2 Samuel 1
Punjabi Bible (GL_PUNJABI) vs ARA
ARA Almeida Revista e Atualizada 1993
1 ਦਾਊਦ ਨੂੰ ਸ਼ਾਊਲ ਦੀ ਮੌਤ ਬਾਰੇ ਪਤਾ ਲੱਗਣਾ ਦਾਊਦ ਅਮਾਲੇਕੀਆਂ ਨੂੰ ਹਰਾਉਣ ਤੋਂ ਬਾਅਦ ਸਿਕਲਗ ਨੂੰ ਮੁੜਿਆ। ਇਹ ਸਭ ਸ਼ਾਊਲ ਦੇ ਇੱਕਦਮ ਮਰਨ ਉਪਰੰਤ ਹੋਇਆ। ਤਦ ਦਾਊਦ ਉੱਥੇ ਦੋ ਦਿਨ ਰਿਹਾ।"
1 Depois da morte de Saul, voltando Davi da derrota dos amalequitas e estando já dois dias em Ziclague,
2 ਤੀਜੇ ਦਿਨ ਇੱਕ ਨੌਜੁਆਨ ਸਿਪਾਹੀ ਸਿਕਲਗ ਨੂੰ ਆਇਆ। ਇਹ ਆਦਮੀ ਸ਼ਾਊਲ ਦੇ ਡੇਰੇ ਤੋਂ ਸੀ, ਉਸ ਦੇ ਕੱਪੜੇ ਲੀਰੋ-ਲੀਰ ਸਨ ਅਤੇ ਉਸ ਦੇ ਸਿਰ ਉੱਤੇ ਖੇਹ ਪਾਈ ਗਈ ਸੀ। ਉਹ ਮਨੁੱਖ ਦਾਊਦ ਕੋਲ ਆਇਆ ਤਾਂ ਧਰਤੀ ਵੱਲ ਮੂੰਹ ਕਰਕੇ ਉਸ ਅੱਗੇ ਝੁਕਗਿਆ।"
2 sucedeu, ao terceiro dia, aparecer do arraial de Saul um homem com as vestes rotas e terra sobre a cabeça; em chegando ele a Davi, inclinou-se, lançando-se em terra.
3 ਦਾਊਦ ਨੇ ਉਸ ਆਦਮੀ ਨੂੰ ਪੁੱਛਿਆ, “ਤੂੰ ਕਿੱਥੋਂ ਆਇਆ ਹੈਂ?” ਉਸ ਮਨੁੱਖ ਨੇ ਦਾਊਦ ਨੂੰ ਕਿਹਾ, “ਮੈਂ ਹੁਣੇ-ਹੁਣੇ ਇਸਰਾਏਲ ਦੇ ਡੇਰੇ ਚੋ ਬਚ ਕੇ ਆਇਆ ਹਾਂ।”"
3 Perguntou-lhe Davi: Donde vens? Ele respondeu: Fugi do arraial de Israel.
4 ਦਾਊਦ ਨੇ ਉਸ ਨੂੰ ਕਿਹਾ, “ਕਿਰਪਾ ਕਰਕੇ ਮੈਨੂੰ ਦੱਸ ਕਿ ਲੜਾਈ ਵਿੱਚ ਕੌਣ ਜਿੱਤਿਆ ਹੈ?” ਉਸ ਮਨੁੱਖ ਨੇ ਕਿਹਾ, “ਸਾਡੇ ਲੋਕ ਲੜਾਈ ਵਿੱਚੋਂ ਭੱਜ ਗਏ। ਬਹੁਤ ਸਾਰੇ ਤਾਂ ਲੜਾਈ ਵਿੱਚ ਹੀ ਮਾਰੇ ਗਏ। ਸ਼ਾਊਲ ਅਤੇ ਉਸਦਾ ਪੁੱਤਰ ਯੋਨਾਥਾਨ ਵੀ ਜੰਗ ਵਿੱਚ ਮਾਰੇ ਗਏ ਹਨ।”"
4 Disse-lhe Davi: Como foi lá isso? Conta-mo. Ele lhe respondeu: O povo fugiu da batalha, e muitos caíram e morreram, bem como Saul e Jônatas, seu filho.
