2 Reis 5

Punjabi Bible (GL_PUNJABI) vs ARC

Sair da comparação
ARC Almeida Revista e Corrigida 2009
1 ਨਅਮਾਨ ਦਾ ਕਸ਼ਟ ਨਅਮਾਨ ਅਰਾਮ ਦੇ ਰਾਜ ਦੀ ਸੈਨਾ ਦਾ ਸੈਨਾਪਤੀ ਸੀ ਅਤੇ ਉਹ ਆਪਣੇ ਰਾਜਾ ਦਾ ਬੜਾ ਮਹੱਤਵਪੂਰਣ ਆਦਮੀ ਸੀ ਉਸਦਾ ਆਦਰ-ਮਾਨ ਉੱਥੇ ਬਹੁਤ ਸੀ ਕਿਉਂ ਕਿ ਉਸ ਦੇ ਰਾਹੀਂ ਯਹੋਵਾਹ ਨੇ ਅਰਾਮ ਨੂੰ ਜਿੱਤ ਦਿੱਤੀ ਸੀ। ਉਹ ਬੜਾ ਵੀਰ-ਯੋਧਾ ਮਨੁੱਖ ਸੀ ਪਰ ਉਹ ਕੋੜ੍ਹ ਦੇ ਰੋਗ ਤੋਂ ਬੜਾ ਦੁੱਖੀ ਸੀ।"
1 E Naamã, chefe do exército do rei da Síria, era um grande homem diante do seu senhor e de muito respeito; porque por ele o Senhor dera livramento aos siros; e era este varão homem valoroso, porém leproso.
2 ਅਰਾਮੀ ਸੈਨਾ ਨੇ ਇਸਰਾਏਲ ਵਿੱਚ ਲੜਨ ਲਈ ਬਹੁਤ ਸਾਰੇ ਟੋਲੇ ਭੇਜੇ। ਤੇ ਉਹ ਸਿਪਾਹੀ ਲੋਕਾਂ ਨੂੰ ਚੁੱਕ ਕੇ ਆਪਣੇ ਗੁਲਾਮ ਬਣਾ ਲੈਂਦੇ। ਇੱਕ ਵਾਰੀ ਉਹ ਇਸਰਾਏਲ ਤੋਂ ਇੱਕ ਨਿੱਕੀ ਜਿਹੀ ਕੁੜੀ ਚੁੱਕ ਲਿਆਏ ਜੋ ਕਿ ਨਅਮਾਨ ਦੀ ਵਹੁਟੀ ਦੀ ਗੋਲੀ ਬਣ ਗਈ।"
2 E saíram tropas da Síria e da terra de Israel levaram presa uma menina, que ficou ao serviço da mulher de Naamã.
3 ਇਸ ਕੁੜੀ ਨੇ ਨਅਮਾਨ ਦੀ ਪਤਨੀ ਨੂੰ ਆਕੇ ਕਿਹਾ, “ਕਾਸ਼ ਮੇਰਾ ਸੁਆਮੀ (ਨਅਮਾਨ) ਉਸ ਨਬੀ ਦੇ ਕੋਲ ਹੁੰਦਾ ਜੋ ਸਾਮਰਿਯਾ ਵਿੱਚ (ਆਲੀਸ਼ਾ) ਹੈ। ਉਹ ਨਬੀ ਉਸ ਦੇ ਕੋੜ੍ਹ ਤੋਂ ਉਸ ਨੂੰ ਮੁਕਤ ਕਰ ਸੱਕਦਾ ਹੈ।”"
3 E disse esta à sua senhora: Tomara que o meu senhor estivesse diante do profeta que está em Samaria; ele o restauraria da sua lepra.
