2 Timóteo 3
Punjabi Bible (GL_PUNJABI) vs BKJ
BKJ BKJ
1 ਅਖੀਰਲੇ ਦਿਨ ਇਹ ਯਾਦ ਰੱਖੋ। ਆਖਰੀ ਦਿਨਾਂ ਵਿੱਚ ਬਹੁਤ ਮੁਸ਼ਕਲਾਂ ਆਉਣਗੀਆਂ।"
1 Sabe, porém, isto: Que nos últimos dias perigosos tempos sobrevirão;
2 ਉਨ੍ਹਾਂ ਸਮਿਆਂ ਵਿੱਚ, ਲੋਕ ਸਿਰਫ਼ ਆਪਣੇ ਆਪ ਨੂੰ ਅਤੇ ਧਨ ਨੂੰ ਪਿਆਰ ਕਰਨਗੇ। ਉਹ ਘਮੰਡੀ ਅਤੇ ਅਭਿਮਾਨੀ ਹੋਣਗੇ। ਉਹ ਇੱਕ ਦੂਜੇ ਦੀ ਨਿੰਦਿਆ ਕਰਨਗੇ। ਲੋਕ ਆਪਣੇ ਮਾਪਿਆਂ ਦਾ ਆਖਿਆ ਨਹੀਂ ਮੰਨਣਗੇ। ਲੋਕ ਬੇਸ਼ੁਕਰੇ ਹੋਣਗੇ। ਉਹ ਅਜਿਹੇ ਇਨਸਾਨ ਨਹੀਂ ਹੋਣਗੇ ਜਿਹੇ ਜਿਹੇ ਪਰਮੇਸ਼ੁਰ ਚਾਹੁੰਦਾ ਹੈ।"
2 porque haverá homens amantes de si mesmos, avarentos, presunçosos, orgulhosos, blasfemos, desobedientes a pais e mães, ingratos, profanos,
3 ਲੋਕ ਇੱਕ ਦੂਜੇ ਨਾਲ ਪ੍ਰੇਮ ਨਹੀਂ ਕਰਨਗੇ। ਉਹ ਹੋਰਾਂ ਲੋਕਾਂ ਨੂੰ ਮਾਫ਼ੀ ਦੇਣ ਤੋਂ ਇਨਕਾਰ ਕਰਨਗੇ ਅਤੇ ਉਨ੍ਹਾਂ ਬਾਰੇ ਮੰਦਾ ਬੋਲਣਗੇ। ਲੋਕ ਆਪਣੇ ਆਪ ਉੱਤੇ ਕਾਬੂ ਨਹੀਂ ਰੱਖਣਗੇ। ਉਹ ਜ਼ੁਲਮੀ ਹੋਣਗੇ ਅਤੇ ਉਹ ਚੰਗਿਆਈ ਨੂੰ ਨਫ਼ਰਤ ਕਰਨਗੇ।"
3 sem afeto natural, irreconciliáveis, falsos acusadores, incontinentes, cruéis, inimigos daqueles que são bons,
4 ਆਖਰੀ ਦਿਨਾਂ ਵਿੱਚ ਲੋਕ ਆਪਣੇ ਦੋਸਤਾਂ ਦੇ ਖਿਲਾਫ਼ ਹੋ ਜਾਣਗੇ। ਉਹ ਬਿਨਾ ਸੋਚੇ ਸਮਝੇ ਗਲਤ ਕੰਮ ਕਰਨਗੇ। ਉਹ ਹੰਕਾਰੀ ਅਤੇ ਗੁਮਾਨੀ ਹੋਣਗੇ। ਲੋਕ ਭੋਗ ਬਿਲਾਸ ਨੂੰ ਪਿਆਰ ਕਰਨਗੇ ਅਤੇ ਉਹ ਪਰਮੇਸ਼ੁਰ ਨੂੰ ਪਿਆਰ ਨਹੀਂ ਕਰਨਗੇ।"
4 traidores, obstinados, soberbos, mais amantes dos prazeres do que amantes de Deus,
5 ਉਹ ਲੋਕ ਇਸ ਤਰ੍ਹਾਂ ਦਾ ਦਿਖਾਵਾ ਕਰਦੇ ਰਹਿਣਗੇ ਜਿਵੇਂ ਕਿ ਉਹ ਪਰਮੇਸ਼ੁਰ ਦੀ “ਉਪਾਸਨਾ” ਕਰਦੇ ਹੋਣ। ਪਰ ਜਿਸ ਢੰਗ ਨਾਲ ਉਹ ਜਿਉਂਦੇ ਹਨ ਉਸ ਤੋਂ ਪਤਾ ਚੱਲਦਾ ਕਿ ਉਹ ਪਰਮੇਸ਼ੁਰ ਦੀ “ਉਪਾਸਨਾ” ਨਹੀਂ ਕਰਦੇ। ਤਿਮੋਥਿਉਸ ਇਹੋ ਜਿਹੇ ਲੋਕਾਂ ਤੋਂ ਦੂਰ ਰਹਿਣਾ।"
5 tendo aparência de piedade, mas negando o poder dela. Destes, afasta-te.
