Apocalipse 1

Punjabi Bible (GL_PUNJABI) vs NVI

Sair da comparação
NVI Nova Versão Internacional
1 ਯੂਹੰਨਾ ਇਸ ਪੁਸਤਕ ਬਾਰੇ ਦੱਸਦਾ ਇਹ ਯਿਸੂ ਮਸੀਹ ਦਾ ਪਰਕਾਸ਼ ਹੈ। ਪਰਮੇਸ਼ੁਰ ਨੇ ਯਿਸੂ ਨੂੰ ਇਹ ਗੱਲਾਂ ਦਿੱਤੀਆਂ ਤਾਂ ਜੋ ਉਹ ਆਪਣੇ ਸੇਵਕਾਂ ਨੂੰ ਇਹ ਦਰਸ਼ਾ ਸੱਕੇ ਕਿ ਜਲਦੀ ਹੀ ਕੀ ਵਾਪਰਨਾ ਚਾਹੀਦਾ ਹੈ। ਮਸੀਹ ਨੇ ਇਹ ਗੱਲਾਂ ਆਪਣੇ ਦਾਸ ਯੂਹੰਨਾ ਨੂੰ ਦਰਸ਼ਾਉਣ ਲਈ ਆਪਣੇ ਦੂਤ ਨੂੰ ਘੱਲਿਆ।"
1 Revelação de Jesus Cristo, que Deus lhe deu para mostrar aos seus servos o que em breve há de acontecer. Ele enviou o seu anjo para torná-la conhecida ao seu servo João,
2 ਯੂਹੰਨਾ ਨੇ ਉਹ ਸਭ ਕੁਝ ਕਿਹਾ ਜੋ ਉਸ ਨੇ ਦੇਖਿਆ ਸੀ। ਇਹ ਉਹ ਸੱਚ ਹੈ ਜਿਹੜਾ ਯਿਸੂ ਮਸੀਹ ਨੇ ਉਸ ਨੂੰ ਦੱਸਿਆ ਸੀ; ਇਹ ਪਰਮੇਸ਼ੁਰ ਦਾ ਸੰਦੇਸ਼ ਹੈ।"
2 que dá testemunho de tudo o que viu, isto é, a palavra de Deus e o testemunho de Jesus Cristo.
3 ਧੰਨ ਹੈ ਉਹ ਜਿਹੜਾ ਪਰਮੇਸ਼ੁਰ ਦੇ ਇਸ ਸੰਦੇਸ਼ ਦੇ ਸ਼ਬਦ ਸੰਗਤ ਨੂੰ ਪੜ੍ਹਕੇ ਸੁਣਾਉਂਦਾ ਹੈ। ਅਤੇ ਧੰਨ ਹਨ ਉਹ, ਜਿਹੜੇ ਸੁਣਦੇ ਹਨ ਅਤੇ ਉਸਤੇ ਅਮਲ ਕਰਦੇ ਹਨ, ਜੋ ਇਸ ਵਿੱਚ ਲਿਖਿਆ ਹੋਇਆ ਹੈ। ਬਹੁਤਾ ਸਮਾਂ ਨਹੀਂ ਬਚਿਆ।"
3 Feliz aquele que lê as palavras desta profecia e felizes aqueles que ouvem e guardam o que nela está escrito, porque o tempo está próximo.
4 ਯੂਹੰਨਾ ਯਿਸੂ ਦੇ ਸੰਦੇਸ਼ਾਂ ਨੂੰ ਕਲੀਸਿਯਾ ਲਈ ਲਿਖਦਾ ਹੈ ਯੂਹੰਨਾ ਵੱਲੋਂ, ਅਸਿਯਾ ਦੇ ਸੂਬੇ ਵਿੱਚ ਸੱਤ ਕਲੀਸਿਯਾਵਾਂ ਨੂੰ: ਉਸ ਇੱਕ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ, ਜੋ ਹੈ, ਜੋ ਹਮੇਸ਼ਾ ਸੀ ਅਤੇ ਜੋ ਆ ਰਿਹਾ ਹੈ; ਅਤੇ ਉਸ ਦੇ ਤਖਤ ਦੇ ਅੱਗੇ ਦੇ ਸੱਤ ਆਤਮਿਆਂ ਵੱਲੋਂ ਅਤੇ ਯਿਸੂ ਮਸੀਹ ਵੱਲੋਂ।"
4 João às sete igrejas da província da Ásia: A vocês, graça e paz da parte daquele que é, que era e que há de vir, dos sete espíritos que estão diante do seu trono,
