2 Samuel 17

Punjabi Bible (GL_PUNJABI) vs VC

Sair da comparação
VC Versão Católica
1 ਅਹੀਥੋਫ਼ਲ ਦੀ ਦਾਊਦ ਵਾਸਤੇ ਸਲਾਹ ਅਹੀਥੋਫ਼ਲ ਨੇ ਅਬਸ਼ਾਲੋਮ ਨੂੰ ਇਹ ਵੀ ਕਿਹਾ, “ਮੈਨੂੰ ਪਰਵਾਨਗੀ ਦੇਵੋ ਜੋ ਮੈਂ ਹੁਣ 12,000 ਮਨੁੱਖ ਚੁਣ ਲਵਾਂ ਅਤੇ ਅੱਜ ਹੀ ਰਾਤ ਉੱਠ ਕੇ ਦਾਊਦ ਦਾ ਪਿੱਛਾ ਕਰਾਂ।"
1 Aquitofel disse a Absalão: Deixa-me escolher doze mil homens, e irei ainda esta noite perseguir Davi.
2 ਮੈਂ ਉਸ ਨੂੰ ਉਸ ਵਕਤ ਫ਼ੜਾਂਗਾ ਜਦੋਂ ਕਿ ਉਹ ਥੱਕਿਆ-ਹਾਰਿਆ ਪਿਆ ਹੋਵੇਗਾ। ਮੈਂ ਉਸ ਨੂੰ ਡਰਾਵਾਂਗਾ ਅਤੇ ਉਸ ਦੇ ਸਾਰੇ ਲੋਕ ਭੱਜ ਜਾਣਗੇ। ਪਰ ਮੈਂ ਸਿਰਫ਼ ਦਾਊਦ ਪਾਤਸ਼ਾਹ ਨੂੰ ਹੀ ਮਾਰਾਂਗਾ।"
2 Assaltá-lo-ei no momento em que estiver extenuado de fadiga: provocarei pânico, e todos os que estão com ele fugirão. O rei ficará sozinho, e então o ferirei;
3 ਫ਼ਿਰ ਮੈਂ ਸਾਰੇ ਲੋਕਾਂ ਨੂੰ ਤੇਰੇ ਕੋਲ ਵਾਪਸ ਲੈ ਆਵਾਂਗਾ। ਜੇਕਰ ਦਾਊਦ ਮਰ ਗਿਆ ਤਾਂ ਫ਼ਿਰ ਸਾਰੇ ਲੋਕੀ ਸ਼ਾਂਤੀ ’ਚ ਵਾਪਸ ਮੁੜ ਆਉਣਗੇ।”"
3 e te reconduzirei todo o povo, assim como a esposa volta para o seu esposo. É só a um homem que procuras, e todo o povo estará em paz.
4 ਸੋ ਇਹ ਗੱਲ ਅਬਸ਼ਾਲੋਮ ਅਤੇ ਸਾਰੇ ਇਸਰਾਏਲੀ ਆਗੂਆਂ ਨੂੰ ਚੰਗੀ ਲਗੀ।"
4 Esse conselho agradou a Absalão e a todos os anciãos de Israel.
5 ਪਰ ਅਬਸ਼ਾਲੋਮ ਨੇ ਆਖਿਆ, “ਹੁਣ ਹੂਸ਼ਈ ਅਰਕੀ ਨੂੰ ਵੀ ਸੱਦ ਲਵੋ! ਮੈਂ ਉਸ ਦੇ ਮੂੰਹੋਂ ਵੀ ਕੁਝ ਸੁਣਨਾ ਚਾਹੁੰਦਾ ਹਾਂ।”"
5 No entanto, Absalão disse: Chamai Cusai, o araquita, e ouçamos também o que ele diz.
6 ਹੂਸ਼ਈ ਦਾ ਅਹੀਥੋਫ਼ਲ ਦੀ ਸਲਾਹ ਨੂੰ ਗਰਕ ਕਰਨਾ ਹੂਸ਼ਈ ਅਬਸ਼ਾਲੋਮ ਕੋਲ ਆਇਆ ਅਤੇ ਅਬਸ਼ਾਲੋਮ ਨੇ ਹੂਸ਼ਈ ਨੂੰ ਕਿਹਾ, “ਇਹ ਹੈ ਅਹੀਥੋਫ਼ਲ ਦੀ ਸਲਾਹ, ਕੀ ਸਾਨੂੰ ਉਸ ਤੇ ਅਮਲ ਕਰਨਾ ਚਾਹੀਦਾ ਹੈ? ਜੇਕਰ ਨਹੀਂ ਤਾਂ ਸਾਨੂੰ ਦੱਸੋ?”"
