2 Samuel 14
Punjabi Bible (GL_PUNJABI) vs NAA
NAA Nova Almeida Atualizada 2017
1 ਯੋਆਬ ਵੱਲੋਂ ਦਾਊਦ ਕੋਲ ਇੱਕ ਸਿਆਣੀ ਔਰਤ ਨੂੰ ਭੇਜਣਾ ਸਰੂਯਾਹ ਦੇ ਪੁੱਤਰ ਯੋਆਬ ਨੂੰ ਜਦੋਂ ਪਤਾ ਲੱਗਾ ਕਿ ਦਾਊਦ ਪਾਤਸ਼ਾਹ ਆਪਣੇ ਪੁੱਤਰ ਅਬਸ਼ਾਲੋਮ ਨੂੰ ਬਹੁਤ ਯਾਦ ਕਰਦਾ ਹੈ ਤਾਂ"
1 Joabe, filho de Zeruia, vendo que o coração do rei começava a inclinar-se para Absalão,
2 ਯੋਆਬ ਨੇ ਤਕੋਆਹ ਵਿੱਚ ਸੰਦੇਸ਼ਵਾਹਕ ਭੇਜਕੇ ਉੱਥੋਂ ਇੱਕ ਸਿਆਣੀ ਔਰਤ ਬੁਲਵਾਈ ਅਤੇ ਉਸ ਨੂੰ ਆਖਿਆ, “ਤੂੰ ਸੋਗੀ ਪਹਿਰਾਵਾ ਪਾਕੇ ਸੋਗ ਦਾ ਸਾਂਗ ਰਚਾਅ ਅਤੇ ਇਉਂ ਸਾਂਗ ਕਰ ਜਿਵੇਂ ਇੱਕ ਔਰਤ ਕਿਸੇ ਦੇ ਮਰਨ ਉਪਰੰਤ ਉਸ ਲਈ ਕਿੰਨੇ ਦਿਨ ਵੈਣ ਪਾਉਂਦੀ ਤੇ ਰੋਂਦੀ-ਪਿੱਟਦੀ ਹੈ।"
2 mandou trazer de Tecoa uma mulher sábia e lhe disse: — Finja que está muito triste, vista as suas roupas de luto, não se unja com óleo e faça de conta que é uma mulher que há muito tempo está de luto por algum morto.
3 ਤੂੰ ਪਾਤਸ਼ਾਹ ਕੋਲ ਜਾ ਅਤੇ ਜਿਵੇਂ ਮੈਂ ਤੈਨੂੰ ਸਮਝਾਵਾਂ ਉਸ ਨੂੰ ਉਵੇਂ ਹੀ ਜਾਕੇ ਆਖ।” ਤਦ ਯੋਆਬ ਨੇ ਉਸ ਸਿਆਣੀ ਔਰਤ ਨੂੰ ਸਮਝਾਇਆ ਕਿ ਜਾਕੇ ਕੀ ਆਖਣਾ ਹੈ।"
3 Apresente-se ao rei e diga-lhe tais e tais palavras. E Joabe lhe pôs as palavras na boca.
4 ਤਦ ਤਕੋਆਹ ਦੀ ਉਹ ਔਰਤ ਨੇ ਜਾਕੇ ਪਾਤਸ਼ਾਹ ਨਾਲ ਗੱਲ ਕੀਤੀ। ਉਸ ਨੇ ਜਾਕੇ ਆਪਣਾ ਸਿਰ ਝੁਕਾਅ ਕੇ ਮੱਥਾ ਟੇਕਿਆ ਅਤੇ ਆਖਣ ਲਗੀ, “ਹੇ ਪਾਤਸ਼ਾਹ! ਮੇਰੀ ਮਦਦ ਕਰ!”"
4 A mulher tecoíta apresentou-se ao rei, e, inclinando-se, prostrou-se com o rosto em terra e disse: — Ajude-me, ó rei!
5 ਦਾਊਦ ਪਾਤਸ਼ਾਹ ਨੇ ਉਸ ਨੂੰ ਆਖਿਆ, “ਤੈਨੂੰ ਕੀ ਦੁੱਖ ਹੈ?” ਉਸ ਔਰਤ ਨੇ ਕਿਹਾ, “ਮੈਂ ਵਿੱਧਵਾ ਔਰਤ ਹਾਂ। ਮੇਰਾ ਪਤੀ ਮਰ ਗਿਆ ਹੈ।"
5 Então o rei perguntou: — Em que posso ajudá-la? Ela respondeu: — Ai de mim! Sou viúva; o meu marido morreu.
6 ਮੇਰੇ ਦੋ ਪੁੱਤਰ ਸਨ, ਉਹ ਦੋਨੋ ਖੇਤ ਵਿੱਚ ਆਪਸ ਵਿੱਚ ਲੜ ਪਏ ਅਤੇ ਉੱਥੇ ਉਨ੍ਹਾਂ ਨੂੰ ਛੁਡਾਉਣ ਵਾਲਾ ਕੋਈ ਨਹੀਂ ਸੀ ਤਾਂ ਇੱਕ ਪੁੱਤਰ ਨੇ ਦੂਜੇ ਨੂੰ ਮਾਰ ਦਿੱਤਾ।"
6 Esta sua serva tinha dois filhos, que brigaram entre si no campo. Como não houve quem os apartasse, um deles matou o outro.
