Ageu 1

Punjabi Bible (GL_PUNJABI) vs NVI

Sair da comparação
NVI Nova Versão Internacional
1 ਇਹ ਮੰਦਰ ਉਸਾਰਨ ਦਾ ਸਮਾਂ ਪਾਤਸ਼ਾਹ ‘ਦਾਰਾ’ ਦੇ ਸ਼ਾਸਨਕਾਲ ਦੇ ਦੂਜੇ ਸਾਲ ਦੇ ਛੇਵੇਂ ਮਹੀਨੇ ਦੇ ਪਹਿਲੇ ਦਿਨ ਯਹੋਵਾਹ ਦਾ ਸੰਦੇਸ ਨਬੀ ਹੱਜਈ ਰਾਹੀਂ, ਸ਼ਅਲਤੀਏਲ ਦੇ ਪੁੱਤਰ ਜ਼ਰੁੱਬਾਬਲ ਯਹੂਦਾਹ ਦੇ ਰਾਜਪਾਲ ਅਤੇ ਯਹੋਸਾਦਾਕ ਦੇ ਪੁੱਤਰ ਉੱਚ ਜਾਜਕ ਯਹੋਸ਼ੂਆ ਨੂੰ ਦਿੱਤਾ ਗਿਆ।"
1 No primeiro dia do sexto mês do segundo ano do reinado de Dario, a palavra do Senhor veio por meio do profeta Ageu ao governador de Judá, Zorobabel, filho de Sealtiel, e ao sumo sacerdote Josué, filho de Jeozadaque, dizendo:
2 ਯਹੋਵਾਹ ਸਰਬ ਸ਼ਕਤੀਮਾਨ ਇਉਂ ਆਖਦਾ ਹੈ, “ਇਹ ਲੋਕ ਕਹਿੰਦੇ ਹਨ ਕਿ ਅਜੇ ਯਹੋਵਾਹ ਦਾ ਮੰਦਰ ਬਨਾਉਣ ਲਈ ਸਮਾਂ ਠੀਕ ਨਹੀਂ ਹੈ।”"
2 "Assim diz o Senhor dos Exércitos: Este povo afirma: ‘Ainda não chegou o tempo de reconstruir a casa do Senhor’ ".
3 ਹੱਜਈ ਨਬੀ ਨੂੰ ਮੁੜ ਯਹੋਵਾਹ ਦੀ ਬਾਣੀ ਹੋਈ ਤਾਂ ਹੱਜਈ ਨੇ ਲੋਕਾਂ ਨੂੰ ਦੱਸਿਆ।"
3 Por isso, a palavra do Senhor veio novamente por meio do profeta Ageu:
4 “ਤੁਸੀਂ ਲੋਕ ਸੋਚਦੇ ਹੋ ਕਿ ਸੋਹਣੇ ਘਰਾਂ ਵਿੱਚ ਵੱਸਣ ਲਈ ਤੁਹਾਡੇ ਲਈ ਇਹ ਸਮਾਂ ਠੀਕ ਹੈ ਅਤੇ ਤੁਸੀਂ ਉਨ੍ਹਾਂ ਘਰਾਂ ਵਿੱਚ ਰਹਿ ਰਹੇ ਹੋ ਜਿਨ੍ਹਾਂ ਦੀਆ ਕੰਧਾਂ ਤੇ ਖੁਬਸੂਰਤ ਲਕੜੀ ਦੀ ਦਸਤਕਾਰੀ ਹੈ। ਪਰ ਯਹੋਵਾਹ ਦਾ ਘਰ ਹਾਲੇ ਵੀ ਉਜੜਿਆ ਪਿਆ ਹੈ।"
4 "Acaso é tempo de vocês morarem em casas de fino acabamento, enquanto a minha casa continua destruída? "
5 ਸੋ ਹੁਣ ਯਹੋਵਾਹ ਸਰਬ ਸ਼ਕਤੀਮਾਨ ਆਖਦਾ ਹੈ, ‘ਆਪਣੇ ਰਵਈਏ ਅਤੇ ਇਸਦੇ ਨਤੀਜੇ ਬਾਰੇ ਸੋਚੋ।"
