2 Samuel 23

Punjabi Bible (GL_PUNJABI) vs NTLH

Sair da comparação
NTLH Nova Tradução na Linguagem de Hoje 2000
1 ਦਾਊਦ ਦੇ ਅੰਤਿਮ ਬਚਨ ਦਾਊਦ ਦੇ ਅੰਤਿਮ ਸ਼ਬਦ: “ਇਹ ਗੀਤ ਯੱਸੀ ਦੇ ਪੁੱਤਰ ਦਾਊਦ ਦਾ ਸੀ। ਇਹ ਗੀਤ ਉਸ ਮਨੁੱਖ ਦਾ ਹੈ ਜੋ ਉੱਚਾ ਚੁੱਕਿਆ ਗਿਆ ਸੀ ਅਤੇ ਯਾਕੂਬ ਦੇ ਪਰਮੇਸ਼ੁਰ ਦਾ ਮਸਹ ਕੀਤਾ ਹੋਇਆ ਸੀ। ਉਹ ਇਸਰਾਏਲ ਦੇ ਰੱਖਿਅਕ ਦਾ ਮਨਪਸੰਦ ਸੀ।"
1 São estas as últimas palavras de Davi, filho de Jessé. Davi foi o homem que Deus tornou importante, que o Deus de Jacó escolheu para ser rei e que compôs as belas canções de Israel. Davi disse:
2 ਯਹੋਵਾਹ ਦਾ ਆਤਮਾ ਮੇਰੇ ਵਿੱਚੋਂ ਬੋਲਿਆ ਅਤੇ ਉਸਦਾ ਬਚਨ ਮੇਰੀ ਜ਼ਬਾਨ ਉੱਤੇ ਸੀ।"
2 O Espírito do Senhor fala por meio de mim, e a sua mensagem está nos meus lábios.
3 ਇਸਰਾਏਲ ਦੇ ਪਰਮੇਸ਼ੁਰ ਨੇ ਆਖਿਆ, ਇਸਰਾਏਲ ਦੀ ਚੱਟਾਨ ਨੇ ਮੈਨੂੰ ਆਖਿਆ, ‘ਜਿਹੜਾ ਮਨੁੱਖਾਂ ਉੱਪਰ ਧਰਮ ਨਾਲ ਰਾਜ ਕਰਦਾ ਹੈ ਜੋ ਪਰਮੇਸ਼ੁਰ ਦੀ ਭੌ ਨਾਲ ਰਾਜ ਕਰਦਾ ਹੈ।"
3 O Deus de Israel falou, o protetor de Israel me disse: “O rei que governa com justiça, que governa respeitando a vontade de Deus
4 ਉਹ ਮਨੁੱਖ ਸਵੇਰ ਦੇ ਚਾਨਣ ਵਾਂਗ ਹੋਵੇਗਾ ਜਦੋਂ ਸੂਰਜ ਨਿਕਲਦਾ ਹੀ ਹੈ, ਅਜਿਹੀ ਸਵੇਰ ਜਿਸ ਵਿੱਚ ਬੱਦਲ ਨਾ ਹੋਣ ਅਤੇ ਬਰਖਾ ਬਾਅਦ ਉਸ ਚਮਕਦੀ ਧੁੱਪ ਵਰਗਾ ਤੇ ਉਸ ਘਾਹ ਵਰਗਾ, ਜੋ ਮੀਂਹ ਤੋਂ ਪਿੱਛੋਂ ਧੁੱਪ ਦੇ ਕਾਰਣ ਧਰਤੀ ਉੱਪਰ ਉੱਗਦਾ ਹੈ।’"
4 é como o nascer do sol numa madrugada sem nuvens, como o sol que faz a grama brilhar depois da chuva.”
