2 Samuel 20
Punjabi Bible (GL_PUNJABI) vs NVI
NVI Nova Versão Internacional
1 ਸ਼ਬਾ ਇਸਰਾਏਲ ਨੂੰ ਦਾਊਦ ਤੋਂ ਦੂਰ ਕਰ ਦਿੰਦੀ ਹੈ ਉਸੇ ਜਗ੍ਹਾ ਬਿਕਰੀ ਨਾਂ ਦੇ ਮਨੁੱਖ ਦਾ ਪੁੱਤਰ ਸ਼ਬਾ ਸੀ। ਉਹ ਬਿਨਯਾਮੀਨ ਘਰਾਣੇ ਵਿੱਚੋਂ ਇੱਕ ਵਾਹਿਯਾਤ ਕਿਸਮ ਦਾ ਮਨੁੱਖ ਸੀ। ਉਸ ਨੇ ਤੁਰ੍ਹੀ ਵਜਾਕੇ ਲੋਕਾਂ ਨੂੰ ਇਕੱਠੇ ਕੀਤਾ ਅਤੇ ਆਖਿਆ, “ਦਾਊਦ ਨਾਲ ਸਾਡਾ ਕੋਈ ਹਿੱਸਾ ਨਹੀਂ ਲੱਗਦਾ ਨਾ ਹੀ ਸਾਡੀ ਵੰਡ ਯੱਸੀ ਦੇ ਪੁੱਤਰ ਨਾਲ ਲੱਗਦੀ ਹੈ ਇਸਰਾਏਲ! ਚਲੋ ਸਭ ਆਪੋ-ਆਪਣੇ ਤੰਬੂਆਂ ਨੂੰ ਚੱਲੀਏ!”"
1 Também estava lá um desordeiro chamado Seba, filho de Bicri, de Benjamim. Ele tocou a trombeta e gritou: "Não temos parte alguma com Davi, nenhuma herança com o filho de Jessé! Para casa todos, ó Israel! "
2 ਸੋ ਸਾਰੇ ਇਸਰਾਏਲੀ ਦਾਊਦ ਨੂੰ ਛੱਡ ਕੇ ਬਿਕਰੀ ਦੇ ਪੁੱਤਰ ਸ਼ਬਾ ਨਾਲ ਤੁਰ ਪਏ। ਪਰ ਯਹੂਦਾਹ ਦੇ ਲੋਕ ਯਰਦਨ ਤੋਂ ਲੈ ਕੇ ਯਰੂਸ਼ਲਮ ਤੀਕ ਪਾਤਸ਼ਾਹ ਦੇ ਨਾਲ ਹੀ ਰਹੇ।"
2 Então todos os de Israel abandonaram Davi para seguir Seba, filho de Bicri. Mas os de Judá permaneceram com seu rei e o acompanharam desde o Jordão até Jerusalém.
3 ਦਾਊਦ ਯਰੂਸ਼ਲਮ ਵਿੱਚ ਆਪਣੇ ਘਰ ਨੂੰ ਪਰਤਿਆ। ਉਹ ਆਪਣੇ ਪਿੱਛੇ ਘਰ ਦੀ ਰੱਖਵਾਲੀ ਲਈ ਦਸ ਪਤਨੀਆਂ ਛੱਡ ਕੇ ਗਿਆ ਸੀ। ਉਨ੍ਹਾਂ ਦਸ ਸੁਰੀਤਾਂ ਨੂੰ ਜਿਨ੍ਹਾਂ ਨੂੰ ਉਹ ਆਪਣੇ ਘਰ ਦੀ ਰਾਖੀ ਲਈ ਛੱਡ ਕੇ ਗਿਆ ਸੀ, ਫ਼ੜਕੇ ਕੈਦ ਕਰ ਦਿੱਤਾ ਅਤੇ ਉਨ੍ਹਾਂ ਲਈ ਰਸਤ ਠਹਿਰਾ ਦਿੱਤੀ ਪਰ ਫ਼ਿਰ ਕਦੇ ਉਨ੍ਹਾਂ ਨਾਲ ਸੰਭੋਗ ਨਾ ਕੀਤਾ, ਸੋ ਉਹ ਆਪਣੇ ਮਰਨ ਸਮੇਂ ਤੀਕ ਕੈਦ ਵਿੱਚ ਰੰਡੇਪੇ ਜਿਹੀ ਹਾਲਤ ਵਿੱਚ ਹੀ ਰਹੀਆਂ।"
3 Quando Davi voltou ao palácio, em Jerusalém, mandou confinar numa casa, sob guarda, as dez concubinas que tinha deixado tomando conta do palácio. Ele as sustentou, mas nunca mais as possuiu. Ficaram confinadas, vivendo como viúvas até à morte.
