Apocalipse 21
Punjabi Bible (GL_PUNJABI) vs VC
VC Versão Católica
1 ਨਵਾਂ ਯਰੂਸ਼ਲਮ ਫ਼ੇਰ ਮੈਂ ਇੱਕ ਨਵਾਂ ਅਕਾਸ਼ ਅਤੇ ਨਵੀਂ ਧਰਤੀ ਦੇਖੀ। ਪਹਿਲਾ ਅਕਾਸ਼ ਅਤੇ ਪਹਿਲੀ ਧਰਤੀ ਅਲੋਪ ਹੋ ਗਏ ਸਨ। ਹੁਣ ਉੱਥੇ ਕੋਈ ਸਮੁੰਦਰ ਨਹੀਂ ਸੀ।"
1 Vi, então, um novo céu e uma nova terra, pois o primeiro céu e a primeira terra desapareceram e o mar já não existia.
2 ਮੈਂ ਸਵਰਗ ਤੋਂ ਪਰਮੇਸ਼ੁਰ ਵੱਲੋਂ ਨਿਕਲ ਕੇ ਥੱਲੇ ਆ ਰਹੇ ਪਵਿੱਤਰ ਸ਼ਹਿਰ ਨੂੰ ਵੀ ਦੇਖਿਆ। ਇਹ ਪਵਿੱਤਰ ਸ਼ਹਿਰ ਨਵਾਂ ਯਰੂਸ਼ਲਮ ਹੈ। ਇਸ ਨੂੰ ਲਾੜੇ ਲਈ ਲਾੜੀ ਦੀ ਤਰ੍ਹਾਂ ਸਜਾਇਆ ਗਿਆ ਸੀ।"
2 Eu vi descer do céu, de junto de Deus, a Cidade Santa, a nova Jerusalém, como uma esposa ornada para o esposo.
3 ਮੈਂ ਤਖਤ ਵੱਲੋਂ ਆਉਂਦੀ ਇੱਕ ਉੱਚੀ ਅਵਾਜ਼ ਸੁਣੀ। ਅਵਾਜ਼ ਨੇ ਆਖਿਆ, “ਹੁਣ ਪਰਮੇਸ਼ੁਰ ਦਾ ਘਰ ਲੋਕਾਂ ਦੇ ਨਾਲ ਹੈ। ਉਹ ਉਨ੍ਹਾਂ ਦੇ ਨਾਲ ਹੋਵੇਗਾ। ਉਹ ਉਸ ਦੇ ਲੋਕ ਹੋਣਗੇ। ਪਰਮੇਸ਼ੁਰ ਖੁਦ ਉਨ੍ਹਾਂ ਦੇ ਨਾਲ ਰਹੇਗਾ ਅਤੇ ਉਨ੍ਹਾਂ ਦਾ ਪਰਮੇਸ਼ੁਰ ਹੋਵੇਗਾ।"
3 Ao mesmo tempo, ouvi do trono uma grande voz que dizia: Eis aqui o tabernáculo de Deus com os homens. Habitará com eles e serão o seu povo, e Deus mesmo estará com eles.
4 ਪਰਮੇਸ਼ੁਰ ਉਨ੍ਹਾਂ ਦੀਆਂ ਅੱਖਾਂ ਵਿੱਚਲਾ ਹਰ ਅੱਥਰੂ ਪੂੰਝ ਦੇਵੇਗਾ। ਹੁਣ ਕਦੀ ਵੀ ਮੌਤ, ਉਦਾਸੀ, ਰੋਣਾ ਜਾਂ ਦੁੱਖ ਦਰਦ ਨਹੀਂ ਹੋਵੇਗਾ। ਸਾਰੇ ਪੁਰਾਣੇ ਰਾਹ ਗੁਜ਼ਰ ਗਏ ਹਨ।”"
4 Enxugará toda lágrima de seus olhos e já não haverá morte, nem luto, nem grito, nem dor, porque passou a primeira condição.
