2 Samuel 2
Punjabi Bible (GL_PUNJABI) vs NAA
NAA Nova Almeida Atualizada 2017
1 ਦਾਊਦ ਅਤੇ ਉਸ ਦੇ ਸਾਥੀਆਂ ਦਾ ਹਬਰੋਨ ਨੂੰ ਜਾਣਾ ਉਪਰੰਤ ਦਾਊਦ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਅਤੇ ਪੁੱਛਿਆ, “ਕੀ ਮੈਨੂੰ ਯਹੂਦਾਹ ਦੇ ਕਿਸੇ ਵੀ ਨਗਰ ਤਾਈਂ ਜਾਣਾ ਚਾਹੀਦਾ?” ਯਹੋਵਾਹ ਨੇ ਦਾਊਦ ਨੂੰ ਕਿਹਾ, “ਚਲਾ ਜਾ।” ਦਾਊਦ ਨੇ ਪੁੱਛਿਆ, “ਮੈਂ ਕਿੱਥੋ ਜਾਵਾਂ?” ਯਹੋਵਾਹ ਨੇ ਆਖਿਆ, “ਹਬਰੋਨ ਨੂੰ ਚੱਲਿਆਂ ਜਾ।”"
1 Depois disto, Davi consultou o Senhor , dizendo: — Devo ir a alguma das cidades de Judá? E o — Vá, sim. Davi perguntou: — Para onde devo ir? O — Para Hebrom.
2 ਤਾਂ ਦਾਊਦ ਆਪਣੀਆਂ ਦੋਨੋ ਬੀਵੀਆਂ ਨਾਲ ਹਬਰੋਨ ਨੂੰ ਚੱਲਾ ਗਿਆ। ਉਹ ਸਨ ਯਿਜ਼ਰੇਲ ਤੋਂ ਅਹੀਨੋਅਮ ਅਤੇ ਕਰਮਲ ਤੋਂ ਨਾਬਾਲ ਦੀ ਵਿਧਵਾ ਅਬੀਗੈਲ।"
2 Davi foi para lá, levando consigo as suas duas mulheres, Ainoã, a jezreelita, e Abigail, a viúva de Nabal, o carmelita.
3 ਦਾਊਦ ਆਪਣੇ ਨਾਲ ਆਪਣੇ ਸਾਬੀ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਲੈ ਗਿਆ। ਉਨ੍ਹਾਂ ਸਾਰਿਆਂ ਨੇ ਆਪਣੇ ਘਰ ਹਬਰੋਨ ਦੇ ਪਿੰਡਾਂ ਵਿੱਚ ਵਸਾ ਲਏ।"
3 Davi levou também os homens que estavam com ele, cada um com a sua família, e eles ficaram morando nas aldeias de Hebrom.
4 ਦਾਊਦ ਦਾ ਯਾਬੇਸ਼ ਦੇ ਲੋਕਾਂ ਦਾ ਧੰਨਵਾਦ ਕਰਨਾ ਤਦ ਯਹੂਦਾਹ ਦੇ ਲੋਕ ਹਬਰੋਨ ਨੂੰ ਆਏ ਅਤੇ ਉਨ੍ਹਾਂ ਨੇ ਦਾਊਦ ਨੂੰ ਯਹੂਦਾਹ ਦੇ ਪਾਤਸ਼ਾਹ ਵਜੋਂ ਮਸਹ ਕੀਤਾ ਉਨ੍ਹਾਂ ਨੇ ਦਾਊਦ ਨੂੰ ਕਿਹਾ, “ਯਾਬੇਸ਼ ਗਿਲਆਦ ਦੇ ਲੋਕਾਂ ਨੇ ਸ਼ਾਊਲ ਨੂੰ ਦੱਬਿਆ।”"
4 Então vieram os homens de Judá e ali ungiram Davi rei sobre a casa de Judá. E informaram a Davi que os homens de Jabes-Gileade tinham sepultado Saul.