6 Chegando Cusai, Absalão disse-lhe: Eis o que propôs Aquitofel. Faremos o que ele disse? Se não, fala por tua vez!
7 ਹੂਸ਼ਈ ਨੇ ਅਬਸ਼ਾਲੋਮ ਨੂੰ ਕਿਹਾ, “ਅਹੀਥੋਫ਼ਲ ਨੇ ਜੋ ਇਹ ਸਲਾਹ ਇਸ ਵਕਤ ਦੱਸੀ ਹੈ ਉਹ ਚੰਗੀ ਨਹੀਂ।”"
7 Desta vez, respondeu Cusai, o conselho de Aquitofel não é bom.
8 ਨਾਲ ਹੀ ਹੂਸ਼ਈ ਨੇ ਇਹ ਵੀ ਕਿਹਾ, “ਤੁਸੀਂ ਆਪਣੇ ਪਿਤਾ ਅਤੇ ਉਸ ਦੇ ਆਦਮੀਆਂ ਨੂੰ ਵੀ ਜਾਣਦੇ ਹੀ ਹੋ ਕਿ ਉਹ ਕਿੰਨੇ ਸੂਰਮੇ ਹਨ। ਉਹ ਇੰਨੇ ਖਤਰਨਾਕ ਹਨ ਜਿੰਨੇ ਕਿ ਜੰਗਲੀ ਰਿੱਛ ਜਿਵੇਂ ਉਸ ਦੇ ਬੱਚੇ ਨੂੰ ਉਜਾੜ ਵਿੱਚ ਖੁਸ ਜਾਣ ਤਾਂ ਹੁੰਦਾ ਹੈ। ਤੁਹਾਡੇ ਪਿਤਾ ਇੱਕ ਯੋਧਾ ਵੀਰ ਹਨ ਅਤੇ ਉਹ ਸਾਰੀ ਰਾਤ ਲੋਕਾਂ ਨਾਲ ਨਹੀਂ ਠਹਿਰੇਗਾ।"
8 Tu sabes, ajuntou ele, que teu pai e seus homens são valentes, e estão furiosos como a ursa a quem roubaram a cria na estepe. Teu pai é um guerreiro: ele não passará a noite com o exército.
9 ਹੁਣ ਵੀ ਸ਼ਾਇਦ ਉਹ ਕਿਸੇ ਖੁੱਡ ਜਾਂ ਗੁਫ਼ਾ ਵਿੱਚ ਲੁਕਿਆ ਹੋਵੇ। ਜੇਕਰ ਤੁਹਾਡਾ ਪਿਤਾ ਪਹਿਲਾਂ ਤੁਹਾਡੇ ਤੋਂ ਤੁਹਾਡੇ ਤੇ ਹਮਲਾ ਬੋਲੇ ਤਾਂ ਲੋਕਾਂ ਵਿੱਚ ਖਬਰ ਫ਼ੈਲ ਜਾਵੇਗੀ ਅਤੇ ਉਹ ਸੋਚਣਗੇ, ‘ਅਬਸ਼ਾਲੋਮ ਦੇ ਆਦਮੀ ਹਾਰ ਰਹੇ ਹਨ!’"
9 Ele deve estar agora escondido em alguma gruta ou em qualquer outro lugar. E se vierem a cair desde o começo alguns do nosso exército, isso será publicado e dir-se-á: Houve uma derrota no partido de Absalão.
