2 Timóteo 4

Punjabi Bible (GL_PUNJABI) vs BKJ

Sair da comparação
1 ਮੈਂ ਤੁਹਾਨੂੰ ਪਰਮੇਸ਼ੁਰ ਅਤੇ ਮਸੀਹ ਯਿਸੂ ਦੇ ਸਨਮੁੱਖ ਇੱਕ ਹੁਕਮ ਦਿੰਦਾ ਹਾਂ। ਮਸੀਹ ਯਿਸੂ ਹੀ ਹੈ ਜਿਹੜਾ ਉਨ੍ਹਾਂ ਸਾਰੇ ਲੋਕਾਂ ਦਾ ਨਿਆਂ ਕਰੇਗਾ ਜੋ ਜਿਉਂਦੇ ਹਨ ਅਤੇ ਜਿਹੜੇ ਮਰ ਚੁੱਕੇ ਹਨ। ਉਸ ਕੋਲ ਇੱਕ ਬਾਦਸ਼ਾਹਤ ਹੈ ਅਤੇ ਉਹ ਫ਼ੇਰ ਆ ਰਿਹਾ ਹੈ। ਇਸ ਲਈ ਮੈਂ ਤੁਹਾਨੂੰ ਇਹ ਆਦੇਸ਼ ਦਿੰਦਾ ਹਾਂ,"
1 Conjuro-te, pois, diante de Deus e do Senhor Jesus Cristo, que há de julgar os vivos e os mortos, na sua aparição e no seu reino;
2 ਲੋਕਾਂ ਨੂੰ ਖੁਸ਼ਖਬਰੀ ਦਿਉ। ਹਮੇਸ਼ਾ ਤਿਆਰ ਰਹੋ। ਲੋਕਾਂ ਨੂੰ ਉਹ ਗੱਲਾਂ ਦੱਸੋ ਜਿਹੜੀਆਂ ਉਨ੍ਹਾਂ ਨੂੰ ਕਰਨੀਆਂ ਚਾਹੀਦੀਆਂ ਹਨ, ਉਨ੍ਹਾਂ ਨੂੰ ਦੱਸੋ ਜਦੋਂ ਉਹ ਗਲਤੀ ਕਰ ਰਹੇ ਹੁੰਦੇ ਹਨ। ਅਤੇ ਉਨ੍ਹਾਂ ਨੂੰ ਉਤਸਾਹਤ ਕਰੋ। ਇਹ ਸਭ ਕੁਝ ਬੜੇ ਸਬਰ ਅਤੇ ਸਚੇਤ ਉਪਦੇਸ਼ ਨਾਲ ਕਰੋ।"
2 que pregues a palavra, instes a tempo e fora de tempo, reprove, repreendas, exortes com toda longanimidade e doutrina.
3 ਇੱਕ ਸਮਾਂ ਆਵੇਗਾ ਜਦੋਂ ਲੋਕ ਸੱਚੇ ਉਪਦੇਸ਼ ਨੂੰ ਨਹੀਂ ਸੁਣਨਗੇ। ਪਰ ਲੋਕਾਂ ਨੂੰ ਬਹੁਤ ਸਾਰੇ ਗੁਰੂ ਮਿਲਣਗੇ ਜੋ ਉਨ੍ਹਾਂ ਨੂੰ ਖੁਸ਼ ਕਰਨਗੇ। ਲੋਕਾਂ ਨੂੰ ਅਜਿਹੇ ਗੁਰੂ ਮਿਲਣਗੇ ਜਿਹੜੇ ਉਹੀ ਗੱਲਾਂ ਆਖਣਗੇ ਜਿਹੜੀਆਂ ਉਹ ਲੋਕ ਸੁਣਨਾ ਚਾਹੁੰਦੇ ਹਨ।"
3 Porque virá tempo em que não suportarão a sã doutrina; mas, conforme as suas próprias concupiscências, amontoarão para si mestres, tendo comichão nos ouvidos;
4 ਲੋਕ ਸੱਚ ਨੂੰ ਸੁਣਨਾ ਛੱਡ ਦੇਣਗੇ। ਉਹ ਮਨਘੜਤ ਕਥਾ ਕਹਾਣੀਆਂ ਦੇ ਉਪਦੇਸ਼ ਤੇ ਅਮਲ ਕਰਨਾ ਸ਼ੁਰੂ ਕਰ ਦੇਣਗੇ।"
4 e desviarão os seus ouvidos da verdade, voltando às fábulas.