5 ਸੋ ਦਾਊਦ ਨੇ ਯਾਬੇਸ਼ ਗਿਲਆਦ ਦੇ ਲੋਕਾਂ ਕੋਲ ਸੰਦੇਸ਼ਵਾਹਕ ਭੇਜੇ। ਇਨ੍ਹਾਂ ਸੰਦੇਸ਼ਵਾਹਕਾਂ ਨੇ ਯਾਬੇਸ਼ ਗਿਲਆਦ ਦੇ ਲੋਕਾਂ ਨੂੰ ਆਖਿਆ, “ਯਹੋਵਾਹ ਤੁਹਾਨੂੰ ਅਸੀਸ ਦੇਵੇ ਕਿਉਂ ਜੋ ਤੁਸੀਂ ਆਪਣੇ ਮਹਾਰਾਜ ਸ਼ਾਊਲ ਉੱਪਰ ਇੰਨੀ ਦਯਾ ਕੀਤੀ ਜੋ ਤੁਸੀਂ ਉਸ ਦੀਆਂ ਹੱਡੀਆਂ ਨੂੰ ਦੱਬ ਦਿੱਤਾ।"
5 Então Davi enviou mensageiros aos homens de Jabes-Gileade para dizer-lhes: — Benditos do
6 ਹੁਣ ਯਹੋਵਾਹ ਤੁਹਾਡੇ ਉੱਪਰ ਕਿਰਪਾ ਅਤੇ ਨੇਕੀ ਕਰੇ। ਮੈਂ ਤੁਹਾਡੇ ਤੇ ਦਯਾਲੂ ਹੋਵਾਂਗਾ ਕਿਉਂ ਕਿ ਤੁਸੀਂ ਸ਼ਾਊਲ ਦੀਆਂ ਹੱਡੀਆਂ ਦੱਬ ਦਿੱਤੀਆਂ।"
6 E agora que o Senhor use de misericórdia e fidelidade para com vocês. E eu também os tratarei bem por causa do que vocês fizeram.
7 ਹੁਣ ਤਕੜੇ ਹੋਵੋ ਅਤੇ ਬਹਾਦੁਰ ਬਣੋ। ਤੁਹਾਡਾ ਮਹਾਰਾਜ ਸ਼ਾਊਲ ਮਰ ਗਿਆ ਹੈ। ਪਰ ਯਹੂਦਾਹ ਦੇ ਪਰਿਵਾਰ-ਸਮੂਹ ਨੇ ਮੈਨੂੰ ਮਸਹ ਕੀਤਾ ਹੈ ਕਿ ਮੈਂ ਉਨ੍ਹਾਂ ਦਾ ਪਾਤਸ਼ਾਹ ਬਣਾਂ।”"
7 E agora sejam fortes e valentes, porque Saul, o senhor de vocês, está morto, e os da casa de Judá me ungiram para ser o seu rei.
8 ਈਸ਼ਬੋਸ਼ਥ ਪਾਤਸ਼ਾਹ ਬਣਿਆ ਪਰ ਨੇਰ ਦੇ ਪੁੱਤਰ ਅਬਨੇਰ ਨੇ ਜਿਹੜਾ ਕਿ ਸ਼ਾਊਲ ਦਾ ਸੈਨਾਪਤੀ ਸੀ ਉਸ ਨੇ ਸ਼ਾਊਲ ਦੇ ਪੁੱਤਰ ਈਸ਼ਬੋਸ਼ਥ ਨੂੰ ਲੈ ਕੇ ਮਹਨਾਇਮ ਵਿੱਚ ਪਹੁੰਚਾ ਦਿੱਤਾ ਅਤੇ"
8 Abner, filho de Ner, capitão do exército de Saul, levou Isbosete, filho de Saul, para Maanaim,
9 ਉਸ ਨੂੰ ਗਿੱਲਆਦ, ਅਸ਼ੂਰੀਆਂ, ਯਿਜ਼ਰਾਏਲ, ਅਫ਼ਰਾਈਮ, ਬਿਨਯਾਮਿਨ ਅਤੇ ਸਾਰੇ ਇਸਰਾਏਲ ਦਾ ਪਾਤਸ਼ਾਹ ਬਣਾ ਦਿੱਤਾ।"
9 e o constituiu rei sobre Gileade, sobre os assuritas, sobre Jezreel, Efraim, Benjamim e sobre todo o Israel.
