2 Reis 9

Punjabi Bible (GL_PUNJABI) vs ARA

Sair da comparação
ARA Almeida Revista e Atualizada 1993
1 ਅਲੀਸ਼ਾ ਦਾ ਨੌਜੁਆਨ ਨਬੀ ਨੂੰ ਯੇਹੂ ਨੂੰ ਮਸਹ ਕਰਨ ਲਈ ਕਹਿਣਾ ਅਲੀਸ਼ਾ ਨਬੀ ਨੇ ਨਬੀਆਂ ਦੇ ਟੋਲੇ ਵਿੱਚੋਂ ਇੱਕ ਨੂੰ ਸੱਦ ਕੇ ਉਸ ਨੂੰ ਆਖਿਆ, “ਆਪਣਾ ਆਪ ਕੱਸ ਅਤੇ ਤੇਲ ਦੀ ਇੱਕ ਕੁੱਪੀ ਆਪਣੇ ਹੱਥ ਵਿੱਚ ਲੈ ਅਤੇ ਰਾਮੋਥ-ਗਿਲਆਦ ਵਿੱਚ ਜਾਹ।"
1 Então, o profeta Eliseu chamou um dos discípulos dos profetas e lhe disse: Cinge os lombos, leva contigo este vaso de azeite e vai-te a Ramote-Gileade;
2 ਜਦ ਤੂੰ ਉੱਥੇ ਜਾਵੇਂ ਤਾਂ ਨਿਮਸ਼ੀ ਦੇ ਪੋਤਰੇ, ਯਹੋਸ਼ਾਫ਼ਾਟ ਦੇ ਪੁੱਤਰ ਯੇਹੂ ਨੂੰ ਲੱਭੀ। ਫ਼ਿਰ ਤੂੰ ਅੰਦਰ ਜਾਕੇ ਉਸ ਨੂੰ ਉਸ ਦੇ ਭਰਾਵਾਂ ਵਿੱਚੋਂ ਉੱਠਾਕੇ ਅੰਦਰਲੀ ਕੋਠੜੀ ਵਿੱਚ ਲੈ ਜਾਵੀਂ।"
2 em lá chegando, vê onde está Jeú, filho de Josafá, filho de Ninsi; entra, e faze-o levantar-se do meio de seus irmãos, e leva-o à câmara interior.
3 ਫ਼ਿਰ ਤੇਲ ਦੀ ਕੁੱਪੀ ਲੈ ਕੇ ਉਸ ਦੇ ਸਿਰ ਤੇ ਰੋੜ ਦੇਵੀਂ ਅਤੇ ਆਖੀਂ ਕਿ ਯਹੋਵਾਹ ਇਵੇਂ ਫ਼ਰਮਾਉਂਦਾ ਹੈ ਕਿ ਮੈਂ ਤੈਨੂੰ ਇਸਰਾਏਲ ਦਾ ਪਾਤਸ਼ਾਹ ਹੋਣ ਲਈ ਮਸਹ ਕੀਤਾ ਹੈ। ਫ਼ਿਰ ਤੂੰ ਬੂਹਾ ਖੋਲ੍ਹ ਕੇ ਨੱਸ ਆਵੀ, ਉੱਥੇ ਰੁਕੀ ਨਾ।”"
3 Toma o vaso de azeite, derrama-lho sobre a cabeça e dize: Assim diz o Senhor : Ungi-te rei sobre Israel. Então, abre a porta, foge e não te detenhas.
4 ਸੋ ਇਹ ਜੁਆਨ ਨਬੀ ਰਾਮੋਥ-ਗਿਲਆਦ ਨੂੰ ਗਿਆ।"
4 Foi, pois, o moço, o jovem profeta, a Ramote-Gileade.
5 ਜਦੋਂ ਨੌਜੁਆਨ ਉੱਥੇ ਪਹੁੰਚਿਆ ਤਾਂ ਉਸ ਨੇ ਉੱਥੇ ਸੈਨਾ ਦੇ ਕਪਤਾਨਾਂ ਨੂੰ ਬੈਠੇ ਹੋਏ ਵੇਖਿਆ। ਤਾਂ ਉਸ ਨੌਜੁਆਨ ਨੇ ਆਖਿਆ, “ਹੇ ਕਪਤਾਨ! ਮੈਂ ਤੇਰੇ ਲਈ ਇੱਕ ਸੁਨੇਹਾ ਲੈ ਕੇ ਆਇਆ ਹਾਂ।” ਯੇਹੂ ਬੋਲਿਆ “ਅਸੀਂ ਸਾਰੇ ਹੀ ਇੱਥੇ ਬੈਠੇ ਹਾਂ, ਸਾਡੇ ਸਾਰਿਆਂ ਵਿੱਚੋਂ ਕਿਸ ਲਈ ਸੁਨੇਹਾ ਲੈ ਕੇ ਤੂੰ ਆਇਆ ਹੈਂ?” ਉਸ ਨੌਜੁਆਨ ਨੇ ਕਿਹਾ, “ਸੰਦੇਸ਼ ਹੇ ਕਪਤਾਨ! ਤੇਰੇ ਲਈ ਹੀ ਹੈ।”"
5 Entrando ele, eis que os capitães do exército estavam assentados; ele disse: Capitão, tenho mensagem que te dizer. Perguntou-lhe Jeú: A qual de todos nós? Respondeu-lhe ele: A ti, capitão!
