Apocalipse 20

Punjabi Bible (GL_PUNJABI) vs ARC

Sair da comparação
ARC Almeida Revista e Corrigida 2009
1 1000 ਵਰ੍ਹਾ ਫ਼ਿਰ ਮੈਂ ਸਵਰਗ ਵੱਲੋਂ ਇੱਕ ਦੂਤ ਨੂੰ ਹੇਠਾਂ ਆਉਂਦਿਆਂ ਦੇਖਿਆ। ਦੂਤ ਕੋਲ ਥਲਹੀਨ ਖੱਡ ਦੀ ਚਾਬੀ ਸੀ। ਦੂਤ ਦੇ ਹੱਥ ਵਿੱਚ ਇੱਕ ਸੰਗਲੀ ਵੀ ਫ਼ੜੀ ਹੋਈ ਸੀ।"
1 E vi descer do céu um anjo que tinha a chave do abismo e uma grande cadeia na sua mão.
2 ਦੂਤ ਨੇ ਅਜਗਰ, ਉਸ ਪੁਰਾਣੇ ਸੱਪ ਨੂੰ ਫ਼ੜ ਲਿਆ। ਅਜਗਰ ਉਹੀ ਸ਼ੈਤਾਨ ਹੈ ਜੋ ਕਿ ਸ਼ਤਾਨ ਜਾਣਿਆ ਜਾਂਦਾ ਹੈ। ਦੂਤ ਨੇ ਉਸ ਨੂੰ 1000 ਵਰ੍ਹੇ ਲਈ ਸੰਗਲਾਂ ਨਾਲ ਬੰਨ੍ਹ ਦਿੱਤਾ।"
2 Ele prendeu o dragão, a antiga serpente, que é o diabo e Satanás, e amarrou-o por mil anos.
3 ਦੂਤ ਨੇ ਅਜਗਰ ਨੂੰ ਤਲਹੀਣ ਖੱਡ ਵਿੱਚ ਸੁੱਟ ਦਿੱਤਾ ਅਤੇ ਉਸਦਾ ਮੂੰਹ ਬੰਦ ਕਰ ਦਿੱਤਾ। ਦੂਤ ਨੇ ਤਲਹੀਣ ਖੱਡ ਨੂੰ ਅਜਗਰ ਸਮੇਤ ਹੀ ਤਾਲਾ ਲਾ ਦਿੱਤਾ। ਉਸ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਅਜਗਰ ਅਗਲੇ 1000 ਸਾਲਾਂ ਤਾਈਂ ਧਰਤੀ ਦੇ ਲੋਕਾਂ ਨੂੰ ਗੁਮਰਾਹ ਨਾ ਕਰ ਸੱਕੇ। 1000 ਸਾਲ ਬਾਦ ਅਜਗਰ ਨੂੰ ਕੁਝ ਸਮੇਂ ਲਈ ਅਜ਼ਾਦ ਕਰਨਾ ਪੈਣਾ ਸੀ।"
3 E lançou-o no abismo, e ali o encerrou, e pôs selo sobre ele, para que mais não engane as nações, até que os mil anos se acabem. E depois importa que seja solto por um pouco de tempo.
