Apocalipse 11

Punjabi Bible (GL_PUNJABI) vs ARIB

Sair da comparação
ARIB Almeida Revisada Imprensa Bíblica
1 ਦੋ ਗਵਾਹ ਫ਼ੇਰ ਮੈਨੂੰ ਇੱਕ ਮਾਪਣ ਵਾਲੀ ਸਲਾਖ ਦਿੱਤੀ ਗਈ ਸੀ ਜੋ ਕਿ ਇੱਕ ਖੂੰਡੀ ਵਰਗੀ ਸੀ। ਮੈਨੂੰ ਕਿਹਾ ਗਿਆ, “ਜਾ ਅਤੇ ਪਰਮੇਸ਼ੁਰ ਦੇ ਮੰਦਰ ਅਤੇ ਜੱਗਵੇਦੀ ਨੂੰ ਮਾਪ ਅਤੇ ਉੱਥੇ ਉਪਾਸਨਾ ਕਰਦੇ ਲੋਕਾਂ ਦੀ ਗਿਣਤੀ ਵੀ ਕਰੀਂ।"
1 Foi-me dada uma cana semelhante a uma vara; e foi-me dito: Levanta-te, mede o santuário de Deus, e o altar, e os que nele adoram.
2 ਪਰ ਮੰਦਰ ਦੇ ਬਾਹਰਲੇ ਵਿਹੜੇ ਨੂੰ ਨਾ ਮਾਪੀਂ, ਇਸ ਨੂੰ ਛੱਡ ਦੇਵੀਂ। ਇਹ ਗੈਰ ਯਹੂਦੀਆਂ ਨੂੰ ਦਿੱਤਾ ਗਿਆ ਸੀ। ਅਤੇ ਉਹ ਬਤਾਲੀ ਮਹੀਨਿਆਂ ਤੱਕ ਪਵਿੱਤਰ ਸ਼ਹਿਰ ਨੂੰ ਮਿੱਧਣਗੇ।"
2 Mas deixa o átrio que está fora do santuário, e não o meças; porque foi dado aos gentios; e eles pisarão a cidade santa por quarenta e dois meses.
3 ਮੈਂ ਆਪਣੇ ਦੋ ਗਵਾਹਾਂ ਨੂੰ ਸ਼ਕਤੀ ਦੇਵਾਂਗਾ ਅਤੇ ਉਹ ਇੱਕ ਹਜ਼ਾਰ ਦੋ ਸੌ ਸੱਠ ਦਿਨਾਂ ਲਈ ਅਗੰਮ ਵਾਕ ਕਰਨਗੇ। ਉਹ ਤੱਪੜ ਪਹਿਨੇ ਹੋਏ ਹੋਣਗੇ।”"
3 E concederei às minhas duas testemunhas que, vestidas de saco, profetizem por mil duzentos e sessenta dias.
4 ਇਹ ਦੋ ਗਵਾਹ ਜੈਤੂਨ ਦੇ ਦੋ ਰੁੱਖ ਅਤੇ ਦੋ ਸ਼ਮਾਦਾਨ ਹਨ ਜਿਹੜੇ ਧਰਤੀ ਦੇ ਪ੍ਰਭੂ ਦੇ ਸਨਮੁੱਖ ਖੜਦੇ ਹਨ।"
4 Estas são as duas oliveiras e os dois candeeiros que estão diante do Senhor da terra.
5 ਜੇ ਕੋਈ ਇਨ੍ਹਾਂ ਗਵਾਹਾਂ ਨੂੰ ਨੁਕਸਾਨ ਪਹੁੰਚਾਣ ਦੀ ਕੋਸ਼ਿਸ਼ ਕਰਦਾ, ਤਾਂ ਗਵਾਹ ਦੇ ਮੂੰਹੋ ਅੱਗ ਨਿਕਲਦੀ ਹੈ ਅਤੇ ਦੁਸ਼ਮਣਾਂ ਨੂੰ ਮਾਰ ਦਿੰਦੀ ਹੈ। ਜਿਹੜਾ ਵਿਅਕਤੀ ਉਨ੍ਹਾਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰੇਗਾ ਇਸੇ ਤਰ੍ਹਾਂ ਮਾਰਿਆ ਜਾਵੇਗਾ।"
5 E, se alguém lhes quiser fazer mal, das suas bocas sairá fogo e devorará os seus inimigos; pois se alguém lhes quiser fazer mal, importa que assim seja morto.
