Apocalipse 14
Punjabi Bible (GL_PUNJABI) vs VC
VC Versão Católica
1 ਮੁਕਤ ਲੋਕਾਂ ਦਾ ਗੀਤ ਫ਼ਿਰ ਮੈਂ ਤੱਕਿਆ, ਅਤੇ ਉੱਥੇ ਮੇਰੇ ਸਾਹਮਣੇ ਇੱਕ ਲੇਲਾ ਸੀ। ਉਹ ਸੀਯੋਨ ਪਰਬਤ ਉੱਤੇ ਖਲੋਤਾ ਸੀ। ਉਸ ਦੇ ਨਾਲ 144,000 ਲੋਕ ਸਨ। ਉਨ੍ਹਾਂ ਸਾਰਿਆਂ ਦੇ ਮੱਥਿਆਂ ਉੱਤੇ ਉਸਦਾ ਅਤੇ ਉਸ ਦੇ ਪਿਤਾ ਦਾ ਨਾਮ ਲਿਖਿਆ ਹੋਇਆ ਸੀ।"
1 Eu vi ainda: o Cordeiro estava de pé no monte Sião, e perto dele cento e quarenta e quatro mil pessoas que traziam escritos na fronte o nome dele e o nome de seu Pai.
2 ਫ਼ੇਰ ਮੈਂ ਸਵਰਗ ਵਿੱਚੋਂ ਆਉਂਦੀ ਇੱਕ ਅਵਾਜ਼ ਸੁਣੀ ਜੋ ਕਿ ਹੜ੍ਹ ਦੇ ਪਾਣੀ ਅਤੇ ਉੱਚੀ ਗਰਜ ਦੀ ਅਵਾਜ਼ ਵਰਗੀ ਸੀ। ਜਿਹੜੀ ਅਵਾਜ਼ ਮੈਂ ਸੁਣੀ ਉਹ ਲੋਕਾਂ ਦੇ ਰਬਾਬ ਵਜਾਉਣ ਦੀ ਅਵਾਜ਼ ਵਰਗੀ ਸੀ।"
2 Ouvia, entretanto, um coro celeste semelhante ao ruído de muitas águas e ao ribombar de potente trovão. Esse coro que eu ouvia era ainda semelhante a músicos tocando as suas cítaras.
3 ਲੋਕਾਂ ਨੇ ਤਖਤ ਦੇ ਸਾਹਮਣੇ ਅਤੇ ਚਾਰ ਸਜੀਵ ਚੀਜ਼ਾਂ ਅਤੇ ਬਜ਼ੁਰਗਾਂ ਦੇ ਸਾਹਮਣੇ ਇੱਕ ਨਵਾਂ ਗੀਤ ਗਾਇਆ। ਇਹ ਨਵਾਂ ਗੀਤ ਸਿਰਫ਼ ਉਹ ਇੱਕ ਲੱਖ ਚੁਤਾਲੀ ਹਜ਼ਾਰ ਲੋਕੀਂ ਹੀ ਸਿੱਖ ਸੱਕਦੇ ਸਨ ਜਿਹੜੇ ਧਰਤੀ ਤੋਂ ਖਰੀਦੇ ਗਏ ਸਨ। ਕੋਈ ਹੋਰ ਇਸ ਗੀਤ ਨੂੰ ਨਾ ਗਾ ਸੱਕਿਆ।"
3 Cantavam como que um cântico novo diante do trono, diante dos quatro Animais e dos Anciãos. Ninguém podia aprender este cântico, a não ser aqueles cento e quarenta e quatro mil que foram resgatados da terra.
