2 Reis 6
Punjabi Bible (GL_PUNJABI) vs ARA
ARA Almeida Revista e Atualizada 1993
1 ਅਲੀਸ਼ਾ ਦੀਆਂ ਕਰਾਮਾਤਾਂ ਨਬੀਆਂ ਦੇ ਟੋਲੇ ਨੇ ਅਲੀਸ਼ਾ ਨੂੰ ਕਿਹਾ, “ਵੇਖ! ਇਹ ਥਾਂ ਜਿੱਥੇ ਅਸੀਂ ਤੇਰੇ ਨਾਲ ਰਹਿ ਰਹੇ ਹਾਂ, ਸਾਡੇ ਲਈ ਇਹ ਬੜੀ ਤੰਗ ਹੈ।"
1 Disseram os discípulos dos profetas a Eliseu: Eis que o lugar em que habitamos contigo é estreito demais para nós.
2 ਚੱਲ ਯਰਦਨ ਨਦੀ ਵੱਲ ਚੱਲੀਏ ਤੇ ਉੱਥੋਂ ਕੁਝ ਲੱਕੜ ਵੱਢ ਲਿਆਈੇਏ। ਅਸੀਂ ਸਭ ਇੱਕ-ਇੱਕ ਸ਼ਤੀਰ ਚੁੱਕ ਲਿਆਵਾਂਗੇ ਅਤੇ ਇੱਥੇ ਰਹਿਣ ਜੋਗੀ ਥਾਂ ਬਣਾ ਲਵਾਂਗੇ।” ਅਲੀਸ਼ਾ ਨੇ ਆਖਿਆ, “ਠੀਕ ਹੈ, ਚਲੋ ਚੱਲਦੇ ਹਾਂ।”"
2 Vamos, pois, até ao Jordão, tomemos de lá, cada um de nós uma viga, e construamos um lugar em que habitemos. Respondeu ele: Ide.
3 ਤਾਂ ਇੱਕ ਮਨੁੱਖ ਨੇ ਆਖਿਆ, “ਕਿਰਪਾ ਕਰਕੇ ਤੂੰ ਸਾਡੇ ਨਾਲ ਚੱਲ।” ਅਲੀਸ਼ਾ ਨੇ ਕਿਹਾ, “ਠੀਕ ਹੈ, ਮੈਂ ਤੁਹਾਡੇ ਨਾਲ ਚਲਦਾ ਹਾਂ।”"
3 Disse um: Serve-te de ires com os teus servos. Ele tornou: Eu irei.
4 ਤਦ ਅਲੀਸ਼ਾ ਉਨ੍ਹਾਂ ਨਬੀਆਂ ਦੇ ਟੋਲੇ ਦੇ ਨਾਲ ਗਿਆ। ਜਦੋਂ ਉਹ ਯਰਦਨ ਦਰਿਆ ਤੇ ਪਹੁੰਚੇ ਤਾਂ ਉਨ੍ਹਾਂ ਲੱਕੜ ਵੱਢਣੀ ਸ਼ੁਰੂ ਕੀਤੀ। ਉਨ੍ਹਾਂ ਕੁਝ ਰੁੱਖ ਵੱਢੇ।"
4 E foi com eles. Chegados ao Jordão, cortaram madeira.
5 ਪਰ ਜਿਸ ਵੇਲੇ ਇੱਕ ਮਨੁੱਖ ਰੁੱਖ ਵੱਢ ਰਿਹਾ ਸੀ ਤਾਂ ਉਸ ਦੀ ਕੁਹਾੜੀ ਦਾ ਫ਼ਲ ਪਾਣੀ ਵਿੱਚ ਡਿੱਗ ਪਿਆ। ਤਾਂ ਉਹ ਮਨੁੱਖ ਚੀਖਿਆ, “ਓ ਸੁਆਮੀ! ਮੈਂ ਤਾਂ ਇਹ ਕੁਹਾੜਾ ਮੰਗਵਾਂ ਲਿਆਂਦਾ ਸੀ।”"
5 Sucedeu que, enquanto um deles derribava um tronco, o machado caiu na água; ele gritou e disse: Ai! Meu senhor! Porque era emprestado.