6 ਉਨ੍ਹਾਂ ਵਿੱਚੋਂ ਕੁਝ ਦੂਸਰਿਆਂ ਦੇ ਘਰੀਂ ਵੜ ਜਾਂਦੇ ਹਨ ਅਤੇ ਕਮਜ਼ੋਰ ਔਰਤਾਂ ਉੱਤੇ ਨਿਯੰਤ੍ਰਣ ਕਰ ਲੈਂਦੇ ਹਨ। ਇਹ ਔਰਤਾਂ ਪਾਪ ਨਾਲ ਭਰਪੂਰ ਹਨ ਅਤੇ ਉਨ੍ਹਾਂ ਗੱਲਾਂ ਦੀਆਂ ਗੁਲਾਮ ਹਨ ਜੋ ਉਹ ਕਰਨੀਆਂ ਚਾਹੁੰਦੀਆਂ ਹਨ।"
6 Porque deles fazem parte os que entram sorrateiramente nas casas e levam cativas mulheres tolas carregadas de pecados, levadas por várias concupiscências,
7 ਉਹ ਔਰਤਾਂ ਹਮੇਸ਼ਾ ਨਵੇਂ ਉਪਦੇਸ਼ਾਂ ਨੂੰ ਸਿੱਖਣ ਦੀ ਕੋਸ਼ਿਸ਼ ਕਰਦੀਆਂ ਹਨ, ਪਰ ਉਹ ਕਦੇ ਵੀ ਸੱਚ ਨੂੰ ਠੀਕ ਤਰ੍ਹਾਂ ਸਮਝਣ ਦੇ ਕਾਬਿਲ ਨਹੀਂ ਹਨ।"
7 que sempre aprendem e nunca são capazes de chegar ao conhecimento da verdade.
8 ਯੰਨੇਸ ਤੇ ਯੰਬਰੇਸ ਨੂੰ ਚੇਤੇ ਕਰੋ। ਉਹ ਮੂਸਾ ਦੇ ਖਿਲਾਫ਼ ਸਨ। ਇਨ੍ਹਾਂ ਲੋਕਾਂ ਬਾਰੇ ਵੀ ਇਵੇਂ ਹੀ ਹੈ। ਉਹ ਸੱਚ ਦੇ ਵਿਰੁੱਧ ਹਨ। ਉਹ ਭਰਮਾਊ ਮਨਾਂ ਦੇ ਹਨ। ਉਹ ਵਿਸ਼ਵਾਸ ਦੇ ਮਾਰਗ ਅਨੁਸਾਰ ਚੱਲਣ ਵਿੱਚ ਅਸਫ਼ਲ ਹਨ।"
8 E, como Janes e Jambres resistiram a Moisés, assim também estes resistem à verdade, sendo homens de mentes corruptas, réprobos quanto à fé.
9 ਪਰ ਉਹ ਕਦੇ ਵੀ ਉਨ੍ਹਾਂ ਗੱਲਾਂ ਵਿੱਚ ਸਫ਼ਲ ਨਹੀਂ ਹੋਣਗੇ ਜਿਹੜੀਆਂ ਉਹ ਕਰ ਰਹੇ ਹਨ। ਹਰ ਕੋਈ ਜਾਣ ਜਾਵੇਗਾ ਕਿ ਉਹ ਮੂਰਖ ਹਨ। ਜੇਨਸ ਅਤੇ ਜਾਮਬੇਸ ਨਾਲ ਵੀ ਅਜਿਹਾ ਹੀ ਵਾਪਰਿਆ ਸੀ।"