4 ਨਅਮਾਨ ਆਪਣੇ ਮਾਲਕ (ਅਰਾਮ ਦੇ ਰਾਜੇ) ਕੋਲ ਗਿਆ ਅਤੇ ਉਸ ਨੂੰ ਉਹ ਦੱਸਿਆ ਜੋ ਉਸ ਇਸਰਾਏਲੀ ਕੁੜੀ ਨੇ ਆਖਿਆ ਸੀ।"
4 Então, entrou Naamã e o notificou a seu senhor, dizendo: Assim e assim falou a menina que é da terra de Israel.
5 ਤਦ ਅਰਾਮ ਦੇ ਰਾਜੇ ਨੇ ਆਖਿਆ, “ਹੁਣੇ ਜਾ ਅਤੇ ਮੈਂ ਇਸਰਾਏਲ ਦੇ ਪਾਤਸ਼ਾਹ ਨੂੰ ਇੱਕ ਚਿੱਠੀ ਭੇਜਦਾ ਹਾਂ।” ਤਦ ਨਅਮਾਨ ਇਸਰਾਏਲ ਨੂੰ ਗਿਆ, ਅਤੇ ਆਪਣੇ ਨਾਲ ਕੁਝ ਸੁਗਾਤਾਂ ਵੀ ਲੈ ਗਿਆ। ਉਸ ਨੇ 340 ਕਿੱਲੋ ਚਾਂਦੀ, 6,000 ਸੋਨੇ ਦੇ ਸਿੱਕੇ ਅਤੇ ਦਸ ਜੋੜੇ ਕੱਪੜੇ ਆਪਣੇ ਨਾਲ ਲੈ ਲਏ।"
5 Então, disse o rei da Síria: Vai, anda, e enviarei uma carta ao rei de Israel. E foi e tomou na sua mão dez talentos de prata, e seis mil siclos de ouro, e dez mudas de vestes.
6 ਉਹ ਇਸਰਾਏਲ ਦੇ ਪਾਤਸ਼ਾਹ ਕੋਲ ਉਹ ਚਿੱਠੀ ਲਿਆਇਆ ਜਿਸ ਵਿੱਚ ਇਹ ਲਿਖਿਆ ਸੀ ਕਿ ਹੁਣ ਜਦੋਂ ਇਹ ਚਿੱਠੀ ਤੇਰੇ ਤੀਕ ਪਹੁੰਚੇ ਤਾਂ ਵੇਖ ਮੈਂ ਆਪਣੇ ਬੰਦੇ ਨਅਮਾਨ ਨੂੰ ਤੇਰੇ ਕੋਲ ਭੇਜਿਆ ਹੈ ਤਾਂ ਜੋ ਤੂੰ ਉਸ ਦੇ ਕੋੜ੍ਹ ਨੂੰ ਚੰਗਿਆਂ ਕਰ ਦੇਵੇਂ।"
6 E levou a carta ao rei de Israel, dizendo: Logo, em chegando a ti esta carta, saibas que eu te enviei Naamã, meu servo, para que o restaures da sua lepra.
7 ਜਦੋਂ ਇਸਰਾਏਲ ਦੇ ਪਾਤਸ਼ਾਹ ਨੇ ਉਹ ਚਿੱਠੀ ਪੜ੍ਹੀ ਤਾਂ ਉਸ ਨੇ ਆਪਣੇ ਕੱਪੜੇ ਫ਼ਾੜ ਕੇ ਇਹ ਦਰਸਾਇਆ ਕਿ ਉਹ ਉਦਾਸ ਹੈ ਅਤੇ ਪਰੇਸ਼ਾਨ ਹੈ। ਇਸਰਾਏਲ ਦੇ ਪਾਤਸ਼ਾਹ ਨੇ ਆਖਿਆ, “ਕੀ ਮੈਂ ਪਰਮੇਸ਼ੁਰ ਹਾਂ? ਨਹੀਂ! ਮੇਰਾ ਜੀਵਨ ਅਤੇ ਮੌਤ ਉੱਪਰ ਕੋਈ ਅਧਿਕਾਰ ਨਹੀਂ ਤਾਂ ਫ਼ਿਰ ਭਲਾ ਮੈਂ ਇਸ ਕੋਹੜੀ ਮਨੁੱਖ ਨੂੰ ਇਸਦੇ ਕੋੜ੍ਹ ਤੋਂ ਕਿਵੇਂ ਮੁਕਤ ਕਰ ਸੱਕਦਾ ਹਾਂ। ਤਾਂ ਫ਼ਿਰ ਉਸ ਨੇ ਭਲਾ ਇਸ ਨੂੰ ਮੇਰੇ ਕੋਲ ਕਿਉਂ ਭੇਜਿਆ ਹੈ? ਜ਼ਰਾ ਧਿਆਨ ਨਾਲ ਸੋਚੋ ਤਾਂ ਪਤਾ ਚੱਲੇਗਾ ਕਿ ਇਹ ਉਸਦੀ ਚਾਲ ਹੈ। ਇਸਦਾ ਮਤਲਬ ਅਰਾਮ ਦਾ ਰਾਜਾ ਮੇਰੇ ਨਾਲ ਲੜਾਈ ਲੜਨ ਦੀ ਵਿਉਂਤ ਕਰ ਰਿਹਾ ਹੈ।”"
7 E sucedeu que, lendo o rei de Israel a carta, rasgou as suas vestes e disse: Sou eu Deus, para matar e para vivificar, para que este envie a mim, para eu restaurar a um homem da sua lepra? Pelo que deveras notai, peço-vos, e vede que busca ocasião contra mim.
