2 Reis 4
Punjabi Bible (GL_PUNJABI) vs ACF
ACF Almeida Corrigida Fiel
1 ਇੱਕ ਨਬੀ ਦੀ ਵਿਧਵਾ ਵੱਲੋਂ ਅਲੀਸ਼ਾ ਤੋਂ ਮਦਦ ਮੰਗਣਾ ਨਬੀਆਂ ਦੇ ਟੋਲੇ ਵਿੱਚ ਇੱਕ ਨਬੀ ਦੀ ਬੀਵੀ ਸੀ ਜਿਸਦੇ ਪਤੀ ਦੀ ਮੌਤ ਹੋ ਗਈ। ਉਸਦੀ ਪਤਨੀ ਅਲੀਸ਼ਾ ਅੱਗੇ ਜਾਕੇ ਪਿੱਟੀ, “ਮੇਰਾ ਪਤੀ ਤੇਰੇ ਸੇਵਕਾਂ ਵਰਗਾ ਸੀ। ਹੁਣ ਉਸਦੀ ਮੌਤ ਹੋ ਗਈ ਹੈ। ਤੈਨੂੰ ਪਤਾ ਹੈ ਕਿ ਉਹ ਯਹੋਵਾਹ ਦਾ ਭੈ ਮੰਨਦਾ ਹੈ। ਉਸ ਨੇ ਇੱਕ ਆਦਮੀ ਤੋਂ ਉਧਾਰ ਲਿਆ ਸੀ ਤੇ ਹੁਣ ਲੈਣਦਾਰ ਮੇਰੇ ਦੋ ਪੁੱਤਰਾਂ ਨੂੰ ਆਪਣੇ ਗੁਲਾਮ ਬਨਾਉਣ ਲਈ ਲੈਣ ਆ ਰਿਹਾ ਹੈ।”"
1 E uma mulher, das mulheres dos filhos dos profetas, clamou a Eliseu, dizendo: Meu marido, teu servo, morreu; e tu sabes que o teu servo temia ao SENHOR; e veio o credor, para levar os meus dois filhos para serem servos.
2 ਅਲੀਸ਼ਾ ਨੇ ਆਖਿਆ, “ਮੈਂ ਤੇਰੀ ਮਦਦ ਕਿਵੇਂ ਕਰ ਸੱਕਦਾ ਹਾਂ? ਮੈਨੂੰ ਦੱਸ ਕਿ ਤੇਰੇ ਘਰ ਵਿੱਚ ਤੇਰੇ ਕੋਲ ਕੀ ਹੈ?” ਉਸ ਔਰਤ ਨੇ ਕਿਹਾ, “ਮੇਰੇ ਕੋਲ ਘਰ ਵਿੱਚ ਕੁਝ ਵੀ ਨਹੀਂ ਹੈ, ਮੇਰੇ ਕੋਲ ਸਿਰਫ਼ ਜੈਤੂਨ ਦੇ ਤੇਲ ਦਾ ਇੱਕ ਮਰਤਬਾਨ ਹੈ।”"
2 E Eliseu lhe disse: Que te hei de fazer? Dize-me que é o que tens em casa. E ela disse: Tua serva não tem nada em casa, senão uma botija de azeite.
3 ਤਦ ਅਲੀਸ਼ਾ ਨੇ ਕਿਹਾ, “ਤੂੰ ਜਾਹ ਤੇ ਜਾਕੇ ਆਪਣੇ ਸਾਰੇ ਗੁਆਂਢੀਆਂ ਕੋਲੋਂ ਖਾਲੀ ਭਾਂਡੇ ਮੰਗ ਲਿਆ। ਉਹ ਵੀ ਖਾਲੀ ਹੀ ਹੋਣ। ਤੂੰ ਕਾਫ਼ੀ ਸਾਰੇ ਭਾਂਡੇ ਇਕੱਠੇ ਕਰ ਲੈ।"
3 Então disse ele: Vai, pede emprestadas, de todos os teus vizinhos, vasilhas vazias, não poucas.
4 ਫ਼ਿਰ ਆਪਣੇ ਘਰ ਜਾਕੇ ਆਪਣਾ ਦਰਵਾਜ਼ਾ ਅੰਦਰੋਂ ਬੰਦ ਕਰ ਲਵੀਂ। ਸਿਰਫ਼ ਤੂੰ ਤੇ ਤੇਰੇ ਪੁੱਤਰ ਹੀ ਘਰ ਵਿੱਚ ਰਹਿਣ ਤੇ ਫ਼ਿਰ ਉਹ ਤੇਲ ਸਾਰੇ ਭਾਂਡਿਆਂ ਵਿੱਚ ਪਾ ਦੇਵੀਂ। ਉਨ੍ਹਾਂ ਭਾਂਡਿਆਂ ਨੂੰ ਤੇਲ ਨਾਲ ਭਰਕੇ ਇੱਕ ਪਾਸੇ ਰੱਖ ਦੇਵੀਂ।”"
4 Então entra, e fecha a porta sobre ti, e sobre teus filhos, e deita o azeite em todas aquelas vasilhas, e põe à parte a que estiver cheia.
