2 Samuel 6

Punjabi Bible (GL_PUNJABI) vs NVI

Sair da comparação
NVI Nova Versão Internacional
1 ਯਹੋਵਾਹ ਦਾ ਪਵਿੱਤਰ ਸੰਦੂਕ ਯਰੂਸ਼ਲਮ ਵਿੱਚ ਲਿਆਂਦਾ ਗਿਆ ਫ਼ਿਰ ਦਾਊਦ ਨੇ ਇਸਰਾਏਲ ਦੇ ਸਭ ਤੋਂ ਵੱਧੀਆ ਚੁਣੇ ਹੋਏ 30,000 ਸਿਪਾਹੀ ਇਕੱਠੇ ਕੀਤੇ।"
1 De novo Davi reuniu os melhores guerreiros de Israel, trinta mil ao todo.
2 ਤਦ ਦਾਊਦ ਅਤੇ ਉਸ ਦੇ ਸਾਰੇ ਆਦਮੀ, ਯਹੂਦਾਹ ਵਿੱਚ ਬਆਲੇ ਨੂੰ ਗਏ ਅਤੇ ਉੱਥੋਂ ਪਰਮੇਸ਼ੁਰ ਦੇ ਪਵਿੱਤਰ ਸੰਦੂਕ ਨੂੰ ਯਰੂਸ਼ਲਮ ਨੂੰ ਲੈ ਗਏ। ਲੋਕ ਯਹੋਵਾਹ ਦੀ ਉਪਾਸਨਾ ਕਰਨ ਲਈ ਪਵਿੱਤਰ ਸੰਦੂਕ ਵੱਲ ਆਏ। ਉਹ ਪਵਿੱਤਰ ਸੰਦੂਕ ਯਹੋਵਾਹ ਦੇ ਸਿੰਘਾਸਣ ਦੇ ਬਰਾਬਰ ਹੈ। ਉਸੇ ਉੱਪਰ ਕਰੂਬੀ ਫ਼ਰਿਸ਼ਤਿਆਂ ਦੀਆਂ ਮੂਰਤਾਂ ਉਕਰੀਆਂ ਹੋਈਆਂ ਹਨ ਅਤੇ ਯਹੋਵਾਹ ਸਰਬ ਸ਼ਕਤੀਮਾਨ ਇਨ੍ਹਾਂ ਦੂਤਾਂ ਉੱਤੇ, ਪਾਤਸ਼ਾਹ ਬਣਕੇ ਬੈਠਾ ਹੈ।"
2 Ele e todos os que o acompanhavam partiram para Baalim, em Judá, para buscar a arca de Deus, arca sobre a qual é invocado o nome do Senhor dos Exércitos, entronizado entre os querubins acima dela.
3 ਸੋ ਉਨ੍ਹਾਂ ਨੇ ਪਵਿੱਤਰ ਸੰਦੂਕ ਨੂੰ ਨਵੀਂ ਗੱਡੀ ਦੇ ਉੱਤੇ ਰੱਖਿਆ ਅਤੇ ਉਸ ਨੂੰ ਅਬੀਨਾਦਾਬ ਦੇ ਘਰੋ ਜੋ ਕਿ ਇੱਕ ਪਹਾੜੀ ਉੱਤੇ ਸੀ, ਲਿਜਾ ਰਹੇ ਸਨ। ਅਬੀਨਾਦਾਬ ਦੇ ਪੁੱਤਰ ਊਜਾਹ ਅਤੇ ਅਹਯੋ ਉਸ ਨਵੀਂ ਗੱਡੀ ਨੂੰ ਚੱਲਾ ਰਹੇ ਸਨ।"
3 Puseram a arca de Deus num carroção novo e a levaram da casa de Abinadabe, na colina. Uzá e Aiô, filhos de Abinadabe, conduziam o carroção
4 ਅਤੇ ਉਨ੍ਹਾਂ ਨੇ ਉਸ ਨੂੰ ਅਬੀਨਾਦਾਬ ਦੇ ਘਰ ਤੋਂ ਜੋ ਗਿਬਆਹ ਵਿੱਚ ਸੀ, ਚੁੱਕ ਲਿਆਏ ਅਤੇ ਪਰਮੇਸ਼ੁਰ ਦੇ ਪਵਿੱਤਰ ਸੰਦੂਕ ਦੇ ਨਾਲ-ਨਾਲ ਗਏ ਅਤੇ ਅਹਯੋ ਸੰਦੂਕ ਦੇ ਅੱਗੇ-ਅੱਗੇ ਤੁਰਿਆ।"
4 com a arca de Deus; e Aiô andava na frente dela.