6 ਤਦ ਯੇਹੂ ਉੱਠ ਕੇ ਘਰ ਅੰਦਰ ਗਿਆ ਤਦ ਨੌਜੁਆਨ ਨਬੀ ਨੇ ਯੇਹੂ ਦੇ ਸਿਰ ਤੇ ਤੇਲ ਡੋਹਲ ਦਿੱਤਾ ਅਤੇ ਉਸ ਨੂੰ ਆਖਿਆ, “ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਉਂ ਫ਼ਰਮਾਉਂਦਾ ਹੈ, ‘ਮੈਂ ਤੈਨੂੰ ਯਹੋਵਾਹ ਦੇ ਲੋਕਾਂ ਇਸਰਾਏਲ ਦਾ ਪਾਤਸ਼ਾਹ ਹੋਣ ਲਈ ਮਸਹ ਕੀਤਾ ਹੈ।"
6 Então, se levantou Jeú e entrou na casa; o jovem derramou-lhe o azeite sobre a cabeça e lhe disse: Assim diz o Senhor , Deus de Israel: Ungi-te rei sobre o povo do Senhor , sobre Israel.
7 ਤੂੰ ਆਪਣੇ ਸੁਆਮੀ ਅਹਾਬ ਦੇ ਘਰਾਣੇ ਨੂੰ ਮਾਰ ਸੁੱਟੀ। ਇਸ ਤਰੀਕੇ ਮੈਂ ਈਜ਼ਬਲ ਤੋਂ ਆਪਣੇ ਸੇਵਕਾਂ ਦੀ ਮੌਤ, ਨਬੀਆਂ ਦੀ ਅਤੇ ਹੋਰ ਯਹੋਵਾਹ ਦੇ ਸੇਵਕਾਂ ਦੀ ਜੋ ਕਤਲ ਹੋਏ ਬਦਲਾ ਲਵਾਂਗਾ।"
7 Ferirás a casa de Acabe, teu senhor, para que eu vingue da mão de Jezabel o sangue de meus servos, os profetas, e o sangue de todos os servos do Senhor .
8 ਇਉਂ ਅਹਾਬ ਦੇ ਸਾਰੇ ਘਰਾਣੇ ਦਾ ਨਾਸ ਹੋਵੇਗਾ। ਮੈਂ ਉਸ ਦੇ ਘਰਾਣੇ ’ਚੋ ਇੱਕ ਵੀ ਮੁੰਡੇ ਨੂੰ ਜਿਉਂਦਾ ਨਾ ਛੱਡਾਂਗਾ।"
8 Toda a casa de Acabe perecerá; exterminarei de Acabe todos do sexo masculino, quer escravo, quer livre, em Israel.
9 ਮੈਂ ਅਹਾਬ ਦੇ ਘਰ ਨੂੰ ਨਬਾਟ ਦੇ ਪੁੱਤਰ, ਯਾਰਾਬੁਆਮ ਦੇ ਘਰ ਅਤੇ ਅਹੀਯਾਹ ਦੇ ਪੁੱਤਰ ਬਆਸ਼ਾ ਦੇ ਘਰ ਵਾਂਗ ਕਰ ਦੇਵਾਂਗਾ।"
9 Porque farei à casa de Acabe como à casa de Jeroboão, filho de Nebate, e como à casa de Baasa, filho de Aías.
10 ਈਜ਼ਬਲ ਨੂੰ ਦਫ਼ਨਾਇਆ ਨਹੀਂ ਜਾਵੇਗਾ ਸਗੋਂ ਉਸਦੀ ਲਾਸ਼ ਨੂੰ ਯਿਜ਼ਰਏਲ ਵਿੱਚ ਕੁੱਤੇ ਖਾਣਗੇ।’” ਫ਼ੇਰ ਉਹ ਨੌਜੁਆਨ ਨਬੀ ਦਰਵਾਜ਼ਾ ਖੋਲ੍ਹਕੇ ਭੱਜ ਗਿਆ।"
