Amós 2

Punjabi Bible (GL_PUNJABI) vs NVT

Sair da comparação
NVT Nova Versão Transformadora
1 ਮੋਆਬ ਲਈ ਸਜ਼ਾ ਯਹੋਵਾਹ ਇਉਂ ਫ਼ੁਰਮਾਉਂਦਾ ਹੈ: “ਮੈਂ ਮੋਆਬ ਦੇ ਲੋਕਾਂ ਨੂੰ ਉਨ੍ਹਾਂ ਦੇ ਅਨੇਕਾਂ ਪਾਪਾਂ ਲਈ ਸਜ਼ਾ ਅਵੱਸ਼ ਦੇਵਾਂਗਾ ਉਨ੍ਹਾਂ ਨੇ ਅਦੋਮ ਦੇ ਪਾਤਸ਼ਾਹ ਦੀਆਂ ਹੱਡੀਆਂ ਨੂੰ ਸਾੜਕੇ ਚੂਨਾ ਕਰ ਦਿੱਤਾ ਸੀ।"
1 Assim diz o S enhor : “Os habitantes de Moabe pecaram repetidamente; não deixarei que fiquem impunes! Queimaram os ossos do rei de Edom até reduzi-los a cinzas.
2 ਇਸ ਲਈ ਮੈਂ ਮੋਆਬ ਵਿੱਚ ਅੱਗ ਸੁਰੂ ਕਰਾਂਗਾ ਅਤੇ ਉਹ ਕਰੀਯੋਬ ਦੇ ਬੁਰਜਾਂ ਨੂੰ ਸਾੜ ਕੇ ਸੁਆਹ ਕਰ ਦੇਵੇਗੀ ਅਤੇ ਉੱਥੇ ਭਿਅੰਕਰ ਸ਼ੋਰ ਤੇ ਤੁਰ੍ਹੀ ਦੀ ਉੱਚੀ ਆਵਾਜ਼ ਹੋਵੇਗੀ ਇੰਝ ਮੋਆਬ ਦੀ ਮੌਤ ਹੋਵੇਗੀ।"
2 Por isso enviarei fogo sobre a terra de Moabe, e as fortalezas de Queriote serão destruídas. Os que habitam nela cairão em meio ao ruído da batalha, aos gritos dos guerreiros e ao som da trombeta.
3 ਇਉਂ, ਮੈਂ ਮੋਆਬ ਦੇ ਸ਼ਾਸਕਾਂ ਦਾ ਅੰਤ ਕਰ ਦਿਆਂਗਾ ਅਤੇ ਉਨ੍ਹਾਂ ਦੇ ਸਾਰੇ ਆਗੂਆਂ ਨੂੰ ਤਬਾਹ ਕਰ ਦੇਵਾਂਗਾ।” ਯਹੋਵਾਹ ਨੇ ਇਉਂ ਆਖਿਆ।"
3 Destruirei seu rei e matarei seus príncipes”, diz o S
4 ਯਹੂਦਾਹ ਲਈ ਸਜ਼ਾ ਯਹੋਵਾਹ ਨੇ ਇਉਂ ਕਿਹਾ: “ਮੈਂ ਯਹੂਦਾਹ ਨੂੰ ਉਨ੍ਹਾਂ ਦੇ ਅਨੇਕਾਂ ਪਾਪਾਂ ਕਾਰਣ ਜ਼ਰੂਰ ਦੰਡ ਦੇਵਾਂਗਾ ਉਨ੍ਹਾਂ ਨੇ ਯਹੋਵਾਹ ਦੇ ਆਦੇਸਾਂ ਦੀ ਪਾਲਣਾ ਨਹੀਂ ਕੀਤੀ ਅਤੇ ਨਾ ਹੀ ਉਸ ਦੇ ਅਸੂਲਾਂ ਨੂੰ ਮੰਨਿਆ। ਉਨ੍ਹਾਂ ਦੇ ਪੁਰਖਿਆਂ ਨੇ ਝੂਠੇ ਦੇਵਤਿਆਂ ’ਚ ਵਿਸ਼ਵਾਸ ਕਰਨਾ ਜਾਰੀ ਰੱਖਿਆ ਅਤੇ ਯਹੂਦਾਹ ਦੇ ਲੋਕਾਂ ਨੂੰ ਸਹੀ ਰਾਹ ਤੋਂ ਭਟਕਾਇਆ ਗਿਆ ਹੈ। ਅਤੇ ਇਸਨੇ ਉਨ੍ਹਾਂ ਤੋਂ ਉਨ੍ਹਾਂ ਦੇ ਪਰਮੇਸ਼ੁਰ ਨੂੰ ਛੁਡਾ ਦਿੱਤਾ।"
4 Assim diz o S enhor : “Os habitantes de Judá pecaram repetidamente; não deixarei que fiquem impunes! Rejeitaram a lei do S e não obedeceram a seus decretos. Foram desviados pelas mesmas mentiras que enganaram seus antepassados.