5 Agora, assim diz o Senhor dos Exércitos: "Vejam aonde os seus caminhos os levaram.
6 ਤੁਸੀਂ ਬਹੁਤ ਬੀਜ਼ ਬੀਜੇ ਪਰ ਬੋੜੀ ਜਿਹੀ ਫ਼ਸਲ ਪ੍ਰਾਪਤ ਕੀਤੀ ਤੁਹਾਨੂੰ ਖਾਣ ਲਈ ਭੋਜਨ ਮਿਲਿਆ ਪਰ ਢਿੱਡ ਭਰਵਾਂ ਨਾ ਮਿਲਿਆ। ਤੁਸੀਂ ਪੀਂਦੇ ਹੋ ਪਰ ਤੁਹਾਡੀ ਪਿਆਸ ਨਹੀਂ ਬੁਝਦੀ। ਤੁਸੀ ਆਪਣੇ ਆਪ ਨੂੰ ਕੱਜਦੇ ਹੋ ਪਰ ਤੁਹਾਡੇ ਵਿੱਚੋਂ ਕੋਈ ਵੀ ਨਿੱਘਾ ਨਹੀਂ ਹੈ। ਤੁਸੀਂ ਪੈਸੇ ਕੁਮਾਉਂਦੇ ਹੋ ਪਰ ਨਹੀਂ ਜਾਣਦੇ ਇਹ ਕਿੱਥੋ ਚੱਲੇ ਜਾਦੇ ਹਨ। ਇਹ ਇੰਝ ਹੈ ਜਿਵੇਂ ਤੁਹਾਡੀ ਜੇਬ ਵਿੱਚ ਸੁਰਾਖ ਹੋਵੇ।’”"
6 Vocês têm plantado muito, e colhido pouco. Vocês comem, mas não se fartam. Bebem, mas não se satisfazem. Vestem-se, mas não se aquecem. Aquele que recebe salário, recebe-o para colocá-lo numa bolsa furada".
7 ਯਹੋਵਾਹ ਸਰਬ ਸ਼ਕਤੀਮਾਨ ਆਖਦਾ ਹੈ, “ਆਪਣੇ ਰੱਵਈਏ ਅਤੇ ਇਸਦੇ ਨਤੀਜੇ ਬਾਰੇ ਸੋਚੋ।"
7 Assim diz o Senhor dos Exércitos: "Vejam aonde os seus caminhos os levaram!
8 ਪਹਾੜ ਉੱਪਰ ਜਾਓ, ਲੱਕੜੀ ਲਿਆਓ ਅਤੇ ਮੰਦਰ ਉਸਾਰੋ। ਤਦ ਮੈਂ ਮੰਦਰ ਨਾਲ ਪ੍ਰਸੰਨ ਹੋਵਾਂਗਾ ਅਤੇ ਮੈਂ ਸਤਿਕਾਰਿਆ ਜਾਵਾਂਗਾ।” ਯਹੋਵਾਹ ਨੇ ਇਹ ਗੱਲਾਂ ਆਖੀਆਂ।"
