Apocalipse 22

Punjabi Bible (GL_PUNJABI) vs VC

Sair da comparação
VC Versão Católica
1 ਫ਼ੇਰ ਮੈਨੂੰ ਦੂਤ ਨੇ ਜੀਵਨ ਦੇ ਜਲ ਦਾ ਦਰਿਆ ਵਿਖਾਇਆ। ਨਦੀ ਬਲੌਰ ਵਾਂਗ ਚਮਕ ਰਹੀ ਸੀ। ਇਹ ਨਦੀ ਪਰਮੇਸ਼ੁਰ ਦੇ ਅਤੇ ਲੇਲੇ ਦੇ ਤਖਤ ਤੋਂ ਵੱਗਦੀ ਸੀ।"
1 Mostrou-me então o anjo um rio de água viva resplandecente como cristal de rocha, saindo do trono de Deus e do Cordeiro.
2 ਇਹ ਸ਼ਹਿਰ ਦੀ ਗਲੀ ਦੇ ਵਿੱਚਕਾਰ ਵੱਗਦੀ ਹੈ। ਨਦੀ ਦੇ ਦੋਹਾਂ ਕੰਢਿਆਂ ਉੱਪਰ ਜੀਵਨ ਦਾ ਰੁੱਖ ਸੀ। ਜੀਵਨ ਦਾ ਰੁੱਖ ਸਾਲ ਵਿੱਚ ਬਾਰ੍ਹਾਂ ਵਾਰੀਂ ਫ਼ਲ ਦਿੰਦਾ ਹੈ। ਇਹ ਹਰ ਮਹੀਨੇ ਫ਼ਲ ਦਿੰਦਾ ਹੈ। ਰੁੱਖ ਦੇ ਪੱਤਿਆਂ ਦੀ ਵਰਤੋਂ ਸਾਰੀਆਂ ਕੌਮਾਂ ਦੇ ਲੋਕਾਂ ਨੂੰ ਚੰਗਾ ਕਰਨ ਲਈ ਕੀਤੀ ਜਾਂਦੀ ਹੈ।"
2 No meio da avenida e às duas margens do rio, achava-se uma árvore da vida, que produz doze frutos, dando cada mês um fruto, servindo as folhas da árvore para curar as nações.
3 ਪਰਮੇਸ਼ੁਰ ਲਈ ਇਸ ਸ਼ਹਿਰ ਦੇ ਲੋਕਾਂ ਨੂੰ ਕੋਸਣਾ ਹੋਰ ਵੱਧੇਰੇ ਜਰੂਰੀ ਨਹੀਂ ਹੋਵੇਗਾ। ਪਰਮੇਸ਼ੁਰ ਅਤੇ ਲੇਲੇ ਦਾ ਤਖਤ ਸ਼ਹਿਰ ਵਿੱਚ ਹੋਵੇਗਾ। ਪਰਮੇਸ਼ੁਰ ਦੇ ਸੇਵਕ ਉਸਦੀ ਉਪਾਸਨਾ ਕਰਨਗੇ।"
3 Não haverá aí nada de execrável, mas nela estará o trono de Deus e do Cordeiro. Seus servos lhe prestarão um culto.
4 ਉਹ ਉਸਦਾ ਦੀਦਾਰ ਕਰਨਗੇ। ਪਰਮੇਸ਼ੁਰ ਦਾ ਨਾਮ ਉਨ੍ਹਾਂ ਦੇ ਮੱਥਿਆਂ ਤੇ ਲਿਖਿਆ ਹੋਵੇਗਾ।"
4 Verão a sua face e o seu nome estará nas suas frontes.
5 ਉੱਥੇ ਕਦੇ ਵੀ ਫ਼ੇਰ ਰਾਤ ਨਹੀਂ ਪਵੇਗੀ। ਲੋਕਾਂ ਨੂੰ ਕਿਸੇ ਦੀਵੇ ਦੀ ਰੌਸ਼ਨੀ ਜਾਂ ਸੂਰਜ ਦੀ ਰੌਸ਼ਨੀ ਦੀ ਲੋੜ ਨਹੀਂ ਪਵੇਗੀ। ਪ੍ਰਭੂ ਪਰਮੇਸ਼ੁਰ ਉਨ੍ਹਾਂ ਨੂੰ ਰੌਸ਼ਨੀ ਦੇਵੇਗਾ। ਅਤੇ ਉਹ ਰਾਜਿਆਂ ਵਾਂਗ ਸਦਾ ਰਾਜ ਕਰਨਗੇ।"
5 Já não haverá noite, nem se precisará da luz de lâmpada ou do sol, porque o Senhor Deus a iluminará, e hão de reinar pelos séculos dos séculos.