5 ਤਾਂ ਉਹ ਔਰਤ ਅਲੀਸ਼ਾ ਨਾਲ ਗੱਲ ਕਰਕੇ ਆਪਣੇ ਘਰ ਗਈ ਅਤੇ ਅੰਦਰ ਜਾਕੇ ਦਰਵਾਜ਼ਾ ਬੰਦ ਕਰ ਲਿਆ। ਉਸ ਦੇ ਪੁੱਤਰਾਂ ਨੇ ਭਾਂਡੇ ਲਿਆਂਦੇ ਅਤੇ ਉਸ ਨੇ ਉਨ੍ਹਾਂ ਵਿੱਚ ਤੇਲ ਭਰਿਆ।"
5 Partiu, pois, dele, e fechou a porta sobre si e sobre seus filhos; e eles lhe traziam as vasilhas, e ela as enchia.
6 ਉਸ ਨੇ ਬਹੁਤ ਸਾਰੇ ਭਾਂਡੇ ਭਰ ਲਏ। ਅਖੀਰ ਵਿੱਚ ਉਸ ਨੇ ਆਪਣੇ ਪੁੱਤਰਾਂ ਨੂੰ ਕਿਹਾ, “ਮੈਨੂੰ ਹੋਰ ਭਾਂਡਾ ਲਿਆਕੇ ਦੇ।” ਪਰ ਸਾਰੇ ਭਾਂਡੇ ਭਰ ਚੁੱਕੇ ਸਨ। ਉਸ ਦੇ ਪੁੱਤਰਾਂ ਵਿੱਚੋਂ ਇੱਕ ਨੇ ਕਿਹਾ, “ਹੋਰ ਭਾਂਡੇ ਨਹੀਂ ਹੈਗੇ।” ਤਾਂ ਉਸ ਵਕਤ ਮਰਤਬਾਨ ਵਾਲਾ ਤੇਲ ਖਤਮ ਹੋ ਗਿਆ।"
6 E sucedeu que, cheias que foram as vasilhas, disse a seu filho: Traze-me ainda uma vasilha. Porém ele lhe disse: Não há mais vasilha alguma. Então o azeite parou.
7 ਤਦ ਉਹ ਔਰਤ ਪਰਮੇਸ਼ੁਰ ਦੇ ਮਨੁੱਖ ਕੋਲ ਆਈ ਅਤੇ ਆਕੇ ਉਸ ਨੂੰ (ਅਲੀਸ਼ਾ) ਸਾਰਾ ਹਾਲ ਦੱਸਿਆ ਕਿ ਕੀ ਵਾਪਰਿਆ ਹੈ। ਤਾਂ ਅਲੀਸ਼ਾ ਨੇ ਉਸ ਨੂੰ ਕਿਹਾ, “ਜਾ, ਹੁਣ ਜਾਕੇ ਇਹ ਤੇਲ ਵੇਚ ਅਤੇ ਆਪਣਾ ਉਧਾਰ ਉਤਾਰ। ਇਹ ਤੇਲ ਵਿਕਣ ਤੋਂ ਬਾਅਦ ਤੇਰਾ ਉਧਾਰ ਵੀ ਲੱਥ ਜਾਵੇਗਾ ਤੇ ਬਾਕੀ ਜੋ ਪੈਸੇ ਬਚਣਗੇ ਉਸ ਨਾਲ ਤੇਰਾ ਤੇ ਤੇਰੇ ਪੁੱਤਰਾਂ ਦਾ ਗੁਜ਼ਾਰਾ ਹੋ ਜਾਵੇਗਾ।”"
7 Então veio ela, e o fez saber ao homem de Deus; e disse ele: Vai, vende o azeite, e paga a tua dívida; e tu e teus filhos vivei do resto.
8 ਸ਼ੂਨੇਮ ਦੀ ਇੱਕ ਔਰਤ ਦਾ ਅਲੀਸ਼ਾ ਨੂੰ ਕਮਰਾ ਦੇਣਾ ਇੱਕ ਦਿਨ ਅਲੀਸ਼ਾ ਸ਼ੂਨੇਮ ਵੱਲੋਂ ਦੀ ਲੰਘਿਆ। ਉੱਥੇ ਇੱਕ ਮਹੱਤਵਪੂਰਣ ਔਰਤ ਰਹਿੰਦੀ ਸੀ ਜਿਸਨੇ ਅਲੀਸ਼ਾ ਨੂੰ ਰਾਤ ਉੱਥੇ ਠਹਿਰਨ ਤੇ ਆਪਣੇ ਘਰ ਭੋਜਨ ਕਰਨ ਲਈ ਆਖਿਆ। ਤਾਂ ਫ਼ਿਰ ਜਦੋਂ ਵੀ ਅਲੀਸ਼ਾ ਉਸ ਰਾਹ ਤੋਂ ਦੀ ਲੰਘਦਾ ਰੋਟੀ ਖਾਣ ਲਈ ਉਹ ਉਸ ਘਰੇ ਰੁਕ ਜਾਂਦਾ।"
8 Sucedeu também um dia que, indo Eliseu a Suném, havia ali uma mulher importante, a qual o reteve para comer pão; e sucedeu que todas as vezes que passava por ali entrava para comer pão.
9 ਉਸ ਔਰਤ ਨੇ ਆਪਣੇ ਪਤੀ ਨੂੰ ਕਿਹਾ, “ਵੇਖੋ! ਉਹ ਮਨੁੱਖ ਜਿਸਦਾ ਨਾਂ ਅਲੀਸ਼ਾ ਹੈ, ਜੋ ਕਿ ਅਕਸਰ ਇਸ ਰਾਹ ਤੋਂ ਦੀ ਲੰਘਦਾ ਹੈ, ਪਰਮੇਸ਼ੁਰ ਦਾ ਕੋਈ ਪਵਿੱਤਰ ਮਨੁੱਖ ਹੈ।"
9 E ela disse a seu marido: Eis que tenho observado que este que sempre passa por nós é um santo homem de Deus.
10 ਆਪਾਂ ਛੱਤ ਉੱਪਰ ਉਸ ਲਈ ਇੱਕ ਕਮਰਾ ਪਾ ਦੇਈਏ ਅਤੇ ਉਸ ਦੇ ਕਮਰੇ ਵਿੱਚ ਇੱਕ ਮੰਜਾ, ਇੱਕ ਮੇਜ ਤੇ ਕੁਰਸੀ ਅਤੇ ਇੱਕ ਲਾਲਟੇਨ ਰੱਖ ਦੇਈਏ। ਇਉਂ ਫ਼ਿਰ ਉਹ ਜਦੋਂ ਕਦੇ ਵੀ ਇਸ ਰਾਹ ਤੋਂ ਦੀ ਜਾਵੇਗਾ, ਉਹ ਇਸ ਕਮਰੇ ਦੀ ਵਰਤੋਂ ਕਰ ਸੱਕਦਾ ਹੈ।”"
10 Façamos-lhe, pois, um pequeno quarto junto ao muro, e ali lhe ponhamos uma cama, uma mesa, uma cadeira e um candeeiro; e há de ser que, vindo ele a nós, para ali se recolherá.