7 ਹੁਣ ਸਾਰਾ ਪਰਿਵਾਰ ਮੇਰੇ ਵਿਰੁੱਧ ਹੋ ਗਿਆ ਹੈ। ਉਨ੍ਹਾਂ ਮੈਨੂੰ ਆਖਿਆ, ‘ਜਿਸਨੇ ਆਪਣੇ ਭਰਾ ਨੂੰ ਵੱਢ ਸੁੱਟਿਆ ਹੈ ਉਸ ਨੂੰ ਸਾਡੇ ਹੱਥ ਸੌਂਪ ਦੇ ਜੋ ਅਸੀਂ ਉਸ ਦੇ ਮਾਰੇ ਹੋਏ ਭਰਾ ਦੇ ਬਦਲੇ ਉਸ ਨੂੰ ਵੱਢ ਸੁੱਟੀਏ ਕਿਉਂ ਕਿ ਉਸ ਨੇ ਆਪਣੇ ਭਰਾ ਨੂੰ ਮਾਰਿਆ ਹੈ।’ ਮੇਰਾ ਉਹ ਬੱਚਿਆਂ ਹੋਇਆ ਪੁੱਤਰ ਅੱਗ ਦੀ ਅਖੀਰੀ ਚਿੰਗਾਰੀ ਵਰਗਾ ਹੈ, ਜੇਕਰ ਉਹ ਉਸ ਨੂੰ ਮਾਰ ਦੇਣਗੇ ਤਾਂ ਉਹ ਅੱਗ ਵੀ ਬਲਦੀ ਬੁਝ ਜਾਵੇਗੀ। ਸਿਰਫ਼ ਉਹੀ ਪੁੱਤਰ ਬੱਚਿਆਂ ਹੈ ਜੋ ਆਪਣੇ ਪਿਤਾ ਦੀ ਜਾਇਦਾਦ ਦਾ ਹੱਕਦਾਰ ਹੈ। ਤਾਂ ਫ਼ਿਰ ਮੇਰੇ ਮਰੇ ਹੋਏ ਪਤੀ ਦੀ ਜਾਇਦਾਦ ਕਿਸੇ ਹੋਰ ਦੇ ਨਾਂ ਹੋ ਜਾਵੇਗੀ ਅਤੇ ਉਸਦਾ ਨਾਂ ਹੀ ਧਰਤੀ ਤੋਂ ਖਤਮ ਹੋ ਜਾਵੇਗਾ।”"
7 Eis que toda a parentela se levantou contra esta sua serva, e estão dizendo: “Entregue-nos aquele que matou o seu irmão, para que o matemos, em vingança da vida que ele tirou e para que destruamos também o herdeiro.” Assim, querem apagar a última brasa que me restou, não deixando a meu marido nome, nem sobrevivente na terra.
8 ਤਾਂ ਪਾਤਸ਼ਾਹ ਨੇ ਉਸ ਔਰਤ ਨੂੰ ਕਿਹਾ, “ਤੂੰ ਆਪਣੇ ਘਰ ਜਾ ਮੈਂ ਤੇਰੇ ਲਈ ਆਗਿਆ ਦੇਵਾਂਗਾ।”"
8 O rei disse à mulher: — Vá para a sua casa, e eu darei ordens a seu respeito.
9 ਤਾਂ ਉਸ ਤਕੋਆਹ ਦੀ ਔਰਤ ਨੇ ਪਾਤਸ਼ਾਹ ਨੂੰ ਕਿਹਾ, “ਹੇ ਮੇਰੇ ਮਹਾਰਾਜ, ਪਾਤਸ਼ਾਹ! ਤੁਸੀਂ ਇਹ ਸਾਰਾ ਦੋਸ਼ ਮੇਰੇ ਉੱਪਰ ਰਹਿਣ ਦੇਵੋ। ਤੁਸੀਂ ਤੇ ਤੁਹਾਡਾ ਰਾਜ ਬੇਦੋਸ਼ਾ ਹੋਵੇ।”"
9 Mas a mulher tecoíta disse ao rei: — Ó rei, meu senhor, que a culpa caia sobre mim e sobre a casa de meu pai. O rei e o seu trono sejam inocentes.
