2 Reis 7

Punjabi Bible (GL_PUNJABI) vs NVT

Sair da comparação
NVT Nova Versão Transformadora
1 ਅਲੀਸ਼ਾ ਨੇ ਆਖਿਆ, “ਯਹੋਵਾਹ ਵੱਲੋਂ ਭੇਜੇ ਸੰਦੇਸ਼ ਨੂੰ ਸੁਣੋ। ਯਹੋਵਾਹ ਆਖਦਾ ਹੈ: ‘ਕੱਲ੍ਹ ਇਸੇ ਵਕਤ ਸਾਮਰਿਯਾ ਦੇ ਸ਼ਹਿਰ ਦੇ ਫਾਟਕ ਤੇ ਅਤੇ ਮੰਡੀ ਵਿੱਚ ਆਟੇ ਦੀ ਇੱਕ ਟੋਕਰੀ ਅਤੇ ਜੌਆਂ ਦੀਆਂ ਦੋ ਬਾਲਟੀਆਂ ਇੱਕ ਸ਼ੈਕਲ ’ਚ ਉਪਲਬਧ ਹੋਣਗੀਆਂ। ਅਨਾਜ ਦਾ ਇੰਨਾ ਹੜ੍ਹ ਆਵੇਗਾ ਕਿ ਲੋਕ ਇੰਨਾ ਸਸਤਾ ਅਨਾਜ ਮੁੜ ਤੋਂ ਢੇਰ ਸਾਰਾ ਖਰੀਦਣ ਦੇ ਸਮਰੱਥ ਹੋ ਜਾਣਗੇ।”"
1 Eliseu respondeu: “Ouçam esta mensagem do S enhor ! Assim diz o S enhor : ‘Amanhã a esta hora, na porta de Samaria, seis litros de farinha fina custarão apenas doze gramas de prata, e doze litros de cevada também custarão apenas doze gramas de prata’”.
2 ਤਦ ਉਹ ਅਫ਼ਸਰ ਜਿਹੜਾ ਪਾਤਸ਼ਾਹ ਦਾ ਬੜਾ ਕਰੀਬ ਦਾ ਸੀ ਨੇ ਪਰਮੇਸ਼ੁਰ ਦੇ ਮਨੁੱਖ (ਅਲੀਸ਼ਾ) ਨੂੰ ਕਿਹਾ, “ਜੇਕਰ ਯਹੋਵਾਹ ਅਕਾਸ਼ ਵਿੱਚ ਤਾਕੀਆਂ ਵੀ ਲਗਾ ਦੇਵੇ ਤਾਂ ਵੀ ਇਹ ਗੱਲ ਸੰਭਵ ਨਹੀਂ ਹੋ ਸੱਕਦੀ।” ਅਲੀਸ਼ਾ ਨੇ ਕਿਹਾ, “ਤੂੰ ਇਹ ਘਟਨਾ ਆਪਣੀਆਂ ਅੱਖਾਂ ਸਾਹਮਣੇ ਵੇਖਣ ਵਾਲਾ ਹੈਂ, ਪਰ ਤੂੰ ਉਸ ਵਿੱਚੋਂ ਕੁਝ ਖਾ ਨਾ ਸੱਕੇਂਗਾ।”"
2 O oficial que auxiliava o rei disse ao homem de Deus: “Ainda que o S enhor abrisse as janelas do céu, isso não poderia acontecer!”. Eliseu, porém, respondeu: “Você verá com os próprios olhos, mas não comerá coisa alguma!”.
3 ਕੋੜ੍ਹੀਆਂ ਨੇ ਅਰਾਮੀਆਂ ਦਾ ਤੰਬੂ ਖਾਲੀ ਡਿੱਠਾ ਸ਼ਹਿਰ ਦੇ ਦਰਵਾਜ਼ੇ ਕੋਲ ਚਾਰ ਮਨੁੱਖ ਕੋੜ੍ਹ ਨਾਲ ਪੀੜਿਤ ਸਨ। ਉਹ ਇੱਕ ਦੂਜੇ ਨੂੰ ਆਖ ਰਹੇ ਸਨ, “ਅਸੀਂ ਭਲਾ ਇੱਥੇ ਬੈਠੇ ਮੌਤ ਦੀ ਉਡੀਕ ਕਿਉਂ ਕਰ ਰਹੇ ਹਾਂ?"
3 Havia quatro homens com lepra sentados junto à porta da cidade. “Por que ficarmos sentados aqui, esperando a morte?”, perguntaram uns aos outros.