6 ਦੂਤ ਨੇ ਮੈਨੂੰ ਆਖਿਆ, “ਇਹ ਸ਼ਬਦ ਸੱਚੇ ਹਨ ਅਤੇ ਵਿਸ਼ਵਾਸ ਕਰਨ ਯੋਗ ਹਨ। ਪ੍ਰਭੂ ਆਤਮਿਆਂ ਅਤੇ ਨਬੀਆਂ ਦਾ ਪਰਮੇਸ਼ੁਰ ਹੈ। ਪਰਮੇਸ਼ੁਰ ਨੇ ਆਪਣਾ ਦੂਤ ਆਪਣੇ ਲੋਕਾਂ ਨੂੰ ਉਹ ਘਟਨਾਵਾਂ ਦਰਸਾਉਣ ਲਈ ਭੇਜਿਆ ਹੈ ਜਿਹੜੀਆਂ ਛੇਤੀ ਹੀ ਵਾਪਰਨੀਆਂ ਚਾਹੀਦੀਆਂ ਹਨ।"
6 Ele me disse: Estas palavras são fiéis e verdadeiras, e o Senhor Deus dos espíritos dos profetas enviou o seu anjo para mostrar aos seus servos o que deve acontecer em breve.
7 ‘ਧਿਆਨ ਨਾਲ ਸੁਣੋ ਮੈਂ ਛੇਤੀ ਹੀ ਆ ਰਿਹਾ ਹਾਂ। ਜਿਹੜਾ ਵਿਅਕਤੀ ਇਸ ਪੁਸਤਕ ਦੇ ਸੰਦੇਸ਼ ਦੇ ਬਚਨਾਂ ਦੀ ਪਾਲਣਾ ਕਰਦਾ ਹੈ ਉਹ ਖੁਸ਼ ਹੋਵੇਗਾ।’”"
7 Eis que venho em breve! Felizes aqueles que põem em prática as palavras da profecia deste livro.
8 ਮੈਂ ਯੂਹੰਨਾ ਹਾਂ। ਮੈਂ ਹੀ ਸੀ ਜਿਸਨੇ ਇਹ ਗੱਲਾਂ ਸੁਣੀਆਂ ਤੇ ਦੇਖੀਆਂ ਸਨ। ਇਹ ਗੱਲਾਂ ਸੁਨਣ ਅਤੇ ਦੇਖਣ ਤੋਂ ਬਾਅਦ, ਮੈਂ ਉਸ ਦੂਤ ਦੇ ਚਰਣਾਂ ਉੱਤੇ ਸ਼ੀਸ਼ ਨਿਵਾਇਆ ਜਿਸਨੇ ਉਸਦੀ ਉਪਾਸਨਾ ਕਰਾਉਣ ਲਈ ਮੈਨੂੰ ਇਹ ਸਭ ਗੱਲਾਂ ਦਰਸ਼ਾਈਆਂ।"
8 Fui eu, João, que vi e ouvi estas coisas. Depois de as ter ouvido e visto, prostrei-me aos pés do anjo que as mostrava.
9 ਪਰ ਦੂਤ ਨੇ ਮੈਨੂੰ ਆਖਿਆ, “ਮੇਰੀ ਉਪਾਸਨਾ ਨਾ ਕਰੋ। ਮੈਂ ਵੀ ਤੁਹਾਡੇ ਅਤੇ ਤੁਹਾਡੇ ਨਬੀਆਂ ਭਰਾਵਾਂ ਵਰਗਾ ਹੀ ਹਾਂ। ਮੈਂ ਵੀ ਹੋਰ ਸਾਰਿਆਂ, ਵਰਗਾ ਇੱਕ ਸੇਵਕ ਹਾਂ ਜਿਹੜੇ ਇਸ ਵਿੱਚ ਲਿਖੇ ਬਚਨਾਂ ਦਾ ਅਨੁਸਰਣ ਕਰਦੇ ਹਨ। ਤੁਹਾਨੂੰ ਪਰਮੇਸ਼ੁਰ ਦੀ ਉਪਾਸਨਾ ਕਰਨੀ ਚਾਹੀਦੀ ਹੈ।”"
9 Mas ele me disse: Não faças isto! Sou um servo como tu e teus irmãos, os profetas, e aqueles que guardam as palavras deste livro. Prostra-te diante de Deus.