10 ਤਾਂ ਫ਼ਿਰ ਭਾਵੇਂ ਜਿਹੜੇ ਸ਼ੇਰ ਵਰਗੇ ਬਹਾਦੁਰ ਸੂਰਮੇ ਵੀ ਹਨ ਉਹ ਵੀ ਡਰ ਜਾਣਗੇ ਕਿਉਂ ਕਿ ਸਾਰੇ ਇਸਰਾਏਲੀ ਜਾਣਦੇ ਹਨ ਕਿ ਤੁਹਾਡੇ ਪਿਤਾ ਵੱਡੇ ਵੀਰ ਯੋਧਾ ਹਨ ਅਤੇ ਉਸ ਦੇ ਆਦਮੀ ਵੀ ਬੜੇ ਬਹਾਦੁਰ ਸੂਰਮੇ ਹਨ।"
10 Então mesmo o mais valente desanimaria, ainda que tivesse um coração de leão, pois todo o Israel sabe que o teu pai é um herói, e que está acompanhado de homens valentes.
11 “ਮੈਂ ਤਾਂ ਤੁਹਾਨੂੰ ਇਹੀ ਸੁਝਾਅ ਦਿੰਦਾ ਹਾਂ ਕਿ ਤੁਸੀਂ ਦਾਨ ਤੋਂ ਲੈ ਕੇ ਬਏਰਸ਼ਬਾ ਤੀਕ ਸਾਰੇ ਇਸਰਾਏਲੀਆਂ ਨੂੰ ਇਕੱਠਿਆਂ ਕਰੋ। ਤਦ ਉੱਥੇ ਇੰਨੇ ਲੋਕ ਹੋਣ ਜਿਵੇਂ ਸਮੁੰਦਰ ਕੰਢੇ ਰੇਤ। ਤਦ ਤੁਸੀਂ ਲੜਾਈ ਵਿੱਚ ਜ਼ਰੂਰ ਉੱਤਰੋ।"
11 Eis o meu conselho: Que se mobilize todo o Israel, desde Dã até Bersabéia, e se reúnam junto de ti tão numerosos como os grãos de areia na praia do mar, indo tu mesmo no meio deles.
12 ਅਤੇ ਅਸੀਂ ਦਾਊਦ ਨੂੰ ਜਿੱਥੇ ਉਹ ਲੁਕਿਆ ਹੋਵੇਗਾ, ਫ਼ੜ ਲਵਾਂਗੇ। ਅਸੀਂ ਬਹੁਤ ਸਾਰੇ ਸਿਪਾਹੀਆਂ ਨਾਲ ਦਾਊਦ ਤੇ ਹਮਲਾ ਬੋਲਾਂਗੇ ਅਸੀਂ ਉਸ ਵਕਤ ਘਾਹ ਤੇ ਪਈ ਬਹੁਤ ਸਾਰੀ ਤਰੇਲ ਵਾਂਗ ਹੋਵਾਂਗੇ ਅਤੇ ਅਸੀਂ ਦਾਊਦ ਅਤੇ ਉਸ ਦੇ ਸਾਰੇ ਆਦਮੀਆਂ ਨੂੰ ਮਾਰ ਮੁਕਾਵਾਂਗੇ। ਉਸਦਾ ਕੋਈ ਵੀ ਮਨੁੱਖ ਜਿਉਂਦਾ ਨਹੀਂ ਬਚੇਗਾ।"
12 Atingi-lo-emos em qualquer lugar onde esteja, caindo contra ele como o orvalho cai sobre a terra, e não deixaremos vivos nem ele nem homem algum dos que estão com ele.
13 ਜੇਕਰ ਦਾਊਦ ਕਿਸੇ ਸ਼ਹਿਰ ਵਿੱਚ ਵੜ ਗਿਆ ਹੋਵੇ ਤਾਂ ਸਾਰੇ ਇਸਰਾਏਲੀ ਉਸ ਸ਼ਹਿਰ ਵਿੱਚ ਰੱਸੀਆਂ ਲੈ ਕੇ ਚੜ੍ਹ ਜਾਣਗੇ ਅਤੇ ਅਸੀਂ ਉਸ ਸ਼ਹਿਰ ਦੀਆਂ ਸਾਰੀਆਂ ਦੀਵਾਰਾਂ ਭੰਨ ਸੁੱਟਾਂਗੇ। ਅਸੀਂ ਉਸ ਨੂੰ ਖੱਡ ਜਾਂ ਵਾਦੀ ਵਿੱਚ ਅਜਿਹਾ ਸੁੱਟਾਂਗੇ ਕਿ ਉਸ ਸ਼ਹਿਰ ਵਿੱਚ ਤੁਹਾਨੂੰ ਇੱਕ ਕੰਕਰ ਵੀ ਨਾ ਲੱਭੇਗਾ।”"
13 Se se refugiar nalguma cidade, todo o Israel trará cordas a essa cidade, e a arrastaremos até a torrente, de maneira que não fique dela uma só pedra!