8 Subam o monte para trazer madeira. Construam o templo, para que eu me alegre e nele seja glorificado", diz o Senhor.
9 ਯਹੋਵਾਹ ਸਰਬ ਸ਼ਕਤੀਮਾਨ ਆਖਦਾ ਹੈ, “ਤੁਸੀਂ ਵੱਧੇਰੇ ਫ਼ਸਲ ਦੀ ਆਸ ਰੱਖੀ, ਪਰ ਜਦੋਂ ਤੁਸੀਂ ਇਸ ਦੀ ਵਾਡੀ ਕਰਨ ਲਈ ਗਏ, ਤੁਹਾਨੂੰ ਬਸ ਬੋੜੀ ਜਿਹੀ ਹੀ ਮਿਲੀ। ਜਦੋਂ ਤੁਸੀਂ ਉਸ ਨੂੰ ਘਰ ਲਿਆਂਦਾ, ਮੈਂ ਹਵਾ ਭੇਜੀ ਜਿਹੜੀ ਇਸ ਨੂੰ ਵੀ ਉਡਾਅ ਕੇ ਲੈ ਗਈ। ਅਜਿਹਾ ਕਿਉਂ ਵਾਪਰਦਾ ਹੈ? ਕਿਉਂ ਕਿ ਮੇਰਾ ਮੰਦਰ ਅਜੇ ਵੀ ਉਜੜਿਆ ਪਿਆ ਹੈ ਜਦ ਕਿ ਤੁਹਡੇ ਵਿੱਚੋਂ ਹਰ ਕੋਈ ਆਪੋ-ਆਪਣੇ ਘਰ ਦਾ ਧਿਆਨ ਰੱਖਣ ਵਿੱਚ ਰੁਝਿਆ ਹੋਇਆ ਹੈ।"
9 "Vocês esperavam muito, mas, para surpresa de vocês, acabou sendo pouco. E o que vocês trouxeram para casa eu dissipei com um sopro. E por que fiz isso? ", pergunta o Senhor dos Exércitos. "Por causa do meu templo, que ainda está destruído, enquanto cada um de vocês se ocupa com a sua própria casa.
10 ਇਸੇ ਕਾਰਣ ਅਸਮਾਨ ਨੇ ਆਪਣਾ ਮੀਂਹ ਵਾਪਸ ਲੈ ਲਿਆ ਅਤੇ ਧਰਤੀ ਨੇ ਆਪਣੀ ਫ਼ਸਲ ਵਾਪਸ ਲੈ ਲਈ।”"
10 Por isso, por causa de vocês, o céu reteu o orvalho e a terra deixou de dar o seu fruto.
11 ਯਹੋਵਾਹ ਆਖਦਾ ਹੈ, “ਮੈਂ ਧਰਤੀ ਅਤੇ ਪਹਾੜਾਂ ਨੂੰ ਸੁੱਕ ਜਾਣ ਦਾ ਹੁਕਮ ਦਿੱਤਾ। ਅੰਨ, ਨਵੀਂ ਮੈਅ, ਜੈਤੂਨ ਦਾ ਤੇਲ ਅਤੇ ਹੋਰ ਵੀ ਚੀਜ਼ਾਂ ਜੋ ਇਸ ਧਰਤੀ ਤੇ ਪੈਦਾ ਹੁੰਦੀਆਂ ਹਨ, ਇਹ ਸਭ ਬਰਬਾਦ ਹੋ ਜਾਣਗੀਆਂ। ਸਾਰੇ ਲੋਕ ਅਤੇ ਜਾਨਵਰ ਕਮਜ਼ੋਰ ਹੋ ਜਾਣਗੇ, ਅਤੇ ਜਿਸ ਕਾਸੇ ਲਈ ਵੀ ਤੁਸੀਂ ਕੰਮ ਕੀਤਾ ਉਹ ਉਜੜ ਜਾਵੇਗਾ।”"
11 Provoquei uma seca nos campos e nos montes, que atingiu o trigo, o vinho, o azeite e tudo mais que a terra produz, e também os homens e o gado. O trabalho das mãos de vocês foi prejudicado".