6 ਪਰਮੇਸ਼ੁਰ ਦੇ ਮਨੁੱਖ (ਅਲੀਸ਼ਾ) ਨੇ ਕਿਹਾ, “ਉਹ ਕਿੱਥੇ ਡਿੱਗਿਆ ਹੈ?” ਉਸ ਨੇ ਅਲੀਸ਼ਾ ਨੂੰ ਉਹ ਥਾਂ ਵਿਖਾਈ ਜਿੱਥੇ ਉਸਦਾ ਕੁਹਾੜਾ ਡਿੱਗਿਆ ਸੀ। ਤਦ ਅਲੀਸ਼ਾ ਨੇ ਇੱਕ ਟਾਹਣੀ ਤੋੜੀ ਤੇ ਉਸ ਨੂੰ ਪਾਣੀ ਵਿੱਚ ਸੁੱਟ ਦਿੱਤਾ, ਟਾਹਣੀ ਨੇ ਉਸ ਮਨੁੱਖ ਦੇ ਕੁਹਾੜੇ ਨੂੰ ਪਾਣੀ ਉੱਤੇ ਤੈਰਨ ਲਾ ਦਿੱਤਾ।"
6 Perguntou o homem de Deus: Onde caiu? Mostrou-lhe ele o lugar. Então, Eliseu cortou um pau, e lançou-o ali, e fez flutuar o ferro,
7 ਅਲੀਸ਼ਾ ਨੇ ਕਿਹਾ, “ਉਸ ਨੂੰ ਚੁੱਕ ਲੈ।” ਤਾਂ ਉਹ ਆਦਮੀ ਪਾਣੀ ਕੋਲ ਗਿਆ ਤੇ ਉਸ ਨੇ ਉਸ ਕੁਹਾੜੇ ਦੇ ਫ਼ਲ ਨੂੰ ਪਾਣੀ ਤੋਂ ਚੁੱਕ ਲਿਆ।"
7 e disse: Levanta-o. Estendeu ele a mão e o tomou.
8 ਅਰਾਮ ਦੀ ਇਸਰਾਏਲ ਨੂੰ ਫ਼ਸਾਉਣ ਦੀ ਕੋਸ਼ਿਸ਼ ਅਰਾਮ ਦਾ ਪਾਤਸ਼ਾਹ ਇਸਰਾਏਲ ਦੇ ਵਿਰੁੱਧ ਲੜ ਰਿਹਾ ਸੀ। ਉਸਦੀ ਆਪਣੀ ਸੈਨਾ ਦੇ ਅਫ਼ਸਰਾਂ ਨਾਲ ਸਭਾ ਸੀ, ਅਤੇ ਆਖਿਆ, “ਇਸ ਥਾਵੇਂ ਲੁਕ ਜਾਵੋ! ਜਦੋਂ ਹੀ ਇਸਰਾਏਲੀ ਇੱਥੋਂ ਦੀ ਲੰਘਣ, ਉਨ੍ਹਾਂ ਤੇ ਹਮਲਾ ਕਰ ਦਿਓ।”"
8 O rei da Síria fez guerra a Israel e, em conselho com os seus oficiais, disse: Em tal e tal lugar, estará o meu acampamento.
9 ਪਰ ਪਰਮੇਸ਼ੁਰ ਦੇ ਪੁੱਤਰ ਅਲੀਸ਼ਾ ਨੇ ਇਸਰਾਏਲ ਦੇ ਪਾਤਸ਼ਾਹ ਨੂੰ ਖਬਰ ਭੇਜੀ ਅਤੇ ਕਿਹਾ, “ਸਤਰਕ ਰਹੋ। ਉਸ ਥਾਵੇਂ ਨਾ ਜਾਣਾ ਕਿਉਂ ਕਿ ਉੱਥੇ ਅਰਾਮੀ ਸੈਨਾ ਲੁਕੀ ਹੋਈ ਹੈ।”"
9 Mas o homem de Deus mandou dizer ao rei de Israel: Guarda-te de passares por tal lugar, porque os siros estão descendo para ali.
10 ਇਸਰਾਏਲ ਦੇ ਪਾਤਸ਼ਾਹ ਨੇ ਉਸ ਥਾਵੇਂ ਆਪਣੇ ਲੋਕਾਂ ਨੂੰ ਸੁਨੇਹਾ ਭੇਜਿਆ ਜਿੱਥੇ ਦੇ ਲਈ ਪਰਮੇਸ਼ੁਰ ਦੇ ਮਨੁੱਖ (ਅਲੀਸ਼ਾ) ਨੇ ਉਸ ਨੂੰ ਹੁਸ਼ਿਆਰ-ਖਬਰਦਾਰ ਕੀਤਾ ਸੀ। ਇਉਂ ਇਸਰਾਏਲ ਦੇ ਪਾਤਸ਼ਾਹ ਨੇ ਕਈ ਆਦਮੀਆਂ ਨੂੰ ਮਰਨ ਤੋਂ ਬਚਾਅ ਲਿਆ।"
10 O rei de Israel enviou tropas ao lugar de que o homem de Deus lhe falara e de que o tinha avisado, e, assim, se salvou, não uma nem duas vezes.