14 ਅਬਸ਼ਾਲੋਮ ਅਤੇ ਸਾਰੇ ਇਸਰਾਏਲੀਆਂ ਨੇ ਕਿਹਾ, “ਹੂਸ਼ਈ ਅਰਕੀ ਦੀ ਸਲਾਹ ਅਹੀਥੋਫ਼ਲ ਦੀ ਸਲਾਹ ਕੋਲੋਂ ਚੰਗੀ ਹੈ।” ਉਨ੍ਹਾਂ ਨੇ ਅਜਿਹਾ ਇਸ ਲਈ ਆਖਿਆ ਕਿਉਂ ਕਿ ਇਹ ਯਹੋਵਾਹ ਦੀ ਵਿਉਂਤ ਸੀ। ਯਹੋਵਾਹ ਨੇ ਅਹੀਥੋਫ਼ਲ ਦੀ ਸਲਾਹ ਨੂੰ ਨਕਾਰਾ ਸਿੱਧ ਕਰਨ ਦੀ ਸਲਾਹ ਦਿੱਤੀ ਸੀ ਕਿਉਂ ਕਿ ਯਹੋਵਾਹ ਨੇ ਅਹੀਥੋਫ਼ਲ ਦੀ ਚੰਗੀ ਸਲਾਹ ਨੂੰ ਉਲਟਾ ਪਾਉਣ ਲਈ ਅੱਗੇ ਹੀ ਠਹਿਰਾ ਦਿੱਤਾ ਸੀ ਕਿ ਯਹੋਵਾਹ ਅਬਸ਼ਾਲੋਮ ਉੱਤੇ ਬੁਰਿਆਈ ਪਾਵੇ।"
14 Absalão e todos os israelitas acharam o conselho de Cusai melhor que o de Aquitofel. O Senhor decidira frustrar o bom conselho de Aquitofel, a fim de trazer a desgraça sobre Absalão.
15 ਹੂਸ਼ਈ ਨੇ ਦਾਊਦ ਨੂੰ ਖਬਰਦਾਰ ਕੀਤਾ ਤਦ ਹੂਸ਼ਈ ਨੇ ਸਾਦੋਕ ਅਤੇ ਅਬਯਾਥਾਰ ਜਾਜਕਾਂ ਨੂੰ ਆਖਿਆ ਕਿ ਅਹੀਥੋਫ਼ਲ ਨੇ ਅਬਸ਼ਾਲੋਮ ਨੂੰ ਅਤੇ ਇਸਰਾਏਲ ਦੇ ਆਗੂਆਂ ਨੂੰ ਇਉਂ ਸਲਾਹ ਦਿੱਤੀ ਹੈ ਅਤੇ ਮੈਂ ਇਉਂ ਇਹ-ਇਹ ਸਲਾਹ ਦਿੱਤੀ ਹੈ। ਤਦ ਹੂਸ਼ਈ ਨੇ ਕਿਹਾ,"
15 Cusai disse aos sacerdotes Sadoc e Abiatar: Aquitofel aconselhou a Absalão e aos anciãos de Israel desse e desse modo; eu, porém, aconselhei-lhe assim e assim.