5 “ਪਰਮੇਸ਼ੁਰ ਨੇ ਮੇਰਾ ਪਰਿਵਾਰ ਬਲਵਾਨ ਤੇ ਸੁਰੱਖਿਅਤ ਕੀਤਾ ਉਸ ਨੇ ਸਦਾ ਲਈ ਮੇਰੇ ਨਾਲ ਇਕਰਾਰਨਾਮਾ ਕੀਤਾ ਜੋ ਸਾਰੀਆਂ ਗੱਲਾਂ ਵਿੱਚ ਠੀਕ ਅਤੇ ਪੱਕਾ ਹੈ ਜ਼ਰੂਰ ਹੀ ਉਹ ਮੈਨੂੰ ਹਮੇਸ਼ਾ ਜੇਤੂ ਰੱਖੇਗਾ ਅਤੇ ਮੇਰੀਆਂ ਇੱਛਾਵਾਂ ਪੂਰੀਆਂ ਕਰੇਗਾ!"
5 É assim que Deus abençoará os meus descendentes, pois ele fez uma uma aliança bem certa e segura. Isso é tudo o que quero; será essa a minha vitória, e eu sei que Deus fará isso.
6 “ਪਰ ਬੇਧਰਮੀ ਸਾਰੇ ਕੰਡਿਆਂ ਵਾਂਗ ਲਾਂਭੇ ਸੁੱਟੇ ਜਾਣਗੇ ਕਿਉਂ ਜੋ ਉਹ ਹੱਥਾਂ ਨਾਲ ਫ਼ੜੇ ਨਹੀਂ ਜਾਂਦੇ।"
6 Mas os pagãos são como os espinhos jogados fora: ninguém se atreve a pegá-los com as mãos;
7 ਜੇਕਰ ਕੋਈ ਮਨੁੱਖ ਉਨ੍ਹਾਂ ਨੂੰ ਛੂਹ ਲਵੇ ਤਾਂ ਉਹ ਛਿਲਤਰ ਜਾਂ ਸੂਈ ਵਾਂਗ ਕਿੱਲ ਵਾਂਗ ਚੁੱਭਦੇ ਹਨ। ਹਾਂ ਉਹ ਲੋਕ ਕੰਡਿਆਂ ਵਰਗੇ ਹਨ ਉਹ ਅੱਗ ਵਿੱਚ ਝੋਂਕੇ ਜਾਣਗੇ ਅਤੇ ਪੂਰੀ ਤਰ੍ਹਾਂ ਸਾੜੇ ਜਾਣਗੇ।”"
7 para isso é preciso uma ferramenta de ferro ou de madeira; eles serão totalmente queimados no fogo.
8 ਤਿੰਨ ਨਾਇੱਕ ਦਾਊਦ ਦੇ ਸੂਰਮੇ ਇਹ ਹਨ: ਤਾਹਕਮੋਨੀ ਯੋਸ਼ੇਬ-ਬੱਸ਼ਬਥ ਉਹ ਤਿੰਨਾਂ ਨਾਇੱਕਾਂ ਉੱਤੇ ਕਪਤਾਨ ਸੀ। ਉਸ ਨੇ ਇਕੋ ਵਾਰ ਵਿੱਚ ਆਪਣੇ ਬਰਛੇ ਨਾਲ 800 ਆਦਮੀਆਂ ਨੂੰ ਮਾਰ ਦਿੱਤਾ ਸੀ।"
8 São estes os nomes dos soldados famosos de Davi: Josebe-Bassebete, de Taquemoni, que era o líder do grupo chamado “Os Três”; com a sua lança ele lutou contra oitocentos homens e matou todos numa batalha.