10 ਈਸ਼ਬੋਸ਼ਥ ਸ਼ਾਊਲ ਦਾ ਪੁੱਤਰ ਸੀ ਅਤੇ ਜਦ ਉਹ ਇਸਰਾਏਲ ਉੱਪਰ ਰਾਜ ਕਰਨ ਲੱਗਾ ਤਦ ਉਸਦੀ ਉਮਰ 40 ਵਰ੍ਹਿਆਂ ਦੀ ਸੀ। ਉਸ ਨੇ ਦੋ ਸਾਲਾਂ ਤੀਕ ਰਾਜ ਕੀਤਾ, ਪਰ ਉਹ ਜੋ ਯਹੂਦਾਹ ਦੇ ਪਰਿਵਾਰ ਸਮੂਹ ਤੋਂ ਸਨ ਉਨ੍ਹਾਂ ਨੇ ਦਾਊਦ ਦਾ ਪਿੱਛਾ ਕੀਤਾ।"
10 Isbosete, filho de Saul, tinha quarenta anos de idade quando começou a reinar sobre Israel, e reinou dois anos. Somente a casa de Judá seguia Davi.
11 ਹਬਰੋਨ ਵਿੱਚ ਦਾਊਦ ਨੇ ਯਹੂਦਾਹ ਦੇ ਘਰਾਣੇ ਉੱਪਰ ਸੱਤ ਸਾਲ ਅਤੇ ਛੇ ਮਹੀਨੇ ਰਾਜ ਕੀਤਾ।"
11 O tempo que Davi reinou em Hebrom sobre a casa de Judá foram sete anos e seis meses.
12 ਭਿਅੰਕਰ ਮੁਕਾਬਲਾ ਨੇਰ ਦੇ ਪੁੱਤਰ ਅਬਨੇਰ ਅਤੇ ਸ਼ਾਊਲ ਦੇ ਪੁੱਤਰ ਈਸ਼ਬੋਸ਼ਥ ਦੇ ਸੇਵਕ ਮਹਨਾਇਮ ਵਿੱਚੋਂ ਤੁਰਕੇ ਗਿਬਓਨ ਵਿੱਚ ਆਏ।"
12 Abner, filho de Ner, e os homens de Isbosete, filho de Saul, saíram de Maanaim e foram para Gibeão.
13 ਸਰੂਯਾਹ ਦਾ ਪੁੱਤਰ ਯੋਆਬ ਅਤੇ ਦਾਊਦ ਦੇ ਸੇਵਕ ਨਿਕਲੇ ਅਤੇ ਗਿਬਓਨ ਦੇ ਤਲਾਬ ਕੋਲ ਉਨ੍ਹਾਂ ਨੂੰ ਮਿਲੇ ਅਤੇ ਦੋਵੇਂ ਉੱਥੇ ਬੈਠ ਗਏ। ਇੱਕ ਟੋਲੀ ਤਲਾਬ ਦੇ ਉਰਲੇ ਬੰਨੇ ਅਤੇ ਦੂਜੀ ਤਲਾਬ ਦੇ ਦੂਜੇ ਬੰਨੇ ਜਾਕੇ ਬੈਠ ਗਈ।"
13 Joabe, filho de Zeruia, e os servos de Davi também saíram, e os dois grupos se encontraram perto da cisterna de Gibeão. Um grupo parou do lado de cá da cisterna, e o outro, do lado de lá.
14 ਅਬਨੇਰ ਨੇ ਯੋਆਬ ਨੂੰ ਕਿਹਾ, “ਇਨ੍ਹਾਂ ਨੌਜੁਆਨਾਂ ਨੂੰ ਆਖੋ ਕਿ ਸਾਡੇ ਅੱਗੇ ਕੋਈ ਮੁਕਾਬਲਾ ਆਪਸ ਵਿੱਚ ਕਰਕੇ ਵਿਖਾਉਣ।” ਯੋਆਬ ਨੇ ਕਿਹਾ, “ਹਾਂ, ਇਨ੍ਹਾਂ ਨੂੰ ਮੁਕਾਬਲਾ ਵਿਖਾਉਣਾ ਚਾਹੀਦਾ ਹੈ।”"