16 “ਜਲਦੀ ਹੀ ਦਾਊਦ ਨੂੰ ਇਹ ਸੁਨੇਹਾ ਭੇਜੋ। ਉਸ ਨੂੰ ਆਖੋ ਕਿ ਅੱਜ ਰਾਤ ਉਸ ਜਗ੍ਹਾ ਦੇ ਕਰੀਬ ਨਾ ਰਹੇ ਜਿਥੋਂ ਦੀ ਲੋਕ ਮਾਰੂਥਲ ਅੰਦਰ ਜਾਂਦੇ ਹਨ। ਇਸਦੀ ਬਜਾਇ, ਉਸ ਨੂੰ ਕਿਸੇ ਵੀ ਕੀਮਤ ਤੇ ਪਾਰ ਲੰਘ ਜਾਣਾ ਚਾਹੀਦਾ ਹੈ ਨਹੀਂ ਤਾਂ ਉਸ ਉੱਤੇ ਅਤੇ ਉਸ ਦੇ ਸਾਰੇ ਲੋਕਾਂ ਉੱਤੇ ਹਮਲਾ ਹੋਵੇਗਾ ਅਤੇ ਉਹ ਤਬਾਹ ਹੋ ਜਾਣਗੇ।”"
16 Mandai, pois, imediatamente a Davi esta mensagem: Não fiques esta noite nas planícies do deserto, mas atravessa-o sem demora, não suceda que sejam exterminados o rei e todo o povo que está com ele.
17 ਉਸ ਵੇਲੇ ਯੋਨਾਥਾਨ ਅਤੇ ਅਹੀਮਅਸ ਏਨ-ਰੋਗੇਲ ਵਿੱਚ ਜਾਜਕ ਦੇ ਪੁੱਤਰ ਰਹਿੰਦੇ ਸਨ। ਉਹ ਨਹੀਂ ਚਾਹੁੰਦੇ ਸਨ ਕਿ ਉਨ੍ਹਾਂ ਦਾ ਆਉਣਾ ਜਾਣਾ ਸ਼ਹਿਰ ਵਿੱਚ ਜਾਣਿਆ ਜਾਵੇ ਤਾਂ ਇੱਕ ਨੌਕਰਾਨੀ ਨੇ ਉਨ੍ਹਾਂ ਨੂੰ ਜਾਕੇ ਦੱਸਿਆ ਅਤੇ ਸਾਰੀ ਖਬਰ ਦਿੱਤੀ ਤਾਂ ਫ਼ਿਰ ਯੋਨਾਥਾਨ ਅਤੇ ਅਹੀਮਅਸ ਉੱਥੋਂ ਗਏ ਅਤੇ ਇਹ ਸਾਰੀ ਖਬਰ ਦਾਊਦ ਪਾਤਸ਼ਾਹ ਨੂੰ ਜਾ ਦੱਸੀ।"
17 Jônatas e Aquimaas estavam em En-Rogel; uma criada foi dar-lhes as notícias, que eles mesmos levariam ao rei Davi, porque não deviam ser vistos entrando na cidade.
18 ਪਰ ਇੱਕ ਮੁੰਡੇ ਨੇ ਯੋਨਾਥਾਨ ਅਤੇ ਅਹੀਮਅਸ ਨੂੰ ਜਾਂਦਿਆਂ ਵੇਖ ਲਿਆ ਅਤੇ ਉਹ ਅਬਸ਼ਾਲੋਮ ਨੂੰ ਖਬਰ ਦੇਣ ਲਈ ਦੌੜਿਆ। ਯੋਨਾਥਾਨ ਅਤੇ ਅਬਸ਼ਾਲੋਮ ਉੱਥੋਂ ਬੜੀ ਤੇਜ਼ੀ ਨਾਲ ਭੱਜੇ ਅਤੇ ਬਹੁਰੀਮ ਵਿੱਚ ਇੱਕ ਆਦਮੀ ਦੇ ਘਰ ਆਣ ਵੜੇ। ਉਸ ਆਦਮੀ ਦੇ ਵਿਹੜੇ ਵਿੱਚ ਇੱਕ ਖੂਹ ਸੀ, ਉਹ ਉਸ ਵਿੱਚ ਉਤਰ ਗਏ।"
18 Mas um jovem os viu e avisou Absalão. Eles, porém, partiram com toda a pressa e entraram na casa de um homem em Baurim. Havia uma cisterna no pátio, onde se esconderam,
19 ਉਸ ਆਦਮੀ ਦੀ ਪਤਨੀ ਨੇ ਖੂਹ ਉੱਪਰ ਇੱਕ ਚਾਦਰ ਵਿਛਾਅ ਦਿੱਤੀ ਅਤੇ ਉਸ ਉੱਪਰ ਅਨਾਜ ਖਲਾਰ ਦਿੱਤਾ। ਇਸ ਨਾਲ ਖੂਹ ਕਣਕ ਦੀ ਖੇਹੀ ਜਿਹੀ ਲੱਗਣ ਲੱਗਾ। ਇਉਂ ਕਿਸੇ ਨੂੰ ਵੀ ਇਹ ਪਤਾ ਨਾ ਲੱਗਿਆ ਕਿ ਉਹ ਦੋਵੇਂ ਇੱਥੇ ਲੁਕੇ ਹੋਏ ਹਨ।"
19 e a mulher colocou uma tampa sobre a cisterna, espalhando por cima grãos socados, de sorte que não se notava coisa alguma.
