2 Samuel 24

Punjabi Bible (GL_PUNJABI) vs NVI

Sair da comparação
NVI Nova Versão Internacional
1 ਦਾਊਦ ਨੇ ਸੈਨਾ ਦੀ ਗਿਣਤੀ ਕਰਨ ਦਾ ਫੈਸਲਾ ਕੀਤਾ ਇੱਕ ਵਾਰ ਫੇਰ ਯਹੋਵਾਹ ਇਸਰਾਏਲ ਉੱਪਰ ਬਹੁਤ ਕ੍ਰੋਧਿਤ ਸੀ ਅਤੇ ਦਾਊਦ ਨੂੰ ਇਸਰਾਏਲ ਦੇ ਖਿਲਾਫ਼ ਮੋੜ ਦਿੱਤਾ, “ਯਹੋਵਾਹ ਨੇ ਆਖਿਆ, ਜਾ ਅਤੇ ਜਾਕੇ ਇਸਰਾਏਲ ਅਤੇ ਯਹੂਦਾਹ ਦੇ ਲੋਕਾਂ ਦੀ ਗਿਣਤੀ ਕਰ।”"
1 Mais uma vez, irou-se o Senhor contra Israel. E incitou Davi contra o povo, levando-o a fazer um censo de Israel e de Judá.
2 ਦਾਊਦ ਪਾਤਸ਼ਾਹ ਨੇ ਯੋਆਬ ਨੂੰ ਜੋ ਕਿ ਸੈਨਾਪਤੀ ਸੀ ਉਸ ਨੂੰ ਜੋ ਉਸ ਦੇ ਨਾਲ ਸੀ ਕਿਹਾ, “ਇਸਰਾਏਲ ਦੇ ਸਾਰੇ ਪਰਿਵਾਰ ਸਮੂਹਾਂ ਵਿੱਚ ਦਾਨ ਤੋਂ ਲੈ ਕੇ ਬਏਰਸ਼ਬਾ ਤੀਕ ਲੰਘ ਜਾ ਅਤੇ ਜਾਕੇ ਲੋਕਾਂ ਦੀ ਗਿਣਤੀ ਕਰ ਤਾਂ ਜੋ ਮੈਨੂੰ ਪਤਾ ਚੱਲੇ ਕਿ ਲੋਕਾਂ ਦੀ ਗਿਣਤੀ ਕਿੰਨੀ ਹੈ?”"
2 Então o rei disse a Joabe e aos outros comandantes do exército: "Vão por todas as tribos de Israel, de Dã a Berseba, e contem o povo, para que eu saiba quantos são".
3 ਪਰ ਯੋਆਬ ਨੇ ਪਾਤਸ਼ਾਹ ਨੂੰ ਕਿਹਾ, “ਯਹੋਵਾਹ ਤੁਹਾਡਾ ਪਰਮੇਸ਼ੁਰ ਲੋਕਾਂ ਨੂੰ ਉਸ ਨਾਲੋਂ ਜਿੰਨੇ ਉਹ ਹਨ ਜੇਕਰ ਸੌ ਗੁਣਾ ਵੀ ਵੱਧ ਕਰ ਦੇਵੇ ਅਤੇ ਮੇਰੇ ਮਹਾਰਾਜ ਪਾਤਸ਼ਾਹ ਦੀਆਂ ਅੱਖਾਂ ਵੀ ਇਹ ਗੱਲ ਵੇਖਣ, ਪਰ ਇਸ ਗੱਲ ਦੇ ਕਾਰਣ ਮੇਰੇ ਮਹਾਰਾਜ ਪਾਤਸ਼ਾਹ ਦਾ ਮਨ ਕਿਸ ਲਈ ਖੁਸ਼ ਹੁੰਦਾ ਹੈ ਅਤੇ ਤੁਸੀਂ ਇੰਝ ਕਿਉਂ ਕਰਨਾ ਚਾਹੁੰਦੇ ਹੋ?”"
