2 Samuel 7

Punjabi Bible (GL_PUNJABI) vs ACF

Sair da comparação
ACF Almeida Corrigida Fiel
1 ਦਾਊਦ ਨੇ ਮੰਦਰ ਉਸਾਰਣਾ ਚਾਹਿਆ ਜਦੋਂ ਦਾਊਦ ਪਾਤਸ਼ਾਹ ਆਪਣੇ ਨਵੇਂ ਘਰ ਵਿੱਚ ਬਿਰਾਜਮਾਨ ਹੋਇਆ ਤਾਂ ਯਹੋਵਾਹ ਨੇ ਉਸ ਦੇ ਦੁਸ਼ਮਣਾਂ ਵੱਲੋਂ ਹਰ ਪਾਸਿਓ ਅਮਨ-ਸ਼ਾਂਤੀ ਨੂੰ ਬਹਾਲ ਕੀਤਾ।"
1 E sucedeu que, estando o rei Davi em sua casa, e tendo o SENHOR lhe dado descanso de todos os seus inimigos em redor,
2 ਪਾਤਸ਼ਾਹ ਦਾਊਦ ਨੇ ਨਾਥਾਨ ਨਬੀ ਨੂੰ ਆਖਿਆ, “ਵੇਖ, ਮੈਂ ਜੋ ਦਿਆਰ ਦੀ ਲੱਕੜ ਤੋਂ ਤਿਆਰ ਹੋਏ ਵੱਧੀਆ ਮਹਿਲ ਵਿੱਚ ਰਹਿੰਦਾ ਹਾਂ ਪਰ ਪਰਮੇਸ਼ੁਰ ਦਾ ਪਵਿੱਤਰ ਸੰਦੂਕ ਤੰਬੂ ਵਿੱਚ ਹੀ ਅਜੇ ਪਿਆ ਹੈ। ਸਾਨੂੰ ਉਸ ਪਵਿੱਤਰ ਸੰਦੂਕ ਲਈ ਵੱਧੀਆ ਇਮਾਰਤ ਤਿਆਰ ਕਰਵਾਉਣੀ ਚਾਹੀਦੀ ਹੈ।”"
2 Disse o rei ao profeta Natã: Eis que eu moro em casa de cedro, e a arca de Deus mora dentro de cortinas.
3 ਨਾਥਾਨ ਨੇ ਦਾਊਦ ਪਾਤਸ਼ਾਹ ਨੂੰ ਕਿਹਾ, “ਜੋ ਕੁਝ ਤੇਰੇ ਮਨ ਵਿੱਚ ਹੈ ਤੂੰ ਕਰ ਸੱਕਦਾ ਹੈ ਕਿਉਂ ਕਿ ਯਹੋਵਾਹ ਤੇਰੇ ਨਾਲ ਹੈ।”"
3 E disse Natã ao rei: Vai, e faze tudo quanto está no teu coração; porque o Senhor é contigo.
4 ਪਰ ਉਸੇ ਰਾਤ ਯਹੋਵਾਹ ਦੇ ਬਚਨ ਨਾਥਾਨ ਨੂੰ ਹੋਏ ਅਤੇ ਯਹੋਵਾਹ ਨੇ ਆਖਿਆ,"
4 Porém sucedeu naquela mesma noite, que a palavra do Senhor veio a Natã, dizendo:
5 “ਜਾ, ਅਤੇ ਜਾਕੇ ਮੇਰੇ ਦਾਸ ਦਾਊਦ ਨੂੰ ਆਖ, ‘ਯਹੋਵਾਹ ਇੰਝ ਆਖਦਾ ਹੈ, ਕੀ ਭਲਾ ਤੂੰ ਮੇਰੇ ਰਹਿਣ ਲਈ ਇੱਕ ਭਵਨ ਬਣਾਵੇਂਗਾ?"