8 ਜਦੋਂ ਅਲੀਸ਼ਾ ਨੂੰ ਇਹ ਖਬਰ ਮਿਲੀ ਕਿ ਇਸਰਾਏਲ ਦੇ ਪਾਤਸ਼ਾਹ ਨੇ ਆਪਣੇ ਕੱਪੜੇ ਫ਼ਾੜੇ ਹਨ ਅਤੇ ਉਹ ਉਦਾਸ ਅਤੇ ਪਰੇਸ਼ਾਨ ਹੈ ਤਾਂ ਅਲੀਸ਼ਾ ਨੇ ਪਾਤਸ਼ਾਹ ਨੂੰ ਇਹ ਸੁਨੇਹਾ ਭੇਜਿਆ, “ਤੂੰ ਆਪਣੇ ਵਸਤਰ ਕਿਉਂ ਫ਼ਾੜਦਾ ਹੈਂ? ਤੂੰ ਉਸ ਨਅਮਾਨ ਨੂੰ ਮੇਰੇ ਕੋਲ ਭੇਜਦੇ ਤਾਂ ਜੋ ਉਸ ਨੂੰ ਪਤਾ ਚੱਲੇ ਕਿ ਇਸਰਾਏਲ ਵਿੱਚ ਇੱਕ ਨਬੀ ਹੈ।”"
8 Sucedeu, porém, que, ouvindo Eliseu, homem de Deus, que o rei de Israel rasgara as suas vestes, mandou dizer ao rei: Por que rasgaste as tuas vestes? Deixa-o vir a mim, e saberá que há profeta em Israel.
9 ਤਾਂ ਨਅਮਾਨ ਆਪਣੇ ਘੋੜਿਆਂ ਅਤੇ ਰੱਥਾਂ ਸਮੇਤ ਆਇਆ ਅਤੇ ਅਲੀਸ਼ਾ ਦੇ ਘਰ ਦੇ ਦਰਵਾਜ਼ੇ ਕੋਲ ਖੜੋ ਗਿਆ।"
9 Veio, pois, Naamã com os seus cavalos e com o seu carro e parou à porta da casa de Eliseu.
10 ਅਲੀਸ਼ਾ ਨੇ ਇੱਕ ਸੰਦੇਸ਼ਵਾਹਕ ਨੂੰ ਇਹ ਕਹਿ ਕੇ ਉਸ ਕੋਲ ਭੇਜਿਆ ਕਿ ਜਾਹ ਅਤੇ ਜਾਕੇ ਯਰਦਨ ਨਦੀ ਵਿੱਚ ਸੱਤ ਚੁੱਬੀਆਂ ਮਾਰ ਤਾਂ ਤੇਰਾ ਕੋੜ੍ਹ ਠੀਕ ਹੋ ਜਾਵੇਗਾ ਅਤੇ ਤੂੰ ਬਿਲਕੁਲ ਪਾਕ ਪਵਿੱਤਰ ਹੋ ਜਾਵੇਂਗਾ।"
10 Então, Eliseu lhe mandou um mensageiro, dizendo: Vai, e lava-te sete vezes no Jordão, e a tua carne te tornará, e ficarás purificado.