4 ਫ਼ੇਰ ਮੈਂ ਕੁਝ ਤਖਤ ਦੇਖੇ ਜਿਨ੍ਹਾਂ ਉੱਤੇ ਕੁਝ ਲੋਕ ਬੈਠੇ ਹੋਏ ਸਨ। ਇਹ ਉਹ ਲੋਕ ਸਨ ਜਿਨ੍ਹਾਂ ਨੂੰ ਨਿਆਂ ਕਰਨ ਦੀ ਸ਼ਕਤੀ ਪ੍ਰਦਾਨ ਕੀਤੀ ਗਈ ਸੀ। ਮੈਂ ਉਨ੍ਹਾਂ ਲੋਕਾਂ ਦੀਆਂ ਰੂਹਾਂ ਵੀ ਵੇਖੀਆਂ। ਜਿਨ੍ਹਾਂ ਨੇ ਆਪਣੇ ਸਿਰ ਝੁਕਾਏ ਸਨ ਕਿਉਂਕਿ ਉਨ੍ਹਾਂ ਨੇ ਮਸੀਹ ਦੇ ਸੱਚ ਵਿੱਚ ਵਿਸ਼ਵਾਸ ਕੀਤਾ ਅਤੇ ਪਰਮੇਸ਼ੁਰ ਦੇ ਸੰਦੇਸ਼ ਨੂੰ ਵਫ਼ਾਦਾਰ ਸਨ। ਉਨ੍ਹਾਂ ਨੇ ਜਾਨਵਰਾਂ ਅਤੇ ਉਸ ਦੀਆਂ ਮੂਰਤਾਂ ਦੀ ਪੂਜਾ ਨਹੀਂ ਕੀਤੀ। ਉਨ੍ਹਾਂ ਕੋਲ ਉਨ੍ਹਾਂ ਦੇ ਹੱਥਾਂ ਜਾਂ ਉਨ੍ਹਾਂ ਦੇ ਮੱਥਿਆਂ ਉੱਤੇ ਜਾਨਵਰ ਦਾ ਨਿਸ਼ਾਨ ਨਹੀਂ ਸੀ। ਇਹ ਲੋਕ ਫ਼ਿਰ ਤੋਂ ਜਿਉਂਦੇ ਹੋ ਗਏ ਅਤੇ ਉਨ੍ਹਾਂ ਇੱਕ ਹਜ਼ਾਰ ਸਾਲਾਂ ਤੱਕ ਮਸੀਹ ਨਾਲ ਸ਼ਾਸਨ ਕੀਤਾ।"
4 E vi tronos; e assentaram-se sobre eles aqueles a quem foi dado o poder de julgar. E vi as almas daqueles que foram degolados pelo testemunho de Jesus e pela palavra de Deus, e que não adoraram a besta nem a sua imagem, e não receberam o sinal na testa nem na mão; e viveram e reinaram com Cristo durante mil anos.
5 (ਦੂਸਰੇ ਮ੍ਰਿਤ ਵਿਅਕਤੀ ਓਨਾ ਚਿਰ ਨਹੀਂ ਜੀਵੇ ਜਿੰਨਾ ਚਿਰ ਤੱਕ 1000 ਵਰ੍ਹਾ ਖਤਮ ਨਹੀਂ ਹੋ ਗਿਆ।) ਇਹ ਮਰਿਆਂ ਹੋਇਆ ਦਾ ਪਹਿਲਾ ਪੁਨਰ ਉੱਥਾਨ ਹੈ।"
5 Mas os outros mortos não reviveram, até que os mil anos se acabaram. Esta é a primeira ressurreição.
6 ਧੰਨ ਹਨ ਉਹ ਜਿਨ੍ਹਾਂ ਦਾ ਇਸ ਪਹਿਲੇ ਪੁਨਰ ਉਥਾਨ ਵਿੱਚ ਹਿੱਸਾ ਹੈ। ਦੂਸਰੀ ਮੌਤ ਦਾ ਇਨ੍ਹਾਂ ਲੋਕਾਂ ਉੱਪਰ ਕੋਈ ਅਧਿਕਾਰ ਨਹੀਂ ਹੈ। ਉਹ ਲੋਕ ਪਰਮੇਸ਼ੁਰ ਅਤੇ ਮਸੀਹ ਲਈ ਵੀ ਜਾਜਕ ਹੋਣਗੇ। ਉਹ ਉਸ ਦੇ ਸੰਗ ਇੱਕ ਹਜ਼ਾਰ ਸਾਲ ਤੱਕ ਹਕੂਮਤ ਕਰਨਗੇ।"
6 Bem-aventurado e santo aquele que tem parte na primeira ressurreição; sobre estes não tem poder a segunda morte, mas serão sacerdotes de Deus e de Cristo e reinarão com ele mil anos.