11 ਇੱਕ ਦਿਨ ਅਲੀਸ਼ਾ ਉਸ ਔਰਤ ਦੇ ਘਰ ਗਿਆ ਅਤੇ ਉਸ ਕਮਰੇ ਵਿੱਚ ਥੋੜੀ ਦੇਰ ਰੁਕ ਕੇ ਉਸ ਨੇ ਅਰਾਮ ਕੀਤਾ।"
11 E sucedeu que um dia ele chegou ali, e recolheu-se àquele quarto, e se deitou.
12 ਤਦ ਅਲੀਸ਼ਾ ਨੇ ਆਪਣੇ ਸੇਵਕ ਗੇਹਾਜ਼ੀ ਨੂੰ ਆਖਿਆ, “ਇਸ ਸ਼ੂਨੰਮੀ ਔਰਤ ਨੂੰ ਸੱਦ ਕੇ ਲਿਆ।” ਸੇਵਕ ਨੇ ਉਸ ਸ਼ੂਨੰਮੀ ਔਰਤ ਨੂੰ ਸੱਦਿਆ ਤਾਂ ਉਹ ਅਲੀਸ਼ਾ ਦੇ ਸਾਹਮਣੇ ਆਕੇ ਖੜੋ ਗਈ।"
12 Então disse ao seu servo Geazi: Chama esta sunamita. E chamando-a ele, ela se pôs diante dele.
13 ਅਲੀਸ਼ਾ ਨੇ ਆਪਣੇ ਸੇਵਕ ਨੂੰ ਕਿਹਾ, “ਇਸ ਔਰਤ ਨੂੰ ਆਖ ਕਿ, ‘ਤੂੰ ਆਪਣੇ ਵੱਲੋਂ ਸਾਡੀ ਪੂਰੀ ਆਓ-ਭਗਤੀ ਕੀਤੀ ਹੈ ਸੋ ਦੱਸ ਹੁਣ ਅਸੀਂ ਤੇਰੇ ਲਈ ਕੀ ਕਰੀਏ? ਕੀ ਅਸੀਂ ਪਾਤਸ਼ਾਹ ਨਾਲ ਜਾਂ ਸੈਨਾਪਤੀ ਨਾਲ ਤੇਰੇ ਲਈ ਗੱਲ ਕਰੀਏ?’” ਉਹ ਔਰਤ ਬੋਲੀ, “ਮੈਂ ਤਾਂ ਇੱਥੇ ਆਪਣੇ ਲੋਕਾਂ ਵਿੱਚਕਾਰ ਹੱਸਦੀ ਵੱਸਦੀ ਹਾਂ।”"
13 Porque ele tinha falado a Geazi: Dize-lhe: Eis que tu nos tens tratado com todo o desvelo; que se há de fazer por ti? Haverá alguma coisa de que se fale por ti ao rei, ou ao capitão do exército? E disse ela: Eu habito no meio do meu povo.
14 ਤਾਂ ਅਲੀਸ਼ਾ ਨੇ ਗੇਹਾਜੀ ਨੂੰ ਕਿਹਾ, “ਤਾਂ ਫ਼ਿਰ ਇਸ ਲਈ ਕੀ ਕੀਤਾ ਜਾਵੇ?” ਗੇਹਾਜੀ ਨੇ ਆਖਿਆ, “ਮੈਂ ਜਾਣਦਾ ਹਾਂ ਕਿ ਇਸ ਔਰਤ ਦਾ ਕੋਈ ਪੁੱਤਰ ਨਹੀਂ ਹੈ ਤੇ ਇਸਦਾ ਪਤੀ ਕਾਫ਼ੀ ਬਿਰਧ ਹੋ ਚੁੱਕਾ ਹੈ।”"
14 Então disse ele: Que se há de fazer por ela? E Geazi disse: Ora ela não tem filho, e seu marido é velho.
15 ਤਦ ਅਲੀਸ਼ਾ ਨੇ ਕਿਹਾ, “ਉਸ ਨੂੰ ਇੱਥੇ ਬੁਲਾ।” ਤਾਂ ਗੇਹਾਜੀ ਨੇ ਉਸ ਔਰਤ ਨੂੰ ਬੁਲਾਇਆ ਤਾਂ ਉਹ ਆਕੇ ਉਸ ਦੇ ਦਰਵਾਜ਼ੇ ਕੋਲ ਖੜੋ ਗਈ।"
15 Por isso disse ele: Chama-a. E, chamando-a ele, ela se pôs à porta.
16 ਅਲੀਸ਼ਾ ਨੇ ਉਸ ਨੂੰ ਕਿਹਾ, “ਇਸੇ ਰੁੱਤ ਬਸੰਤ ਦੇ ਦਿਨਾਂ ਦੇ ਕੋਲ ਤੇਰੀ ਆਪਣੀ ਗੋਦ ਵਿੱਚ ਪੁੱਤਰ ਹੋਵੇਗਾ ਜਿਸ ਨਾਲ ਤੂੰ ਕਲੋਲ ਕਰੇਗੀ।” ਉਹ ਬੋਲੀ, “ਨਹੀਂ ਮੇਰੇ ਸੁਆਮੀ, ਪਰਮੇਸ਼ੁਰ ਦੇ ਮਨੁੱਖ ਆਪਣੀ ਟਹਿਲਣ ਨਾਲ ਝੂਠ ਨਾ ਬੋਲ।”"
16 E ele disse: A este tempo determinado, segundo o tempo da vida, abraçarás um filho. E disse ela: Não, meu senhor, homem de Deus, não mintas à tua serva.