3 Joabe, porém, respondeu ao rei: "Que o Senhor teu Deus multiplique o povo por cem, e que os olhos do rei, meu senhor, o vejam! Mas, por que o rei, meu senhor, deseja fazer isso? "
4 ਦਾਊਦ ਪਾਤਸ਼ਾਹ ਨੇ ਬੜੀ ਸਖਤੀ ਨਾਲ ਯੋਆਬ ਅਤੇ ਸੈਨਾ ਦੇ ਹੋਰ ਕਪਤਾਨਾਂ ਨੂੰ ਲੋਕਾਂ ਦੀ ਗਿਣਤੀ ਕਰਨ ਦਾ ਹੁਕਮ ਦਿੱਤਾ। ਤਾਂ ਫਿਰ ਯੋਆਬ ਅਤੇ ਸੈਨਾ ਦੇ ਹੋਰ ਕਪਤਾਨ ਇਸਰਾਏਲ ਦੇ ਲੋਕਾਂ ਦੀ ਗਿਣਤੀ ਕਰਨ ਨਿਕਲ ਪਏ।"
4 Mas a palavra do rei prevaleceu sobre a de Joabe e dos comandantes do exército; então eles saíram da presença do rei para contar o povo de Israel.
5 ਜਦੋਂ ਉਹ ਯਰਦਨੋਂ ਪਾਰ ਲੰਘੇ ਤਾਂ ਉਨ੍ਹਾਂ ਨੇ ਯਾਜ਼ੇਰ ਵਿੱਚ ਆਪਣੇ ਤੰਬੂ ਲਾਏ। ਉਨ੍ਹਾਂ ਦਾ ਡੇਰਾ ਸ਼ਹਿਰ ਦੇ ਸੱਜੇ ਪਾਸੇ ਵੱਲ ਸੀ ਅਤੇ ਸ਼ਹਿਰ ਗਾਦ ਵਾਦੀ ਦੇ ਮੱਧ ਵਿੱਚ ਸਥਾਪਤ ਸੀ ਜੋ ਕਿ ਯਾਜ਼ੇਰ ਵੱਲ ਸੀ।"
5 E atravessando o Jordão, começaram em Aroer, ao sul da cidade, no vale; depois foram para Gade e de lá para Jazar,
6 ਉੱਥੋਂ ਉਹ ਗਿਲਆਦ ਅਤੇ ਤਹਤੀਮ ਹਾਦਸ਼ੀ ਦੇ ਦੇਸ਼ ਨੂੰ ਆਏ ਅਤੇ ਫ਼ੇਰ ਦਾਨ ਯਾਨ ਵੱਲ ਨੂੰ ਆਏ ਅਤੇ ਭੌਁ ਕੇ ਸੀਦੋਨ ਤੀਕ ਪੁੱਜੇ।"
6 Gileade e Cades dos hititas, chegaram a Dã-Jaã e às proximidades de Sidom.
7 ਉੱਥੋਂ ਫ਼ਿਰ ਸੋਰ ਦੇ ਗੜ੍ਹ ਤੀਕ ਆਏ ਅਤੇ ਹਿੱਵੀਆਂ ਅਤੇ ਕਨਾਨੀਆਂ ਦੇ ਸਾਰੇ ਸ਼ਹਿਰਾਂ ਤੀਕ ਅਤੇ ਯਹੂਦਾਹ ਦੇ ਦੱਖਣ ਨੂੰ ਬਏਰਸਬਾ ਤੀਕ ਨਿਕਲ ਗਏ।"
7 Dali seguiram na direção da fortaleza de Tiro e de todas as cidades dos heveus e dos cananeus. Por último foram até Berseba, no Neguebe de Judá.