6 ਇਨ੍ਹਾਂ ਗਵਾਹਾਂ ਕੋਲ ਅਕਾਸ਼ ਤੋਂ ਆਉਂਦੇ ਮੀਂਹ ਨੂੰ ਵੀ ਰੋਕਣ ਦੀ ਸ਼ਕਤੀ ਹੈ, ਉਸ ਸਮੇਂ ਜਦੋਂ ਉਹ ਅਗੰਮ ਵਾਕ ਕਰ ਰਹੇ ਹੋਣ। ਇਨ੍ਹਾਂ ਗਵਾਹਾਂ ਕੋਲ ਪਾਣੀ ਨੂੰ ਲਹੂ ਵਿੱਚ ਬਦਲਣ ਦੀ ਸ਼ਕਤੀ ਹੈ। ਉਨ੍ਹਾਂ ਦੇ ਕੋਲ ਧਰਤੀ ਦੇ ਹਰ ਤਰ੍ਹਾਂ ਦੀ ਭਿਆਨਕ ਮੁਸੀਬਤ ਨੂੰ ਭੇਜਣ ਦੀ ਸ਼ਕਤੀ ਹੈ। ਉਹ ਇਹ ਗੱਲ ਜਿੰਨੀ ਵਾਰ ਮਰਜੀ ਕਰ ਸੱਕਦੇ ਹਨ।"
6 Elas têm poder para fechar o céu, para que não chova durante os dias da sua profecia; e têm poder sobre as águas para convertê-las em sangue, e para ferir a terra com toda sorte de pragas, quantas vezes quiserem.
7 ਜਦੋਂ ਇਨ੍ਹਾਂ ਦੋਹਾਂ ਗਵਾਹਾਂ ਨੇ ਪਰਮੇਸ਼ੁਰ ਦੇ ਸੰਦੇਸ਼ ਨੂੰ ਫ਼ੈਲਾਉਣ ਦਾ ਕੰਮ ਪੂਰਾ ਕਰ ਲਿਆ, ਤਾਂ ਜਾਨਵਰ ਉਨ੍ਹਾਂ ਦੇ ਵਿਰੁੱਧ ਲੜੇਗਾ। ਇਹ ਉਹੀ ਜਾਨਵਰ ਹੈ ਜਿਹੜਾ ਤਲਹੀਣ ਖੱਡ ਵਿੱਚੋਂ ਆਇਆ ਹੈ। ਉਹ ਉਨ੍ਹਾਂ ਦੋਹਾਂ ਨੂੰ ਹਰਾ ਦੇਵੇਗਾ ਅਤੇ ਮਾਰ ਦੇਵੇਗਾ।"
7 E, quando acabarem o seu testemunho, a besta que sobe do abismo lhes fará guerra e as vencerá e matará.
8 ਇਨ੍ਹਾਂ ਦੋਹਾਂ ਗਵਾਹਾਂ ਦੇ ਸਰੀਰ ਵੱਡੇ ਸ਼ਹਿਰ ਦੀ ਗਲੀ ਵਿੱਚ ਪਏ ਹੋਣਗੇ। ਇਸ ਸ਼ਹਿਰ ਦਾ ਨਾਮ ਸਦੂਮ ਅਤੇ ਮਿਸਰ ਹੈ। ਸ਼ਹਿਰ ਦੇ ਇਨ੍ਹਾਂ ਨਾਮਾਂ ਦਾ ਖਾਸ ਅਰਥ ਹੈ। ਇਹ ਉਹੀ ਸ਼ਹਿਰ ਹੈ ਜਿੱਥੇ ਉਨ੍ਹਾਂ ਦਾ ਪ੍ਰਭੂ ਮਰਿਆ ਸੀ।"
8 E jazerão os seus corpos na praça da grande cidade, que espiritualmente se chama Sodoma e Egito, onde também o seu Senhor foi crucificado.