5 ਪਰ ਤੁਹਾਨੂੰ ਹਮੇਸ਼ਾ ਆਪਣੇ ਆਪ ਉੱਤੇ ਕਾਬੂ ਰੱਖਣਾ ਚਾਹੀਦਾ ਹੈ। ਜਦੋਂ ਔਕੜਾਂ ਆਉਣ ਤਾਂ ਉਨ੍ਹਾਂ ਔਕੜਾਂ ਦਾ ਸਾਹਮਣਾ ਕਰੋ। ਖੁਸ਼ਖਬਰੀ ਫ਼ੈਲਾਉਣ ਦਾ ਕਾਰਜ ਕਰੋ। ਪਰਮੇਸ਼ੁਰ ਦੇ ਸੇਵਕਾਂ ਵਾਲੇ ਸਾਰੇ ਫ਼ਰਜ਼ ਨਿਭਾਓ।"
5 Tu, porém, vigiai em todas as coisas; sofre as aflições, faze a obra de um evangelista, faz plena demonstração do teu ministério.
6 ਮੇਰਾ ਜੀਵਨ ਪਰਮੇਸ਼ੁਰ ਦੀ ਭੇਟਾ ਕੀਤਾ ਜਾ ਰਿਹਾ ਹੈ। ਇਸ ਜੀਵਨ ਨੂੰ ਛੱਡਣ ਦਾ ਸਮਾਂ ਆ ਚੁੱਕਿਆ ਹੈ।"
6 Porque já estou pronto para ser oferecido, e o tempo da minha partida está próximo.
7 ਮੈਂ ਚੰਗਾ ਯੁੱਧ ਲੜਿਆ ਹਾਂ। ਮੈਂ ਦੌੜ ਪੂਰੀ ਕੀਤੀ ਹੈ। ਮੈਂ ਸੱਚੇ ਵਿਸ਼ਵਾਸ ਦਾ ਅਨੁਸਰਣ ਕੀਤਾ ਹੈ।"
7 Combati o bom combate, terminei a minha carreira, guardei a fé.
8 ਹੁਣ ਧਾਰਮਿਕਤਾ ਦਾ ਇੱਕ ਤਾਜ ਮੇਰੀ ਉਡੀਕ ਕਰ ਰਿਹਾ ਹੈ ਪਰਮੇਸ਼ੁਰ ਹੀ ਹੈ ਜਿਹੜਾ ਨਿਰਪੱਖ ਨਿਆਂ ਕਰਦਾ ਹੈ ਉਸ ਦਿਨ ਉਹ ਮੈਨੂੰ ਇੱਕ ਤਾਜ ਦੇਵੇਗਾ। ਉਹ ਇਹ ਤਾਜ ਸਿਰਫ਼ ਮੈਨੂੰ ਹੀ ਨਹੀਂ ਦੇਵੇਗਾ, ਸਗੋਂ ਉਨ੍ਹਾਂ ਸਾਰਿਆਂ ਲੋਕਾਂ ਨੂੰ ਵੀ ਦੇਵੇਗਾ ਜਿਹੜੇ ਤਾਂਘ ਨਾਲ ਉਸ ਦੇ ਆਉਣ ਦਾ ਇੰਤਜ਼ਾਰ ਕਰ ਰਹੇ ਹਨ।"
8 Desde agora, a coroa de justiça me está guardada, a qual o Senhor, o justo juiz, me dará naquele dia; e não somente a mim, mas também a todos os que amam a sua aparição.
9 ਨਿਜ਼ੀ ਸੰਦੇਸ਼ ਆਪਣੀ ਪੂਰੀ ਕੋਸ਼ਿਸ਼ ਕਰੋ ਅਤੇ ਜਲਦੀ ਤੋਂ ਜਲਦੀ ਮੇਰੇ ਕੋਲ ਆ ਜਾਓ।"
9 Procura vir ter comigo depressa.
10 ਦੇਮਾਸ ਨੇ ਮੈਨੂੰ ਇਸ ਲਈ ਛੱਡ ਦਿੱਤਾ ਕਿਉਂਕਿ ਉਸ ਨੇ ਇਸ ਦੁਨੀਆਂ ਨੂੰ ਬਹੁਤ ਪਿਆਰ ਕੀਤਾ। ਉਹ ਥੱਸਲੁਨੀਕਿਯਾ ਚੱਲਾ ਗਿਆ। ਕਰੇਸੱਕੇਸ ਗਲਾਤਿਯਾ ਅਤੇ ਤੀਤੁਸ ਦਲਮਾਤੀਯਾ ਚੱਲਾ ਗਿਆ।"
10 Porque Demas me desamparou, amando este mundo presente, e partiu para Tessalônica; Crescente, para a Galácia, Tito, para a Dalmácia.