4 ਪਾਤਸ਼ਾਹ ਨੇ ਅਮਾਸਾ ਨੂੰ ਆਖਿਆ, “ਯਹੂਦਾਹ ਦੇ ਲੋਕਾਂ ਨੂੰ ਆਖਦੇ ਕਿ ਤਿੰਨ ਦਿਨਾਂ ਵਿੱਚ ਮੈਨੂੰ ਮਿਲਣ, ਅਤੇ ਤੈਨੂੰ ਵੀ ਉਨ੍ਹਾਂ ਦੇ ਨਾਲ ਹੋਣਾ ਚਾਹੀਦਾ ਹੈਂ।”"
4 E o rei disse a Amasa: "Convoque os homens de Judá, e dentro de três dias apresente-se aqui com eles".
5 ਤਦ ਅਮਾਸਾ ਯਹੂਦਾਹ ਦੇ ਲੋਕਾਂ ਨੂੰ ਇਕੱਠਾ ਕਰਨ ਗਿਆ ਪਰ ਪਾਤਸ਼ਾਹ ਦੇ ਠਹਿਰਾਏ ਸਮੇਂ ਤੋਂ ਉਸ ਨੂੰ ਲੋਕਾਂ ਨੂੰ ਇਕੱਠਾ ਕਰਨ ਵਿੱਚ ਵੱਧ ਸਮਾਂ ਲੱਗ ਗਿਆ।"
5 Mas Amasa levou mais tempo para convocar Judá do que o prazo estabelecido pelo rei.
6 ਦਾਊਦ ਨੇ ਅਬੀਸ਼ਈ ਨੂੰ ਸ਼ਬਾ ਨੂੰ ਵੱਢਣ ਲਈ ਆਖਿਆ ਦਾਊਦ ਨੇ ਅਬੀਸ਼ਈ ਨੂੰ ਆਖਿਆ, “ਬਿਕਰੀ ਦਾ ਪੁੱਤਰ ਸ਼ਬਾ ਸਾਡੇ ਲਈ ਅਬਸ਼ਾਲੋਮ ਤੋਂ ਵੀ ਵੱਧ ਖਤਰਨਾਕ ਹੈ। ਇਸ ਲਈ ਮੇਰੇ ਅਫ਼ਸਰਾਂ ਨਾਲ ਜਾਕੇ ਇਸ ਦਾ ਪਿੱਛਾ ਕਰੋ। ਜਲਦੀ ਕਰੋ, ਕਿਤੇ ਐਸਾ ਨਾ ਹੋਵੇ ਕਿ ਉਹ ਗੜ੍ਹ ਵਾਲੇ ਸ਼ਹਿਰਾਂ ਵਿੱਚ ਵੜਕੇ ਸਾਡੇ ਵੇਖਣ ਤੋਂ ਬਚ ਜਾਵੇ।”"
6 Disse então Davi a Abisai: "Agora Seba, filho de Bicri, será pior para nós do que Absalão. Chame os meus soldados e persiga-o, antes que ele encontre alguma cidade fortificada e, depois, nos arranque os olhos".