9 ਇਸਤੋਂ ਬਾਅਦ ਦੂਜਾ ਦੋਦੀ ਦਾ ਪੁੱਤਰ ਅਲਆਜ਼ਾਰ ਅਹੋਹੀ ਸੀ। ਅਲਆਜ਼ਾਰ ਉਨ੍ਹਾਂ ਤਿੰਨ ਨਾਇੱਕਾਂ ਵਿੱਚੋਂ ਸੀ ਜਿਹੜੇ ਕਿ ਦਾਊਦ ਨਾਲ ਫ਼ਲਿਸਤੀਆਂ ਉੱਤੇ ਵੰਗਾਰ ਵੇਲੇ ਨਾਲ ਚੜ੍ਹੇ ਸਨ ਜਦੋਂ ਉਹ ਫ਼ਲਿਸਤੀਆਂ ਉੱਤੇ ਹਮਲਾ ਕਰਨ ਲਈ ਇਕੱਠੇ ਹੋਏ ਸਨ, ਪਰ ਉਸ ਵਕਤ ਇਸਰਾਏਲੀ ਸੈਨਿਕ ਭੱਜ ਖੜੋਤੇ ਸਨ।"
9 Eleazar, filho de Dodo e neto de Aoí, era um dos famosos “Três”. Uma vez ele e Davi desafiaram os filisteus que se haviam reunido para a batalha. Os israelitas se retiraram,
10 ਅਲਆਜ਼ਾਰ ਫ਼ਲਿਸਤੀਆਂ ਨਾਲ ਉਸ ਵਕਤ ਤੱਕ ਲੜਦਾ ਰਿਹਾ ਜਦ ਤੀਕ ਉਹ ਥਕ ਨਾ ਗਿਆ। ਪਰ ਉਹ ਤਦ ਵੀ ਤਲਵਾਰ ਨੂੰ ਕੱਸ ਕੇ ਫ਼ੜੀ ਲਗਾਤਾਰ ਲੜਦਾ ਰਿਹਾ। ਉਸ ਦਿਨ ਯਹੋਵਾਹ ਨੇ ਇਸਰਾਏਲ ਨੂੰ ਭਾਰੀ ਜਿੱਤ ਲੈ ਦਿੱਤੀ। ਜਦੋਂ ਅਲਆਜ਼ਾਰ ਜਿੱਤ ਗਿਆ ਤਾਂ ਲੋਕ ਘਰਾਂ ਵਿੱਚ ਵਾਪਸ ਆ ਗਏ ਪਰ ਲੋਕ ਉਸ ਦੇ ਪਿੱਛੇ ਸਿਰਫ਼ ਲੁੱਟ ਮਾਰ ਕਰਨ ਲਈ ਮੁੜ ਆਏ।"
10 mas Eleazar ficou e lutou contra os filisteus até que teve uma cãibra tão forte na mão, que não podia largar a espada. O Senhor Deus conseguiu uma grande vitória nesse dia. Depois que a batalha terminou, os israelitas voltaram até o lugar onde Eleazar estava para tirar a armadura dos mortos.
11 ਉਸ ਤੋਂ ਪਿੱਛੋਂ ਹਰਾਰੀ ਅਗੀ ਦਾ ਪੁੱਤਰ ਸ਼ੰਮਾਹ ਸੀ। ਫ਼ਲਿਸਤੀ ਲੜਨ ਲਈ ਇਕੱਠੇ ਹੋਕੇ ਇੱਕ ਮਸਰਾਂ ਦੇ ਖੇਤ ਵਿੱਚ ਆਏ ਤਾਂ ਸਭ ਲੋਕ ਉਨ੍ਹਾਂ ਅੱਗੇ ਭੱਜ ਗਏ।"
11 Em seguida vinha Sama, filho de Agé, o hararita. Os filisteus se juntaram em Leí, onde havia uma plantação de ervilhas. Os israelitas fugiram dos filisteus.
12 ਪਰ ਸ਼ੰਮਾਹ ਉਸ ਪੈਲੀ ਦੇ ਵਿੱਚਕਾਰ ਖਲੋਤਾ ਰਿਹਾ ਅਤੇ ਉਸ ਨੂੰ ਬਚਾਇਆ। ਉਸ ਨੇ ਫ਼ਲਿਸਤੀਆਂ ਨੂੰ ਹਰਾਇਆ। ਉਸ ਦਿਨ ਵੀ ਯਹੋਵਾਹ ਨੇ ਇਸਰਾਏਲੀ ਨੂੰ ਵੱਡੀ ਜਿੱਤ ਦਿੱਤੀ।"