11 ਲੂਕਾ ਹੀ ਹੈ ਜਿਹੜਾ ਹਾਲੇ ਤੱਕ ਮੇਰੇ ਨਾਲ ਹੈ। ਜਦੋਂ ਤੁਸੀਂ ਆਓ ਤਾਂ ਮਰਕੁਸ ਨੂੰ ਵੀ ਨਾਲ ਲੈ ਕੇ ਆਉਣਾ। ਉਹ ਇੱਥੇ ਮੇਰੇ ਕੰਮ ਵਿੱਚ ਸਹਾਇਤਾ ਕਰ ਸੱਕਦਾ ਹੈ।"
11 Só Lucas está comigo. Toma Marcos e traze-o contigo, porque ele me é proveitoso no ministério.
12 ਮੈਂ ਤੁਖਿਕੁਸ ਨੂੰ ਅਫ਼ਸੁਸ ਭੇਜਿਆ ਹੈ।"
12 E Tíquico enviei a Éfeso.
13 ਜਦੋਂ ਮੈਂ ਤ੍ਰੋਆਸ ਵਿੱਚ ਸਾਂ ਤਾਂ ਮੈਂ ਉੱਥੇ ਆਪਣਾ ਕੋਟ ਕਾਰਪੁਸ ਕੋਲ ਛੱਡ ਆਇਆ। ਇਸ ਲਈ ਜਦੋਂ ਤੁਸੀਂ ਆਓ ਇਸ ਨੂੰ ਮੇਰੇ ਕੋਲ ਲਿਆਉਂਦੇ ਆਉਣਾ। ਨਾਲੇ ਮੇਰੀਆਂ ਕਿਤਾਬਾਂ ਵੀ ਲੈਂਦੇ ਆਉਣਾ। ਜਿਹੜੀਆਂ ਕਿਤਾਬਾਂ ਮੈਂ ਭੇਡ ਦੀ ਖੱਲ ਉੱਪਰ ਲਿਖੀਆਂ ਸਨ ਉਨ੍ਹਾਂ ਦੀ ਮੈਨੂੰ ਸਭ ਤੋਂ ਵੱਧ ਲੋੜ ਹੈ।"
13 A capa que deixei em Trôade, com Carpo, quando vieres, traze contigo; e também os livros, especialmente os pergaminhos.
14 ਸਿਕੰਦਰ ਠਠੇਰੇ ਨੇ ਮੈਨੂੰ ਬਹੁਤ ਸਾਰੀਆਂ ਹਾਨੀਆਂ ਪਹੁੰਚਾਹੀਆਂ। ਪ੍ਰਭੂ ਸਿਕੰਦਰ ਨੂੰ ਉਸ ਦੇ ਕੀਤੇ ਦੀ ਸਜ਼ਾ ਦੇਵੇਗਾ।"
14 Alexandre, o caldeireiro, me fez muito mal; o Senhor lhe recompense segundo as suas obras.
15 ਤੁਸੀਂ ਹੋਸ਼ਿਆਰ ਰਹਿਣਾ ਕਿਧਰੇ ਉਹ ਤੁਹਾਨੂੰ ਵੀ ਨੁਕਸਾਨ ਨਾ ਪਹੁੰਚਾਵੇ। ਉਹ ਸਾਡੇ ਉਪਦੇਸ਼ ਦੇ ਵਿਰੁੱਧ ਡਟਕੇ ਲੜਿਆ।"
15 Tu, guarda-te também dele, porque ele resistiu muito às nossas palavras.
16 ਜਦੋਂ ਮੈਂ ਪਹਿਲੀ ਅਜ਼ਮਾਇਸ਼ ਵੇਲੇ ਆਪਣਾ ਬਚਾ ਕੀਤਾ, ਕਿਸੇ ਨੇ ਵੀ ਮੇਰੀ ਸਹਾਇਤਾ ਨਹੀਂ ਕੋਈ ਮੈਨੂੰ ਛੱਡ ਗਿਆ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪਰਮੇਸ਼ੁਰ ਉਨ੍ਹਾਂ ਨੂੰ ਮਾਫ਼ ਕਰ ਦੇਵੇ।"
16 Na minha primeira defesa, ninguém estava comigo; antes, todos me desampararam. Oro a Deus que isto lhes não seja imputado.