10 Os cães devorarão Jezabel no campo de Jezreel; não haverá quem a enterre. Dito isto, abriu a porta e fugiu.
11 ਸੇਵਕਾਂ ਨੇ ਯੇਹੂ ਨੂੰ ਪਾਤਸ਼ਾਹ ਠਹਿਰਾਇਆ ਫ਼ਿਰ ਯੇਹੂ ਆਪਣੇ ਪਾਤਸ਼ਾਹ ਦੇ ਅਫ਼ਸਰਾਂ ਕੋਲ ਵਾਪਿਸ ਗਿਆ। ਉਨ੍ਹਾਂ ਵਿੱਚੋਂ ਇੱਕ ਨੇ ਯੇਹੂ ਨੂੰ ਪੁੱਛਿਆ, “ਕੀ ਸਭ ਕੁਝ ਠੀਕ-ਠਾਕ ਹੈ? ਇਹ ਕਮਲਾ ਆਦਮੀ ਤੇਰੇ ਕੋਲ ਕਿਉਂ ਆਇਆ ਸੀ?” ਯੇਹੂ ਨੇ ਅਫ਼ਸਰਾਂ ਨੂੰ ਕਿਹਾ, “ਤੁਸੀਂ ਉਸ ਆਦਮੀ ਨੂੰ ਅਤੇ ਉਸ ਦੇ ਗੱਲ ਕਰਨ ਦੇ ਸਨਕੀ ਤਰੀਕੇ ਨੂੰ ਵੀ ਜਾਣਦੇ ਹੋ।”"
11 Saindo Jeú aos servos de seu senhor, disseram-lhe: Vai tudo bem? Por que veio a ti este louco? Ele lhes respondeu: Bem conheceis esse homem e o seu falar.
12 ਅਫ਼ਸਰਾਂ ਨੇ ਕਿਹਾ, “ਨਹੀਂ! ਸਾਨੂੰ ਸੱਚ ਦੱਸ ਕਿ ਉਸ ਨੇ ਕੀ ਆਖਿਆ ਹੈ?” ਤਾਂ ਯੇਹੂ ਨੇ ਉਹ ਸਭ ਗੱਲਾਂ ਜੋ ਨੌਜੁਆਨ ਨਬੀ ਨੇ ਕਰੀਆਂ ਸਨ ਉਹ ਉਨ੍ਹਾਂ ਅਫ਼ਸਰਾਂ ਨੂੰ ਦੱਸੀਆਂ ਅਤੇ ਕਿਹਾ, “ਯਹੋਵਾਹ ਨੇ ਇਹ ਆਖਿਆ ਸੀ ਕਿ ਮੈਂ ਤੈਨੂੰ ਇਸਰਾਏਲ ਦਾ ਪਾਤਸ਼ਾਹ ਹੋਣ ਲਈ ਮਸਹ ਕੀਤਾ ਹੈ।”"
12 Mas eles disseram: É mentira; agora, faze-nos sabê-lo, te pedimos. Então, disse Jeú: Assim e assim me falou, a saber: Assim diz o Senhor : Ungi-te rei sobre Israel.
13 ਤਦ ਉਨ੍ਹਾਂ ਸਭਨਾਂ ਨੇ ਛੇਤੀ ਕੀਤੀ ਅਤੇ ਹਰੇਕ ਮਨੁੱਖ ਨੇ ਆਪਣੇ ਕੱਪੜੇ ਲੈ ਕੇ ਉਸ ਦੇ ਹੇਠਾਂ ਉਨ੍ਹਾਂ ਹੀ ਪੌੜੀਆਂ ਉੱਪਰ ਵਿਛਾਏ ਅਤੇ ਤੁਰ੍ਹੀ ਵਜਾਕੇ ਇਹ ਐਲਾਨ ਕੀਤਾ ਕਿ ਯੇਹੂ ਪਾਤਸ਼ਾਹ ਹੈ।"
13 Então, se apressaram, e, tomando cada um o seu manto, os puseram debaixo dele, sobre os degraus, e tocaram a trombeta, e disseram: Jeú é rei!
14 ਯੇਹੂ ਦਾ ਯਿਜ਼ਰਏਲ ਜਾਣਾ ਇਉਂ ਨਿਮਸ਼ੀ ਦੇ ਪੋਤਰੇ ਯਹੋਸ਼ਾਫ਼ਾਟ ਦੇ ਪੁੱਤਰ ਯੇਹੂ ਨੇ ਯੋਰਾਮ ਦੇ ਵਿਰੁੱਧ ਮਤਾ ਪਕਾਇਆ। ਉਸ ਵਕਤ ਅਰਾਮ ਦੇ ਪਾਤਸ਼ਾਹ ਹਜ਼ਾਏਲ ਦੇ ਕਾਰਣ ਯੋਰਾਮ ਸਾਰੇ ਇਸਰਾਏਲ ਸਮੇਤ ਰਾਮੋਥ-ਗਿਲਆਦ ਦੀ ਦੇਖਭਾਲ ਕਰਦਾ ਸੀ।"
14 Assim, Jeú, filho de Josafá, filho de Ninsi, conspirou contra Jorão. Tinha, porém, Jorão cercado a Ramote-Gileade, ele e todo o Israel, por causa de Hazael, rei da Síria.
