2 Samuel 11
Punjabi Bible (GL_PUNJABI) vs ARA
ARA Almeida Revista e Atualizada 1993
1 ਦਾਊਦ ਦਾ ਬਥ-ਸ਼ਬਾ ਨੂੰ ਮਿਲਣਾ ਬਸੰਤ ਦੀ ਰੁੱਤੇ ਜਦੋਂ ਰਾਜੇ ਲੋਕ ਲੜਾਈ ਨੂੰ ਚੜ੍ਹਦੇ ਹਨ, ਦਾਊਦ ਨੇ ਯੋਆਬ ਅਤੇ ਉਸ ਦੇ ਨਾਲ, ਅਫ਼ਸਰ ਅਤੇ ਸਾਰੇ ਇਸਰਾਏਲੀਆਂ ਨੂੰ ਭੇਜਿਆ ਅਤੇ ਉਨ੍ਹਾਂ ਨੇ ਅੰਮੋਨੀਆਂ ਨੂੰ ਨਸ਼ਟ ਕਰ ਸੁੱਟਿਆ ਅਤੇ ਰੱਬਾਹ ਨੂੰ ਘੇਰਾ ਪਾ ਲਿਆ, ਪਰ ਦਾਊਦ ਯਰੂਸ਼ਲਮ ਵਿੱਚ ਹੀ ਰਿਹਾ।"
1 Decorrido um ano, no tempo em que os reis costumam sair para a guerra, enviou Davi a Joabe, e seus servos, com ele, e a todo o Israel, que destruíram os filhos de Amom e sitiaram Rabá; porém Davi ficou em Jerusalém.
2 ਸ਼ਾਮ ਨੂੰ ਦਾਊਦ ਆਪਣੇ ਬਿਸਤਰ ਤੋਂ ਉੱਠਿਆ ਅਤੇ ਸ਼ਾਹੀ ਮਹਿਲ ਦੀ ਛੱਤ ਉੱਪਰ ਫ਼ਿਰਨ ਲੱਗਾ ਅਤੇ ਉੱਥੋਂ ਉਸ ਨੇ ਇੱਕ ਔਰਤ ਨੂੰ ਇਸਨਾਨ ਕਰਦਿਆਂ ਵੇਖਿਆ। ਉਹ ਔਰਤ ਬਹੁਤ ਹੀ ਖੂਬਸੂਰਤ ਸੀ।"
2 Uma tarde, levantou-se Davi do seu leito e andava passeando no terraço da casa real; daí viu uma mulher que estava tomando banho; era ela mui formosa.
3 ਤਾਂ ਦਾਊਦ ਨੇ ਆਪਣੇ ਸੇਵਕਾਂ ਨੂੰ ਭੇਜਿਆ ਕਿ ਜਾਕੇ ਪਤਾ ਕਰੋ ਕਿ ਉਹ ਔਰਤ ਕੌਣ ਹੈ? ਇੱਕ ਅਫ਼ਸਰ ਨੇ ਜਵਾਬ ਦਿੱਤਾ, “ਉਸ ਔਰਤ ਦਾ ਨਾਉਂ ਬਥ-ਸ਼ਬਾ ਹੈ ਜੋ ਕਿ ਅਲੀਆਮ ਦੀ ਧੀ ਹੈ ਅਤੇ ਹਿੱਤੀ ਦੇ ਊਰਿੱਯਾਹ ਦੀ ਪਤਨੀ ਹੈ।”"
3 Davi mandou perguntar quem era. Disseram-lhe: É Bate-Seba, filha de Eliã e mulher de Urias, o heteu.
4 ਦਾਊਦ ਨੇ ਆਪਣੇ ਮਨੁੱਖਾਂ ਨੂੰ ਉਸ ਔਰਤ ਨੂੰ ਲਿਆਉਣ ਲਈ ਭੇਜਿਆ। ਜਦੋਂ ਉਹ ਦਾਊਦ ਕੋਲ ਆਈ ਤਾਂ ਦਾਊਦ ਨੇ ਉਸ ਔਰਤ ਨਾਲ ਸੰਭੋਗ ਕੀਤਾ। ਫ਼ਿਰ ਉਸ ਨੇ ਆਪਣੀ ਅਸ਼ੁੱਧਤਾ ਨੂੰ ਧੋਤਾ ਅਤੇ ਆਪਣੇ ਘਰ ਵਾਪਸ ਚਲੀ ਗਈ।"
4 Então, enviou Davi mensageiros que a trouxessem; ela veio, e ele se deitou com ela. Tendo-se ela purificado da sua imundícia, voltou para sua casa.