5 ਜਿਹੜਾ ਤਖਤ ਉੱਤੇ ਬੈਠਾ ਸੀ ਉਸ ਨੇ ਆਖਿਆ, “ਦੇਖੋ। ਮੈਂ ਹਰ ਚੀਜ਼ ਨਵੀਂ ਬਣਾ ਰਿਹਾ ਹਾਂ।” ਫ਼ੇਰ ਉਸ ਨੇ ਆਖਿਆ, “ਇਸ ਨੂੰ ਲਿਖੋ ਕਿਉਂਕਿ ਇਹ ਸ਼ਬਦ ਸੱਚੇ ਹਨ ਅਤੇ ਇਨ੍ਹਾਂ ਉੱਪਰ ਭਰੋਸਾ ਕੀਤਾ ਜਾ ਸੱਕਦਾ ਹੈ।”"
5 Então o que está assentado no trono disse: Eis que eu renovo todas as coisas. Disse ainda: Escreve, porque estas palavras são fiéis e verdadeiras.
6 ਜਿਹੜਾ ਤਖਤ ਉੱਤੇ ਬੈਠਾ ਸੀ ਉਸ ਨੇ ਮੈਨੂੰ ਆਖਿਆ, “ਇਹ ਖਤਮ ਹੋ ਚੁੱਕਿਆ ਹੈ। ਮੈਂ ਹੀ ਅਲਫ਼ਾ ਅਤੇ ਓਮੇਗਾ ਹਾਂ। ਮੈਂ ਹੀ ਆਦ ਅਤੇ ਅੰਤ ਹਾਂ। ਮੈਂ ਉਨ੍ਹਾਂ ਸਾਰਿਆਂ ਨੂੰ ਮੁਫ਼ਤ ਹੀ ਜੀਵਨ ਦੇ ਪਾਣੀ ਦੇ ਝਰਨੇ ਤੋਂ ਪਾਣੀ ਦਿਆਂਗਾ, ਜਿਹੜੇ ਪਿਆਸੇ ਹਨ।"
6 Novamente me disse: Está pronto! Eu sou o Alfa e o Ômega, o Começo e o Fim. A quem tem sede eu darei gratuitamente de beber da fonte da água viva.
7 ਜਿਹੜਾ ਵੀ ਵਿਅਕਤੀ ਜਿੱਤ ਪ੍ਰਾਪਤ ਕਰਦਾ ਹੈ ਉਹ ਇਸ ਸਭ ਕੁਝ ਨੂੰ ਪ੍ਰਾਪਤ ਕਰੇਗਾ। ਅਤੇ ਮੈਂ ਉਸਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ।"
7 O vencedor herdará tudo isso; e eu serei seu Deus, e ele será meu filho.
8 ਪਰ ਉਹ ਲੋਕ ਜਿਹੜੇ ਕਾਇਰ ਹਨ, ਉਹ ਲੋਕ ਜਿਹੜੇ ਵਿਸ਼ਵਾਸ ਤੋਂ ਮੁਨਕਰ ਹਨ, ਉਹ ਲੋਕ ਜਿਹੜੇ ਭਿਆਨਕ ਗੱਲਾਂ ਕਰਦੇ ਹਨ, ਉਹ ਲੋਕ ਜਿਹੜੇ ਕਤਲ ਕਰਦੇ ਹਨ, ਉਹੋ ਕਿ ਜਿਹੜੇ ਜਿਨਸੀ ਪਾਪ ਕਰਦੇ ਹਨ, ਉਹ ਲੋਕ ਜਿਹੜੇ ਕਾਲਾ ਜਾਦੂ ਕਰਦੇ ਹਨ, ਉਹ ਲੋਕ ਜਿਹੜੇ ਮੂਰਤੀ ਉਪਾਸਨਾ ਕਰਦੇ ਹਨ, ਅਤੇ ਉਹ ਲੋਕ ਜਿਹੜੇ ਝੂਠ ਬੋਲਦੇ ਹਨ, ਉਨ੍ਹਾਂ ਸਾਰੇ ਲੋਕਾਂ ਦੀ ਥਾਂ ਬਦਲੀ ਹੋਈ ਗੰਧਕ ਦੀ ਝੀਲ ਵਿੱਚ ਹੋਵੇਗੀ। ਇਹੀ ਹੈ ਦੂਸਰੀ ਮੌਤ।”"
8 Os tíbios, os infiéis, os depravados, os homicidas, os impuros, os maléficos, os idólatras e todos os mentirosos terão como quinhão o tanque ardente de fogo e enxofre, a segunda morte.
