Apocalipse 2
Punjabi Bible (GL_PUNJABI) vs ARC
ARC Almeida Revista e Corrigida 2009
1 ਅਫ਼ਸੁਸ ਦੀ ਕਲੀਸਿਯਾ ਨੂੰ ਯਿਸੂ ਦਾ ਪੱਤਰ “ਅਫ਼ਸੁਸ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ: “ਉਹ ਇੱਕ ਜਿਸਦੇ ਸੱਜੇ ਹੱਥ ਵਿੱਚ ਸੱਤ ਤਾਰੇ ਹਨ ਅਤੇ ਸੋਨੇ ਦੇ ਸੱਤਾਂ ਸ਼ਮਾਦਾਨਾਂ ਵਿੱਚਕਾਰ ਚਲਦਾ ਹੈ, ਉਹ ਤੁਹਾਨੂੰ ਇਹ ਗੱਲਾਂ ਆਖ ਰਿਹਾ ਹੈ।"
1 Escreve ao anjo da igreja que está em Éfeso: Isto diz aquele que tem na sua destra as sete estrelas, que anda no meio dos sete castiçais de ouro:
2 “ਮੈਂ ਜਾਣਦਾ ਹਾਂ ਕਿ ਤੁਸੀਂ ਕੀ ਕਰਦੇ ਹੋ। ਤੁਸੀਂ ਬਹੁਤ ਸਖਤ ਕੰਮ ਕਰਦੇ ਹੋ ਅਤੇ ਕਦੇ ਹਾਰਦੇ ਨਹੀਂ। ਮੈਂ ਜਾਣਦਾ ਹਾਂ ਕਿ ਤੁਸੀਂ ਮੰਦੇ ਲੋਕਾਂ ਨੂੰ ਬਰਦਾਸ਼ਤ ਨਹੀਂ ਕਰਦੇ। ਤੁਸੀਂ ਉਨ੍ਹਾਂ ਲੋਕਾਂ ਨੂੰ ਪਰੱਖ ਲਿਆ ਹੈ ਜਿਹੜੇ ਇਹ ਆਖਦੇ ਹਨ ਕਿ ਅਸੀਂ ਰਸੂਲ ਹਾਂ ਪਰ ਉਹ ਨਹੀਂ ਹਨ। ਤੁਸੀਂ ਦੇਖਿਆ ਕਿ ਉਹ ਝੂਠੇ ਹਨ।"
2 Eu sei as tuas obras, e o teu trabalho, e a tua paciência, e que não podes sofrer os maus; e puseste à prova os que dizem ser apóstolos e o não são e tu os achaste mentirosos;
3 ਤੁਸੀਂ ਕੋਸ਼ਿਸ਼ ਕਰਨਾ ਜਾਰੀ ਰੱਖੋ ਅਤੇ ਕਦੇ ਵੀ ਨਾ ਹਾਰੋ। ਤੁਸੀਂ ਮੇਰੇ ਨਾਮ ਤੇ (ਮੁਸ਼ਕਿਲਾਂ) ਸਹਿਨ ਕੀਤੀਆਂ। ਅਤੇ ਤੁਸੀਂ ਅਜਿਹਾ ਕਰਦਿਆਂ ਥੱਕੇ ਨਹੀਂ।"
3 e sofreste e tens paciência; e trabalhaste pelo meu nome e não te cansaste.
4 “ਪਰ ਮੈਨੂੰ ਤੁਹਾਡੇ ਬਾਰੇ ਇਹ ਸ਼ਿਕਾਇਤ ਹੈ; ਤੁਸੀਂ ਉਹ ਪਿਆਰ ਛੱਡ ਦਿੱਤਾ ਹੈ ਜਿਹੜਾ ਸ਼ੁਰੂ ਵਿੱਚ ਸੀ।"