12 Porém Sama ficou na plantação, defendeu-a e matou os filisteus. Nesse dia o Senhor conseguiu uma grande vitória.
13 ਇੱਕ ਵਾਰ ਉਨ੍ਹਾਂ ਤੀਹਾਂ ਮੁਖੀਆਂ ਵਿੱਚੋਂ ਤਿੰਨ ਨਿਕਲ ਗਏ ਅਤੇ ਅਦੁਲਾਮ ਦੀ ਗੁਫ਼ਾ ਨੂੰ ਵਾਢੀਆਂ ਦੇ ਵਕਤ ਦਾਊਦ ਕੋਲ ਆਏ, ਅਤੇ ਫ਼ਲਿਸਤੀਆਂ ਦੇ ਦਲ ਨੇ ਰਫ਼ਾਈਮ ਦੀ ਵਾਦੀ ਵਿੱਚ ਤੰਬੂ ਲਾਏ ਹੋਏ ਸਨ।"
13 Perto do começo do tempo da colheita, três do grupo chamado “Os Trinta” desceram até a caverna de Adulã, onde Davi estava, enquanto um bando de filisteus acampava no vale dos Gigantes.
14 ਇੰਝ ਹੀ ਇੱਕ ਵਾਰ, ਦਾਊਦ ਇੱਕ ਗੜ੍ਹੀ ਵਿੱਚ ਸੀ ਅਤੇ ਕੁਝ ਫ਼ਲਿਸਤੀ ਸਿਪਾਹੀ ਬੈਤਲਹਮ ਵਿੱਚ ਸਨ।"
14 Nessa época Davi se encontrava na fortaleza, e um grupo de filisteus estava na cidade de Belém.
15 ਦਾਊਦ ਆਪਣੇ ਨਗਰ ਦਾ ਪਾਣੀ ਪੀਣ ਲਈ ਬਹੁਤ ਉਤਸੁਕ ਸੀ ਇਸ ਲਈ ਉਸ ਨੇ ਆਖਿਆ, “ਮੈਂ ਇੱਛਾ ਕਰਦਾ ਕਿ ਕਾਸ਼ ਕੋਈ ਮੈਨੂੰ ਬੈਤਲਹਮ ਦੇ ਪ੍ਰਵੇਸ਼ ਵਾਲੇ ਖੂਹ ਤੋਂ ਪਾਣੀ ਲਿਆਕੇ ਦੇਵੇ।”"
15 Então Davi teve uma vontade e disse: — Como eu gostaria que alguém me trouxesse um pouco de água do poço que fica perto do portão de Belém!
16 ਪਰ ਉਨ੍ਹਾਂ ਤਿੰਨਾਂ ਨਾਇੱਕਾਂ ਨੇ ਫ਼ਲਿਸਤੀਆਂ ਦੇ ਡੇਰੇ ਦੇ ਵਿੱਚੋਂ ਦੀ ਲੰਘਕੇ ਬੈਤਲਹਮ ਦੇ ਖੂਹ ਤੋਂ ਪਾਣੀ ਭਰਿਆ, ਜਿਹੜਾ ਕਿ ਉਸੇ ਫ਼ਾਟਕ ਉੱਪਰ ਸੀ ਅਤੇ ਪਾਣੀ ਭਰਕੇ ਦਾਊਦ ਨੂੰ ਲਿਆਕੇ ਦਿੱਤਾ। ਪਰ ਦਾਊਦ ਨੇ ਉਹ ਪਾਣੀ ਨਾ ਪੀਤਾ ਸਗੋਂ ਉਸ ਨੂੰ ਭੇਟ ਵਜੋਂ ਯਹੋਵਾਹ ਦੇ ਅੱਗੇ ਡੋਲ੍ਹ ਦਿੱਤਾ।"
16 Aí os três soldados famosos passaram pelo acampamento dos filisteus, tiraram água do poço e levaram para Davi. Mas ele não bebeu daquela água; em vez disso, a derramou como uma oferta a Deus, o Senhor ,
17 ਦਾਊਦ ਨੇ ਆਖਿਆ, “ਹੇ ਯਹੋਵਾਹ! ਮੈਂ ਇਹ ਪਾਣੀ ਨਹੀਂ ਪੀ ਸੱਕਦਾ, ਇਹ ਪਾਣੀ ਪੀਣਾ ਉਨ੍ਹਾਂ ਵੀਰ ਸੂਰਮਿਆਂ ਦਾ ਖੂਨ ਪੀਣ ਦੇ ਬਰਾਬਰ ਹੋਵੇਗਾ, ਜਿਨ੍ਹਾਂ ਨੇ ਆਪਣੀ ਜਾਨ ਦੀ ਬਾਜ਼ੀ ਲਗਾ ਕੇ ਮੇਰੇ ਲਈ ਇਹ ਪਾਣੀ ਲਿਆਂਦਾ ਹੈ।” ਇਸੇ ਕਾਰਣ ਦਾਊਦ ਨੇ ਪਾਣੀ ਪੀਣ ਤੋਂ ਇਨਕਾਰ ਕੀਤਾ। ਇੰਝ ਇਨ੍ਹਾਂ ਤਿੰਨਾਂ ਨਾਇੱਕਾਂ ਨੇ ਅਜਿਹੇ ਬੜੇ ਸੂਰਮਗਤੀ ਦੇ ਕਾਰਜ ਕੀਤੇ।"
17 e disse: — Ó E assim ele não tomou daquela água. Foram essas as coisas que os famosos “Três” fizeram.