5 Vai, e dize a meu servo Davi: Assim diz o Senhor: Edificar-me-ás tu uma casa para minha habitação?
6 ਜਦੋਂ ਦਾ ਮੈਂ ਇਸਰਾਏਲ ਨੂੰ ਮਿਸਰ ਵਿੱਚੋਂ ਕੱਢ ਲਿਆਇਆ ਹਾਂ ਤਦ ਦਾ ਮੈਂ ਕਿਸੇ ਭਵਨ ਵਿੱਚ ਨਹੀਂ ਰਿਹਾ ਸਗੋਂ ਤੰਬੂ ਵਿੱਚ ਰਿਹਾ ਹਾਂ ਜਾਂ ਸਫ਼ਰ ਕਰਦਾ ਰਿਹਾ ਹਾਂ। ਮੈਂ ਤੰਬੂ ਨੂੰ ਹੀ ਆਪਣਾ ਡੇਰਾ ਅਤੇ ਘਰ ਠਹਿਰਾਈਆ ਹੈ।"
6 Porque em casa nenhuma habitei desde o dia em que fiz subir os filhos de Israel do Egito até ao dia de hoje; mas andei em tenda e em tabernáculo.
7 ਮੈਂ ਇਸਰਾਏਲ ਦੇ ਕਿਸੇ ਵੀ ਪਰਿਵਾਰ-ਸਮੂਹ ਦੇ ਮਨੁੱਖ ਨੂੰ ਦਿਆਰ ਦੀ ਲੱਕੜ ਦਾ ਵੱਧੀਆ ਮਹਿਲ ਆਪਣੇ ਲਈ ਬਨਾਉਣ ਨੂੰ ਨਹੀਂ ਆਖਿਆ।’"
7 E em todo o lugar em que andei com todos os filhos de Israel, falei porventura alguma palavra a alguma das tribos de Israel, a quem mandei apascentar o meu povo de Israel, dizendo: Por que não me edificais uma casa de cedro?
8 “ਤੂੰ ਇਹ ਮੇਰੇ ਦਾਸ ਦਾਊਦ ਨੂੰ ਜਾਕੇ ਆਖ ਦੇਵੀਂ ਕਿ ‘ਸਰਬਸ਼ਕਤੀਮਾਨ ਯਹੋਵਾਹ ਇੰਝ ਆਖਦਾ ਹੈ ਕਿ ਮੈਂ ਤੈਨੂੰ ਚਰਾਦਾਂ ਵਿੱਚੋਂ, ਜਿੱਥੇ ਤੂੰ ਭੇਡਾਂ ਚਰਾਉਂਦਾ ਹੁੰਦਾ ਸੀ ਕੱਢ ਕੇ ਆਪਣੇ ਲੋਕਾਂ, ਇਸਰਾਏਲੀਆਂ ਦਾ ਪਰਧਾਨ ਬਣਾ ਦਿੱਤਾ।"
8 Agora, pois, assim dirás ao meu servo Davi: Assim diz o Senhor dos Exércitos: Eu te tomei da malhada, de detrás das ovelhas, para que fosses o soberano sobre o meu povo, sobre Israel.
9 ਅਤੇ ਜਿੱਥੇ ਕਿਤੇ ਨੂੰ ਗਿਆ, ਮੈਂ ਤੇਰੇ ਨਾਲ ਰਿਹਾ, ਅਤੇ ਤੇਰੇ ਸਾਰੇ ਵੈਰੀਆਂ ਨੂੰ ਤੇਰੇ ਅੱਗੇ ਹਾਰ ਦਿੱਤੀ, ਮੈਂ ਤੈਨੂੰ ਇਸ ਜਗਤ ਦਾ ਸਭ ਤੋਂ ਪ੍ਰਸਿੱਧ ਮਨੁੱਖ ਬਣਾਇਆ ਅਤੇ ਧਰਤੀ ਦਾ ਸਭ ਤੋਂ ਨਾਮਵਰ ਮਨੁੱਖ ਤੈਨੂੰ ਬਣਾਵਾਂਗਾ।"
9 E fui contigo, por onde quer que foste, e destruí a teus inimigos diante de ti; e fiz grande o teu nome, como o nome dos grandes que há na terra.