7 ਇਸ ਲਈ ਉਸ ਦੇ ਪਿੱਛੇ ਯੋਆਬ ਦੇ ਲੋਕ ਅਤੇ ਕਰੇਤੀ, ਫ਼ਲੇਤੀ ਅਤੇ ਸਾਰੇ ਸੂਰਮੇ ਨਿਕਲੇ ਅਤੇ ਬਿਕਰੀ ਦੇ ਪੁੱਤਰ ਸ਼ਬਾ ਦਾ ਪਿੱਛਾ ਕਰਨ ਨੂੰ ਯਰੂਸ਼ਲਮ ਤੋਂ ਬਾਹਰ ਆਏ।"
7 Assim, os soldados de Joabe, os queretitas, os peletitas e todos os guerreiros saíram de Jerusalém para perseguir Seba, filho de Bicri.
8 ਯੋਆਬ ਦਾ ਅਮਾਸਾ ਨੂੰ ਮਾਰਨਾ ਜਦੋਂ ਯੋਆਬ ਅਤੇ ਉਸਦੀ ਫ਼ੌਜ ਗਿਬਓਨ ਦੇ ਵੱਡੇ ਪੱਥਰ ਕੋਲ ਪਹੁੰਚੇ ਤਾਂ ਅਮਾਸਾ ਉਨ੍ਹਾਂ ਨੂੰ ਮਿਲਣ ਲਈ ਬਾਹਰ ਨਿਕਲਿਆ। ਯੋਆਬ ਨੇ ਆਪਣੀ ਵਰਦੀ ਪਾਈ ਹੋਈ ਸੀ। ਉਸ ਨੇ ਪੇਟੀ ਬੰਨ੍ਹੀ ਹੋਈ ਸੀ ਜਿਸ ਦੀ ਮਿਆਨ ਵਿੱਚ ਤਲਵਾਰ ਵੀ ਕਸੀ ਹੋਈ ਸੀ। ਜਿਸ ਵਕਤ ਯੋਆਬ ਅਮਾਸਾ ਨੂੰ ਮਿਲਣ ਲਈ ਅੱਗੇ ਵੱਧ ਰਿਹਾ ਸੀ ਤਾਂ ਉਸਦੀ ਤਲਵਾਰ ਮਿਆਨ ਵਿੱਚੋਂ ਡਿੱਗ ਪਈ। ਯੋਆਬ ਨੇ ਉਸ ਨੂੰ ਭੁੰਜਿਓਁ ਚੁੱਕਿਆ ਅਤੇ ਆਪਣੇ ਹੱਥ ਵਿੱਚ ਲੈ ਲਿਤੀ।"
8 Quando estavam junto à grande rocha de Gibeom, Amasa encontrou-se com eles. Joabe vestia seu traje militar e tinha um cinto com um punhal na bainha. Ao aproximar-se de Amasa, deixou cair a adaga.
9 ਯੋਆਬ ਨੇ ਅਮਾਸਾ ਨੂੰ ਕਿਹਾ, “ਹੇ ਮੇਰੇ ਭਾਈ! ਤੂੰ ਸੁੱਖ-ਸਾਂਦ ਨਾਲ ਹੈਂ?” ਤਾਂ ਯੋਆਬ ਨੇ ਅਮਾਸਾ ਦੀ ਦਾਹੜੀ ਆਪਣੇ ਸੱਜੇ ਹੱਥ ਨਾਲ ਫ਼ੜ ਲਈ ਤਾਂ ਜੋ ਉਸ ਨੂੰ ਚੁੰਮ ਕੇ ਵੇਖੋ ਆਖ ਸੱਕੇ।"
9 "Como vai, meu irmão? ", disse Joabe, pegando Amasa pela barba com a mão direita, para beijá-lo.
