Apocalipse 12

Punjabi Bible (GL_PUNJABI) vs VC

Sair da comparação
VC Versão Católica
1 ਔਰਤ ਤੇ ਅਜਗਰ ਫ਼ੇਰ ਸਵਰਗ ਵਿੱਚ ਇੱਕ ਵੱਡਾ ਅਜੀਬ ਨਿਸ਼ਾਨ ਪ੍ਰਗਟ ਹੋਇਆ। ਉੱਥੇ ਇੱਕ ਔਰਤ ਸੀ ਜੋ, ਕਿ ਸੂਰਜ ਪਹਿਨੇ ਹੋਈ ਸੀ। ਚੰਦਰਮਾਂ ਉਸ ਦੇ ਪੈਰਾਂ ਹੇਠਾਂ ਸੀ। ਉਸ ਦੇ ਸਿਰ ਤੇ ਬਾਰ੍ਹਾਂ ਸਿਤਾਰਿਆਂ ਵਾਲਾ ਤਾਜ ਸੀ।"
1 Apareceu em seguida um grande sinal no céu: uma Mulher revestida do sol, a lua debaixo dos seus pés e na cabeça uma coroa de doze estrelas.
2 ਔਰਤ ਗਰਭਵਤੀ ਸੀ। ਉਹ ਜਣਨ ਦੀਆਂ ਪੀੜਾਂ ਨਾਲ ਕੁਰਲਾਹ ਰਹੀ ਸੀ ਕਿਉਂਕਿ ਉਹ ਬੱਚੇ ਨੂੰ ਜਨਮ ਦੇਣ ਹੀ ਵਾਲੀ ਸੀ।"
2 Estava grávida e gritava de dores, sentindo as angústias de dar à luz.
3 ਫ਼ੇਰ ਸਵਰਗ ਵਿੱਚ ਇੱਕ ਹੋਰ ਨਿਸ਼ਾਨ ਪ੍ਰਗਟ ਹੋਇਆ; ਉੱਥੇ ਇੱਕ ਲਾਲ ਰੰਗ ਦਾ ਵੱਡਾ ਅਜਗਰ ਸੀ। ਵੱਡੇ ਅਜਗਰ ਦੇ ਸੱਤ ਸਿਰ ਸਨ ਜਿਨ੍ਹਾਂ ਉੱਤੇ ਤਾਜ ਸਨ। ਅਜਗਰ ਦੇ ਦਸ ਸਿੰਗ ਵੀ ਸਨ।"
3 Depois apareceu outro sinal no céu: um grande Dragão vermelho, com sete cabeças e dez chifres, e nas cabeças sete coroas.
4 ਅਜਗਰ ਦੀ ਪੂਛ ਨੇ ਅਕਾਸ਼ ਵਿੱਚੋਂ ਇੱਕ ਤਿਹਾਈ ਤਾਰੇ ਕੱਢ ਲਏ ਅਤੇ ਉਨ੍ਹਾਂ ਨੂੰ ਧਰਤੀ ਉੱਤੇ ਸੁੱਟ ਦਿੱਤਾ। ਅਜਗਰ ਗਿਆ ਅਤੇ ਉਸ ਔਰਤ ਅੱਗੇ ਖਲੋ ਗਿਆ ਜੋ ਜਨਮ ਦੇਣ ਵਾਲੀ ਸੀ। ਜਿਵੇਂ ਹੀ ਉਹ ਬੱਚਾ ਪੈਦਾ ਹੋਵੇ ਅਜਗਰ ਉਸ ਔਰਤ ਦੇ ਬੱਚੇ ਨੂੰ ਨਿਗਲ ਜਾਣਾ ਚਾਹੁੰਦਾ ਸੀ।"
4 Varria com sua cauda uma terça parte das estrelas do céu, e as atirou à terra. Esse Dragão deteve-se diante da Mulher que estava para dar à luz, a fim de que, quando ela desse à luz, lhe devorasse o filho.