18 ਹੋਰ ਬਹਾਦੁਰ ਸਿਪਾਹੀ ਸਰੂਯਾਹ ਦੇ ਪੁੱਤਰ ਯੋਆਬ ਦਾ ਭਰਾ ਅਬੀਸ਼ਈ ਵੀ ਤਿੰਨਾਂ ਵਿੱਚੋਂ ਮੁਖੀਆਂ ਸੀ। ਅਬੀਸ਼ਈ ਨੇ ਇੱਕੋ ਵੇਲੇ 300 ਮਨੁੱਖਾਂ ਉੱਤੇ ਬਰਛੀ ਚਲਾਈ ਅਤੇ ਉਨ੍ਹਾਂ ਨੂੰ ਵੱਢ ਸੁੱਟਿਆ ਅਤੇ ਉਹ ਵੀ ਤਿੰਨਾਂ ਵਾਂਗ ਬੜਾ ਨਾਮੀ ਬਣਿਆ।"
18 Abisai, irmão de Joabe (a mãe deles era Zeruia), era o líder dos famosos “Trinta”. Com a sua lança, ele lutou contra trezentos homens e os matou, ficando famoso entre “Os Trinta”.
19 ਅਬੀਸ਼ਈ ਦੀ ਪ੍ਰਸਿੱਧੀ ਵੀ ਉਨ੍ਹਾਂ ਤਿੰਨਾਂ ਨਾਇੱਕਾਂ ਵਾਂਗ ਹੋਈ ਅਤੇ ਉਹ ਉਨ੍ਹਾਂ ਦਾ ਆਗੂ ਬਣਿਆ ਭਾਵੇਂ ਉਹ ਉਨ੍ਹਾਂ ਵਿੱਚੋਂ ਇੱਕ ਨਹੀਂ ਸੀ ਤੇ ਨਾ ਹੀ ਉਨ੍ਹਾਂ ਵਰਗਾ ਸੀ ਫ਼ਿਰ ਵੀ ਉਨ੍ਹਾਂ ਦਾ ਸਰਦਾਰ ਬਣਿਆ।"
19 Abisai era o mais famoso dos “Trinta” e se tornou o líder do grupo, mas ele não era tão famoso quanto “Os Três”.
20 ਫ਼ੇਰ ਯਹੋਯਾਦਾ ਦਾ ਪੁੱਤਰ ਬਨਾਯਾਹ, ਕਬਸਏਲ ਤੋਂ ਇੱਕ ਵੱਡੇ ਸੂਰਮੇ ਮਨੁੱਖ ਦਾ ਪੋਤਰਾ ਸੀ, ਜਿਸ ਨੇ ਕਈ ਵੱਡੇ ਕੰਮ ਕੀਤੇ ਸਨ। ਉਸ ਨੇ ਮੋਆਬ ਦੇ ਦੋ ਜੁਆਨਾਂ ਨੂੰ ਮਾਰ ਸੁੱਟਿਆ ਅਤੇ ਬਰਫ਼ ਦੇ ਦਿਨਾਂ ਵਿੱਚ ਇੱਕ ਟੋਏ ਵਿੱਚ ਇੱਕ ਸ਼ੇਰ ਨੂੰ ਮਾਰ ਸੁੱਟਿਆ। ਬਨਾਯਾਹ ਨੇ ਬੜੀ ਬਹਾਦੁਰੀ ਦੇ ਕੰਮ ਕੀਤੇ।"
20 Benaías, filho de Jeoiada, da cidade de Cabzeel, foi um soldado famoso e praticou muitos atos de coragem. Ele matou dois grandes guerreiros moabitas. Em um dia de neve, desceu numa cova e matou um leão.