11 ਇਸ ਗੱਲੋ ਅਰਾਮ ਦਾ ਪਾਤਸ਼ਾਹ ਬੜਾ ਬੇਚੈਨ ਹੋਇਆ। ਤਾਂ ਉਸ ਨੇ ਆਪਣੀ ਸੈਨਾ ਦੇ ਅਫ਼ਸਰਾਂ ਨੂੰ ਬੁਲਾਇਆ ਅਤੇ ਆਖਿਆ, “ਮੈਨੂੰ ਦੱਸੋ ਕਿ ਇਸਰਾਏਲ ਦੇ ਪਾਤਸ਼ਾਹ ਲਈ ਭਲਾ ਤੁਹਾਡੇ ਵਿੱਚੋਂ ਜਸੂਸੀ ਕੌਣ ਕਰ ਰਿਹਾ ਹੈ?”"
11 Então, tendo-se turbado com este incidente o coração do rei da Síria, chamou ele os seus servos e lhes disse: Não me fareis saber quem dos nossos é pelo rei de Israel?
12 ਅਰਾਮ ਦੇ ਪਾਤਸ਼ਾਹ ਨੂੰ ਅਫ਼ਸਰਾਂ ਵਿੱਚੋਂ ਇੱਕ ਨੇ ਕਿਹਾ, “ਮੇਰੇ ਸੁਆਮੀ ਅਤੇ ਪਾਤਸ਼ਾਹ, ਸਾਡੇ ਵਿੱਚੋਂ ਕੋਈ ਉਸ ਨੂੰ ਭੇਤ ਨਹੀਂ ਦਿੰਦਾ ਸਗੋਂ ਅਲੀਸ਼ਾ ਨਬੀ ਜੋ ਇਸਰਾਏਲ ਵਿੱਚ ਹੈ, ਤੇਰੀਆਂ ਉਹ ਗੱਲਾਂ ਜੋ ਤੂੰ ਆਪਣੇ ਸੌਣ ਵਾਲੇ ਕਮਰੇ ਵਿੱਚ ਕਰਦਾ ਹੈਂ, ਉਹ ਇਸਰਾਏਲ ਦੇ ਪਾਤਸ਼ਾਹ ਨੂੰ ਦੱਸਦਾ ਹੈ।”"
12 Respondeu um dos seus servos: Ninguém, ó rei, meu senhor; mas o profeta Eliseu, que está em Israel, faz saber ao rei de Israel as palavras que falas na tua câmara de dormir.
13 ਅਰਾਮ ਦੇ ਰਾਜੇ ਨੇ ਕਿਹਾ, “ਜਾਕੇ ਵੇਖੋ ਕਿ ਅਲੀਸ਼ਾ ਕਿੱਥੇ ਹੈ ਤਾਂ ਜੋ ਉਸ ਨੂੰ ਫ਼ੜਿਆ ਜਾਵੇ।” ਪਾਤਸ਼ਾਹ ਨੂੰ ਉਸ ਦੇ ਸੇਵਕਾਂ ਨੇ ਆਖਿਆ, “ਇਸ ਵੇਲੇ ਉਹ ਦੋਬਾਨ ਵਿੱਚ ਹੈ।”"
13 Ele disse: Ide e vede onde ele está, para que eu mande prendê-lo. Foi-lhe dito: Eis que está em Dotã.
14 ਤਦ ਪਾਤਸ਼ਾਹ ਨੇ ਦੋਥਾਨ ਵਿੱਚ ਘੋੜੇ, ਰੱਥ ਤੇ ਆਪਣੀ ਵੱਡੀ ਫ਼ੌਜ ਭੇਜੀ। ਉਨ੍ਹਾਂ ਨੇ ਰਾਤ ਵੇਲੇ ਜਾਕੇ ਸ਼ਹਿਰ ਨੂੰ ਘੇਰ ਲਿਆ।"
14 Então, enviou para lá cavalos, carros e fortes tropas; chegaram de noite e cercaram a cidade.
15 ਉਸ ਸਵੇਰ ਅਲੀਸ਼ਾ ਦੇ ਸੇਵਕ ਤੜਕਸਾਰ ਉੱਠੇ। ਇੱਕ ਸੇਵਕ ਜਦੋਂ ਬਾਹਰ ਗਿਆ ਤਾਂ ਉਸ ਨੇ ਘੋੜੇ ਰੱਥਾਂ ਤੇ ਫ਼ੌਜ ਨਾਲ ਸ਼ਹਿਰ ਨੂੰ ਘਿਰਿਆ ਵੇਖਿਆ। ਅਲੀਸ਼ਾ ਦੇ ਸੇਵਕ ਨੇ ਉਸ ਨੂੰ ਕਿਹਾ, “ਓ ਮੇਰੇ ਸੁਆਮੀ! ਹੁਣ ਅਸੀਂ ਕੀ ਕਰੀਏ?”"
