਤੁਸੀਂ ਹਰ ਸਫੀਲ ਵਾਲੇ ਅਤੇ ਵੱਧੀਆ ਸ਼ਹਿਰ ਢਾਹ ਛੱਡੋਂਗੇ ਅਤੇ ਹਰ ਚੰਗੇ ਬਿਰਛ ਨੂੰ ਵੱਢ ਸੁੱਟੋਂਗੇ ਅਤੇ ਪਾਣੀ ਦੇ ਸਾਰੇ ਸਰੋਤਾਂ ਨੂੰ ਪੂਰ ਦੇਵੋਂਗੇ ਅਤੇ ਹਰ ਚੰਗੇ ਖੇਤ ਨੂੰ ਪੱਥਰ ਸੁੱਟ-ਸੁੱਟ ਕੇ ਬਰਬਾਦ ਕਰ ਦੇਵੋਂਗੇ।”"
19 Ferireis todas as cidades fortificadas e todas as cidades principais, e todas as boas árvores cortareis, e tapareis todas as fontes de água, e danificareis com pedras todos os bons campos.
20 ਸਵੇਰ ਵਕਤ ਜਦੋਂ ਭੇਟ ਚੜ੍ਹਾਈ ਜਾਂਦੀ ਸੀ ਤਾਂ ਅਦੋਮ ਦੇ ਪਾਸਿਓ ਪਾਣੀ ਆਉਣਾ ਸ਼ੁਰੂ ਹੋਇਆ ਅਤੇ ਉਹ ਸਾਰੀ ਧਰਤੀ ਪਾਣੀ ਨਾਲ ਭਰ ਗਈ।"
20 Pela manhã, ao apresentar-se a oferta de manjares, eis que vinham as águas pelo caminho de Edom; e a terra se encheu de água.
21 ਜਦੋਂ ਮੋਆਬੀਆਂ ਨੇ ਸੁਣਿਆ ਕਿ ਪਾਤਸ਼ਾਹ ਲੜਨ ਲਈ ਆਏ ਸਨ, ਉਹ ਸਾਰੇ ਜਿਹੜੇ ਲੜਨ ਦੇ ਕਾਬਿਲ ਸਨ, ਇਕੱਠੇ ਕੀਤੇ ਗਏ, ਅਤੇ ਉਨ੍ਹਾਂ ਨੇ ਆਪਣੇ-ਆਪ ਨੂੰ ਸੀਮਾ ਤੇ ਤੈਨਾਤ ਕਰ ਲਿਆ।"
21 Ouvindo, pois, todos os moabitas que os reis tinham subido para pelejar contra eles, todos os que cingiam cinto, desde o mais novo até ao mais velho, foram convocados e postos nas fronteiras.
22 ਉਸ ਸਵੇਰ ਮੋਆਬ ਦੇ ਲੋਕ ਸਵੇਰੇ ਜਲਦੀ ਉੱਠੇ। ਵਾਦੀ ਵਿੱਚ ਚੜ੍ਹਦਾ ਸੂਰਜ ਪਾਣੀ ਉੱਪਰ ਆਪਣੇ ਲਿਸ਼ਕਾਰੇ ਮਾਰ ਰਿਹਾ ਸੀ ਜੋ ਕਿ ਮੋਆਬੀਆਂ ਨੂੰ ਲਹੂ ਵਾਂਗ ਦਿਸ ਰਿਹਾ ਸੀ।"
22 Levantando-se de madrugada, em saindo o sol sobre as águas, viram os moabitas defronte deles as águas vermelhas como sangue.
23 ਮੋਆਬ ਦੇ ਲੋਕਾਂ ਨੇ ਕਿਹਾ, “ਉਸ ਲਹੂ ਵੱਲ ਵੇਖੋ! ਇਉਂ ਲੱਗਦਾ ਹੈ ਜਿਵੇਂ ਕਿ ਪਾਤਸ਼ਾਹ ਨੇ ਆਪਸ ਵਿੱਚ ਲੜਕੇ ਇੱਕ ਦੂਜੇ ਨੂੰ ਮਾਰ ਦਿੱਤਾ ਹੋਵੇ ਚਲੋ ਆਪਾਂ ਚੱਲ ਕੇ ਲਾਸ਼ਾਂ ਤੋਂ ਕੀਮਤੀ ਸਾਮਾਨ ਲਾਹ ਲਈਏ।”"
23 E disseram: Isto é sangue; certamente, os reis se destruíram e se mataram um ao outro! Agora, pois, à presa, ó Moabe!
24 ਜਦੋਂ ਮੋਆਬੀ ਇਸਰਾਏਲੀਆਂ ਦੇ ਡੇਰੇ ਦੇ ਨੇੜੇ ਆਏ ਇਸਰਾਏਲੀਆਂ ਨੇ ਉਨ੍ਹਾਂ ਉੱਤੇ ਹਮਲਾ ਕਰ ਦਿੱਤਾ ਅਤੇ ਉਹ ਭੱਜ ਗਏ। ਪਰ ਇਸਰਾਏਲੀਆਂ ਨੇ ਮੋਆਬ ਤੱਕ ਉਨ੍ਹਾਂ ਦਾ ਪਿੱਛਾ ਕੀਤਾ।"
24 Porém, chegando eles ao arraial de Israel, os israelitas se levantaram e feriram aos moabitas, os quais fugiram diante deles; entraram os israelitas na terra e também aí feriram aos moabitas.
