2 Samuel 16
Punjabi Bible (GL_PUNJABI) vs NVI
NVI Nova Versão Internacional
1 ਸੀਬਾ ਦਾ ਦਾਊਦ ਨੂੰ ਮਿਲਣਾ ਦਾਊਦ ਪਹਾੜ ਦੀ ਚੋਟੀ ਜੈਤੂਨ ਦੇ ਪਹਾੜ ਤੋਂ ਅਗਾਂਹ ਵੱਧਿਆ ਤਾਂ ਮਫ਼ੀਬੋਸ਼ਥ ਦਾ ਨੌਕਰ ਸੀਬਾ ਦਾਊਦ ਨੂੰ ਮਿਲਿਆ। ਉਸ ਕੋਲ ਦੋ ਖੋਤੇ ਕੱਸੇ ਹੋਏ ਸਨ। ਉਨ੍ਹਾਂ ਉੱਪਰ 200 ਰੋਟੀਆਂ, 100 ਗੁੱਛਾ ਦਾਖਾਂ ਦਾ, 100 ਗਰਮੀਆਂ ਦੇ ਮੌਸਮੀ ਫ਼ਲ ਅਤੇ ਇੱਕ ਮਸ਼ਕ ਮੈਅ ਦੀ ਸੀ।"
1 Mal Davi tinha passado pelo alto do monte, lá estava à sua espera Ziba, criado de Mefibosete. Ele trazia dois jumentos carregando duzentos pães, cem bolos de uvas passas, cem frutas da estação e uma vasilha de couro cheia de vinho.
2 ਦਾਊਦ ਪਾਤਸ਼ਾਹ ਨੇ ਸੀਬਾ ਨੂੰ ਆਖਿਆ, “ਇਹ ਸਭ ਵਸਤਾਂ ਕਿਸ ਲਈ ਹਨ?” ਸੀਬਾ ਨੇ ਕਿਹਾ, “ਇਹ ਖੋਤੇ ਪਾਤਸ਼ਾਹ ਦੇ ਪਰਿਵਾਰ ਦੇ ਚੜ੍ਹਨ ਲਈ ਹਨ ਅਤੇ ਇਹ ਰੋਟੀਆਂ ਅਤੇ ਫ਼ਲ ਉਸ ਦੇ ਅਫ਼ਸਰਾਂ ਦੇ ਖਾਣ ਲਈ ਅਤੇ ਉਜਾੜ ਵਿੱਚ ਜਾਂਦਿਆਂ ਕੋਈ ਵੀ ਮਨੁੱਖ ਰਾਹ ਵਿੱਚ ਕਮਜ਼ੋਰੀ ਮਹਿਸੂਸ ਕਰੇ ਉਸ ਲਈ ਇਹ ਮੈਅ ਦੀ ਮਸ਼ਕ ਹੈ।”"
2 O rei perguntou a Ziba: "Por que você trouxe essas coisas? " Ziba respondeu: "Os jumentos servirão de montaria para a família do rei, os pães e as frutas são para os homens comerem, e o vinho servirá para reanimar os que ficarem exaustos no deserto".
3 ਪਾਤਸ਼ਾਹ ਨੇ ਪੁੱਛਿਆ, “ਮਫ਼ੀਬੋਸ਼ਥ ਕਿੱਥੇ ਹੈ?” ਸੀਬਾ ਨੇ ਪਾਤਸ਼ਾਹ ਨੂੰ ਕਿਹਾ, “ਮਫ਼ੀਬੋਸ਼ਥ ਤਾਂ ਯਰੂਸ਼ਲਮ ਵਿੱਚ ਠਹਿਰਿਆ ਹੋਇਆ ਹੈ। ਕਿਉਂ ਜੋ ਉਸ ਨੇ ਆਖਿਆ ਹੈ ਕਿ ਇਸਰਾਏਲੀ ਅੱਜ ਹੀ ਮੇਰੇ ਪਿਤਾ ਦਾ ਰਾਜ ਮੈਨੂੰ ਮੋੜ ਦੇਣਗੇ।”"
3 O rei então perguntou: "Onde está Mefibosete, neto de seu senhor? " Respondeu-lhe Ziba: "Ele ficou em Jerusalém, pois acredita que os israelitas lhe restituirão o reino de seu avô ".