17 ਸ਼ੂਨੇਮ ਦੀ ਔਰਤ ਕੋਲ ਪੁੱਤਰ ਦਾ ਹੋਣਾ ਪਰ ਉਹ ਔਰਤ ਗਰਭਵਤੀ ਹੋਈ ਤੇ ਉਸੇ ਬਸੰਤ ਦੇ ਮੌਸਮ ਉਸ ਦੇ ਘਰ ਇੱਕ ਪੁੱਤਰ ਦਾ ਜਨਮ ਹੋਇਆ ਜਿਵੇਂ ਕਿ ਅਲੀਸ਼ਾ ਦਾ ਵਾਕ ਸੀ।"
17 E concebeu a mulher, e deu à luz um filho, no tempo determinado, no ano seguinte, segundo Eliseu lhe dissera.
18 ਕੁਝ ਦੇਰ ਬਾਅਦ ਬੱਚਾ ਵੱਡਾ ਹੋਇਆ। ਇੱਕ ਦਿਨ ਉਹ ਬਾਲਕ ਆਪਣੇ ਪਿਓ ਨੂੰ ਤੇ ਵਾਢਿਆ ਨੂੰ ਵੇਖਣ ਖੇਤਾਂ ਵਿੱਚ ਚੱਲਾ ਗਿਆ।"
18 E, crescendo o filho, sucedeu que um dia saiu para ter com seu pai, que estava com os segadores,
19 ਉਸ ਬਾਲਕ ਨੇ ਆਪਣੇ ਪਿਓ ਨੂੰ ਕਿਹਾ, “ਹਾਏ! ਮੇਰਾ ਸਿਰ! ਹਾਏ ਮੇਰਾ ਸਿਰ ਦੁੱਖਦਾ ਹੈ।” ਪਿਤਾ ਨੇ ਆਪਣੇ ਟਹਿਲੂਏ ਨੂੰ ਕਿਹਾ, “ਜਾ, ਇਸ ਨੂੰ ਇਸਦੀ ਮਾਂ ਕੋਲ ਛੱਡ ਆ।”"
19 E disse a seu pai: Ai, a minha cabeça! Ai, a minha cabeça! Então disse a um moço: Leva-o à sua mãe.
20 ਸੇਵਕ ਉਸ ਬਾਲ ਨੂੰ ਉਸਦੀ ਮਾਂ ਕੋਲ ਛੱਡ ਆਇਆ। ਦੁਪਿਹਰ ਤੱਕ ਬਾਲਕ ਆਪਣੀ ਮਾਂ ਦੀ ਗੋਦ ਵਿੱਚ ਲੇਟਿਆ ਰਿਹਾ ਤੇ ਫਿਰ ਉਹ ਮਰ ਗਿਆ।"
20 E ele o tomou, e o levou à sua mãe; e esteve sobre os seus joelhos até ao meio-dia, e morreu.
21 ਔਰਤ ਦਾ ਅਲੀਸ਼ਾ ਕੋਲ ਜਾਣਾ ਉਸ ਔਰਤ ਨੇ ਮੋਏ ਹੋਏ ਬਾਲਕ ਨੂੰ ਅਲੀਸ਼ਾ ਦੇ ਮੰਜੇ ਉੱਪਰ ਪਾ ਦਿੱਤਾ। ਉਸ ਨੇ ਉਹ ਦਰਵਾਜ਼ਾ ਬੰਦ ਕਰ ਦਿੱਤਾ ਤੇ ਆਪ ਬਾਹਰ ਚਲੀ ਗਈ।"
21 E subiu ela, e o deitou sobre a cama do homem de Deus; e fechou a porta, e saiu.
22 ਉਸ ਨੇ ਆਪਣੇ ਪਤੀ ਨੂੰ ਬੁਲਾਇਆ ਅਤੇ ਆਖਿਆ, “ਕਿਰਪਾ ਕਰਕੇ ਮੈਨੂੰ ਇੱਕ ਸੇਵਕ ਤੇ ਇੱਕ ਗਧਾ ਦੇ ਤਾਂ ਜੋ ਮੈਂ ਛੇਤੀ ਨਾਲ ਪਰਮੇਸ਼ੁਰ ਦੇ ਮਨੁੱਖ ਕੋਲ ਜਾਵਾਂ ਤੇ ਮੁੜ ਜਲਦੀ ਹੀ ਪਰਤ ਆਵਾਂ।”"
22 E chamou a seu marido, e disse: Manda-me já um dos moços, e uma das jumentas, para que eu corra ao homem de Deus, e volte.
23 ਉਸ ਔਰਤ ਦੇ ਪਤੀ ਨੇ ਕਿਹਾ, “ਤੂੰ ਅੱਜ ਹੀ ਪਰਮੇਸ਼ੁਰ ਦੇ ਮਨੁੱਖ ਕੋਲ ਕਿਉਂ ਜਾਣਾ ਚਾਹੁੰਦੀ ਹੈਂ? ਨਾ ਤਾਂ ਅੱਜ ਨਵਾਂ ਚੰਦ ਹੈ ਤੇ ਨਾ ਹੀ ਸਬਤ ਦਾ ਦਿਨ?” ਉਸ ਨੇ ਕਿਹਾ, “ਫ਼ਿਕਰ ਨਾ ਕਰ, ਸਭ ਕੁਝ ਠੀਕ ਹੋ ਜਾਵੇਗਾ।”"
23 E disse ele: Por que vais a ele hoje? Não é lua nova nem sábado. E ela disse: Tudo vai bem.
24 ਤਦ ਉਸ ਨੇ ਗਧੇ ਉੱਪਰ ਕਾਠੀ ਪਾਈ ਅਤੇ ਆਪਣੇ ਸੇਵਕ ਨੂੰ ਆਖਿਆ, “ਜਲਦੀ ਕਰ, ਤੇ ਚੱਲੀਏ। ਜਦੋਂ ਤੀਕ ਮੈਂ ਤੈਨੂੰ ਨਾ ਆਖਾਂ ਪਸ਼ੂ ਨੂੰ ਹੌਲੀ ਨਾ ਕਰੀਂ।”"
24 Então albardou a jumenta, e disse ao seu servo: Guia e anda, e não te detenhas no caminhar, senão quando eu to disser.