5 ਇਸ ਲਈ ਮੈਂ ਯਹੂਦਾਹ ਵਿੱਚ ਅੱਗ ਲਾਵਾਂਗਾ ਅਤੇ ਉਹ ਯਰੂਸ਼ਲਮ ਦੇ ਕਿਲਿਆਂ ਨੂੰ ਸਾੜ ਦੇਵੇਗੀ।”"
5 Por isso enviarei fogo sobre Judá, e as fortalezas de Jerusalém serão destruídas”.
6 ਇਸਰਾਏਲ ਲਈ ਸਜ਼ਾ ਯਹੋਵਾਹ ਇਉਂ ਆਖਦਾ ਹੈ: “ਮੈਂ ਇਸਰਾਏਲ ਨੂੰ ਵੀ ਉਨ੍ਹਾਂ ਦੇ ਕੀਤੇ ਅਨੇਕਾਂ ਪਾਪਾਂ ਕਾਰਣ ਸਜ਼ਾ ਅਵੱਸ਼ ਦੇਵਾਂਗਾ ਕਿਉਂ ਕਿ ਉਨ੍ਹਾਂ ਨੇ ਬੋੜੇ ਜਿਹੇ ਚਾਂਦੀ ਦੇ ਸਿੱਕਿਆਂ ਬਦਲੇ ਮਾਸੂਮ ਤੇ ਚੰਗੇ ਲੋਕਾਂ ਨੂੰ ਵੇਚਿਆ। ਇੱਕ ਜੋੜੇ ਬੂਟਾਂ ਬਦਲੇ ਉਨ੍ਹਾਂ ਗਰੀਬ ਲੋਕਾਂ ਨੂੰ ਵੇਚਿਆ।"
6 Assim diz o S enhor : “Os habitantes de Israel pecaram repetidamente; não deixarei que fiquem impunes! Vendem por prata o justo e, por um par de sandálias, o pobre.
7 ਉਨ੍ਹਾਂ ਨੇ ਗਰੀਬ ਲੋਕਾਂ ਦੇ ਸਿਰਾਂ ਨੂੰ ਧਰਤੀ ਦੀ ਧੂੜ ’ਚ ਧੱਕ ਦਿੱਤਾ ਅਤੇ ਉਹ ਸਤਾਏ ਹੋਇਆਂ ਲਈ ਨਿਆਂ ਤੋਂ ਮੁਨਕਰ ਹਨ। ਪਿਉ ਅਤੇ ਪੁੱਤਰ ਨੇ ਇੱਕ ਹੀ ਔਰਤ ਨਾਲ ਜ਼ਨਾਹ ਕਰਦੇ ਹਨ। ਉਨ੍ਹਾਂ ਨੇ ਅਜਿਹਾ ਮੇਰੇ ਪਵਿੱਤਰ ਨਾਂ ਦੀ ਨਖੇਦੀ ਕਰਨ ਦੇ ਉਦੇਸ਼ ਨਾਲ ਕੀਤਾ।"
7 Pisoteiam a cabeça dos indefesos no pó e empurram os oprimidos para fora do caminho. Pai e filho dormem com a mesma mulher e assim profanam meu santo nome.