10 ਫ਼ਿਰ ਦੂਤ ਨੇ ਮੈਨੂੰ ਕਿਹਾ, “ਇਸ ਪੁਸਤਕ ਦੇ ਅਗੰਮ ਵਾਕ ਦੇ ਬਚਨਾਂ ਨੂੰ ਗੁਪਤ ਨਾ ਰੱਖ। ਇਨ੍ਹਾਂ ਗੱਲਾਂ ਦੇ ਵਾਪਰਨ ਦਾ ਸਮਾਂ ਬਹੁਤ ਨੇੜੇ ਹੈ।"
10 Disse ele ainda: Não seles o texto profético deste livro, porque o momento está próximo.
11 ਜਿਹੜਾ ਵਿਅਕਤੀ ਬੁਰਾ ਕਰਦਾ ਹੈ, ਉਸ ਨੂੰ ਬੁਰਾ ਕਰੀ ਜਾਣ ਦਿਓ। ਜਿਹੜਾ ਵਿਅਕਤੀ ਗੰਦਾ ਹੈ, ਉਸ ਨੂੰ ਹੋਰ ਵੀ ਗੰਦਾ ਹੁੰਦਾ ਜਾਣ ਦਿਓ। ਜਿਹੜਾ ਵਿਅਕਤੀ ਓਹੀ ਕਰਦਾ ਹੈ ਜੋ ਧਰਮੀ ਹੈ, ਉਸ ਨੂੰ ਉਹੋ ਕਰੀ ਜਾਣ ਦਿਓ ਜੋ ਧਰਮੀ ਹੈ। ਜਿਹੜਾ ਪਵਿੱਤਰ ਹੈ ਉਸ ਨੂੰ ਪਵਿੱਤਰ ਬਣਿਆ ਰਹਿਣ ਦਿਓ।”"
11 O injusto faça ainda injustiças, o impuro pratique impurezas. Mas o justo faça a justiça e o santo santifique-se ainda mais.
12 “ਸੁਣੋ। ਮੈਂ ਬਹੁਤ ਛੇਤੀ ਆ ਰਿਹਾ ਹਾਂ। ਮੈਂ ਆਪਣੇ ਨਾਲ ਇਨਾਮ ਲਿਆਵਾਂਗਾ। ਮੈਂ ਹਰੇਕ ਵਿਅਕਤੀ ਨੂੰ ਉਸ ਦੇ ਕੀਤੇ ਦਾ ਫ਼ਲ ਦੇਵਾਂਗਾ।"
12 Eis que venho em breve, e a minha recompensa está comigo, para dar a cada um conforme as suas obras.
13 ਮੈਂ ਅਲਫ਼ਾ ਤੇ ਉਮੇਗਾ ਹਾਂ, ਪਹਿਲਾ ਤੇ ਆਖਰੀ, ਆਦਿ ਤੇ ਅੰਤ।"
13 Eu sou o Alfa e o Ômega, o Primeiro e o Último, o Começo e o Fim.
14 “ਉਹ ਲੋਕ ਜਿਨ੍ਹਾਂ ਨੇ ਆਪਣੇ ਚੋਲੇ ਧੋਤੇ ਹਨ, ਸੁਭਾਗੇ ਹੋਣਗੇ। ਉਨ੍ਹਾਂ ਨੂੰ ਜੀਵਨ ਦੇ ਰੁੱਖ ਦਾ ਫ਼ਲ ਖਾਣ ਦਾ ਇਖਤਿਆਰ ਹੋਵੇਗਾ। ਉਹ ਬੂਹਿਆਂ ਰਾਹੀਂ ਸ਼ਹਿਰ ਵਿੱਚ ਦਾਖਿਲ ਹੋਣਗੇ।"
14 Felizes aqueles que lavam as suas vestes para ter direito à árvore da vida e poder entrar na cidade pelas portas.
15 ਸ਼ਹਿਰ ਤੋਂ ਬਾਹਰ, ਉੱਥੇ ਕੁੱਤੇ ਹਨ, ਉਹ ਜੋ ਜਾਦੂ ਕਰਦੇ ਹਨ, ਜਿਨਸੀ ਪਾਪ ਕਰਦੇ ਹਨ, ਜਿਹੜੇ ਕਤਲ ਕਰਦੇ ਹਨ, ਜਿਹੜੇ ਮੂਰਤੀਆਂ ਦੀ ਉਪਾਸਨਾ ਕਰਦੇ ਹਨ ਅਤੇ ਉਹ ਜਿਹੜੇ ਝੂਠ ਨੂੰ ਪਿਆਰ ਕਰਦੇ ਹਨ ਅਤੇ ਝੂਠ ਬੋਲਦੇ ਹਨ।"
15 Fora os cães, os envenenadores, os impudicos, os homicidas, os idólatras e todos aqueles que amam e praticam a mentira!
16 “ਮੈਂ, ਯਿਸੂ ਨੇ ਕਲੀਸਿਯਾ ਨੂੰ ਇਹ ਗੱਲਾਂ ਦੱਸਣ ਲਈ ਆਪਣੇ ਦੂਤ ਭੇਜਦਾ ਹਾਂ। ਮੈਂ ਦਾਊਦ ਦੇ ਪਰਿਵਾਰ ਦੀ ਔਲਾਦ ਹਾਂ। ਮੈਂ ਸਵੇਰ ਦਾ ਚਮਕਦਾ ਸਿਤਾਰਾ ਹਾਂ।”"
16 Eu, Jesus, enviei o meu anjo para vos atestar estas coisas a respeito das igrejas. Eu sou a raiz e o descendente de Davi, a estrela radiosa da manhã.