9 Mas não irão avante; porque a sua loucura será manifesta a todos os homens, assim como a deles também.
10 ਆਖਰੀ ਉਪਦੇਸ਼ ਪਰ ਤੁਸੀਂ ਮੇਰੇ ਬਾਰੇ ਸਾਰਾ ਕੁਝ ਜਾਣਦੇ ਹੋ। ਤੁਸੀਂ ਜਾਣਦੇ ਹੀ ਹੋ ਕਿ ਮੈਂ ਕਿਹੜੀ ਗੱਲ ਦਾ ਉਪਦੇਸ਼ ਦਿੰਦਾ ਹਾਂ ਅਤੇ ਕਿਸ ਤਰ੍ਹਾਂ ਦਾ ਜੀਵਨ ਜਿਉਂਦਾ ਹਾਂ। ਤੁਸੀਂ ਮੇਰੇ ਜੀਵਨ ਦੇ ਉਦੇਸ਼ ਬਾਰੇ ਜਾਣਦੇ ਹੋ। ਤੁਸੀਂ ਮੇਰੇ ਵਿਸ਼ਵਾਸ, ਮੇਰੇ ਸਬਰ ਅਤੇ ਮੇਰੇ ਪ੍ਰੇਮ ਬਾਰੇ ਜਾਣਦੇ ਹੋ। ਤੁਸੀਂ ਜਾਣਦੇ ਹੋ ਕਿ ਮੈਂ ਕਦੇ ਵੀ ਕੋਸ਼ਿਸ਼ ਕਰਨ ਤੋਂ ਨਹੀਂ ਰੁਕਦਾ।"
10 Tu, porém, tens conhecido completamente a minha doutrina, modo de viver, propósito, fé, longanimidade, caridade, paciência,
11 ਤੁਸੀਂ ਮੇਰੀਆਂ ਮੁਸੀਬਤਾਂ ਅਤੇ ਮੈਨੂੰ ਸਤਾਏ ਜਾਣ ਬਾਰੇ ਜਾਣਦੇ ਹੋ। ਤੁਸੀਂ ਉਨ੍ਹਾਂ ਸਭ ਗੱਲਾਂ ਬਾਰੇ ਜਾਣਦੇ ਹੋ ਜੋ ਅੰਤਾਕਿਯਾ, ਇੱਕੋਨਿਯੁਮ, ਅਤੇ ਲੁਸਤਰਾ ਵਿੱਚ ਮੇਰੇ ਨਾਲ ਵਾਪਰੀਆਂ ਸਨ। ਤੁਹਾਨੂੰ ਉਨ੍ਹਾਂ ਤਸੀਹਿਆਂ ਬਾਰੇ ਪਤਾ ਹੈ ਜੋ ਮੈਂ ਇਨ੍ਹਾਂ ਥਾਵਾਂ ਤੇ ਸਹਿਨ ਕੀਤੇ। ਪਰ ਪ੍ਰਭੂ ਨੇ ਮੈਨੂੰ ਉਨ੍ਹਾਂ ਸਾਰੀਆਂ ਔਕੜਾਂ ਤੋਂ ਬਚਾਇਆ।"
11 perseguições e aflições tais quais me aconteceram em Antioquia, em Icônio e em Listra; quantas perseguições sofri, mas o Senhor de todas me livrou.
12 ਹਰ ਕੋਈ ਜਿਹੜਾ ਮਸੀਹ ਯਿਸੂ ਵਿੱਚ ਉਸੇ ਢੰਗ ਨਾਲ ਜਿਉਣਾ ਚਾਹੁੰਦਾ ਹੈ ਜਿਵੇਂ ਪਰਮੇਸ਼ੁਰ ਚਾਹੁੰਦਾ, ਉਹ ਸਤਾਇਆ ਜਾਵੇਗਾ।"
12 E também todos os que querem viver piedosamente em Cristo Jesus sofrerão perseguição.
13 ਇਹ ਲੋਕ ਜਿਹੜੇ ਬੁਰੇ ਹਨ ਤੇ ਹੋਰਾਂ ਨੂੰ ਧੋਖਾ ਦਿੰਦੇ ਹਨ ਦਿਨੋ ਦਿਨ ਹੋਰ ਭੈੜੇ ਹੁੰਦੇ ਜਾਣਗੇ। ਉਹ ਹੋਰਾਂ ਲੋਕਾਂ ਨੂੰ ਮੂਰਖ ਬਨਾਉਣਗੇ, ਪਰ ਉਹ ਆਪਣੇ ਆਪ ਨੂੰ ਵੀ ਮੂਰਖ ਬਣਾ ਰਹੇ ਹੋਣਗੇ।"