5 ਯਿਸੂ ਇੱਕ ਵਫ਼ਾਦਾਰ ਗਵਾਹ ਹੈ ਉਹ ਉਨ੍ਹਾਂ ਵਿੱਚੋਂ ਪਹਿਲਾ ਸੀ ਜਿਨ੍ਹਾਂ ਨੂੰ ਮੌਤ ਤੋਂ ਜਿਵਾਲਿਆ ਗਿਆ ਸੀ। ਯਿਸੂ ਧਰਤੀ ਦੇ ਰਾਜਿਆਂ ਦਾ ਸ਼ਾਸਕ ਹੈ। ਯਿਸੂ ਹੀ ਹੈ ਜਿਸਨੇ ਸਾਨੂੰ ਪਿਆਰ ਕੀਤਾ ਅਤੇ ਉਸ ਦੇ ਲਹੂ ਰਾਹੀਂ ਸਾਨੂੰ ਆਪਣੇ ਪਾਪਾਂ ਤੋਂ ਮੁਕਤ ਕੀਤਾ।"
5 e de Jesus Cristo, que é a testemunha fiel, o primogênito dentre os mortos e o soberano dos reis da terra. Ele que nos ama e nos libertou dos nossos pecados por meio do seu sangue,
6 ਯਿਸੂ ਨੇ ਸਾਨੂੰ ਆਪਣੀ ਮਿਹਨਤ ਨਾਲ ਬਣਾਇਆ ਹੈ। ਉਸ ਨੇ ਸਾਨੂੰ ਅਜਿਹੇ ਜਾਜਕ ਬਣਾਇਆ ਜਿਹੜੇ ਉਸ ਦੇ ਪਿਤਾ ਪਰਮੇਸ਼ੁਰ ਦੀ ਸੇਵਾ ਕਰਦੇ ਹਨ। ਇੱਥੇ ਉਸ ਨੂੰ ਹਮੇਸ਼ਾ ਅਤੇ ਹਮੇਸ਼ਾ ਮਹਿਮਾ ਅਤੇ ਸ਼ਕਤੀ ਹੋਵੇ। ਆਮੀਨ।"
6 e nos constituiu reino e sacerdotes para servir a seu Deus e Pai. A ele sejam glória e poder para todo o sempre! Amém.
7 ਦੇਖੋ, ਯਿਸੂ ਬੱਦਲਾਂ ਦੇ ਸੰਗ ਆ ਰਿਹਾ ਹੈ। ਹਰ ਕੋਈ ਉਸ ਨੂੰ ਦੇਖੇਗਾ, ਉਹ ਵੀ ਵੇਖਣਗੇ ਜਿਨ੍ਹਾਂ ਨੇ ਉਸ ਨੂੰ ਛੇਕਿਆ ਸੀ। ਧਰਤੀ ਦੇ ਸਾਰੇ ਲੋਕ ਉਸ ਦੇ ਕਾਰਣ ਉੱਚੀ-ਉੱਚੀ ਵਿਰਲਾਪ ਕਰਨਗੇ। ਹਾਂ, ਅਜਿਹਾ ਵਾਪਰੇਗਾ। ਆਮੀਨ।"
7 Eis que ele vem com as nuvens, e todo olho o verá, até mesmo aqueles que o traspassaram; e todos os povos da terra se lamentarão por causa dele. Assim será! Amém.
8 ਪ੍ਰਭੂ ਪਰਮੇਸ਼ੁਰ ਆਖਦਾ ਹੈ, “ਮੈਂ ਹੀ ਅਲਫ਼ਾ ਤੇ ਓਮੇਗਾ ਹਾਂ। ਮੈਂ ਹੀ ਉਹ ਹਾਂ ਜਿਹੜਾ ਹਮੇਸ਼ਾ ਸੀ ਅਤੇ ਜਿਹੜਾ ਆ ਰਿਹਾ ਹੈ। ਮੈਂ ਸਰਬਸ਼ਕਤੀਮਾਨ ਹਾਂ।”"
8 "Eu sou o Alfa e o Ômega", diz o Senhor Deus, "o que é, o que era e o que há de vir, o Todo-poderoso".
9 ਮੈਂ ਯੂਹੰਨਾ ਹਾਂ ਅਤੇ ਮਸੀਹ ਵਿੱਚ ਮੈਂ ਤੁਹਾਡਾ ਭਰਾ ਹਾਂ। ਅਸੀਂ ਇਕੱਠੇ ਯਿਸੂ ਵਿੱਚ ਹਾਂ ਅਤੇ ਇਹ ਸਾਰੀਆਂ ਗੱਲਾਂ ਸਾਂਝੀਆਂ ਕਰਦੇ ਹਾਂ; ਦੁੱਖ, ਰਾਜ ਅਤੇ ਸਹਿਣਸ਼ਕਤੀ। ਮੈਂ ਪਾਤਮੁਸ ਦੇ ਟਾਪੂ ਉੱਤੇ ਸਾਂ ਕਿਉਂਕਿ ਮੈਂ ਪਰਮੇਸ਼ੁਰ ਦੇ ਸੰਦੇਸ਼ ਅਤੇ ਯਿਸੂ ਦੇ ਸੱਚ ਪ੍ਰਤੀ ਵਫ਼ਾਦਾਰ ਸਾਂ।"
9 Eu, João, irmão e companheiro de vocês no sofrimento, no Reino e na perseverança em Jesus, estava na ilha de Patmos, por causa da palavra de Deus e do testemunho de Jesus.