5 ਦਾਊਦ ਨੇ ਨੌਜੁਆਨ ਸਿਪਾਹੀ ਨੂੰ ਕਿਹਾ, “ਤੈਨੂੰ ਕਿਵੇਂ ਪਤਾ ਹੈ ਕਿ ਸ਼ਾਊਲ ਅਤੇ ਉਸਦਾ ਪੁੱਤਰ ਯੋਨਾਥਾਨ ਵੀ ਮਰ ਗਏ ਹਨ।”"
5 Disse Davi ao moço que lhe dava as novas: Como sabes tu que Saul e Jônatas, seu filho, são mortos?
6 ਨੌਜਵਾਨ ਸਿਪਾਹੀ ਨੇ ਜਵਾਬ ਦਿੱਤਾ, “ਮੈਂ ਗਿਲਬੋਆ ਪਰਬਤ ਦੇ ਉੱਪਰ ਸੀ। ਉੱਥੇ ਮੈਂ ਸ਼ਾਊਲ ਨੂੰ ਆਪਣੇ ਨੇਜੇ ਉੱਪਰ ਝੁਕੇ ਹੋਏ ਨੂੰ ਵੇਖਿਆ ਹੈ। ਰੱਥ ਅਤੇ ਘੁੜਸਵਾਰ ਉਸ ਦੇ ਨਜ਼ਦੀਕ ਆਉਂਦੇ ਜਾ ਰਹੇ ਸਨ।"
6 Então, disse o moço portador das notícias: Cheguei, por acaso, à montanha de Gilboa, e eis que Saul estava apoiado sobre a sua lança, e os carros e a cavalaria apertavam com ele.
7 ਉਸ ਵਕਤ ਸ਼ਾਊਲ ਨੇ ਮੁੜ ਕੇ ਮੇਰੇ ਵੱਲ ਵੇਖਿਆ ਅਤੇ ਮੈਨੂੰ ਬੁਲਾਇਆ ਤਾਂ ਮੈਂ ਉਸ ਨੂੰ ਜੁਆਬ ਦਿੱਤਾ।"
7 Olhando ele para trás, viu-me e chamou-me. Eu disse: Eis-me aqui.
8 ਸ਼ਾਊਲ ਨੇ ਮੇਰੇ ਤੋਂ ਪੁੱਛਿਆ ਕਿ ਮੈਂ ਕੌਣ ਹਾਂ। ਮੈਂ ਉਸ ਨੂੰ ਦੱਸਿਆ ਕਿ ਮੈਂ ਅਮਾਲੇਕੀ ਹਾਂ।"
8 Ele me perguntou: Quem és tu? Eu respondi: Sou amalequita.
9 ਤਦ ਸ਼ਾਊਲ ਨੇ ਕਿਹਾ, ‘ਕਿਰਪਾ ਕਰਕੇ ਮੈਨੂੰ ਵੱਢ ਸੁੱਟ ਕਿਉਂ ਜੋ ਮੈਂ ਬੁਰੀ ਤਰ੍ਹਾਂ ਜ਼ਖਮੀ ਹਾਂ ਪਰ ਅਜੇ ਤੀਕ ਮੇਰੇ ਪ੍ਰਾਣ ਮੈਨੂੰ ਤਿਆਗ ਨਹੀਂ ਰਹੇ।’"