5 ਔਰਤ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ, ਜੋ ਇੱਕ ਲੋਹੇ ਦੇ ਡੰਡੇ ਨਾਲ ਸਾਰੀ ਕੌਮਾਂ ਤੇ ਸ਼ਾਸਨ ਕਰੇਗਾ। ਅਤੇ ਉਸ ਦੇ ਬੱਚੇ ਨੂੰ ਪਰਮੇਸ਼ੁਰ ਅਤੇ ਉਸ ਦੇ ਤਖਤ ਕੋਲ ਲਿਜਾਇਆ ਗਿਆ।"
5 Ela deu à luz um Filho, um menino, aquele que deve reger todas as nações pagãs com cetro de ferro. Mas seu Filho foi arrebatado para junto de Deus e do seu trono.
6 ਔਰਤ ਮਾਰੂਥਲ ਵਿੱਚ ਉਸ ਥਾਂ ਵੱਲ ਭੱਜ ਪਈ ਜਿਸ ਨੂੰ ਪਰਮੇਸ਼ੁਰ ਨੇ ਉਸ ਲਈ ਤਿਆਰ ਕੀਤਾ ਸੀ। ਮਾਰੂਥਲ ਵਿੱਚ ਉਸਦੀ ਇੱਕ ਹਜ਼ਾਰ ਦੋ ਸੌ ਸਠ ਦਿਨਾਂ ਤੱਕ ਦੇਖ ਭਾਲ ਕੀਤੀ ਜਾਵੇਗੀ।"
6 A Mulher fugiu então para o deserto, onde Deus lhe tinha preparado um retiro para aí ser sustentada por mil duzentos e sessenta dias.
7 ਫ਼ੇਰ ਸਵਰਗ ਵਿੱਚ ਜੰਗ ਛਿੜ ਗਈ। ਮੀਕਾਏਲ ਅਤੇ ਉਸ ਦੇ ਦੂਤ ਅਜਗਰ ਦੇ ਵਿਰੁੱਧ ਲੜੇ। ਅਜਗਰ ਅਤੇ ਉਸ ਦੇ ਦੂਤਾਂ ਨੇ ਜਵਾਬੀ ਹਮਲਾ ਕੀਤਾ।"
7 Houve uma batalha no céu. Miguel e seus anjos tiveram de combater o Dragão. O Dragão e seus anjos travaram combate,
8 ਪਰ ਅਜਗਰ ਇੰਨਾ ਤਾਕਤਵਰ ਨਹੀਂ ਸੀ। ਵੱਡੇ ਅਜਗਰ ਅਤੇ ਉਸ ਦੇ ਦੂਤਾਂ ਨੇ ਸਵਰਗ ਵਿੱਚਲੀ ਆਪਣੀ ਥਾਂ ਗਵਾ ਲਈ।"
8 mas não prevaleceram. E já não houve lugar no céu para eles.
9 ਅਜਗਰ ਨੂੰ ਸਵਰਗ ਤੋਂ ਬਾਹਰ ਸੁੱਟ ਦਿੱਤਾ ਗਿਆ। ਉਹ ਵੱਡਾ ਅਜਗਰ ਉਹੀ ਪੁਰਾਣਾ ਸੱਪ ਸੀ ਜੋ ਕਿ ਦੈਂਤ ਜਾਂ ਸ਼ੈਤਾਨ ਸਦਾਉਂਦਾ ਹੈ। ਉਹ ਸਾਰੀ ਦੁਨੀਆਂ ਨੂੰ ਕੁਰਾਹੇ ਪਾ ਰਿਹਾ ਹੈ। ਅਜਗਰ ਨੂੰ ਉਸ ਦੇ ਦੂਤਾਂ ਸਣੇ ਧਰਤੀ ਤੇ ਸੁੱਟ ਦਿੱਤਾ ਗਿਆ।"
9 Foi então precipitado o grande Dragão, a primitiva Serpente, chamado Demônio e Satanás, o sedutor do mundo inteiro. Foi precipitado na terra, e com ele os seus anjos.