4 ਸਾਮਰਿਯਾ ਵਿੱਚ ਕਾਲ ਪਿਆ ਹੈ, ਇਸ ਨਾਲੋਂ ਤਾਂ ਚੰਗਾ ਹੋਵੇ ਜੇ ਅਸੀਂ ਸ਼ਹਿਰ ਵਿੱਚ ਜਾਕੇ ਮਰੀਏ, ਕਿਉਂ ਕਿ ਮਰਨਾ ਤਾਂ ਇੱਥੇ ਵੀ ਹੈ ਹੀ, ਸੋ ਇਸ ਤੋਂ ਚੰਗਾ ਹੈ ਕਿ ਚਲੋ ਅਰਾਮੀਆਂ ਦੇ ਤੰਬੂ ’ਚ ਚਲੀਏ। ਜੇਕਰ ਉਹ ਸਾਨੂੰ ਉੱਥੇ ਜਿਉਂਦਾ ਛੱਡਣ ਤਾਂ ਅਸੀਂ ਜਿਉਂਦੇ ਰਹਾਂਗੇ ਤੇ ਜੇਕਰ ਉਹ ਸਾਨੂੰ ਮਾਰ ਸੁੱਟਣ ਤਾਂ ਮਰਨਾ ਤਾਂ ਹੈ ਹੀ ਹੈ।”"
4 “Morreremos de fome se ficarmos aqui, mas também morreremos de fome se entrarmos na cidade, pois não há alimento lá. Vamos sair e nos render ao exército sírio. Se eles nos deixarem viver, melhor. Mas, se nos matarem, de qualquer maneira teríamos morrido.”
5 ਤਾਂ ਉਸ ਸ਼ਾਮ ਉਹ ਚਾਰੇ ਕੋੜ੍ਹੀ ਅਰਾਮੀਆਂ ਦੇ ਡੇਰੇ ਜਾ ਪਹੁੰਚੇ। ਜਦੋਂ ਉਹ ਬਿਲਕੁਲ ਉਸ ਦੇ ਨੇੜੇ ਪਹੁੰਚੇ ਤਾਂ ਉੱਥੇ ਕੋਈ ਵੀ ਬੰਦਾ ਨਹੀਂ ਸੀ।"
5 Ao anoitecer, partiram para o acampamento dos sírios. Quando chegaram às extremidades do acampamento, viram que não havia ninguém ali.
6 ਉਹ ਇਸ ਲਈ ਕਿ ਯਹੋਵਾਹ ਨੇ ਅਰਾਮੀਆਂ ਦੀ ਫ਼ੌਜ ਨੂੰ ਰੱਥਾਂ ਦੀ ਅਵਾਜ਼ ਤੇ ਘੋੜਿਆਂ ਦੀ ਅਵਾਜ਼ ਤੇ ਇੱਕ ਵੱਡੇ ਲਸ਼ਕਰ ਦੀ ਆਵਾਜ਼ ਸੁਣਾਈ ਸੀ, ਤਾਂ ਅਰਾਮੀ ਫ਼ੌਜ ਆਪਸ ਵਿੱਚ ਇੱਕ-ਦੂਜੇ ਨੂੰ ਕਹਿਣ ਲੱਗੇ, “ਵੇਖੋ, ਇਸਰਾਏਲ ਦੇ ਪਾਤਸ਼ਾਹ ਨੇ ਸਾਡੇ ਵਿਰੁੱਧ ਹਿੱਤੀਆਂ ਦੇ ਰਾਜੇ ਤੇ ਮਿਸਰੀਆਂ ਦੇ ਰਾਜਿਆਂ ਨੂੰ ਸਾਡੇ ਵਿਰੁੱਧ ਖਰੀਦਿਆ ਹੈ।”"
6 Pois o Senhor havia feito o exército sírio ouvir o ruído de carros de guerra e o galope de cavalos e os sons de um grande exército que se aproximava. Disseram uns aos outros: “O rei de Israel contratou mercenários hititas e egípcios para nos atacarem!”.