9 Então, me disse: Arremete sobre mim e mata-me, pois me sinto vencido de cãibra, mas o tino se acha ainda todo em mim.
10 ਇਸ ਲਈ ਮੈਂ ਉੱਥੇ ਰੁਕ ਗਿਆ ਅਤੇ ਉਸ ਨੂੰ ਮਾਰ ਦਿੱਤਾ ਉਹ ਇੰਨੀ ਬੁਰੀ ਤਰ੍ਹਾਂ ਜ਼ਖਮੀ ਸੀ ਕਿ ਮੈਂ ਜਾਣਦਾ ਸੀ ਕਿ ਉਹ ਹੁਣ ਨਹੀਂ ਬਚੇਗਾ। ਮੇਰੇ ਮਹਾਰਾਜ, ਫ਼ਿਰ ਮੈਂ ਉਸ ਦੇ ਸਿਰ ਤੋਂ ਤਾਜ ਅਤੇ ਉਸਦੀ ਬਾਂਹ ਵਿੱਚੋਂ ਕੰਗਣ ਉਤਾਰਿਆ ਅਤੇ ਇਹ ਵਸਤਾਂ ਤੇਰੇ ਕੋਲ ਲੈ ਅਇਆ।”"
10 Arremessei-me, pois, sobre ele e o matei, porque bem sabia eu que ele não viveria depois de ter caído. Tomei-lhe a coroa que trazia na cabeça e o bracelete e os trouxe aqui ao meu senhor.
11 ਤਦ ਦਾਊਦ ਨੇ ਇਹ ਦਰਸਾਉਣ ਲਈ ਕਿ ਉਹ ਵੀ ਬੜਾ ਦੁੱਖੀ ਹੋਇਆ ਹੈ ਆਪਣੇ ਕੱਪੜੇ ਫ਼ਾੜੇ ਅਤੇ ਲੀਰੋ-ਲੀਰ ਕੀਤੇ ਅਤੇ ਦਾਊਦ ਨਾਲ ਜਿੰਨੇ ਵੀ ਹੋਰ ਆਦਮੀ ਸਨ, ਉਨ੍ਹਾਂ ਨੇ ਵੀ ਇਉਂ ਹੀ ਕੀਤਾ।"
11 Então, apanhou Davi as suas próprias vestes e as rasgou, e assim fizeram todos os homens que estavam com ele.
12 ਉਹ ਸਭ ਬੜੇ ਉਦਾਸ ਹੋਏ, ਰੋਏ-ਪਿੱਟੇ ਅਤੇ ਸ਼ਾਮ ਤੀਕ ਕੁਝ ਨਾ ਖਾਧਾ। ਉਹ ਸ਼ਾਊਲ ਅਤੇ ਉਸ ਦੇ ਪੁੱਤਰ ਯੋਨਾਥਾਨ ਦਾ ਸੋਗ ਮਨਾਉਂਦੇ ਰੋਦੇ-ਪਿੱਟਦੇ ਰਹੇ। ਦਾਊਦ ਅਤੇ ਉਸ ਦੇ ਆਦਮੀ ਇਸ ਲਈ ਵੀ ਰੋਦੇ ਰਹੇ ਕਿਉਂ ਜੋ ਯਹੋਵਾਹ ਦੇ ਲੋਕ ਕਿੰਨੇ ਹੀ ਜੰਗ ਵਿੱਚ ਮਾਰੇ ਗਏ ਸਨ ਅਤੇ ਉਹ ਇਸਰਾਏਲ ਦੇ ਦੁੱਖ ਵਿੱਚ ਰੋਦੇ ਰਹੇ। ਉਹ ਸ਼ਾਊਲ, ਉਸ ਦੇ ਪੁੱਤਰ, ਜੰਗ ਵਿੱਚ ਮਰੇ ਆਦਮੀਆਂ ਅਤੇ ਇਸਰਾਏਲ ਲਈ ਰੋਦੇ ਅਤੇ ਦੁੱਖੀ ਹੁੰਦੇ ਰਹੇ।"
12 Prantearam, choraram e jejuaram até à tarde por Saul, e por Jônatas, seu filho, e pelo povo do Senhor , e pela casa de Israel, porque tinham caído à espada.