5 ਦਾਊਦ ਅਤੇ ਇਸਰਾਏਲ ਦਾ ਸਾਰਾ ਘਰਾਣਾ ਚੀਲ ਦੀ ਲੱਕੜ ਦੇ ਸਭ ਤਰ੍ਹਾਂ ਦੇ ਸਾਜ਼ ਜਿਵੇਂ ਕਿ ਬੀਨ, ਮੱਧਮ, ਖੰਜਰੀਆਂ, ਚਿਮਟਾ ਅਤੇ ਛੈਣੇ ਲੈ ਕੇ ਯਹੋਵਾਹ ਦੇ ਅੱਗੇ-ਅੱਗੇ ਵਜਾਉਂਦੇ ਹੋਏ ਤੁਰੇ।"
5 Davi e todos os israelitas iam cantando e dançando perante o Senhor, ao som de todo o tipo de instrumentos de pinho, harpas, liras, tamborins, chocalhos e címbalos.
6 ਜਦੋਂ ਦਾਊਦ ਦੇ ਆਦਮੀ ਨਾਕੋਨ ਦੇ ਪਿੜ ਕੋਲ ਪਹੁੰਚੇ ਤਾਂ ਊਜ਼ਾਹ ਨੇ ਹੱਥ ਲੰਮਾ ਕਰਕੇ ਪਰਮੇਸ਼ੁਰ ਦੇ ਪਵਿੱਤਰ ਸੰਦੂਕ ਨੂੰ ਫ਼ੜ ਕੇ ਸੰਭਾਲਿਆ ਕਿਉਂ ਕਿ ਗਊਆਂ ਠੋਕਰ ਖਾ ਰਹੀਆਂ ਸਨ।"
6 Quando chegaram à eira de Nacom, Uzá esticou o braço e segurou a arca de Deus, porque os bois haviam tropeçado.
7 ਪਰ ਯਹੋਵਾਹ ਊਜ਼ਾਹ ਤੇ ਕਰੋਧ ਵਿੱਚ ਆਇਆ ਅਤੇ ਉਸ ਨੂੰ ਮਾਰ ਸੁੱਟਿਆ। ਊਜ਼ਾਹ ਨੇ ਜਦੋਂ ਪਵਿੱਤਰ ਸੰਦੂਕ ਨੂੰ ਛੁਹਿਆ ਤਾਂ ਯਹੋਵਾਹ ਨੂੰ ਕੋਈ ਸੰਮਾਨ ਨਾ ਦਰਸਾਇਆ ਤਾਂ ਉਹ ਯਹੋਵਾਹ ਦੇ ਪਵਿੱਤਰ ਸੰਦੂਕ ਦੇ ਕੋਲ ਹੀ ਡਿੱਗ ਪਿਆ ਅਤੇ ਮਰ ਗਿਆ।"
7 A ira do Senhor acendeu-se contra Uzá por seu ato de irreverência. Por isso Deus o feriu, e ele morreu ali mesmo, ao lado da arca de Deus.
8 ਦਾਊਦ ਉਦਾਸ ਹੋ ਗਿਆ ਕਿਉਂ ਕਿ ਯਹੋਵਾਹ ਨੇ ਊਜ਼ਾਹ ਨੂੰ ਮਾਰ ਸੁੱਟਿਆ ਸੀ। ਉਸ ਨੇ ਉਸ ਥਾਂ ਦਾ ਨਾਂ “ਪਰਸ-ਊਜ਼ਾਹ” ਰੱਖਿਆ।"
8 Davi ficou contrariado porque o Senhor, em sua ira, havia fulminado Uzá. Até hoje aquele lugar é chamado Perez-Uzá.
9 ਦਾਊਦ ਉਸ ਦਿਨ ਯਹੋਵਾਹ ਕੋਲੋਂ ਡਰਿਆ ਅਤੇ ਕਹਿਣ ਲੱਗਾ, “ਹੁਣ ਇੱਥੇ ਮੈਂ ਪਰਮੇਸ਼ੁਰ ਦਾ ਪਵਿੱਤਰ ਸੰਦੂਕ ਕਿਵੇਂ ਲਿਆ ਸੱਕਦਾ ਹਾਂ?”"