14 Então Abner disse a Joabe: — Que os moços se levantem e lutem diante de nós. Joabe respondeu: — Está bem!
15 ਤਦ ਆਦਮੀ ਉੱਠੇ। ਦੋਨਾਂ ਟੋਲਿਆਂ ਨੇ ਮੁਕਾਬਲੇ ਲਈ ਆਪੋ-ਆਪਣੇ ਬੰਦੇ ਗਿਣੇ। ਦਾਊਦ ਦੀ ਫ਼ੌਜ ਵਿੱਚੋਂ 12 ਆਦਮੀ ਚੁਣੇ ਗਏ ਸਨ ਅਤੇ 12 ਆਦਮੀ ਸ਼ਾਊਲ ਦੇ ਪੁੱਤਰ ਈਸ਼ਬੋਸ਼ਥ ਲਈ ਲੜਨ ਖਾਤਰ ਬਿਨਯਾਮੀਨ ਦੇ ਪਰਿਵਾਰ-ਸਮੂਹ ਵਿੱਚੋਂ ਚੁਣੇ ਗਏ ਸਨ।"
15 Então se levantaram e avançaram em igual número: doze de Benjamim, da parte de Isbosete, filho de Saul, e doze dos homens de Davi.
16 ਹਰ ਆਦਮੀ ਨੇ ਆਪਣੇ ਵਿਰੋਧੀ ਦਾ ਸਿਰ ਫ਼ੜਿਆ ਅਤੇ ਆਪਣੀ ਤਲਵਾਰ ਧਸਾ ਦਿੱਤੀ ਅਤੇ ਉਸ ਨੂੰ ਵੱਖੀ ਤੇ ਜ਼ਖਮੀ ਕਰ ਦਿੱਤਾ ਅਤੇ ਫ਼ੇਰ ਉਹ ਇਕੱਠੇ ਡਿੱਗ ਪਏ। ਇਹੀ ਕਾਰਣ ਹੈ ਕਿ ਗਿਬਉਨ ਵਿੱਚਲੀ ਇਹ ਥਾਂ “ਤਿੱਖੀ ਤਲਵਾਰ ਦਾ ਖੇਤ ਕਹਾਊਂਦੀ ਹੈ।”"
16 Cada um pegou o seu adversário pela cabeça, meteu-lhe a espada no lado, e caíram mortos juntos. Por isso aquele lugar foi chamado de Campo das Espadas. Fica perto de Gibeão.
17 ਉਹ ਮੁਕਾਬਲਾ ਇੱਕ ਭਿਅੰਕਰ ਲੜਾਈ ਦਾ ਰੂਪ ਧਾਰ ਗਿਆ ਅਤੇ ਦਾਊਦ ਦੇ ਅਫ਼ਸਰਾਂ ਨੇ ਉਸ ਦਿਨ ਅਬਨੇਰ ਅਤੇ ਇਸਰਾਏਲ ਦੇ ਲੋਕਾਂ ਨੂੰ ਹਰਾਇਆ।"
17 Houve um combate intenso naquele dia, e Abner e os homens de Israel foram derrotados pelos homens de Davi.
18 ਅਬਨੇਰ ਦਾ ਅਸਾਹੇਲ ਨੂੰ ਮਾਰ ਦੇਣਾ ਉੱਥੇ ਸਰੂਯਾਹ ਦੇ ਤਿੰਨ ਪੁੱਤਰ ਯੋਆਬ, ਅਬੀਸ਼ਈ ਅਤੇ ਅਸਾਹੇਲ ਵੀ ਸਨ। ਅਸਾਹੇਲ ਬਹੁਤ ਵੱਧੀਆ ਜੰਗਲੀ ਹਿਰਨ ਤੋਂ ਵੀ ਤੇਜ਼ ਦੌੜਾਕ ਸੀ।"
18 Estavam ali os três filhos de Zeruia: Joabe, Abisai e Asael. Asael, que era ligeiro como uma gazela selvagem,
19 ਉਸ ਨੇ ਸਿੱਧਾ ਬਿਨਾ ਖੱਬੇ-ਸੱਜੇ ਤੱਕਿਆਂ ਅੱਬਨੇਰ ਦਾ ਪਿੱਛਾ ਕੀਤਾ।"
19 perseguiu Abner e, na sua perseguição, não se desviou nem para a direita nem para a esquerda.