7 ਸ਼ੈਤਾਨ ਦੀ ਰਾਹ 1000 ਸਾਲਾਂ ਦੇ ਅੰਤ ਤੋਂ ਬਾਅਦ, ਸ਼ੈਤਾਨ ਨੂੰ ਉਸਦੀ ਕੈਦ ਵਿੱਚੋਂ ਮੁਕਤ ਕੀਤਾ ਜਾਵੇਗਾ।"
7 E, acabando-se os mil anos, Satanás será solto da sua prisão
8 ਸ਼ੈਤਾਨ ਸਾਰੀ ਦੁਨੀਆਂ ਦੀਆਂ ਕੌਮਾਂ ਨੂੰ ਗੁਮਰਾਹ ਕਰਨ ਲਈ ਬਾਹਰ ਆਵੇਗਾ, ਗੋਗ ਅਤੇ ਮਗੋਗ। ਸ਼ੈਤਾਨ ਉਨ੍ਹਾਂ ਨੂੰ ਜੰਗ ਲਈ ਇੱਕਸਾਥ ਇੱਕਤ੍ਰ ਕਰੇਗਾ। ਉੱਥੇ ਇੰਨੇ ਲੋਕ ਹੋਣਗੇ ਕਿ ਉਹ ਸਮੁੰਦਰ ਕੰਢੇ ਦੀ ਰੇਤ ਵਾਂਗ ਜਾਪਣਗੇ।"
8 e sairá a enganar as nações que estão sobre os quatro cantos da terra, Gogue e Magogue, cujo número é como a areia do mar, para as ajuntar em batalha.
9 ਸ਼ੈਤਾਨ ਦੀ ਫ਼ੌਜ ਨੇ ਧਰਤੀ ਤੋਂ ਪਾਰ ਕੂਚ ਕੀਤਾ ਅਤੇ ਪਰਮੇਸ਼ੁਰ ਦੇ ਲੋਕਾਂ ਦੇ ਅਤੇ ਪਰਮੇਸ਼ੁਰ ਦੇ ਸ਼ਹਿਰ ਜਿਸ ਨੂੰ ਉਹ ਪਿਆਰ ਕਰਦਾ ਹੈ ਦੁਆਲੇ ਗੁੱਟ ਬਣਾ ਲਿਆ। ਪਰ ਅਕਾਸ਼ ਵਿੱਚੋਂ ਅੱਗ ਵਰ੍ਹੀ ਅਤੇ ਸ਼ੈਤਾਨ ਦੀ ਫ਼ੌਜ ਤਬਾਹ ਹੋ ਗਈ।"
9 E subiram sobre a largura da terra e cercaram o arraial dos santos e a cidade amada; mas desceu fogo do céu e os devorou.
10 ਅਤੇ ਸ਼ੈਤਾਨ ਨੂੰ (ਜਿਸਨੇ ਉਨ੍ਹਾਂ ਲੋਕਾਂ ਨੂੰ ਗੁਮਰਾਹ ਕੀਤਾ,) ਜਾਨਵਰਾਂ ਨੂੰ ਅਤੇ ਝੂਠੇ ਨਬੀਆਂ ਸਮੇਤ ਗੰਧਕ ਦੀ ਬਲਦੀ ਝੀਲ ਵਿੱਚ ਸੁੱਟਿਆ ਗਿਆ। ਉੱਥੇ, ਉਨ੍ਹਾਂ ਨੂੰ ਦਿਨ ਰਾਤ ਸਦਾ ਅਤੇ ਸਦਾ ਲਈ ਕਸ਼ਟ ਦਿੱਤੇ ਜਾਣਗੇ।"
10 E o diabo, que os enganava, foi lançado no lago de fogo e enxofre, onde está a besta e o falso profeta; e de dia e de noite serão atormentados para todo o sempre.
11 ਦੁਨੀਆਂ ਦੇ ਲੋਕਾਂ ਦਾ ਨਿਆਂ ਹੁੰਦਾ ਹੈ ਫ਼ੇਰ ਮੈਂ ਇੱਕ ਵੱਡਾ ਸਾਰਾ ਚਿੱਟਾ ਤਖਤ ਦੇਖਿਆ। ਮੈਂ ਉਸ ਨੂੰ ਵੀ ਦੇਖਿਆ ਜਿਹੜਾ ਤਖਤ ਉੱਤੇ ਬੈਠਾ ਸੀ। ਧਰਤੀ ਤੇ ਅਕਾਸ਼ ਉਸ ਕੋਲੋਂ ਭੱਜ ਗਏ ਅਤੇ ਅਲੋਪ ਹੋ ਗਏ।"
11 E vi um grande trono branco e o que estava assentado sobre ele, de cuja presença fugiu a terra e o céu, e não se achou lugar para eles.