4 Tenho, porém, contra ti que deixaste o teu primeiro amor.
5 ਇਸ ਲਈ ਚੇਤੇ ਕਰੋ ਕਿ ਪਤਨ ਤੋਂ ਪਹਿਲਾਂ ਤੁਸੀਂ ਕਿੱਥੇ ਸੀ ਆਪਣੇ ਦਿਲਾਂ ਨੂੰ ਬਦਲੋ ਅਤੇ ਉਹੀ ਗੱਲਾਂ ਕਰੋ ਜਿਹੜੀਆਂ ਤੁਸੀਂ ਪਹਿਲਾਂ ਕਰਦੇ ਸੀ। ਜੇ ਤੁਸੀਂ ਆਪਣੇ ਆਪ ਨੂੰ ਨਹੀਂ ਬਦਲੋਂਗੇ ਤਾਂ ਮੈਂ ਤੁਹਾਡੇ ਪਾਸ ਆਵਾਂਗਾ। ਮੈਂ ਤੁਹਾਡਾ ਸ਼ਮਾਦਾਨ ਤੁਹਾਡੇ ਪਾਸੋਂ ਲੈ ਜਾਵਾਂਗਾ।"
5 Lembra-te, pois, de onde caíste, e arrepende-te, e pratica as primeiras obras; quando não, brevemente a ti virei e tirarei do seu lugar o teu castiçal, se não te arrependeres.
6 ਪਰ ਉੱਥੇ ਇੱਕ ਚੰਗੀ ਗੱਲ ਹੈ ਜੋ ਤੁਸੀਂ ਕਰਦੇ ਹੋ। ਤੁਸੀਂ ਉਨ੍ਹਾਂ ਗੱਲਾਂ ਨੂੰ ਨਫ਼ਰਤ ਕਰਦੇ ਹੋ ਜਿਹੜੀਆਂ ਨਿਕੁਲਾਈਆਂ ਕਰਦੇ ਹਨ। ਮੈਂ ਵੀ ਉਸ ਨੂੰ ਨਫ਼ਰਤ ਕਰਦਾ ਹਾਂ ਜੋ ਉਹ ਕਰਦੇ ਹਨ।"
6 Tens, porém, isto: que aborreces as obras dos nicolaítas, as quais eu também aborreço.
7 “ਹਰ ਵਿਅਕਤੀ ਜਿਹੜਾ ਇਨ੍ਹਾਂ ਗੱਲਾਂ ਨੂੰ ਸੁਣਦਾ ਹੈ ਉਸ ਨੂੰ ਉਸ ਵੱਲ ਹੀ ਧਿਆਨ ਦੇਣਾ ਚਾਹੀਦਾ ਹੈ ਜੋ ਆਤਮਾ ਕਲੀਸਿਯਾਵਾਂ ਨੂੰ ਆਖਦਾ ਹੈ। ਜਿਹੜਾ ਵਿਅਕਤੀ ਜਿੱਤ ਪ੍ਰਾਪਤ ਕਰਦਾ ਹੈ ਉਸ ਨੂੰ ਮੈਂ ਜੀਵਨ ਦੇ ਰੁੱਖ ਤੋਂ ਫ਼ਲ ਖਾਣ ਦਾ ਹੱਕ ਦਿਆਂਗਾ। ਇਹ ਰੁੱਖ ਪਰਮੇਸ਼ੁਰ ਦੇ ਬਾਗ ਵਿੱਚ ਹੈ।"
7 Quem tem ouvidos ouça o que o Espírito diz às igrejas: Ao que vencer, dar-lhe-ei a comer da árvore da vida que está no meio do paraíso de Deus.