9 Naquele dia, Davi teve medo do Senhor e se perguntou: "Como vou conseguir levar a arca do Senhor? "
10 ਸੋ ਦਾਊਦ ਯਹੋਵਾਹ ਦੇ ਪਵਿੱਤਰ ਸੰਦੂਕ ਨੂੰ ਆਪਣੇ ਸ਼ਹਿਰ ਵਿੱਚ ਲੈਜਾਕੇ ਆਪਣੇ ਕੋਲ ਨਾ ਰੱਖ ਸੱਕਿਆ ਤਾਂ ਦਾਊਦ ਪਵਿੱਤਰ ਸੰਦੂਕ ਨੂੰ ਇੱਕ ਪਾਸੇ ਓਬੇਦ-ਅਦੋਮ ਗਿੱਤੀ ਦੇ ਘਰ ਵਿੱਚ ਲੈ ਗਿਆ।"
10 Por isso ele desistiu de levar a arca do Senhor para a cidade de Davi. Em vez disso, levou-a para a casa de Obede-Edom, de Gate.
11 ਯਹੋਵਾਹ ਦਾ ਸੰਦੂਕ ਓਬੇਦ-ਅਦੋਮ ਗਿੱਤੀ ਦੇ ਘਰ ਵਿੱਚ ਤਿੰਨ ਮਹੀਨੇ ਰਿਹਾ ਅਤੇ ਯਹੋਵਾਹ ਨੇ ਓਬੇਦ-ਅਦੋਮ ਨੂੰ ਅਤੇ ਉਸ ਦੇ ਸਾਰੇ ਘਰਾਣੇ ਨੂੰ ਬਰਕਤ ਦਿੱਤੀ।"
11 A arca do Senhor ficou na casa dele por três meses, e o Senhor o abençoou e a toda a sua família.
12 ਉਪਰੰਤ, ਲੋਕਾਂ ਨੇ ਦਾਊਦ ਨੂੰ ਕਿਹਾ, “ਓਬੇਦ-ਅਦੋਮ ਦੇ ਘਰ ਨੂੰ ਅਤੇ ਉਸ ਦੀਆਂ ਸਾਰੀਆਂ ਵਸਤਾਂ ਨੂੰ ਪਰਮੇਸ਼ੁਰ ਦੇ ਪਵਿੱਤਰ ਸੰਦੂਕ ਦੇ ਕਾਰਣ ਯਹੋਵਾਹ ਨੇ ਬਰਕਤ ਦਿੱਤੀ ਹੈ।” ਤਦ ਦਾਊਦ ਗਿਆ ਅਤੇ ਪਰਮੇਸ਼ੁਰ ਦੇ ਪਵਿੱਤਰ ਸੰਦੂਕ ਨੂੰ ਓਬੇਦ-ਅਦੋਮ ਦੇ ਘਰੋ ਦਾਊਦ ਦੇ ਸ਼ਹਿਰ ਵਿੱਚ ਨਿਹਾਲ ਹੋਕੇ ਚੜ੍ਹਾ ਲਿਆਇਆ।"
12 E disseram ao rei Davi: "O Senhor tem abençoado a família de Obede-Edom e tudo o que ele possui, por causa da arca de Deus". Então Davi, com grande festa, foi à casa de Obede-Edom e ordenou que levassem a arca de Deus para a cidade de Davi.
13 ਜਦੋਂ ਯਹੋਵਾਹ ਦੇ ਪਵਿੱਤਰ ਸੰਦੂਕ ਨੂੰ ਚੁੱਕਣ ਵਾਲੇ ਛੇ ਕਦਮ ਹੀ ਤੁਰੇ ਤਾਂ ਉਸ ਨੇ ਬਲਦ ਅਤੇ ਇੱਕ ਮੋਟੇ ਵੱਛੇ ਦੀ ਬਲੀ ਦਿੱਤੀ।"
13 Quando os que carregavam a arca do Senhor davam seis passos, ele sacrificava um boi e um novilho gordo.
14 ਯਹੋਵਾਹ ਦੇ ਅੱਗੇ ਫ਼ਿਰ ਦਾਊਦ ਆਪਣੇ ਸਾਰੇ ਜ਼ੋਰ ਨਾਲ ਨੱਚ ਰਿਹਾ ਸੀ ਅਤੇ ਦਾਊਦ ਨੇ ਲਿਨਨ ਦਾ ਏਫ਼ੋਦ ਪਾਇਆ ਹੋਇਆ ਸੀ।"
14 Davi, vestindo o colete sacerdotal de linho, foi dançando com todas as suas forças perante o Senhor,
15 ਦਾਊਦ ਅਤੇ ਇਸਰਾਏਲ ਦਾ ਸਾਰਾ ਘਰਾਣਾ ਯਹੋਵਾਹ ਦੇ ਪਵਿੱਤਰ ਸੰਦੂਕ ਨੂੰ ਜ਼ੈਕਾਰਾ ਬੁਲਾਉਂਦੇ ਅਤੇ ਤੂਰੀਆਂ ਵਜਾਉਂਦੇ ਚੁੱਕ ਕੇ ਲੈ ਆਏ। ਜਦੋਂ ਉਹ ਯਹੋਵਾਹ ਦੇ ਪਵਿੱਤਰ ਸੰਦੂਕ ਨੂੰ ਸ਼ਹਿਰ ਵਿੱਚ ਲੈ ਆਏ।"
15 enquanto ele e todos os israelitas levavam a arca do Senhor ao som de gritos de alegria e de trombetas.