15 Tendo-se levantado muito cedo o moço do homem de Deus e saído, eis que tropas, cavalos e carros haviam cercado a cidade; então, o seu moço lhe disse: Ai! Meu senhor! Que faremos?
16 ਅਲੀਸ਼ਾ ਨੇ ਕਿਹਾ, “ਘਬਰਾਓ ਨਹੀਂ! ਜੋ ਫ਼ੌਜ ਸਾਡੇ ਲਈ ਲੜੇਗੀ ਉਹ ਅਰਾਮ ਦੀ ਫ਼ੌਜ ਤੋਂ ਕਿਤੇ ਵੱਧੇਰੇ ਹੈ।”"
16 Ele respondeu: Não temas, porque mais são os que estão conosco do que os que estão com eles.
17 ਤਦ ਅਲੀਸ਼ਾ ਨੇ ਪ੍ਰਾਰਥਨਾ ਕੀਤੀ ਅਤੇ ਆਖਿਆ, “ਹੇ ਯਹੋਵਾਹ! ਮੈਂ ਬੇਨਤੀ ਕਰਦਾ ਹਾਂ ਕਿ ਤੂੰ ਮੇਰੇ ਸੇਵਕ ਦੀਆਂ ਅੱਖਾਂ ਖੋਲ੍ਹ ਤਾਂ ਜੋ ਉਹ ਵੇਖ ਸੱਕੇ।” ਯਹੋਵਾਹ ਨੇ ਉਸ ਨੌਜੁਆਨ ਦੀਆਂ ਅੱਖਾਂ ਖੋਲ੍ਹੀਆਂ ਤਾਂ ਸੇਵਕ ਨੇ ਵੇਖਿਆ ਕਿ ਅਲੀਸ਼ਾ ਦੇ ਇਰਦ ਗਿਰਦ ਤਾਂ ਪਹਾੜ ਅੱਗ ਦੇ ਘੋੜਿਆ ਤੇ ਰਥਾਂ ਨਾਲ ਭਰਿਆ ਹੋਇਆ ਹੈ।"
17 Orou Eliseu e disse: Senhor , peço-te que lhe abras os olhos para que veja. O Senhor abriu os olhos do moço, e ele viu que o monte estava cheio de cavalos e carros de fogo, em redor de Eliseu.
18 ਜਦੋਂ ਅਰਾਮੀ ਹੇਠਾਂ ਅਲੀਸ਼ਾ ਵੱਲ ਆਏ, ਅਲੀਸ਼ਾ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ, “ਹੇ ਯਹੋਵਾਹ ਇਸ ਅਰਾਮੀ ਫ਼ੋਜਾ ਨੂੰ ਇੱਕ ਦਮ ਅੰਨ੍ਹੀ ਕਰ ਦੇਹ।” ਤਾਂ ਯਹੋਵਾਹ ਨੇ ਉਨ੍ਹਾਂ ਨੂੰ ਅੰਨ੍ਹਿਆਂ ਕਰ ਦਿੱਤਾ ਜਿਵੇਂ ਕਿ ਅਲੀਸ਼ਾ ਨੇ ਪ੍ਰਾਰਥਨਾ ਕੀਤੀ ਸੀ।"
18 E, como desceram contra ele, orou Eliseu ao Senhor e disse: Fere, peço-te, esta gente de cegueira. Feriu-a de cegueira, conforme a palavra de Eliseu.
19 ਅਲੀਸ਼ਾ ਨੇ ਅਰਾਮੀ ਫ਼ੌਜ ਨੂੰ ਆਖਿਆ, “ਇਹ ਸਹੀ ਸੜਕ ਨਹੀਂ ਹੈ ਤੇ ਨਾ ਹੀ ਉਹ ਸ਼ਹਿਰ ਹੈ ਜਿਸ ਲਈ ਤੁਸੀਂ ਆਏ ਹੋ। ਮੇਰੇ ਪਿੱਛੇ ਆਓ ਅਤੇ ਮੈਂ ਤੁਹਾਨੂੰ ਉਸ ਮਨੁੱਖ ਕੋਲ ਲੈ ਚੱਲਦਾ ਹਾਂ ਜਿਸ ਨੂੰ ਤੁਸੀਂ ਭਾਲ ਰਹੇ ਹੋ!” ਤਾਂ ਅਲੀਸ਼ਾ ਉਨ੍ਹਾਂ ਨੂੰ ਸਾਮਰਿਯਾ ਵੱਲ ਲੈ ਗਿਆ।"
19 Então, Eliseu lhes disse: Não é este o caminho, nem esta a cidade; segui-me, e guiar-vos-ei ao homem que buscais. E os guiou a Samaria.