15 ਯੋਰਾਮ ਪਾਤਸ਼ਾਹ, ਅਰਾਮ ਦੇ ਪਾਤਸ਼ਾਹ ਹਜ਼ਾਏਲ ਦੇ ਵਿਰੁੱਧ ਲੜਿਆ। ਪਰ ਅਰਾਮੀਆਂ ਨੇ ਯੋਰਾਮ ਪਾਤਸ਼ਾਹ ਨੂੰ ਫ਼ੱਟੜ ਕੀਤਾ, ਇਸ ਲਈ ਉਹ ਉਨ੍ਹਾਂ ਜ਼ਖਮਾਂ ਤੋਂ ਰਾਹਤ ਪਾਉਣ ਲਈ ਤੇ ਠੀਕ ਹੋਣ ਲਈ ਯਿਜ਼ਰਏਲ ਮੁੜ ਗਿਆ ਸੀ। ਇਸ ਲਈ ਯੇਹੂ ਨੇ ਅਫ਼ਸਰਾਂ ਨੂੰ ਕਿਹਾ, “ਜੇਕਰ ਤੁਸੀਂ ਮੰਨਦੇ ਹੋ ਕਿ ਮੈਂ ਹੀ ਨਵਾਂ ਪਾਤਸ਼ਾਹ ਹਾਂ, ਤਾਂ ਕਿਸੇ ਨੂੰ ਵੀ ਸ਼ਹਿਰ ਵਿੱਚੋਂ ਬਾਹਰ ਜਾਕੇ ਯਿਜ਼ਰਾਏਲ ਨੂੰ ਇਹ ਖਬਰ ਨਾ ਦੇਣ ਦਿਓ।”"
15 Porém o rei Jorão voltou para se curar em Jezreel das feridas que os siros lhe fizeram, quando pelejou contra Hazael, rei da Síria. Disse Jeú: Se é da vossa vontade, ninguém saia furtivamente da cidade, para ir anunciar isto em Jezreel.
16 ਯੋਰਾਮ ਯਿਜ਼ਰਏਲ ਵਿੱਚ ਅਰਾਮ ਕਰ ਰਿਹਾ ਸੀ, ਤਾਂ ਯੇਹੂ ਰੱਥ ਉੱਤੇ ਚੜ੍ਹ ਕੇ ਯਿਜ਼ਰਏਲ ਨੂੰ ਗਿਆ। ਯਹੂਦਾਹ ਦਾ ਪਾਤਸ਼ਾਹ ਅਹਜ਼ਯਾਹ ਵੀ ਯੋਰਾਮ ਨੂੰ ਮਿਲਣ ਲਈ ਉੱਥੇ ਆਇਆ ਹੋਇਆ ਸੀ।"
16 Então, Jeú subiu a um carro e foi-se a Jezreel, porque Jorão estava de cama ali. Também Acazias, rei de Judá, descera para ver a Jorão.
17 ਯਿਜ਼ਰਏਲ ਵਿੱਚ ਬੁਰਜ ਉੱਪਰ ਇੱਕ ਦਰਬਾਨ ਪਹਿਰੇ ਤੇ ਖੜ੍ਹਾ ਸੀ ਉਸ ਨੇ ਯੇਹੂ ਨਾਲ ਲੋਕਾਂ ਦਾ ਇੱਕ ਵੱਡਾ ਟੋਲਾ ਆਉਂਦਾ ਵੇਖਿਆਂ ਤਾਂ ਆਖਿਆ, “ਮੈਨੂੰ ਲੋਕਾਂ ਦਾ ਇੱਕ ਵੱਡਾ ਟੋਲਾ ਆਉਂਦਾ ਦਿਖਾਈ ਦੇ ਰਿਹਾ ਹੈ।” ਯੋਰਾਮ ਨੇ ਕਿਹਾ, “ਕਿਸੇ ਨੂੰ ਘੋੜੇ ਤੇ ਉਨ੍ਹਾਂ ਨੂੰ ਮਿਲਣ ਲਈ ਅਤੇ ਪੁੱਛਣ ਲਈ ਭੇਜ ਕਿ ਜੇਕਰ ਉਹ ਸ਼ਾਂਤੀ ਲਈ ਆਏ ਹਨ?”"
17 Ora, o atalaia estava na torre de Jezreel, e viu a tropa de Jeú, que vinha, e disse: Vejo uma tropa. Então, disse Jorão: Toma um cavaleiro e envia-o ao seu encontro, para que lhe pergunte: Há paz?
18 ਸੋ ਇੱਕ ਘੁੜਸਵਾਰ ਉਸ ਨੂੰ ਮਿਲਣ ਲਈ ਗਿਆ। ਸੰਦੇਸ਼ਵਾਹਕ ਨੇ ਕਿਹਾ, “ਯੋਰਾਮ ਪਾਤਸ਼ਾਹ ਪੁੱਛਦਾ ਹੈ ਸਭ ਸੁੱਖ ਤਾਂ ਹੈ?” ਯੇਹੂ ਨੇ ਕਿਹਾ, “ਤੈਨੂੰ ਸ਼ਾਂਤੀ ਨਾਲ ਕੀ? ਮੇਰੇ ਪਿੱਛੇ ਚੱਲਦਾ ਆ।” ਦਰਬਾਨ ਨੇ ਯੋਰਾਮ ਨੂੰ ਕਿਹਾ, “ਸੰਦੇਸ਼ਵਾਹਕ ਉਸ ਜੱਥੇ ਕੋਲ ਤਾਂ ਗਿਆ ਸੀ ਪਰ ਅਜੇ ਤੀਕ ਮੁੜਿਆ ਨਹੀਂ।”"
18 Foi-lhe o cavaleiro ao encontro e disse: Assim diz o rei: Há paz? Respondeu Jeú: Que tens tu com a paz? Passa para trás de mim. O atalaia deu aviso, dizendo: Chegou a eles o mensageiro, porém não volta.
