2 Timóteo 1
Punjabi Bible (GL_PUNJABI) vs NVI
NVI Nova Versão Internacional
1 ਮਸੀਹ ਯਿਸੂ ਦੇ ਰਸੂਲ, ਪੌਲੁਸ, ਵੱਲੋਂ ਸ਼ੁਭਕਾਮਨਾਵਾਂ। ਮੈਂ ਰਸੂਲ ਇਸ ਲਈ ਹਾਂ ਕਿਉਂਕਿ ਇਹ ਪਰਮੇਸ਼ੁਰ ਦੀ ਰਜ਼ਾ ਹੈ। ਪਰਮੇਸ਼ੁਰ ਨੇ ਮੈਨੂੰ ਲੋਕਾਂ ਨੂੰ ਜੀਵਨ ਦੇ ਉਸ ਵਾਅਦੇ ਬਾਰੇ ਦੱਸਣ ਲਈ ਭੇਜਿਆ ਹੈ ਜਿਹੜਾ ਮਸੀਹ ਯਿਸੂ ਵਿੱਚ ਹੈ।"
1 Paulo, apóstolo de Cristo Jesus pela vontade de Deus, segundo a promessa da vida que está em Cristo Jesus,
2 ਤਿਮੋਥਿਉਸ ਨੂੰ, ਤੁਸੀਂ ਮੇਰੇ ਲਈ ਪਿਆਰੇ ਪੁੱਤਰ ਵਰਗੇ ਹੋ। ਪਰਮੇਸ਼ੁਰ ਪਿਤਾ ਅਤੇ ਮਸੀਹ ਯਿਸੂ ਸਾਡੇ ਪ੍ਰਭੂ, ਵੱਲੋਂ ਤੁਹਾਨੂੰ ਕਿਰਪਾ, ਮਿਹਰ ਅਤੇ ਸ਼ਾਂਤੀ ਹੋਵੇ।"
2 a Timóteo, meu amado filho: Graça, misericórdia e paz da parte de Deus Pai e de Cristo Jesus, nosso Senhor.
3 ਧੰਨਵਾਦ ਅਤੇ ਹੌਂਸਲਾ ਅਫ਼ਜ਼ਾਈ ਮੈਂ ਹਮੇਸ਼ਾ ਦਿਨ ਰਾਤ ਤੁਹਾਨੂੰ ਆਪਣੀਆਂ ਪ੍ਰਾਰਥਨਾ ਵਿੱਚ ਚੇਤੇ ਕਰਦਾ ਹਾਂ। ਇਨ੍ਹਾਂ ਪ੍ਰਾਰਥਨਾ ਵਿੱਚ ਮੈਂ ਤੁਹਾਡੇ ਲਈ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ। ਉਹੀ ਪਰਮੇਸ਼ੁਰ ਹੈ ਜਿਸਦੀ ਮੇਰੇ ਪੁਰਖਿਆਂ ਨੇ ਸੇਵਾ ਕੀਤੀ ਸੀ। ਮੈਂ ਵੀ ਹਮੇਸ਼ਾ ਉਸਦੀ ਅਜਿਹੇ ਕੰਮ ਕਰਦਿਆਂ ਸੇਵਾ ਕੀਤੀ ਹੈ ਜਿਨ੍ਹਾਂ ਨੂੰ ਮੈਂ ਸਹੀ ਸਮਝਿਆ ਹੈ।"
3 Dou graças a Deus, a quem sirvo com a consciência limpa, como o serviram os meus antepassados, ao lembrar-me constantemente de você noite e dia em minhas orações.
4 ਜਿਹੜੇ ਅੱਥਰੂ ਤੁਸੀਂ ਮੇਰੇ ਲਈ ਵਹਾਏ ਨੇ ਮੈਨੂੰ ਯਾਦ ਆਉਂਦੇ ਹਨ। ਮੈਂ ਤੁਹਾਨੂੰ ਮਿਲਣ ਲਈ ਬੇਤਾਬ ਹਾਂ ਤਾਂ ਜੋ ਮੈਂ ਭਰਪੂਰ ਖੁਸ਼ੀ ਹਾਸਿਲ ਕਰ ਸੱਕਾਂ।"
4 Lembro-me das suas lágrimas e desejo muito vê-lo, para que a minha alegria seja completa.
5 ਮੈਂ ਤੁਹਾਡੇ ਸੱਚੇ ਵਿਸ਼ਵਾਸ ਨੂੰ ਯਾਦ ਕਰਦਾ ਹਾਂ। ਇਹ ਉਹੀ ਵਿਸ਼ਵਾਸ ਹੈ ਜਿਹੜੀ ਤੁਹਾਡੀ ਨਾਨੀ ਲੋਇਸ ਅਤੇ ਤੁਹਾਡੀ ਮਾਤਾ ਯੂਨੀਕਾ ਨੂੰ ਸੀ। ਮੈਨੂੰ ਯਕੀਨ ਹੈ ਕਿ ਤੁਹਾਨੂੰ ਵੀ ਉਹੀ ਵਿਸ਼ਵਾਸ ਹੈ।"
5 Recordo-me da sua fé não fingida, que primeiro habitou em sua avó Lóide e em sua mãe Eunice, e estou convencido de que também habita em você.