9 ਹਰ ਜਾਤੀ, ਕਬੀਲਾ, ਭਾਸ਼ਾ ਅਤੇ ਕੌਮ ਦੇ ਲੋਕ ਸਾਢੇ ਤਿੰਨ ਦਿਨਾਂ ਤੱਕ ਇਨ੍ਹਾਂ ਦੋਹਾਂ ਲੋਥਾਂ ਉੱਤੇ ਨਿਗਾਹ ਰੱਖਣਗੇ। ਉਹ ਉਨ੍ਹਾਂ ਨੂੰ ਕਿਸੇ ਨੂੰ ਵੀ ਦਫ਼ਨਾਉਣ ਨਹੀਂ ਦੇਵੇਗਾ।"
9 Homens de vários povos, e tribos e línguas, e nações verão os seus corpos por três dias e meio, e não permitirão que sejam sepultados.
10 ਧਰਤੀ ਦੇ ਰਹਿਣ ਵਾਲੇ ਲੋਕ ਇਸ ਗੱਲੋਂ ਖੁਸ਼ ਹੋਣਗੇ ਕਿ ਇਹ ਦੋਨੋਂ ਮਰ ਚੁੱਕੇ ਹਨ। ਉਹ ਦਾਅਵਤਾਂ ਕਰਨਗੇ ਅਤੇ ਇੱਕ ਦੂਜੇ ਨੂੰ ਸੁਗਾਤਾਂ ਭੇਜਣਗੇ। ਉਹ ਇਹ ਗੱਲ ਇਸ ਲਈ ਕਰਨਗੇ ਕਿਉਂਕਿ ਇਨ੍ਹਾਂ ਦੋਹਾਂ ਨਬੀਆਂ (ਗਵਾਹਾਂ) ਨੇ ਦੁਨੀਆਂ ਦੇ ਲੋਕਾਂ ਲਈ ਹੁਣ ਬਹੁਤ ਦੁੱਖ ਤਕਲੀਫ਼ਾਂ ਲਿਆਂਦੀਆਂ।"
10 E os que habitam sobre a terra se regozijarão sobre eles, e se alegrarão; e mandarão presentes uns aos outros, porquanto estes dois profetas atormentaram os que habitam sobre a terra.
11 ਪਰ ਸਾਢੇ ਤਿੰਨਾਂ ਦਿਨਾਂ ਪਿੱਛੋਂ ਪਰਮੇਸ਼ੁਰ ਵੱਲੋਂ ਜੀਵਨ ਦੇ ਸਾਹ ਨੇ ਉਨ੍ਹਾਂ ਵਿੱਚ ਪ੍ਰਵੇਸ਼ ਕੀਤਾ ਅਤੇ ਉਹ ਆਪਣੇ ਪੈਰਾਂ ਤੇ ਖਲੋ ਗਏ। ਉਹ ਸਾਰੇ ਜਿਨ੍ਹਾਂ ਨੇ ਉਨ੍ਹਾਂ ਨੂੰ ਵੇਖਿਆ ਡਰ ਨਾਲ ਭਰ ਗਏ ਸਨ।"
11 E depois daqueles três dias e meio o espírito de vida, vindo de Deus, entrou neles, e puseram-se sobre seus pés, e caiu grande temor sobre os que os viram.
12 ਫ਼ੇਰ ਦੋਹਾ ਗਵਾਹਾਂ ਨੇ ਅਕਾਸ਼ ਵਿੱਚੋਂ ਇੱਕ ਉੱਚੀ ਅਵਾਜ਼ ਆਖਦੀ ਸੁਣੀ, “ਇਥੇ ਉੱਤੇ ਆ ਜਾਓ।” ਫ਼ੇਰ ਉਹ ਬੱਦਲ ਵਿੱਚ ਤਾਹਾਂ ਸਵਰਗ ਨੂੰ ਚੱਲੇ ਗਏ। ਉਨ੍ਹਾਂ ਦੇ ਦੁਸ਼ਮਣ ਉਨ੍ਹਾਂ ਨੂੰ ਜਾਂਦਿਆਂ ਦੇਖਦੇ ਰਹੇ।"
12 E ouviram uma grande voz do céu, que lhes dizia: Subi para cá. E subiram ao céu em uma nuvem; e os seus inimigos os viram.