4 ਤਦ ਪਾਤਸ਼ਾਹ ਨੇ ਸੀਬਾ ਨੂੰ ਆਖਿਆ, “ਇਸੇ ਲਈ ਮੈਂ ਤੈਨੂੰ ਉਹ ਸਭ ਕੁਝ ਵਾਪਸ ਕਰਦਾ ਹਾਂ ਜੋ ਮਫ਼ੀਬੋਸ਼ਥ ਨਾਲ ਸਬੰਧਿਤ ਹੈ।” ਸੀਬਾ ਨੇ ਕਿਹਾ, “ਮੈਂ ਤੇਰੇ ਅੱਗੇ ਸਿਰ ਨਿਵਾਉਂਦਾ ਹਾਂ ਅਤੇ ਆਸ ਰੱਖਦਾ ਹਾਂ ਕਿ ਮੈਂ ਆਪਣੇ ਪਾਤਸ਼ਾਹ ਦੀ ਨਿਗਾਹ ਹੇਠਾਂ ਕਿਰਪਾ ਯੋਗ ਹੋਵਾਂ।”"
4 Então o rei disse a Ziba: "Tudo o que pertencia a Mefibosete agora é seu". "Humildemente me prostro", disse Ziba. "Que o rei, meu senhor, agrade-se de mim".
5 ਸ਼ਿਮਈ ਦਾਊਦ ਨੂੰ ਸਰਾਪਦਾ ਦਾਊਦ ਪਾਤਸ਼ਾਹ ਤਦ ਬਹੁਰੀਮ ਵਿੱਚ ਆਇਆ। ਉੱਥੇ ਸ਼ਾਊਲ ਦੇ ਘਰਾਣੇ ਦੀ ਕੁੱਲ ਵਿੱਚੋਂ ਗੇਰਾ ਨਾਂ ਦੇ ਮਨੁੱਖ ਦਾ ਪੁੱਤਰ ਸ਼ਿਮਈ ਨਿਕਲਿਆ। ਉਹ ਦਾਊਦ ਨੂੰ ਮੰਦੇ ਬੋਲ ਬੋਲਦਾ ਬਾਹਰ ਨਿਕਲਿਆ ਅਤੇ ਉਹ ਇੰਝ ਬਾਰ-ਬਾਰ ਆਖਦਾ ਗਿਆ।"
5 Chegando o rei Davi a Baurim, um homem do clã da família de Saul chamado Simei, filho de Gera, saiu da cidade proferindo maldições contra ele.
6 ਸ਼ਿਮਈ ਨੇ ਦਾਊਦ ਅਤੇ ਉਸ ਦੇ ਟਹਿਲੂਆਂ ਉੱਪਰ ਪਥਰਾਵ ਕਰਨਾ ਸ਼ੁਰੂ ਕਰ ਦਿੱਤਾ। ਪਰ ਉਸ ਵਕਤ ਸੂਰਮੇ ਅਤੇ ਲੋਕ ਦਾਊਦ ਦੇ ਆਲੇ-ਦੁਆਲੇ ਇਕੱਠੇ ਹੋ ਗਏ।"
6 Ele atirava pedras em Davi e em todos os conselheiros do rei, embora todo o exército e a guarda de elite estivessem à direita e à esquerda de Davi.