6 ਇਸੇ ਲਈ ਮੈਂ ਚਾਹੁੰਨਾ ਕਿ ਤੁਸੀਂ ਉਸ ਦਾਤ ਨੂੰ ਚੇਤੇ ਕਰੋ ਜਿਹੜੀ ਤੁਹਾਨੂੰ ਪਰਮੇਸ਼ੁਰ ਨੇ ਬਖਸ਼ੀ ਸੀ। ਪਰਮੇਸ਼ੁਰ ਨੇ ਇਹ ਦਾਤ ਤੁਹਾਨੂੰ ਉਦੋਂ ਬਖਸ਼ੀ ਸੀ ਜਦੋਂ ਮੈਂ ਤੁਹਾਡੇ ਤੇ ਆਪਣੇ ਹੱਥ ਰੱਖੇ ਸਨ। ਹੁਣ ਮੈਂ ਚਾਹੁੰਦਾ ਹਾਂ ਕਿ ਤੁਸੀਂ ਇਸ ਦਾਤ ਦੀ ਵਰਤੋਂ ਕਰੋ ਅਤੇ ਇਸ ਨੂੰ ਉਸੇ ਤਰ੍ਹਾਂ ਪ੍ਰਫ਼ੁੱਲਤ ਹੋਣ ਦਿਉ ਜਿਵੇਂ ਅੱਗ ਦੀ ਚੰਗਿਆੜੀ ਲਾਟ ਬਣ ਜਾਂਦੀ ਹੈ।"
6 Por essa razão, torno a lembrar-lhe que mantenha viva a chama do dom de Deus que está em você mediante a imposição das minhas mãos.
7 ਪਰਮੇਸ਼ੁਰ ਨੇ ਸਾਨੂੰ ਅਜਿਹਾ ਆਤਮਾ ਨਹੀਂ ਦਿੱਤਾ ਜਿਹੜਾ ਸਾਨੂੰ ਡਰਪੋਕ ਬਣਾਉਂਦਾ ਹੋਵੇ। ਪਰਮੇਸ਼ੁਰ ਨੇ ਸਾਨੂੰ ਸ਼ਕਤੀ, ਪ੍ਰੇਮ ਅਤੇ ਸ੍ਵੈਂ-ਸੰਜ਼ਮ ਦਾ ਆਤਮਾ ਪ੍ਰਦਾਨ ਕੀਤਾ ਹੈ।"
7 Pois Deus não nos deu espírito de covardia, mas de poder, de amor e de equilíbrio.
8 ਇਸ ਲਈ ਲੋਕਾਂ ਨੂੰ ਸਾਡੇ ਪ੍ਰਭੂ ਯਿਸੂ ਬਾਰੇ ਦੱਸੱਦਿਆਂ ਸੰਗੋ ਨਾ। ਅਤੇ ਮੇਰੇ ਲਈ ਵੀ ਸ਼ਰਮਸਾਰ ਨਾ ਹੋਵੋ। ਕਿਉਂਕਿ ਮੈਂ ਪ੍ਰਭੂ ਦੇ ਨਮਿੱਤ ਕੈਦ ਵਿੱਚ ਹਾਂ। ਪਰ ਮੇਰੇ ਨਾਲ ਖੁਸ਼ਖਬਰੀ ਲਈ ਕਸ਼ਟ ਸਹਾਰੋ। ਪਰਮੇਸ਼ੁਰ ਸਾਨੂੰ ਅਜਿਹਾ ਕਰਨ ਲਈ ਬਲ ਬਖਸ਼ਦਾ ਹੈ।"
8 Portanto, não se envergonhe de testemunhar do Senhor, nem de mim, que sou prisioneiro dele, mas suporte comigo os sofrimentos pelo evangelho, segundo o poder de Deus,
9 ਪਰਮੇਸ਼ੁਰ ਨੇ ਸਾਨੂੰ ਬਚਾਇਆ ਅਤੇ ਸਾਨੂੰ ਆਪਣੇ ਪਵਿੱਤਰ ਲੋਕ ਬਣਾਇਆ। ਇਹ ਇਸ ਲਈ ਨਹੀਂ ਕਿ ਅਸੀਂ ਕੁਝ ਕੀਤਾ ਹੈ ਬਲਕਿ ਇਹ ਉਸ ਦੇ ਆਪਣੇ ਇਰਾਦੇ ਅਤੇ ਕਿਰਪਾ ਕਾਰਣ ਹੋਇਆ ਹੈ। ਇਹ ਕਿਰਪਾ ਸਾਨੂੰ ਦੁਨੀਆਂ ਦੇ ਮੁੱਢੋਂ ਮਸੀਹ ਯਿਸੂ ਰਾਹੀਂ ਪ੍ਰਦਾਨ ਕੀਤੀ ਗਈ ਹੈ।"