4 ਇਹ 144,000 ਲੋਕ ਉਹੀ ਸਨ ਜਿਨ੍ਹਾਂ ਨੇ ਔਰਤਾਂ ਨਾਲ ਕੁਝ ਵੀ ਅਪਵਿੱਤਰ ਨਹੀਂ ਕੀਤਾ ਸੀ ਉਨ੍ਹਾਂ ਨੇ ਆਪਣੇ ਆਪ ਨੂੰ ਪਵਿੱਤਰ ਰੱਖਿਆ। ਉਹ ਜਿੱਥੇ ਕਿਤੇ ਵੀ ਲੇਲਾ ਜਾਂਦਾ ਉਸਦਾ ਪਿੱਛਾ ਕਰਦੇ, ਇਨ੍ਹਾਂ ਲੋਕਾਂ ਨੂੰ ਧਰਤੀ ਤੋਂ ਖਰੀਦਿਆ ਗਿਆ ਸੀ। ਇਹੀ ਪਹਿਲੇ ਲੋਕ ਸਨ ਜਿਹੜੇ ਪਰਮੇਸ਼ੁਰ ਅਤੇ ਲੇਲੇ ਨੂੰ ਅਰਪਣ ਕੀਤੇ ਗਏ ਸਨ।"
4 Estes são os que não se contaminaram com mulheres, pois são virgens. São eles que acompanham o Cordeiro por onde quer que vá; foram resgatados dentre os homens, como primícias oferecidas a Deus e ao Cordeiro.
5 ਇਹ ਲੋਕ ਝੂਠ ਬੋਲਣ ਦੇ ਦੋਸ਼ੀ ਨਹੀਂ ਸਨ। ਇਹ ਲੋਕ ਬਿਨਾ ਕਿਸੇ ਦੋਸ਼ ਤੋਂ ਸਨ।"
5 Em sua boca não se achou mentira, pois são irrepreensíveis.
6 ਤਿੰਨ ਦੂਤ ਫ਼ਿਰ ਮੈਂ ਇੱਕ ਹੋਰ ਦੂਤ ਨੂੰ ਹਵਾ ਵਿੱਚ ਉੱਚਾ ਉਡਦਿਆਂ ਵੇਖਿਆ। ਇਸ ਦੂਤ ਕੋਲ ਧਰਤੀ ਤੇ ਰਹਿਣ ਵਾਲੇ ਲੋਕਾਂ – ਹਰ ਕੌਮ, ਕਬੀਲੇ ਭਾਸ਼ਾ ਅਤੇ ਜਾਤੀ ਦੇ ਲੋਕਾਂ ਨੂੰ ਕਦੀ ਵੀ ਨਾ ਖਤਮ ਹੋਣ ਵਾਲੀ ਖੁਸ਼ਖਬਰੀ ਦਿੱਤੀ ਗਈ ਸੀ।"
6 Vi, então, outro anjo que voava pelo meio do céu, tendo um evangelho eterno para anunciar aos habitantes da terra e a toda nação, tribo, língua e povo.
7 ਦੂਤ ਨੇ ਉੱਚੀ ਅਵਾਜ਼ ਵਿੱਚ ਆਖਿਆ, “ਪਰਮੇਸ਼ੁਰ ਤੋਂ ਡਰੋ ਅਤੇ ਉਸ ਨੂੰ ਮਹਿਮਾ ਦਿਉ। ਪਰਮੇਸ਼ੁਰ ਲਈ ਨਿਆਂ ਦੇਣ ਦਾ ਸਮਾਂ ਆ ਗਿਆ ਹੈ। ਉਸਦੀ ਉਪਾਸਨਾ ਕਰੋ। ਉਸ ਨੇ ਸਵਰਗ, ਧਰਤੀ, ਸਮੁੰਦਰ ਅਤੇ ਪਾਣੀ ਦੇ ਚਸ਼ਮੇ ਬਣਾਏ ਹਨ।”"
7 Clamava em alta voz: Temei a Deus, e dai-lhe glória, porque é chegada a hora do seu julgamento. Adorai aquele que fez o céu e a terra, o mar e as fontes.
8 ਫ਼ਿਰ ਪਹਿਲੇ ਦੂਤ ਦੇ ਪਿੱਛੇ ਦੂਸਰਾ ਦੂਤ ਆਇਆ ਅਤੇ ਉਸ ਨੇ ਆਖਿਆ, “ਉਹ ਤਬਾਹ ਹੋ ਚੁੱਕੀ ਹੈ। ਬੇਬੀਲੋਨ ਦੀ ਮਹਾਨ ਨਗਰੀ ਤਬਾਹ ਹੋ ਚੁੱਕੀ ਹੈ। ਉਸ ਨੇ ਹੀ ਸਾਰੀਆਂ ਕੌਮਾਂ ਨੂੰ ਆਪਣੀ ਬਦਕਾਰੀ ਦੀ ਮੈਅ ਪੀਣ ਅਤੇ ਪਰਮੇਸ਼ੁਰ ਦੇ ਗੁੱਸੇ ਨੂੰ ਪਿਲਾਇਆ।”"
8 Outro anjo seguiu-o, dizendo: Caiu, caiu a grande Babilônia, por ter dado de beber a todas as nações do vinho de sua imundície desenfreada.