10 ਪਰ ਅਮਾਸਾ ਨੇ ਉਸ ਤਲਵਾਰ ਵੱਲ ਜੋ ਯੋਆਬ ਦੇ ਹੱਥ ਵਿੱਚ ਸੀ ਕੁਝ ਧਿਆਨ ਨਾ ਕੀਤਾ ਸੋ ਯੋਆਬ ਨੇ ਉਸ ਨੂੰ ਤਲਵਾਰ ਨਾਲ ਉਸਦੀ ਪੰਜਵੀਂ ਪੱਸਲੀ ਵਿੱਚ ਅਜਿਹਾ ਮਾਰਿਆ ਜੋ ਉਸ ਦੀਆਂ ਆਂਦਰਾਂ ਧਰਤੀ ਉੱਤੇ ਜਾ ਡਿੱਗੀਆਂ। ਫ਼ਿਰ ਯੋਆਬ ਨੂੰ ਦੂਜੀ ਵਾਰ ਉਸਤੇ ਵਾਰ ਨਾ ਕਰਨਾ ਪਿਆ ਕਿਉਂ ਕਿ ਉਹ ਪਹਿਲਾਂ ਹੀ ਖਤਮ ਹੋ ਗਿਆ ਸੀ। ਦਾਊਦ ਦੇ ਆਦਮੀ ਸ਼ਬਾ ਦੀ ਭਾਲ ਜਾਰੀ ਰੱਖਦੇ ਹਨ ਤਦ ਯੋਆਬ ਅਤੇ ਉਸਦਾ ਭਰਾ ਅਬੀਸ਼ਈ ਫ਼ੇਰ ਸ਼ਬਾ ਦਾ ਪਿੱਛਾ ਕਰਨ ਲੱਗ ਪਏ।"
10 E Amasa, não percebendo o punhal na mão esquerda de Joabe, foi por ele golpeado no estômago. Suas entranhas se derramaram no chão, e ele morreu, sem necessidade de um segundo golpe. Então Joabe e, Abisai, seu irmão, perseguiram Seba, filho de Bicri.
11 ਤਦ ਯੋਆਬ ਦੇ ਜੁਆਨਾਂ ਵਿੱਚੋਂ ਇੱਕ ਬੰਦਾ ਅਮਾਸਾ ਦੇ ਕੋਲ ਖਲੋਤਾ ਰਿਹਾ। ਉਸ ਜੁਆਨ ਨੇ ਕਿਹਾ, “ਜੋ ਕੋਈ ਯੋਆਬ ਦੇ ਨਾਲ ਰਾਜ਼ੀ ਹੈ ਅਤੇ ਦਾਊਦ ਦੇ ਵੱਲ ਹੈ, ਉਹ ਯੋਆਬ ਨਾਲ ਤੁਰੇ।”"
11 Um dos soldados de Joabe ficou ao lado do corpo de Amasa e disse: "Quem estiver do lado de Joabe e de Davi, que siga a Joabe! "
12 ਅਮਾਸਾ ਸੜਕ ਦੇ ਵਿੱਚਕਾਰ ਖੂਨ ਨਾਲ ਲੱਥਪੱਥ ਪਿਆ ਸੀ। ਉਸ ਜੁਆਨ ਨੇ ਵੇਖਿਆ ਕਿ ਸਾਰੇ ਰਾਹਗੀਰ ਉਸ ਲੋਥ ਵੇਖਕੇ ਖਲੋਂਦੇ ਜਾਂਦੇ ਹਨ ਤਾਂ ਉਸ ਨੇ ਉਸ ਲੋਥ ਨੂੰ ਸੜਕ ਤੋਂ ਰੇੜ ਕੇ ਪੈਲੀ ਵਿੱਚ ਸੁੱਟ ਦਿੱਤਾ ਅਤੇ ਉਸ ਲੋਥ ਨੂੰ ਇੱਕ ਕੱਪੜੇ ਨਾਲ ਢੱਕ ਦਿੱਤਾ।"
12 Amasa jazia numa poça de sangue no meio da estrada. Quando o homem viu que todos os que se aproximavam do corpo de Amasa paravam, arrastou-o para fora da estrada e o cobriu com uma coberta.
13 ਜਦੋਂ ਅਮਾਸਾ ਦੀ ਲੋਥ ਉੱਥੋਂ ਚੁੱਕੀ ਗਈ ਤਾਂ ਸਾਰੇ ਲੋਕ ਯੋਆਬ ਦੇ ਨਾਲ ਬਿਕਰੀ ਦੇ ਪੁੱਤਰ ਸ਼ਬਾ ਦਾ ਪਿੱਛਾ ਕਰਨ ਨੂੰ ਤੁਰ ਪਏ।"
13 Depois que o corpo de Amasa foi retirado da estrada, todos os homens seguiram com Joabe em perseguição a Seba, filho de Bicri.