19 ਤਦ ਯੋਰਾਮ ਨੇ ਦੂਜੇ ਸੰਦੇਸ਼ਵਾਹਕ ਨੂੰ ਘੋੜੇ ਤੇ ਭੇਜਿਆ ਅਤੇ ਇਹ ਆਦਮੀ ਯੇਹੂ ਦੇ ਜੱਥੇ ਕੋਲ ਪਹੁੰਚਿਆ ਅਤੇ ਆਖਣ ਲੱਗਾ, “ਪਾਤਸ਼ਾਹ ਯੋਰਾਮ ਪੁੱਛਦਾ ਹੈ ਕਿ ਸ਼ਾਂਤੀ ਤਾਂ ਹੈ?” ਯੇਹੂ ਨੇ ਆਖਿਆ, “ਤੈਨੂੰ ਸ਼ਾਂਤੀ ਨਾਲ ਕੀ, ਚੱਲ ਮੇਰੇ ਪਿੱਛੇ ਚੱਲ ਪੈ।”"
19 Então, enviou Jorão outro cavaleiro; chegando este a eles, disse: Assim diz o rei: Há paz? Respondeu Jeú: Que tens tu com a paz? Passa para trás de mim.
20 ਦਰਬਾਨ ਨੇ ਯੋਰਾਮ ਨੂੰ ਕਿਹਾ, “ਦੂਜਾ ਆਦਮੀ ਵੀ ਉਸ ਜੱਥੇ ਵੱਲ ਗਿਆ ਸੀ, ਪਰ ਅਜੇ ਤੀਕ ਮੁੜਿਆ ਨਹੀਂ। ਇੱਕ ਆਦਮੀ ਕਮਲਿਆਂ ਵਾਂਗ ਰੱਥ ਚਲਾਉਂਦਾ ਆ ਰਿਹਾ ਹੈ ਅਤੇ ਉਹ ਨਿਮਸ਼ੀ ਦੇ ਪੁੱਤਰ ਯੇਹੂ ਵਾਂਗ ਚਲਾਉਂਦਾ ਨਜ਼ਰ ਆ ਰਿਹਾ ਹੈ।”"
20 O atalaia deu aviso, dizendo: Também este chegou a eles, porém não volta; e o guiar do carro parece como o de Jeú, filho de Ninsi, porque guia furiosamente.
21 ਯੋਰਾਮ ਨੇ ਆਖਿਆ, “ਮੇਰਾ ਰੱਥ ਤਿਆਰ ਕਰ!” ਤਾਂ ਸੇਵਕ ਨੇ ਉਸਦਾ ਰੱਥ ਤਿਆਰ ਕੀਤਾ। ਤਦ ਇਸਰਾਏਲ ਦਾ ਪਾਤਸ਼ਾਹ ਯੋਰਾਮ ਅਤੇ ਯਹੂਦਾਹ ਦਾ ਪਾਤਸ਼ਾਹ ਅਹਜ਼ਯਾਹ ਆਪਣੇ-ਆਪਣੇ ਰੱਥ ਉੱਪਰ ਨਿਕਲੇ ਅਤੇ ਯੇਹੂ ਨੂੰ ਮਿਲਣ ਲਈ ਗਏ। ਉਨ੍ਹਾਂ ਨੂੰ ਯੇਹੂ ਨੂੰ ਯਿਜ਼ਰਏਲੀ ਨਬੋਥ ਦੀ ਜ਼ਮੀਨ ਉੱਪਰ ਲੱਭ ਲਿਆ।"
21 Disse Jorão: Aparelha o carro. E lhe aparelharam o carro. Saiu Jorão, rei de Israel, e Acazias, rei de Judá, cada um em seu carro, e foram ao encontro de Jeú, e o acharam no campo de Nabote, o jezreelita.
22 ਯੋਰਾਮ ਨੇ ਯੇਹੂ ਨੂੰ ਵੇਖਿਆ ਤਾਂ ਪੁੱਛਿਆ, “ਯੇਹੂ, ਕੀ ਤੂੰ ਸੁੱਖ-ਸ਼ਾਂਤੀ ਵਿੱਚ ਆਇਆ ਹੈਂ?” ਯੇਹੂ ਨੇ ਆਖਿਆ, “ਜਦੋਂ ਤੇਰੀ ਮਾਂ ਈਜ਼ਬਲ ਦੀਆਂ ਵੇਸ਼ਵਾਗਿਰੀ ਅਤੇ ਜਾਦੂਗਰੀਆਂ ਇੰਨੀਆਂ ਵਧੀਆਂ ਹੋਣ ਤਾਂ ਸ਼ਾਂਤੀ ਕੈਸੀ?”"