7 ਸ਼ਿਮਈ ਦਾਊਦ ਨੂੰ ਸਰਾਪ ਦਿੰਦਾ ਹੋਇਆ ਆਖਣ ਲੱਗਾ, “ਨਿਕਲ ਆ, ਨਿਕਲ ਆ, ਤੂੰ ਖੂਨੀ ਮਨੁੱਖ! ਹੇ ਸ਼ਤਾਨ ਦੀ ਔਲਾਦ।"
7 Enquanto amaldiçoava, Simei dizia: "Saia daqui, saia daqui! Assassino! Bandido!
8 ਯਹੋਵਾਹ ਤੈਨੂੰ ਸਜ਼ਾ ਦੇ ਰਿਹਾ ਹੈ। ਕਿਉਂ ਕਿ ਤੂੰ ਸ਼ਾਊਲ ਦੇ ਘਰਾਣੇ ਦਾ ਖੂਨ ਕੀਤਾ, ਤੂੰ ਸ਼ਾਊਲ ਦੀ ਥਾਂ ਚੁਰਾਕੇ ਖੁਦ ਪਾਤਸ਼ਾਹ ਬਣ ਬੈਠਾ, ਪਰ ਉਹੀ ਸਭ ਬੁਰਿਆਈਆਂ ਹੁਣ ਤੇਰੇ ਨਾਲ ਵਾਪਰ ਰਹੀਆਂ ਹਨ। ਹੁਣ ਯਹੋਵਾਹ ਨੇ ਤੇਰਾ ਰਾਜ ਤੇਰੇ ਪੁੱਤਰ ਅਬਸ਼ਾਲੋਮ ਦੇ ਹੱਥ ਦੇ ਦਿੱਤਾ ਕਿਉਂ ਕਿ ਤੂੰ ਖੂਨੀ ਮਨੁੱਖ ਹੈਂ।”"
8 O Senhor retribuiu a você todo o sangue derramado na família de Saul, em cujo lugar você reinou. O Senhor entregou o reino nas mãos de seu filho Absalão. Você está arruinado porque é um assassino! "
9 ਤਦ ਸਰੂਯਾਹ ਦੇ ਪੁੱਤਰ ਅਬੀਸ਼ਈ ਨੇ ਪਾਤਸ਼ਾਹ ਨੂੰ ਆਖਿਆ, “ਇਹ ਮੋਇਆ ਹੋਇਆ ਕੁਤਾ ਭਲਾ ਕਾਹਨੂੰ ਮੇਰੇ ਮਹਾਰਾਜ ਪਾਤਸ਼ਾਹ ਨੂੰ ਸਰਾਪ ਦੇਵੇ? ਜੇਕਰ ਮੈਨੂੰ ਆਗਿਆ ਦੇਵੋਂ ਤਾਂ ਜਾਕੇ ਉਸਦਾ ਸਿਰ ਉਡਾ ਦੇਵਾਂ।”"
9 Então Abisai, filho de Zeruia, disse ao rei: "Por que esse cão morto amaldiçoa o rei meu senhor? Permite que eu lhe corte a cabeça".
10 ਪਰ ਪਾਤਸ਼ਾਹ ਨੇ ਜਵਾਬ ਦਿੱਤਾ, “ਸਰੂਯਾਹ ਦੇ ਪੁੱਤਰੋ ਮੈਂ ਕੀ ਕਰ ਸੱਕਦਾ ਹਾਂ? ਅਵੱਸ਼ ਹੀ, ਸ਼ਿਮਈ ਮੈਨੂੰ ਸਰਾਪ ਰਿਹਾ ਹੈ। ਪਰ ਯਹੋਵਾਹ ਨੇ ਉਸ ਨੂੰ ਮੈਨੂੰ ਸਰਾਪਣ ਲਈ ਕਿਹਾ ਹੈ।”"
10 Mas o rei disse: "Que é que vocês têm com isso, filhos de Zeruia? Ele me amaldiçoa porque o Senhor lhe disse que amaldiçoasse Davi. Portanto, quem poderá questioná-lo? "
11 ਦਾਊਦ ਨੇ ਵੀ ਅਬੀਸ਼ਈ ਅਤੇ ਆਪਣੇ ਸਾਰੇ ਸੇਵਕਾਂ ਨੂੰ ਆਖਿਆ, “ਵੇਖੋ! ਮੇਰਾ ਆਪਣਾ ਪੁੱਤਰ (ਅਬਸ਼ਾਲੋਮ) ਮੈਨੂੰ ਮਾਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਤਾਂ ਫ਼ਿਰ ਬਿਨਯਾਮੀਨ ਦੇ ਪਰਿਵਾਰ-ਸਮੂਹ ਚੋ ਇਸ ਮਨੁੱਖ (ਸ਼ਿਮਈ) ਨੂੰ ਤਾਂ ਮੈਨੂੰ ਸਰਾਪ ਦੇਣ ਦਾ ਵੱਧੇਰੇ ਅਧਿਕਾਰ ਹੈ। ਉਸ ਨੂੰ ਜਾਣ ਦਿਓ ਅਤੇ ਸਰਾਪ ਦੇਣ ਦੇਵੋ ਕਿਉਂ ਕਿ ਯਹੋਵਾਹ ਨੇ ਉਸ ਨੂੰ ਅਜਿਹਾ ਹੁਕਮ ਦਿੱਤਾ ਹੈ।”"
11 Disse então Davi a Abisai e a todos os seus conselheiros: "Até meu filho, sangue do meu sangue, procura matar-me. Quanto mais este benjamita! Deixem-no em paz! Que amaldiçoe, pois foi o que o Senhor lhe mandou fazer.