7 ਤਾਂ ਉਹ ਤਕਾਲੀਂ ਉੱਠ ਕੇ ਹੀ ਉੱਥੋਂ ਭੱਜ ਗਏ। ਉਹ ਸਾਰਾ ਕੁਝ ਉਵੇਂ ਹੀ ਪਿੱਛੇ ਛੱਡ ਗਏ। ਉਹ ਆਪਣੇ ਤੰਬੂ, ਘੋੜੇ, ਖੋਤੇ ਸਭ ਕੁਝ ਪਿੱਛੇ ਹੀ ਛੱਡ ਕੇ ਆਪਣੀ ਜਾਨ ਬਚਾਅ ਕੇ ਉੱਥੋਂ ਨੱਸ ਗਏ।"
7 Por isso, fugiram ao anoitecer, abandonando tendas, cavalos, jumentos e tudo mais, e correram para salvar a vida.
8 ਦੁਸ਼ਮਣਾਂ ਦੇ ਡੇਰੇ ’ਚ ਕੋੜ੍ਹੀ ਜਦੋਂ ਉਹ ਕੋੜ੍ਹੀ ਡੇਰੇ ਦੀ ਬਾਹਰਲੀ ਹੱਦ ਕੋਲ ਪਹੁੰਚੇ ਤਾਂ ਉਨ੍ਹਾਂ ਨੇ ਇੱਕ ਤੰਬੂ ਵਿੱਚ ਵੜ ਕੇ ਖਾਧਾ-ਪੀਤਾ ਫ਼ਿਰ ਉਨ੍ਹਾਂ ਨੇ ਉੱਥੋਂ ਸੋਨਾ-ਚਾਂਦੀ ਅਤੇ ਕੱਪੜੇ ਆਦਿ ਚੁਰਾਏ ਅਤੇ ਉਨ੍ਹਾਂ ਨੂੰ ਲੁਕਾਅ ਲਿਆ। ਫ਼ਿਰ ਉਹ ਦੂਜੇ ਤੰਬੂ ਵਿੱਚ ਵੜੇ, ਉੱਥੋਂ ਵੀ ਉਨ੍ਹਾਂ ਨੇ ਵਸਤਾਂ ਚੁੱਕੀਆਂ ਤੇ ਫ਼ਿਰ ਉਨ੍ਹਾਂ ਨੂੰ ਵੀ ਬਾਹਰ ਜਾਕੇ ਲੁਕਾਅ ਆਏ।"
8 Quando os leprosos chegaram às extremidades do acampamento, foram de uma tenda à outra, comendo e bebendo. Pegaram a prata, o ouro e as roupas que encontraram e esconderam tudo.
9 ਤਦ ਇਨ੍ਹਾਂ ਕੋੜ੍ਹੀਆਂ ਨੇ ਇੱਕ-ਦੂਜੇ ਨੂੰ ਆਖਿਆ, “ਅਸੀਂ ਚੰਗਾ ਕੰਮ ਨਹੀਂ ਕਰ ਰਹੇ। ਅੱਜ ਦਾ ਦਿਨ ਤਾਂ ਖੁਸ਼ਖਬਰੀ ਦਾ ਹੈ ਪਰ ਅਸੀਂ ਚੁੱਪ ਬੈਠੇ ਹਾਂ। ਜੇਕਰ ਅਸੀਂ ਸਵੇਰ ਦੀ ਪੋਹ ਫ਼ੁੱਟਣ ਤਾਈਂ ਠਹਿਰੇ ਰਹੀਏ ਤਾਂ ਸਾਡੇ ਉੱਤੇ ਕੋਈ ਬਲਾ ਆਵੇਗੀ। ਸੋ ਆਓ ਹੁਣ ਅਸੀਂ ਜਾਕੇ ਪਾਤਸ਼ਾਹ ਦੇ ਘਰਾਣੇ ਨੂੰ ਖਬਰ ਦੇਈਏ।”"
9 Por fim, disseram uns aos outros: “Isto não está certo. Este é um dia de boas notícias e não contamos a ninguém! Se esperarmos até o amanhecer, seremos castigados. Venham! Vamos voltar e dar as notícias no palácio”.