13 ਉਸੇ ਵੇਲੇ ਹੀ ਇੱਕ ਵੱਡਾ ਭੁਚਾਲ ਆਇਆ। ਸ਼ਹਿਰ ਦਾ ਦੱਸਵਾਂ ਹਿੱਸਾ ਤਬਾਹ ਹੋ ਗਿਆ। ਅਤੇ ਭੁਚਾਲ ਵਿੱਚ ਸੱਤ ਹਜ਼ਾਰ ਲੋਕ ਮਾਰੇ ਗਏ। ਜਿਹੜੇ ਲੋਕ ਬਚ ਗਏ ਬਹੁਤ ਡਰੇ ਹੋਏ ਸਨ ਅਤੇ ਉਨ੍ਹਾਂ ਨੇ ਸਵਰਗ ਦੇ ਪਰਮੇਸ਼ੁਰ ਨੂੰ ਮਹਿਮਾਮਈ ਕੀਤਾ।"
13 E naquela hora houve um grande terremoto, e caiu a décima parte da cidade, e no terremoto foram mortos sete mil homens; e os demais ficaram atemorizados, e deram glória ao Deus do céu.
14 ਦੂਸਰੀ ਵੱਡੀ ਮੁਸੀਬਤ ਖਤਮ ਹੋ ਚੁੱਕੀ ਸੀ। ਤੀਸਰੀ ਵੱਡੀ ਮੁਸੀਬਤ ਛੇਤੀ ਹੀ ਆਉਣ ਵਾਲੀ ਹੈ।"
14 É passado o segundo ai; eis que cedo vem o terceiro.
15 ਸੱਤਵਾਂ ਬਿਗੁਲ ਸੱਤਵੇਂ ਦੂਤ ਨੇ ਆਪਣਾ ਬਿਗੁਲ ਵਜਾਇਆ। ਉੱਥੇ ਸਵਰਗਾਂ ਵਿੱਚ ਉੱਚੀਆਂ ਅਵਾਜ਼ਾਂ ਸਨ। ਅਵਾਜ਼ਾਂ ਨੇ ਆਖਿਆ: “ਦੁਨੀਆਂ ਦੀ ਸਲਤਨਤ ਹੁਣ ਸਾਡੇ ਪ੍ਰਭੂ ਅਤੇ ਉਸ ਦੇ ਮਸੀਹ ਦੀ ਬਣ ਗਈ ਹੈ। ਅਤੇ ਉਹ ਸਦਾ ਅਤੇ ਸਦਾ ਲਈ ਹਕੂਮਤ ਕਰੇਗਾ।”"
15 E tocou o sétimo anjo a sua trombeta, e houve no céu grandes vozes, que diziam: O reino do mundo passou a ser de nosso Senhor e do seu Cristo, e ele reinará pelos séculos dos séculos.
16 ਫ਼ੇਰ ਉਹ ਚੌਵੀ ਬਜ਼ੁਰਗ ਆਪਣੇ ਸਿਰਾਂ ਤੇ ਝੁਕੇ ਅਤੇ ਪਰਮੇਸ਼ੁਰ ਦੀ ਉਪਾਸਨਾ ਕੀਤੀ। ਇਹ ਉਹੀ ਬਜ਼ੁਰਗ ਸਨ ਜਿਹੜੇ ਪਰਮੇਸ਼ੁਰ ਦੇ ਸਾਹਮਣੇ ਆਪਣੇ ਤਖਤਾਂ ਤੇ ਬੈਠੇ ਹੋਏ ਸਨ।"
16 E os vinte e quatro anciãos, que estão assentados em seus tronos diante de Deus, prostraram-se sobre seus rostos e adoraram a Deus,
17 ਬਜ਼ੁਰਗਾਂ ਨੇ ਆਖਿਆ: “ਹੇ ਪ੍ਰਭੂ ਅੱਤ ਸ਼ਕਤੀਸ਼ਾਲੀ ਪਰਮੇਸ਼ੁਰ, ਅਸੀਂ ਤੇਰਾ ਸ਼ੁਕਰ ਕਰਦੇ ਹਾਂ ਕਿਉਂਕਿ ਤੂੰ ਹੀ ਹੈ ਜੋ ਮੋਜੂਦ ਸੀ ਅਤੇ ਹਮੇਸ਼ਾ ਹੀ ਮੋਜੂਦ ਹੈ। ਅਸੀਂ ਧੰਨਵਾਦ ਕਰਦੇ ਹਾਂ ਤੇਰਾ ਕਿਉਂਕਿ ਤੂੰ ਆਪਣੀ ਮਹਾਨ ਸ਼ਕਤੀ ਦੀ ਵਰਤੋਂ ਕੀਤੀ ਹੈ ਅਤੇ ਹਕੂਮਤ ਕਰਨੀ ਅਰੰਭ ਕੀਤੀ ਹੈ।"
17 dizendo: Graças te damos, Senhor Deus Todo-Poderoso, que és, e que eras, porque tens tomado o teu grande poder, e começaste a reinar.