10 ਦਾਊਦ ਪਾਤਸ਼ਾਹ ਨੇ ਆਖਿਆ, “ਜੇਕਰ ਕੋਈ ਮਨੁੱਖ ਤੈਨੂੰ ਕੁਝ ਬੁਰਾ-ਭਲਾ ਕਹੇ, ਉਸ ਨੂੰ ਮੇਰੇ ਕੋਲ ਲੈ ਆ, ਕੀ ਮਜਾਲ ਉਹ ਤੈਨੂੰ ਦੋਬਾਰਾ ਕੁਝ ਆਖ ਸੱਕੇ।”"
10 Então o rei disse: — Se alguém falar contra você, traga-o aqui, e ele nunca mais a incomodará.
11 ਉਸ ਔਰਤ ਨੇ ਆਖਿਆ, “ਮੈਂ ਬੇਨਤੀ ਕਰਦੀ ਹਾਂ, ਹੇ ਪਾਤਸ਼ਾਹ! ਯਹੋਵਾਹ, ਆਪਣੇ ਪਰਮੇਸ਼ੁਰ ਵੱਲ ਧਿਆਨ ਲਾਕੇ ਕਤਲ ਦਾ ਬਦਲਾ ਲੈਣ ਵਾਲਿਆਂ ਨੂੰ ਰੋਕ ਦੇਵੋ। ਉਹ ਮੇਰੇ ਪੁੱਤਰ ਨੂੰ ਆਪਣੇ ਭਰਾ ਦੇ ਕਤਲ ਕਾਰਣ ਸਜ਼ਾ ਦੇਣਾ ਚਾਹੁੰਦੇ ਹਨ। ਵਚਨ ਦਿਓ ਕਿ ਤੁਸੀਂ ਉਨ੍ਹਾਂ ਨੂੰ ਮੇਰੇ ਪੁੱਤਰ ਨੂੰ ਖਤਮ ਨਾ ਕਰਨ ਦੇਵੋਂਗੇ।” ਦਾਊਦ ਨੇ ਕਿਹਾ, “ਯਹੋਵਾਹ ਦੀ ਸੌਂਹ! ਤੇਰੇ ਪੁੱਤਰ ਦਾ ਧਰਤੀ ਤੇ ਇੱਕ ਵਾਲ ਵੀ ਨਾ ਡਿੱਗੇਗਾ।”"
11 A mulher acrescentou: — Que o rei se lembre do Davi respondeu: — Tão certo como vive o
12 ਉਸ ਔਰਤ ਨੇ ਕਿਹਾ, “ਹੇ ਮੇਰੇ ਮਹਾਰਾਜ ਅਤੇ ਪਾਤਸ਼ਾਹ! ਮੈਨੂੰ ਕੁਝ ਹੋਰ ਵੀ ਆਖਣ ਦੀ ਇਜਾਜ਼ਤ ਦੇ।” ਪਾਤਸ਼ਾਹ ਨੇ ਕਿਹਾ, “ਬੋਲ!”"
12 Então a mulher disse: — Permita que esta sua serva fale uma palavra ao rei, meu senhor. Ele disse: — Fale.
13 ਤਾਂ ਉਸ ਔਰਤ ਨੇ ਕਿਹਾ, “ਤੁਸੀਂ ਪਰਮੇਸ਼ੁਰ ਦੇ ਲੋਕਾਂ ਦੇ ਵਿਰੁੱਧ ਇਹੋ ਜਿਹਾ ਕਿਸ ਲਈ ਧਿਆਨ ਕੀਤਾ ਹੈ? ਹਾਂ! ਜਦੋਂ ਤੁਸੀਂ ਅਜਿਹਾ ਆਖਦੇ ਹੋ ਤਾਂ ਇਉਂ ਜਾਪਦੇ ਕਿ ਤੁਸੀਂ ਦੋਸ਼ੀ ਹੋ! ਕਿਉਂ ਕਿ ਜਿਸ ਪੁੱਤਰ ਨੂੰ ਤੁਸੀਂ ਜਬਰਦਸਤੀ ਘਰੋ ਕੱਢਿਆ ਸੀ ਉਸ ਨੂੰ ਵਾਪਸ ਨਹੀਂ ਸੱਦਿਆ।"
13 E a mulher prosseguiu: — Por que o senhor, meu rei, imaginou tal coisa contra o povo de Deus? Pois, ao pronunciar tal juízo, o rei condena a si mesmo, visto que não quer fazer voltar o seu desterrado.