21 ਇਉਂ ਹੀ ਇੱਕ ਵਾਰ ਉਸ ਨੇ ਇੱਕ ਮਿਸਰੀ ਸਿਪਾਹੀ ਨੂੰ ਵੱਢ ਸੁੱਟਿਆ। ਉਸ ਮਿਸਰ ਦੇ ਸਿਪਾਹੀ ਦੇ ਹੱਥ ਵਿੱਚ ਇੱਕ ਬਰਛੀ ਸੀ ਪਰ ਉਹ ਸੋਟੀ ਲੈ ਕੇ ਉਸ ਉੱਪਰ ਆਣ ਪਿਆ ਅਤੇ ਉਸ ਮਿਸਰੀ ਦੇ ਹੱਥ ਵਿੱਚੋਂ ਉਸ ਨੇ ਬਰਛੀ ਖੋਹ ਲਈ ਅਤੇ ਉਸਦੀ ਹੀ ਬਰਛੀ ਨਾਲ ਉਸ ਨੂੰ ਮਾਰ ਸੁੱਟਿਆ।"
21 Ele matou também um egípcio, um homem enorme, que estava armado com uma lança. Benaías atacou o egípcio com o seu bastão, arrancou a lança da mão dele e o matou com ela. Foram essas as coisas que Benaías fez. Ele tinha uma posição de destaque entre “Os Trinta”, mas também não foi tão famoso quanto “Os Três”. Davi o colocou como chefe da sua guarda pessoal. Houve trinta e sete soldados famosos ao todo.
22 ਯਹੋਯਾਦਾ ਦੇ ਪੁੱਤਰ ਬਨਾਯਾਹ ਨੇ ਇੰਝ ਦੇ ਹੋਰ ਵੀ ਬਹਾਦੁਰੀ ਦੇ ਕਈ ਕੰਮ ਕੀਤੇ। ਬਨਾਯਾਹ ਵੀ ਤਿੰਨਾਂ ਨਾਇੱਕਾਂ ਵਾਂਗ ਬੜਾ ਮਸ਼ਹੂਰ ਹੋਇਆ।"
22 — ausente —
23 ਬਨਾਯਾਹ ਸਗੋਂ 30 ਸੂਰਮਿਆਂ ਤੋਂ ਵੀ ਵੱਧ ਪ੍ਰਸਿੱਧ ਹੋਇਆ। ਪਰ ਉਹ ਤਿੰਨ ਨਾਇੱਕਾਂ ਦੇ ਸੰਗ ਦਾ ਸਦੱਸ ਨਾ ਬਣਿਆ ਸਗੋਂ ਦਾਊਦ ਨੇ ਉਸ ਨੂੰ ਆਪਣੇ ਅੰਗ ਰੱਖਿਅਕਾਂ ਦਾ ਆਗੂ ਠਹਿਰਾਇਆ।"
23 — ausente —
24 ਤੀਹ ਨਾਇੱਕ ਅਸਾਹੇਲ ਜੋ ਯੋਆਬ ਦਾ ਭਰਾ ਸੀ, ਉਨ੍ਹਾਂ 30 ਵਿੱਚੋਂ ਸੀ। 30 ਸੂਰਮਿਆਂ ਦੇ ਸੰਗ ਵਿੱਚ ਹੋਰ ਬਾਕੀ ਦੇ ਸੂਰਮੇ ਸਨ। ਜਿਨ੍ਹਾਂ ਵਿੱਚ ਇੱਕ ਅਲਹਾਨਾਨ ਸੀ ਜੋ ਕਿ ਬੈਤਲਹਮ ਤੋਂ ਦੋਦੋ ਦਾ ਪੁੱਤਰ ਸੀ।"
24 — ausente —