9 ਦੋਨਾਂ ਦੂਤਾਂ ਦੇ ਪਿੱਛੇ ਤੀਜਾ ਦੂਤ ਆਇਆ। ਇਸ ਤੀਜੇ ਦੂਤ ਨੇ ਉੱਚੀ ਅਵਾਜ਼ ਵਿੱਚ ਆਖਿਆ, “ਉਸ ਵਿਅਕਤੀ ਲਈ ਇਹ ਭਿਆਨਕ ਹੋਵੇਗਾ ਜਿਹੜਾ ਜਾਨਵਰ ਅਤੇ ਜਾਨਵਰ ਦੀ ਮੂਰਤੀ ਦੀ ਪੂਜਾ ਕਰਦਾ ਹੈ ਅਤੇ ਆਪਣੇ ਮੱਥੇ ਜਾਂ ਹੱਥ ਉੱਤੇ ਨਿਸ਼ਾਨ ਪ੍ਰਾਪਤ ਕਰਾਉਂਦਾ ਹੈ।"
9 Um terceiro anjo seguiu-os, dizendo em alta voz: Se alguém adorar a Fera e a sua imagem, e aceitar o seu sinal na fronte ou na mão,
10 ਉਹ ਵਿਅਕਤੀ ਪਰਮੇਸ਼ੁਰ ਦੇ ਗੁੱਸੇ ਦੀ ਮੈਅ ਪੀਂਦਾ ਹੈ। ਇਹ ਮੈਅ ਪਰਮੇਸ਼ੁਰ ਦੇ ਗੁੱਸੇ ਵਾਲੇ ਪਿਆਲੇ ਵਿੱਚ ਬਿਨ ਪਤਲੀ ਕੀਤਿਆਂ ਵਰਤਾਈ ਜਾਵੇਗੀ। ਇਸ ਵਿਅਕਤੀ ਨੂੰ ਬਲਦੀ ਹੋਈ ਗੰਧਕ ਨਾਲ ਪਵਿੱਤਰ ਦੂਤਾਂ ਅਤੇ ਲੇਲੇ ਦੇ ਸਾਹਮਣੇ ਕਸ਼ਟ ਦਿੱਤੇ ਜਾਣਗੇ।"
10 há de beber também o vinho da cólera divina, o vinho puro deitado no cálice da sua ira. Será atormentado pelo fogo e pelo enxofre diante dos seus santos anjos e do Cordeiro.
11 ਅਤੇ ਉਨ੍ਹਾਂ ਦੀ ਬਲਦੀ ਹੋਈ ਪੀੜਾ ਦਾ ਧੂੰਆਂ ਹਮੇਸ਼ਾ-ਹਮੇਸ਼ਾ ਲਈ ਉੱਡਦਾ ਰਹੇਗਾ। ਉਨ੍ਹਾਂ ਲੋਕਾਂ ਨੂੰ ਕਦੇ ਵੀ ਦਿਨ ਜਾਂ ਰਾਤ ਨੂੰ ਅਰਾਮ ਨਹੀਂ ਮਿਲੇਗਾ। ਜਿਹੜੇ ਜਾਨਵਰ ਅਤੇ ਉਸਦੀ ਮੂਰਤੀ ਦੀ ਪੂਜਾ ਕਰਦੇ ਹਨ ਅਤੇ ਉਸ ਦੇ ਨਾਂ ਦਾ ਨਿਸ਼ਾਨ ਪ੍ਰਾਪਤ ਕਰਦੇ ਹਨ।”"
11 A fumaça do seu tormento subirá pelos séculos dos séculos. Não terão descanso algum, dia e noite, esses que adoram a Fera e a sua imagem, e todo aquele que acaso tenha recebido o sinal do seu nome.