14 ਅਸੀਂ ਸਭਨਾਂ ਨੇ ਇੱਕ ਨਾ ਇੱਕ ਦਿਨ ਮਰਨਾ ਹੈ। ਅਸੀਂ ਉਸ ਪਾਣੀ ਵਰਗੇ ਹਾਂ ਜੋ ਧਰਤੀ ਤੇ ਡੋਲ੍ਹਿਆ ਜਾਂਦਾ ਹੈ, ਤੇ ਫ਼ਿਰ ਧਰਤੀ ਤੇ ਡੁਲ੍ਹੇ ਪਾਣੀ ਨੂੰ ਕੋਈ ਮੁੜ ਇਕੱਠਾ ਨਹੀਂ ਕਰ ਸੱਕਦਾ। ਤੁਸੀਂ ਜਾਣਦੇ ਹੋ ਕਿ ਪਰਮੇਸ਼ੁਰ ਕਿਸੇ ਦੀ ਜਾਨ ਨਹੀਂ ਲੈਂਦਾ ਸਗੋਂ ਜਿਹੜੇ ਘਰੋ ਜਬਰਦਸਤੀ ਕੱਢੇ ਜਾਂਦੇ ਹਨ, ਪਰਮੇਸ਼ੁਰ ਉਨ੍ਹਾਂ ਦੀ ਸੁਰੱਖਿਆ ਦੀ ਵਿਉਂਤ ਬਣਾਉਂਦਾ ਹੈ-ਪਰਮੇਸ਼ੁਰ ਉਨ੍ਹਾਂ ਨੂੰ ਆਪਣੀ ਨਜ਼ਰ ਤੋਂ ਦੂਰ ਕਰਨ ਦਾ ਹੁਕਮ ਨਹੀਂ ਦਿੰਦਾ।"
14 Porque todos temos de morrer; somos como água derramada na terra que já não se pode juntar. Porque Deus não tira a vida, mas encontra meios para que o banido não permaneça afastado de sua presença.
15 ਮੇਰੇ ਮਹਾਰਾਜ ਅਤੇ ਪਾਤਸ਼ਾਹ, ਮੈਂ ਤੁਹਾਨੂੰ ਇਹ ਗੱਲ ਆਖਣ ਇਸ ਲਈ ਆਈ ਹਾਂ ਕਿਉਂ ਕਿ ਲੋਕਾਂ ਨੇ ਮੈਨੂੰ ਡਰਾਇਆ ਤਾਂ ਮੈਂ ਆਪਣੇ-ਆਪ ਨੂੰ ਕਿਹਾ, ‘ਮੈਂ ਪਾਤਸ਼ਾਹ ਅੱਗੇ ਫ਼ਰਿਆਦ ਕਰਾਂਗੀ, ਹੋ ਸੱਕਦਾ ਪਾਤਸ਼ਾਹ ਮੇਰੀ ਫ਼ਰਿਆਦ ਸੁਣੇ ਤੇ ਮੇਰੀ ਮਦਦ ਕਰੇ।"
15 Se vim, agora, falar esta palavra ao rei, meu senhor, é porque o povo me atemorizou. Porque esta sua serva dizia: “Vou falar com o rei, porque talvez ele fará segundo a palavra desta sua serva.
16 ਪਾਤਸ਼ਾਹ ਮੇਰੀ ਸੁਣੇਗਾ ਅਤੇ ਜੋ ਮੈਨੂੰ ਅਤੇ ਮੇਰੇ ਪੁੱਤਰ ਨੂੰ ਮਾਰਨਾ ਚਾਹੁੰਦੇ ਹਨ, ਉਨ੍ਹਾਂ ਤੋਂ ਸਾਡੀ ਸੁਰੱਖਿਆ ਕਰੇਗਾ। ਜੋ ਮਨੁੱਖ ਸਾਨੂੰ ਪਰਮੇਸ਼ੁਰ ਦੀ ਦਿੱਤੀ ਦਾਤ ਤੋਂ ਵਾਂਝਾ ਰੱਖ ਕੇ ਮਾਰਨਾ ਚਾਹੁੰਦਾ ਹੈ, ਪਾਤਸ਼ਾਹ ਸਾਨੂੰ ਉਸਤੋਂ ਬਚਾਵੇਗਾ।’"
16 Porque o rei atenderá, para livrar a sua serva da mão do homem que quer destruir tanto a mim como a meu filho da herança de Deus.”