10 ਪ੍ਰਭੂ ਦੇ ਦਿਨ ਆਤਮਾ ਨੇ ਮੇਰੇ ਉੱਪਰ ਅਧਿਕਾਰ ਕਰ ਲਿਆ। ਮੈਂ ਆਪਣੇ ਪਿੱਛੇ ਉੱਚੀ ਅਵਾਜ਼ ਸੁਣੀ। ਇਹ ਅਵਾਜ਼ ਬਿਗੁਲ ਵਰਗੀ ਸੀ।"
10 No dia do Senhor achei-me no Espírito e ouvi por trás de mim uma voz forte, como de trombeta,
11 ਆਵਾਜ਼ ਨੇ ਆਖਿਆ, “ਉਹ ਸਾਰੀਆਂ ਗੱਲਾਂ ਜਿਹੜੀਆਂ ਤੂੰ ਵੇਖੀਆਂ ਹਨ ਉਹ ਸਾਰੀਆਂ ਇੱਕ ਕਿਤਾਬ ਵਿੱਚ ਲਿਖ ਅਤੇ ਉਨ੍ਹਾਂ ਨੂੰ ਸੱਤ ਕਲੀਸਿਯਾਵਾਂ ਨੂੰ ਭੇਜ। ਅਫ਼ਸੁਸ, ਸਮੁਰਨੇ, ਪਰਗਮੁਮ, ਥੂਆਤੀਰੇ, ਸਾਰਦੀਸ, ਫ਼ਿਲਦਲਫ਼ੀਏ ਅਤੇ ਲਾਉਦਿਕੀਏ ਨੂੰ।”"
11 que dizia: "Escreva num livro o que você vê e envie a estas sete igrejas: Éfeso, Esmirna, Pérgamo, Tiatira, Sardes, Filadélfia e Laodicéia".
12 ਮੈਂ ਮੁੜ ਕੇ ਦੇਖਿਆ ਕਿ ਮੇਰੇ ਨਾਲ ਕੌਣ ਗੱਲ ਕਰ ਰਿਹਾ ਸੀ। ਜਦੋਂ ਮੈਂ ਮੁੜਿਆ, ਮੈਂ ਸੋਨੇ ਦੇ ਸੱਤ ਸ਼ਮਾਦਾਨ ਦੇਖੇ।"
12 Voltei-me para ver quem falava comigo. Voltando-me, vi sete candelabros de ouro
13 ਇਨ੍ਹਾਂ ਸ਼ਮਾਦਾਨਾਂ ਵਿੱਚਕਾਰ ਮੈਂ ਕਿਸੇ ਨੂੰ ਖਲੋਤਿਆਂ ਦੇਖਿਆ ਜਿਹੜਾ “ਮਨੁੱਖ ਦੇ ਪੁੱਤਰ ਵਰਗਾ” ਸੀ। ਉਸ ਨੇ ਉਸ ਦੇ ਪੈਰਾਂ ਤੱਕ ਪਹੁੰਚਦਾ ਇੱਕ ਲੰਮਾ ਚੋਗਾ ਪਾਇਆ ਹੋਇਆ ਸੀ ਅਤੇ ਉਸਦੀ ਛਾਤੀ ਦੁਆਲੇ ਇੱਕ ਸੋਨੇ ਦੀ ਪੇਟੀ ਬੰਨ੍ਹੀ ਹੋਈ ਸੀ।"
13 e entre os candelabros alguém "semelhante a um filho de homem", com uma veste que chegava aos seus pés e um cinturão de ouro ao redor do peito.
14 ਉਸਦਾ ਸਿਰ ਅਤੇ ਵਾਲ ਉੱਨ ਅਤੇ ਬਰਫ਼ ਵਾਂਗ ਚਿੱਟੇ ਸਨ। ਅਤੇ ਉਸਦੀਆਂ ਅੱਖਾਂ ਅੱਗ ਦੇ ਅੰਗਿਆਰਾਂ ਵਰਗੀਆਂ ਸਨ।"