12 ਇਸਦਾ ਅਰਥ ਹੈ ਕਿ ਪਰਮੇਸ਼ੁਰ ਦੇ ਪਵਿੱਤਰ ਲੋਕਾਂ (ਵਿਸ਼ਵਾਸੀਆਂ) ਨੂੰ ਧੀਰਜ ਵਾਲੇ ਹੋਣਾ ਚਾਹੀਦਾ ਹੈ। ਉਨ੍ਹਾਂ ਨੂੰ ਚਾਹੀਦਾ ਹੈ ਕਿ ਪਰਮੇਸ਼ੁਰ ਦੇ ਆਦੇਸ਼ ਮੰਨਣ ਅਤੇ ਯਿਸੂ ਵਿੱਚ ਆਪਣੀ ਨਿਹਚਾ ਰੱਖਣ।"
12 Eis o momento para apelar para a paciência dos santos, dos fiéis, aos mandamentos de Deus e à fé em Jesus.
13 ਫ਼ੇਰ ਮੈਂ ਸਵਰਗ ਵਿੱਚੋਂ ਇੱਕ ਅਵਾਜ਼ ਸੁਣੀ। ਅਵਾਜ਼ ਨੇ ਆਖਿਆ, “ਇਸ ਨੂੰ ਲਿਖੋ; ਧੰਨ ਹਨ ਉਹ ਲੋਕ ਜਿਹੜੇ ਹੁਣੇ ਤੋਂ ਪ੍ਰਭੂ ਵਿੱਚ ਪ੍ਰਾਣ ਹੀਣ ਹੁੰਦੇ ਹਨ।” ਆਤਮਾ ਆਖਦਾ, “ਹਾਂ, ਇਹ ਸੱਚ ਹੈ। ਇਹ ਲੋਕ ਹੁਣ ਆਪਣੇ ਕਰੜੇ ਕੰਮ ਤੋਂ ਅਰਾਮ ਪਾਉਣਗੇ। ਜਿਹੜੇ ਕੰਮ ਉਨ੍ਹਾਂ ਨੇ ਕੀਤੇ ਹਨ ਉਨ੍ਹਾਂ ਦੇ ਨਾਲ ਰਹਿਣਗੇ।”"
13 Eu ouvi uma voz do céu, que dizia: Escreve: Felizes os mortos que doravante morrem no Senhor. Sim, diz o Espírito, descansem dos seus trabalhos, pois as suas obras os seguem.
14 ਧਰਤੀ ਦੀ ਵਾਢੀ ਹੁੰਦੀ ਹੈ ਮੈਂ ਤੱਕਿਆ ਅਤੇ ਮੇਰੇ ਅੱਗੇ ਇੱਕ ਚਿੱਟਾ ਬੱਦਲ ਸੀ। ਉਸ ਚਿੱਟੇ ਬੱਦਲ ਉੱਪਰ ਉਹ ਬੈਠਾ ਸੀ ਜਿਹੜਾ ਮਨੁੱਖ ਦੇ ਪੁੱਤਰ ਵਰਗਾ ਜਾਪਦਾ ਸੀ। ਉਸ ਦੇ ਸਿਰ ਤੇ ਸੁਨਿਹਰੀ ਤਾਜ ਸੀ ਅਤੇ ਉਸ ਦੇ ਹੱਥ ਵਿੱਚ ਤਿੱਖੀ ਦਾਤਰੀ ਸੀ।"
14 Eu vi ainda uma nuvem branca, sobre a qual se sentava como que um Filho do Homem, com a cabeça cingida de coroa de ouro e na mão uma foice afiada.
15 ਫ਼ੇਰ ਇੱਕ ਹੋਰ ਦੂਤ ਮੰਦਰ ਵਿੱਚੋਂ ਬਾਹਰ ਆਇਆ। ਇਸ ਦੂਤ ਨੇ ਉਸ ਨੂੰ ਜਿਹੜਾ ਬੱਦਲ ਉੱਤੇ ਬੈਠਾ ਸੀ ਇੱਕ ਨੂੰ ਉੱਚੀ ਅਵਾਜ਼ ਵਿੱਚ ਆਖਿਆ, “ਆਪਣੀ ਦਾਤਰੀ ਲੈ ਅਤੇ ਧਰਤੀ ਦੀ ਫ਼ਸਲ ਇਕੱਠੀ ਕਰ। ਵਾਢੀ ਦਾ ਵੇਲਾ ਆ ਗਿਆ ਹੈ। ਧਰਤੀ ਦਾ ਫ਼ਲ ਪੱਕ ਚੁੱਕਿਆ ਹੈ।”"
15 Outro anjo saiu do templo, gritando em voz alta para aquele que estava assentado na nuvem: Lança a tua foice e ceifa, porque é chegada a hora de ceifar, pois está madura a seara da terra.
