Apocalipse 19

Punjabi Bible (GL_PUNJABI) vs NAA

Sair da comparação
NAA Nova Almeida Atualizada 2017
1 ਸਵਰਗ ਵਿੱਚ ਲੋਕ ਪਰਮੇਸ਼ੁਰ ਦੀ ਉਸਤਤਿ ਕਰਦੇ ਹਨ ਇਸਤੋਂ ਮਗਰੋਂ, ਮੈਂ ਸਵਰਗ ਵਿੱਚੋਂ ਇੱਕ ਉੱਚੀ ਅਵਾਜ਼ ਸੁਣੀ ਜੋ ਬਹੁਤ ਸਾਰੇ ਲੋਕਾਂ ਵਾਂਗੂ ਲੱਗੀ। ਉਹ, “ਹਲਲੂਯਾਹ! ਆਖ ਰਹੇ ਸਨ। ਫ਼ਤੇਹ, ਮਹਿਮਾ ਅਤੇ ਸ਼ਕਤੀ ਸਾਡੇ ਪਰਮੇਸ਼ੁਰ ਨਾਲ ਸੰਬੰਧਿਤ ਹੈ।"
1 Depois destas coisas, ouvi no céu o que parecia ser a voz forte de uma grande multidão, dizendo: “Aleluia! A salvação, a glória e o poder são do nosso Deus,
2 ਨਿਆਂ ਉਸ ਦੇ ਹਨ ਸੱਚੇ ਤੇ ਸਹੀ। ਸਾਡੇ ਪਰਮੇਸ਼ੁਰ ਨੇ ਉਸ ਮਹਾਨ ਵੇਸ਼ਵਾ ਨੂੰ ਸਜ਼ਾ ਦਿੱਤੀ ਜਿਸਨੇ ਆਪਣੇ ਜਿਨਸੀ ਪਾਪਾਂ ਨਾਲ ਧਰਤੀ ਨੂੰ ਪਲੀਤ ਕਰ ਦਿੱਤਾ। ਪਰਮੇਸ਼ੁਰ ਨੇ ਵੇਸ਼ਵਾ ਨੂੰ ਦੰਡ ਦੇਕੇ ਆਪਣੇ ਸੇਵਕਾਂ ਦੀ ਮੌਤ ਦਾ ਬਦਲਾ ਲੈ ਲਿਆ।”"
2 porque verdadeiros e justos são os seus juízos, pois julgou a grande prostituta que corrompia a terra com a sua prostituição e das mãos dela vingou o sangue dos seus servos.”
3 ਸਵਰਗ ਵਿੱਚਲੇ ਲੋਕਾਂ ਨੇ ਆਖਿਆ: “ਹਲਲੂਯਾਹ! ਉਹ ਸੜ ਰਹੀ ਹੈ ਅਤੇ ਉਸਦਾ ਧੂਆਂ ਸਦਾ ਅਤੇ ਸਦਾ ਲਈ ਉੱਠੇਗ਼ਾ।”"
3 E disseram pela segunda vez: “Aleluia! E a sua fumaça sobe para todo o sempre.”
4 ਫ਼ਿਰ ਚੌਵੀ ਬਜ਼ੁਰਗ ਅਤੇ ਚਾਰ ਸਜੀਵ ਚੀਜ਼ਾਂ ਝੁਕੀਆਂ ਅਤੇ ਉਨ੍ਹਾਂ ਨੇ ਉਸ ਇੱਕ ਦੀ ਉਪਾਸਨਾ ਕੀਤੀ ਜੋ ਉਸ ਤਖਤ ਤੇ ਬਿਰਾਜਮਾਨ ਸੀ। ਉਨ੍ਹਾਂ ਨੇ ਆਖਿਆ: “ਆਮੀਨ, ਹਲਲੂਯਾਹ।”"
4 Os vinte e quatro anciãos e os quatro seres viventes se prostraram e adoraram a Deus, que está sentado no trono, dizendo: “Amém! Aleluia!”