14 ਸ਼ਬਾ ਦਾ ਆਬੇਲ ਬੈਤ-ਮਅਕਾਹ ਵੱਲ ਬਚ ਨਿਕਲਣਾ ਬਿਕਰੀ ਦਾ ਪੁੱਤਰ ਸ਼ਬਾ ਸਾਰੇ ਇਸਰਾਏਲ ਦੇ ਪਰਿਵਾਰ-ਸਮੂਹਾਂ ਵਿੱਚੋਂ ਹੋਕੇ ਆਬੇਲ ਅਤੇ ਬੈਤ-ਮਅਕਾਹ ਤੀਕ ਗਿਆ ਅਤੇ ਸਾਰੇ ਬੇਰੀ ਇਕੱਠੇ ਹੋਕੇ ਉਸ ਦੇ ਪਿੱਛੇ ਤੁਰ ਪਏ।"
14 Seba atravessou todas as tribos de Israel e chegou até Abel-Bete-Maaca, e todos os bicritas se reuniram para segui-lo.
15 ਯੋਆਬ ਅਤੇ ਉਸ ਦੇ ਆਦਮੀ ਅਬੇਲ, ਬੈਤ-ਮਅਕਾਹ ਤੀਕ ਪਹੁੰਚੇ। ਯੋਆਬ ਦੀ ਸੈਨਾ ਨੇ ਨਗਰ ਨੂੰ ਘੇਰ ਲਿਆ ਅਤੇ ਸ਼ਹਿਰ ਦੇ ਸਾਹਮਣੇ ਦੀਵਾਰ ਨਾਲ ਇੱਕ ਢੇਰ ਬਣਾਇਆ। ਅਤੇ ਸਭ ਲੋਕ ਜੋ ਯੋਆਬ ਦੇ ਨਾਲ ਸਨ ਉਹ ਕੰਧ ਨੂੰ ਢਾਹੁਣ ਦੀ ਕੋਸ਼ਿਸ਼ ਕਰਨ ਲੱਗੇ।"
15 O exército de Joabe veio e cercou Seba em Abel-Bete-Maaca. Eles construíram contra a cidade uma rampa que chegou até à muralha externa. Quando o exército de Joabe estava para derrubar a muralha,
16 ਪਰ ਉਸ ਸ਼ਹਿਰ ਵਿੱਚ ਇੱਕ ਬੜੀ ਸਿਆਣੀ ਔਰਤ ਸੀ। ਉਸ ਨੇ ਸ਼ਹਿਰ ਵਿੱਚੋਂ ਉੱਚੀ-ਉੱਚੀ ਕਹਿਣ ਲਗੀ, “ਮੇਰੀ ਗੱਲ ਸੁਣੋ! ਯੋਆਬ ਨੂੰ ਆਖੋ ਕਿ ਇੱਥੇ ਆਵੇ ਮੈਂ ਉਸ ਨਾਲ ਗੱਲ ਕਰਨਾ ਚਾਹੁੰਦੀ ਹਾਂ।”"
16 uma mulher sábia gritou da cidade: "Ouçam! Ouçam! Digam a Joabe que venha aqui para que eu fale com ele".
17 ਯੋਆਬ ਉਸ ਔਰਤ ਨਾਲ ਗੱਲ ਕਰਨ ਲਈ ਗਿਆ। ਉਸ ਔਰਤ ਨੇ ਉਸ ਨੂੰ ਪੁੱਛਿਆ, “ਕੀ ਤੂੰ ਯੋਆਬ ਹੈਂ?” ਯੋਆਬ ਨੇ ਕਿਹਾ, “ਹਾਂ, ਮੈਂ ਯੋਆਬ ਹਾਂ।” ਤਾਂ ਉਸ ਔਰਤ ਨੇ ਆਖਿਆ, “ਮੇਰੀ ਗੱਲ ਸੁਣ।” ਯੋਆਬ ਨੇ ਕਿਹਾ, “ਮੈਂ ਸੁਣ ਰਿਹਾ ਹਾਂ।”"
17 Quando ele se aproximou a mulher perguntou: "Tu és Joabe? " Ele respondeu: "Sim". Ela disse: "Ouve o que a tua serva tem para dizer-te". "Estou ouvindo", disse ele.