5 ਪਰ ਬਥ-ਸ਼ਬਾ ਨੂੰ ਦਾਊਦ ਤੋਂ ਬੱਚਾ ਠਹਿਰ ਗਿਆ ਤਾਂ ਉਸ ਨੇ ਦਾਊਦ ਨੂੰ ਇਹ ਖਬਰ ਭੇਜੀ ਕਿ ਉਹ ਗਰਭਵਤੀ ਹੋ ਗਈ ਹੈ।"
5 A mulher concebeu e mandou dizer a Davi: Estou grávida.
6 ਦਾਊਦ ਆਪਣੇ ਪਾਪ ਨੂੰ ਛੁਪਾਉਣ ਦੀ ਕੋਸ਼ਿਸ਼ ਕਰਦਾ ਹੈ ਦਾਊਦ ਨੇ ਯੋਆਬ ਨੂੰ ਸੁਨੇਹਾ ਭੇਜਿਆ, “ਹਿੱਤੀ ਊਰਿੱਯਾਹ ਨੂੰ ਮੇਰੇ ਕੋਲ ਭੇਜ।” ਤਾਂ ਯੋਆਬ ਨੇ ਊਰਿੱਯਾਹ ਨੂੰ ਦਾਊਦ ਕੋਲ ਭੇਜਿਆ।"
6 Então, enviou Davi mensageiros a Joabe, dizendo: Manda-me Urias, o heteu. Joabe enviou Urias a Davi.
7 ਊਰਿੱਯਾਹ ਦਾਊਦ ਕੋਲ ਆਇਆ ਤਾਂ ਦਾਊਦ ਨੇ ਉਸ ਨਾਲ ਗੱਲ ਬਾਤ ਕੀਤੀ ਅਤੇ ਉਸ ਕੋਲੋਂ ਯੋਆਬ, ਸਿਪਾਹੀਆਂ ਬਾਰੇ ਅਤੇ ਲੜਾਈ ਬਾਰੇ ਪੁੱਛਿਆ।"
7 Vindo, pois, Urias a Davi, perguntou este como passava Joabe, como se achava o povo e como ia a guerra.
8 ਫ਼ਿਰ ਦਾਊਦ ਨੇ ਊਰਿੱਯਾਹ ਨੂੰ ਘਰ ਵਾਪਸ ਜਾਕੇ ਆਰਾਮ ਕਰਨ ਲਈ ਕਿਹਾ। ਊਰਿੱਯਾਹ ਨੇ, ਰਾਜੇ ਵੱਲੋਂ ਊਰਿੱਯਾਹ ਲਈ ਸੁਗਾਤ ਚੁੱਕੀ ਹੋਏ ਆਦਮੀਆਂ ਦੇ ਸਮੇਤ ਮਹਿਲ ਛੱਡ ਦਿੱਤਾ।"
8 Depois, disse Davi a Urias: Desce a tua casa e lava os pés. Saindo Urias da casa real, logo se lhe seguiu um presente do rei.
9 ਪਰ ਊਰਿੱਯਾਹ ਘਰ ਨਾ ਗਿਆ ਉਹ ਪਾਤਸ਼ਾਹ ਦੇ ਘਰ ਦੇ ਦਰਵਾਜ਼ੇ ਬਾਹਰ ਹੀ ਸੌਂ ਗਿਆ। ਉਹ ਪਾਤਸ਼ਾਹ ਦੇ ਬਾਕੀ ਸੇਵਕਾਂ ਵਾਂਗ ਹੀ ਉੱਥੇ ਸੌਂ ਗਿਆ।"
9 Porém Urias se deitou à porta da casa real, com todos os servos do seu senhor, e não desceu para sua casa.
10 ਸੇਵਕਾਂ ਨੇ ਦਾਊਦ ਨੂੰ ਦੱਸਿਆ ਕਿ, “ਊਰਿੱਯਾਹ ਰਾਤ ਘਰ ਨਹੀਂ ਗਿਆ।” ਤਦ ਦਾਊਦ ਨੇ ਊਰਿੱਯਾਹ ਨੂੰ ਕਿਹਾ, “ਤੂੰ ਇੰਨੇ ਲੰਬੇ ਸਫ਼ਰ ਤੋਂ ਮੁੜਿਆ ਹੈਂ ਤਾਂ ਤੂੰ ਘਰ ਕਿਉਂ ਨਹੀਂ ਗਿਆ?”"