17 ਔਰ ਪ੍ਰਭੂ ਉੱਥੇ ਮੇਰੇ ਨਾਲ ਸੀ। ਉਸ ਨੇ ਮੈਨੂੰ ਤਾਕਤ ਦਿੱਤੀ ਤਾਂ ਕਿ ਮੈਂ ਪੂਰੀ ਤਰ੍ਹਾਂ ਗੈਰ-ਯਹੂਦੀਆਂ ਨੂੰ ਖੁਸ਼ਖਬਰੀ ਦੱਸ ਸੱਕਾਂ। ਪ੍ਰਭੂ ਚਾਹੁੰਦਾ ਸੀ ਕਿ ਸਾਰੇ ਗੈਰ-ਯਹੂਦੀ ਉਸ ਖੁਸ਼ਖਬਰੀ ਨੂੰ ਸੁਨਣ। ਇਸ ਲਈ ਮੈਂ ਸ਼ੇਰ ਦੇ ਮੂੰਹੋਂ ਬਚਾਇਆ ਗਿਆ ਸੀ।"
17 Mas o Senhor estava comigo e fortaleceu-me, para que, através de mim, a pregação fosse totalmente conhecida e todos os gentios a ouvissem; e fui salvo da boca do leão.
18 ਜਦੋਂ ਕੋਈ ਵਿਅਕਤੀ ਮੈਨੂੰ ਸੁਰੱਖਿਅਤ ਆਪਣੇ ਸੁਵਰਗੀ ਰਾਜ ਵਿੱਚ ਲੈ ਜਾਵੇਗਾ। ਪ੍ਰਭੂ ਨੂੰ ਸਦਾ ਅਤੇ ਸਦਾ ਲਈ ਮਹਿਮਾ।"
18 E o Senhor me livrará de toda má obra e me preservará para o seu reino celestial; a quem seja glória para todo o sempre. Amém.
19 ਆਖਰੀ ਸ਼ੁਭਕਾਮਨਾਵਾਂ ਪਰਿਸੱਕਾ ਅਤੇ ਅਕੂਲਾ ਅਤੇ ਉਨੇਸਿਫ਼ੁਰੁਸ ਦੇ ਪਰਿਵਾਰ ਨੂੰ ਮੇਰੀਆਂ ਸ਼ੁਭਕਾਮਨਾਵਾਂ।"
19 Saúda a Prisca, e a Áquila, e à casa de Onesíforo.
20 ਅਗਸਤੁਸ ਕੁਰਿੰਥੁਸ ਵਿੱਚ ਠਹਿਰ ਗਿਆ। ਅਤੇ ਮੈਂ ਤ੍ਰੋਫ਼ਿਮੁਸ ਨੂੰ ਮਿਲੇਤੁਸ ਵਿੱਚ ਛੱਡ ਆਇਆ। ਉਹ ਬਹੁਤ ਬਿਮਾਰ ਸੀ।"
20 Erasto ficou em Corinto, e deixei Trófimo doente em Mileto.
21 ਵੱਧ ਤੋਂ ਵੱਧ ਕੋਸ਼ਿਸ਼ ਕਰਨਾ ਕਿ ਤੁਸੀਂ ਸਰਦੀਆਂ ਤੋਂ ਪਹਿਲਾਂ ਮੇਰੇ ਕੋਲ ਆ ਸੱਕੋਂ। ਯਬੂਲੁਸ, ਪੂਦੇਸ, ਲੀਨੁਸ, ਕਲੋਦੀਆ ਅਤੇ ਮਸੀਹ ਵਿੱਚ ਸਾਰੇ ਭਰਾ ਤੁਹਾਨੂੰ ਆਪਣੀਆਂ ਸ਼ੁਭਕਾਮਨਾਵਾਂ ਭੇਜਦੇ ਹਨ।"
21 Procura vir antes do inverno. Saúdam-te Êubulo, Prudente, Lino, Cláudia, e todos os irmãos.
22 ਪ੍ਰਭੂ ਤੁਹਾਡੇ ਆਤਮਾ ਦੇ ਅੰਗ-ਸੰਗ ਹੋਵੇ। ਪਰਮੇਸ਼ੁਰ ਦੀ ਕਿਰਪਾ ਤੁਹਾਡੇ ਨਾਲ ਹੋਵੇ।"
22 O Senhor Jesus Cristo seja com o teu espírito. A graça seja convosco. Amém.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 2 Timóteo 4, comparar traduções ou montar um estudo — tudo direto pelo WhatsApp.