11 ਨਅਮਾਨ ਬੜੇ ਕਰੋਧ ਵਿੱਚ ਉੱਥੋਂ ਮੁੜ ਆਇਆ ਅਤੇ ਉਸ ਨੇ ਕਿਹਾ, “ਵੇਖੋ! ਮੈਂ ਤਾਂ ਸੋਚਦਾ ਸੀ ਕਿ ਉਹ ਬਾਹਰ ਆਕੇ ਖੜ੍ਹਾ ਹੋਵੇਗਾ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦਾ ਨਾਉਂ ਲੈ ਕੇ ਮੇਰੇ ਕੋਹੜ ਵਾਲੀ ਥਾਂ ਤੇ ਆਪਣਾ ਹੱਥ ਫ਼ੇਰੇਗਾ ਤੇ ਮੈਨੂੰ ਕੋਹੜ ਤੋਂ ਮੁਕਤ ਕਰੇਗਾ।"
11 Porém Naamã muito se indignou e se foi, dizendo: Eis que eu dizia comigo: Certamente ele sairá, pôr-se-á em pé, e invocará o nome do Senhor , seu Deus, e passará a sua mão sobre o lugar, e restaurará o leproso.
12 ਅਬਨਾਹ ਅਤੇ ਫ਼ਰਪਰ ਜੋ ਕਿ ਦੰਮਿਸਕ ਦੀਆਂ ਨਦੀਆਂ ਹਨ ਇਸਰਾਏਲ ਦੇ ਸਾਰੇ ਪਾਣੀਆਂ ਨਾਲੋਂ ਚੰਗੀਆਂ ਹਨ। ਕੀ ਮੈਂ ਉਨ੍ਹਾਂ ਵਿੱਚ ਨਹਾਕੇ ਸਾਫ਼ ਨਹੀਂ ਹੋ ਸੱਕਦਾ?” ਅਤੇ ਉਹ ਜਾਣ ਲਈ ਮੁੜਿਆ।"
12 Não são, porventura, Abana e Farpar, rios de Damasco, melhores do que todas as águas de Israel? Não me poderia eu lavar neles e ficar purificado? E voltou-se e se foi com indignação.
13 ਪਰ ਤਦ ਨਅਮਾਨ ਦੇ ਸੇਵਕ ਉਸ ਕੋਲ ਆਏ ਤੇ ਉਸ ਨੂੰ ਆਖਣ ਲੱਗੇ, “ਹੇ ਮੇਰੇ ਪਿਤਾ! ਕੀ ਜੇ ਨਬੀ ਤੈਨੂੰ ਕੋਈ ਵੱਡਾ ਕੰਮ ਕਰਨ ਦੀ ਆਗਿਆ ਦਿੰਦਾ ਤਾਂ ਤੂੰ ਨਾ ਕਰਦਾ? ਤੇ ਫ਼ਿਰ ਜੇਕਰ ਉਸ ਨੇ ਤੈਨੂੰ ਇਹ ਆਖਿਆ ਹੈ ਕਿ ਯਰਦਨ ਨਦੀ ਵਿੱਚ ਨਹਾ ਲੈ ਤੇ ਸ਼ੁੱਧ ਹੋ ਜਾ, ਤਾਂ ਤੈਨੂੰ ਉਸਦੀ ਆਗਿਆ ਮੰਨ ਲੈਣੀ ਚਾਹੀਦੀ ਹੈ।”"
13 Então, chegaram-se a ele os seus servos, e lhe falaram, e disseram: Meu pai, se o profeta te dissera alguma grande coisa, porventura, não a farias? Quanto mais, dizendo-te ele: Lava-te e ficarás purificado.
14 ਤਦ ਨਅਮਾਨ ਨੇ ਪਰਮੇਸ਼ੁਰ ਦੇ ਮਨੁੱਖ (ਅਲੀਸ਼ਾ) ਦੇ ਕਹੇ ਅਨੁਸਾਰ ਉਵੇਂ ਹੀ ਕੀਤਾ। ਉਸ ਨੇ ਯਰਦਨ ਨਦੀ ਵਿੱਚ ਸੱਤ ਵਾਰੀ ਚੁੱਬੀ ਮਾਰੀ ਤਾਂ ਉਸ ਦਾ ਕੋੜ੍ਹ ਠੀਕ ਹੋ ਗਿਆ ਤੇ ਉਹ ਸ਼ੁੱਧ ਹੋ ਗਿਆ। ਉਸਦੀ ਚਮੜੀ ਬੱਚਿਆਂ ਦੀ ਚਮੜੀ ਵਰਗੀ ਨਰਮ ਤੇ ਨਰੋਈ ਹੋ ਗਈ।"
14 Então, desceu e mergulhou no Jordão sete vezes, conforme a palavra do homem de Deus; e a sua carne tornou, como a carne de um menino, e ficou purificado.