10 Fizeram-no saber a Davi, dizendo: Urias não desceu a sua casa. Então, disse Davi a Urias: Não vens tu de uma jornada? Por que não desceste a tua casa?
11 ਊਰਿੱਯਾਹ ਨੇ ਦਾਊਦ ਨੂੰ ਕਿਹਾ, “ਪਵਿੱਤਰ ਸੰਦੂਕ ਅਤੇ ਇਸਰਾਏਲ ਅਤੇ ਯਹੂਦਾਹ ਦੇ ਸੈਨਿਕ ਤੰਬੂਆਂ ਵਿੱਚ ਰਹਿੰਦੇ ਹਨ ਅਤੇ ਮੇਰਾ ਮਹਾਰਾਜ ਯੋਆਬ ਅਤੇ ਮੇਰੇ ਮਹਾਰਾਜ (ਪਾਤਸ਼ਾਹ ਦਾਊਦ) ਦੇ ਸੇਵਕ ਖੁੱਲੇ ਮੈਦਾਨ ਵਿੱਚ ਪਏ ਹੋਏ ਹਨ ਤਾਂ ਫ਼ਿਰ ਮੈਂ ਆਪਣੇ ਘਰ ਜਾਕੇ ਕਿਵੇਂ ਖਾ ਪੀ ਸੱਕਦਾ ਹਾਂ ਅਤੇ ਆਪਣੀ ਬੀਵੀ ਨਾਲ ਕਿਵੇਂ ਸੌਂ ਸੱਕਦਾ ਹਾਂ?”"
11 Respondeu Urias a Davi: A arca, Israel e Judá ficam em tendas; Joabe, meu senhor, e os servos de meu senhor estão acampados ao ar livre; e hei de eu entrar na minha casa, para comer e beber e para me deitar com minha mulher? Tão certo como tu vives e como vive a tua alma, não farei tal coisa.
12 ਤਾਂ ਦਾਊਦ ਨੇ ਊਰਿੱਯਾਹ ਨੂੰ ਕਿਹਾ, “ਅੱਜ ਫ਼ਿਰ ਤੂੰ ਇੱਥੇ ਹੀ ਰਹਿ ਅਤੇ ਕੱਲ ਫ਼ਿਰ ਮੈਂ ਤੈਨੂੰ ਲੜਾਈ ਲਈ ਵਿਦਿਆ ਕਰਾਂਗਾ।” ਊਰਿੱਯਾਹ ਉਸ ਦਿਨ ਯਰੂਸ਼ਲਮ ਵਿੱਚ ਹੀ ਰਿਹਾ। ਉਹ ਅਗਲੀ ਸਵੇਰ ਤੀਕ ਉੱਥੇ ਹੀ ਰਿਹਾ ਤਦ"
12 Então, disse Davi a Urias: Demora-te aqui ainda hoje, e amanhã te despedirei. Urias, pois, ficou em Jerusalém aquele dia e o seguinte.
13 ਦਾਊਦ ਨੇ ਉਸ ਨੂੰ ਆਕੇ ਮਿਲਣ ਲਈ ਆਖਿਆ। ਤਦ ਊਰਿੱਯਾਹ ਨੇ ਦਾਊਦ ਨਾਲ ਉਸ ਦਿਨ ਖਾਧਾ-ਪੀਤਾ। ਦਾਊਦ ਨੇ ਊਰਿੱਯਾਹ ਨੂੰ ਸ਼ਰਾਬ ਨਾਲ ਬੇਹੋਸ਼ ਕਰ ਦਿੱਤਾ ਪਰ ਉਹ ਤਦ ਵੀ ਘਰ ਨੂੰ ਨਾ ਗਿਆ ਉਸ ਰਾਤ ਵੀ ਊਰਿੱਯਾਹ ਪਾਤਸ਼ਾਹ ਦੇ ਸੇਵਕਾਂ ਨਾਲ ਹੀ ਸੁੱਤਾ ਪਾਤਸ਼ਾਹ ਦੇ ਦਰਵਾਜ਼ੇ ਦੇ ਬਾਹਰ।"
13 Davi o convidou, e comeu e bebeu diante dele, e o embebedou; à tarde, saiu Urias a deitar-se na sua cama, com os servos de seu senhor; porém não desceu a sua casa.