12 ਹੋ ਸੱਕਦਾ ਜੋ ਮੰਦੀਆਂ ਗੱਲਾਂ ਮੇਰੇ ਨਾਲ ਵਾਪਰ ਰਹੀਆਂ ਯਹੋਵਾਹ ਉਨ੍ਹਾਂ ਨੂੰ ਵੇਖੇ। ਫ਼ੇਰ ਹੋ ਸੱਕਦਾ ਕਿ ਯਹੋਵਾਹ ਮੈਨੂੰ ਸ਼ਿਮਈ ਦੁਆਰਾ ਅੱਜ ਆਖੀ ਹਰ ਮੰਦੀ ਗੱਲ ਲਈ ਕੁਝ ਚੰਗਾ ਦੇਵੇ।"
12 Talvez o Senhor considere a minha aflição e me retribua com o bem a maldição que hoje recebo".
13 ਤਾਂ ਦਾਊਦ ਅਤੇ ਉਸ ਦੇ ਆਦਮੀ ਆਪਣੇ ਰਾਹ ਤੁਰੇ ਜਾਂਦੇ ਸਨ ਪਰ ਸ਼ਿਮਈ ਦਾਊਦ ਦਾ ਪਿੱਛਾ ਕਰਦਾ ਰਿਹਾ। ਸ਼ਿਮਈ ਪਹਾੜੀ ਦੀ ਦੂਜੀ ਤਰਫ਼ ਸੜਕ ਦੇਰ ਦੂਜੇ ਕਿਨਾਰੇ ਤੁਰਦਾ ਰਿਹਾ ਅਤੇ ਰਾਹ ਵਿੱਚ ਦਾਊਦ ਨੂੰ ਮੰਦੇ ਬੋਲ ਬੋਲਦਾ ਰਿਹਾ ਅਤੇ ਉਸ ਉੱਪਰ ਧੂੜ-ਮਿੱਟੀ ਪਾਉਂਦਾ ਅਤੇ ਵੱਟੇ ਮਾਰਦਾ ਰਿਹਾ।"
13 Assim, Davi e os seus soldados prosseguiram pela estrada, enquanto Simei ia pela encosta do monte, no lado oposto, amaldiçoando, jogando pedras e terra.
14 ਦਾਊਦ ਪਾਤਸ਼ਾਹ ਅਤੇ ਉਸ ਦੇ ਸਾਰੇ ਆਦਮੀ ਯਰਦਨ ਦਰਿਆ ਤੇ ਪੁੱਜੇ ਤੇ ਉਸ ਵਕਤ ਉਹ ਬੜੇ ਥੱਕੇ ਹੋਏ ਸਨ। ਇਸ ਲਈ ਉੱਥੇ ਰੁਕ ਕੇ ਉਨ੍ਹਾਂ ਨੇ ਬੋੜੀ ਦੇਰ ਅਰਾਮ ਕਰਕੇ ਥੋੜਾ ਸਾਹ ਲਿਆ।"