5 ਫ਼ਿਰ ਤਖਤ ਤੋਂ ਇੱਕ ਅਵਾਜ਼ ਆਈ। ਅਵਾਜ਼ ਨੇ ਆਖਿਆ: “ਤੁਸੀਂ ਸਾਰੇ ਲੋਕੋ ਜੋ ਸਾਡੇ ਪਰਮੇਸ਼ੁਰ ਦੀ ਸੇਵਾ ਕਰਦੇ ਹੋ, ਉਸਦੀ ਉਸਤਤਿ ਕਰੋ। ਸਾਰੇ ਲੋਕੋ, ਵੱਡੇ ਅਤੇ ਛੋਟੇ ਜਿਹੜੇ ਪਰਮੇਸ਼ੁਰ ਨੂੰ ਸਤਿਕਾਰਦੇ ਹੋ, ਉਸਦੀ ਉਸਤਤਿ ਕਰੋ।”"
5 E do trono saiu uma voz, que dizia: “Louvem o nosso Deus, todos vocês, os seus servos, todos os que o temem, os pequenos e os grandes.”
6 ਫ਼ਿਰ ਮੈਂ ਕੁਝ ਸੁਣਿਆ ਜਿਸਨੇ ਬਹੁਤ ਸਾਰੇ ਲੋਕਾਂ ਜਿੰਨਾ ਰੌਲਾ ਪਾਇਆ। ਇਹ ਹੜ੍ਹਾਂ ਦੇ ਪਾਣੀ ਵਰਗੀ ਅਤੇ ਸ਼ਕਤੀਸ਼ਾਲੀ ਗਰਜ ਵਰਗੀ ਸੀ। ਲੋਕ ਆਖ ਰਹੇ ਸਨ: “ਹਲਲੂਯਾਹ! ਸਾਡਾ ਪ੍ਰਭੂ ਪਰਮੇਸ਼ੁਰ ਸ਼ਾਸਨ ਕਰਦਾ ਹੈ। ਉਹ ਹੀ ਸਰਬ ਸ਼ਕਤੀਮਾਨ ਹੈ।"
6 Então ouvi o que parecia ser a voz de uma grande multidão, uma voz como de muitas águas e como de fortes trovões, dizendo: “Aleluia! Pois reina o Senhor, nosso Deus, o Todo-Poderoso.
7 ਆਓ, ਅਸੀਂ ਆਨੰਦ ਮਾਣੀਏ ਅਤੇ ਖੁਸ਼ ਹੋਈਏ ਅਤੇ ਪਰਮੇਸ਼ੁਰ ਨੂੰ ਮਹਿਮਾ ਦੇਈਏ ਅਸੀਂ ਇੰਝ ਉਸਦੀ ਉਸਤਤਿ ਕਰੀਏ ਜਿਵੇਂ ਲੇਲੇ ਦਾ ਵਿਆਹ ਆਇਆ ਹੈ। ਅਤੇ ਲੇਲੇ ਦੀ ਵਹੁਟੀ ਨੇ ਆਪਣੇ ਆਪ ਨੂੰ ਸ਼ਿੰਗਾਰਿਆ ਹੈ।"
7 Alegremo-nos, exultemos e demos-lhe a glória, porque chegou a hora das bodas do Cordeiro, e a noiva dele já se preparou.
8 ਲਾੜੀ ਨੂੰ ਪਾਉਣ ਲਈ ਵੱਧੀਆ ਲਿਨਨ ਦੇ ਕੱਪੜੇ ਦਿੱਤੇ ਗਏ ਸਨ। ਵੱਧੀਆ ਲਿਨਨ ਦੇ ਕੱਪੜਾ ਸਾਫ਼ ਅਤੇ ਚਮਕੀਲਾ ਸੀ।” (ਵੱਧੀਆ ਲਿਨਨ ਦੇ ਕੱਪੜੇ ਤੋਂ ਭਾਵ ਹੈ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਦੀਆਂ ਚੰਗੀਆਂ ਕਰਨੀਆਂ।)"
8 A ela foi permitido vestir-se de linho finíssimo, resplandecente e puro.” Porque o linho finíssimo são os atos de justiça dos santos.
9 ਫ਼ੇਰ ਦੂਤ ਨੇ ਮੈਨੂੰ ਆਖਿਆ, “ਇਹ ਲਿਖੋ; ਉਹ ਲੋਕ ਜਿਹੜੇ ਲੇਲੇ ਦੇ ਵਿਆਹ ਦੀ ਦਾਅਵਤ ਤੇ ਸੱਦੇ ਗਏ ਹਨ, ਉਹ ਸੁਭਾਗੇ ਹਨ।” ਫ਼ੇਰ ਦੂਤ ਨੇ ਆਖਿਆ, “ਇਹ ਪਰਮੇਸ਼ੁਰ ਦੇ ਸੱਚੇ ਸ਼ਬਦ ਹਨ।”"
9 Então o anjo me disse: — Escreva: “Bem-aventurados aqueles que são chamados à ceia das bodas do Cordeiro.” E acrescentou: — São estas as verdadeiras palavras de Deus.