16 ਫ਼ਿਰ ਉਸ ਨੇ ਜਿਹੜਾ ਬੱਦਲ ਉੱਪਰ ਬੈਠਾ ਸੀ, ਆਪਣੀ ਦਾਤਰੀ ਧਰਤੀ ਉੱਤੇ ਸੁੱਟ ਦਿੱਤੀ। ਤੁਰੰਤ ਹੀ ਧਰਤੀ ਦੀ ਫ਼ਸਲ ਦੀ ਵਢਾਈ ਹੋ ਗਈ।"
16 O Ser que estava assentado na nuvem lançou então a foice à terra, e a terra foi ceifada.
17 ਫ਼ੇਰ ਸਵਰਗ ਦੇ ਮੰਦਰ ਵਿੱਚੋਂ ਇੱਕ ਹੋਰ ਦੂਤ ਬਾਹਰ ਆਇਆ। ਇਸ ਦੂਤ ਕੋਲ ਵੀ ਤਿੱਖੀ ਦਾਤਰੀ ਸੀ।"
17 Outro anjo saiu do templo do céu. Tinha também uma foice afiada.
18 ਫ਼ੇਰ ਇੱਕ ਹੋਰ ਦੂਤ ਜੱਗਵੇਦੀ ਵੱਲੋਂ ਬਾਹਰ ਆਇਆ। ਇਸ ਦੂਤ ਕੋਲ ਅੱਗ ਉੱਤੇ ਅਧਿਕਾਰ ਸੀ। ਇਸ ਦੂਤ ਨੇ ਉੱਚੀ ਅਵਾਜ਼ ਨਾਲ ਉਸ ਨੂੰ ਸੱਦਿਆ। ਜਿੱਸ ਕੋਲ ਤਿੱਖੀ ਦਾਤਰੀ ਸੀ ਅਤੇ ਆਖਿਆ, “ਆਪਣੀ ਤਿੱਖੀ ਦਾਤਰੀ ਲੈ ਅਤੇ ਧਰਤੀ ਦੇ ਅੰਗੂਰਾਂ ਦੇ ਬਾਗ ਵਿੱਚੋਂ ਅੰਗੂਰ ਤੋੜ। ਅੰਗੂਰ ਪੱਕੇ ਹੋਏ ਹਨ।”"
18 E outro anjo, aquele que tem poder sobre o fogo, saiu do altar e bradou em alta voz para aquele que tinha a foice afiada: Lança a foice afiada e vindima os cachos da vinha da terra, porque maduras estão as suas uvas.
19 ਦੂਤ ਨੇ ਆਪਣੀ ਦਾਤਰੀ ਧਰਤੀ ਵੱਲ ਵਗਾਈ। ਦੂਤ ਨੇ ਧਰਤੀ ਦੇ ਅੰਗੂਰਾਂ ਦੇ ਬਾਗ ਵਿੱਚੋਂ ਅੰਗੂਰਾਂ ਨੂੰ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਗੁੱਸੇ ਦੀ ਵੱਡੀ ਘੁਲਾੜੀ ਵਿੱਚ ਪਾ ਦਿੱਤਾ।"
19 O anjo lançou a sua foice à terra e vindimou a vinha da terra, e atirou os cachos no grande lagar da ira de Deus.
20 ਸ਼ਹਿਰ ਤੋਂ ਬਾਹਰ ਅੰਗੂਰਾਂ ਨੂੰ ਘੁਲਾੜੀ ਵਿੱਚ ਪੀੜਿਆ ਗਿਆ। ਘੁਲਾੜੀ ਵਿੱਚੋਂ ਲਹੂ ਚੋਣ ਲੱਗਾ। ਇਹ 200 ਮੀਲ ਤੱਕ ਘੋੜਿਆਂ ਦੇ ਸਿਰਾਂ ਜਿੰਨਾ ਉੱਚਾ ਉੱਠ ਗਿਆ।"
20 O lagar foi pisado fora da cidade, e do lagar saiu sangue que atingiu até o nível dos freios dos cavalos pelo espaço de mil e seiscentos estádios.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Apocalipse 14, comparar traduções ou montar um estudo — tudo direto pelo WhatsApp.