14 ਦਾਊਦ ਦੀ ਊਰਿੱਯਾਹ ਨੂੰ ਮਾਰਨ ਦੀ ਵਿਉਂਤ ਅਗਲੀ ਸਵੇਰ, ਦਾਊਦ ਨੇ ਯੋਆਬ ਨੂੰ ਇੱਕ ਖਤ ਲਿਖਿਆ। ਦਾਊਦ ਨੇ ਉਹ ਖਤ ਊਰਿੱਯਾਹ ਨੂੰ ਲੈਜਾਣ ਲਈ ਆਖਿਆ।"
14 Pela manhã, Davi escreveu uma carta a Joabe e lha mandou por mão de Urias.
15 ਖਤ ਵਿੱਚ ਦਾਊਦ ਨੇ ਲਿਖਿਆ, “ਊਰਿੱਯਾਹ ਨੂੰ ਸਖਤ ਲੜਾਈ ਵੇਲੇ ਸਭ ਤੋਂ ਅੱਗੇ ਕਰਕੇ ਉਸ ਨੂੰ ਇੱਕਲਾ ਛੱਡ ਕੇ ਉਸ ਕੋਲੋਂ ਮੁੜ ਆਵੋ ਤਾਂ ਜੋ ਉਹ ਵੱਢਿਆ ਜਾਵੇ ਅਤੇ ਮਰ ਜਾਵੇ।”"
15 Escreveu na carta, dizendo: Ponde Urias na frente da maior força da peleja; e deixai-o sozinho, para que seja ferido e morra.
16 ਤਾਂ ਯੋਆਬ ਉਸ ਸ਼ਹਿਰ ਦਾ ਮੁਆਇਨਾ ਕਰਨ ਲਈ ਗਿਆ ਕਿ ਸਭ ਤੋਂ ਬਹਾਦੁਰ ਅੰਮੋਨੀ ਕਿੱਥੇ ਹਨ? ਉਸ ਨੇ ਊਰਿੱਯਾਹ ਲਈ ਉਹ ਥਾਂ ਚੁਣੀ।"
16 Tendo, pois, Joabe sitiado a cidade, pôs a Urias no lugar onde sabia que estavam homens valentes.
17 ਤਾਂ ਉਸ ਸ਼ਹਿਰ ਦੇ ਲੋਕ ਨਿਕਲੇ ਅਤੇ ਯੋਆਬ ਦੇ ਨਾਲ ਲੜੇ ਅਤੇ ਉੱਥੇ ਦਾਊਦ ਦੇ ਸੇਵਕਾਂ ਵਿੱਚੋਂ ਕਈ ਡਿੱਗ ਪਏ ਅਤੇ ਹਿੱਤੀ ਊਰਿੱਯਾਹ ਵੀ ਉੱਥੇ ਮਾਰਿਆ ਗਿਆ।"
17 Saindo os homens da cidade e pelejando com Joabe, caíram alguns do povo, dos servos de Davi; e morreu também Urias, o heteu.
18 ਤਦ ਯੋਆਬ ਨੇ ਇਹ ਸਾਰਾ ਹਾਲ ਲੜਾਈ ਵਿੱਚ ਕੀ-ਕੀ ਹੋਇਆ ਇੱਕ ਬੰਦੇ ਦੇ ਹੱਥ ਖਬਰ ਭੇਜੀ।"
18 Então, Joabe enviou notícias e fez saber a Davi tudo o que se dera na batalha.
19 ਯੋਆਬ ਨੇ ਸੰਦੇਸ਼ਵਾਹਕ ਨੂੰ ਦੱਸਿਆ ਕਿ ਦਾਊਦ ਪਾਤਸ਼ਾਹ ਨੂੰ ਜਾਕੇ ਆਖੇ ਕਿ ਲੜਾਈ ਵਿੱਚ ਕੀ-ਕੀ ਵਾਪਰਿਆ।"
19 Deu ordem ao mensageiro, dizendo: Se, ao terminares de contar ao rei os acontecimentos desta peleja,
20 “ਹੋ ਸੱਕਦਾ ਹੈ ਕਿ ਪਾਤਸ਼ਾਹ ਕਰੋਧ ਕਰੇ ਜਾਂ ਬੇਚੈਨ ਹੋਵੇ। ਹੋ ਸੱਕਦਾ ਪਾਤਸ਼ਾਹ ਇਹ ਆਖੇ, ‘ਯੋਆਬ ਦੀ ਸੈਨਾ ਸ਼ਹਿਰ ਦੇ ਇੰਨੀ ਨੇੜੇ ਲੜਨ ਲਈ ਕਿਉਂ ਗਈ? ਕੀ ਭਲਾ ਤੁਸੀਂ ਨਹੀਂ ਜਾਣਦੇ ਸੀ ਕਿ ਉਹ ਕੰਧ ਉੱਪਰ ਤੀਰ ਮਾਰਨਗੇ ਅਤੇ ਤੁਹਾਡੇ ਆਦਮੀਆਂ ਤੇ ਉੱਥੋਂ ਤੀਰ ਚਲਾਉਣਗੇ?"