25 ਤਦ ਉਹ ਔਰਤ ਕਰਮਲ ਦੇ ਪਰਬਤ ਤੇ ਪਰਮੇਸ਼ੁਰ ਦੇ ਮਨੁੱਖ (ਅਲੀਸ਼ਾ) ਕੋਲ ਗਈ। ਜਦੋਂ ਪਰਮੇਸ਼ੁਰ ਦੇ ਮਨੁੱਖ ਨੇ ਉਸ ਔਰਤ ਨੂੰ ਦੂਰੋ ਆਉਂਦਿਆਂ ਵੇਖਿਆ ਤਾਂ ਉਸ ਨੇ ਆਪਣੇ ਸੇਵਕ ਗੇਹਾਜੀ ਨੂੰ ਕਿਹਾ, “ਵੇਖ! ਉਹ ਸ਼ੂਨੰਮੀ ਔਰਤ ਹੈ।"
25 Partiu ela, pois, e foi ao homem de Deus, ao monte Carmelo; e sucedeu que, vendo-a o homem de Deus de longe, disse a Geazi, seu servo: Eis aí a sunamita.
26 ਤੂੰ ਹੁਣ ਭੱਜ ਕੇ ਉਸ ਨੂੰ ਮਿਲ ਤੇ ਉਸ ਨੂੰ ਪੁੱਛ ਕਿ ਕੀ ਉਹ ਠੀਕ ਰਾਜੀ-ਖੁਸ਼ੀ ਤਾਂ ਹੈ? ਕੀ ਉਸਦਾ ਪਤੀ ਠੀਕ ਹੈ? ਕੀ ਉਸਦਾ ਬੱਚਾ ਰਾਜੀ ਹੈ?” ਗੇਹਾਜੀ ਨੇ ਇਹ ਸਭ ਗੱਲਾਂ ਜਾਕੇ ਉਸ ਔਰਤ ਨੂੰ ਕਹੀਆਂ ਉਸ ਔਰਤ ਨੇ ਕਿਹਾ, “ਸਭ ਸੁੱਖ-ਸਾਂਦ ਹੈ।”"
26 Agora, pois, corre-lhe ao encontro e dize-lhe: Vai bem contigo? Vai bem com teu marido? Vai bem com teu filho? E ela disse: Vai bem.
27 ਪਰ ਜਦੋਂ ਉਹ ਪਰਮੇਸ਼ੁਰ ਦੇ ਮਨੁੱਖ ਕੋਲ ਪਰਬਤ ਉੱਤੇ ਆਈ ਤਾਂ ਉਸ ਨੇ ਉਸ ਦੇ ਪੈਰ ਫ਼ੜ ਲਏ ਅਤੇ ਗੇਹਾਜੀ ਉਸ ਨੂੰ ਪਰੇ ਹਟਾਉਣ ਲਈ ਨੇੜੇ ਆਇਆ, ਪਰ ਪਰਮੇਸ਼ੁਰ ਦੇ ਮਨੁੱਖ ਨੇ ਆਖਿਆ, “ਉਸ ਨੂੰ ਰਹਿਣ ਦੇ, ਮਨ੍ਹਾ ਨਾ ਕਰ ਕਿਉਂ ਜੋ ਉਸਦਾ ਮਨ ਭਰਿਆ ਹੋਇਆ ਹੈ ਅਤੇ ਯਹੋਵਾਹ ਨੇ ਮੇਰੇ ਤੋਂ ਇਹ ਖਬਰ ਛੁਪਾਈ ਹੈ ਤੇ ਮੈਨੂੰ ਦੱਸਿਆ ਨਹੀਂ।”"
27 Chegando ela, pois, ao homem de Deus, ao monte, pegou nos seus pés; mas chegou Geazi para retirá-la; disse porém o homem de Deus: Deixa-a, porque a sua alma está triste de amargura, e o Senhor me encobriu, e não me manifestou.
28 ਤਦ ਸ਼ੂਨੰਮੀ ਔਰਤ ਨੇ ਕਿਹਾ, “ਹੇ ਸੁਆਮੀ! ਮੈਂ ਤਾਂ ਕਦੇ ਪੁੱਤਰ ਦਾ ਵਰ ਤੁਹਾਡੇ ਤੋਂ ਨਹੀਂ ਸੀ ਮੰਗਿਆ। ਮੈਂ ਪਹਿਲਾਂ ਵੀ ਆਖਿਆ ਸੀ, ‘ਮੈਨੂੰ ਗੁਮਰਾਹ ਨਾ ਕਰੋ।’”"
28 E disse ela: Pedi eu a meu senhor algum filho? Não disse eu: Não me enganes?
29 ਤਦ ਅਲੀਸ਼ਾ ਨੇ ਗੇਹਾਜੀ ਨੂੰ ਕਿਹਾ, “ਤਿਆਰ ਹੋ, ਮੇਰੀ ਲਾਠੀ ਆਪਣੇ ਹੱਥ ਵਿੱਚ ਫ਼ੜ ਕੇ ਜਾਹ। ਰਾਹ ’ਚ ਕਿਸੇ ਵਿਅਕਤੀ ਨਾਲ ਗੱਲ ਕਰਨ ਲਈ ਨਾ ਰੁਕੀ ਜੇਕਰ ਰਾਹ ’ਚ ਕੋਈ ਸ਼ੁਭਕਾਮਨਵਾਂ ਦੇਵੇ, ਤਾਂ ਉਸ ਨੂੰ ਸ਼ੁਭਕਾਮਨਵਾਂ ਨਾ ਦੇਵੀਂ। ਫੇਰ ਮੇਰੀ ਸੋਟੀ ਬੱਚੇ ਦੇ ਮੂੰਹ ਉੱਤੇ ਪਾ ਦੇਵੀ ਜੇਕਰ ਰਾਹ ਵਿੱਚ ਤੈਨੂੰ ਕੋਈ ਕੁਝ ਪੁੱਛੇ ਉਸ ਨੂੰ ਉੱਤਰ ਨਾ ਦੇਵੀਂ।”"
29 E ele disse a Geazi: Cinge os teus lombos, toma o meu bordão na tua mão, e vai; se encontrares alguém não o saúdes, e se alguém te saudar, não lhe respondas; e põe o meu bordão sobre o rosto do menino.