20 ਤਦ ਅਬਨੇਰ ਨੇ ਉਸ ਨੂੰ ਆਪਣੇ ਮਗਰ ਵੇਖਕੇ ਕਿਹਾ, “ਤੂੰ ਹੀ ਅਸਾਹੇਲ ਹੈਂ?” ਅਸਾਹੇਲ ਨੇ ਕਿਹਾ, “ਹਾਂ, ਮੈਂ ਹੀ ਹਾਂ।”"
20 Então Abner olhou para trás e perguntou: — É você, Asael? Ele respondeu: — Sou eu mesmo.
21 ਅਬਨੇਰ ਅਸਾਹੇਲ ਨੂੰ ਦੁੱਖ ਨਹੀਂ ਸੀ ਪਹੁੰਚਾਣਾ ਚਾਹੁੰਦਾ। ਇਸ ਲਈ ਉਸ ਨੇ ਅਸਾਹੇਲ ਨੂੰ ਕਿਹਾ, “ਮੇਰਾ ਪਿੱਛਾ ਛੱਡਦੇ, ਜੇ ਕਿਸੇ ਜੁਆਨ ਸਿਪਾਹੀ ਦੇ ਪਿੱਛੇ ਭੱਜੇ ਤਾਂ ਤੂੰ ਸੌਖੀ ਤਰ੍ਹਾਂ ਉਸ ਦੇ ਸ਼ਸਤ੍ਰ ਆਪਣੇ ਲਈ ਖੋਹ ਸੱਕਦਾ ਹੈਂ।” ਪਰ ਅਸਾਹੇਲ ਨੇ ਅਬਨੇਰ ਦਾ ਪਿੱਛਾ ਨਾ ਕਰਨ ਤੋਂ ਇਨਕਾਰ ਕੀਤਾ।"
21 Então Abner disse: — Desvie-se para a direita ou para a esquerda, agarre um dos soldados e pegue a armadura dele. Porém Asael não desistiu de perseguir Abner.
22 ਅਬਨੇਰ ਨੇ ਮੁੜ ਅਸਾਹੇਲ ਨੂੰ ਕਿਹਾ, “ਮੇਰਾ ਪਿੱਛਾ ਕਰਨਾ ਛੱਡ ਦੇ ਨਹੀਂ ਤਾਂ ਮੈਂ ਤੈਨੂੰ ਵੱਢ ਸੁੱਟਾਂਗਾ। ਤਾਂ ਫ਼ਿਰ ਮੈਂ ਤੇਰੇ ਭਰਾ ਯੋਆਬ ਨੂੰ ਕੀ ਮੂੰਹ ਵਿਖਾਵਾਂਗਾ?”"
22 Então Abner disse mais uma vez: — Pare de me perseguir! Do contrário, vou ter de matá-lo. E, depois, como poderia eu olhar no rosto de seu irmão Joabe?
23 ਪਰ ਅਸਾਹੇਲ ਤਦ ਵੀ ਨਾ ਮੰਨਿਆ। ਤਦ ਅਬਨੇਰ ਨੇ ਬਰਛੀ ਦੇ ਪੁੱਟੇ ਸਿਰੇ ਨਾਲ ਉਸਦੀ ਪੰਜਵੀਂ ਪੱਸਲੀ ਹੇਠਾਂ ਉਸ ਨੂੰ ਅਜਿਹਾ ਮਾਰਿਆ ਜੋ ਬਰਛੀ ਉਸ ਦੀ ਪਿੱਠ ਵਿੱਚੋਂ ਦੀ ਪਾਰ ਨਿਕਲ ਗਈ। ਸੋ ਉਹ ਉੱਥੇ ਹੀ ਡਿੱਗ ਪਿਆ ਅਤੇ ਉਸੇ ਥਾਂ ਹੀ ਮਰ ਗਿਆ। ਯੋਆਬ ਅਤੇ ਅਬੀਸ਼ਈ ਨੇ ਅਬਨੇਰ ਦਾ ਪਿੱਛਾ ਕੀਤਾ ਅਸਾਹੇਲ ਦੀ ਲੋਬ ਜ਼ਮੀਨ ਤੇ ਪਈ ਰਹੀ। ਜਿਹੜਾ ਵੀ ਮਨੁੱਖ ਦੌੜਦਾ ਉੱਥੇ ਪਹੁੰਚਦਾ ਤਾਂ ਉਹ ਅਸਾਹੇਲ ਨੂੰ ਮੋਇਆ ਪਿਆ ਵੇਖ ਕਿ ਉੱਥੇ ਰੁਕ ਜਾਂਦਾ।"
23 Como Asael não quis deixar de persegui-lo, Abner o feriu na barriga com a extremidade inferior da lança, que lhe saiu pelas costas. Asael caiu e morreu ali mesmo. Todos os que chegavam ao lugar em que Asael tinha caído morto paravam.