20 suceder que ele se encolerize e te diga: Por que vos chegastes assim perto da cidade a pelejar? Não sabíeis vós que haviam de atirar do muro?
21 ਯਰੂਬਸ਼ਥ ਦੇ ਪੁੱਤਰ ਅਬੀਮਲਕ ਨੂੰ ਕਿਸਨੇ ਮਾਰਿਆ? ਕੀ ਭਲਾ ਇੱਕ ਔਰਤ ਨੇ ਉੱਪਰੋਂ ਚੱਕੀ ਦਾ ਪੁੜ ਉਸ ਉੱਪਰ ਨਹੀਂ ਸੀ ਕੱਢ ਮਾਰਿਆ, ਜਿਸ ਨਾਲ ਉਹ ਤੇਬੇਸ ਵਿੱਚ ਮਰ ਗਿਆ ਸੀ? ਸੋ ਤੁਸੀਂ ਸ਼ਹਿਰ ਦੀ ਕੰਧ ਹੇਠਾਂ ਕਿਸ ਲਈ ਗਏ?’ ਜੇਕਰ ਪਾਤਸ਼ਾਹ ਦਾਊਦ ਅਜਿਹੀਆਂ ਗੱਲਾਂ ਪੁੱਛੇ ਤਾਂ ਤੁਸੀਂ ਉਸ ਨੂੰ ਇਹ ਸੰਦੇਸ਼ ਜ਼ਰੂਰ ਦੇਣਾ ਕਿ ‘ਤੇਰਾ ਅਫ਼ਸਰ ਹਿੱਤੀ ਊਰਿੱਯਾਹ ਵੀ ਮਾਰਿਆ ਗਿਆ ਹੈ।’”"
21 Quem feriu a Abimeleque, filho de Jerubesete? Não lançou uma mulher sobre ele, do muro, um pedaço de mó corredora, de que morreu em Tebes? Por que vos chegastes ao muro? Então, dirás: Também morreu teu servo Urias, o heteu.
22 ਸੋ ਸੰਦੇਸ਼ਵਾਹਕ ਉੱਥੋਂ ਤੁਰ ਪਿਆ ਅਤੇ ਜੋ ਕੁਝ ਯੋਆਬ ਨੇ ਆਖਿਆ ਸੀ ਉਹ ਜਾਕੇ ਦਾਊਦ ਨੂੰ ਦੱਸਿਆ।"
22 Partiu o mensageiro e, chegando, fez saber a Davi tudo o que Joabe lhe havia mandado dizer.
23 ਸੰਦੇਸ਼ਵਾਹਕ ਨੇ ਦਾਊਦ ਨੂੰ ਕਿਹਾ, “ਅੰਮੋਨ ਦੇ ਮਨੁੱਖਾਂ ਨੇ ਸਾਡੇ ਤੇ ਮੈਦਾਨ ਵਿੱਚ ਹੀ ਹਮਲਾ ਬੋਲ ਦਿੱਤਾ ਤੇ ਅਸੀਂ ਉਨ੍ਹਾਂ ਨਾਲ ਲੜੇ ਅਤੇ ਸ਼ਹਿਰ ਦੇ ਦਰਵਾਜ਼ੇ ਤੱਕ ਉਨ੍ਹਾਂ ਦਾ ਪਿੱਛਾ ਕਰਦੇ ਉਨ੍ਹਾਂ ਮਗਰ ਲੱਗੇ ਰਹੇ।"
23 Disse o mensageiro a Davi: Na verdade, aqueles homens foram mais poderosos do que nós e saíram contra nós ao campo; porém nós fomos contra eles, até à entrada da porta.