16 ਉਸ ਵਕਤ ਸ਼ਾਊਲ ਦੀ ਧੀ ਮੀਕਲ ਬਾਰੀ ਵਿੱਚੋਂ ਇਹ ਸਭ ਵੇਖ ਰਹੀ ਸੀ, ਜਦ ਉਸ ਨੇ ਵੇਖਿਆ ਕਿ ਦਾਊਦ ਪਾਤਸ਼ਾਹ ਯਹੋਵਾਹ ਦੇ ਅੱਗੇ ਨੱਚਦਾ-ਟੱਪਦਾ ਆ ਰਿਹਾ ਹੈ ਤਾਂ ਉਹ ਦਾਊਦ ਦੀ ਅਜਿਹੀ ਹਰਕਤ ਤੇ ਬੜੀ ਦੁੱਖੀ ਹੋਈ ਉਸ ਨੂੰ ਜਾਪਿਆ ਕਿ ਉਹ ਆਪਣਾ ਮਜ਼ਾਕ ਆਪ ਬਣਾ ਰਿਹਾ ਹੈ।"
16 Aconteceu que, entrando a arca do Senhor na cidade de Davi, Mical, filha de Saul, observava de uma janela. E, ao ver o rei Davi dançando e comemorando perante o Senhor, ela o desprezou em seu coração.
17 ਦਾਊਦ ਨੇ ਪਵਿੱਤਰ ਸੰਦੂਕ ਲਈ ਤੰਬੂ ਲਾਇਆ ਅਤੇ ਇਸਰਾਏਲੀਆਂ ਨੇ ਯਹੋਵਾਹ ਦੇ ਪਵਿੱਤਰ ਸੰਦੂਕ ਨੂੰ ਉਸ ਤੰਬੂ ਦੇ ਹੇਠਾਂ ਜਾ ਟਿਕਾਇਆ। ਉਪਰੰਤ ਦਾਊਦ ਨੇ ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਯਹੋਵਾਹ ਦੇ ਅੱਗੇ ਚੜ੍ਹਾਈਆਂ।"
17 Eles trouxeram a arca do Senhor e a colocaram na tenda que Davi lhe havia preparado; e Davi ofereceu holocaustos e sacrifícios de comunhão perante o Senhor.
18 ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਯਹੋਵਾਹ ਦੇ ਅੱਗੇ ਚੜ੍ਹਾਉਣ ਤੋਂ ਬਾਅਦ ਦਾਊਦ ਨੇ ਸਰਬ ਸ਼ਕਤੀਮਾਨ ਯਹੋਵਾਹ ਦੇ ਨਾਉਂ ਤੇ ਲੋਕਾਂ ਨੂੰ ਅਸੀਸ ਦਿੱਤੀ।"
18 Após oferecer os holocaustos e os sacrifícios de comunhão, ele abençoou o povo em nome do Senhor dos Exércitos,
19 ਦਾਊਦ ਨੇ ਲੋਕਾਂ ਨੂੰ ਪ੍ਰਸਾਦ ਵਜੋਂ ਭਾਵੇਂ ਉਹ ਮਰਦ ਸਨ ਭਾਵੇਂ ਔਰਤਾਂ ਸਭਨਾਂ ਨੂੰ ਰੋਟੀ, ਸੌਗੀ ਵਾਲਾ ਕੇਕ ਅਤੇ ਖਜੂਰੀ ਰੋਟੀ ਦਿੱਤੀ। ਉਪਰੰਤ ਸਭ ਇਸਰਾਏਲੀ ਘਰਾਂ ਨੂੰ ਪਰਤ ਗਏ।"
19 e deu um pão, um bolo de tâmaras e um bolo de uvas passas a cada homem e a cada mulher israelita. Então todo o povo partiu, cada um para a sua casa.