18 ਤਾਂ ਉਸ ਔਰਤ ਨੇ ਕਿਹਾ, “ਪਿੱਛਲੇ ਸਮੇਂ ਵਿੱਚ ਲੋਕ ਇਹ ਕਹਾਵਤ ਆਖਦੇ ਸਨ, ‘ਅਬੇਲ ਵਿੱਚ ਮਦਦ ਲਈ ਪੁੱਛੋ ਤਾਂ ਤੁਸੀਂ ਜੋ ਮੰਗੋ ਤੁਹਾਨੂੰ ਮਿਲਦਾ ਹੈ।’"
18 E ela prosseguiu: "Antigamente se dizia: ‘Peça conselho na cidade de Abel’, e isso resolvia a questão.
19 ਮੈਂ ਇਸਰਾਏਲ ਵਿੱਚ ਸ਼ਾਂਤ ਅਤੇ ਭਲੇ ਮਾਣਸ ਲੋਕਾਂ ਵਿੱਚੋਂ ਹਾਂ। ਤੁਸੀਂ ਇਸਰਾਏਲ ਦਾ ਇੱਕ ਮਹੱਤਵਪੂਰਣ ਸ਼ਹਿਰ ਉਜਾੜਨ ਲਈ ਆਏ ਹੋ। ਭਲਾ ਤੁਸੀਂ ਉਸ ਚੀਜ਼ ਨੂੰ ਨਸ਼ਟ ਕਰਕੇ ਕੀ ਕਰੋਂਗੇ ਜੋ ਯਹੋਵਾਹ ਦੀ ਹੈ?”"
19 Nós somos pacíficos e fiéis em Israel. Tu procuras destruir uma cidade que é mãe em Israel. Por que queres arruinar a herança do Senhor? "
20 ਯੋਆਬ ਨੇ ਜਵਾਬ ’ਚ ਕਿਹਾ, “ਸੁਣ! ਮੈਂ ਕੁਝ ਨਸ਼ਟ ਨਹੀਂ ਕਰਨਾ ਚਾਹੁੰਦਾ ਅਤੇ ਨਾ ਹੀ ਤੁਹਾਡੇ ਸ਼ਹਿਰ ਨੂੰ ਬਰਬਾਦ ਕਰਨਾ ਚਾਹੁੰਦਾ ਹਾਂ।"
20 Respondeu Joabe: "Longe de mim uma coisa dessas! Longe de mim arruinar e destruir esta cidade!
21 ਪਰ ਤੁਹਾਡੇ ਇਸ ਸ਼ਹਿਰ ਵਿੱਚ ਇਫ਼ਰਾਈਮ ਦੇ ਪਹਾੜ ਦਾ ਇੱਕ ਮਨੁੱਖ ਜੋ ਕਿ ਬਿਕਰੀ ਦਾ ਪੁੱਤਰ ਸ਼ਬਾ ਹੈ, ਇੱਥੇ ਆਣ ਲੁਕਿਆ ਹੈ। ਉਸ ਨੇ ਪਾਤਸ਼ਾਹ ਦਾਊਦ ਦੇ ਵਿਰੁੱਧ ਵਿਦਰੋਹ ਕੀਤਾ ਹੈ, ਜੇਕਰ ਉਸ ਨੂੰ ਮੇਰੇ ਹਵਾਲੇ ਕਰ ਦੇਵੋਁ ਤਾਂ ਮੈਂ ਤੁਹਾਡਾ ਸ਼ਹਿਰ ਇੰਝ ਹੀ ਛੱਡ ਜਾਵਾਂਗਾ।” ਉਸ ਔਰਤ ਨੇ ਯੋਆਬ ਨੂੰ ਕਿਹਾ, “ਠੀਕ ਹੈ। ਉਸਦਾ ਸਿਰ ਕੰਧ ਉੱਪਰੋਂ ਤੇਰੇ ਕੋਲ ਸੁੱਟਿਆ ਜਾਵੇਗਾ।”"
21 Não é esse o problema. Mas um homem chamado Seba, filho de Bicri, dos montes de Efraim, rebelou-se contra o rei Davi. Entreguem-me esse homem, e iremos embora". A mulher disse a Joabe: "A cabeça dele te será jogada do alto da muralha".