8 ਇਉਂ ਸਾਰੇ ਦੇਸ਼ ਵਿੱਚੋਂ ਲੰਘਕੇ ਨੌ ਮਹੀਨੇ ਅਤੇ ਵੀਹਾਂ ਦਿਨਾਂ ਪਿੱਛੋਂ ਯਰੂਸ਼ਲਮ ਨੂੰ ਵਾਪਸ ਮੁੜ ਆਏ।"
8 Percorreram todo o país, e voltaram a Jerusalém ao fim de nove meses e vinte dias.
9 ਤਾਂ ਯੋਆਬ ਨੇ ਲੋਕਾਂ ਦੀ ਗਿਣਤੀ ਦੀ ਸੂਚੀ ਪਾਤਸ਼ਾਹ ਨੂੰ ਦਿੱਤੀ, ਜਿਸ ਵਿੱਚ ਇਸਰਾਏਲ ਦੇ 8,00,000 ਸੂਰਮੇ ਤਲਵਾਰ ਧਾਰੀ ਅਤੇ 5,00,000 ਸੂਰਮੇ ਤਲਵਾਰਧਾਰੀ ਯਹੂਦਾਹ ਦੇ ਸਨ।"
9 Então Joabe apresentou ao rei o relatório do recenseamento do povo; havia em Israel oitocentos mil homens habilitados para o serviço militar, e em Judá, quinhentos mil.
10 ਯਹੋਵਾਹ ਦਾ ਦਾਊਦ ਨੂੰ ਸਜ਼ਾ ਦੇਣਾ ਲੋਕਾਂ ਦੀ ਗਿਣਤੀ ਗਿਣਨ ਤੋਂ ਬਾਅਦ ਦਾਊਦ ਨੂੰ ਸ਼ਰਮਿੰਦਗੀ ਦਾ ਅਹਿਸਾਸ ਹੋਇਆ। ਦਾਊਦ ਨੇ ਯਹੋਵਾਹ ਨੂੰ ਕਿਹਾ, “ਇਹ ਕੰਮ ਜੋ ਮੈਂ ਕੀਤਾ ਹੈ, ਮੇਰੇ ਤੋਂ ਵੱਡਾ ਪਾਪ ਹੋਇਆ ਹੈ। ਸੋ ਹੁਣ ਹੇ ਯਹੋਵਾਹ, ਕਿਰਪਾ ਕਰਕੇ ਆਪਣੇ ਦਾਸ ਦੇ ਪਾਪ ਨੂੰ ਦੂਰ ਕਰ ਦੇਵੋ, ਮੈਂ ਵੱਡੀ ਮੂਰਖਤਾਈ ਕਰ ਬੈਠਾ ਹਾਂ।”"
10 Depois de contar o povo, Davi sentiu remorso e disse ao Senhor: "Pequei gravemente com o que fiz! Agora, Senhor, eu imploro que perdoes o pecado do teu servo, porque cometi uma grande loucura! "
11 ਜਦੋਂ ਦਾਊਦ ਸਵੇਰੇ ਉੱਠਿਆ, ਉਸ ਦੇ ਨਬੀ ਗਾਦ ਨੂੰ ਯਹੋਵਾਹ ਦਾ ਸੰਦੇਸ਼ ਮਿਲਿਆ।"
11 Levantando-se Davi pela manhã, o Senhor já tinha falado a Gade, o vidente dele:
12 ਯਹੋਵਾਹ ਨੇ ਗਾਦ ਨੂੰ ਆਖਿਆ, “ਜਾ, ਅਤੇ ਜਾਕੇ ਦਾਊਦ ਨੂੰ ਆਖ ਕਿ ਯਹੋਵਾਹ ਨੇ ਇਉਂ ਆਖਿਆ ਹੈ: ਮੈਂ ਤੇਰੇ ਅੱਗੇ ਤਿੰਨ ਵਸਤਾਂ ਰੱਖਦਾ ਹਾਂ, ਸੋ ਤੂੰ ਉਨ੍ਹਾਂ ਵਿੱਚੋਂ ਇੱਕ ਚੁਣ ਲੈ ਜੋ ਮੈਂ ਤੇਰੇ ਉੱਪਰ ਪਾਵਾਂ।”"
12 "Vá dizer a Davi: ‘Assim diz o Senhor: Estou lhe dando três opções de punição; escolha uma delas, e eu a executarei contra você’ ".