10 ਅਤੇ ਮੈਂ ਆਪਣੇ ਲੋਕਾਂ, ਇਸਰਾਏਲੀਆਂ ਵਾਸਤੇ ਇੱਕ ਥਾਂ ਠਹਿਰਾ ਦੇਵਾਂਗਾ ਅਤੇ ਉੱਥੇ ਉਨ੍ਹਾਂ ਨੂੰ ਲਗਾਵਾਂਗਾ ਜਿੱਥੇ ਉਹ ਆਪਣੇ ਠੀਕ ਥਾਂ ਉੱਤੇ ਵਸਣ। ਪਹਿਲਾਂ ਮੈਂ ਆਪਣੇ ਲੋਕਾਂ ਇਸਰਾਏਲੀਆਂ ਨੂੰ ਚਲਾਉਣ ਲਈ ਨਿਆਂਕਾਰ ਭੇਜੇ ਪਰ ਦੁਸ਼ਟ ਲੋਕਾਂ ਨੇ ਉਨ੍ਹਾਂ ਨੂੰ ਬੜੇ ਦੁੱਖ ਦਿੱਤੇ। ਹੁਣ ਮੈਂ ਫ਼ਿਰ ਤੋਂ ਇੰਝ ਨਾ ਹੋਣ ਦੇਵਾਂਗਾ। ਹੁਣ ਮੈਂ ਤੈਨੂੰ ਤੇਰੇ ਸਾਰੇ ਦੁਸ਼ਮਣਾਂ ਵੱਲੋਂ ਸੁੱਖ-ਸ਼ਾਂਤੀ ਦਿੱਤੀ ਹੈ। ਮੈਂ ਬਚਨ ਦਿੰਦਾ ਹਾਂ ਕਿ ਮੈਂ ਤੇਰੇ ਘਰਾਣੇ ਨੂੰ ਪਾਤਸ਼ਾਹੀ ਘਰਾਣਾ ਤੇਰੇ ਲਈ ਘਰ ਬਣਾਵਾਂਗਾ।"
10 E prepararei lugar para o meu povo, para Israel, e o plantarei, para que habite no seu lugar, e não mais seja removido, e nunca mais os filhos da perversidade o aflijam, como dantes,
11 “‘ਜਦੋਂ ਤੂੰ ਮਰੇਂਗਾ ਅਤੇ ਆਪਣੇ ਪੁਰਖਿਆਂ ਦੇ ਨਾਲ ਦਫ਼ਨਾਇਆ ਜਾਵੇਂਗਾ ਤਦ ਮੈਂ ਤੇਰੇ ਪੁੱਤਰਾਂ ਵਿੱਚੋਂ ਕਿਸੇ ਇੱਕ ਨੂੰ ਰਾਜਾ ਬਣਾਵਾਂਗਾ ਅਤੇ ਮੈਂ ਉਸਦਾ ਰਾਜ ਸਥਾਪਿਤ ਕਰਾਂਗਾ।"
11 E desde o dia em que mandei que houvesse juízes sobre o meu povo Israel; a ti, porém, te dei descanso de todos os teus inimigos; também o Senhor te faz saber que te fará casa.
12 ਉਹ ਮੇਰੇ ਨਾਂ ਦਾ ਇੱਕ ਘਰ (ਮੰਦਰ) ਬਣਾਵੇਗਾ ਅਤੇ ਮੈਂ ਉਸ ਦੇ ਰਾਜ ਨੂੰ ਪੱਕਾ ਕਰਾਂਗਾ।"
12 Quando teus dias forem completos, e vieres a dormir com teus pais, então farei levantar depois de ti um dentre a tua descendência, o qual sairá das tuas entranhas, e estabelecerei o seu reino.