8 ਸਮੁਰਨੇ ਦੀ ਕਲੀਸਿਯਾ ਨੂੰ ਯਿਸੂ ਦਾ ਪੱਤਰ “ਸਮੁਰਨੇ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ: “ਉਹ ਜਿਹੜਾ ਪਹਿਲਾ ਤੇ ਅਖੀਰਲਾ ਹੈ, ਤੁਹਾਨੂੰ ਇਹ ਗੱਲਾਂ ਦੱਸ ਰਿਹਾ ਹੈ। ਉਹੀ ਹੈ ਜਿਹੜਾ ਮਰਿਆ ਅਤੇ ਫ਼ੇਰ ਜੀਵਨ ਵੱਲ ਵਾਪਸ ਆਇਆ।"
8 E ao anjo da igreja que está em Esmirna escreve: Isto diz o Primeiro e o Último, que foi morto e reviveu:
9 “ਮੈਂ ਤੁਹਾਡੀਆਂ ਮੁਸ਼ਕਿਲਾਂ ਨੂੰ ਜਾਣਦਾ ਹਾਂ ਅਤੇ ਮੈਂ ਜਾਣਦਾ ਹਾਂ ਕਿ ਤੁਸੀਂ ਗਰੀਬ ਹੋ। ਪਰ ਸੱਚਮੁੱਚ ਤੁਸੀਂ ਅਮੀਰ ਹੋ। ਮੈਂ ਉਨ੍ਹਾਂ ਮੰਦੀਆਂ ਗੱਲਾਂ ਨੂੰ ਜਾਣਦਾ ਹਾਂ ਜਿਹੜੀਆਂ ਕੁਝ ਲੋਕ ਤੁਹਾਡੇ ਬਾਰੇ ਬੋਲਦੇ ਹਨ। ਉਹ ਲੋਕ ਆਖਦੇ ਹਨ ਕਿ ਉਹ ਯਹੂਦੀ ਹਨ। ਪਰ ਉਹ ਸੱਚੇ ਯਹੂਦੀ ਨਹੀਂ ਹਨ। ਉਹ ਇੱਕ ਪੂਜਾ ਸਥਾਨ ਹਨ ਜਿਹੜੇ ਸ਼ੈਤਾਨ ਨਾਲ ਸੰਬੰਧਿਤ ਹਨ।"
9 Eu sei as tuas obras, e tribulação, e pobreza ( mas tu és rico), e a blasfêmia dos que se dizem judeus e não o são, mas são a sinagoga de Satanás.
10 ਉਨ੍ਹਾਂ ਗੱਲਾਂ ਬਾਰੇ ਭੈਭੀਤ ਨਾ ਹੋਵੋ ਜਿਹੜੀਆਂ ਤੁਹਾਡੇ ਨਾਲ ਵਾਪਰਨਗੀਆਂ। ਮੈਂ ਤੁਹਾਨੂੰ ਦੱਸਦਾ ਹਾਂ, ਸ਼ੈਤਾਨ ਤੁਹਾਡੇ ਵਿੱਚੋਂ ਕੁਝ ਲੋਕਾਂ ਨੂੰ ਕੈਦ ਵਿੱਚ ਭੇਜ ਦੇਵੇਗਾ। ਉਹ ਅਜਿਹਾ ਤੁਹਾਡੀ ਪਰੱਖ ਕਰਨ ਦੇ ਉਦੇਸ਼ ਨਾਲ ਕਰੇਗਾ। ਤੁਹਾਨੂੰ ਦਸਾਂ ਦਿਨਾਂ ਲਈ ਤਸੀਹੇ ਝੱਲਣੇ ਪੈਣਗੇ। ਪਰ ਭਾਵੇਂ ਤੁਹਾਨੂੰ ਮਰਨਾ ਪਵੇ, ਤਾਂ ਵੀ ਵਫ਼ਾਦਾਰ ਰਹੋ। ਜੇ ਤੁਸੀਂ ਵਫ਼ਾਦਾਰ ਬਣੇ ਰਹੋਂਗੇ ਤਾਂ ਮੈਂ ਤੁਹਾਨੂੰ ਜੀਵਨ ਦਾ ਤਾਜ ਬਖਸ਼ਾਂਗਾ।"
10 Nada temas das Sê fiel até à morte, e dar-te-ei a coroa da vida.
11 “ਹਰ ਵਿਅਕਤੀ ਨੂੰ ਜੋ ਇਹ ਸੁਣਦਾ ਹੈ ਉਸ ਨੂੰ ਉਨ੍ਹਾਂ ਗੱਲਾਂ ਵੱਲ ਧਿਆਨ ਦੇਣਾ ਚਾਹੀਦਾ ਹੈ ਜੋ ਆਤਮਾ ਕਲੀਸਿਯਾਵਾਂ ਨੂੰ ਆਖਦਾ ਹੈ। ਜਿਹੜਾ ਵਿਅਕਤੀ ਜਿੱਤਦਾ ਹੈ, ਉਸ ਨੂੰ ਦੂਸਰੀ ਮੌਤ ਸੱਟ ਨਹੀਂ ਪਹੁੰਚਾਵੇਗੀ।"