10 ਫ਼ੇਰ ਮੈਂ ਉਪਾਸਨਾ ਕਰਨ ਲਈ ਦੂਤ ਦੇ ਚਰਨਾਂ ਤੇ ਨਿਉਂ ਗਿਆ। ਪਰ ਦੂਤ ਨੇ ਮੈਨੂੰ ਆਖਿਆ, “ਮੇਰੀ ਉਪਾਸਨਾ ਨਾ ਕਰ। ਮੈਂ ਤਾਂ ਤੁਹਾਡੇ ਅਤੇ ਤੁਹਾਡੇ ਭਰਾਵਾਂ ਵਾਂਗ ਹੀ ਇੱਕ ਸੇਵਕ ਹਾਂ ਜਿਨ੍ਹਾਂ ਪਾਸ ਯਿਸੂ ਦਾ ਸੱਚ ਹੈ। ਇਸ ਲਈ ਉਪਾਸਨਾ ਪਰਮੇਸ਼ੁਰ ਦੀ ਕਰੋ। ਕਿਉਂਕਿ ਯਿਸੂ ਦਾ ਸੱਚ ਅਗੰਮ ਵਾਕ ਦਾ ਆਤਮਾ ਹੈ।”"
10 Prostrei-me diante dos seus pés para adorá-lo. O anjo, porém, me disse: — Não faça isso! Sou um servo de Deus, assim como são você e os seus irmãos que guardam o testemunho de Jesus. Adore a Deus! Pois o testemunho de Jesus é o espírito da profecia.
11 ਚਿੱਟੇ ਘੋੜੇ ਉੱਤੇ ਘੋੜ ਸਵਾਰ ਫ਼ੇਰ ਮੈਂ ਸਵਰਗ ਨੂੰ ਖੁਲ੍ਹਦਿਆਂ ਦੇਖਿਆ। ਉੱਥੇ ਮੇਰੇ ਸਾਹਮਣੇ ਇੱਕ ਚਿੱਟਾ ਘੋੜਾ ਸੀ। ਘੋੜ ਸਵਾਰ ਵਫ਼ਾਦਾਰ ਅਤੇ ਸੱਚਾ ਸਦਾਉਂਦਾ ਹੈ। ਉਹ ਆਪਣੇ ਨਿਆਂ ਵਿੱਚ ਅਤੇ ਜੰਗ ਕਰਨ ਵਿੱਚ ਸਹੀ ਹੈ।"
11 Vi o céu aberto, e eis um cavalo branco. O seu cavaleiro se chama Fiel e Verdadeiro e julga e combate com justiça.
12 ਉਸ ਦੀਆਂ ਅੱਖਾਂ ਅੱਗ ਦੇ ਭਾਂਬੜ ਹਨ। ਉਸ ਦੇ ਸਿਰ ਉੱਤੇ ਬਹੁਤ ਸਾਰੇ ਤਾਜ ਹਨ। ਉਸ ਦੇ ਉੱਤੇ ਇੱਕ ਨਾਮ ਲਿਖਿਆ ਹੋਇਆ ਹੈ ਪਰ ਸਿਰਫ਼ ਉਹੋ ਹੀ ਹੈ ਜਿਹੜਾ ਇੱਕ ਨਾਮ ਜਾਣਦਾ ਹੈ। ਕੋਈ ਹੋਰ ਵਿਅਕਤੀ ਇਹ ਨਾਮ ਨਹੀਂ ਜਾਣਦਾ।"
12 Os seus olhos são como chama de fogo; na cabeça dele há muitos diademas; tem um nome escrito que ninguém conhece, a não ser ele mesmo.