10 ਕੋੜ੍ਹੀਆਂ ਦਾ ਖੁਸ਼ਖਬਰੀ ਸੁਨਾਉਣਾ ਤਾਂ ਇਨ੍ਹਾਂ ਕੋੜ੍ਹੀਆਂ ਨੇ ਜਾਕੇ ਸ਼ਹਿਰ ਦੇ ਦਰਬਾਨ ਨੂੰ ਆਵਾਜ਼ ਦਿੱਤੀ ਅਤੇ ਉਨ੍ਹਾਂ ਨੂੰ ਜਾਕੇ ਦੱਸਿਆ ਕਿ, “ਅਸੀਂ ਅਰਾਮੀਆਂ ਦੇ ਡੇਰੇ ਵਿੱਚ ਗਏ ਅਤੇ ਉੱਥੇ ਨਾ ਆਦਮੀ ਸੀ ਨਾ ਆਦਮੀ ਦੀ ਆਵਾਜ਼ ਸਿਰਫ ਘੋੜੇ ਅਤੇ ਗਧੇ ਉੱਥੇ ਬੱਝੇ ਹੋਏ ਸਨ ਅਤੇ ਤੰਬੂ ਉਵੇਂ ਦੇ ਉਵੇਂ ਲੱਗੇ ਪਏ ਸਨ। ਪਰ ਆਦਮੀ ਸਾਰੇ ਗਇਬ ਸਨ।”"
10 Então voltaram à cidade e relataram aos guardas do portão o que havia acontecido. “Fomos ao acampamento sírio e não havia ninguém!”, disseram eles. “Os cavalos e os jumentos estavam amarrados, e as tendas, todas armadas, mas não havia ninguém por ali.”
11 ਤਾਂ ਫ਼ਾਟਕ ਦੇ ਦਰਬਾਨਾਂ ਨੇ ਜ਼ੋਰ ਦੀ ਆਵਾਜ਼ ਦੇਕੇ ਪਾਤਸ਼ਾਹ ਦੇ ਘਰਾਣੇ ਨੂੰ ਅੰਦਰ ਖਬਰ ਦਿੱਤੀ।"
11 Os guardas gritaram, anunciando a notícia no palácio.
12 ਰਾਤ ਦਾ ਵੇਲਾ ਸੀ ਪਰ ਰਾਜਾ ਬਿਸਤਰੇ ਚੋ ਉੱਠਿਆ ਅਤੇ ਆਕੇ ਆਪਣੇ ਅਫ਼ਸਰਾਂ ਨੂੰ ਕਿਹਾ, “ਮੈਂ ਤੁਹਾਨੂੰ ਦੱਸਦਾ ਹਾਂ ਕਿ ਅਰਾਮੀਆਂ ਨੇ ਸਾਡੇ ਨਾਲ ਕੀ ਕੀਤਾ ਹੈ? ਉਨ੍ਹਾਂ ਨੂੰ ਪਤਾ ਸੀ ਕਿ ਅਸੀਂ ਭੁੱਖੇ ਹਾਂ ਇਸ ਲਈ ਉਹ ਡੇਰੇ ਨੂੰ ਛੱਡ ਕੇ ਖੇਤਾਂ ਵਿੱਚ ਲੁਕ ਗਏ ਹਨ। ਉਹ ਸੋਚ ਰਹੇ ਹਨ ਕਿ ਜਦੋਂ ਇਸਰਾਏਲੀ ਸ਼ਹਿਰ ਵਿੱਚੋਂ ਬਾਹਰ ਆਉਣਗੇ ਤਾਂ ਉਹ ਸਾਨੂੰ ਜਿਉਂਦੇ ਫ਼ੜ ਲੈਣ ਤੇ ਇਉਂ ਫ਼ਿਰ ਉਹ ਸ਼ਹਿਰ ਵਿੱਚ ਆ ਵੜਣਗੇ।”"
12 O rei se levantou no meio da noite e disse a seus oficiais: “Vou explicar o que aconteceu. Os sírios sabem que estamos morrendo de fome, por isso deixaram o acampamento e se esconderam nos campos. Estão à nossa espera para nos capturar com vida e conquistar a cidade quando sairmos”.
13 ਪਾਤਸ਼ਾਹ ਦੇ ਅਫ਼ਸਰਾਂ ਵਿੱਚੋਂ ਇੱਕ ਨੇ ਕਿਹਾ, “ਆਓ ਅਸੀਂ ਕੁਝ ਆਦਮੀਆਂ ਨੂੰ ਉਨ੍ਹਾਂ ਪੰਜਾਂ ਘੋੜਿਆਂ ਨੂੰ ਲਿਆਉਣ ਲਈ ਭੇਜੀਏ ਜਿਹੜੇ ਹਾਲੇ ਸ਼ਹਿਰ ਵਿੱਚ ਹੀ ਹਨ। ਕਿਉਂ ਕਿ ਜਲਦੀ ਹੀ ਇਸਰਾਏਲ ਦੇ ਲੋਕਾਂ ਵਾਂਗ, ਜੋ ਕਿ ਸ਼ਹਿਰ ਹਾਲੇ ਬਚੇ ਹੋਏ ਹਨ, ਘੋੜੇ ਵੀ ਮਰ ਜਾਣਗੇ। ਆਪਾਂ ਇਨਾਂ ਆਦਮੀਆਂ ਨੂੰ ਇਹ ਪਤਾ ਲਗਾਉਣ ਲਈ ਭੇਜੀਏ ਕਿ ਕੀ ਵਾਪਰਿਆ ਹੈ।”"
13 Um de seus oficiais disse: “Seria melhor que enviássemos espiões para ver. Eles podem usar cinco dos cavalos que sobraram. Se acontecer alguma coisa com eles, não será pior que se ficarem aqui e morrerem com o restante de nós”.