22 Sucedeu que, vendo Jorão a Jeú, perguntou: Há paz, Jeú? Ele respondeu: Que paz, enquanto perduram as prostituições de tua mãe Jezabel e as suas muitas feitiçarias?
23 ਤਦ ਯੋਰਾਮ ਨੇ ਉੱਥੋਂ ਭੱਜਣ ਲਈ ਆਪਣੇ ਘੋੜੇ ਦੀਆਂ ਵਾਗਾਂ ਮੋੜੀਆਂ ਅਤੇ ਅਹਜ਼ਯਾਹ ਨੂੰ ਆਖਿਆ, “ਅਹਜ਼ਯਾਹ! ਵਿਸ਼ਵਾਸ ਘਾਤ ਹੈ।”"
23 Então, Jorão voltou as rédeas, fugiu e disse a Acazias: Há traição, Acazias!
24 ਪਰ ਯੇਹੂ ਨੇ ਆਪਣੇ ਧਨੁੱਖ ਜ਼ੋਰ ਨਾਲ ਖਿਚਿਆ ਅਤੇ ਯੋਰਾਮ ਦੇ ਮੋਢਿਆਂ ਵਿੱਚਕਾਰ ਮਾਰਿਆ। ਤੀਰ ਯੋਰਾਮ ਦੇ ਦਿਲ ਨੂੰ ਵਿੰਨ੍ਹ ਕੇ ਨਿਕਲਿਆ ਅਤੇ ਯੋਰਾਮ ਆਪਣੇ ਰੱਥ ਤੇ ਹੀ ਢਹਿ-ਢੇਰੀ ਹੋ ਗਿਆ।"
24 Mas Jeú entesou o seu arco com toda a força e feriu a Jorão entre as espáduas; a flecha saiu-lhe pelo coração, e ele caiu no seu carro.
25 ਯੇਹੂ ਨੇ ਆਪਣੇ ਇੱਕ ਰੱਥ ਚਾਲਕ ਬਿਦਕਰ ਨੂੰ ਆਖਿਆ, “ਯੋਰਾਮ ਦੀ ਲੋਥ ਨੂੰ ਚੁਕ ਕੇ ਨਬੋਥ ਯਿਜ਼ਰਏਲੀ ਦੇ ਖੇਤ ਵਿੱਚ ਸੁੱਟ ਦੇ। ਯਾਦ ਕਰ, ਜਦੋਂ ਆਪਾਂ ਦੋਵੇਂ ਉਸ ਦੇ ਪਿਤਾ ਅਹਾਬ ਦੇ ਪਿੱਛੇ ਸਵਾਰ ਹੋਏ ਸਾਂ ਤਾਂ ਯਹੋਵਾਹ ਨੇ ਉਸ ਦੇ ਖਿਲਾਫ਼ ਇਸੇ ਨਿਆਂ ਦਾ ਹੁਕਮ ਲਗਾਇਆ ਸੀ।"
25 Então, Jeú disse a Bidcar, seu capitão: Toma-o, lança-o no campo da herdade de Nabote, o jezreelita; pois, lembra-te de que, indo eu e tu, juntos, montados, após Acabe, seu pai, o Senhor pronunciou contra ele esta sentença:
26 ਯਹੋਵਾਹ ਨੇ ਆਖਿਆ, ‘ਕੱਲ ਹੀ ਮੈਂ ਨਬੋਥ ਅਤੇ ਉਸ ਦੇ ਪੁੱਤਰ ਦਾ ਲਹੂ ਵੇਖਿਆ ਹੈ, ਇਸ ਲਈ ਮੈਂ ਅਹਾਬ ਨੂੰ ਇਸੇ ਖੇਤ ਵਿੱਚ ਦੰਡ ਦੇਵਾਂਗਾ।’ ਇਹ ਯਹੋਵਾਹ ਦੇ ਬਚਨ ਸਨ। ਇਸ ਲਈ, ਯੋਰਾਮ ਦੀ ਲਾਸ਼ ਚੁੱਕ ਅਤੇ ਯਹੋਵਾਹ ਦੇ ਕਹੇ ਅਨੁਸਾਰ ਇਸ ਨੂੰ ਉਸੇ ਖੇਤ ਵਿੱਚ ਸੁੱਟ ਦੇ!”"
26 Tão certo como vi ontem à tarde o sangue de Nabote e o sangue de seus filhos, diz o Senhor , assim to retribuirei neste campo, diz o Senhor . Agora, pois, toma-o e lança-o neste campo, segundo a palavra do Senhor .