13 ਉਸ ਨੇ ਲਹੂ ਨਾਲ ਭਿੱਜਿਆ ਚੋਲਾ ਪਾਇਆ ਹੈ। ਉਸਦਾ ਨਾਮ ਪਰਮੇਸ਼ੁਰ ਦਾ ਸ਼ਬਦ ਹੈ।"
13 Está vestido com um manto encharcado de sangue, e o seu nome é “Verbo de Deus”.
14 ਸਵਰਗ ਦੀਆਂ ਫ਼ੌਜਾਂ ਉਸਦਾ ਅਨੁਸਰਣ ਕਰ ਰਹੀਆਂ ਸਨ। ਉਹ ਚਿੱਟੇ ਘੋੜਿਆਂ ਤੇ ਸਵਾਰ ਸਨ। ਉਹ ਵੱਧੀਆ ਲਿਨਨ ਦੇ ਕੱਪੜਿਆਂ ਨਾਲ ਸੱਜੇ ਹੋਏ ਸਨ ਜੋ ਸਾਫ਼ ਅਤੇ ਚਿੱਟਾ ਸੀ।"
14 Os exércitos do céu o seguiam, montados em cavalos brancos e vestidos de linho finíssimo, branco e puro.
15 ਘੋੜ ਸਵਾਰ ਦੇ ਮੁੱਖ ਵਿੱਚੋਂ ਇੱਕ ਤਿਖੀ ਤਲਵਾਰ ਬਾਹਰ ਆਉਂਦੀ ਹੈ। ਉਹ ਇਸ ਤਲਵਾਰ ਦੀ ਵਰਤੋਂ ਕੌਮਾਂ ਨੂੰ ਹਰਾਉਣ ਲਈ ਕਰੇਗਾ। ਉਹ ਉਨ੍ਹਾਂ ਉੱਤੇ ਲੋਹੇ ਦੀ ਸਲਾਖ ਨਾਲ ਸ਼ਾਸਨ ਕਰੇਗਾ। ਉਹ ਸਰਬ ਸ਼ਕਤੀ ਮਾਨ ਪਰਮੇਸ਼ੁਰ ਦੇ ਭਿਆਨਕ ਗੁੱਸੇ ਦੀ ਘੁਲਾੜੀ ਵਿੱਚ ਅੰਗੂਰਾਂ ਨੂੰ ਨਿਚੋੜੇਗਾ।"
15 Da sua boca sai uma espada afiada, para com ela ferir as nações. Ele mesmo as regerá com cetro de ferro e ele mesmo é o que pisa o lagar do vinho do furor da ira do Deus Todo-Poderoso.
16 ਉਸ ਦੇ ਚੋਲੇ ਉੱਤੇ ਅਤੇ ਉਸਦੀ ਲੱਤ ਉੱਤੇ ਇਹ ਨਾਂ ਲਿਖਿਆ ਹੋਇਆ ਸੀ; ਰਾਜਿਆਂ ਦਾ ਰਾਜਾ ਅਤੇ ਪ੍ਰਭੂਆਂ ਦਾ ਪ੍ਰਭੂ"
16 No seu manto e na sua coxa está escrito um nome: “ Rei dos reis e Senhor dos senhores ”.
17 ਫ਼ੇਰ ਮੈਂ ਇੱਕ ਦੂਤ ਨੂੰ ਸੂਰਜ ਵਿੱਚ ਖਲੋਤਿਆ ਦੇਖਿਆ। ਦੂਤ ਨੇ ਅਕਾਸ਼ ਵਿੱਚ ਉੱਚੇ ਉੱਡ ਰਹੇ ਪੰਛੀਆਂ ਨੂੰ ਚੀਕਕੇ ਆਖਿਆ, “ਤੁਸੀਂ ਸਾਰੇ ਇਕੱਠੇ ਹੋਕੇ ਪਰਮੇਸ਼ੁਰ ਦੀ ਮਹਾਨ ਦਾਅਵਤ ਤੇ ਆਓ।"
17 Então vi um anjo posto em pé no sol. Ele gritou com voz forte, dizendo a todas as aves que voam pelo meio do céu: — Venham, reúnam-se para a grande ceia de Deus,
18 ਇਕੱਠੇ ਆਓ ਤਾਂ ਜੋ ਤੁਸੀਂ ਰਾਜਿਆਂ ਜਰਨੈਲਾਂ ਅਤੇ ਮਸ਼ਹੂਰ ਆਦਮੀਆਂ ਦੇ ਸਰੀਰਾਂ ਨੂੰ ਖਾ ਸੱਕੋ। ਘੋੜਿਆਂ ਦੇ ਅਤੇ ਉਨ੍ਹਾਂ ਦੇ ਸਵਾਰਾਂ ਦੇ ਸਰੀਰਾਂ ਨੂੰ ਅਤੇ ਆਜ਼ਾਦ, ਗੁਲਾਮ, ਛੋਟੇ, ਵੱਡੇ, ਸਮੂਹ ਲੋਕਾਂ ਦੇ ਸਰੀਰਾਂ ਨੂੰ ਖਾਣ ਲਈ ਆ ਜਾਓ।”"
18 para comer carne de reis, carne de comandantes, carne de poderosos, carne de cavalos e seus cavaleiros, carne de todos, quer livres, quer escravos, tanto pequenos como grandes.