9 ਉਨ੍ਹਾਂ ਸੱਤਾਂ ਦੂਤਾਂ ਵਿੱਚੋਂ ਇੱਕ ਮੇਰੇ ਕੋਲ ਆਇਆ, ਜਿਸ ਕੋਲ ਆਖਰੀ ਸੱਤ ਮੁਸ਼ਕਿਲਾਂ ਨਾਲ ਭਰੇ ਸੱਤ ਕਟੋਰੇ ਸਨ। ਦੂਤ ਨੇ ਆਖਿਆ, “ਮੇਰੇ ਨਾਲ ਆ, ਮੈਂ ਤੁਹਾਨੂੰ ਲੇਲੇ ਦੀ ਪਤਨੀ, ਲਾੜੀ ਦਿਖਾਵਾਂਗਾ।”"
9 Então veio um dos sete Anjos que tinham as sete taças cheias dos sete últimos flagelos e disse-me: Vem, e mostrar-te-ei a noiva, a esposa do Cordeiro.
10 ਦੂਤ ਮੈਨੂੰ ਆਤਮਾ ਨਾਲ ਚੁੱਕਕੇ ਇੱਕ ਬਹੁਤ ਵੱਡੇ ਅਤੇ ਉੱਚੇ ਪਹਾੜ ਉੱਤੇ ਲੈ ਗਿਆ। ਦੂਤ ਨੇ ਮੈਨੂੰ ਯਰੂਸ਼ਲਮ ਦਾ ਪਵਿੱਤਰ ਸ਼ਹਿਰ ਦਿਖਾਇਆ। ਇਹ ਸ਼ਹਿਰ ਪਰਮੇਸ਼ੁਰ ਵੱਲੋਂ ਸਵਰਗ ਤੋਂ ਬਾਹਰ ਆ ਰਿਹਾ ਸੀ।"
10 Levou-me em espírito a um grande e alto monte e mostrou-me a Cidade Santa, Jerusalém, que descia do céu, de junto de Deus,
11 ਇਹ ਸ਼ਹਿਰ ਪਰਮੇਸ਼ੁਰ ਦੀ ਮਹਿਮਾ ਨਾਲ ਚਮਕ ਰਿਹਾ ਸੀ। ਇਹ ਕਿਸੇ ਬਹੁਤ ਹੀ ਕੀਮਤੀ ਜਵਾਹਰ ਵਾਂਗ, ਇੱਕ ਪੁਰੱਖਤ ਪੱਥਰ ਵਾਂਗੂ ਚਮਕ ਰਿਹਾ ਸੀ। ਇਹ ਬਲੌਰ ਵਰਗਾ ਸਾਫ਼ ਸੀ।"
11 revestida da glória de Deus. Assemelhava-se seu esplendor a uma pedra muito preciosa, tal como o jaspe cristalino.
12 ਉਸ ਸ਼ਹਿਰ ਦੇ ਗਿਰਦ ਬਹੁਤ ਉੱਚੀ ਕੰਧ ਸੀ ਜਿਸਦੇ ਬਾਰ੍ਹਾਂ ਦਰਵਾਜ਼ੇ ਸਨ। ਇਨ੍ਹਾਂ ਦਰਵਾਜ਼ਿਆਂ ਉੱਪਰ ਬਾਰ੍ਹਾਂ ਦੂਤ ਖਲੋਤੇ ਸਨ। ਦਰਵਾਜ਼ਿਆਂ ਉੱਤੇ ਇਸਰਾਏਲ ਦੇ ਹਰ ਵੰਸ਼ ਦੇ ਮੁਖੀ ਦੇ ਨਾਂ ਲਿਖੇ ਹੋਏ ਸਨ।"
12 Tinha grande e alta muralha com doze portas, guardadas por doze anjos. Nas portas estavam gravados os nomes das doze tribos dos filhos de Israel.