13 ਮੈਂ ਉਸਦਾ ਪਿਤਾ ਹੋਵਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ। ਸੋ ਜੇ ਕਦੇ ਉਹ ਪਾਪ ਕਰੇਗਾ ਤਾਂ ਮੈਂ ਦੂਜੇ ਲੋਕਾਂ ਕੋਲੋਂ ਉਸ ਨੂੰ ਸਜ਼ਾ ਦਵਾਵਾਂਗਾ। ਉਹ ਮੇਰੇ ਬੈਂਤ ਹੋਣਗੇ।"
13 Este edificará uma casa ao meu nome, e confirmarei o trono do seu reino para sempre.
14 ਪਰ ਮੈਂ ਉਸ ਨੂੰ ਕਦੇ ਵੀ ਪਿਆਰ ਕਰਨੋ ਨਹੀਂ ਹਟਾਂਗਾ। ਮੈਂ ਹਮੇਸ਼ਾ ਉਸ ਉੱਪਰ ਦਯਾਲੂ ਅਤੇ ਵਫ਼ਾਦਾਰ ਰਹਾਂਗਾ। ਮੈਂ ਉਸ ਵੱਲੋਂ ਆਪਣਾ ਪਿਆਰ ਨਹੀਂ ਲਵਾਂਗਾ ਜਿਵੇਂ ਕਿ ਮੈਂ ਸ਼ਾਊਲ ਤੋਂ ਕੀਤਾ। ਮੈਂ ਸ਼ਾਊਲ ਨੂੰ (ਤਖਤ ਤੋਂ) ਹਟਾ ਦਿੱਤਾ ਜਦੋਂ ਮੈਂ ਤੈਨੂੰ ਚੁਣਿਆ ਸੀ। ਪਰ ਇੰਝ ਮੈਂ ਤੇਰੇ ਪੁੱਤਰ ਨਾਲ ਨਹੀਂ ਕਰਾਂਗਾ।"
14 Eu lhe serei por pai, e ele me será por filho; e, se vier a transgredir, castigá-lo-ei com vara de homens, e com açoites de filhos de homens.
15 ਤੇਰਾ ਪਰਿਵਾਰ ਹਮੇਸ਼ਾ ਸ਼ਾਹੀ ਖਾਨਦਾਨ ਵਾਂਗ ਸਥਾਪਿਤ ਰਹੇਗਾ। ਤੇਰੇ ਪਰਿਵਾਰ ਦਾ ਰਾਜ ਕਦੇ ਵੀ ਖਤਮ ਹੋਣ ਤੇ ਨਹੀਂ ਆਵੇਗਾ। ਤੇਰਾ ਸਿੰਘਾਸਣ ਸਦੀਵ ਉੱਥੇ ਹੀ ਰਹੇਗਾ।’”"
15 Mas a minha benignidade não se apartará dele; como a tirei de Saul, a quem tirei de diante de ti.
16 ਸੋ ਨਾਥਾਨ ਨੇ ਇਹ ਸਾਰੀਆਂ ਗੱਲਾਂ ਅਤੇ ਇੱਕ ਦਰਸ਼ਨ ਬਾਰੇ, ਜੋ ਉਸ ਨੂੰ ਪਰਮੇਸ਼ੁਰ ਵੱਲੋਂ ਫ਼ਰਮਾਨ ਹੋਇਆ ਸੀ, ਸਭ ਦਾਊਦ ਨੂੰ ਜਾ ਆਖਿਆ।"
16 Porém a tua casa e o teu reino serão firmados para sempre diante de ti; teu trono será firme para sempre.
17 ਦਾਊਦ ਦਾ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰਨਾ ਤਦ ਦਾਊਦ ਪਾਤਸ਼ਾਹ ਅੰਦਰ ਗਿਆ ਅਤੇ ਯਹੋਵਾਹ ਦੇ ਸਾਹਮਣੇ ਜਾਕੇ ਬੈਠ ਗਿਆ। ਦਾਊਦ ਨੇ ਕਿਹਾ, “ਹੇ ਯਹੋਵਾਹ ਮੇਰੇ ਪ੍ਰਭੂ, ਤੂੰ ਮੇਰੇ ਤੇ ਇੰਨਾ ਮਿਹਰਬਾਨ ਕਿਉਂ ਹੈਂ? ਅਤੇ ਮੇਰਾ ਪਰਿਵਾਰ ਤੇਰੇ ਲਈ ਇੰਨਾ ਅਹਮ ਕਿਉਂ ਹੈ? ਤੂੰ ਮੇਰੇ ਤੇ ਇੰਨੀ ਕਿਰਪਾ ਕਿਉਂ ਕਰਦਾ ਹੈਂ?"