27 ਜਦ ਯਹੂਦਾਹ ਦੇ ਪਾਤਸ਼ਾਹ ਅਹਜ਼ਯਾਹ ਨੇ ਇਹ ਵੇਖਿਆ ਤਾਂ ਉਸ ਨੇ ਬਰਾਂਦਰੀ ਦੇ ਰਸਤੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਯੇਹੂ ਨੇ ਉਸਦਾ ਪਿੱਛਾ ਕੀਤਾ ਅਤੇ ਕਿਹਾ, “ਅਹਜ਼ਯਾਹ ਨੂੰ ਵੀ ਮਾਰ ਸੁੱਟੋ।” ਅਹਜ਼ਯਾਹ ਵੀ ਜ਼ਖਮੀ ਹੋ ਗਿਆ ਜਦੋਂ ਉਹ ਗੂਰ ਦੇ ਰਸਤੇ ਜੋ ਯਿਬਲਾਮ ਦੇ ਨਾਲ ਹੀ ਹੈ ਵੱਲ ਨੂੰ ਵੱਧਿਆ ਸੀ। ਫ਼ਿਰ ਜਦੋਂ ਉਹ ਉੱਥੋਂ ਮਗਿੱਦੋ ਵੱਲ ਭਜਿਆ ਤਾਂ ਉੱਥੇ ਹੀ ਮਰ ਗਿਆ।"
27 À vista disto, Acazias, rei de Judá, fugiu pelo caminho de Bete-Hagã; porém Jeú o perseguiu e disse: Feri também a este; e o feriram no carro, à subida de Gur, que está junto a Ibleão. E fugiu para Megido, onde morreu.
28 ਤਾਂ ਅਹਜ਼ਯਾਹ ਦੇ ਸੇਵਕਾਂ ਨੇ ਅਹਜ਼ਯਾਹ ਦੀ ਲਾਸ਼ ਨੂੰ ਰੱਥ ਵਿੱਚ ਪਾ ਕੇ ਯਰੂਸ਼ਲਮ ਨੂੰ ਲਿਆਂਦਾ ਅਤੇ ਉਸ ਨੂੰ ਉਸ ਦੇ ਪੁਰਖਿਆਂ ਦੀ ਕਬਰ ਦੇ ਨਾਲ ਦਾਊਦ ਦੇ ਸ਼ਹਿਰ ਵਿੱਚ ਹੀ ਦਫ਼ਨਾਇਆ।"
28 Levaram-no os seus servos, num carro, a Jerusalém e o enterraram na sua sepultura junto a seus pais, na Cidade de Davi.
29 ਅਹਜ਼ਯਾਹ, ਇਸਰਾਏਲ ਦੇ ਪਾਤਸ਼ਾਹ ਯੋਰਾਮ ਦੇ ਗਿਆਰ੍ਹਵੇਂ ਵਰ੍ਹੇ ਦੌਰਾਨ ਯਹੂਦਾਹ ਦਾ ਪਾਤਸ਼ਾਹ ਬਣ ਗਿਆ।"
29 No ano undécimo de Jorão, filho de Acabe, começara Acazias a reinar sobre Judá.
30 ਈਜ਼ਬਲ ਦੀ ਭਿਆਨਕ ਮੌਤ ਜਦੋਂ ਯੇਹੂ ਯਿਜ਼ਰਏਲ ਵਿੱਚ ਗਿਆ ਤਾਂ ਈਜ਼ਬਲ ਨੇ ਜਦ ਉਸ ਦੇ ਆਉਣ ਦੀ ਖਬਰ ਸੁਣੀ ਤਾਂ ਉਸ ਨੇ ਆਪਣੀਆਂ ਅੱਖਾਂ ਕਜਲ ਪਾਇਆ ਅਤੇ ਆਪਣੇ ਵਾਲਾਂ ਨੂੰ ਸੁਆਰ ਕੇ ਬਾਰੀ ਵਿੱਚੋਂ ਝਾਕਣ ਲਗੀ।"
30 Tendo Jeú chegado a Jezreel, Jezabel o soube; então, se pintou em volta dos olhos, enfeitou a cabeça e olhou pela janela.
31 ਜਦੋਂ ਯੇਹੂ ਸ਼ਹਿਰ ਵਿੱਚ ਦਾਖਲ ਹੋਇਆ ਤਾਂ ਉਸ ਨੇ ਆਖਿਆ, “ਜਿਮਰੀ ਤੂੰ, ਜਿਸਨੇ ਆਪਣੇ ਹੀ ਸੁਆਮੀ ਨੂੰ ਮਾਰ ਦਿੱਤਾ, ਕੀ ਤੂੰ ਅਮਨ ਲਈ ਆਇਆ ਹੈਂ।”"
31 Ao entrar Jeú pelo portão do palácio, disse ela: Teve paz Zinri, que matou a seu senhor?
32 ਯੇਹੂ ਨੇ ਬਾਰੀ ਵੱਲ ਤੱਕਿਆ ਅਤੇ ਆਖਿਆ, “ਕੌਣ ਹੈ ਮੇਰੇ ਵੱਲ? ਕੌਣ ਹੈ?” ਤਦ ਯੇਹੂ ਵੱਲ ਬਾਰੀ ਵਿੱਚੋਂ ਦੋ-ਤਿੰਨ ਖੋਜਿਆਂ ਨੇ ਝਾਕਿਆ।"