9 que nos salvou e nos chamou com uma santa vocação, não em virtude das nossas obras, mas por causa da sua própria determinação e graça. Esta graça nos foi dada em Cristo Jesus desde os tempos eternos,
10 ਇਹ ਕਿਰਪਾ ਹੁਣ ਤੱਕ ਸਾਨੂੰ ਨਹੀਂ ਦਰਸਾਈ ਗਈ ਸੀ। ਇਹ ਉਦੋਂ ਵਿਖਾਈ ਗਈ ਸੀ ਜਦੋਂ ਸਾਡਾ ਮੁਕਤੀਦਾਤਾ ਮਸੀਹ ਯਿਸੂ ਆਇਆ ਸੀ। ਯਿਸੂ ਦੇ ਕਾਲ ਦਾ ਵਿਨਾਸ਼ ਕੀਤਾ ਅਤੇ ਸਾਨੂੰ ਜੀਵਨ ਦਾ ਰਾਹ ਦਿਖਾਇਆ। ਹਾਂ। ਖੁਸ਼ਖਬਰੀ ਦੇ ਰਾਹੀਂ ਯਿਸੂ ਨੇ ਸਾਨੂੰ ਅਜਿਹੇ ਜੀਵਨ ਨੂੰ ਪ੍ਰਾਪਤ ਕਰਨ ਦਾ ਰਾਹ ਦਿਖਾਇਆ ਜਿਹੜਾ ਤਬਾਹ ਨਹੀਂ ਹੋ ਸੱਕਦਾ।"
10 sendo agora revelada pela manifestação de nosso Salvador, Cristo Jesus. Ele tornou inoperante a morte e trouxe à luz a vida e a imortalidade por meio do evangelho.
11 ਮੈਨੂੰ ਇਹ ਖੁਸ਼ਖਬਰੀ ਦੇਣ ਲਈ ਚੁਣਿਆ ਗਿਆ। ਮੈਨੂੰ ਰਸੂਲ ਦੇ ਤੌਰ ਤੇ ਅਤੇ ਖੁਸ਼ਖਬਰੀ ਦਾ ਗੁਰੂ ਚੁਣਿਆ ਗਿਆ ਹੈ।"
11 Deste evangelho fui constituído pregador, apóstolo e mestre.
12 ਹੁਣ ਮੈਂ ਇਹ ਕਸ਼ਟ ਇਸ ਲਈ ਸਹਾਰ ਰਿਹਾ ਹਾਂ ਕਿਉਂਕਿ ਮੈਂ ਇਹ ਖੁਸ਼ਖਬਰੀ ਦੱਸ ਰਿਹਾ ਹਾਂ। ਪਰ ਮੈਂ ਸ਼ਰਮਸਾਰ ਨਹੀਂ ਹਾਂ। ਮੈਂ ਜਾਣਦਾ ਹਾਂ ਕਿ ਮੈਂ ਕਿਸ ਉੱਤੇ ਵਿਸ਼ਵਾਸ ਕੀਤਾ ਹੈ। ਮੈਨੂੰ ਪਤਾ ਹੈ ਕਿ ਉਹ ਉਸਦੀ ਰਾਖੀ ਕਰਨ ਦੇ ਸਮਰਥ ਹੈ ਜੋ ਉਸ ਨੇ ਮੈਨੂੰ ਅੰਤਲੇ ਦਿਹਾੜੇ ਤੱਕ ਸੌਂਪਿਆ ਹੈ।"
12 Por essa causa também sofro, mas não me envergonho, porque sei em quem tenho crido e estou bem certo de que ele é poderoso para guardar o meu depósito até aquele dia.