17 Conforme a todas estas palavras, e conforme a toda esta visão, assim falou Natã a Davi.
18 ਮੈਂ ਤਾਂ ਕੁਝ ਵੀ ਨਹੀਂ ਹਾਂ ਸਿਵਾਏ ਤੇਰੇ ਇੱਕ ਦਾਸ ਤੋਂ। ਪਰ ਤੂੰ ਮੇਰੇ ਤੇ ਇੰਨਾ ਦਯਾਲੂ ਹੈਂ। ਪਰ ਤੂੰ ਤਾਂ ਆਪਣੇ ਦਾਸ ਦੇ ਘਰ ਦੇ ਲਈ ਬਹੁਤ ਦੂਰ ਦੀ ਖਬਰ ਅਗੇਤਰੀ ਹੀ ਦੱਸ ਦਿੱਤੀ ਹੈ। ਯਹੋਵਾਹ ਮੇਰੇ ਪ੍ਰਭੂ, ਕੀ ਇਹ ਮਨੁੱਖ ਦਾ ਅਧਿਕਾਰ ਹੈ! ਤੂੰ ਮਨੁੱਖਾਂ ਨਾਲ ਇਵੇਂ ਤਾਂ ਗੱਲਾਂ ਨਹੀਂ ਕਰਦਾ ਜਿਵੇਂ ਤੂੰ ਮੇਰੇ ਨਾਲ ਕੀਤੀਆਂ ਹਨ।"
18 Então entrou o rei Davi, e ficou perante o SENHOR, e disse: Quem sou eu, Senhor DEUS, e qual é a minha casa, para que me tenhas trazido até aqui?
19 ਅਤੇ ਮੇਰੀ ਕੀ ਮਜਾਲ ਹੈ ਜੋ ਤੈਨੂੰ ਕੁਝ ਆਖਾਂ? ਹੇ ਯਹੋਵਾਹ ਮੇਰੇ ਪ੍ਰਭੂ ਤੂੰ ਤਾਂ ਆਪਣੇ ਸੇਵਕ ਨੂੰ ਜਾਣਦਾ ਹੈਂ ਕਿ ਮੈਂ ਤਾਂ ਖਾਲੀ ਤੇਰਾ ਸੇਵਕ ਹੀ ਹਾਂ।"
19 E ainda foi isto pouco aos teus olhos, Senhor DEUS, senão que também falaste da casa de teu servo para tempos distantes; é este o procedimento dos homens, ó Senhor DEUS?
20 ਆਪਣੇ ਬਚਨ ਦੇ ਲਈ ਅਤੇ ਆਪਣੇ ਮਨ ਮੁਤਾਬਕ ਇਹ ਸਾਰੇ ਵੱਡੇ ਕੰਮ ਆਪਣੇ ਸੇਵਕ ਨੂੰ ਜਤਾਉਣ ਲਈ ਤੁਸੀਂ ਕੀਤੇ।"
20 E que mais te pode dizer ainda Davi? Pois tu conheces bem a teu servo, ó Senhor DEUS.
21 ਹੇ ਯਹੋਵਾਹ, ਮੇਰੇ ਪ੍ਰਭੂ, ਇਸੇ ਕਾਰਣ ਤੂੰ ਇੰਨਾ ਮਹਾਨ ਹੈਂ। ਤੇਰੇ ਜਿਹਾ ਹੋਰ ਕੋਈ ਨਹੀਂ ਅਤੇ ਤੇਰੇ ਤੋਂ ਸਿਵਾ ਹੋਰ ਕੋਈ ਦੇਵਤੇ ਨਹੀਂ। ਅਸੀਂ ਇਹ ਜਾਣਦੇ ਹਾਂ ਕਿਉਂ ਕਿ ਅਸੀਂ ਸਭ ਕੁਝ ਕੰਨੀ ਸੁਣਿਆਂ, ਜੋ ਤੂੰ ਕੀਤਾ ਹੈ।"