32 Levantou ele o rosto para a janela e disse: Quem é comigo? Quem? E dois ou três eunucos olharam para ele.
33 ਯੇਹੂ ਨੇ ਉਨ੍ਹਾਂ ਨੂੰ ਆਖਿਆ, “ਈਜ਼ਬਲ ਨੂੰ ਹੇਠਾਂ ਸੁੱਟ ਦੇਵੋ।” ਤਦ ਖੋਜਿਆਂ ਨੇ ਉਸ ਨੂੰ ਹੇਠਾਂ ਸੁੱਟ ਦਿੱਤਾ ਅਤੇ ਉਸ ਦੇ ਖੂਨ ਦੇ ਛਿੱਟੇ ਕੰਧਾਂ ਅਤੇ ਘੋੜਿਆਂ ਉੱਪਰ ਪੈ ਗਏ। ਫ਼ੇਰ ਉਸ ਦੇ ਸ਼ਰੀਰ ਨੂੰ ਘੋੜਿਆਂ ਨੇ ਲਿਤਾੜ ਸੁੱਟਿਆ।"
33 Então, disse ele: Lançai-a daí abaixo. Lançaram-na abaixo; e foram salpicados com o seu sangue a parede e os cavalos, e Jeú a atropelou.
34 ਤ੍ਦ ਯੇਹੂ ਘਰ ਅੰਦਰ ਪ੍ਰਵੇਸ਼ ਕੀਤਾ ਤੇ ਅੰਦਰ ਜਾਕੇ ਖਾਧਾ-ਪੀਤਾ। ਫ਼ਿਰ ਉਸ ਨੇ ਕਿਹਾ, “ਵੇਖੋ ਇਸ ਸਰਾਪੀ ਔਰਤ ਵੱਲ ਅਤੇ ਇਸ ਨੂੰ ਦੱਬ ਦੇਵੋ ਕਿਉਂ ਕਿ ਇਹ ਪਾਤਸ਼ਾਹ ਦੀ ਧੀ ਹੈ।”"
34 Entrando ele e havendo comido e bebido, disse: Olhai por aquela maldita e sepultai-a, porque é filha de rei.
35 ਫ਼ਿਰ ਕੁਝ ਆਦਮੀ ਈਜ਼ਬਲ ਨੂੰ ਦਫ਼ਨਾਉਣ ਗਏ ਪਰ ਉਨ੍ਹਾਂ ਨੂੰ ਉਸਦੀ ਲਾਸ਼ ਹੀ ਨਾ ਲੱਭੀ। ਉਨ੍ਹਾਂ ਨੂੰ ਸਿਰਫ਼ ਉਸਦੀ ਖੋਪੜੀ, ਪੈਰ ਤੇ ਹੱਥਾਂ ਦੀਆਂ ਤਲੀਆਂ ਹੀ ਲੱਭੀਆਂ।"
35 Foram para a sepultar; porém não acharam dela senão a caveira, os pés e as palmas das mãos.
36 ਤਦ ਉਨ੍ਹਾਂ ਨੇ ਵਾਪਸ ਆਕੇ ਯੇਹੂ ਨੂੰ ਦੱਸਿਆ ਤਾਂ ਯੇਹੂ ਨੇ ਆਖਿਆ, “ਇਹ ਯਹੋਵਾਹ ਦੇ ਉਹੀ ਬਚਨ ਹਨ ਜਿਹੜੇ ਉਸ ਨੇ ਆਪਣੇ ਸੇਵਕ ਏਲੀਯਾਹ ਤਿਬਸ਼ੀ ਦੇ ਰਾਹੀਂ ਆਖੇ ਸਨ ਕਿ ਯਿਜ਼ਰਏਲ ਦੇ ਖੇਤਾਂ ਵਿੱਚ ਕੁੱਤੇ ਈਜ਼ਬਲ ਦਾ ਸ਼ਰੀਰ ਖਾਣਗੇ।"
36 Então, voltaram e lho fizeram saber. Ele disse: Esta é a palavra do Senhor , que falou por intermédio de Elias, o tesbita, seu servo, dizendo: No campo de Jezreel, os cães comerão a carne de Jezabel.
37 ਈਜ਼ਬਲ ਦੀ ਲਾਸ਼ ਯਿਜ਼ਰਏਲ ਦੇ ਖੇਤਾਂ ਵਿੱਚ ਪਈ ਇੰਝ ਖਾਦ ਬਣ ਜਾਵੇਗੀ ਕਿ ਕੋਈ ਵੀ ਇਹ ਨਾ ਪਛਾਣ ਸੱਕੇਗਾ ਕਿ ਇਹ ਉਸ ਦੀ ਲੋਥ ਹੈ।”"
37 O cadáver de Jezabel será como esterco sobre o campo da herdade de Jezreel, de maneira que já não dirão: Esta é Jezabel.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 2 Reis 9, comparar traduções ou montar um estudo — tudo direto pelo WhatsApp.