22 ਤਦ ਉਹ ਔਰਤ ਆਪਣੀ ਸਿਆਣਪ ਨਾਲ ਸਭਨਾਂ ਲੋਕਾਂ ਨੂੰ ਸਮਝਾਉਣ ਲਗੀ ਤਾਂ ਉਨ੍ਹਾਂ ਨੇ ਬਿਕਰੀ ਦੇ ਪੁੱਤਰ ਸ਼ਬਾ ਦਾ ਸਿਰ ਵੱਢਕੇ ਯੋਆਬ ਵੱਲ ਬਾਹਰ ਨੂੰ ਸੁੱਟ ਦਿੱਤਾ। ਤਦ ਯੋਆਬ ਨੇ ਤੁਰ੍ਹੀ ਵਜਾਈ ਅਤੇ ਫ਼ੌਜ ਉਸ ਸ਼ਹਿਰ ਤੋਂ ਮੁੜ ਪਈ। ਸੂਰਮੇ ਆਪਣੇ ਘਰਾਂ ਵੱਲ ਪਰਤ ਗਏ ਅਤੇ ਯੋਆਬ ਵਾਪਸ ਯਰੂਸ਼ਲਮ ਵਿੱਚ ਪਾਤਸ਼ਾਹ ਕੋਲ ਪਰਤ ਗਿਆ।"
22 Então a mulher foi falar com todo o povo, dando o seu sábio conselho, e eles cortaram a cabeça de Seba, filho de Bicri, e a jogaram para Joabe. Ele tocou a trombeta, e seus homens se dispersaram, abandonaram o cerco da cidade e cada um voltou para sua casa. E Joabe voltou ao rei, em Jerusalém.
23 ਦਾਊਦ ਦੀ ਫ਼ੌਜ ਵਿੱਚ ਨਿਯੁਕਤੀ ਯੋਆਬ ਇਸਰਾਏਲ ਦੀ ਸੈਨਾ ਦਾ ਕਪਤਾਨ ਬਣਿਆ। ਯੋਨਾਦਾਬ ਦਾ ਪੁੱਤਰ ਬਨਾਯਾਹ ਕਰੇਤੀਆਂ ਦਾ ਅਤੇ ਫ਼ਲੇਤੀਆਂ ਦਾ ਆਗੂ ਬਣਿਆ।"
23 Joabe comandava todo o exército de Israel; Benaia, filho de Joiada, comandava os queretitas e os peletitas;
24 ਅਦੋਰਾਮ ਬੇਗਾਰੀਆਂ ਉੱਪਰ ਸੀ ਅਤੇ ਅਹੀਲਦ ਦਾ ਪੁੱਤਰ ਯਹੋਸਫ਼ਾਟ ਇਤਹਾਸੱਕਾਰ ਸੀ।"
24 Adonirão era responsável pelos trabalhos forçados; Josafá, filho de Ailude, era arquivista real;
25 ਸ਼ਿਵਾ ਸਕੱਤਰ ਸੀ। ਸਾਦੋਕ ਅਤੇ ਅਬਿਯਾਥਰ ਜਾਜਕ ਠਹਿਰਾਏ ਗਏ।"
25 Seva era secretário; Zadoque e Abiatar eram sacerdotes;
26 ਅਤੇ ਈਰਾ ਵੀ ਦਾਊਦ ਦਾ ਇੱਕ ਮੁੱਖ ਸੇਵਕ ਸੀ।"
26 e Ira, de Jair, era sacerdote de Davi.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 2 Samuel 20, comparar traduções ou montar um estudo — tudo direto pelo WhatsApp.