13 ਤਿੰਨ ਦਰਵਾਜ਼ੇ ਪੂਰਬ ਵੱਲ ਸਨ, ਤਿੰਨ ਬੂਹੇ ਉੱਤਰ ਵੱਲ, ਤਿੰਨ ਦਰਵਾਜ਼ੇ ਦੱਖਣ ਵੱਲ ਅਤੇ ਤਿੰਨ ਦਰਵਾਜ਼ੇ ਪੱਛਮ ਵੱਲ ਸਨ।"
13 Ao oriente havia três portas, ao setentrião três portas, ao sul três portas e ao ocidente três portas.
14 ਸ਼ਹਿਰ ਦੀਆਂ ਕੰਧਾਂ ਬਾਰ੍ਹਾਂ ਨੀਹ ਪੱਥਰਾਂ ਉੱਤੇ ਉਸਾਰੀਆਂ ਗਈਆਂ ਸਨ। ਪੱਥਰਾਂ ਉੱਤੇ ਲੇਲੇ ਦੇ ਬਾਰ੍ਹਾਂ ਰਸੂਲਾਂ ਦੇ ਨਾਮ ਲਿਖੇ ਹੋਏ ਸਨ।"
14 A muralha da cidade tinha doze fundamentos com os nomes dos doze apóstolos do Cordeiro.
15 ਜਿਹੜਾ ਦੂਤ ਮੇਰੇ ਨਾਲ ਗੱਲ ਕਰ ਰਿਹਾ ਸੀ ਉਸ ਦੇ ਕੋਲ ਇੱਕ ਸੋਨੇ ਦਾ ਪੈਮਾਨਾ ਸੀ। ਦੂਤ ਕੋਲ ਇਹ ਪੈਮਾਨਾ ਇਸਦੇ ਸ਼ਹਿਰ, ਇਸਦੇ ਦਰਵਾਜ਼ਿਆਂ ਅਤੇ ਇਸਦੀ ਕੰਧ ਨੂੰ ਨਾਪਣ ਲਈ ਸੀ।"
15 Quem falava comigo trazia uma vara de ouro como medida para medir a cidade, as suas portas e a sua muralha.
16 ਸ਼ਹਿਰ ਦੀ ਉਸਾਰੀ ਵਰਗਾਕਾਰ ਰੂਪ ਵਿੱਚ ਹੋਈ ਸੀ। ਇਸਦੀ ਲੰਬਾਈ ਚੌੜਾਈ ਦੇ ਬਰਾਬਰ ਸੀ। ਦੂਤ ਨੇ ਸ਼ਹਿਰ ਨੂੰ ਪੈਮਾਨੇ ਨਾਲ ਨਾਪਿਆ। ਸ਼ਹਿਰ ਦੀ ਲੰਬਾਈ ਬਾਰ੍ਹਾਂ ਹਜ਼ਾਰ ਸਟੇਡੀਆ ਸੀ, ਚੌੜਾਈ ਬਾਰ੍ਹਾ ਹਜ਼ਾਰ ਸਟੇਡੀਆ ਸੀ ਅਤੇ ਉਚਾਈ ਬਾਰ੍ਹਾ ਹਜ਼ਾਰ ਸਟੇਡੀਆ ਸੀ।"
16 A cidade formava um quadrado: o comprimento igualava à largura. Mediu a cidade com a vara: doze mil estádios. O comprimento, a largura e a altura eram iguais.