30 ਪਰ ਬੱਚੇ ਦੀ ਮਾਂ ਨੇ ਆਖਿਆ, “ਜਿਉਂਦੇ ਯਹੋਵਾਹ ਦੀ ਅਤੇ ਤੇਰੀ ਸੌਂਹ ਕਿ ਮੈਂ ਤੈਨੂੰ ਨਹੀਂ ਛੱਡਾਂਗੀ।” ਤਾਂ ਅਲੀਸ਼ਾ ਉੱਥੋਂ ਉੱਠ ਕੇ ਉਸ ਦੇ ਮਗਰ ਤੁਰ ਪਿਆ।"
30 Porém disse a mãe do menino: Vive o Senhor, e vive a tua alma, que não te hei de deixar. Então ele se levantou, e a seguiu.
31 ਗੇਹਾਜੀ ਅਲੀਸ਼ਾ ਤੋਂ ਪਹਿਲਾਂ ਪਹੁੰਚ ਗਿਆ, ਉਸ ਨੇ ਬੱਚੇ ਦੇ ਮੂੰਹ ਤੇ ਸੋਟੀ ਰਖੀ ਪਰ ਨਾ ਕੋਈ ਆਵਾਜ਼ ਸੀ ਨਾ ਬੱਚੇ ਨੂੰ ਕੋਈ ਸੁਰਤ ਸੀ। ਇਸ ਲਈ ਉਹ ਅਲੀਸ਼ਾ ਨੂੰ ਮਿਲਣ ਲਈ ਵਾਪਸ ਗਿਆ ਅਤੇ ਉਸ ਨੂੰ ਦੱਸਿਆ, “ਬੱਚਾ ਨਹੀਂ ਜਾਗਿਆ।”"
31 E Geazi passou adiante deles, e pôs o bordão sobre o rosto do menino; porém não havia nele voz nem sentido; e voltou a encontrar-se com ele, e lhe trouxe aviso, dizendo: O menino não despertou.
32 ਸ਼ੂਨੰਮੀ ਔਰਤ ਦੇ ਬੱਚੇ ਦੇ ਪ੍ਰਾਣ ਵਾਪਸ ਆਉਣੇ ਜਦ ਅਲੀਸ਼ਾ ਘਰ ਵਿੱਚ ਆਇਆ ਤਾਂ ਉਸ ਨੇ ਵੇਖਿਆ ਕਿ ਮੋਇਆ ਹੋਇਆ ਬਾਲਕ ਉਸ ਦੇ ਮੰਜੇ ਤੇ ਪਿਆ ਹੋਇਆ ਸੀ।"
32 E, chegando Eliseu àquela casa, eis que o menino jazia morto sobre a sua cama.
33 ਅਲੀਸ਼ਾ ਕਮਰੇ ਅੰਦਰ ਗਿਆ ਅਤੇ ਅੰਦਰੋਂ ਉਸ ਨੇ ਦਰਵਾਜ਼ਾ ਬੰਦ ਕਰ ਲਿਆ। ਹੁਣ ਉਹ ਬਾਲਕ ਤੇ ਅਲੀਸ਼ਾ ਕਮਰੇ ਵਿੱਚ ਇੱਕਲੇ ਸਨ ਤਦ ਉਸ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ।"
33 Então entrou ele, e fechou a porta sobre eles ambos, e orou ao Senhor.
34 ਤਦ ਉਹ ਮੰਜੇ ਉੱਪਰ ਚੜ੍ਹ ਕੇ ਬਾਲਕ ਉੱਪਰ ਲੇਟ ਗਿਆ ਅਤੇ ਉਸ ਨੇ ਆਪਣਾ ਮੂੰਹ ਬਾਲਕ ਦੇ ਮੂੰਹ ਉੱਪਰ, ਆਪਣੀਆਂ ਅੱਖੀਆਂ ਉਸ ਦੀਆਂ ਅੱਖੀਆਂ ਉੱਪਰ ਅਤੇ ਆਪਣੇ ਹੱਥ ਉਸ ਦੇ ਹੱਥਾਂ ਉੱਪਰ ਰੱਖੇ ਤੇ ਉਸ ਬੱਚੇ ਦੇ ਸ਼ਰੀਰ ਉੱਪਰ ਪੱਸਰ ਕੇ ਉਸ ਦੇ ਸ਼ਰੀਰ ਨੂੰ ਨਿੱਘ ਦਿੱਤਾ ਤਾਂ ਬੱਚੇ ਦਾ ਸ਼ਰੀਰ ਨਿੱਘਾ ਹੋ ਗਿਆ।"
34 E subiu à cama e deitou-se sobre o menino, e, pondo a sua boca sobre a boca dele, e os seus olhos sobre os olhos dele, e as suas mãos sobre as mãos dele, se estendeu sobre ele; e a carne do menino aqueceu.
35 ਫ਼ੇਰ ਅਲੀਸ਼ਾ ਉੱਥੋਂ ਹਟ ਕੇ ਕਮਰੇ ਵਿੱਚ ਇੱਧਰ ਉੱਧਰ ਟਹਿਲਣ ਲੱਗਾ ਫ਼ਿਰ ਉਹ ਵਾਪਸ ਜਾਕੇ ਬਾਲਕ ਦੇ ਸ਼ਰੀਰ ਉੱਪਰ ਲੇਟ ਗਿਆ ਅਤੇ ਫ਼ੇਰ ਬੱਚੇ ਨੇ ਸੱਤ ਵਾਰੀ ਛਿਕਿਆ ਅਤੇ ਉਸ ਆਪਣੀਆਂ ਅੱਖਾਂ ਖੋਲ੍ਹ ਦਿੱਤੀਆਂ।"
35 Depois desceu, e andou naquela casa de uma parte para a outra, e tornou a subir, e se estendeu sobre ele, então o menino espirrou sete vezes, e abriu os olhos.