14 ਤਾਂ ਕੁਝ ਆਦਮੀ ਰੱਥ ਨਾਲ ਘੋੜੇ ਬੰਨ੍ਹਕੇ ਉੱਥੇ ਗਏ। ਪਾਤਸ਼ਾਹ ਨੇ ਉਨ੍ਹਾਂ ਨੂੰ ਅਰਾਮੀਆਂ ਦੇ ਲਸ਼ਕਰ ਦੇ ਪਿੱਛੇ ਭੇਜਿਆ। ਪਾਤਸ਼ਾਹ ਨੇ ਉਨ੍ਹਾਂ ਨੂੰ ਆਖਿਆ, “ਜਾਓ ਤੇ ਵੇਖੋ ਕਿ ਕੀ ਵਾਪਰਿਆ ਹੈ?”"
14 Assim, prepararam dois carros de guerra com cavalos, e o rei enviou espiões para ver o que havia acontecido ao acampamento sírio.
15 ਤਾਂ ਉਹ ਆਦਮੀ ਅਰਾਮੀ ਫ਼ੌਜ ਦੇ ਪਿੱਛੇ ਯਰਦਨ ਦਰਿਆ ਤੀਕ ਗਏ ਅਤੇ ਉਹ ਸਾਰਾ ਰਸਤਾ ਵਸਤਰਾਂ ਅਤੇ ਭਾਂਡਿਆਂ ਨਾਲ ਭਰਿਆ ਹੋਇਆ ਸੀ। ਇਨ੍ਹਾਂ ਵਸਤਰਾਂ ਨੂੰ ਅਰਾਮੀਆਂ ਨੇ ਭਾਜੜ ਵਿੱਚ ਰਾਹ ’ਚ ਹੀ ਸੁੱਟ ਦਿੱਤਾ ਸੀ। ਸੰਦੇਸ਼ਵਾਹਕ ਵਾਪਸ ਗਏ ਅਤੇ ਪਾਤਸ਼ਾਹ ਨੂੰ ਜਾਕੇ ਇਹ ਹਾਲ ਸੁਣਾਇਆ।"
15 Foram até o rio Jordão, seguindo o rastro de roupas e equipamentos que os sírios tinham abandonado em sua fuga desesperada. Os espiões voltaram e contaram tudo ao rei.
16 ਤਦ ਲੋਕਾਂ ਨੇ ਬਾਹਰ ਨਿਕਲ ਕੇ ਅਰਾਮੀਆਂ ਦੇ ਡੇਰੇ ਨੂੰ ਲੁੱਟ ਲਿਆ। ਉੱਥੇ ਹਰ ਇੱਕ ਲਈ ਬੇਸ਼ੁਮਾਰ ਸਮਾਨ ਸੀ। ਸੋ ਯਹੋਵਾਹ ਦੇ ਬਚਨ ਅਨੁਸਾਰ ਆਟੇ ਦੀ ਇੱਕ ਟੋਕਰੀ, ਇੱਕ ਸ਼ੇਕਲ ਤੇ ਜੌਆਂ ਦੀਆਂ ਦੋ ਟੋਕਰੀਆਂ, ਇੱਕ ਰੁਪਏ ਦੀਆਂ ਹੋਣਗੀਆਂ।"
16 Então o povo correu e saqueou o acampamento sírio. E, de fato, naquele dia seis litros de farinha fina foram vendidos por apenas doze gramas de prata, e doze litros de cevada também foram vendidos por apenas doze gramas de prata, como o S enhor tinha dito.