20 ਜਦੋਂ ਉਹ ਸਾਮਰਿਯਾ ਪਹੁੰਚ ਗਏ ਤਾਂ ਅਲੀਸ਼ਾ ਨੇ ਕਿਹਾ, “ਹੇ ਯਹੋਵਾਹ, ਇਨ੍ਹਾਂ ਦੀਆਂ ਅੱਖਾਂ ਖੋਲ੍ਹ ਦੇਹ ਤਾਂ ਜੋ ਇਹ ਵੇਖ ਸੱਕਣ।” ਤਦ ਯਹੋਵਾਹ ਨੇ ਉਨ੍ਹਾਂ ਦੀਆਂ ਅੱਖਾਂ ਖੋਲ੍ਹ ਦਿੱਤੀਆਂ ਤਾਂ ਅਰਾਮੀ ਫ਼ੌਜ ਨੇ ਵੇਖਿਆ ਕਿ ਉਹ ਤਾਂ ਸਾਮਰਿਯਾ ਦੇ ਸ਼ਹਿਰ ਵਿੱਚ ਹਨ।"
20 Tendo eles chegado a Samaria, disse Eliseu: Ó Senhor , abre os olhos destes homens para que vejam. Abriu-lhes o Senhor os olhos, e viram; e eis que estavam no meio de Samaria.
21 ਜਦ ਇਸਰਾਏਲ ਦੇ ਪਾਤਸ਼ਾਹ ਨੇ ਉਨ੍ਹਾਂ ਨੂੰ ਵੇਖਿਆ ਤਾਂ ਉਸ ਨੇ ਅਲੀਸ਼ਾ ਨੂੰ ਆਖਿਆ, “ਮੇਰੇ ਪਿਤਾ! ਮੈਨੂੰ ਦੱਸੋ ਕਿ ਕੀ ਮੈਂ ਉਨ੍ਹਾਂ ਨੂੰ ਮਾਰਾਂ? ਕੀ ਮੈਂ ਉਨ੍ਹਾਂ ਨੂੰ ਮਾਰ ਮੁਕਾਵਾਂ?”"
21 Quando o rei de Israel os viu, perguntou a Eliseu: Feri-los-ei, feri-los-ei, meu pai?
22 ਅਲੀਸ਼ਾ ਨੇ ਕਿਹਾ, ਨਹੀਂ! ਉਨ੍ਹਾਂ ਨੂੰ ਮਾਰ “ਨਹੀਂ। ਜਿਨ੍ਹਾਂ ਨੂੰ ਤੂੰ ਆਪਣੀ ਤਲਵਾਰ ਅਤੇ ਧਣੁਖ ਨਾਲ ਆਪਣੇ ਬੰਧੀ ਬਣਾਇਆ ਸੀ, ਕੀ ਤੂੰ ਉਨ੍ਹਾਂ ਨੂੰ ਮਾਰ ਸੁੱਟੇਂਗਾ? ਅਰਾਮੀ ਫ਼ੌਜ ਨੂੰ ਸਗੋਂ ਥੋੜਾ ਅੰਨ-ਪਾਣੀ ਦੇਹ। ਉਨ੍ਹਾਂ ਨੂੰ ਕੁਝ ਖਾਣ-ਪੀਣ ਦੇ ਤੇ ਫ਼ਿਰ ਉਨ੍ਹਾਂ ਨੂੰ ਆਪਣੇ ਮਾਲਿਕ ਦੇ ਘਰ ਵਾਪਸ ਪਰਤਣ ਦੇਹ।”"
22 Respondeu ele: Não os ferirás; fere aqueles que fizeres prisioneiros com a tua espada e o teu arco. Porém a estes, manda pôr-lhes diante pão e água, para que comam, e bebam, e tornem a seu senhor.