36 ਤਦ ਅਲੀਸ਼ਾ ਨੇ ਗੇਹਾਜੀ ਨੂੰ ਬੁਲਾਇਆ ਅਤੇ ਕਿਹਾ, “ਜਾ, ਉਸ ਸ਼ੂਨੰਮੀ ਨੂੰ ਸੱਦ ਕੇ ਲਿਆ।” ਗੇਹਾਜੀ ਉਸ ਨੂੰ ਸੱਦ ਲਿਆਇਆ, ਤਾਂ ਉਹ ਅਲੀਸ਼ਾ ਕੋਲ ਆਈ। ਫੇਰ ਅਲੀਸ਼ਾ ਨੇ ਉਸ ਨੂੰ ਕਿਹਾ, “ਹੁਣ ਤੂੰ ਆਪਣੇ ਪੁੱਤਰ ਨੂੰ ਗੋਦ ਵਿੱਚ ਲੈ ਸੱਕਦੀ ਹੈ।”"
36 Então chamou a Geazi, e disse: Chama esta sunamita. E chamou-a, e veio a ele. E disse ele: Toma o teu filho.
37 ਤਦ ਸ਼ੂਨੰਮੀ ਔਰਤ ਅੰਦਰ ਕਮਰੇ ’ਚ ਆਈ ਅਤੇ ਆਕੇ ਉਸ ਪਹਿਲਾਂ ਅਲੀਸ਼ਾ ਦੇ ਚਰਣ ਛੂਹੇ ਫ਼ਿਰ ਉਸ ਨੇ ਆਪਣੇ ਪੁੱਤਰ ਨੂੰ ਕੁੱਛੜ ਚੁੱਕਿਆ ਅਤੇ ਬਾਹਰ ਆ ਗਈ।"
37 E entrou ela, e se prostrou a seus pés, e se inclinou à terra; e tomou o seu filho e saiu.
38 ਅਲੀਸ਼ਾ ਅਤੇ ਜ਼ਹਰੀਲਾ ਸ਼ੋਰਬਾ ਫ਼ਿਰ ਅਲੀਸ਼ਾ ਗਿਲਗਾਲ ਨੂੰ ਮੁੜਿਆ, ਉਸ ਵਕਤ ਦੇਸ਼ ਵਿੱਚ ਕਾਲ ਪਿਆ ਹੋਇਆ ਸੀ। ਉੱਥੇ ਨਬੀ ਅਤੇ ਨਬੀਆਂ ਦੇ ਪੁੱਤਰਾਂ ਦਾ ਟੋਲਾ ਉਸ ਦੇ ਸਾਹਮਣੇ ਬੈਠਿਆ ਹੋਇਆ ਸੀ। ਅਲੀਸ਼ਾ ਨੇ ਆਪਣੇ ਸੇਵਕ ਨੂੰ ਕਿਹਾ, “ਭੱਠੀ ਉੱਪਰ ਵੱਡੀ ਦੇਗ ਚੜ੍ਹਾ ਅਤੇ ਇਨ੍ਹਾਂ ਸਾਰੇ ਨਬੀਆਂ ਲਈ ਸ਼ੋਰਬਾ ਤਿਆਰ ਕਰ।”"
38 E, voltando Eliseu a Gilgal, havia fome naquela terra, e os filhos dos profetas estavam assentados na sua presença; e disse ao seu servo: Põe a panela grande ao lume, e faze um caldo de ervas para os filhos dos profetas.
39 ਉਨ੍ਹਾਂ ਵਿੱਚੋਂ ਇੱਕ ਆਦਮੀ ਸ਼ੋਰਬੇ ਲਈ ਖੇਤ ਵਿੱਚ ਸਬਜ਼ੀਆਂ ਲੈਣ ਗਿਆ। ਉੱਥੇ ਉਸ ਨੂੰ ਜੰਗਲੀ ਵੇਲ ਲੱਭੀ ਉਸ ਤੋਂ ਉਹ ਫ਼ਲ ਤੋੜ ਲਿਆਇਆ। ਉਸ ਨੇ ਉਹ ਫ਼ਲ ਤੋੜਕੇ ਆਪਣੇ ਝੋਲੇ ਵਿੱਚ ਭਰ ਲਏ ਤੇ ਵਾਪਸ ਆਕੇ ਉਨ੍ਹਾਂ ਦੀਆਂ ਫ਼ਾੜੀਆਂ ਕਰਕੇ ਉਨ੍ਹਾਂ ਨੂੰ ਉੱਬਲਦੀ ਦੇਗ ਵਿੱਚ ਸ਼ੋਰਬੇ ਲਈ ਪਾ ਦਿੱਤਾ। ਪਰ ਨਬੀਆਂ ਦੇ ਉਸ ਟੋਲੇ ਨੂੰ ਇਹ ਨਹੀਂ ਸੀ ਪਤਾ ਕਿ ਇਹ ਕਿਸ ਕਿਸਮ ਦੇ ਫ਼ਲ ਹਨ।"
39 Então um deles saiu ao campo a apanhar ervas, e achou uma parra brava, e colheu dela enchendo a sua capa de colocíntidas; e veio, e as cortou na panela do caldo; porque não as conheciam.