14 Sua cabeça e seus cabelos eram brancos como a lã, tão brancos quanto a neve, e seus olhos eram como chama de fogo.
15 ਉਸ ਦੇ ਪੈਰ ਭੱਠੀ ਵਿੱਚ ਦਗਦੇ ਹੋਏ ਤਾਂਬੇ ਵਰਗੇ ਸਨ। ਉਸਦੀ ਅਵਾਜ਼ ਹੜ੍ਹ ਦੇ ਪਾਣੀ ਵਰਗੀ ਸੀ।"
15 Seus pés eram como o bronze numa fornalha ardente e sua voz como o som de muitas águas.
16 ਉਸ ਨੇ ਆਪਣੇ ਸੱਜੇ ਹੱਥ ਵਿੱਚ ਸੱਤ ਸਿਤਾਰੇ ਫ਼ੜੇ ਹੋਏ ਸਨ। ਉਸ ਦੇ ਮੁੱਖ ਵਿੱਚੋਂ ਤਿੱਖੀ ਦੋ ਧਾਰੀ ਤਲਵਾਰ ਨਿਕਲ ਰਹੀ ਸੀ। ਉਹ ਦੁਪਿਹਰ ਦੇ ਸੂਰਜ ਵਰਗਾ ਦਿਖਿਆ।"
16 Tinha em sua mão direita sete estrelas, e da sua boca saía uma espada afiada de dois gumes. Sua face era como o sol quando brilha em todo o seu fulgor.
17 ਜਦੋਂ ਮੈਂ ਉਸ ਨੂੰ ਤੱਕਿਆ ਤਾਂ ਮੈਂ ਉਸ ਦੇ ਚਰਨਾਂ ਤੇ ਮੁਰਦਾ ਲਾਸ਼ ਵਾਂਗ ਢਹਿ ਪਿਆ। ਉਸ ਨੇ ਅਪਣਾ ਸੱਜਾ ਹੱਥ ਮੇਰੇ ਉੱਤੇ ਰੱਖਿਆ ਅਤੇ ਆਖਿਆ, “ਭੈਭੀਤ ਨਾ ਹੋਵੋ। ਮੈਂ ਹੀ ਪਹਿਲਾ ਤੇ ਅਖੀਰ ਹਾਂ।"
17 Quando o vi, caí aos seus pés como morto. Então ele colocou sua mão direita sobre mim e disse: "Não tenha medo. Eu sou o primeiro e o último.
18 ਮੈਂ ਹੀ ਹਾਂ ਜਿਹੜਾ ਜਿਉਂਦਾ ਹੈ। ਮੈਂ ਮਰ ਚੁੱਕਾ ਸੀ, ਪਰ ਦੇਖੋ, ਮੈਂ ਸਦਾ ਅਤੇ ਸਦਾ ਲਈ ਜੀਵਿਤ ਹਾਂ ਅਤੇ ਮੇਰੇ ਕੋਲ ਹੀ ਮੌਤ ਅਤੇ ਪਾਤਾਲ ਦੀਆਂ ਕੁੰਜੀਆਂ ਹਨ।"
18 Sou aquele que vive. Estive morto mas agora estou vivo para todo o sempre! E tenho as chaves da morte e do Hades.
19 ਇਸ ਲਈ ਉਹੀ ਗੱਲਾਂ ਲਿਖੋ ਜਿਹੜੀਆਂ ਤੁਸੀਂ ਵੇਖੀਆਂ ਹਨ। ਉਹ ਗੱਲਾਂ ਜੋ ਹੁਣ ਵਾਪਰ ਰਹੀਆਂ ਹਨ ਅਤੇ ਜੋ ਗੱਲਾਂ ਭਵਿੱਖ ਵਿੱਚ ਵਾਪਰਨਗੀਆਂ।"
19 "Escreva, pois, as coisas que você viu, tanto as presentes como as que estão por vir.
20 ਉਨ੍ਹਾਂ ਸੱਤਾਂ ਤਾਰਿਆਂ ਦਾ ਜੋ ਤੁਸੀਂ ਮੇਰੇ ਹੱਥ ਵਿੱਚ ਵੇਖੇ ਅਤੇ ਉਨ੍ਹਾਂ ਸ਼ਮਾਦਾਨਾਂ ਦਾ ਜੋ ਤੁਸੀਂ ਵੇਖੇ ਲੁਕਿਆ ਹੋਇਆ ਮਤਲਬ ਇਹ ਹੈ; ਸੱਤ ਸ਼ਮਾਦਾਨ ਸੱਤ ਕਲੀਸਿਯਾਵਾਂ ਹਨ ਅਤੇ ਸੱਤ ਤਾਰੇ ਇਨ੍ਹਾਂ ਕਲੀਸਿਯਾਵਾਂ ਦੇ ਦੂਤ ਹਨ।"
20 Este é o mistério das sete estrelas que você viu em minha mão direita e dos sete candelabros: as sete estrelas são os anjos das sete igrejas, e os sete candelabros são as sete igrejas".

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Apocalipse 1, comparar traduções ou montar um estudo — tudo direto pelo WhatsApp.