21 Por causa da tua palavra, e segundo o teu coração, fizeste toda esta grandeza; fazendo-a saber a teu servo.
22 “ਇਸਰਾਏਲ ਵਰਗੇ ਲੋਕੀਂ ਸਾਰੀ ਕਾਇਨਾਤ ਵਿੱਚ ਨਹੀਂ ਹਨ। ਇਹ ਉਹ ਖਾਸ ਲੋਕ ਹਨ ਜਿਨ੍ਹਾਂ ਨੂੰ ਪਰਮੇਸ਼ੁਰ ਖੁਦ ਮਿਸਰ ਤੋਂ ਆਜ਼ਾਦ ਕਰਾਉਣ ਲਈ ਗਿਆ ਸੀ ਇਸਰਾਏਲ ਨੂੰ ਬਚਾਉਣ ਵਿੱਚ, ਯਹੋਵਾਹ ਨੇ ਮਹਾਨ ਅਤੇ ਭਿਆਨਕ ਗੱਲਾਂ ਕਰਕੇ ਆਪਣੇ ਆਪ ਨੂੰ ਇੱਕ ਨਾਂ ਦਿੱਤਾ। ਹੇ ਯਹੋਵਾਹ, ਤੂੰ ਆਪਣੀ ਧਰਤੀ ਅਤੇ ਆਪਣੇ ਲੋਕਾਂ ਖਾਤਰ ਜਿਨ੍ਹਾਂ ਨੂੰ ਤੂੰ ਮਿਸਰ ਤੋਂ ਆਜ਼ਾਦ ਕਰਵਾਇਆ ਸੀ ਅਤੇ ਉਨ੍ਹਾਂ ਦੇ ਦੇਵਤਿਆਂ ਸਾਹਮਣੇ ਭੈ-ਦਾਇੱਕ ਗੱਲਾਂ ਕੀਤੀਆਂ।"
22 Portanto, grandioso és, ó Senhor Deus, porque não há semelhante a ti, e não há outro Deus senão tu só, segundo tudo o que temos ouvido com os nossos ouvidos.
23 ਤੂੰ ਇਸਰਾਏਲ ਦੇ ਲੋਕਾਂ ਨੂੰ ਹਮੇਸ਼ਾ ਵਾਸਤੇ ਆਪਣਾ ਬਣਾ ਲਿਆ ਅਤੇ ਤੂੰ ਉਨ੍ਹਾਂ ਦਾ ਪਰਮੇਸ਼ੁਰ ਬਣ ਗਿਆ।"
23 E quem há como o teu povo, como Israel, gente única na terra, a quem Deus foi resgatar para seu povo, para fazer-te nome, e para fazer-vos estas grandes e terríveis coisas à tua terra, diante do teu povo, que tu resgataste do Egito, desterrando as nações e a seus deuses?
24 “ਹੁਣ, ਹੇ ਯਹੋਵਾਹ ਪਰਮੇਸ਼ੁਰ, ਉਸ ਗੱਲ ਨੂੰ ਜੋ ਤੂੰ ਆਪਣੇ ਦਾਸ ਲਈ ਅਤੇ ਉਸ ਦੇ ਪਰਿਵਾਰ ਲਈ ਬੋਲਿਆ ਹੈ ਸਦੈਵ ਲਈ ਅਟੱਲ ਕਰ ਅਤੇ ਜਿਵੇਂ ਤੂੰ ਬੋਲਿਆ ਹੈ ਤਿਵੇਂ ਹੀ ਕਰ।"
24 E confirmaste a teu povo Israel por teu povo para sempre, e tu, Senhor, te fizeste o seu Deus.
25 ਅਤੇ ਇਹ ਆਖ ਕਿ ਤੇਰੇ ਨਾਮ ਦੀ ਹਮੇਸ਼ਾ ਵਡਿਆਈ ਹੋਵੇ ਕਿ ਸਰਬ ਸ਼ਕਤੀਮਾਨ ਯਹੋਵਾਹ ਪਰਮੇਸ਼ੁਰ ਇਸਰਾਏਲ ਉੱਪਰ ਹਕੂਮਤ ਕਰਦਾ ਹੈ ਅਤੇ ਤੇਰੇ ਦਾਸ ਦਾਊਦ ਦਾ ਘਰਾਣਾ ਤੇਰੇ ਸਾਹਮਣੇ ਅਟੱਲ ਰਹੇ।"
25 Agora, pois, ó Senhor Deus, esta palavra que falaste acerca de teu servo e acerca da sua casa, confirma-a para sempre, e faze como tens falado.