24 ਤਦ ਕੰਧ ਉੱਪਰ ਚੜ੍ਹੇ ਲੋਕਾਂ ਨੇ ਤੁਹਾਡੇ ਅਫ਼ਸਰਾਂ ਉੱਪਰ ਤੀਰ ਚਲਾਏ ਜਿਸ ਕਾਰਣ ਕੁਝ ਸੇਵਕ ਉਨ੍ਹਾਂ ਵਿੱਚੋਂ ਮਾਰੇ ਗਏ ਅਤੇ ਉਨ੍ਹਾਂ ਵਿੱਚ ਤੁਹਾਡਾ ਸੇਵਕ ਹਿੱਤੀ ਊਰਿੱਯਾਹ ਵੀ ਵੱਢਿਆ ਗਿਆ।”"
24 Então, os flecheiros, do alto do muro, atiraram contra os teus servos, e morreram alguns dos servos do rei; e também morreu o teu servo Urias, o heteu.
25 ਦਾਊਦ ਨੇ ਸੰਦੇਸ਼ਵਾਹਕ ਨੂੰ ਕਿਹਾ, “ਇਹ ਗੱਲ ਯੋਆਬ ਨੂੰ ਜਾਕੇ ਆਖ, ਇਸ ਗੱਲ ਬਾਰੇ ਬਹੁਤਾ ਪਰੇਸ਼ਾਨ ਨਾ ਹੋ। ਕਿਉਂ ਕਿ ਤਲਵਾਰ ਜਿਹਾ ਇੱਕ ਨੂੰ ਵੱਢਦੀ ਹੈ ਤਿਵੇਂ ਦੂਜੇ ਨੂੰ ਵੱਢਦੀ ਹੈ। ਤੂੰ ਸ਼ਹਿਰ ਦੇ ਸਾਹਮਣੇ ਵੱਡੀ ਲੜਾਈ ਕਰ ਅਤੇ ਉਸ ਨੂੰ ਢਾਹ ਦੇ। ਸੋ ਤੂੰ ਇਨ੍ਹਾਂ ਸ਼ਬਦਾਂ ਨਾਲ ਜਾਕੇ ਯੋਆਬ ਨੂੰ ਧੀਰਜ ਦੇਵੀਂ।”"
25 Disse Davi ao mensageiro: Assim dirás a Joabe: Não pareça isto mal aos teus olhos, pois a espada devora tanto este como aquele; intensifica a tua peleja contra a cidade e derrota-a; e, tu, anima a Joabe.
26 ਦਾਊਦ ਦਾ ਬਥ-ਸ਼ਬਾ ਨਾਲ ਵਿਆਹ ਜਦੋਂ ਬਥ-ਸ਼ਬਾ ਨੇ ਸੁਣਿਆ ਕਿ ਉਸਦਾ ਪਤੀ ਊਰਿੱਯਾਹ ਮਰ ਗਿਆ ਹੈ, ਤਾਂ ਉਹ ਉਸ ਲਈ ਸੋਗ ਵਿੱਚ ਰੋਣ ਲਗੀ।"
26 Ouvindo, pois, a mulher de Urias que seu marido era morto, ela o pranteou.
27 ਜਦੋਂ ਸੋਗ ਦੇ ਦਿਨ ਲੰਘ ਗਏ, ਤਾਂ ਦਾਊਦ ਨੇ ਉਸ ਨੂੰ ਆਪਣੇ ਸੇਵਕਾਂ ਕੋਲੋਂ ਆਪਣੇ ਘਰ ਸੱਦ ਲਿਆਉਣ ਨੂੰ ਕਿਹਾ। ਤਦ ਉਹ ਦਾਊਦ ਦੀ ਪਤਨੀ ਬਣੀ ਅਤੇ ਉਸ ਨੇ ਦਾਊਦ ਲਈ ਪੁੱਤਰ ਨੂੰ ਜਨਮ ਦਿੱਤਾ। ਪਰ ਯਹੋਵਾਹ ਨੂੰ ਦਾਊਦ ਦਾ ਇਹ ਕੰਮ ਬੁਰਾ ਲੱਗਾ।"
27 Passado o luto, Davi mandou buscá-la e a trouxe para o palácio; tornou-se ela sua mulher e lhe deu à luz um filho. Porém isto que Davi fizera foi mau aos olhos do Senhor .
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 2 Samuel 11, comparar traduções ou montar um estudo — tudo direto pelo WhatsApp.