24 ਪਰ ਯੋਆਬ ਅਤੇ ਅਬੀਸ਼ਈ ਨਿਰੰਤਰ ਅਬਨੇਰ ਦੇ ਪਿੱਛੇ ਭੱਜਦੇ ਰਹੇ। ਸੂਰਜ ਉਸ ਵਕਤ ਡੁੱਬਣ ਵਾਲਾ ਸੀ ਜਦੋਂ ਉਹ ਦੋਨੋ ਅੰਮਾਹ ਦੀ ਪਹਾੜੀ ਤੀਕ ਪਹੁੰਚੇ (ਅੰਮਾਹ ਦਾ ਪਹਾੜ ਗਿਬਓਨ ਦੀ ਉਜਾੜ ਦੇ ਰਾਹ ਵਿੱਚ ਗਿਯਹ ਦੇ ਸਾਹਮਣੇ ਹੈ।)"
24 Porém Joabe e Abisai perseguiram Abner. O sol se pôs quando eles chegaram à colina de Amá, que está em frente de Giá, no caminho do deserto de Gibeão.
25 ਅਤੇ ਬਿਨਯਾਮੀਨ ਪਰਿਵਾਰ-ਸਮੂਹ ਦੇ ਆਦਮੀ ਅਬਨੇਰ ਦੇ ਮਗਰ ਹੋਕੇ ਇਕੱਠੇ ਹੋਏ ਅਤੇ ਇੱਕ ਟੋਲੀ ਬਣਾਕੇ ਪਹਾੜ ਦੀ ਟੀਸੀ ਉੱਪਰ ਖਲੋ ਗਏ।"
25 Os filhos de Benjamim se reuniram em volta de Abner, formando uma só tropa, e se puseram no alto de uma colina.
26 ਅਬਨੇਰ ਨੇ ਯੋਆਬ ਨੂੰ ਲਲਕਾਰਿਆ ਅਤੇ ਕਿਹਾ, “ਕੀ ਸਾਨੂੰ ਲੜਨਾ ਚਾਹੀਦਾ ਹੈ? ਤੇ ਇੱਕ ਦੂਜੇ ਨੂੰ ਹਮੇਸ਼ਾ-ਹਮੇਸ਼ਾ ਲਈ ਖਤਮ ਕਰਨਾ ਹੋਵੇਗਾ? ਤੂੰ ਚੰਗੀ ਤਰ੍ਹਾਂ ਜਾਣਦਾ ਹੈਂ ਇਹ ਗੱਲ ਕਿ ਇਸਦਾ ਅੰਤ ਦੁੱਖਦਾਈ ਹੋਵੇਗਾ। ਜਾ ਅਤੇ ਜਾਕੇ ਲੋਕਾਂ ਨੂੰ ਸਮਝਾ ਕਿ ਆਪਣੇ ਭਰਾਵਾਂ ਦਾ ਪਿੱਛਾ ਕਰਨਾ ਬੰਦ ਕਰਨ।”"
26 Então Abner gritou para Joabe: — Será que a espada vai consumir para sempre? Você não sabe que serão amargas as suas consequências? Até quando você vai esperar para ordenar ao povo que deixe de perseguir os seus irmãos?
27 ਤਦ ਯੋਆਬ ਨੇ ਕਿਹਾ, “ਜੋ ਤੂੰ ਆਖਿਆ ਹੈ ਬਹੁਤ ਚੰਗੀ ਗੱਲ ਹੈ। ਜਿਉਂਦੇ ਪਰਮੇਸ਼ੁਰ ਦੀ ਸੌਂਹ, ਜੇ ਕਦੀ ਤੂੰ ਇਹ ਗੱਲ ਨਾ ਆਖਦਾ ਤਾਂ ਲੋਕਾਂ ਵਿੱਚੋਂ ਸਭ ਆਪੋ-ਆਪਣੇ ਭਰਾਵਾਂ ਦਾ ਪਿੱਛਾ ਛੱਡ ਕੇ ਸਵੇਰੇ ਹੀ ਮੁੜ ਜਾਂਦੇ।”"
27 Joabe respondeu: — Tão certo como vive Deus, se você não tivesse falado, só amanhã cedo o povo cessaria de perseguir cada um o seu irmão.