19 ਫ਼ੇਰ ਮੈਂ ਜਾਨਵਰ ਨੂੰ ਅਤੇ ਧਰਤੀ ਦੇ ਰਾਜਿਆਂ ਨੂੰ ਦੇਖਿਆ। ਉਨ੍ਹਾਂ ਦੀਆਂ ਫ਼ੌਜਾਂ ਘੋੜ ਸਵਾਰ ਅਤੇ ਉਸਦੀ ਫ਼ੌਜ ਦੇ ਵਿਰੁੱਧ ਜੰਗ ਲੜਨ ਲਈ ਇਕੱਠੀਆਂ ਹੋਈਆਂ।"
19 E vi a besta e os reis da terra, com os seus exércitos, reunidos para fazer guerra contra aquele que estava montado no cavalo e contra o seu exército.
20 ਪਰ ਜਾਨਵਰ ਫ਼ੜ ਲਿਆ ਗਿਆ। ਅਤੇ ਝੂਠਾ ਨਬੀ ਵੀ ਫ਼ੜ ਲਿਆ ਗਿਆ। ਇਹ ਝੂਠਾ ਨਬੀ ਉਹੀ ਸੀ ਜਿਸਨੇ ਜਾਨਵਰ ਲਈ ਕਰਿਸ਼ਮੇ ਦਿਖਾਏ ਸਨ। ਇਹ ਝੂਠਾ ਉਨ੍ਹਾਂ ਲੋਕਾਂ ਨੂੰ ਗੁਮਰਾਹ ਕਰਨ ਲਈ ਕਰਿਸ਼ਮੇ ਕਰਦਾ ਸੀ ਜਿਨ੍ਹਾਂ ਕੋਲ ਜਾਨਵਰ ਦਾ ਨਿਸ਼ਾਨ ਸੀ ਅਤੇ ਉਸਦੀ ਮੂਰਤ ਦੀ ਪੂਜਾ ਕਰਦੇ ਸਨ। ਝੂਠੇ ਨਬੀ ਅਤੇ ਜਿਉਂਦੇ ਜਾਨਵਰ ਨੂੰ ਗੰਧਕ ਨਾਲ ਲੱਗੀ ਹੋਈ ਅੱਗ ਦੀ ਝੀਲ ਵਿੱਚ ਸੁੱਟ ਦਿੱਤਾ ਗਿਆ।"
20 Mas a besta foi presa, e com ela foi preso o falso profeta que, com os sinais feitos diante da besta, seduziu aqueles que receberam a marca da besta e eram os adoradores da sua imagem. Os dois foram lançados vivos dentro do lago de fogo que queima com enxofre.
21 ਉਨ੍ਹਾਂ ਦੀਆਂ ਫ਼ੌਜਾਂ ਉਸ ਤਲਵਾਰ ਦੁਆਰਾ ਮਾਰੀਆਂ ਗਈਆਂ ਸਨ ਜੋ ਕਿ ਘੋੜ ਸਵਾਰ ਦੇ ਮੂੰਹ ਵਿੱਚੋਂ ਬਾਹਰ ਆ ਰਹੀ ਸੀ। ਸਾਰੇ ਪੰਛੀਆਂ ਨੇ ਸਰੀਰਾਂ ਨੂੰ ਉਦੋਂ ਤੱਕ ਖਾਧਾ ਜਦੋਂ ਤੱਕ ਉਹ ਰੱਜ ਨਾ ਗਏ।"
21 Os outros foram mortos com a espada que saía da boca daquele que estava montado no cavalo. E todas as aves se fartaram das suas carnes.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Apocalipse 19, comparar traduções ou montar um estudo — tudo direto pelo WhatsApp.