13 ਦਾਊਦ ਨੇ ਅਮਾਲੇਕੀ ਨੂੰ ਮਾਰ ਮੁਕਾਉਣ ਦਾ ਹੁਕਮ ਦਿੱਤਾ ਉਸ ਉਪਰੰਤ ਦਾਊਦ ਨੇ ਉਸ ਨੌਜੁਆਨ ਸਿਪਾਹੀ ਜਿਹੜਾ ਸ਼ਾਊਲ ਦੀ ਮੌਤ ਦੀ ਖਬਰ ਲੈ ਕੇ ਆਇਆ ਸੀ, ਉਸ ਨੂੰ ਪੁੱਛਿਆ, “ਭਲਾ ਤੂੰ ਕਿੱਥੋਂ ਦਾ ਹੈਂ?” ਨੌਜੁਆਨ ਸਿਪਾਹੀ ਨੇ ਕਿਹਾ, “ਮੈਂ ਪਰਦੇਸੀ ਦਾ ਪੁੱਤਰ ਅਮਾਲੇਕੀ ਹਾਂ।”"
13 Então, perguntou Davi ao moço portador das notícias: Donde és tu? Ele respondeu: Sou filho de um homem estrangeiro, amalequita.
14 ਦਾਊਦ ਨੇ ਉਸ ਨੂੰ ਆਖਿਆ, “ਕੀ ਯਹੋਵਾਹ ਦੇ ਚੁਣੇ ਹੋਏ ਪਾਤਸ਼ਾਹ ਨੂੰ ਮਾਰਨ ਵਾਸਤੇ ਜਦੋਂ ਤੇਰੇ ਹੱਥ ਉੱਠੇ ਤਾਂ ਤੈਨੂੰ ਖੌਫ਼ ਨਾ ਆਇਆ?”"
14 Davi lhe disse: Como não temeste estender a mão para matares o ungido do Senhor ?
15 ਤਦ ਦਾਊਦ ਨੇ ਅਮਾਲੇਕੀ ਨੂੰ ਕਿਹਾ, “ਤੂੰ ਆਪਣੀ ਮੌਤ ਦਾ ਆਪ ਜ਼ਿੰਮੇਵਾਰ ਹੈਂ। ਤੂੰ ਆਖਿਆ ਕਿ ਤੂੰ ਆਪ ਯਹੋਵਾਹ ਦੇ ਚੁਣੇ ਪਾਤਸ਼ਾਹ ਨੂੰ ਜਾਨੋ ਮਾਰਿਆ, ਇਸ ਲਈ ਤੇਰੇ ਆਪਣੇ ਕਹੇ ਅਨੁਸਾਰ ਇਹ ਸਿੱਧ ਹੁੰਦਾ ਹੈ ਕਿ ਤੂੰ ਉਸਦਾ ਕਾਤਲ ਹੈਂ।” ਤਦ ਦਾਊਦ ਨੇ ਆਪਣੇ ਇੱਕ ਜੁਆਨ ਸੇਵਕ ਨੂੰ ਬੁਲਾ ਕੇ ਅਮਾਲੇਕੀ ਨੂੰ ਮਾਰ ਸੁੱਟਣ ਦਾ ਹੁਕਮ ਦਿੱਤਾ ਤਾਂ ਉਸ ਨੇ ਉਸ ਅਮਾਲੇਕੀ ਨੂੰ ਵੱਢ ਸੁੱਟਿਆ।"
15 Então, chamou Davi a um dos moços e lhe disse: Vem, lança-te sobre esse homem. Ele o feriu, de sorte que morreu.
16 ਦਾਊਦ ਦਾ ਸ਼ਾਊਲ ਅਤੇ ਯੋਨਾਥਾਨ ਲਈ ਸ਼ੋਕ ਗੀਤ ਤਦ ਦਾਊਦ ਨੇ ਸ਼ਾਊਲ ਅਤੇ ਯੋਨਾਥਾਨ ਲਈ ਇੱਕ ਸ਼ੋਕ ਗੀਤ ਗਾਇਆ।"
16 Disse-lhe Davi: O teu sangue seja sobre a tua cabeça, porque a tua própria boca testificou contra ti, dizendo: Matei o ungido do Senhor .