15 ਫ਼ਿਰ ਨਅਮਾਨ ਤੇ ਉਸਦੀ ਸਾਰੀ ਟੋਲੀ ਪਰਮੇਸ਼ੁਰ ਦੇ ਮਨੁੱਖ ਕੋਲ ਫ਼ਿਰ ਮੁੜ ਆਏ ਤੇ ਉਸ ਨੇ ਅਲੀਸ਼ਾ ਦੇ ਅੱਗੇ ਖਲੋ ਕੇ ਕਿਹਾ, “ਵੇਖ! ਮੈਂ ਜਾਣਦਾ ਹਾਂ ਕਿ ਇਸਰਾਏਲ ਦੀ ਧਰਤੀ ਤੋਂ ਸਿਵਾਏ ਹੋਰ ਸਾਰੀ ਧਰਤੀ ਤੇ ਕਿਤੇ ਵੀ ਪਰਮੇਸ਼ੁਰ ਨਹੀਂ ਹੈ। ਇਸ ਲਈ ਕਿਰਪਾ ਕਰਕੇ ਮੇਰੀ ਇਹ ਭੇਂਟ ਸਵੀਕਾਰ ਕਰ।”"
15 Então, voltou ao homem de Deus, ele e toda a sua comitiva, e veio, e pôs-se diante dele, e disse: Eis que tenho conhecido que em toda a terra não há Deus, senão em Israel; agora, pois, te peço que tomes uma bênção do teu servo.
16 ਪਰ ਅਲੀਸ਼ਾ ਨੇ ਕਿਹਾ, “ਮੈਂ ਯਹੋਵਾਹ ਦਾ ਸੇਵਕ ਹਾਂ ਤੇ ਮੈਂ ਯਹੋਵਾਹ ਦੀ ਸੌਂਹ ਖਾਂਦਾ ਹਾਂ ਜਿਸਦੇ ਮੈਂ ਅੱਗੇ ਖਲੋਤਾ ਹਾਂ ਕਿ ਮੈਂ ਕੁਝ ਵੀ ਕਬੂਲ ਨਹੀਂ ਕਰਾਂਗਾ।” ਨਅਮਾਨ ਨੇ ਅਲੀਸ਼ਾ ਨੂੰ ਉਹ ਸੁਗਾਤ ਕਬੂਲ ਕਰਨ ਲਈ ਬਹੁਤ ਜ਼ਿਦ ਕੀਤੀ ਪਰ ਅਲੀਸ਼ਾ ਨੇ ਇਨਕਾਰ ਕੀਤਾ।"
16 Porém ele disse: Vive o Senhor , em cuja presença estou, que a não tomarei. E instou com ele para que a tomasse, mas ele recusou.
17 ਤਦ ਨਅਮਾਨ ਨੇ ਆਖਿਆ, “ਜੇਕਰ ਤੂੰ। ਇਹ ਭੇਂਟ ਕਬੂਲ ਨਹੀਂ ਕਰਦਾ ਤਾਂ ਫ਼ਿਰ ਮੈਨੂੰ ਦੋ ਖੱਚਰਾਂ ਲੱਦ ਕੇ ਆਪਣੇ ਇਸਰਾਏਲ ਦੀ ਮਿੱਟੀ ਇੱਥੋਂ ਲੈ ਜਾਣ ਦੀ ਆਗਿਆ ਦੇਹ। ਉਹ ਇਸ ਲਈ ਕਿਉਂ ਕਿ ਅੱਜ ਤੋਂ ਬਾਅਦ ਮੈਂ ਹੁਣ ਕਦੇ ਵੀ ਯਹੋਵਾਹ ਤੋਂ ਬਿਨਾ ਹੋਰ ਕਿਸੇ ਦੇਵਤੇ ਦੇ ਅੱਗੇ ਜਾਂ ਹੋਮ ਦੀ ਭੇਟ ਨਹੀਂ ਚੜ੍ਹਾਵਾਂਗਾ।"
17 E disse Naamã: Seja assim; contudo, dê-se a este teu servo uma carga de terra de um jugo de mulas; porque nunca mais oferecerá este teu servo holocausto nem sacrifício a outros deuses, senão ao Senhor .