23 ਤਾਂ ਇਸਰਾਏਲ ਦੇ ਪਾਤਸ਼ਾਹ ਨੇ ਅਰਾਮੀ ਸੈਨਾ ਲਈ ਖੁਲ੍ਹਾ ਭੋਜਨ ਤਿਆਰ ਕਰਵਾਇਆ। ਉਨ੍ਹਾਂ ਨੇ ਰੱਜ ਕੇ ਖਾਧਾ ਅਤੇ ਪੀਤਾ। ਫੇਰ ਇਸਰਾਏਲ ਦੇ ਪਾਤਸ਼ਾਹ ਨੇ ਉਨ੍ਹਾਂ ਨੂੰ ਵਾਪਸ ਆਪਣੇ ਰਾਹ ਜਾਣ ਦਿੱਤਾ। ਤੇ ਉਹ ਸੈਨਾ ਅਰਾਮ ’ਚ ਆਪਣੇ ਮਾਲਕਾਂ ਕੋਲ ਪਰਤ ਗਈ। ਉਸ ਤੋਂ ਬਾਅਦ, ਕਦੇ ਵੀ ਅਰਾਮੀ ਸਿਪਾਹੀ ਇਸਰਾਏਲ ਦੀ ਧਰਤੀ ਤੇ ਛਾਪੇ ਮਾਰਨ ਲਈ ਨਹੀਂ ਆਏ।"
23 Ofereceu-lhes o rei grande banquete, e comeram e beberam; despediu-os, e foram para seu senhor; e da parte da Síria não houve mais investidas na terra de Israel.
24 ਸਾਮਰਿਯਾ ਵਿੱਚ ਭਿਆਨਕ ਕਾਲ ਇਸਤੋਂ ਬਾਅਦ ਅਰਾਮ ਦੇ ਰਾਜੇ ਬਨ-ਹਦਦ ਨੇ ਆਪਣੀ ਸਾਰੀ ਫ਼ੌਜ ਇਕੱਠੀ ਕੀਤੀ ਅਤੇ ਸਾਮਰਿਯਾ ਨੂੰ ਘੇਰ ਲਿਆ।"
24 Depois disto, ajuntou Ben-Hadade, rei da Síria, todo o seu exército, subiu e sitiou a Samaria.
25 ਸਾਮਰਿਯਾ ਵਿੱਚ ਮਹਾਂਕਾਲ ਪੈ ਗਿਆ ਅਤੇ ਫ਼ੌਜ ਨੇ ਅੰਨ ਸ਼ਹਿਰ ਦੇ ਅੰਦਰ ਨਾ ਆਣ ਦਿੱਤਾ ਇਸ ਲਈ ਸਾਮਰਿਯਾ ਵਿੱਚ ਮਹਾਂਕਾਲ ਪੈ ਗਿਆ। ਇੱਥੋਂ ਤੱਕ ਹਾਲਤ ਬੁਰੀ ਹੋ ਗਈ ਕਿ ਇੱਕ ਖੋਤੇ ਦਾ ਸਿਰ ਵੀ ਚਾਂਦੀ ਦੇ ਅਸੀਂ ਸਿੱਕਿਆਂ ਦੇ ਤੁੱਲ ਵਿਕਦਾ ਅਤੇ ਕਬੂਤਰ (ਘੁੱਗੀ) ਦੀ ਵਿੱਠ ਦਾ ਅੱਧਾ ਸੇਰ ਚਾਂਦੀ ਦੇ ਪੰਜ ਸਿੱਕਿਆਂ ਦੀ ਵਿਕਦੀ।"
25 Houve grande fome em Samaria; eis que a sitiaram, a ponto de se vender a cabeça de um jumento por oitenta siclos de prata e um pouco de esterco de pombas por cinco siclos de prata.
26 ਇੱਕ ਦਿਨ ਜਦ ਇਸਰਾਏਲ ਦਾ ਪਾਤਸ਼ਾਹ ਸ਼ਹਿਰ ਦੀ ਕੰਧ ਉੱਪਰ ਤੁਰਿਆ ਜਾਂਦਾ ਸੀ ਤਾਂ ਇੱਕ ਔਰਤ ਨੇ ਇਹ ਕਹਿ ਕੇ ਉਸ ਦੀ ਦੁਹਾਈ ਦਿੱਤੀ ਕਿ ਹੇ ਮੇਰੇ ਮਹਾਰਾਜ ਪਾਤਸ਼ਾਹ! ਕਿਰਪਾ ਕਰਕੇ ਮੇਰੀ ਮਦਦ ਕਰ।"