17 ਦਾਊਦ ਨੇ ਉਹ ਗੀਤ ਉਨ੍ਹਾਂ ਯਹੂਦੀਆਂ ਨੂੰ ਸਿੱਖਾਉਣ ਦੀ ਆਗਿਆ ਦਿੱਤੀ। ਉਸ ਸ਼ੋਕ ਗੀਤ ਨੂੰ ਕਮਾਣ ਦਾ ਗੀਤ ਆਖਿਆ ਜਾਂਦਾ ਹੈ। ਇਹ ਗੀਤ ਯਾਸ਼ਰ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ।"
17 Pranteou Davi a Saul e a Jônatas, seu filho, com esta lamentação,
18 “ਹੇ ਇਸਰਾਏਲ, ਤੇਰਾ ਸੁਹੱਪਣ ਤੇਰਿਆਂ ਪਰਬਤਾਂ ਤੇ ਨਸ਼ਟ ਹੋ ਗਿਆ। ਹਾਏ! ਉਹ ਸੂਰਮੇ ਕਿਵੇਂ ਡਿੱਗੇ!"
18 determinando que fosse ensinado aos filhos de Judá o Hino ao Arco, o qual está escrito no Livro dos Justos.
19 ਗਬ ਵਿੱਚ ਖਬਰ ਨਾ ਦੱਸੋ! ਅਸ਼ਕਲੋਨ ਦੀਆਂ ਗਲੀਆਂ ਵਿੱਚ ਵੀ ਇਹ ਡੌਁਡੀ ਨਾ ਪਿੱਟੋ। ਨਹੀਂ ਤਾਂ ਫ਼ਲਿਸਤੀ ਸ਼ਹਿਰ ਖੁਸ਼ ਹੋਣਗੇ ਅਸੁੰਨਤੀ ਜਸ਼ਨ ਮਨਾਉਣਗੇ!"
19 A tua glória, ó Israel, foi morta sobre os teus altos! Como caíram os valentes!
20 “ਹੇ ਗਿਲਬੋਆ ਦੇ ਪਰਬਤੋਂ ਤੁਹਾਡੇ ਤੇ ਨਾ ਤ੍ਰੇਲ ਪਵੇ ਨਾ ਬਾਰਿਸ਼। ਨਾ ਉਨ੍ਹਾਂ ਖੇਤਾਂ ਵੱਲੋਂ ਕੋਈ ਅਨਾਜ ਦੀ ਭੇਟ ਤੁਹਾਡੇ ਤੱਕ ਆਵੇ। ਕਿਉਂ ਜੋ ਉੱਥੇ ਸੂਰਮਿਆਂ ਦੀ ਢਾਲ ਪਲੀਤ ਹੋ ਗਈ। ਅਤੇ ਸ਼ਾਊਲ ਦੀ ਢਾਲ ਤੇਲ ਨਾਲ ਮਸਹ ਵੀ ਨਾ ਕੀਤੀ ਗਈ।"
20 Não o noticieis em Gate, nem o publiqueis nas ruas de Asquelom, para que não se alegrem as filhas dos filisteus, nem saltem de contentamento as filhas dos incircuncisos.
21 ਵੱਢਿਆਂ ਹੋਇਆਂ ਦੇ ਲਹੂ ਤੋਂ ਅਤੇ ਸੂਰਮਿਆਂ ਦੀ ਚਰਬੀ ਤੋਂ ਨਾ ਹੀ ਯੋਨਾਥਾਨ ਦੀ ਕਮਾਣ ਭੋਂਈ ਗਈ ਨਾ ਹੀ ਸ਼ਾਊਲ ਦੀ ਤਲਵਾਰ ਸੱਖਣੀ ਮੁੜੀ।"
21 Montes de Gilboa, não caia sobre vós nem orvalho, nem chuva, nem haja aí campos que produzam ofertas, pois neles foi profanado o escudo dos valentes, o escudo de Saul, que jamais será ungido com óleo.