13 ਗਾਦ ਦਾਊਦ ਕੋਲ ਗਿਆ ਅਤੇ ਜਾਕੇ ਉਸ ਨੂੰ ਕਿਹਾ, “ਇਨ੍ਹਾਂ ਤਿੰਨਾਂ ਵਸਤਾਂ ਵਿੱਚੋਂ ਇੱਕ ਨੂੰ ਚੁਣ ਲੈ: (1)ਇੱਕ ਤਾਂ ਕੀ ਤੂੰ ਚਾਹੁੰਦਾ ਹੈਂ ਕਿ ਤੇਰੇ ਦੇਸ਼ ਵਿੱਚ ਤੇਰੇ ਉੱਤੇ ਸੱਤਾਂ ਸਾਲਾਂ ਦਾ ਅੰਨ ਦਾ ਕਾਲ ਪਵੇ। (2)ਜਾਂ ਤਿੰਨਾਂ ਮਹੀਨਿਆਂ ਤੀਕ ਤੂੰ ਆਪਣੇ ਵੈਰੀਆਂ ਤੋਂ ਭੱਜਦਾ ਫ਼ਿਰੇਂ ਤੇ ਉਹ ਤੇਰੇ ਮਗਰ ਪਏ ਰਹਿਣ। (3)ਜਾਂ ਤੇਰੇ ਦੇਸ਼ ਵਿੱਚ ਤਿੰਨਾਂ ਦਿਨਾਂ ਲਈ ਮਹਾਮਾਰੀ ਪਵੇ। ਹੁਣ ਇਸ ਬਾਰੇ ਸੋਚ ਅਤੇ ਇਨ੍ਹਾਂ ਤਿੰਨਾਂ ਵਿੱਚੋਂ ਇੱਕ ਨੂੰ ਚੁਣ ਲੈ ਅਤੇ ਮੈਂ ਯਹੋਵਾਹ ਨੂੰ ਜਾਕੇ ਤੇਰੀ ਮਰਜ਼ੀ ਬਾਰੇ ਦੱਸ ਦੇਵਾਂਗਾ। ਯਹੋਵਾਹ ਨੇ ਇਸੇ ਵਾਸਤੇ ਮੈਨੂੰ ਤੇਰੇ ਕੋਲ ਭੇਜਿਆ ਹੈ।”"
13 Então Gade foi a Davi e lhe perguntou: "O que você prefere: três anos de fome em sua terra; três meses fugindo de seus adversários, que o perseguirão; ou três dias de praga em sua terra? Pense bem e diga-me o que deverei responder àquele que me enviou".
14 ਦਾਊਦ ਨੇ ਗਾਦ ਨੂੰ ਕਿਹਾ, “ਮੈਂ ਸੱਚਮੁੱਚ ਵੱਡੀ ਮੁਸੀਬਤ ਵਿੱਚ ਫ਼ਸਿਆ ਹੋਇਆ ਹਾਂ ਪਰ ਯਹੋਵਾਹ ਬੜਾ ਦਿਆਲੂ ਹੈ। ਇਸ ਲਈ ਯਹੋਵਾਹ ਨੂੰ ਹੀ ਮੈਨੂੰ ਦੰਡ ਦੇਣ ਦੇ ਇਹ ਨਾ ਹੋਵੇ ਕਿ ਮੈਨੂੰ ਲੋਕਾਂ ਵੱਲੋਂ ਦੰਡਿਤ ਹੋਣਾ ਪਵੇ ਸੋ ਚੰਗਾ ਹੈ ਕਿ ਇਸ ਕੋਲੋਂ ਮੈਂ ਯਹੋਵਾਹ ਦੇ ਹੱਥੋਂ ਹੀ ਦੰਡਿਤ ਹੋਵਾਂ।”"
14 Davi respondeu: "É grande a minha angústia! Prefiro cair nas mãos do Senhor, pois grande é a sua misericórdia, e não nas mãos dos homens".
15 ਤਾਂ ਫ਼ਿਰ ਯਹੋਵਾਹ ਨੇ ਇਸਰਾਏਲ ਦੇ ਉੱਤੇ ਮਹਾਮਾਰੀ ਭੇਜੀ ਜੋ ਉਸ ਸਵੇਰ ਤੋਂ ਲੈ ਕੇ ਠਹਿਰਾਏ ਹੋਏ ਵਕਤ ਤੱਕ ਪਈ ਰਹੀ ਅਤੇ ਦਾਨ ਤੋਂ ਲੈ ਕੇ ਬਏਰਸ਼ਬਾ ਤੀਕ ਲੋਕਾਂ ਵਿੱਚੋਂ 70,000 ਮਨੁੱਖ ਮਰ ਗਏ।"
15 Então o Senhor enviou uma praga sobre Israel, desde aquela manhã até a hora que tinha determinado. E morreram setenta mil homens do povo, de Dã a Berseba.