17 ਦੂਤ ਨੇ ਕੰਧ ਨੂੰ ਵੀ ਨਾਪਿਆ ਇਹ 144 ਹੱਥ ਉੱਚੀ ਸੀ। ਦੂਤ ਵੀ ਉਹੀ ਨਾਪ ਤੋਲ ਵਰਤ ਰਿਹਾ ਸੀ ਜੋ ਲੋਕ ਵਰਤਦੇ ਹਨ।"
17 E mediu a muralha: cento e quarenta e quatro côvados, segundo a medida humana empregada pelo anjo.
18 ਕੰਧ ਜੈਸਪਰ ਦੀ ਬਣੀ ਹੋਈ ਸੀ। ਸ਼ਹਿਰ ਸ਼ੁੱਧ ਸ਼ੀਸ਼ੇ ਵਰਗੇ ਸੋਨੇ ਦਾ ਬਣਿਆ ਹੋਇਆ ਸੀ ਸ਼ੀਸ਼ੇ ਵਰਗੇ ਸ਼ੁੱਧ ਸੋਨੇ ਦਾ।"
18 O material da muralha era jaspe, e a cidade ouro puro, semelhante a puro cristal.
19 ਸ਼ਹਿਰ ਦੀਆਂ ਕੰਧਾਂ ਦੀ ਨੀਂਹ ਦੇ ਪੱਥਰ ਕਈ ਤਰ੍ਹਾਂ ਦੇ ਕੀਮਤੀ ਜਵਾਹਰਾਂ ਨਾਲ ਸਜਾਏ ਹੋਏ ਸਨ। ਪਹਿਲਾ ਨੀਂਹ ਦਾ ਪੱਥਰ ਬਦਾਮੀ ਰੰਗ ਦਾ ਸੀ। ਦੂਸਰਾ ਨੀਲਮ ਦਾ, ਤੀਸਰਾ ਦੁਧੀਆ ਅਕੀਕ ਦਾ,"
19 Os alicerces da muralha da cidade eram ornados de toda espécie de pedras preciosas: o primeiro era de jaspe, o segundo de safira, o terceiro de calcedônia, o quarto de esmeralda,
20 ਚੌਥਾ ਪੰਨੇ ਦਾ, ਪੰਜਵਾਂ ਸੁਲੇਮਾਨੀ ਦਾ, ਛੇਵਾਂ ਲਾਲ ਅਕੀਕ ਦਾ, ਸੱਤਵਾਂ ਜ਼ੁਬਰਜ਼ੱਦ ਦਾ, ਅੱਠਵਾਂ ਬੈਰੁਜ਼ ਦਾ, ਨੌਵਾਂ ਸੁਨਹਿਲੇ ਦਾ, ਦੱਸਵਾਂ ਹਰੇ ਅਕੀਕ ਦਾ, ਗਿਆਰਵਾਂ ਜ਼ੁਰਕਨ ਦਾ ਬਾਰ੍ਹਵਾਂ ਕਟਹਲੇ ਦਾ।"
20 o quinto de sardônica, o sexto de cornalina, o sétimo de crisólito, o oitavo de berilo, o nono de topázio, o décimo de crisóparo, o undécimo de jacinto e o duodécimo de ametista.
21 ਬਾਰ੍ਹਾਂ ਦਰਵਾਜ਼ੇ ਬਾਰ੍ਹਾਂ ਮੋਤੀ ਸਨ। ਹਰ ਦਰਵਾਜ਼ਾ ਇੱਕ ਮੋਤੀ ਤੋਂ ਬਣਿਆ ਹੋਇਆ ਸੀ। ਸ਼ਹਿਰ ਦੀ ਗਲੀ ਸ਼ੁੱਧ ਸੋਨੇ ਦੀ ਬਣੀ ਹੋਈ ਸੀ। ਸੋਨਾ ਬਲੌਰ ਵਰਗਾ ਸਾਫ਼ ਸੀ।"
21 Cada uma das doze portas era feita de uma só pérola e a avenida da cidade era de ouro, transparente como cristal.
22 ਮੈਂ ਸ਼ਹਿਰ ਵਿੱਚ ਕੋਈ ਮੰਦਰ ਨਹੀਂ ਦੇਖਿਆ। ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀ ਮਾਨ ਅਤੇ ਲੇਲਾ (ਯਿਸੂ) ਹੀ ਸ਼ਹਿਰ ਦੇ ਮੰਦਰ ਹਨ।"