22 “ਸ਼ਾਊਲ ਅਤੇ ਯੋਨਾਥਾਨ ਆਪਣੇ ਜੀਵਨ ਵਿੱਚ ਇੱਕ ਦੂਜੇ ਨੂੰ ਪਿਆਰਦੇ ਰਹੇ ਆਨੰਦ ਮਾਣਦੇ ਰਹੇ, ਅਤੇ ਵੇਖੋ! ਮੌਤ ਵੀ ਉਨ੍ਹਾਂ ਨੂੰ ਜੁਦਾ ਨਾ ਕਰ ਸੱਕੀ ਉਹ ਉਕਾਬਾਂ ਨਾਲੋਂ ਵੀ ਤੇਜ਼ ਰਫ਼ਤਾਰ ਅਤੇ ਬੱਬਰ ਸ਼ੇਰਾਂ ਨਾਲੋਂ ਵੀ ਵੱਧੇਰੇ ਤਕੜੇ ਸਨ।"
22 Sem sangue dos feridos, sem gordura dos valentes, nunca se recolheu o arco de Jônatas, nem voltou vazia a espada de Saul.
23 ਹੇ ਇਸਰਾਏਲ ਦੀ ਧੀਓ, ਸ਼ਾਊਲ ਲਈ ਰੋਵੋ ਜਿਸਨੇ ਤੁਹਾਨੂੰ ਕਿਰਮਚੀ ਵਸਤਰ ਸੋਨੇ ਦੇ ਜੜੇ ਗਹਿਣੇ ਦਿੱਤੇ।"
23 Saul e Jônatas, queridos e amáveis, tanto na vida como na morte não se separaram! Eram mais ligeiros do que as águias, mais fortes do que os leões.
24 “ਹਾਏ ਉਹ ਸੂਰਮੇ ਕਿਵੇਂ ਲੜਾਈ ਵਿੱਚ ਡਿੱਗ ਪਏ? ਹੇ ਯੋਨਾਥਾਨ! ਤੂੰ ਆਪਣੇ ਉੱਚੇ ਪਰਬਤਾਂ ਵਿੱਚ ਮਾਰਿਆ ਗਿਆ।"
24 Vós, filhas de Israel, chorai por Saul, que vos vestia de rica escarlata, que vos punha sobre os vestidos adornos de ouro.
25 ਹੇ ਮੇਰੇ ਵੀਰ ਯੋਨਾਥਾਨ, ਮੈਂ ਤੈਥੋਂ ਬਿਨਾ ਬੜਾ ਦੁੱਖੀ ਹਾਂ ਮੈਨੂੰ ਤੇਰਾ ਸਾਥ ਅਤਿ ਪਿਆਰਾ ਸੀ ਤੇਰਾ ਮੇਰੇ ਲਈ ਪਿਆਰ ਕਿਸੀ ਔਰਤ ਦੇ ਪਿਆਰ ਤੋਂ ਵੀ ਕਿਤੇ ਵੱਧੀਕ ਸੀ।"
25 Como caíram os valentes no meio da peleja! Jônatas sobre os montes foi morto!
26 ਕਿਵੇਂ ਤਾਕਤਵਰ ਆਦਮੀ ਯੁੱਧ ਵਿੱਚ ਡਿੱਗ ਪਏ ਹਨ ਅਤੇ ਉਨ੍ਹਾਂ ਦੇ ਯੁੱਧ ਦੇ ਸਾਰੇ ਸ਼ਸਤਰ ਚੱਲੇ ਗਏ ਹਨ।”"
26 Angustiado estou por ti, meu irmão Jônatas; tu eras amabilíssimo para comigo! Excepcional era o teu amor, ultrapassando o amor de mulheres.
27 — ausente —
27 Como caíram os valentes, e pereceram as armas de guerra!
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 2 Samuel 1, comparar traduções ou montar um estudo — tudo direto pelo WhatsApp.