14 O rei e todo o povo que estava com ele chegaram exaustos a seu destino. E lá descansaram.
15 ਅਬਸ਼ਾਲੋਮ ਅਹੀਥੋਫ਼ਲ ਅਤੇ ਹੋਰ ਸਾਰੇ ਇਸਰਾਏਲ ਦੇ ਮਨੁੱਖ ਯਰੂਸ਼ਲਮ ਵਿੱਚ ਆਏ।"
15 Enquanto isso, Absalão e todos os homens de Israel entraram em Jerusalém, e Aitofel estava com eles.
16 ਦਾਊਦ ਦਾ ਮਿੱਤਰ ਹੂਸ਼ਈ ਅਰਕੀ ਅਬਸ਼ਾਲੋਮ ਕੋਲ ਆਇਆ ਅਤੇ ਆਖਣ ਲੱਗਾ, “ਪਾਤਸ਼ਾਹ ਜਿਉਂਦਾ ਰਹੇ! ਪਾਤਸ਼ਾਹ ਜਿਉਂਦਾ ਰਹੇ!”"
16 Então Husai, o arquita, amigo de Davi, aproximou-se de Absalão e exclamou: "Viva o rei! Viva o rei! "
17 ਅਬਸ਼ਾਲੋਮ ਨੇ ਆਖਿਆ, “ਭਲਾ ਤੂੰ ਆਪਣੇ ਮਿੱਤਰ ਦਾਊਦ ਉੱਤੇ ਕਿਰਪਾਲੂ ਕਿਉਂ ਨਹੀਂ? ਭਲਾ ਤੂੰ ਆਪਣੇ ਸਾਰੇ ਮਿੱਤਰਾਂ ਨਾਲ ਯਰੂਸ਼ਲਮ ਛੱਡ ਕੇ ਕਿਉਂ ਨਹੀਂ ਗਿਆ?”"
17 Mas Absalão disse a Husai: "É essa a lealdade que você tem para com o seu amigo? Por que você não foi com ele? "
18 ਹੂਸ਼ਈ ਨੇ ਕਿਹਾ, “ਮੈਂ ਉਸ ਮਨੁੱਖ ਵੱਲ ਹਾਂ ਜਿਸ ਨੂੰ ਯਹੋਵਾਹ ਚੁਣਦਾ ਹੈ। ਇਨ੍ਹਾਂ ਲੋਕਾਂ ਅਤੇ ਇਸਰਾਏਲ ਦੇ ਲੋਕਾਂ ਨੇ ਤੈਨੂੰ ਚੁਣਿਆ, ਇਸ ਲਈ ਮੈਂ ਤੇਰੇ ਨਾਲ ਹੀ ਰਹਾਂਗਾ।"
18 Respondeu Husai: "Não! Sou do escolhido do Senhor, deste povo e de todos os israelitas; e com ele permanecerei.
19 ਇਸ ਤੋਂ ਪਹਿਲਾਂ ਮੈਂ ਤੇਰੇ ਪਿਤਾ ਦੀ ਸੇਵਾ ਕੀਤੀ ਇਸ ਲਈ ਮੈਂ ਹੁਣ ਦਾਊਦ ਦੇ ਪੁੱਤਰ ਦੀ ਟਹਿਲ ਕਰਾਂਗਾ, ਤੇਰੀ ਸੇਵਾ ਕਰਾਂਗਾ।”"
19 Além disso, a quem devo servir? Não deveria eu servir o filho? Assim como servi a teu pai, também te servirei".
20 ਅਬਸ਼ਾਲੋਮ ਨੇ ਅਹੀਥੋਫ਼ਲ ਤੋਂ ਸਲਾਹ ਮੰਗੀ ਅਬਸ਼ਾਲੋਮ ਨੇ ਅਹੀਥੋਫ਼ਲ ਨੂੰ ਕਿਹਾ, “ਕਿਰਪਾ ਕਰਕੇ ਸਾਨੂੰ ਦੱਸੋ ਕਿ ਹੁਣ ਸਾਨੂੰ ਕੀ ਕਰਨਾ ਚਾਹੀਦਾ ਹੈ?”"