20 ਮੀਕਲ ਨੇ ਦਾਊਦ ਨੂੰ ਫ਼ਟਕਾਰਿਆ ਤਦ ਦਾਊਦ ਆਪਣੇ ਘਰਾਣੇ ਨੂੰ ਅਸੀਸ ਦੇਣ ਲਈ ਮੁੜਿਆ ਤਾਂ ਪਰ ਸ਼ਾਊਲ ਦੀ ਧੀ ਮੀਕਲ ਦਾਊਦ ਨੂੰ ਮਿਲਣ ਲਈ ਨਿਕਲੀ ਅਤੇ ਬੋਲੀ, “ਇਸਰਾਏਲ ਦੇ ਪਾਤਸ਼ਾਹ ਨੇ ਅੱਜ ਆਪਣਾ ਸਨਮਾਨ ਗਵਾ ਲਿਆ ਕਿਉਂ ਕਿ ਉਸ ਨੇ ਅੱਜ ਆਪਣੇ ਨੌਕਰਾਂ ਦੀਆਂ ਕੁੜੀਆਂ ਦੀਆਂ ਅੱਖਾਂ ਦੇ ਸਾਹਮਣੇ ਆਪਣੇ-ਆਪ ਨੂੰ ਨੰਗਾ ਕੀਤਾ ਜਿਵੇਂ ਕੋਈ ਬੇਸ਼ਰਮ ਆਪਣੇ-ਆਪ ਨੂੰ ਲੋਕਾਂ ਸਾਹਮਣੇ ਨੰਗਾ ਕਰਦਾ ਹੈ।”"
20 Voltando Davi para casa para abençoar sua família, Mical, filha de Saul, saiu ao seu encontro e lhe disse: "Como o rei de Israel se destacou hoje, tirando o manto na frente das escravas de seus servos, como um homem vulgar! "
21 ਤਦ ਦਾਊਦ ਨੇ ਮੀਕਲ ਨੂੰ ਕਿਹਾ, “ਯਹੋਵਾਹ ਨੇ ਮੈਨੂੰ ਤੇਰੇ ਪਿਉ ਅਤੇ ਉਸ ਦੇ ਸਾਰੇ ਘਰਾਣੇ ਦੇ ਅੱਗੇ ਚੁਣਿਆ ਹੈ। ਯਹੋਵਾਹ ਨੇ ਮੈਨੂੰ ਆਪਣੇ ਲੋਕਾਂ, ਇਸਰਾਏਲੀਆਂ ਦਾ ਆਗੂ ਬਣਾਇਆ ਹੈ ਸੋ ਮੈਂ ਤਾਂ ਯਹੋਵਾਹ ਦੇ ਅੱਗੇ ਇੰਝ ਹੀ ਨੱਚਾਂਗਾ ਅਤੇ ਜਸ਼ਨ ਮਨਾਵਾਂਗਾ।"
21 Mas Davi disse a Mical: "Foi perante o Senhor que eu dancei, perante aquele que me escolheu em lugar de seu pai ou de qualquer outro da família dele, quando me designou soberano sobre o povo do Senhor, sobre Israel; perante o Senhor celebrarei
22 ਸਗੋਁ ਮੈਂ ਤਾਂ ਇਸ ਨਾਲੋਂ ਵੀ ਵੱਧੇਰੇ ਸ਼ਰਮਨਾਕ ਹਰਕਤਾਂ ਕਰਾਂਗਾ। ਤੂੰ ਭਾਵੇਂ ਮੇਰੀ ਇੱਜ਼ਤ ਨਾ ਕਰ ਪਰ ਜਿਨ੍ਹਾਂ ਕੁੜੀਆਂ ਬਾਰੇ ਤੂੰ ਗੱਲ ਕਰ ਰਹੀ ਹੈ ਉਨ੍ਹਾਂ ਨੂੰ ਮੇਰੇ ਉੱਪਰ ਮਾਨ ਹੈ।”"
22 e me rebaixarei ainda mais, e me humilharei aos meus próprios olhos. Mas serei honrado por essas escravas que você mencionou".
23 ਸ਼ਾਊਲ ਦੀ ਧੀ ਮੀਕਲ ਨੂੰ ਕਦੇ ਵੀ ਕੋਈ ਬੱਚਾ ਨਾ ਹੋਇਆ, ਉਹ ਬੇਔਲਾਦ ਹੀ ਮਰ ਗਈ।"
23 E até o dia de sua morte, Mical, filha de Saul, jamais teve filhos.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 2 Samuel 6, comparar traduções ou montar um estudo — tudo direto pelo WhatsApp.