20 ਅਬਸ਼ਾਲੋਮ ਦੇ ਆਦਮੀ ਨੌਕਰ ਉਸ ਔਰਤ ਦੇ ਘਰ ਆਏ ਅਤੇ ਉਨ੍ਹਾਂ ਪੁੱਛਿਆ, “ਅਹੀਮਅਸ ਅਤੇ ਯੋਨਾਥਾਨ ਕਿੱਥੇ ਹਨ?” ਉਸ ਔਰਤ ਨੇ ਅਬਸ਼ਾਲੋਮ ਦੇ ਸੇਵਕਾਂ ਨੂੰ ਕਿਹਾ, “ਉਹ ਤਾਂ ਹੁਣ ਤੀਕ ਨਦੀਓ ਵੀ ਪਾਰ ਲੰਘ ਗਏ ਹੋਣਗੇ।” ਤਦ ਅਬਸ਼ਾਲੋਮ ਦੇ ਸੇਵਕਾਂ ਨੇ ਉਨ੍ਹਾਂ ਦੋਨਾਂ ਨੂੰ ਇੱਧਰ ਉੱਧਰ ਲੱਭਿਆ, ਪਰ ਜਦੋਂ ਉਨ੍ਹਾਂ ਨੂੰ ਉਹ ਨਾ ਲੱਭੇ ਤਾਂ ਉਹ ਯਰੂਸ਼ਲਮ ਨੂੰ ਵਾਪਸ ਮੁੜ ਗਏ।"
20 Os enviados de Absalão entraram na casa dessa mulher e disseram: Onde estão Aquimaas e Jônatas? Ela respondeu: Atravessaram o regato. Puseram-se a procurar, mas não encontrando ninguém, voltaram para Jerusalém.
21 ਜਦੋਂ ਉਸ ਦੇ ਨੌਕਰ ਵਾਪਸ ਚੱਲੇ ਗਏ ਤਾਂ ਯੋਨਾਥਾਨ ਅਤੇ ਅਹੀਮਅਸ ਖੂਹ ਚੋ ਬਾਹਰ ਨਿਕਲੇ ਅਤੇ ਉਨ੍ਹਾਂ ਨੇ ਜਾਕੇ ਦਾਊਦ ਨੂੰ ਦੱਸਿਆ, “ਜਲਦੀ ਕਰ! ਜਲਦੀ ਦਰਿਆ ਪਾਰ ਕਰ ਕਿਉਂ ਕਿ ਅਹੀਥੋਫ਼ਲ ਤੇਰੇ ਖਿਲਾਫ਼ ਇਹ ਸਲਾਹ ਕਰ ਰਿਹਾ ਹੈ।”"
21 Depois que partiram, saíram os jovens da cisterna e foram levar a notícia ao rei Davi, dizendo: Ide! Passai depressa as águas, porque Aquitofel deu o seguinte conselho contra vós.
22 ਤਦ ਦਾਊਦ ਅਤੇ ਉਸ ਦੇ ਸਾਰੇ ਆਦਮੀ ਯਰਦਨ ਦਰਿਆ ਤੋਂ ਪਾਰ ਲੰਘ ਗਏ। ਸਵੇਰ ਹੋਣ ਤੋਂ ਪਹਿਲਾਂ ਉਹ ਤੇ ਉਸ ਦੇ ਆਦਮੀ ਦਰਿਆ ਪਾਰ ਕਰ ਚੁੱਕੇ ਸਨ।"
22 Davi partiu com todos os seus homens, e passaram o Jordão. Ao amanhecer, não havia um só homem que não tivesse atravessado o rio.