10 ਪਰ ਮੈਂ ਸਵਰਗ ਵਿੱਚ ਇੱਕ ਉੱਚੀ ਅਵਾਜ਼ ਨੂੰ ਇਹ ਆਖਦਿਆਂ ਸੁਣਿਆ, “ਉਸਦੇ ਮਸੀਹ ਦੀ ਫ਼ਤਿਹ, ਸ਼ਕਤੀ, ਸਲਤਨਤ ਅਤੇ ਅਧਿਕਾਰ ਹੁਣ ਆਇਆ ਹੈ। ਇਹ ਗੱਲਾਂ ਇਸ ਲਈ ਆਈਆਂ ਹਨ ਕਿਉਂਕਿ ਸਾਡੇ ਭਰਾਵਾਂ ਉੱਤੇ ਦੋਸ਼ ਲਾਉਣ ਵਾਲੇ ਨੂੰ ਬਾਹਰ ਸੁੱਟ ਦਿੱਤਾ ਗਿਆ ਹੈ। ਉਹੀ ਇੱਕ ਸੀ ਜੋ ਸਾਡੇ ਭਰਾਵਾਂ ਤੇ ਦੋਸ਼ ਲਾ ਰਿਹਾ ਸੀ।"
10 Eu ouvi no céu uma voz forte que dizia: Agora chegou a salvação, o poder e a realeza de nosso Deus, assim como a autoridade de seu Cristo, porque foi precipitado o acusador de nossos irmãos, que os acusava, dia e noite, diante do nosso Deus.
11 ਸਾਡੇ ਭਰਾਵਾਂ ਨੇ ਉਸ ਨੂੰ ਲੇਲੇ ਦੇ ਲਹੂ ਦੁਆਰਾ ਅਤੇ ਲੋਕਾਂ ਨੂੰ ਦਿੱਤੇ ਉਨ੍ਹਾਂ ਦੇ ਸੰਦੇਸ਼ ਦੁਆਰਾ ਹਰਾ ਦਿੱਤਾ। ਉਹ ਆਪਣੇ ਜੀਵਨ ਨੂੰ ਬਹੁਤਾ ਪਿਆਰ ਨਹੀਂ ਕਰਦੇ ਸਨ। ਉਹ ਮੌਤ ਤੋਂ ਨਹੀਂ ਡਰਦੇ ਸਨ।"
11 Mas estes venceram-no por causa do sangue do Cordeiro e de seu eloqüente testemunho. Desprezaram a vida até aceitar a morte.
12 ਇਸ ਲਈ, ਸਵਰਗਾਂ ਨੂੰ ਜਾਓ ਅਤੇ ਤੁਸੀਂ ਸਾਰੇ ਸਵਰਗ ਵਾਸੀਓ, ਆਨੰਦ ਮਾਣੋ। ਪਰ ਇਹ ਜ਼ਮੀਨ ਅਤੇ ਸਮੁੰਦਰ ਲਈ ਭਿਆਨਕ ਹੋਵੇਗਾ ਕਿਉਂਕਿ ਸ਼ੈਤਾਨ ਹੇਠਾਂ ਤੁਹਾਡੇ ਕੋਲ ਆ ਗਿਆ ਹੈ। ਸ਼ੈਤਾਨ ਗੁੱਸੇ ਨਾਲ ਭਰਿਆ ਹੋਇਆ ਹੈ। ਉਹ ਜਾਣਦਾ ਹੈ ਕਿ ਉਸ ਦੇ ਪਾਸ ਬਹੁਤਾ ਸਮਾਂ ਨਹੀਂ ਹੈ।”"
12 Por isso alegrai-vos, ó céus, e todos que aí habitais. Mas, ó terra e mar, cuidado! Porque o Demônio desceu para vós, cheio de grande ira, sabendo que pouco tempo lhe resta.
13 ਜਦੋਂ ਅਜਗਰ ਨੇ ਦੇਖਿਆ ਕਿ ਉਸ ਨੂੰ ਹੇਠਾਂ ਧਰਤੀ ਉੱਤੇ ਸੁੱਟ ਦਿੱਤਾ ਗਿਆ ਹੈ, ਉਸ ਨੇ ਉਸ ਔਰਤ ਦਾ ਪਿੱਛਾ ਕੀਤਾ ਜਿਸਨੇ ਨਰ ਬੱਚੇ ਨੂੰ ਜਨਮ ਦਿੱਤਾ ਸੀ।"