25 ਇਸਰਾਏਲੀਆਂ ਨੇ ਉਨ੍ਹਾਂ ਦੇ ਸ਼ਹਿਰਾਂ ਨੂੰ ਢਾਹ ਸੁੱਟਿਆ ਅਤੇ ਮੋਆਬ ਦੇ ਹਰੇਕ ਖੇਤ ਵਿੱਚ ਪਥਰਾਵ ਕੀਤਾ ਅਤੇ ਸਾਰੇ ਪਾਣੀ ਦੇ ਸਰੋਤਾਂ ਨੂੰ ਪੂਰ ਦਿੱਤਾ ਅਤੇ ਉਨ੍ਹਾਂ ਦੇ ਸਾਰੇ ਚੰਗੇ ਬਿਰਛਾਂ ਨੂੰ ਵੱਢ ਸੁੱਟਿਆ। ਇਸਰਾਏਲੀ ਕੀਰ-ਹਰਾਸਥ ਤੀਕ ਲੜਦੇ ਰਹੇ! ਸਿਪਾਹੀਆਂ ਨੇ ਕੀਰ-ਹਰਾਸਥ ਨੂੰ ਘੇਰ ਕੇ ਉੱਥੇ ਵੀ ਹਮਲਾ ਕੀਤਾ।"
25 Arrasaram as cidades, e cada um lançou a sua pedra em todos os bons campos, e os entulharam, e taparam todas as fontes de águas, e cortaram todas as boas árvores, até que só Quir-Haresete ficou com seus muros; mas os que atiravam com fundas a cercaram e a feriram.
26 ਮੋਆਬ ਦੇ ਪਾਤਸ਼ਾਹ ਨੇ ਮਹਿਸੂਸ ਕੀਤਾ ਕਿ ਉਹ ਇਹ ਲੜਾਈ ਹਾਰ ਰਿਹਾ ਸੀ, ਤਾਂ ਉਸ ਨੇ 700 ਸਿਪਾਹੀ ਲੇ ਜੋ ਕਿ ਰਾਹੀਂ ਫ਼ੌਜ ਲੰਘਕੇ ਅਦੋਮ ਦੇ ਪਾਤਸ਼ਾਹ ਨੂੰ ਮਰਨ ਲਈ ਤਲਵਾਰ ਦਾ ਇਸਤੇਮਾਲ ਕਰ ਸੱਕਦੇ ਸਨ। ਪਰ ਉਹ ਇਉਂ ਕਰਨ ਵਿੱਚ ਨਾਕਾਮਯਾਬ ਰਹੇ।"
26 Vendo o rei de Moabe que a peleja prevalecia contra ele, tomou consigo setecentos homens que arrancavam espada, para romperem contra o rei de Edom, porém não puderam.
27 ਤਦ ਮੋਆਬ ਦੇ ਪਾਤਸ਼ਾਹ ਨੇ ਆਪਣੇ ਪਹਿਲੋਠੇ ਪੁੱਤਰ ਨੂੰ ਜਿਹੜਾ ਕਿ ਉਸਦੀ ਥਾਵੇਂ ਰਾਜ ਕਰਨ ਵਾਲਾ ਸੀ, ਉਸ ਨੂੰ ਨਗਰ ਦੀ ਕੰਧ ਉੱਤੇ ਹੋਮ ਦੀ ਭੇਟ ਵਜੋਂ ਚੜ੍ਹਾਇਆ। ਇਹ ਵੇਖਕੇ ਇਸਰਾਏਲ ਦੇ ਲੋਕ ਬੜੇ ਪਰੇਸ਼ਾਨ ਹੋਏ, ਅਤੇ ਮੋਆਬ ਦੇ ਰਾਜੇ ਉੱਤੇ ਹਮਲਾ ਕਰਨੋ ਹਟ ਗਏ ਅਤੇ ਆਪਣੀ ਧਰਤੀ ਨੂੰ ਪਰਤ ਗਏ।"
27 Então, tomou a seu filho primogênito, que havia de reinar em seu lugar, e o ofereceu em holocausto sobre o muro; pelo que houve grande ira contra Israel; por isso, se retiraram dali e voltaram para a sua própria terra.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 2 Reis 3, comparar traduções ou montar um estudo — tudo direto pelo WhatsApp.