12 ਫ਼ੇਰ ਮੈਂ ਉਨ੍ਹਾਂ ਲੋਕਾਂ ਨੂੰ ਦੇਖਿਆ ਜਿਹੜੇ ਮਰ ਚੁੱਕੇ ਸਨ, ਦੋਹਾਂ ਵੱਡਿਆਂ ਅਤੇ ਛੋਟਿਆਂ ਨੂੰ ਵੀ, ਤਖਤ ਦੇ ਅੱਗੇ ਖਲੋਤਿਆਂ ਵੇਖਿਆ ਅਤੇ ਜੀਵਨ ਦੀ ਪੁਸਤਕ ਨੂੰ ਖੋਲ੍ਹਿਆ ਗਿਆ। ਉੱਥੇ ਹੋਰ ਪੁਸਤਕਾਂ ਵੀ ਖੁੱਲ੍ਹੀਆਂ ਹੋਈਆਂ ਸਨ। ਇਨ੍ਹਾਂ ਮੁਰਦਾ ਲੋਕਾਂ ਬਾਰੇ ਉਨ੍ਹਾਂ ਦੇ ਅਮਲਾਂ ਅਨੁਸਾਰ ਨਿਆਂ ਕੀਤਾ ਗਿਆ। ਇਹ ਗੱਲਾਂ ਪੁਸਤਕਾਂ ਵਿੱਚ ਲਿਖੀਆਂ ਹੋਈਆਂ ਹਨ।"
12 E vi os mortos, grandes e pequenos, que estavam diante do trono, e abriram-se os livros. E abriu-se outro livro, que é o da vida. E os mortos foram julgados pelas coisas que estavam escritas nos livros, segundo as suas obras.
13 ਸਮੁੰਦਰ ਨੇ ਉਨ੍ਹਾਂ ਜੋ ਉਸ ਅੰਦਰ ਸਨ ਮੁਰਦਾ ਲੋਕਾਂ ਨੰ ਉਸ ਨੂੰ ਸੌਂਪ ਦਿੱਤਾ। ਮੌਤ ਅਤੇ ਪਾਤਾਲ ਨੇ ਵੀ ਉਨ੍ਹਾਂ ਮੁਰਦਿਆਂ ਨੂੰ ਸੌਂਪ ਦਿੱਤਾ ਜੋ ਉਨ੍ਹਾਂ ਦੇ ਅੰਦਰ ਸਨ। ਹਰ ਵਿਅਕਤੀ ਬਾਰੇ ਉਸ ਦੇ ਅਮਲਾਂ ਅਨੁਸਾਰ ਨਿਆਂ ਕੀਤਾ ਗਿਆ।"
13 E deu o mar os mortos que nele havia; e a morte e o inferno deram os mortos que neles havia; e foram julgados cada um segundo as suas obras.
14 ਮੌਤ ਅਤੇ ਪਾਤਾਲ ਅੱਗ ਦੀ ਝੀਲ ਵਿੱਚ ਸੁੱਟ ਦਿੱਤੇ ਗਏ। ਇਹ ਅੱਗ ਦੀ ਝੀਲ ਦੂਸਰੀ ਮੌਤ ਹੈ।"
14 E a morte e o inferno foram lançados no lago de fogo. Esta é a segunda morte.
15 ਜਿਸ ਵਿਅਕਤੀ ਦਾ ਨਾਂ ਜੀਵਨ ਦੀ ਪੁਸਤਕ ਵਿੱਚ ਲਿਖਿਆ ਹੋਇਆ ਨਹੀਂ ਲੱਭਿਆ ਉਹ ਵੀ ਅੱਗ ਦੀ ਝੀਲ ਵਿੱਚ ਸੁੱਟ ਦਿੱਤਾ ਗਿਆ।"
15 E aquele que não foi achado escrito no livro da vida foi lançado no lago de fogo.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Apocalipse 20, comparar traduções ou montar um estudo — tudo direto pelo WhatsApp.