13 O Dragão, vendo que fora precipitado na terra, perseguiu a Mulher que dera à luz o Menino.
14 ਪਰ ਉਸ ਔਰਤ ਨੂੰ ਵੱਡੇ ਬਾਜ਼ ਦੇ ਦੋ ਖੰਭ ਦਿੱਤੇ ਗਏ ਸਨ ਤਾਂ ਜੋ ਉਹ ਉੱਡ ਸੱਕੇ ਅਤੇ ਉਜਾੜ ਵਿੱਚ ਜਗ਼੍ਹਾ ਤੇ ਜਾ ਸੱਕੇ ਜੋ ਕਿ ਉਸ ਲਈ ਤਿਆਰ ਕੀਤੀ ਗਈ ਸੀ। ਉਸ ਥਾਂ ਉੱਤੇ ਉਸਦੀ ਸਾਢੇ ਤਿੰਨਾਂ ਸਾਲਾਂ ਤੱਕ ਦੇਖ ਭਾਲ ਹੋਵੇਗੀ। ਉੱਥੇ ਉਹ ਅਜਗਰ ਤੋਂ ਦੂਰ ਹੋਵੇਗੀ।"
14 Mas à Mulher foram dadas duas asas de grande águia, a fim de voar para o deserto, para o lugar de seu retiro, onde é alimentada por um tempo, dois tempos e a metade de um tempo, fora do alcance da cabeça da Serpente.
15 ਫ਼ੇਰ ਉਸ ਸੱਪ ਨੇ ਉਸ ਔਰਤ ਵੱਲ ਆਪਣੇ ਮੂੰਹ ਵਿੱਚੋਂ ਦਰਿਆ ਵਾਂਗ ਪਾਣੀ ਵਹਾਇਆ ਤਾਂ ਜੋ ਉਹ ਹੜ੍ਹ ਨਾਲ ਹੜ੍ਹ ਜਾਵੇ।"
15 A Serpente vomitou contra a Mulher um rio de água, para fazê-la submergir.
16 ਧਰਤੀ ਨੇ ਔਰਤ ਦੀ ਸਹਾਇਤਾ ਕੀਤੀ। ਧਰਤੀ ਨੇ ਆਪਣਾ ਮੂੰਹ ਖੋਲ੍ਹਿਆ ਅਤੇ ਉਸ ਦਰਿਆ ਨੂੰ ਨਿਗਲ ਗਈ ਜਿਹੜਾ ਉਸ ਅਜਗਰ ਦੇ ਮੂੰਹ ਵਿੱਚੋਂ ਨਿਕਲਿਆ ਸੀ।"
16 A terra, porém, acudiu à Mulher, abrindo a boca para engolir o rio que o Dragão vomitara.
17 ਫ਼ੇਰ ਅਜਗਰ ਔਰਤ ਤੇ ਬਹੁਤ ਗੁੱਸੇ ਹੋਇਆ। ਉਹ ਉਸ ਔਰਤ ਦੇ ਦੂਸਰੇ ਬੱਚਿਆਂ ਦੇ ਵਿਰੁੱਧ ਯੁੱਧ ਕਰਨ ਲਈ ਚੱਲਿਆ ਗਿਆ। ਉਸ ਦੇ ਬੱਚੇ ਉਹ ਲੋਕ ਹਨ ਜਿਹੜੇ ਪਰਮੇਸ਼ੁਰ ਦੇ ਹੁਕਮਾਂ ਦੀ ਪਾਲਣਾ ਕਰਦੇ ਹਨ ਅਤੇ ਉਸ ਸੱਚ ਤੇ ਸਥਿਰ ਰਹਿੰਦੇ ਹਨ ਜੋ ਯਿਸੂ ਨੇ ਸਿੱਖਾਇਆ।"
17 Este, então, se irritou contra a Mulher e foi fazer guerra ao resto de sua descendência, aos que guardam os mandamentos de Deus e têm o testemunho de Jesus.
18 ਫ਼ੇਰ ਅਜਗਰ ਸਮੁੰਦਰ ਦੇ ਕੰਢੇ ਖਲੋ ਗਿਆ।"
18 E ele se estabeleceu na praia.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Apocalipse 12, comparar traduções ou montar um estudo — tudo direto pelo WhatsApp.