26 “ਯਹੋਵਾਹ ਸਰਬਸ਼ਕਤੀਮਾਨ, ਇਸਰਾਏਲ ਦੇ ਪਰਮੇਸ਼ੁਰ, ਤੂੰ ਮੈਨੂੰ ਅਨੇਕਾਂ ਗੱਲਾਂ ਪ੍ਰਗਟ ਕੀਤੀਆਂ ਅਤੇ ਆਖਿਆ, ‘ਮੈਂ ਤੇਰੇ ਪਰਿਵਾਰ ਨੂੰ ਮਹਾਨ ਬਣਾਵਾਂਗਾ।’ ਇਸੇ ਕਾਰਣ, ਤੇਰੇ ਸੇਵਕ ਵਿੱਚ ਤੇਰੇ ਅੱਗੇ ਇਹ ਪ੍ਰਾਰਥਨਾ ਕਰਨ ਦਾ ਹੌਂਸਲਾ ਹੋਇਆ।"
26 E engrandeça-se o teu nome para sempre, para que se diga: O Senhor dos Exércitos é Deus sobre Israel; e a casa de teu servo será confirmada diante de ti.
27 ਹੇ ਯਹੋਵਾਹ ਮੇਰੇ ਪ੍ਰਭੂ, ਤੂੰ ਹੀ ਪਰਮੇਸ਼ੁਰ ਹੈ! ਅਤੇ ਜੋ ਤੂੰ ਆਖੇ ਮੈਂ ਉਸ ਤੇ ਭਰੋਸਾ ਰੱਖਦਾ ਹਾਂ ਅਤੇ ਤੂੰ ਆਖਿਆ ਕਿ ਇਹ ਬਰਕਤ ਤੇਰੇ ਦਾਸ ਤੇ ਹੋਵੇਗੀ।"
27 Pois tu, Senhor dos Exércitos, Deus de Israel, revelaste aos ouvidos de teu servo, dizendo: Edificar-te-ei uma casa. Portanto o teu servo se animou para fazer-te esta oração.
28 ਹੁਣ, ਕਿਰਪਾ ਕਰਕੇ, ਮੇਰੇ ਪਰਿਵਾਰ ਨੂੰ ਵਰਦਾਨ ਦੇ। ਹੁਣ ਤੂੰ ਆਪਣੇ ਦਾਸ ਦੇ ਘਰ ਨੂੰ ਬਰਕਤ ਦੇਣੀ ਮੰਨ ਲੈ ਤਾਂ ਜੋ ਉਹ ਹਮੇਸ਼ਾ ਤੇਰੇ ਅੱਗੇ ਸਦੀਵ ਅਟੱਲ ਰਹੇ, ਕਿਉਂ ਕਿ ਤੂੰ ਹੀ ਹੇ, ਯਹੋਵਾਹ ਮੇਰੇ ਪ੍ਰਭੂ ਇਹ ਆਖਿਆ ਹੈ। ਅਤੇ ਤੇਰੀ ਹੀ ਕਿਰਪਾ ਅਸੀਸ ਨਾਲ ਤੇਰੇ ਸੇਵਕ ਦਾ ਘਰਾਣਾ ਹਮੇਸ਼ਾ ਲਈ ਮੁਬਾਰਕ ਹੋਵੇ।”"
28 Agora, pois, Senhor DEUS, tu és o mesmo Deus, e as tuas palavras são verdade, e tens falado a teu servo este bem.
29 — ausente —
29 Sê, pois, agora servido de abençoar a casa de teu servo, para permanecer para sempre diante de ti, pois tu, ó Senhor DEUS, o disseste; e com a tua bênção será para sempre bendita a casa de teu servo.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 2 Samuel 7, comparar traduções ou montar um estudo — tudo direto pelo WhatsApp.