13 ਉਨ੍ਹਾਂ ਸੱਚੇ ਉਪਦੇਸ਼ਾਂ ਉੱਤੇ ਚੱਲੋਂ ਜਿਹੜੇ ਤੁਸੀਂ ਮੇਰੇ ਕੋਲੋਂ ਸੁਣੇ ਹਨ। ਉਨ੍ਹਾਂ ਉਪਦੇਸ਼ਾਂ ਦਾ ਅਨੁਸਰਣ ਕਰੋ ਜਿਹੜੇ ਸਾਡੇ ਮਸੀਹ ਯਿਸੂ ਵਿੱਚ ਵਿਸ਼ਵਾਸ ਅਤੇ ਪ੍ਰੇਮ ਨਾਲ ਹਨ।"
13 Retenha, com fé e amor em Cristo Jesus, o modelo da sã doutrina que você ouviu de mim.
14 ਜਿਹੜਾ ਸੱਚ ਤੁਹਾਨੂੰ ਦਿੱਤਾ ਗਿਆ ਹੈ ਉਸਦੀ ਰੱਖਿਆ ਕਰੋ। ਉਨ੍ਹਾਂ ਚੀਜ਼ਾਂ ਦੀ ਰਾਖੀ ਪਵਿੱਤਰ ਆਤਮਾ ਦੀ ਸਹਾਇਤਾ ਨਾਲ ਕਰੋ। ਉਹ ਪਵਿੱਤਰ ਆਤਮਾ ਸਾਡੇ ਅੰਦਰ ਵੱਸਦਾ ਹੈ।"
14 Quanto ao bom depósito, guarde-o por meio do Espírito Santo que habita em nós.
15 ਤੁਸੀਂ ਜਾਣਦੇ ਹੋ ਕਿ ਅਸਿਯਾ ਦੇ ਦੇਸ਼ ਵਿੱਚ ਹਰ ਵਿਅਕਤੀ ਨੇ ਮੈਨੂੰ ਛੱਡ ਦਿੱਤਾ ਹੈ। ਇੱਥੋਂ ਤੱਕ ਕਿ ਫ਼ੁਗਿਲੁਸ ਅਤੇ ਹਰਮੁਗਨੇਸ ਨੇ ਵੀ ਮੈਨੂੰ ਛੱਡ ਦਿੱਤਾ ਹੈ।"
15 Você sabe que todos os da província da Ásia me abandonaram, inclusive Fígelo e Hermógenes.
16 ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪ੍ਰਭੂ ਉਨਸਿਫ਼ੁਰੁਸ ਦੇ ਪਰਿਵਾਰ ਉੱਤੇ ਮਿਹਰ ਦਰਸ਼ਾਵੇਗਾ। ਉਨਸਿਫ਼ੁਰੁਸ ਨੇ ਕਈ ਵਾਰੀ ਮੇਰੀ ਸਹਾਇਤਾ ਕੀਤੀ ਹੈ। ਉਹ ਇਸ ਗੱਲੋਂ ਸ਼ਰਮਸਾਰ ਨਹੀਂ ਕਿ ਮੈਂ ਕੈਦ ਵਿੱਚ ਹਾਂ।"
16 O Senhor conceda misericórdia à casa de Onesíforo, porque muitas vezes ele me reanimou e não se envergonhou por eu estar preso;
17 ਨਹੀਂ। ਉਹ ਸ਼ਰਮਸਾਰ ਨਹੀਂ ਸੀ ਜਦੋਂ ਉਹ ਰੋਮ ਵਿੱਚ ਆਇਆ ਉਸ ਨੇ ਮੇਰੀ ਹਰ ਥਾਂ ਭਾਲ ਕੀਤੀ ਤੇ ਮੈਨੂੰ ਆਖਿਰਕਾਰ ਲੱਭ ਲਿਆ।"
17 pelo contrário, quando chegou a Roma procurou-me diligentemente até me encontrar.
18 ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪ੍ਰਭੂ ਉਨਿਸਫ਼ੁਰੁਸ ਤੇ ਨਿਆਂ ਦੇ ਦਿਹਾੜੇ ਮਿਹਰ ਦਰਸ਼ਾਵੇਗਾ। ਤੁਸੀਂ ਚੰਗੀ ਤਰ੍ਹਾਂ ਜਾਣਦੇ ਹੋ ਕਿ ਉਨਿਸਫ਼ੁਰੁਸ ਨੇ ਅਫ਼ਸੁਸ ਵਿੱਚ ਕਿੰਨੇ ਢੰਗਾਂ ਰਾਹੀਂ ਮੇਰੀ ਤਰ੍ਹਾਂ ਸਹਾਇਤਾ ਕੀਤੀ ਸੀ।"
18 Conceda-lhe o Senhor que, naquele dia, encontre misericórdia da parte do Senhor! Você sabe muito bem quantos serviços ele me prestou em Éfeso.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 2 Timóteo 1, comparar traduções ou montar um estudo — tudo direto pelo WhatsApp.