18 ਅਤੇ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਯਹੋਵਾਹ ਮੈਨੂੰ ਇਸ ਲਈ ਖਿਮਾ ਕਰੇ ਕਿ ਭਵਿੱਖ ਵਿੱਚ, ਮੇਰਾ ਮਾਲਕ ਅਰਾਮ ਦਾ ਰਾਜਾ ਜਦੋਂ ਉਪਾਸਨਾ ਕਰਨ ਲਈ ਰਿੰਮੋਨ ਦੇ ਮੰਦਰ ਵਿੱਚ ਵੜੇ, ਉਹ ਸਹਾਰੇ ਲਈ ਮੇਰੇ ਉੱਤੇ ਢਾਸਣਾ ਲਾਉਣਾ ਚਾਹਵੇਗਾ ਅਤੇ ਮੈਨੂੰ ਰਿੰਮੋਨ ਦੇ ਮੰਦਰ ਵਿੱਚ ਆਪਣਾ ਸਿਰ ਝੁਕਾਉਣਾ ਪਵੇਗਾ। ਤਾਂ ਜਦੋਂ ਇੰਝ ਵਾਪਰੇ ਤਾਂ ਇਸ ਗੱਲ ਲਈ ਯਹੋਵਾਹ ਮੈਨੂੰ ਖਿਮਾ ਕਰੇ।”"
18 Nisso, perdoe o Senhor a teu servo. Quando meu senhor entra na casa de Rimom, para ali adorar, e ele se encosta na minha mão, e eu também me tenha de encurvar na casa de Rimom; quando assim me encurvar na casa de Rimom, nisso, perdoe o Senhor a teu servo.
19 ਤਦ ਅਲੀਸ਼ਾ ਨੇ ਨਅਮਾਨ ਨੂੰ ਆਖਿਆ, “ਜਾਹ ਅਤੇ ਸੁਖੀ ਰਹੁ।” ਤਦ ਨਅਮਾਨ ਉਸ ਤੋਂ ਬੋੜੀ ਦੂਰ ਚੱਲਾ ਗਿਆ।"
19 E ele lhe disse: Vai em paz. E foi-se dele a uma pequena distância.
20 ਪਰ ਪਰਮੇਸ਼ੁਰ ਦੇ ਮਨੁੱਖ, ਅਲੀਸ਼ਾ ਦੇ ਸੇਵਕ ਗੇਹਾਜੀ ਨੇ ਆਖਿਆ, “ਵੇਖੋ, ਮੇਰੇ ਸੁਆਮੀ ਨੇ ਨਅਮਾਨ ਅਰਾਮੀ ਦੇ ਹੱਥੋਂ ਜੋ ਕੁਝ ਉਹ ਲਿਆਇਆ ਸੀ ਉਸ ਨੂੰ ਇਨਕਾਰ ਕਰਕੇ ਉਸ ਨੂੰ ਵਰਜ ਦਿੱਤਾ ਤੇ ਉਸ ਦੇ ਹੱਥੋਂ ਤੋਹਫ਼ੇ ਸਵੀਕਾਰ ਨਹੀਂ ਕੀਤੇ। ਜਿਉਂਦੇ ਯਹੋਵਾਹ ਦੀ ਸੌਂਹ ਮੈਂ ਸੱਚਮੁੱਚ ਉਸ ਦੇ ਪਿੱਛੇ ਨੱਸਾਂਗਾ ਅਤੇ ਉਸ ਕੋਲੋਂ ਕੁਝ ਲੈ ਆਵਾਂਗਾ।”"
20 Então, Geazi, moço de Eliseu, homem de Deus, disse: Eis que meu senhor impediu a este siro Naamã que da sua mão se desse alguma coisa do que trazia; porém, tão certo como vive o Senhor , que hei de correr atrás dele e tomar dele alguma coisa.