18 ਦੁਨੀਆਂ ਦੇ ਲੋਕ ਗੁੱਸੇ ਵਿੱਚ ਸਨ; ਪਰ ਹੁਣ ਸਮਾਂ ਹੈ ਤੇਰੇ ਗੁੱਸੇ ਦਾ। ਹੁਣ ਸਮਾਂ ਹੈ ਮਰੇ ਹੋਏ ਲੋਕਾਂ ਬਾਰੇ ਨਿਆਂ ਕਰਨ ਦਾ। ਇਹ ਸਮਾਂ ਨਬੀਆਂ ਤੇਰੇ ਸੇਵਕਾਂ ਨੂੰ ਫ਼ਲ ਪ੍ਰਦਾਨ ਕਰਨ ਦਾ ਹੈ। ਤੇਰੇ ਪਵਿੱਤਰ ਲੋਕਾਂ ਨੂੰ, ਵੱਡੇ ਅਤੇ ਛੋਟਿਆਂ ਨੂੰ ਫ਼ਲ ਦੇਣ ਦਾ ਸਮਾਂ ਹੈ ਜੋ ਤੈਨੂੰ ਸਤਿਕਾਰਦੇ ਹਨ। ਇਹੀ ਉਨ੍ਹਾਂ ਲੋਕਾਂ ਨੂੰ ਤਬਾਹ ਕਰਨ ਦਾ ਸਮਾਂ ਹੈ ਜਿਹੜੇ ਧਰਤੀ ਨੂੰ ਤਬਾਹ ਕਰਦੇ ਹਨ।”"
18 Iraram-se, na verdade, as nações; então veio a tua ira, e o tempo de serem julgados os mortos, e o tempo de dares recompensa aos teus servos, os profetas, e aos santos, e aos que temem o teu nome, a pequenos e a grandes, e o tempo de destruíres os que destroem a terra.
19 ਫ਼ੇਰ ਸਵਰਗ ਵਿੱਚ ਪਰਮੇਸ਼ੁਰ ਦਾ ਮੰਦਰ ਖੁਲ੍ਹ ਗਿਆ। ਉਹ ਪਵਿੱਤਰ ਬਕਸਾ ਜਿਸ ਵਿੱਚ ਇਕਰਾਰਨਾਮਾ ਜਿਹੜਾ ਪਰਮੇਸ਼ੁਰ ਨੇ ਆਪਣੇ ਲੋਕਾਂ ਨਾਲ ਕੀਤਾ ਸੀ, ਉਸ ਨੂੰ ਉਸ ਦੇ ਮੰਦਰ ਵਿੱਚ ਦੇਖਿਆ ਜਾ ਸੱਕਦਾ ਸੀ। ਫ਼ੇਰ ਉੱਥੇ ਲਸ਼ਕਾਂ, ਗਰਜਾਂ, ਬਿਜਲੀ ਦਾ ਕੜਕਣਾ, ਭੁਚਾਲ, ਬਹੁਤ ਵੱਡੇ ਗੜ੍ਹੇ ਵਰ੍ਹੇ।"
19 Abriu-se o santuário de Deus que está no céu, e no seu santuário foi vista a arca do seu pacto; e houve relâmpagos, vozes e trovões, e terremoto e grande saraivada.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Apocalipse 11, comparar traduções ou montar um estudo — tudo direto pelo WhatsApp.