26 Passando o rei de Israel pelo muro, gritou-lhe uma mulher: Acode-me, ó rei, meu senhor!
27 ਇਸਰਾਏਲ ਦੇ ਪਾਤਸ਼ਾਹ ਨੇ ਕਿਹਾ, “ਜੇ ਯਹੋਵਾਹ ਹੀ ਤੈਨੂੰ ਨਾ ਬਚਾਣਾ ਚਾਹੇ ਤਾਂ ਮੈਂ ਤੈਨੂੰ ਕਿਵੇਂ ਬਚਾ ਸੱਕਦਾ ਹਾਂ? ਮੇਰੇ ਕੋਲ ਤੈਨੂੰ ਦੇਣ ਲਈ ਕੁਝ ਨਹੀਂ ਹੈ, ਨਾ ਹੀ ਖਲਵਾੜੇ ਵਿੱਚ ਅਨਾਜ ਹੈ ਤੇ ਨਾ ਹੀ ਚੁਬੱਚੇ ਵਿੱਚ ਦਾਖ ਹੈ।”"
27 Ele lhe disse: Se o Senhor te não acode, donde te acudirei eu? Da eira ou do lagar?
28 ਫ਼ਿਰ ਇਸਰਾਏਲ ਦੇ ਪਾਤਸ਼ਾਹ ਨੇ ਉਸ ਔਰਤ ਨੂੰ ਕਿਹਾ, “ਤੈਨੂੰ ਕੀ ਦੁੱਖ ਹੈ?” ਉਹ ਔਰਤ ਬੋਲੀ, “ਇਸ ਔਰਤ ਨੇ ਮੈਨੂੰ ਆਖਿਆ ਕਿ ‘ਤੂੰ ਮੈਨੂੰ ਆਪਣਾ ਪੁੱਤਰ ਦੇਹ ਤਾਂ ਜੋ ਅੱਜ ਅਸੀਂ ਉਸ ਨੂੰ ਵੱਢੀਏ ਤੇ ਫ਼ਿਰ ਖਾ ਲਈਏ ਤੇ ਕੱਲ ਮੈਂ ਆਪਣਾ ਪੁੱਤਰ ਵੱਢ ਕੇ ਕੱਲ ਉਸ ਨੂੰ ਖਾ ਲਵਾਂਗੇ।’"
28 Perguntou-lhe o rei: Que tens? Respondeu ela: Esta mulher me disse: Dá teu filho, para que, hoje, o comamos e, amanhã, comeremos o meu.
29 ਇਉਂ ਮੈਂ ਆਪਣਾ ਪੁੱਤਰ ਵੱਢਿਆ-ਉਬਾਲਿਆ ਤੇ ਅਸੀਂ ਖਾਧਾ। ਅਗਲੇ ਦਿਨ ਮੈਂ ਆਖਿਆ ‘ਹੁਣ ਤੂੰ ਆਪਣਾ ਪੁੱਤਰ ਦੇਹ ਤਾਂ ਜੋ ਅਸੀਂ ਉਸ ਨੂੰ ਵੀ ਵੱਢਕੇ ਖਾਈਏ’ ਪਰ ਇਸਨੇ ਇਉਂ ਕਰਨ ਤੋਂ ਪਹਿਲਾਂ ਆਪਣਾ ਪੁੱਤਰ ਕਿਤੇ ਛੁਪਾਅ ਲਿਆ ਹੈ।”"
29 Cozemos, pois, o meu filho e o comemos; mas, dizendo-lhe eu ao outro dia: Dá o teu filho, para que o comamos, ela o escondeu.
30 ਜਦੋਂ ਪਾਤਸ਼ਾਹ ਨੇ ਉਸ ਔਰਤ ਦੇ ਇਹ ਬਚਨ ਸੁਣੇ ਤਾਂ ਉਸ ਨੇ ਆਪਣੀ ਬੇਚੈਨੀ ਜ਼ਾਹਿਰ ਕਰਨ ਲਈ ਆਪਣੇ ਤਨ ਦੇ ਕੱਪੜੇ ਫ਼ਾੜ ਦਿੱਤੇ ਤੇ ਜਦੋਂ ਉਹ ਦੀਵਾਰ ਤੋਂ ਲੰਘ ਰਿਹਾ ਸੀ ਤਾਂ ਲੋਕਾਂ ਨੇ ਪਾਤਸ਼ਾਹ ਨੂੰ ਫ਼ਟੇ ਕੱਪੜਿਆਂ ਅੰਦਰ ਤਨ ਤੇ ਟਾਟ ਲਪੇਟਿਆਂ ਵੇਖਿਆ ਤਾਂ ਉਹ ਜਾਣ ਗਏ ਕਿ ਰਾਜਾ ਬੜਾ ਦੁੱਖ ’ਚ ਹੈ ਤੇ ਉਦਾਸ ਬੇਚੈਨ ਹੈ।"
30 Tendo o rei ouvido as palavras da mulher, rasgou as suas vestes, quando passava pelo muro; o povo olhou e viu que trazia pano de saco por dentro, sobre a pele.