17 ਮੈਨੂੰ ਪਤਾ ਹੈ ਕਿ ਮੇਰੇ ਮਹਾਰਾਜ ਪਾਤਸ਼ਾਹ ਦੇ ਸ਼ਬਦ ਸੁੱਖ-ਸ਼ਾਂਤੀ ਦੇਣਗੇ ਕਿਉਂ ਕਿ ਤੂੰ ਪਰਮੇਸ਼ੁਰ ਦੇ ਦੂਤ ਵਰਗਾ ਹੈਂ। ਤੂੰ ਚੰਗੇ ਬੁਰੇ ਦੀ ਪਛਾਣ ਰੱਖਦਾ ਹੈਂ ਅਤੇ ਯਹੋਵਾਹ ਤੇਰਾ ਪਰਮੇਸ਼ੁਰ ਤੇਰੇ ਨਾਲ ਹੈ।”"
17 Dizia mais esta sua serva: “Seja, agora, a palavra do rei, meu senhor, para a minha tranquilidade, porque, como um anjo de Deus, assim é o rei, meu senhor, para discernir entre o bem e o mal.” Que o Senhor , seu Deus, esteja com o rei, meu senhor.
18 ਦਾਊਦ ਪਾਤਸ਼ਾਹ ਨੇ ਉਸ ਔਰਤ ਨੂੰ ਆਖਿਆ, “ਤੈਨੂੰ ਮੈਂ ਜੋ ਗੱਲਾਂ ਪੁੱਛਾਂ ਤੂੰ ਸਿਰਫ਼ ਉਸਦਾ ਜਵਾਬ ਦੇਵੀਂ।” ਔਰਤ ਨੇ ਕਿਹਾ, “ਮੇਰੇ ਮਹਾਰਾਜ ਅਤੇ ਪਾਤਸ਼ਾਹ! ਕਿਰਪਾ ਕਰਕੇ ਸਵਾਲ ਪੁੱਛੋ।”"
18 Então o rei disse à mulher: — Não me encubra nada do que vou lhe perguntar. A mulher respondeu: — Pois fale o rei, meu senhor.
19 ਪਾਤਸ਼ਾਹ ਨੇ ਆਖਿਆ, “ਕੀ ਯੋਆਬ ਨੇ ਇਹ ਸਭ ਕੁਝ ਮੈਨੂੰ ਆਖਣ ਲਈ ਤੈਨੂੰ ਨਹੀਂ ਸਿੱਖਾਇਆ?” ਔਰਤ ਨੇ ਜਵਾਬ ਦਿੱਤਾ, “ਤੇਰੀ ਜਾਨ ਦੀ ਸੌਂਹ! ਮੇਰੇ ਮਹਾਰਾਜ ਅਤੇ ਪਾਤਸ਼ਾਹ! ਤੂੰ ਬਿਲਕੁਲ ਠੀਕ ਆਖਿਆ ਹੈ। ਤੇਰੇ ਅਫ਼ਸਰ ਯੋਆਬ ਨੇ ਹੀ ਇਹ ਸਭ ਕੁਝ ਮੈਨੂੰ ਤੈਨੂੰ ਆਖਣ ਲਈ ਕਿਹਾ ਸੀ।"
19 O rei perguntou: — Não é verdade que a mão de Joabe está com você em tudo isto? Ela respondeu: — Juro pela sua vida, ó rei, meu senhor, que ninguém poderá se desviar, nem para a direita nem para a esquerda, de tudo o que o rei, meu senhor, tem dito. Sim, foi o seu servo Joabe quem me deu ordem e foi ele quem ditou a esta sua serva todas estas palavras.
20 ਅਤੇ ਤੇਰੇ ਸੇਵਕ ਯੋਆਬ ਨੇ ਇਹ ਸਾਰੀ ਗੱਲ ਇਸ ਲਈ ਕੀਤੀ ਹੈ ਤਾਂ ਜੋ ਉਹ ਇਸ ਕੰਮ ਦਾ ਰੰਗ ਬਦਲ ਦੇਵੇ ਅਤੇ ਜੋ ਕੁਝ ਧਰਤੀ ਤੇ ਹੁੰਦਾ ਹੈ ਉਸ ਦੇ ਜਾਨਣ ਨੂੰ ਮੇਰਾ ਮਹਾਰਾਜ ਪਰਮੇਸ਼ੁਰ ਦੇ ਦੂਤ ਦੀ ਬੁੱਧ ਅਨੁਸਾਰ ਬੁੱਧਵਾਨ ਹੈ।”"
20 Foi para mudar o aspecto deste caso que o seu servo Joabe fez isto. Porém o meu senhor é tão sábio como um anjo de Deus, para entender tudo o que se passa na terra.