17 ਆਤਮਾ ਅਤੇ ਲਾੜੀ ਆਖਦੇ ਹਨ, “ਆਓ।” ਅਤੇ ਸ੍ਰੋਤਿਆਂ ਨੂੰ ਆਖਣਾ ਚਾਹੀਦਾ, “ਆਓ।” ਜੇਕਰ ਕੋਈ ਪਿਆਸਾ ਹੈ, ਉਸ ਨੂੰ ਆਉਣ ਦਿਓ ਅਤੇ ਜੇਕਰ ਉਹ ਚਾਹੁੰਦਾ ਤਾਂ ਜੀਵਨ ਦਾ ਪਾਣੀ ਮੁਫ਼ਤ ਇੱਕ ਸੁਗਾਤ ਵਜੋਂ ਪੀਣ ਦਿਉ।"
17 O Espírito e a Esposa dizem: Vem! Possa aquele que ouve dizer também: Vem! Aquele que tem sede, venha! E que o homem de boa vontade receba, gratuitamente, da água da vida!
18 ਹੁਣ ਮੈਂ ਉਨ੍ਹਾਂ ਸਭ ਨੂੰ ਚਿਤਾਵਨੀ ਦਿੰਦਾ ਹਾਂ ਜਿਹੜੇ ਇਸ ਪੁਸਤਕ ਦੀ ਅਗੰਮ ਵਾਕ ਦੇ ਸ਼ਬਦਾਂ ਨੂੰ ਸੁਣਦੇ ਹਨ। ਜੇਕਰ ਕੋਈ ਇਨ੍ਹਾਂ ਸ਼ਬਦਾਂ ਵਿੱਚ ਕੁਝ ਜੋੜਦਾ ਹੈ, ਪਰਮੇਸ਼ੁਰ ਉਸ ਉੱਤੇ ਉਹ ਮੁਸੀਬਤਾਂ ਲਿਆਵੇਗਾ ਜਿਨ੍ਹਾਂ ਬਾਰੇ ਇਸ ਪੁਸਤਕ ਵਿੱਚ ਲਿਖਿਆ ਹੋਇਆ।"
18 Eu declaro a todos aqueles que ouvirem as palavras da profecia deste livro: se alguém lhes ajuntar alguma coisa, Deus ajuntará sobre ele as pragas descritas neste livro;
19 ਅਤੇ ਜੇਕਰ ਕੋਈ ਵੀ ਅਗੰਮ ਵਾਕ ਦੀ ਇਸ ਪੁਸਤਕ ਵਿੱਚੋਂ ਸ਼ਬਦਾਂ ਨੂੰ ਕੱਢਦਾ ਹੈ, ਪਰਮੇਸ਼ੁਰ ਜੀਵਨ ਦੇ ਰੁੱਖ ਵਿੱਚੋਂ ਉਸਦਾ ਹਿੱਸਾ ਅਤੇ ਪਵਿੱਤਰ ਸ਼ਹਿਰ ਵਿੱਚੋਂ ਉਸਦੀ ਥਾਂ ਲੈ ਲਵੇਗਾ। ਜਿਸ ਬਾਰੇ ਇਸ ਪੁਸਤਕ ਵਿੱਚ ਲਿਖਿਆ ਹੈ।"
19 e se alguém dele tirar qualquer coisa, Deus lhe tirará a sua parte da árvore da vida e da Cidade Santa, descritas neste livro.
20 ਯਿਸੂ ਹੀ ਹੈ ਜਿਹੜਾ ਆਖਦਾ ਹੈ ਕਿ ਇਹ ਸਾਰੀਆਂ ਗੱਲਾਂ ਸੱਚ ਹਨ। ਹੁਣ ਉਹ ਆਖਦਾ ਹੈ, “ਹਾਂ, ਮੈਂ ਛੇਤੀ ਆ ਰਿਹਾ ਹਾਂ।” ਆਮੀਨ! ਆਓ ਪ੍ਰਭੂ ਯਿਸੂ!"
20 Aquele que atesta estas coisas diz: Sim! Eu venho depressa! Amém. Vem, Senhor Jesus!
21 ਪ੍ਰਭੂ ਯਿਸੂ ਦੀ ਕ੍ਰਿਪਾ ਸਭਨਾਂ ਤੇ ਹੋਵੇ। ਆਮੀਨ।"
21 A graça do Senhor Jesus esteja com todos.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Apocalipse 22, comparar traduções ou montar um estudo — tudo direto pelo WhatsApp.