20 Então Absalão disse a Aitofel: "Dê-nos o seu conselho. Que devemos fazer? "
21 ਅਹੀਥੋਫ਼ਲ ਨੇ ਅਬਸ਼ਾਲੋਮ ਨੂੰ ਅਖਿਆ, “ਤੇਰੇ ਪਿਤਾ ਆਪਣੀਆਂ ਕੁਝ ਪਤਨੀਆਂ ਨੂੰ ਇੱਥੇ ਪਿੱਛੇ ਘਰ ਦੀ ਦੇਖ ਭਾਲ ਲਈ ਛੱਡ ਗਏ ਹਨ ਸੋ ਤੂੰ ਜਾ ਅਤੇ ਉਨ੍ਹਾਂ ਨਾਲ ਜਾਕੇ ਜਿਨਸੀ ਸੰਬੰਧ ਕਰ। ਤਦ ਸਾਰੇ ਇਸਰਾਏਲੀ ਜਦੋਂ ਇਹ ਸੁਨਣਗੇ ਕਿ ਤਹਾਡੇ ਪਿਤਾ ਦੀ ਤੁਹਾਡੇ ਨਾਲ ਬੜੀ ਨਫ਼ਰਤ ਹੈ ਤਾਂ ਜੋ ਤੁਹਾਡੇ ਨਾਲ ਹਨ ਉਨ੍ਹਾਂ ਸਭਨਾਂ ਦੇ ਹੱਥ ਤਕੜੇ ਹੋਣਗੇ।”"
21 Aitofel respondeu: "Tenha relações com as concubinas de teu pai, que ele deixou para tomar conta do palácio. Então todo o Israel ficará sabendo que te tornaste repugnante para teu pai, e todos os que estão contigo se encherão de coragem".
22 ਤਦ ਉਨ੍ਹਾਂ ਨੇ ਘਰ ਦੀ ਛੱਤ ਉੱਪਰ ਅਬਸ਼ਾਲੋਮ ਲਈ ਤੰਬੂ ਲਗਾਇਆ ਅਤੇ ਅਬਸ਼ਾਲੋਮ ਨੇ ਸਾਰੇ ਇਸਰਾਏਲ ਦੇ ਵੇਖਦਿਆਂ ਆਪਣੇ ਪਿਤਾ ਦੀਆਂ ਪਤਨੀਆਂ ਦੇ ਨਾਲ ਸੰਭੋਗ ਕੀਤਾ।"
22 E assim armaram uma tenda no terraço do palácio para Absalão, e ele teve relações com as concubinas de seu pai à vista de todo o Israel.
23 ਉਸ ਵਕਤ ਅਹੀਥੋਫ਼ਲ ਦੀ ਸਲਾਹ ਜੋ ਉਨ੍ਹਾਂ ਦਿਨਾਂ ਵਿੱਚ ਉਹ ਦਿੰਦਾ ਸੀ ਅਜਿਹੀ ਹੁੰਦੀ ਸੀ ਜੋ ਇਉਂ ਜਾਣੀ ਜਾਂਦੀ ਸੀ ਕਿ ਉਸ ਨੇ ਉਹ ਪਰਮੇਸ਼ੁਰ ਦੀ ਬਾਣੀ ਦੇ ਰਾਹੀਂ ਇਹ ਪਾਈ ਹੈ। ਇਸ ਲਈ ਦਾਊਦ ਅਤੇ ਅਬਸ਼ਾਲੋਮ ਦੋਨਾਂ ਲਈ ਉਸਦੀ ਬਾਣੀ ਬੜੀ ਮਹੱਤਵਯੋਗ ਸੀ।"
23 Naquela época, tanto Davi como Absalão consideravam os conselhos de Aitofel como se fossem a palavra do próprio Deus.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 2 Samuel 16, comparar traduções ou montar um estudo — tudo direto pelo WhatsApp.