21 ਅਬਸ਼ਾਲੋਮ ਦਾ ਯਰੂਸ਼ਲਮ ਨੂੰ ਪਰਤਨਾ ਪਾਤਸ਼ਾਹ ਨੇ ਯੋਆਬ ਨੂੰ ਆਖਿਆ, “ਵੇਖ! ਜੋ ਮੈਂ ਵਾਅਦਾ ਕੀਤਾ ਹੈ, ਉਹ ਪੂਰਾ ਕਰਾਂਗਾ। ਹੁਣ ਤੂੰ ਮਿਹਰਬਾਨੀ ਕਰਕੇ ਜੁਆਨ ਅਬਸ਼ਲੋਮ ਨੂੰ ਵਾਪਸ ਸੱਦ ਲਿਆ।”"
21 Então o rei disse a Joabe: — Atendi ao seu pedido. Vá e traga o jovem Absalão.
22 ਤਦ ਯੋਆਬ ਨੇ ਨਿਮਰਤਾ ਸਹਿਤ ਮੂੰਹ ਪਰਨੇ ਧਰਤੀ ਵੱਲ ਝੁਕ ਕੇ ਮੱਥਾ ਟੇਕ ਕੇ ਪਾਤਸ਼ਾਹ ਨੂੰ ਧੰਨ ਕਿਹਾ। ਤਾਂ ਯੋਆਬ ਬੋਲਿਆ, “ਅੱਜ ਮੈਂ ਜਾਣਦਾ ਹਾਂ ਕਿ ਮੇਰੇ ਪਾਤਸ਼ਾਹ ਦੀ ਮੇਰੇ ਤੇ ਕਿਰਪਾ ਹੈ ਕਿਉਂ ਕਿ ਮੈਂ ਜੋ ਅਰਜ ਕੀਤੀ ਹੈ ਤੁਸੀਂ ਮੇਰੀ ਬੇਨਤੀ ਪਰਵਾਨ ਕੀਤੀ ਹੈ।”"
22 Joabe se inclinou, prostrou-se em terra, abençoou o rei e disse: — Hoje reconheço que obtive favor aos seus olhos, ó rei, meu senhor, porque o rei fez segundo a palavra do seu servo.
23 ਤਦ ਯੋਆਬ ਉੱਠਿਆ ਅਤੇ ਗਸ਼ੂਰ ਵੱਲ ਗਿਆ ਅਤੇ ਉੱਥੋਂ ਅਬਸ਼ਾਲੋਮ ਨੂੰ ਯਰੂਸ਼ਲਮ ਵਿੱਚ ਲਿਆਣ ਲਈ ਗਿਆ।"
23 Então Joabe se levantou, foi a Gesur e trouxe Absalão a Jerusalém.
24 ਪਰ ਦਾਊਦ ਪਾਤਸ਼ਾਹ ਨੇ ਕਿਹਾ, “ਅਬਸ਼ਲੋਮ ਆਪਣੇ ਘਰ ਵਾਪਸ ਜਾ ਸੱਕਦਾ ਹੈ, ਪਰ ਉਹ ਇੱਥੇ ਮੇਰੇ ਕੋਲ ਨਹੀਂ ਆ ਸੱਕਦਾ!”"
24 Mas o rei disse: — Que ele volte para a sua casa e não veja a minha face. Assim Absalão voltou para a sua casa e não viu a face do rei.
25 ਸਾਰੇ ਇਸਰਾਏਲ ਵਿੱਚ ਕੋਈ ਮਨੁੱਖ ਵੀ ਅਬਸ਼ਾਲੋਮ ਦੇ ਸਮਾਨ ਸੁਹੱਪਣ ਵਿੱਚ ਉਸਤਤ ਯੋਗ ਨਹੀਂ ਸੀ ਕਿਉਂ ਕਿ ਸਿਰ ਤੋਂ ਲੈ ਕੇ ਪੈਰਾਂ ਤੀਕ ਉਸ ਦੇ ਵਿੱਚ ਕੋਈ ਵੀ ਕਾਣ ਨਹੀਂ ਸੀ।"
25 Em todo o Israel não havia homem tão celebrado por sua beleza como Absalão. Desde a planta do pé até o alto da cabeça, não havia nele defeito algum.
26 ਸਾਲ ਦੇ ਅਖੀਰ ਵਿੱਚ, ਅਬਸ਼ਾਲੋਮ ਆਪਣੇ ਸਿਰ ਦੇ ਵਾਲ ਮੁੰਨਦਾ ਸੀ ਅਤੇ ਉਨ੍ਹਾਂ ਨੂੰ ਤੋਲਦਾ ਸੀ ਤਾਂ ਉਨ੍ਹਾਂ ਮੁੰਨੇ ਵਾਲਾਂ ਦਾ ਭਾਰ ਕੋਈ ਪੰਜ ਪੌਂਡ ਦੇ ਕਰੀਬ ਹੁੰਦਾ ਸੀ।"
26 Quando cortava o cabelo — e isto se fazia no fim de cada ano, porque o cabelo lhe ficava pesado demais —, seu peso era de mais de dois quilos, segundo o peso real.