21 ਤਾਂ ਗੇਹਾਜੀ ਨਅਮਾਨ ਦੇ ਪਿੱਛੇ ਨੱਸਿਆ। ਨਅਮਾਨ ਨੇ ਵੇਖਿਆ ਕਿ ਉਸ ਦੇ ਪਿੱਛੇ ਕੋਈ ਭੱਜਿਆ ਆ ਰਿਹਾ ਹੈ ਤਾਂ ਉਸ ਨੇ ਆਪਣਾ ਰੱਥ ਰੋਕ ਕੇ ਉਸਤੋਂ ਥੱਲੇ ਉਤਰ ਕੇ ਗੇਹਾਜੀ ਨੂੰ ਮਿਲਿਆ ਅਤੇ ਨਅਮਾਨ ਨੇ ਪੁੱਛਿਆ, “ਕੀ ਸਭ ਠੀਕ-ਠਾਕ ਤਾਂ ਹੈ?”"
21 E foi Geazi em alcance de Naamã; e Naamã, vendo que corria atrás dele, saltou do carro a encontrá-lo e disse- lhe: Vai tudo bem?
22 ਗੇਹਾਜੀ ਨੇ ਆਖਿਆ, “ਹਾਂ, ਸਭ ਠੀਕ-ਠਾਕ ਹੈ। ਮੇਰੇ ਸੁਆਮੀ ਅਲੀਸ਼ਾ ਨੇ ਮੈਨੂੰ ਇਹ ਆਖਣ ਲਈ ਭੇਜਿਆ ਕਿ ਨਬੀਆਂ ਦੇ ਸਮੂਹ ਵਿੱਚੋਂ ਦੋ ਨੌਜੁਆਨ ਇਫ਼ਰਾਈਮ ਦੇ ਪਹਾੜੀ ਦੇਸ਼ ਤੋਂ ਮੇਰੇ ਕੋਲ ਆ ਰਹੇ ਹਨ। ਉਨ੍ਹਾਂ ਨੂੰ 34 ਕਿੱਲੋ ਚਾਂਦੀ ਅਤੇ ਦੋ ਜੋੜੇ ਬਸਤਰ ਦੇਹ।”"
22 E ele disse: Tudo vai bem; meu senhor me mandou dizer: Eis que agora mesmo vieram a mim dois jovens dos filhos dos profetas da montanha de Efraim; dá-lhes, pois, um talento de prata e duas mudas de vestes.
23 ਨਅਮਾਨ ਨੇ ਆਖਿਆ, “ਖੁਸ਼ੀ ਨਾਲ 68 ਕਿੱਲੋ ਲੈ।” ਅਤੇ ਉਹ ਉਸ ਦੇ ਪਿੱਛੇ ਪੈ ਗਿਆ ਜ਼ਿਦ ਨਾਲ ਦੋ ਥੈਲੀਆਂ ਵਿੱਚ 68 ਕਿੱਲੋ ਚਾਂਦੀ ਦੇ ਅਤੇ ਦੋ ਜੋੜੇ ਬਸਤਰਾਂ ਦੇ ਬੰਨ੍ਹ ਦਿੱਤੇ ਅਤੇ ਉਨ੍ਹਾਂ ਨੂੰ ਆਪਣੇ ਦੋ ਸੇਵਕਾਂ ਉੱਪਰ ਲੱਦ ਦਿੱਤਾ ਅਤੇ ਉਹ ਸੇਵਕ ਉਹ ਤੋਹਫ਼ੇ ਚੁੱਕ ਕੇ ਉਸ ਦੇ ਅੱਗੇ-ਅੱਗੇ ਹੋਕੇ ਤੁਰ ਪਏ।"
23 E disse Naamã: Sê servido tomar dois talentos. E instou com ele e amarrou dois talentos de prata em dois sacos, com duas mudas de vestes; e pô-las sobre dois dos seus moços, os quais os levaram diante dele.