31 ਪਾਤਸ਼ਾਹ ਨੇ ਕਿਹਾ, “ਜੇ ਅੱਜ ਸ਼ਾਫ਼ਾਤ ਦੇ ਪੁੱਤਰ ਅਲੀਸ਼ਾ ਦਾ ਸਿਰ ਉਸ ਦੇ ਤਨ ਉੱਪਰੋ ਰਹਿ ਜਾਵੇ ਤਾਂ ਪਰਮੇਸ਼ੁਰ ਮੇਰੇ ਨਾਲ ਇਸ ਵਰਗਾ ਨਹੀਂ ਸਗੋਂ ਇਸ ਤੋਂ ਵੱਧ ਬੁਰਾ ਹਸ਼ਰ ਕਰੇ।”"
31 Disse o rei: Assim me faça Deus o que bem lhe aprouver se a cabeça de Eliseu, filho de Safate, lhe ficar, hoje, sobre os ombros.
32 ਪਾਤਸ਼ਾਹ ਨੇ ਅਲੀਸ਼ਾ ਵੱਲ ਸੰਦੇਸ਼ਵਾਹਕ ਭੇਜਿਆ, ਉਹ ਆਪਣੇ ਘਰ ਵਿੱਚ ਬੈਠਾ ਹੋਇਆ ਸੀ ਅਤੇ ਉਸ ਨਾਲ ਬਜ਼ੁਰਗ ਬੈਠੇ ਹੋਏ ਸਨ। ਸੰਦੇਸ਼ਵਾਹਕ ਦੇ ਪਹੁੰਚਣ ਤੋਂ ਪਹਿਲਾਂ ਹੀ ਅਲੀਸ਼ਾ ਨੇ ਬਜ਼ੁਰਗਾਂ ਨੂੰ ਆਖਿਆ, “ਵੇਖੋ ਉਸ ਖੂਨੀ ਦੇ ਪੁੱਤਰ ਨੇ ਮੇਰਾ ਸਿਰ ਲੈਣ ਲਈ ਇੱਕ ਜਣੇ ਨੂੰ ਭੇਜਿਆ ਹੈ। ਵੇਖੋ ਜਦੋਂ ਉਹ ਸੰਦੇਸ਼ਵਾਹਕ ਆਵੇ ਤਾਂ ਤੁਸੀਂ ਦਰਵਾਜ਼ਾ ਬੰਦ ਕਰਕੇ ਉਸ ਨੂੰ ਧੱਕੀ ਰੱਖਣਾ। ਕਿਉਂ ਕਿ ਮੈਂ ਉਸ ਦੇ ਪਿੱਛੇ ਉਸ ਦੇ ਸੁਆਮੀ ਦੇ ਪੈਰਾਂ ਦੀ ਬਿੜਕ ਵੀ ਸੁਣ ਰਿਹਾ ਹਾਂ।”"
32 Estava, porém, Eliseu sentado em sua casa, juntamente com os anciãos. Enviou o rei um homem de diante de si; mas, antes que o mensageiro chegasse a Eliseu, disse este aos anciãos: Vedes como o filho do homicida mandou tirar-me a cabeça? Olhai, quando vier o mensageiro, fechai-lhe a porta e empurrai-o com ela; porventura, não vem após ele o ruído dos pés de seu senhor?
33 ਜਦੋਂ ਅਲੀਸ਼ਾ ਅਜੇ ਆਗੂ ਬਜ਼ੁਰਗਾਂ ਨਾਲ ਗੱਲ ਕਰ ਹੀ ਰਿਹਾ ਸੀ ਤਾਂ ਸੰਦੇਸ਼ਵਾਹਕ ਉਸ ਕੋਲ ਆਇਆ ਅਤੇ ਆਖਿਆ, “ਵੇਖੋ! ਇਹ ਮੁਸੀਬਤ ਯਹੋਵਾਹ ਵੱਲੋਂ ਹੈ ਤਾਂ ਫ਼ਿਰ ਹੁਣ ਮੈਂ ਭਲਾ ਯਹੋਵਾਹ ਦੇ ਹੁਕਮ ਦੀ ਹੋਰ ਉਡੀਕ ਕਿਉਂ ਕਰਾਂ?”"
33 Falava ele ainda com eles, quando lhe chegou o mensageiro; disse o rei: Eis que este mal vem do Senhor ; que mais, pois, esperaria eu do Senhor ?
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 2 Reis 6, comparar traduções ou montar um estudo — tudo direto pelo WhatsApp.