23 ਅਹੀਥੋਫ਼ਲ ਦਾ ਖੁਦਕੁਸ਼ੀ ਕਰਨਾ ਜਦੋਂ ਅਹੀਥੋਫ਼ਲ ਨੇ ਵੇਖਿਆ ਕਿ ਇਸਰਾਏਲੀਆਂ ਨੇ ਉਸਦੀ ਸਲਾਹ ਨੂੰ ਨਹੀਂ ਮੰਨਿਆ ਤਾਂ ਉਸ ਨੇ ਆਪਣੇ ਖੋਤੇ ਨੂੰ ਕਸਿਆ ਅਤੇ ਆਪਣੇ ਖੋਤੇ ਤੇ ਕਾਠੀ ਪਾਕੇ ਉਸ ਉੱਪਰ ਚੜ੍ਹ ਕੇ ਆਪਣੇ ਸ਼ਹਿਰ ਵਿੱਚ ਆਪਣੇ ਘਰ ਨੂੰ ਵਾਪਸ ਮੁੜ ਗਿਆ। ਉਸ ਨੇ ਆਪਣੇ ਪਰਿਵਾਰ ਨੂੰ ਸੁਧਾਰ ਕੇ ਆਪਣੇ ਆਪਨੂੰ ਫ਼ਾਹਾ ਦੇ ਦਿੱਤਾ। ਜਦੋਂ ਅਹੀਥੋਫ਼ਲ ਮਰ ਗਿਆ ਤਾਂ ਲੋਕਾਂ ਨੇ ਉਸ ਨੂੰ ਉਸ ਦੇ ਪਿਤਾ ਦੀ ਸਮਾਧ ਵਿੱਚ ਹੀ ਦੱਬ ਦਿੱਤਾ।"
23 Aquitofel, vendo que seu conselho não fora seguido, selou o seu jumento e tomou o caminho de sua casa, na sua cidade. Pôs em ordem os seus negócios e enforcou-se. Morto, foi enterrado no túmulo de seu pai.
24 ਅਬਸ਼ਾਲੋਮ ਦਾ ਯਰਦਨ ਦਰਿਆ ਲੰਘਣਾ ਫ਼ੇਰ ਦਾਊਦ ਮਹਨਇਮ ਨੂੰ ਲੰਘ ਗਿਆ ਪਰ ਅਬਸ਼ਾਲੋਮ ਅਤੇ ਇਸਰਾਏਲੀਆਂ ਨੇ ਜੋ ਉਸ ਦੇ ਨਾਲ ਸਨ ਯਰਦਨ ਦਰਿਆ ਪਾਰ ਕੀਤਾ।"
24 Davi chegou a Maanaim quando Absalão passou o Jordão com os israelitas.
25 ਅਬਸ਼ਾਲੋਮ ਨੇ ਯੋਆਬ ਦੀ ਥਾਂ ਅਮਾਸਾ ਨੂੰ ਸੈਨਾ ਦਾ ਕਪਤਾਨ ਬਣਾਇਆ। ਅਮਾਸਾ ਇੱਕ ਯਿਥਰਾ ਨਾਂ ਦੇ ਇਸਰਾਏਲੀ ਮਨੁੱਖ ਦਾ ਪੁੱਤਰ ਸੀ। ਉਸ ਨੇ ਨਾਹਸ਼ ਦੀ ਧੀ, ਯੋਆਬ ਦੀ ਮਾਂ ਸਰੂਯਾਹ ਦੀ ਭੈਣ ਅਬੀਗੈਲ ਨਾਲ ਸੰਭੋਗ ਕੀਤਾ ਸੀ।"
25 Absalão pusera Amasa à frente do exército em lugar de Joab. Esse Amasa era filho de um tal Jetra, ismaelita, que se unira a Abigail, filha de Naas, irmã de Sarvia, mãe de Joab.