27 ਅਬਸ਼ਾਲੋਮ ਦੇ ਘਰ ਤਿੰਨ ਪੁੱਤਰ ਅਤੇ ਇੱਕ ਧੀ ਪੈਦਾ ਹੋਈ। ਇਸ ਕੁੜੀ ਦਾ ਨਾਂ ਉਸ ਤਾਮਾਰ ਰੱਖਿਆ ਜੋ ਕਿ ਬੜੀ ਸੋਹਣੀ ਔਰਤ ਸੀ।"
27 Também nasceram a Absalão três filhos e uma filha. A filha se chamava Tamar e era uma mulher muito bonita.
28 ਅਬਸ਼ਾਲੋਮ ਨੇ ਯੋਆਬ ਨੂੰ ਉਸ ਨੂੰਵੇਖਣ ਤੇ ਮਿਲਣ ਲਈ ਜ਼ੋਰ ਪਾਇਆ ਅਬਸ਼ਾਲੋਮ ਯਰੂਸ਼ਲਮ ਵਿੱਚ ਪੂਰੇ ਦੋ ਵਰ੍ਹੇ ਰਿਹਾ ਪਰ ਉਨ੍ਹਾਂ ਦੋ ਵਰ੍ਹਿਆਂ ਵਿੱਚ ਉਸ ਨੂੰ ਪਾਤਸ਼ਾਹ ਦਾਊਦ ਨੂੰ ਮਿਲਣ ਦੀ ਆਗਿਆ ਨਹੀਂ ਸੀ।"
28 Absalão ficou dois anos em Jerusalém sem ver a face do rei.
29 ਅਬਸ਼ਾਲੋਮ ਨੇ ਯੋਆਬ ਵੱਲ ਸੰਦੇਸ਼ਵਾਹਕ ਭੇਜੇ। ਇਨ੍ਹਾਂ ਸੰਦੇਸ਼ਵਾਹਕਾਂ ਨੇ ਯੋਆਬ ਨੂੰ ਆਖਿਆ, ਕਿ ਅਬਸ਼ਾਲੋਮ ਨੂੰ ਪਾਤਸ਼ਾਹ ਨਾਲ ਮਿਲਾ ਦੇ। ਪਰ ਯੋਆਬ ਅਬਸ਼ਾਲੋਮ ਕੋਲ ਨਾ ਆਇਆ। ਅਬਸ਼ਾਲੋਮ ਨੇ ਦੂਜੀ ਵਾਰ ਫ਼ੇਰ ਉਸ ਨੂੰ ਸੰਦੇਸ਼ ਭੇਜਿਆ। ਪਰ ਯੋਆਬ ਨੇ ਫ਼ੇਰ ਵੀ ਆਉਣ ਤੇ ਮਿਲਣ ਤੋਂ ਇਨਕਾਰ ਕੀਤਾ।"
29 Então mandou chamar Joabe, para o enviar ao rei, mas Joabe não quis vir. Mandou chamá-lo segunda vez, mas Joabe ainda não quis vir.
30 ਤਦ ਅਬਸ਼ਾਲੋਮ ਨੇ ਆਪਣੇ ਸੇਵਕਾਂ ਨੂੰ ਕਿਹਾ, “ਵੇਖੋ! ਯੋਆਬ ਦੀ ਪੈਲੀ ਮੇਰੀ ਪੈਲੀ ਦੇ ਨਾਲ ਲੱਗਦੀ ਹੈ। ਉਸ ਦੀ ਪੈਲੀ ਵਿੱਚ ਬਾਜ਼ਰਾ ਉਗਿਆ ਹੋਇਆ ਹੈ, ਤੁਸੀਂ ਜਾਵੋ ਅਤੇ ਉਸਦੀ ਪੈਲੀ ’ਚ ਅੱਗ ਲਾ ਦੇਵੋ।” ਤਾਂ ਅਬਸ਼ਾਲੋਮ ਦੇ ਸੇਵਕਾਂ ਨੇ ਯੋਆਬ ਦੀ ਪੈਲੀ ਨੂੰ ਅੱਗ ਲਾ ਦਿੱਤੀ।"
30 Então Absalão disse aos seus servos: — Vejam, Joabe tem um pedaço de campo pegado ao meu, e tem cevada nele. Vão lá e ponham fogo. E os servos de Absalão meteram fogo nesse pedaço de campo.