8 ਉਹ ਗਰੀਬ ਲੋਕਾਂ ਦੇ ਕੱਪੜੇ ਲੈ ਕੇ, ਆਪਣੀਆਂ ਜਗਵੇਦੀਆਂ ਤੇ ਉਪਾਸਨਾ ਕਰਦੇ ਸਮੇਂ ਉਨ੍ਹਾਂ ਕੱਪੜਿਆਂ ਤੇ ਬੈਠ ਜਾਂਦੇ ਹਨ। ਉਹ ਉਧਾਰ ਦਿੱਤੇ ਹੋਏ ਪੈਸਿਆਂ ਲਈ ਗਰੀਬ ਲੋਕਾਂ ਦੇ ਕੱਪੜੇ ਜਮਾਨਤ ਵਜੋਂ ਲੈਂਦੇ ਹਨ। ਉਹ ਲੋਕਾਂ ਪਾਸੋਂ ਜੁਰਮਾਨੇ ਵਜੋਂ ਪੈਸੇ ਲੈ ਕੇ, ਆਪਣੇ ਲਈ ਮੈਅ ਖਰੀਦ ਕੇ, ਆਪਣੇ ਪਰਮੇਸ਼ੁਰ ਦੇ ਮੰਦਰ ਵਿੱਚ ਪੀਣ ਲਈ ਵਰਤਦੇ ਹਨ।"
8 Aos pés dos altares reclinam-se com roupas que seus devedores lhes deram como garantia. Na casa de seus deuses, bebem vinho comprado com multas injustas.
9 “ਪਰ ਇਹ ਮੈਂ ਹੀ ਸੀ ਜਿਸਨੇ ਅਮੋਰੀਆਂ ਨੂੰ ਉਨ੍ਹਾਂ ਦੇ ਅਗਿਓ ਬਰਬਾਦ ਕੀਤਾ ਜਿਹੜੇ ਕਿ ਦਿਆਰ ਦੇ ਦ੍ਰੱਖਤਾਂ ਵਾਂਗ ਲੰਬੇ ਸਨ ਅਤੇ ਬਲੂਤ ਦੇ ਰੁੱਖਾਂ ਵਰਗੇ ਤਕੜੇ। ਪਰ ਮੈਂ ਉਨ੍ਹਾਂ ਦੇ ਉੱਪਰ ਫ਼ਲਾਂ ਅਤੇ ਹੇਠਲੀਆਂ ਜੜਾਂ ਨੂੰ ਨਾਸ ਕੀਤਾ।"
9 “Diante dos olhos de meu povo, destruí os amorreus, embora fossem altos como cedros e fortes como carvalhos. Destruí os frutos de seus galhos e arranquei suas raízes.
10 “ਇਹ ਮੈਂ ਹੀ ਸੀ ਜਿਸਨੇ ਤੁਹਾਨੂੰ ਮਿਸਰ ਦੇਸ ਵਿੱਚੋਂ ਕੱਢਿਆ ਅਤੇ ਚਾਲੀ ਸਾਲ ਤੀਕ ਮੈਂ ਤੁਹਾਨੂੰ ਉਜਾੜ ਵਿੱਚ ਲਈ ਫ਼ਿਰਿਆ। ਮੈਂ ਅਮੋਰੀਆਂ ਦੀ ਧਰਤੀ ਉੱਪਰ ਤੁਹਾਡਾ ਕਬਜ਼ਾ ਕਰਵਾਇਆ।"
