3 João 1

Punjabi Bible (GL_PUNJABI) vs NVI

Sair da comparação
NVI Nova Versão Internacional
1 ਯੂਹੰਨਾ ਬਜ਼ੁਰਗ ਵੱਲੋਂ ਮੇਰੇ ਮਿੱਤਰ ਗਾਯੁਸ ਨੂੰ ਸ਼ੁਭਕਾਮਨਾਵਾਂ, ਜਿਸ ਨੂੰ ਮੈਂ ਸੱਚਾ ਪਿਆਰ ਕਰਦਾ ਹਾਂ।"
1 O presbítero ao amado Gaio, a quem amo na verdade.
2 ਮੇਰੇ ਪਿਆਰੇ ਮਿੱਤਰੋ, ਜਿਵੇਂ ਕਿ ਤੁਹਾਡੀ ਆਤਮਕ ਜ਼ਿੰਦਗੀ ਚੰਗੀ ਚੱਲ ਰਹੀ ਹੈ, ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਹਾਡੇ ਨਾਲ ਸਭ ਕੁਝ ਵੱਧੀਆ ਹੋਵੇ ਅਤੇ ਤੁਸੀਂ ਚੰਗੀ ਸਿਹਤ ਦਾ ਆਨੰਦ ਮਾਣੋ।"
2 Amado, oro para que você tenha boa saúde e tudo lhe corra bem, assim como vai bem a sua alma.
3 ਕੁਝ ਭਰਾ ਮੇਰੇ ਕੋਲ ਆਏ ਸਨ ਅਤੇ ਉਨ੍ਹਾਂ ਨੇ ਮੈਨੂੰ ਤੁਹਾਡੇ ਜੀਵਨ ਦੀ ਸਚਾਈ ਬਾਰੇ ਦੱਸਿਆ। ਉਨ੍ਹਾਂ ਨੇ ਮੈਨੂੰ ਦੱਸਿਆ ਕਿ ਤੁਸੀਂ ਨਿਰੰਤਰ ਸੱਚ ਦੇ ਮਾਰਗ ਤੇ ਤੁਰ ਰਹੇ ਹੋ। ਇਸ ਨਾਲ ਮੈਨੂੰ ਖੁਸ਼ੀ ਹੋਈ।"
3 Muito me alegrei ao receber a visita de alguns irmãos que falaram a respeito da sua fidelidade, de como você continua andando na verdade.
4 ਜਦੋਂ ਵੀ ਮੈਂ ਇਹ ਸੁਣਦਾ ਹਾਂ ਕਿ ਮੇਰੇ ਬੱਚੇ ਸੱਚ ਦੇ ਮਾਰਗ ਦਾ ਅਨੁਸਰਣ ਕਰਦੇ ਹਨ ਤਾਂ ਮੈਂ ਬਹੁਤ ਖੁਸ਼ ਹੁੰਦਾ ਹਾਂ। ਮੈਨੂੰ ਇਸ ਤੋਂ ਵੱਧ ਹੋਰ ਕੋਈ ਆਨੰਦ ਨਹੀਂ ਹੈ।"
4 Não tenho alegria maior do que ouvir que meus filhos estão andando na verdade.
5 ਮੇਰੇ ਪਿਆਰੇ ਮਿੱਤਰੋ ਇਹ ਚੰਗੀ ਗੱਲ ਹੈ ਕਿ ਤੁਸੀਂ ਆਪਣੇ ਭਰਾਵਾਂ ਦੀ ਸਹਾਇਤਾ ਵੀ ਕਰ ਰਹੇ ਹੋ ਜਿਨ੍ਹਾਂ ਨੂੰ ਤੁਸੀਂ ਜਾਣਦੇ ਵੀ ਨਹੀਂ।"