16 ਜਦੋਂ ਦੂਤ ਨੇ ਯਰੂਸ਼ਲਮ ਦੇ ਨਾਸ ਕਰਨ ਨੂੰ ਆਪਣਾ ਹੱਥ ਪਸਾਰਿਆ ਤਾਂ ਯਹੋਵਾਹ ਬੁਰਿਆਈ ਕਰਨ ਤੋਂ ਹਟ ਗਿਆ। ਜਿਸ ਦੂਤ ਨੇ ਲੋਕਾਂ ਨੂੰ ਨਸ਼ਠ ਕੀਤਾ ਉਸ ਨੂੰ ਯਹੋਵਾਹ ਨੇ ਆਖਿਆ, “ਬਸ ਕਰ, ਬਹੁਤ ਹੋ ਗਿਆ, ਆਪਣਾ ਹੱਥ ਨੀਵੇਂ ਕਰ ਲੈ।” ਉਸ ਵੇਲੇ ਯਹੋਵਾਹ ਦਾ ਦੂਤ ਯਬੂਸੀ ਅਰਵਨਾਹ ਦੇ ਖਲਵਾੜੇ ਕੋਲ ਖੜੋਤਾ ਸੀ।"
16 Quando o anjo estendeu a mão para destruir Jerusalém, o Senhor arrependeu-se de trazer essa catástrofe, e ele disse ao anjo destruidor: "Pare! Já basta! " Naquele momento o anjo do Senhor estava perto da eira de Araúna, o jebuseu.
17 ਦਾਊਦ ਦਾ ਅਰਵਨਾਹ ਦਾ ਪਿੜ ਖਰੀਦ ਲੈਣਾ ਜਦੋਂ ਦਾਊਦ ਨੇ ਲੋਕਾਂ ਨੂੰ ਮਾਰਨ ਵਾਲੇ ਦੂਤ ਨੂੰ ਵੇਖਿਆ ਤਾਂ ਦਾਊਦ ਨੇ ਯਹੋਵਾਹ ਨੂੰ ਕਿਹਾ, “ਮੈਂ ਪਾਪੀ, ਮੈਂ ਭੁੱਲ ਕੀਤੀ! ਇਨ੍ਹਾਂ ਲੋਕਾਂ ਨੇ ਤਾਂ ਸਿਰਫ਼ ਉਹੀ ਕੀਤਾ ਜੋ ਮੈਂ ਇਨ੍ਹਾਂ ਨੂੰ ਹੁਕਮ ਕੀਤਾ, ਉਹ ਤਾਂ ਇੱਜੜਾਂ ਵਾਂਗ ਸਿਰਫ਼ ਮੇਰੇ ਪਿੱਛੇ ਲੱਗੇ, ਅਤੇ ਮੇਰਾ ਆਖਾ ਮੰਨਿਆ। ਇਨ੍ਹਾਂ ਦਾ ਕੋਈ ਕਸੂਰ ਨਹੀਂ ਸੀ ਇਸ ਲਈ ਕਿਰਪਾ ਕਰਕੇ ਤੁਸੀਂ ਜੋ ਵੀ ਸਜ਼ਾ ਦੇਣੀ ਹੈ ਉਹ ਇਨ੍ਹਾਂ ਮਾਸੂਮ ਲੋਕਾਂ ਨੂੰ ਨਹੀਂ ਸਗੋਂ ਮੈਨੂੰ ਦੇਵੋ ਜਾਂ ਮੇਰੇ ਪਿਤਾ ਦੇ ਘਰਾਣੇ ਨੂੰ।”"
17 Ao ver o anjo que estava matando o povo, disse Davi ao Senhor: "Fui eu que pequei e cometi iniqüidade. Estes não passam de ovelhas. O que eles fizeram? Que o teu castigo caia sobre mim e sobre a minha família! "
18 ਉਸ ਦਿਨ ਗਾਦ ਦਾਉਦ ਕੋਲ ਆਇਆ ਅਤੇ ਆਕੇ ਉਸ ਨੂੰ ਕਿਹਾ, “ਜਾ ਅਤੇ ਜਾਕੇ ਯਬੂਸੀ ਅਰਵਨਾਹ ਦੇ ਪਿੜ ਵਿੱਚ ਯਹੋਵਾਹ ਲਈ ਇੱਕ ਜਗਵੇਦੀ ਉਸਾਰ।”"