10 Trouxe vocês do Egito e os guiei quarenta anos pelo deserto, para que possuíssem a terra dos amorreus.
11 ਮੈਂ ਤੁਹਾਡੇ ਕੁਝ ਪੁੱਤਰਾਂ ਨੂੰ ਨਬੀ ਬਣਾਇਆ ਅਤੇ ਤੁਹਾਡੇ ਕੁਝ ਚੁਣਵੇਂ ਜਵਾਨਾਂ ਨੂੰ ਨਜ਼ੀਰ ਠਹਿਰਾਇਆ। ਹੇ ਇਸਰਾਏਲੀਓ ਕੀ ਇਹ ਇਵੇਂ ਨਹੀਂ ਹੋਇਆ?” ਯਹੋਵਾਹ ਨੇ ਇਹ ਵਚਨ ਆਖੇ।"
11 Escolhi alguns de seus filhos para serem profetas e outros, para serem nazireus. Acaso podem negar isso, israelitas?”, diz o S
12 “ਪਰ ਤੁਸੀਂ ਨਜ਼ੀਰਾਂ ਨੂੰ ਮੈਅ ਪਿਲਾਈ ਅਤੇ ਨਬੀਆਂ ਨੂੰ ਅਗੰਮ ਵਾਕ ਆਖਣ ਤੋਂ ਰੋਕਿਆ।"
12 “Mas vocês deram vinho para os nazireus beberem e ordenaram a seus profetas: ‘Chega de profecias!’.
13 ਤੁਸੀਂ ਮੇਰੇ ਲਈ ਵੱਡਾ ਭਾਰ ਹੋ ਤੇ ਮੈਂ ਭਰੀਆਂ ਨਾਲ ਲੱਧੇ ਹੋਏ ਗੱਡੇ ਵਾਂਗ ਝੁਕ ਗਿਆ ਹਾਂ।"
13 “Por isso eu os esmagarei, como uma carroça sobrecarregada de trigo amassa a terra.
14 ਹੁਣ ਕੋਈ ਸ਼ਖਸ ਨਾ ਬਚੇਗਾ ਇੱਥੋਂ ਤੱਕ ਕਿ ਕੋਈ ਦੌੜਾਕ ਵੀ ਨਾ ਬਚ ਪਾਵੇਗਾ। ਬਹਾਦੁਰ ਮਨੁੱਖਾਂ ਦੀ ਬਹਾਦੁਰੀ ਖਤਮ ਹੋ ਜਾਵੇਗੀ ਅਤੇ ਸਿਪਾਹੀ ਆਪਣੇ-ਆਪ ਨੂੰ ਵੀ ਬਚਾਉਣ ਦੇ ਅਸਮਰੱਬ ਹੋ ਜਾਣਗੇ।"
14 O que corre mais rápido não escapará, o mais forte em seu meio se enfraquecerá, nem o guerreiro valente se salvará.
15 ਧਨੁੱਖ-ਬਾਣ ਵਾਲੇ ਮਨੁੱਖ ਵੀ ਨਾ ਬਚ ਸੱਕਣਗੇ ਤੇ ਨਾ ਹੀ ਦੌੜਾਕ। ਘੁੜਸਵਾਰ ਮਨੁੱਖ ਵੀ ਨਾ ਜਿਉਂਦੇ ਬਚ ਪਾਣਗੇ।"
15 O arqueiro não manterá sua posição, o corredor mais veloz não conseguirá escapar, nem o que estiver a cavalo se salvará.
16 ਉਸ ਵਕਤ, ਬਹਾਦੁਰ ਸਿਪਾਹੀ ਵੀ ਨੰਗੇ ਹੀ ਭੱਜ ਜਾਣਗੇ।” ਯਹੋਵਾਹ ਨੇ ਇਹ ਸ਼ਬਦ ਆਖੇ।"
16 Naquele dia, seus guerreiros mais corajosos largarão as armas e fugirão”, diz o S

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Amós 2, comparar traduções ou montar um estudo — tudo direto pelo WhatsApp.