24 ਜਦ ਗੇਹਾਜੀ ਪਹਾੜੀ ਕੋਲ ਪਹੁੰਚਿਆ ਤਾਂ ਉਸ ਨੇ ਇਹ ਵਸਤਾਂ ਨੌਕਰਾਂ ਕੋਲੋਂ ਆਪਣੇ ਹੱਥਾਂ ਵਿੱਚ ਫ਼ੜਕੇ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ ਤੇ ਉਹ ਵਾਪਸ ਮੁੜ ਗਏ। ਉਸ ਉਪਰੰਤ ਗੇਹਾਜੀ ਨੇ ਉਹ ਵਸਤਾਂ ਆਪਣੇ ਘਰ ਵਿੱਚ ਛੁਪਾ ਲਈਆਂ।"
24 E, chegando ele à altura, tomou-os das suas mãos e os depositou na casa; e despediu aqueles homens, e foram-se.
25 ਜਦੋਂ ਗੇਹਾਜੀ ਅੰਦਰ ਆਕੇ ਆਪਣੇ ਸੁਆਮੀ ਅਲੀਸ਼ਾ ਅੱਗੇ ਖਲੋਤਾ ਤਾਂ ਅਲੀਸ਼ਾ ਨੇ ਉਸ ਨੂੰ ਕਿਹਾ, “ਗੇਹਾਜੀ! ਤੂੰ ਇੰਨੀ ਦੇਰ ਤੋਂ ਕਿੱਥੇ ਸੀ?” ਗੇਹਾਜੀ ਨੇ ਆਖਿਆ, “ਮੈਂ ਤਾਂ ਕਿਤੇ ਵੀ ਨਹੀਂ ਸੀ ਗਿਆ ਇੱਥੇ ਹੀ ਸੀ!”"
25 Então, ele entrou e pôs-se diante de seu senhor. E disse-lhe Eliseu: De onde vens, Geazi? E disse: Teu servo não foi nem a uma nem a outra parte.
26 ਅਲੀਸ਼ਾ ਨੇ ਗੇਹਾਜੀ ਨੂੰ ਕਿਹਾ, “ਤੂੰ ਝੂਠ ਬੋਲ ਰਿਹਾ ਹੈਂ। ਜਦੋਂ ਨਅਮਾਨ ਤੈਨੂੰ ਮਿਲਣ ਲਈ ਰੱਥ ਤੋਂ ਉਤਰਿਆ ਉਸ ਵਕਤ ਕੀ ਮੇਰਾ ਦਿਲ ਭਲਾ ਤੇਰੇ ਨਾਲ ਨਹੀਂ ਸੀ? ਚਾਂਦੀ ਲੈਣ ਅਤੇ ਵਸਤਰ, ਜੈਤੂਨ ਦੇ ਬਾਗਾਂ ਅਤੇ ਅੰਗੂਰੀ ਬਾਗਾਂ, ਇੱਜੜਾਂ ਦੇ ਵੱਗਾਂ, ਸੇਵਕ ਅਤੇ ਦਾਸੀਆਂ ਨੂੰ ਲੈਣ ਲਈ ਇਹ ਵਕਤ ਠੀਕ ਨਹੀਂ।"
26 Porém ele lhe disse: Porventura, não foi contigo o meu coração, quando aquele homem voltou de sobre o seu carro, a encontrar-te? Era isso ocasião para tomares prata e para tomares vestes, e olivais, e vinhas, e ovelhas, e bois, e servos, e servas?
27 ਹੁਣ ਇਸੇ ਕਾਰਣ ਨਅਮਾਨ ਦਾ ਕੋੜ੍ਹ ਤੈਨੂੰ ਤੇ ਤੇਰੀ ਅੰਸ ਨੂੰ ਹਮੇਸ਼ਾ ਤੀਕ ਲੱਗਾ ਰਹੇਗਾ।” ਜਦੋਂ ਗੇਹਾਜੀ ਅਲੀਸ਼ਾ ਕੋਲੋਂ ਬਾਹਰ ਗਿਆ, ਉਸ ਨੂੰ ਕੋੜ੍ਹ ਹੋ ਗਿਆ ਅਤੇ ਉਸਦੀ ਚਮੜੀ ਬਰਫ਼ ਜਿੰਨੀ ਸਫ਼ੇਦ ਸੀ।"
27 Portanto, a lepra de Naamã se pegará a ti e à tua semente para sempre. Então, saiu de diante dele leproso, branco como a neve.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 2 Reis 5, comparar traduções ou montar um estudo — tudo direto pelo WhatsApp.