18 Naquele mesmo dia Gade foi dizer a Davi: "Vá e edifique um altar na eira de Araúna, o jebuseu".
19 ਤਾਂ ਦਾਊਦ ਨੇ ਉਵੇਂ ਹੀ ਕੀਤਾ ਜਿਵੇਂ ਗਾਦ ਨੇ ਕਿਹਾ ਅਤੇ ਦਾਊਦ ਨੇ ਉਹੀ ਕੁਝ ਕੀਤਾ ਜੋ ਯਹੋਵਾਹ ਚਾਹੁੰਦਾ ਸੀ। ਦਾਊਦ ਅਰਵਨਾਹ ਨੂੰ ਵੇਖਣ ਗਿਆ।"
19 Davi foi para lá, em obediência à ordem que Gade tinha dado em nome do Senhor.
20 ਅਰਵਨਾਹ ਨੇ ਵੇਖਿਆ ਅਤੇ ਪਾਤਸ਼ਾਹ ਅਤੇ ਉਸ ਦੇ ਅਫ਼ਸਰ ਸੇਵਕਾਂ ਨੂੰ ਆਪਣੇ ਵੱਲ ਆਉਂਦਿਆਂ ਵੇਖਿਆ ਤਾਂ ਅਰਵਨਾਹ ਬਾਹਰ ਨਿਕਲਿਆ ਅਤੇ ਪਾਤਸ਼ਾਹ ਦੇ ਅੱਗੇ ਧਰਤੀ ਉੱਪਰ ਮੂੰਹ ਪਰਨੇ ਮੱਥਾ ਟੇਕਿਆ।"
20 Quando Araúna viu o rei e seus soldados vindo ao encontro dele, saiu e prostrou-se perante o rei, rosto em terra,
21 ਅਰਵਨਾਹ ਨੇ ਆਖਿਆ, “ਕੀ ਗੱਲ ਮੇਰੇ ਮਾਹਾਰਾਜ ਅਤੇ ਪਾਤਸ਼ਾਹ ਅੱਜ ਮੇਰੇ ਵੱਲ ਤਸ਼ਰੀਫ਼ ਲਿਆਏ ਹਨ?” ਦਾਊਦ ਨੇ ਆਖਿਆ, “ਮੈਂ ਤੇਰੇ ਕੋਲੋਂ ਇਹ ਪਿੜ ਖਰੀਦਣ ਆਇਆ ਹਾਂ ਤਾਂ ਜੋ ਇੱਥੇ ਮੈਂ ਯਹੋਵਾਹ ਲਈ ਜਗਵੇਦੀ ਬਣਾ ਸੱਕਾਂ। ਤਦ ਇਸ ਦੇਸ਼ ਵਿੱਚੋਂ ਮਹਾਮਾਰੀ ਖਤਮ ਹੋ ਜਾਵੇਗੀ।”"
21 e disse: "Por que o meu senhor e rei veio ao seu servo? " Respondeu Davi: "Para comprar sua eira, e edificar nela um altar ao Senhor, para que cesse a praga no meio do povo".