5 Amado, você é fiel no que está fazendo pelos irmãos, apesar de lhe serem desconhecidos.
6 ਇਨ੍ਹਾਂ ਭਰਾਵਾਂ ਨੇ ਕਲੀਸਿਯਾ ਨੂੰ ਤੁਹਾਡੇ ਪਿਆਰ ਬਾਰੇ ਦੱਸਿਆ। ਕ੍ਰਿਪਾ ਕਰਕੇ ਉਨ੍ਹਾਂ ਦੀ ਯਾਤਰਾ ਲਈ ਉਨ੍ਹਾਂ ਦੀ ਸਹਾਇਤਾ ਕਰਨੀ ਜਾਰੀ ਰੱਖੋ। ਉਨ੍ਹਾ ਦੀ ਇਸ ਢੰਗ ਨਾਲ ਸਹਾਇਤਾ ਕਰੋ ਜਿਸ ਨਾਲ ਪਰਮੇਸ਼ੁਰ ਪ੍ਰਸੰਨ ਹੋਵੇ।"
6 Eles falaram à igreja a respeito deste seu amor. Você fará bem se os encaminhar em sua viagem de modo agradável a Deus,
7 ਇਹ ਭਰਾ ਮਸੀਹ ਦੀ ਸੇਵਾ ਕਰਨ ਲਈ ਆਪਣੀ ਯਾਤਰਾ ਤੇ ਗਏ। ਉਨ੍ਹਾਂ ਨੇ ਅਵਿਸ਼ਵਾਸੀਆਂ ਪਾਸੋਂ ਕੋਈ ਸਹਾਇਤਾ ਪ੍ਰਵਾਨ ਨਾ ਕੀਤੀ।"
7 pois foi por causa do Nome que eles saíram, sem receber ajuda alguma dos gentios.
8 ਇਸ ਲਈ ਸਾਨੂੰ ਅਜਿਹੇ ਭਰਾਵਾਂ ਦੀ ਸਹਾਇਤਾ ਕਰਨੀ ਚਾਹੀਦੀ ਹੈ। ਜਦੋਂ ਅਸੀਂ ਉਨ੍ਹਾਂ ਦੀ ਸਹਾਇਤਾ ਕਰਦੇ ਹਾਂ, ਤਾਂ ਅਸੀਂ ਸੱਚ ਲਈ ਉਨ੍ਹਾਂ ਦੇ ਕਾਰਜ ਵਿੱਚ ਹਿੱਸੇਦਾਰ ਬਣ ਜਾਂਦੇ ਹਾਂ।"
8 É, pois, nosso dever receber com hospitalidade a irmãos como esses, para que nos tornemos cooperadores em favor da verdade.
9 ਮੈਂ ਕਲੀਸਿਯਾ ਨੂੰ ਖਤ ਲਿਖਿਆ ਸੀ, ਪਰ ਦਿਯੁਤ੍ਰਿਫ਼ੇਸ ਨੇ ਸਾਡੀ ਗੱਲ ਨਹੀਂ ਸੁਣੀ। ਉਹ ਹਮੇਸ਼ਾ ਉਨ੍ਹਾਂ ਦਾ ਆਗੂ ਹੋਣ ਦਾ ਵਿਖਾਵਾ ਕਰਨਾ ਪਸੰਦ ਕਰਦਾ ਹੈ।"
9 Escrevi à igreja, mas Diótrefes, que gosta muito de ser o mais importante entre eles, não nos recebe.
10 ਜਦੋਂ ਮੈਂ ਆਵਾਂਗਾ, ਮੈਂ ਦਿਖਾ ਦੇਵਾਂਗਾ ਕਿ ਦਿਯੁਤ੍ਰਿਫ਼ੇਸ ਕੀ ਕਰ ਰਿਹਾ ਹੈ। ਉਹ ਝੂਠ ਬੋਲਦਾ ਹੈ ਅਤੇ ਸਾਡੇ ਬਾਰੇ ਮੰਦਾ ਬੋਲਦਾ ਹੈ। ਸਿਰਫ਼ ਇਹੀ ਹੀ ਨਹੀਂ, ਉਹ ਉਨ੍ਹਾਂ ਭਰਾਵਾਂ ਦਾ ਸਵਾਗਤ ਕਰਨ ਤੋਂ ਵੀ ਇਨਕਾਰ ਕਰਦਾ ਹੈ ਜਿਹੜੇ ਮਸੀਹ ਦੀ ਸੇਵਾ ਲਈ ਯਾਤਰਾ ਕਰਦੇ ਹਨ। ਉਹ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਵੀ ਕਰਦਾ ਹੈ, ਜਿਹੜੇ ਉਨ੍ਹਾਂ ਭਰਾਵਾਂ ਦੀ ਸਹਾਇਤਾ ਕਰਨਾ ਚਾਹੁੰਦੇ ਹਨ ਅਤੇ ਉਨ੍ਹਾਂ ਨੂੰ ਕਲੀਸਿਯਾ ਛੱਡਣ ਲਈ ਮਜਬੂਰ ਕਰਦਾ ਹੈ।"
10 Portanto, se eu for, chamarei a atenção dele para o que está fazendo com suas palavras maldosas contra nós. Não satisfeito com isso, ele se recusa a receber os irmãos, impede os que desejam recebê-los e os expulsa da igreja.