40 ਫ਼ਿਰ ਉਨ੍ਹਾਂ ਨੇ ਸਭਨਾਂ ਦੇ ਖਾਣ ਲਈ ਸ਼ੋਰਬਾ ਸਭ ਦੇ ਅੱਗੇ ਪਰੋਸਿਆ ਪਰ ਜਦੋਂ ਹੀ ਉਹ ਸ਼ੋਰਬੇ ਨੂੰ ਚਖਣ ਲੱਗੇ ਤੇ ਚਖਿਆ ਤਾਂ ਉਹ ਚੀਕ ਉੱਠੇ ਕਿ ਹੇ ਪਰਮੇਸ਼ੁਰ ਦੇ ਮਨੁੱਖ ਇਹ ਦੇਗ ਵਿੱਚ ਸ਼ੋਰਬਾ ਨਹੀਂ ਮੌਤ ਹੈ। ਕਿਉਂ ਕਿ ਇਸਦਾ ਸੁਆਦ ਬਿਲਕੁਲ ਜ਼ਹਿਰ ਵਰਗਾ ਹੈ ਤਾਂ ਉਹ ਸ਼ੋਰਬਾ ਖਾ ਨਾ ਸੱਕੇ।"
40 Assim deram de comer para os homens. E sucedeu que, comendo eles daquele caldo, clamaram e disseram: Homem de Deus, há morte na panela. Não puderam comer.
41 ਪਰ ਅਲੀਸ਼ਾ ਨੇ ਕਿਹਾ, “ਕੁਝ ਆਟਾ ਲਿਆਓ।” ਤਾਂ ਉਨ੍ਹਾਂ ਨੇ ਕੁਝ ਆਟਾ ਲਿਆਕੇ ਉਸ ਨੂੰ ਦਿੱਤਾ। ਤਾਂ ਉਸ ਨੇ ਉਹ ਆਟਾ ਉਸ ਸ਼ੋਰਬੇ ਦੀ ਦੇਗ ਵਿੱਚ ਸੁੱਟ ਦਿੱਤਾ। ਤਦ ਅਲੀਸ਼ਾ ਨੇ ਆਖਿਆ, “ਹੁਣ ਤੁਸੀਂ ਲੋਕਾਂ ਨੂੰ ਇਹ ਦੇਗ ਮੁੜ ਤੋਂ ਪਰੋਸੋ। ਤਾਂ ਜੋ ਉਹ ਆਪਣਾ ਪੇਟ ਭਰ ਸੱਕਣ।” ਅਤੇ ਹੁਣ ਉਸ ਸ਼ੋਰਬੇ ਵਿੱਚ ਕੋਈ ਕਸਰ ਨਾ ਰਹੀ।"
41 Porém ele disse: Trazei farinha. E deitou-a na panela, e disse: Dai de comer ao povo. E já não havia mal nenhum na panela.
42 ਅਲੀਸ਼ਾ ਦਾ ਨਬੀਆਂ ਦੇ ਟੋਲੇ ਨੂੰ ਭੋਜ ਕਰਾਉਣਾ ਬਆਲ ਸ਼ਲੀਸ਼ਾਹ ਤੋਂ ਇੱਕ ਮਨੁੱਖ ਆਪਣੇ ਖੇਤ ਦੀ ਪਹਿਲੀ ਫ਼ਸਲ ਵਿੱਚੋਂ ਜੌਆਂ ਦੀਆਂ ਰੋਟੀਆਂ ਦੇ 20 ਟੁਕੜੇ ਅਤੇ ਆਪਣੇ ਝੋਲੇ ਵਿੱਚ ਅਲੀਸ਼ਾ ਲਈ ਤਾਜ਼ਾ ਅਨਾਜ ਲਿਆਇਆ। ਤਦ ਅਲੀਸ਼ਾ ਨੇ ਕਿਹਾ, “ਇਹ ਭੋਜਨ ਲੋਕਾਂ ਵਿੱਚ ਵੰਡ ਦੇ, ਤਾਂ ਜੋ ਉਹ ਖਾ ਸੱਕਣ।”"
42 E um homem veio de Baal-Salisa, e trouxe ao homem de Deus pães das primícias, vinte pães de cevada, e espigas verdes na sua palha, e disse: Dá ao povo, para que coma.
43 ਪਰ ਉਸ ਦੇ ਸੇਵਕ ਨੇ ਆਖਿਆ, “ਭਲਾ ਮੈਂ 100 ਆਦਮੀਆਂ ਦੇ ਅੱਗੇ ਇਹ ਕਿਵੇਂ ਪਰੋਸ ਸੱਕਦਾ ਹਾਂ!” ਪਰ ਅਲੀਸ਼ਾ ਨੇ ਕਿਹਾ, “ਤੂੰ ਲੋਕਾਂ ਨੂੰ ਇਹ ਦੇ ਤਾਂ ਜੋ ਉਹ ਖਾਣ। ਯਹੋਵਾਹ ਫ਼ਰਮਾਉਂਦਾ ਹੈ ਕਿ ਜਦੋਂ ਉਹ ਖਾਣਗੇ ਤਾਂ ਬਾਕੀ ਹੀ ਛੱਡਣਗੇ ਰੋਟੀਆਂ ਥੁੜਣਗੀਆਂ ਨਹੀਂ।”"
43 Porém seu servo disse: Como hei de pôr isto diante de cem homens? E disse ele: Dá ao povo, para que coma; porque assim diz o Senhor: Comerão, e sobejará.
44 ਤਦ ਅਲੀਸ਼ਾ ਦੇ ਸੇਵਕ ਨੇ ਉਹ ਭੋਜਨ ਨਬੀਆਂ ਦੇ ਟੋਲੇ ਅੱਗੇ ਪਰੋਸ ਦਿੱਤਾ। ਉਨ੍ਹਾਂ ਨੇ ਜੀਅ ਭਰਕੇ ਖਾਧਾ। ਤਦ ਵੀ ਕਿੰਨਾ ਭੋਜਨ ਬਚ ਗਿਆ। ਇਹ ਸਭ ਕੁਝ ਯਹੋਵਾਹ ਦੇ ਕਹੇ ਮੁਤਾਬਕ ਉਵੇਂ ਹੀ ਹੋਇਆ।"
44 Então lhos pôs diante, e comeram e ainda sobrou, conforme a palavra do Senhor.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 2 Reis 4, comparar traduções ou montar um estudo — tudo direto pelo WhatsApp.