22 ਅਰਵਨਾਹ ਨੇ ਦਾਊਦ ਨੂੰ ਕਿਹਾ, “ਹੇ ਮੇਰੇ ਮਹਾਰਾਜ ਅਤੇ ਪਾਤਸ਼ਾਹ ਬਲੀ ਚੜ੍ਹਾਉਣ ਲਈ ਜੋ ਕੁਝ ਵੀ ਤੁਹਾਡੀ ਨਿਗਾਹ ਵਿੱਚ ਚੰਗਾ ਹੋਵੇ ਤੁਸੀਂ ਲੈਜਾ ਸੱਕਦੇ ਹੋ। ਵੇਖੋ! ਇੱਥੇ ਹੋਮ ਦੀ ਭੇਟ ਲਈ ਕੁਝ ਗਊਆਂ ਵੀ ਹਨ, ਬਲਦਾਂ ਦੇ ਵਲੇਵੇ ਸਣੇ ਇਹ ਸਭ ਲੱਕੜ ਦੇ ਲਈ ਹੈ।"
22 Araúna disse a Davi: "O meu senhor e rei pode ficar com o que quiser e ofereça-o em sacrifício. Aqui estão os bois para o holocausto, e o debulhador e o jugo dos bois para a lenha.
23 ਹੇ ਪਾਤਸ਼ਾਹ! ਮੈਂ ਇਹ ਸਭ ਕੁਝ ਤੁਹਾਨੂੰ ਭੇਟ ਕਰਦਾ ਹਾਂ!” ਅਰਵਨਾਹ ਨੇ ਇਹ ਵੀ ਕਿਹਾ, “ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਉੱਤੇ ਪ੍ਰਸੰਨ ਹੋਵੇ।”"
23 Ó rei, eu dou tudo isso a ti". E acrescentou: "Que o Senhor teu Deus aceite a tua oferta".
24 ਪਰ ਪਾਤਸ਼ਾਹ ਨੇ ਅਰਵਨਾਹ ਨੂੰ ਕਿਹਾ, “ਨਹੀਂ! ਮੈਂ ਤੈਨੂੰ ਸੱਚ ਆਖਦਾ ਹਾਂ ਕਿ ਮੈਂ ਤੈਨੂੰ ਇਸ ਜ਼ਮੀਨ ਦਾ ਮੁੱਲ ਚੁਕਾਵਾਂਗਾ ਕਿਉਂ ਕਿ ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਲਈ ਅਜਿਹੀ ਹੋਮ ਦੀ ਭੇਟ ਨਹੀਂ ਚੜ੍ਹਾਵਾਂਗਾ ਜਿਸਦੇ ਉੱਪਰ ਮੇਰਾ ਕੁਝ ਮੁੱਲ ਨਾ ਲੱਗਾ ਹੋਵੇ।” ਸੋ ਦਾਊਦ ਨੇ ਉਹ ਪਿੜ ਅਤੇ ਉਹ ਬਲਦ ਚਾਂਦੀ ਦੇ 50 ਸ਼ੈਕਲ ਦੇਕੇ ਮੁੱਲ ਲੈ ਲਿਆ।"
24 Mas o rei respondeu a Araúna: "Não! Faço questão de pagar o preço justo. Não oferecerei ao Senhor meu Deus holocaustos que não me custem nada". Davi comprou, pois, a eira e os bois por cinqüenta peças de prata.
25 ਤਦ ਦਾਊਦ ਨੇ ਉੱਥੇ ਯਹੋਵਾਹ ਵਾਸਤੇ ਜਗਵੇਦੀ ਬਣਾਈ। ਦਾਊਦ ਨੇ ਉੱਥੇ ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਈਆਂ। ਯਹੋਵਾਹ ਨੇ ਦੇਸ਼ ਦੇ ਲਈ ਉਨ੍ਹਾਂ ਦੀਆਂ ਬੇਨਤੀਆਂ ਮੰਨ ਲਈਆਂ ਅਤੇ ਇਸਰਾਏਲ ਵਿੱਚੋਂ ਬਿਮਾਰੀ ਹਟ ਗਈ।"
25 E Davi edificou ali um altar ao Senhor e ofereceu holocaustos e sacrifícios de comunhão. Então o Senhor aceitou as súplicas em favor da terra, e a praga parou de destruir Israel.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 2 Samuel 24, comparar traduções ou montar um estudo — tudo direto pelo WhatsApp.