12 ਨਵੇਂ ਮੰਦਰ ਦਾ ਨਿਰਮਾਣ ਸ਼ੁਰੂ ਤਦ ਸ਼ਅਲਤੀਏਲ ਦੇ ਪੁੱਤਰ ਜ਼ਰੁੱਬਾਬਲ ਅਤੇ ਯਹੋਸਾਦਾਕ ਦੇ ਪੁੱਤਰ, ਪਰਧਾਨ ਜਾਜਕ ਯਹੋਸ਼ੁਆ ਅਤੇ ਬਚੇ ਹੋਏ ਲੋਕਾਂ ਨੇ ਯਹੋਵਾਹ ਪਰਮੇਸ਼ੁਰ ਨੂੰ ਅਤੇ ਜੋ ਨਬੀ ਹੱਜਈ ਨੇ ਉਨ੍ਹਾਂ ਨੂੰ ਕਿਹਾ ਉਸ ਨੂੰ ਮੰਨਿਆ, ਕਿਉਂ ਕਿ ਯਹੋਵਹ ਨੇ ਉਸ ਨੂੰ ਭੇਜਿਆ ਸੀ, ਅਤੇ ਲੋਕਾਂ ਨੇ ਆਪਣਾ ਭੈ ਅਤੇ ਇੱਜ਼ਤ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਦਰਸਾਈ।"
12 Zorobabel, filho de Sealtiel, o sumo sacerdote Josué, filho de Jeozadaque, e todo o restante do povo obedeceram à voz do Senhor, o seu Deus, por causa das palavras do profeta Ageu, a quem o Senhor, o seu Deus, enviara. E o povo temeu ao Senhor.
13 ਹੱਜਈ, ਯਹੋਵਾਹ ਵੱਲੋਂ ਭੇਜੇ ਗਏ ਸੰਦੇਸ਼ਵਾਹਕ ਨੇ, ਲੋਕਾਂ ਨੂੰ ਆਖਿਆ, “ਯਹੋਵਾਹ ਪਰਮੇਸ਼ੁਰ ਆਖਦਾ ਹੈ, ‘ਮੈਂ ਤੁਹਾਡੇ ਨਾਲ ਹਾਂ।’”"
13 Então Ageu, o mensageiro do Senhor, trouxe esta mensagem do Senhor para o povo: "Eu estou com vocês", declara o Senhor.
14 ਤਦ ਯਹੋਵਾਹ ਨੇ ਸ਼ਅਲਤੀਏਲ ਦੇ ਪੁੱਤਰ ਜ਼ਰੁੱਬਾਬਲ, ਜੋ ਕਿ ਯਹੂਦਾਹ ਦਾ ਰਾਜਪਾਲ ਸੀ। ਯਹੋਸਾਦਾਕ ਦੇ ਪੁੱਤਰ, ਪਰਧਾਨ ਜਾਜਕ ਯਹੋਸ਼ੁਆ ਅਤੇ ਸਾਰੇ ਲੋਕਾਂ ਨੂੰ ਮੰਦਰ ਦੀ ਉਸਾਰੀ ਲਈ ਪ੍ਰੇਰਿਆ। ਤਾਂ ਉਨ੍ਹਾਂ ਨੇ ਆਪਣੇ ਪਰਮੇਸ਼ੁਰ ਯਹੋਵਾਹ ਸਰਬ ਸ਼ਕਤੀਮਾਨ ਦੇ ਮੰਦਰ ਲਈ ਕੰਮ ਕਰਨਾ ਸ਼ੁਰੂ ਕਰ ਦਿੱਤਾ।"
14 Assim o Senhor encorajou o governador de Judá, Zorobabel, filho de Sealtiel, o sumo sacerdote Josué, filho de Jeozadaque, e todo o restante do povo, de modo que eles começaram a trabalhar no templo do Senhor dos Exércitos, o seu Deus,
15 ਇਹ ਕਾਰਜ ਉਨ੍ਹਾਂ ਨੇ ਦਾਰਾ ਪਾਤਸ਼ਾਹ ਦੇ ਦੂਜੇ ਸਾਲ ਦੇ ਛੇਵੇਂ ਮਹੀਨੇ ਦੀ ਚੌਵੀ ਤਰੀਕ ਨੂੰ ਸ਼ੁਰੂ ਕੀਤਾ।"
15 no dia vinte e quatro do sexto mês do segundo ano do reinado de Dario.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Ageu 1, comparar traduções ou montar um estudo — tudo direto pelo WhatsApp.