26 ਇਉਂ ਅਬਸ਼ਾਲੋਮ ਅਤੇ ਇਸਰਾਏਲੀਆਂ ਨੇ ਗਿਲਆਦ ਦੇ ਦੇਸ਼ ਵਿੱਚ ਡੇਰੇ ਲਾ ਲਏ।"
26 Os israelitas e Absalão acamparam na terra de Galaad.
27 ਸ਼ੋਬੀ, ਮਾਕੀਰ ਅਤੇ ਬਰਜ਼ਿੱਲਈ ਤਦ ਦਾਊਦ ਮਹਨਇਮ ਵਿੱਚ ਪਹੁੰਚਿਆ। ਸ਼ੋਬੀ, ਮਾਕੀਰ ਅਤੇ ਬਰਜ਼ਿੱਲਈ ਵੀ ਉਸੇ ਜਗ੍ਹਾ ਸਨ। (ਸ਼ੋਬੀ ਨਾਹਸ਼ ਦਾ ਪੁੱਤਰ, ਅੰਮੋਨੀਆਂ ਦੇ ਰੱਬਾਹ ਤੋਂ ਸੀ। ਮਾਕੀਰ ਜੋ ਕਿ ਅੰਮੀਏਲ ਦਾ ਪੁੱਤਰ ਲੋ-ਦਬਾਰ ਤੋਂ ਸੀ ਅਤੇ ਬਰਜ਼ਿੱਲਈ ਗਿਲਆਦੀ ਰੋਗਲੀਮ ਤੋਂ ਸੀ।)"
27 Quando Davi chegou a Maanaim, Sobi, filho de Naas, de Raba dos amonitas, Maquir, filho de Amiel de Lodabar, e Berzelai, o galaadita, de Rogelim,
28 ਉਨ੍ਹਾਂ ਤਿੰਨਾਂ ਮਨੁੱਖਾਂ ਨੇ ਕਿਹਾ, “ਉਜਾੜ ਵਿੱਚ ਲੋਕ ਭੁੱਖੇ, ਪਿਆਸੇ ਅਤੇ ਥੱਕੇ ਹੋਏ ਹਨ।” ਇਸ ਲਈ ਉਹ ਦਾਊਦ ਲਈ ਅਤੇ ਉਸ ਦੇ ਨਾਲ ਜਿੰਨੇ ਆਦਮੀ ਸਨ ਉਨ੍ਹਾਂ ਲਈ ਬਹੁਤ ਸਾਰਾ ਸਮਾਨ ਲਿਆਏ। ਉਨ੍ਹਾਂ ਨੇ ਉਨ੍ਹਾਂ ਲੋਕਾਂ ਵਾਸਤੇ ਅਤੇ ਦਾਊਦ ਲਈ ਬਿਸਤਰੇ ਭਾਂਡੇ ਤੇ ਕਟੋਰੇ ਕਈ ਤਰ੍ਹਾਂ ਦੇ ਬਰਤਨ ਲਿਆਂਦੇ। ਇਸ ਦੇ ਇਲਾਵਾ ਕਣਕ, ਜੌਂ, ਆਟਾ, ਭੁੰਨੇ ਹੋਏ ਅਨਾਜ, ਰਵਾਂਹ ਦੀਆਂ ਫ਼ਲੀਆਂ, ਮਸਰ, ਭੁੰਨੇ ਹੋਏ ਛੋਲੇ, ਸ਼ਹਿਦ, ਮੱਖਣ, ਭੇਡਾਂ ਅਤੇ ਪਨੀਰ ਆਦਿ ਵਸਤਾਂ ਲਿਆਏ।"
28 vieram trazer-lhe camas, tapetes, copos e vasilhas, bem como trigo, cevada, farinha, grão torrado, favas, lentilhas,
29 — ausente —
29 mel, manteiga, ovelhas e queijos de leite de vaca. Trouxeram tudo isso a Davi e às suas tropas, para que se alimentassem, dizendo: Estes homens sofreram certamente fome, fadiga e sede no deserto.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 2 Samuel 17, comparar traduções ou montar um estudo — tudo direto pelo WhatsApp.