22 Não vi nela, porém, templo algum, porque o Senhor Deus Dominador é o seu templo, assim como o Cordeiro.
23 ਸ਼ਹਿਰ ਨੂੰ ਸੂਰਜ ਜਾਂ ਚੰਨ ਦੀ ਚਮਕ ਦੀ ਲੋੜ ਨਹੀਂ ਸੀ। ਪਰਮੇਸ਼ੁਰ ਦੀ ਸ਼ਾਨ ਹੀ ਸ਼ਹਿਰ ਨੂੰ ਰੌਸ਼ਨੀ ਪ੍ਰਦਾਨ ਕਰਦੀ ਹੈ। ਲੇਲਾ (ਯਿਸੂ) ਸ਼ਹਿਰ ਦਾ ਦੀਪਕ ਹੈ।"
23 A cidade não necessita de sol nem de lua para iluminar, porque a glória de Deus a ilumina, e a sua luz é o Cordeiro.
24 ਦੁਨੀਆਂ ਦੀਆਂ ਕੌਮਾਂ ਲੇਲੇ ਦੁਆਰਾ ਦਿੱਤੀ ਹੋਈ ਰੌਸ਼ਨੀ ਦੁਆਰਾ ਤੁਰਨ ਫਿਰਨਗੀਆਂ। ਧਰਤੀ ਦੇ ਰਾਜੇ ਸ਼ਹਿਰ ਵਿੱਚ ਆਪਣੀ ਮਹਿਮਾ ਲੈ ਕੇ ਆਉਣਗੇ।"
24 As nações andarão à sua luz, e os reis da terra levar-lhe-ão a sua opulência.
25 ਸ਼ਹਿਰ ਦੇ ਦਰਵਾਜ਼ੇ ਕਿਸੇ ਵੀ ਦਿਨ ਬੰਦ ਨਹੀਂ ਕੀਤੇ ਜਾਣਗੇ ਕਿਉਂਕਿ ਉੱਥੇ ਰਾਤ ਹੈ ਹੀ ਨਹੀਂ।"
25 As suas portas não se fecharão diariamente, pois não haverá noite.
26 ਕੌਮਾਂ ਦੀ ਮਹਾਨਤਾ ਅਤੇ ਦੌਲਤ ਸ਼ਹਿਰ ਵਿੱਚ ਲਿਆਂਦੀ ਜਾਵੇਗੀ।"
26 Levar-lhe-ão a opulência e a honra das nações.
27 ਕੋਈ ਵੀ ਨਾਪਾਕ ਚੀਜ਼ ਕਦੇ ਸ਼ਹਿਰ ਵਿੱਚ ਦਾਖਲ ਨਹੀਂ ਹੋਵੇਗੀ ਕੋਈ ਵੀ ਵਿਅਕਤੀ ਜਿਹੜਾ ਸ਼ਰਮਿੰਦਗੀ ਭਰੀਆਂ ਗੱਲਾਂ ਕਰਦਾ ਹੈ ਜਾਂ ਝੂਠ ਬੋਲਦਾ ਹੈ ਕਦੇ ਸ਼ਹਿਰ ਵਿੱਚ ਦਾਖਲ ਨਹੀਂ ਹੋਵੇਗਾ। ਸਿਰਫ਼ ਉਹੀ ਲੋਕ ਸ਼ਹਿਰ ਵਿੱਚ ਦਾਖਲ ਹੋਣਗੇ ਜਿਨ੍ਹਾਂ ਦੇ ਨਾਮ ਲੇਲੇ ਦੀ ਜੀਵਨ ਦੀ ਪੁਸਤਕ ਵਿੱਚ ਲਿਖੇ ਹੋਏ ਸਨ।"
27 Nela não entrará nada de profano nem ninguém que pratique abominações e mentiras, mas unicamente aqueles cujos nomes estão inscritos no livro da vida do Cordeiro.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Apocalipse 21, comparar traduções ou montar um estudo — tudo direto pelo WhatsApp.