11 ਮੇਰੇ ਪਿਆਰੇ ਮਿੱਤਰ, ਉਨ੍ਹਾਂ ਦੇ ਉਦਾਹਰਣਾਂ ਦਾ ਅਨੁਸਰਣ ਨਾ ਕਰ ਜਿਹੜੇ ਬਦੀ ਕਰਦੇ ਹਨ, ਸਗੋਂ ਉਨ੍ਹਾਂ ਦੇ ਉਦਾਹਰਣਾਂ ਦਾ ਅਨੁਸਰਣ ਕਰ ਜਿਹੜੇ ਨੇਕੀ ਕਰਦੇ ਹਨ। ਜਿਹੜਾ ਵਿਅਕਤੀ ਚੰਗੀਆਂ ਗੱਲਾਂ ਕਰਦਾ ਹੈ ਪਰਮੇਸ਼ੁਰ ਨਾਲ ਸੰਬੰਧਿਤ ਹੈ। ਪਰ ਉਹ ਵਿਅਕਤੀ ਜਿਹੜਾ ਬਦੀ ਕਰਦਾ ਹੈ ਉਸ ਨੇ ਕਦੇ ਵੀ ਪਰਮੇਸ਼ੁਰ ਨੂੰ ਨਹੀਂ ਜਾਣਿਆ।"
11 Amado, não imite o que é mau, mas sim o que é bom. Aquele que faz o bem é de Deus; aquele que faz o mal não viu a Deus.
12 ਹਰ ਕੋਈ ਦੇਮੇਤ੍ਰਿਯੁਸ ਦੀ ਉਸਤਤਿ ਕਰਦਾ ਹੈ। ਸੱਚ ਖੁਦ ਉਸ ਨਾਲ ਸਹਿਮਤ ਹੁੰਦਾ ਹੈ ਜੋ ਉਹ ਆਖਦੇ ਹਨ। ਸਾਡੇ ਕੋਲ ਵੀ ਉਸ ਲਈ ਆਖਣ ਲਈ ਚੰਗੀਆਂ ਗੱਲਾਂ ਹਨ। ਤੁਸੀਂ ਜਾਣਦੇ ਹੋ ਕਿ ਜੋ ਕੁਝ ਵੀ ਅਸੀਂ ਆਖਦੇ ਹਾਂ, ਸੱਚ ਹੈ।"
12 Quanto a Demétrio, todos dão bom testemunho dele, inclusive a própria verdade. Nós também damos, e você sabe que o nosso testemunho é verdadeiro.
13 ਬਹੁਤ ਸਾਰੀਆਂ ਗੱਲਾਂ ਹਨ ਜਿਹੜੀਆਂ ਮੈਂ ਤੁਹਾਨੂੰ ਦੱਸਣੀਆਂ ਚਾਹੁੰਦਾ। ਪਰ ਮੈਂ ਕਲਮ ਦਵਾਤ ਦੀ ਵਰਤੋਂ ਨਹੀਂ ਕਰਨਾ ਚਾਹੁੰਦਾ।"
13 Tenho muito que lhe escrever, mas não desejo fazê-lo com pena e tinta.
14 ਮੈਂ ਤੁਹਾਨੂੰ ਛੇਤੀ ਹੀ ਵੇਖਣ ਦੀ ਆਸ ਰੱਖਦਾ ਹਾਂ। ਫ਼ੇਰ ਅਸੀਂ ਆਮ੍ਹੋ-ਸਾਹਮਣੇ ਗੱਲ ਕਰ ਸੱਕਦੇ ਹਾਂ।"
14 Espero vê-lo em breve, e então conversaremos face a face.
15 ਤੁਹਾਨੂੰ ਸ਼ਾਂਤੀ ਪ੍ਰਾਪਤ ਹੋਵੇ। ਮੇਰੇ ਨਾਲ ਦੇ ਇੱਥੋਂ ਦੇ ਮਿੱਤਰ ਤੁਹਾਨੂੰ ਆਪਣਾ ਪਿਆਰ ਦਿੰਦੇ ਹਨ। ਕਿਰਪਾ ਕਰਕੇ ਉੱਥੋਂ ਦੇ ਸਾਡੇ ਸਾਰੇ ਮਿੱਤਰਾਂ ਨੂੰ ਸਾਡਾ ਪਿਆਰ ਸੂਚਤ ਕਰਨਾ।"
15 A paz seja com você. Os amigos daqui lhe enviam saudações. Saúde os amigos daí, um por um.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 3 João 1, comparar traduções ou montar um estudo — tudo direto pelo WhatsApp.