28 ਸੋ ਯੋਆਬ ਨੇ ਤੁਰ੍ਹੀ ਵਜਾਈ ਅਤੇ ਸਭ ਲੋਕ ਖਲੋ ਗਏ ਅਤੇ ਫ਼ਿਰ ਉਹ ਇਸਰਾਏਲ ਦੇ ਮਗਰ ਨਾ ਲੱਗੇ ਅਤੇ ਹੋਰ ਲੜਾਈ ਵੀ ਨਾ ਕੀਤੀ।"
28 Então Joabe tocou a trombeta, e todo o povo parou, e eles não perseguiram mais Israel e a luta acabou.
29 ਅਬਨੇਰ ਅਤੇ ਉਸ ਦੇ ਸਾਬੀ ਸਾਰੀ ਰਾਤ ਯਰਦਨ ਘਾਟੀ ਦੇ ਪਾਰ ਪੈਦਲ ਤੁਰਦੇ ਗਏ। ਉਨ੍ਹਾਂ ਯਰਦਨ ਦਰਿਆ ਪਾਰ ਕੀਤਾ ਅਤੇ ਮਹਨਾਇਮ ਪਹੁੰਚਣ ਤੀਕ ਸਾਰਾ ਦਿਨ ਪੈਦਲ ਤੁਰਦੇ ਆਏ।"
29 Abner e seus homens marcharam toda aquela noite pela planície. Passaram o Jordão e, caminhando toda a manhã, chegaram a Maanaim.
30 ਯੋਆਬ ਨੇ ਅਬਨੇਰ ਦਾ ਪਿੱਛਾ ਛੱਡ ਦਿੱਤਾ ਅਤੇ ਵਾਪਸ ਮੁੜ ਗਿਆ। ਜਦੋਂ ਉਸ ਨੇ ਸਾਰੇ ਆਦਮੀਆਂ ਨੂੰ ਇਕੱਠਾ ਕੀਤਾ ਤਾਂ ਦਾਊਦ ਦੇ ਸੇਵਕਾਂ ਵਿੱਚੋਂ 19 ਅਫ਼ਸਰ ਗਾਇਬ ਸਨ, ਜਿਨ੍ਹਾਂ ਵਿੱਚੋਂ ਅਸਾਹੇਲ ਵੀ ਇੱਕ ਸੀ।"
30 Joabe deixou de perseguir Abner. E, tendo reunido todo o povo, verificou que faltavam dezenove dos homens de Davi, além de Asael.
31 ਪਰ ਦਾਊਦ ਦੇ ਅਫ਼ਸਰਾਂ ਨੇ ਬਿਨਯਾਮੀਨ ਵਿੱਚੋਂ ਉਨ੍ਹਾਂ ਦੇ ਘਰਾਣੇ ਦੇ ਅਬਨੇਰ ਦੇ 360 ਆਦਮੀਆਂ ਨੂੰ ਮਾਰ ਸੁੱਟਿਆ।"
31 Porém os servos de Davi tinham matado, dentre os de Benjamim e dentre os soldados de Abner, trezentos e sessenta homens.
32 ਦਾਊਦ ਦੇ ਅਫ਼ਸਰਾਂ ਨੇ ਅਸਾਹੇਲ ਨੂੰ ਚੁੱਕ ਲਿਆ ਅਤੇ ਉਸ ਦੇ ਪਿਉ ਦੀ ਸਮਾਧ ਵਿੱਚ ਜੋ ਬੈਤਲਹਮ ਵਿੱਚ ਸੀ, ਉਸ ਨੂੰ ਦੱਬ ਦਿੱਤਾ ਅਤੇ ਯੋਆਬ ਅਤੇ ਉਸ ਦੇ ਆਦਮੀ ਸਾਰੀ ਰਾਤ ਤੁਰਕੇ ਤੜਕਸਾਰ ਪਹੁ ਫ਼ੁੱਟਣ ਤੋਂ ਪਹਿਲਾਂ ਹਬਰੋਨ ਵਿੱਚ ਆ ਗਏ।"
32 Levaram Asael e o sepultaram no túmulo de seu pai, em Belém. Joabe e seus homens caminharam toda aquela noite, e, ao amanhecer, chegaram a Hebrom.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 2 Samuel 2, comparar traduções ou montar um estudo — tudo direto pelo WhatsApp.