31 ਯੋਆਬ ਉੱਠਿਆ ਤਾਂ ਅਬਸ਼ਾਲੋਮ ਦੇ ਘਰ ਵੱਲ ਆਇਆ ਅਤੇ ਆਕੇ ਉਸ ਨੇ ਅਬਸ਼ਾਲੋਮ ਨੂੰ ਕਿਹਾ, “ਤੇਰੇ ਸੇਵਕਾਂ ਨੇ ਮੇਰੀ ਪੈਲੀ ਨੂੰ ਅੱਗ ਕਿਉਂ ਲਗਾਈ?”"
31 Então Joabe se levantou, foi à casa de Absalão e lhe disse: — Por que os seus servos meteram fogo no pedaço de campo que é meu?
32 ਅਬਸ਼ਾਲੋਮ ਨੇ ਯੋਆਬ ਨੂੰ ਕਿਹਾ, “ਮੈਂ ਤੇਰੇ ਵੱਲ ਸੁਨੇਹਾ ਭੇਜਿਆ। ਮੈਂ ਤੈਨੂੰ ਇੱਥੇ ਆਉਣ ਲਈ ਆਖਿਆ ਕਿਉਂ ਕਿ ਮੈਂ ਤੈਨੂੰ ਪਾਤਸ਼ਾਹ ਕੋਲ ਭੇਜਣਾ ਚਾਹੁੰਦਾ ਸੀ ਕਿਉਂ ਕਿ ਮੈਂ ਤੈਨੂੰ ਪਾਤਸ਼ਾਹ ਕੋਲ ਭੇਜਕੇ ਇਹ ਪੁੱਛਣਾ ਚਾਹੁੰਦਾ ਸੀ ਕਿ ਉਸ ਨੇ ਮੈਨੂੰ ਗਸ਼ੂਰ ਤੋਂ ਘਰ ਵਾਪਸ ਕਿਉਂ ਸੱਦਿਆ ਸੀ। ਜੇਕਰ ਮੈਂ ਉਸ ਨੂੰ ਵੇਖ ਹੀ ਨਹੀਂ ਸੱਕਦਾ ਤਾਂ ਇਸ ਤੋਂ ਤਾਂ ਚੰਗਾ ਹੀ ਸੀ ਕਿ ਮੈਂ ਗਸ਼ੂਰ ਵਿੱਚ ਹੀ ਰਹਿੰਦਾ। ਇਸ ਲਈ ਹੁਣ ਤੂੰ ਮੈਨੂੰ ਪਾਤਸ਼ਾਹ ਨੂੰ ਵੇਖਣ ਦੀ ਆਗਿਆ ਲੈ ਕੇ ਦੇ। ਜੇਕਰ ਮੈਂ ਕੋਈ ਪਾਪ ਕੀਤਾ ਹੋਵੇ ਤਾਂ ਉਹ ਭਾਵੇਂ ਮੈਨੂੰ ਵੱਢ ਸੁੱਟੇ।”"
32 Absalão respondeu: — Mandei chamá-lo, dizendo: “Venha cá”, para que o envie ao rei, para dizer-lhe o seguinte: “Para que vim de Gesur? Melhor seria ter ficado lá.” Agora quero ver o rei. Se há em mim alguma culpa, que ele me mate.
33 ਅਬਸ਼ਾਲੋਮ ਦਾਊਦ ਪਾਤਸ਼ਾਹ ਨੂੰ ਮਿਲਿਆ ਤਦ ਯੋਆਬ ਨੇ ਪਾਤਸ਼ਾਹ ਕੋਲ ਜਾਕੇ ਉਸ ਨੂੰ ਅਬਸ਼ਾਲੋਮ ਦੀ ਕਹੀ ਗੱਲ ਆਖੀ ਤਾਂ ਪਾਤਸ਼ਾਹ ਨੇ ਅਬਸ਼ਾਲੋਮ ਨੂੰ ਬੁਲਾਇਆ। ਅਬਸ਼ਾਲੋਮ ਪਾਤਸ਼ਾਹ ਕੋਲ ਆਇਆ। ਅਬਸ਼ਾਲੋਮ ਨੇ ਝੁਕ ਕੇ ਪਾਤਸ਼ਾਹ ਨੂੰ ਮੱਥਾ ਟੇਕਿਆ ਤੇ ਪਾਤਸ਼ਾਹ ਨੇ ਅਬਸ਼ਾਲੋਮ ਨੂੰ ਚੁੰਮਿਆ।"
33 Então Joabe foi ao rei e lhe entregou a mensagem de Absalão. O rei chamou Absalão, e este se apresentou diante dele e inclinou-se sobre o rosto em terra. E o rei o beijou.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 2 Samuel 14, comparar traduções ou montar um estudo — tudo direto pelo WhatsApp.