25 ਸ਼ੰਮਾਹ ਹਰੋਦੀ ਅਤੇ ਅਲੀਕਾ ਹਰੋਦੀ ਸੀ।"
25 — ausente —
26 ਹਲਸ ਪਲਟੀ ਅਤੇ ਇੱਕ ਇੱਕੇਸ਼ ਤਕੋਈ ਦਾ ਪੁੱਤਰ ਈਰਾ ਸੀ।"
26 — ausente —
27 ਅਬੀਅਜ਼ਰ ਅੰਨਥੋਥੀ ਮਬੁੰਨਈ ਹੁਸ਼ਾਥੀ।"
27 — ausente —
28 ਸਲਮੋਨ ਅਹੋਹੀ ਅਤੇ ਮਹਰਈ ਨਟੋਫ਼ਾਥੀ।"
28 — ausente —
29 ਬਆਨਾਹ ਦਾ ਪੁੱਤਰ ਹੇਲਬ, ਇੱਕ ਨਟੋਫ਼ਾਥੀ ਅਤੇ ਰੀਬਈ ਦਾ ਪੁੱਤਰ ਇੱਤਈ ਜੋ ਬਿਨਯਾਮੀਨੀਆਂ ਵਿੱਚੋਂ ਗਿਬਆਹ ਤੋਂ ਸੀ।"
29 — ausente —
30 ਬਨਾਯਾਹ ਪਿਰਾਥੋਨੀ ਅਤੇ ਗਆਸ਼ ਦੇ ਦਰਿਆਵਾਂ ਤੋਂ ਹਿੱਦਈ।"
30 — ausente —
31 ਅਬੀ-ਅਲਬੋਨ ਅਰਬਾਥੀ, ਅਜ਼ਮਾਵਥ ਬਰਹੁਮੀ।"
31 — ausente —
32 ਅਲਯਹਬਾ ਸ਼ਅਲਬੋਨੀ ਅਤੇ ਯਾਸੇਨ ਦੇ ਪੁੱਤਰਾਂ ਤੋਂ ਯੋਨਾਥਾਨ।"
32 — ausente —
33 ਸ਼ੰਮਾਹ ਹਰਾਰੀ ਅਤੇ ਸ਼ਾਗਰ ਅਰਾਰੀ ਦਾ ਪੁੱਤਰ ਅਹੀਆਮ।"
33 — ausente —
34 ਉਸ ਮਆਕਾਥੀ ਤਾਂ ਅਹਸਬਈ ਮਆਕਾਥੀ ਦਾ ਪੁੱਤਰ ਅਲੀਫ਼ਲਟ ਅਤੇ ਅਹੀਥੋਫ਼ਲ ਗਿਲੋਨੀ ਦਾ ਪੁੱਤਰ ਅਲੀਆਮ।"
34 — ausente —
35 ਹਸਰਈ ਕਰਮਲੀ ਅਤੇ ਪਅਰਈ ਅਰਬੀ।"
35 — ausente —
36 ਸੋਬਾਹ ਤੋਂ ਨਾਥਾਨ ਦਾ ਪੁੱਤਰ ਯਿਗਾਲ ਅਤੇ ਬਾਨੀ ਗਾਦੀ।"
36 — ausente —
37 ਸਲਕ ਅੰਮੋਨੀ ਅਤੇ ਨਹਰਈ ਬਏਰੋਥੀ ਜੋ ਸਰੂਯਾਹ ਦੇ ਪੁੱਤਰ ਯੋਆਬ ਦੇ ਸ਼ਸਤਰ ਚੁੱਕਣ ਵਾਲੇ ਸਨ।"
37 — ausente —
38 ਈਰਾ ਯਿਬਰੀ ਅਤੇ ਗਾਰੇਬ ਯਿਬਥ।"
38 — ausente —
39 ਊਰਿੱਯਾਹ ਹਿੱਤੀ ਇਹ ਸਾਰੇ ਕੁੱਲ ਮਿਲਾ ਕੇ 37 ਸਨ।"
39 — ausente —

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 2 Samuel 23, comparar traduções ou montar um estudo — tudo direto pelo WhatsApp.