17 ਤਾਂ ਪਾਤਸ਼ਾਹ ਨੇ ਉਸੇ ਅਫ਼ਸਰ ਨੂੰ, ਜਿਸ ਤੇ ਉਹ ਬਹੁਤ ਭਰੋਸਾ ਕਰਦਾ ਸੀ, ਫ਼ਾਟਕ ਦੀ ਦੇਖਭਾਲ ਉੱਪਰ ਲਗਾ ਦਿੱਤਾ। ਪਰ ਲੋਕ ਦੁਸ਼ਮਣ ਦੇ ਡੇਰੇ ਤੋਂ ਅੰਨ ਲੁੱਟਣ ਲਈ ਨੱਸੇ ਤੇ ਉਹ ਲੋਕਾਂ ਦੀ ਭੀੜ ਵਿੱਚ ਉਨ੍ਹਾਂ ਦੇ ਪੈਰਾਂ ਹੇਠ ਹੀ ਲਿਤਾੜਿਆ ਗਿਆ ਅਤੇ ਮਰ ਗਿਆ। ਤਾਂ ਇਹ ਸਭ ਕੁਝ ਉਵੇਂ ਹੀ ਵਾਪਰਿਆ ਜਿਵੇਂ ਪਰਮੇਸ਼ੁਰ ਦੇ ਮਨੁੱਖ (ਅਲੀਸ਼ਾ) ਨੇ ਜਦੋਂ ਪਾਤਸ਼ਾਹ ਉਸ ਦੇ ਘਰ ਆਇਆ ਸੀ ਤਾਂ ਆਖਿਆ ਸੀ।"
17 O rei colocou o oficial que o auxiliava para controlar o movimento à porta da cidade, mas ele foi derrubado, pisoteado e morto quando a multidão correu para fora. Tudo aconteceu, portanto, conforme o homem de Deus tinha dito quando o rei foi à sua casa.
18 ਅਲੀਸ਼ਾ ਨੇ ਆਖਿਆ ਸੀ, “ਕੱਲ ਇਸੇ ਵੇਲੇ ਸਾਮਰਿਯਾ ਸ਼ਹਿਰ ਦੇ ਫ਼ਾਟਕ ਤੇ ਜੌਆਂ ਦੀਆਂ ਦੋ ਟੋਕਰੀਆਂ ਤੇ ਆਟੇ ਦੀ ਇੱਕ ਟੋਕਰੀ ਇੱਕ ਸ਼ੇਕਲ ਲਈ ਉਪਲਬਧ ਹੋਣਗੀਆਂ।”"
18 O homem de Deus tinha dito ao rei: “Amanhã a esta hora, na porta de Samaria, seis litros de farinha fina custarão apenas doze gramas de prata, e doze litros de cevada também custarão apenas doze gramas de prata”.
19 ਪਰ ਅਫ਼ਸਰ ਨੇ ਅਲੀਸ਼ਾ ਨੂੰ ਇਹ ਆਖਿਆ ਸੀ ਕਿ “ਜੇਕਰ ਯਹੋਵਾਹ ਅਕਾਸ਼ ਵਿੱਚ ਵੀ ਤਾਕੀਆਂ ਲਗਾ ਦੇਵੇ ਤਾਂ ਵੀ ਅਜਿਹਾ ਨਹੀਂ ਹੋ ਸੱਕਦਾ।” ਤਾਂ ਅਲੀਸ਼ਾ ਨੇ ਉਸ ਨੂੰ ਆਖਿਆ ਸੀ, “ਤੂੰ ਆਪਣੀਆਂ ਅੱਖਾਂ ਸਾਹਮਣੇ ਇਹ ਨਜ਼ਾਰਾ ਵੇਖੇਂਗਾ ਪਰ ਤੂੰ ਉਸ ਅੰਨ ਵਿੱਚੋਂ ਕੁਝ ਖਾ ਨਹੀਂ ਸੱਕੇਂਗਾ।”"
19 O oficial do rei havia respondido: “Ainda que o S enhor abrisse as janelas do céu, isso não poderia acontecer!”. E o homem de Deus tinha dito: “Você verá com os próprios olhos, mas não comerá coisa alguma!”.
20 ਸੋ ਉਸ ਨਾਲ ਉਵੇਂ ਹੀ ਹੋਇਆ ਤੇ ਉਹ ਫ਼ਾਟਕ ਦੇ ਵਿੱਚਕਾਰ ਲੋਕਾਂ ਦੇ ਪੈਰਾਂ ਹੇਠਾਂ ਮਿੱਧ ਕੇ ਮਾਰਿਆ ਗਿਆ।"
20 E assim aconteceu, pois ele foi pisoteado pelo povo à porta da cidade e morreu.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 2 Reis 7, comparar traduções ou montar um estudo — tudo direto pelo WhatsApp.