13 Mas os homens maus e sedutores irão de mal para a pior, enganando e sendo enganados.
14 ਪਰ ਤੁਹਾਨੂੰ ਉਨ੍ਹਾਂ ਉਪਦੇਸ਼ਾਂ ਤੇ ਅਮਲ ਕਰਨਾ ਚਾਹੀਦਾ ਹੈ ਜਿਹੜੇ ਤੁਸੀਂ ਸਿੱਖੇ ਹਨ। ਤੁਸੀਂ ਜਾਣਦੇ ਹੋ ਕਿ ਇਹ ਉਪਦੇਸ਼ ਸੱਚੇ ਹਨ। ਤੁਸੀਂ ਜਾਣਦੇ ਹੋ ਕਿ ਤੁਸੀਂ ਉਨ੍ਹਾਂ ਤੇ ਭਰੋਸਾ ਕਰ ਸੱਕਦੇ ਹੋ ਜਿਨ੍ਹਾਂ ਨੇ ਤੁਹਾਨੂੰ ਉਹ ਗੱਲਾਂ ਸਿੱਖਾਈਆਂ।"
14 Tu, porém, permanece nas coisas que aprendeste e de que foste assegurado, sabendo de quem as tens aprendido.
15 ਤੁਸੀਂ ਪਵਿੱਤਰ ਪੋਥੀਆਂ ਆਪਣੇ ਬਚਪਨੇ ਤੋਂ ਹੀ ਸਿੱਖੀਆਂ ਹਨ। ਇਹ ਪੋਥੀਆਂ ਤੁਹਾਨੂੰ ਸਿਆਣਾ ਬਨਾਉਣ ਦੇ ਸਮੱਰਥ ਹਨ। ਉਹ ਸਿਆਣਪ ਤੁਹਾਨੂੰ ਮਸੀਹ ਯਿਸੂ ਵਿੱਚ ਵਿਸ਼ਵਾਸ ਰਾਹੀਂ ਮੁਕਤੀ ਵੱਲ ਲੈ ਜਾਂਦੀ ਹੈ।"
15 E que, desde criança, sabes as santas escrituras, que são capazes de fazer-te sábio para a salvação, pela fé que há em Cristo Jesus.
16 ਸਾਰੀਆਂ ਪੋਥੀਆਂ ਪਰਮੇਸ਼ੁਰ ਵੱਲੋਂ ਪ੍ਰਦਾਨ ਕੀਤੀਆਂ ਗਈਆਂ ਹਨ। ਪਵਿੱਤਰ ਪੋਥੀ ਲੋਕਾਂ ਨੂੰ ਉਪਦੇਸ਼ ਦਿੰਦੀ ਹੈ ਅਤੇ ਉਨ੍ਹਾਂ ਦੀ ਜ਼ਿੰਦਗੀ ਦੇ ਗਲਤ ਕੰਮਾਂ ਨੂੰ ਦਰਸ਼ਾਉਂਦੀ ਹੈ। ਇਹ ਨੁਕਸਾਂ ਨੂੰ ਦੂਰ ਕਰਨ ਅਤੇ ਸਹੀ ਜੀਵਨ ਢੰਗ ਸਿੱਖਾਉਣ ਲਈ ਫ਼ਾਇਦੇਮੰਦ ਹੈ।"
16 Toda Escritura é dada pela inspiração de Deus, e é proveitosa para doutrina, para repreender, para corrigir, para instruir em justiça,
17 ਉਹ ਵਿਅਕਤੀ ਜਿਹੜਾ ਪੋਥੀਆਂ ਦੀ ਵਰਤੋਂ ਕਰਕੇ ਪਰਮੇਸ਼ੁਰ ਦੀ ਸੇਵਾ ਕਰਦਾ ਹੈ, ਸਭ ਕੁਝ ਪ੍ਰਾਪਤ ਕਰੇਗਾ ਜੋ ਉਸ ਨੂੰ ਹਰ ਚੰਗਾ ਕੰਮ ਕਰਨ ਲਈ ਲੋੜੀਦਾ ਹੈ।"
17 para que o homem de Deus seja perfeito e perfeitamente instruído para toda boa obra.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 2 Timóteo 3, comparar traduções ou montar um estudo — tudo direto pelo WhatsApp.