11 Quem tem ouvidos ouça o que o Espírito diz às igrejas: O que vencer não receberá o dano da segunda morte.
12 ਪਰਗਮੁਮ ਦੀ ਕਲੀਸਿਯਾ ਨੂੰ ਯਿਸੂ ਦਾ ਪੱਤਰ “ਪਰਗਮੁਮ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ: “ਉਹ ਇੱਕ ਜਿਸਦੇ ਕੋਲ ਦੋਧਾਰੀ ਤਿੱਖੀ ਤਲਵਾਰ ਹੈ, ਤੁਹਾਨੂੰ ਇਹ ਗੱਲਾਂ ਦੱਸ ਰਿਹਾ ਹੈ।"
12 E ao anjo da igreja que está em Pérgamo escreve: Isto diz aquele que tem a espada aguda de dois fios:
13 “ਮੈਂ ਜਾਣਦਾ ਹਾਂ ਕਿ ਤੁਸੀਂ ਕਿੱਥੇ ਰਹਿੰਦੇ ਹੋ। ਤੁਸੀਂ ਉੱਥੇ ਰਹਿੰਦੇ ਹੋ ਜਿੱਥੇ ਸ਼ੈਤਾਨ ਦਾ ਆਪਣਾ ਤਖਤ ਹੈ, ਪਰ ਤੁਸੀਂ ਮੇਰੇ ਪ੍ਰਤੀ ਵਫ਼ਾਦਾਰ ਗਵਾਹ ਹੋ। ਅੰਤਿਪਾਸ ਦੇ ਸਮੇਂ ਵੀ ਤੁਸੀਂ ਉਸ ਨਿਹਚਾ ਬਾਰੇ ਦੱਸਣ ਤੋਂ ਇਨਕਾਰ ਨਹੀਂ ਕੀਤਾ ਸੀ ਜੋ ਤੁਹਾਨੂੰ ਮੇਰੇ ਵਿੱਚ ਹੈ। ਅੰਤਿਪਾਸ ਮੇਰਾ ਵਫ਼ਾਦਾਰ ਗਵਾਹ ਸੀ ਜਿਹੜਾ ਤੁਹਾਡੇ ਸ਼ਹਿਰ ਵਿੱਚ ਮਾਰਿਆ ਗਿਆ ਸੀ। ਉੱਥੇ ਤੁਹਾਡਾ ਸ਼ਹਿਰ ਹੈ ਜਿੱਥੇ ਸ਼ੈਤਾਨ ਰਹਿੰਦਾ ਹੈ।"
13 Eu sei as tuas obras, e onde habitas,
14 “ਪਰ ਮੇਰੇ ਕੋਲ ਤੁਹਾਡੇ ਵਿਰੁੱਧ ਕੁਝ ਸ਼ਿਕਾਇਤਾਂ ਹਨ; ਤੁਹਾਡੇ ਸਮੂਹ ਵਿੱਚ ਕੁਝ ਲੋਕ ਹਨ ਜਿਹੜੇ ਬਿਲਆਮ ਦੇ ਉਪਦੇਸ਼ ਅਨੁਸਾਰ ਅਮਲ ਕਰਦੇ ਹਨ। ਬਿਲਆਮ ਨੇ ਬਾਲਾਕ ਨੂੰ ਸਿੱਖਾਇਆ ਕਿ ਕਿਵੇਂ ਮੂਰਤਾਂ ਨੂੰ ਭੇਂਟ ਭੋਜਨ ਖਾਕੇ ਅਤੇ ਹਰਾਮਕਾਰੀਆਂ ਕਰਕੇ ਇਸਰਾਏਲੀਆਂ ਨੂੰ ਕਿਵੇਂ ਉਕਸਾਵੇ।"
14 Mas umas poucas coisas tenho contra ti, porque tens lá os que seguem a doutrina de Balaão, o qual ensinava Balaque a lançar tropeços diante dos filhos de Israel para que comessem dos sacrifícios da idolatria e se prostituíssem.
15 ਤੁਹਾਡੇ ਸਮੂਹ ਦੇ ਲੋਕਾਂ ਨਾਲ ਵੀ ਇਵੇਂ ਹੀ ਹੈ। ਤੁਹਾਡੇ ਦਰਮਿਆਨ ਕੁਝ ਲੋਕ ਹਨ ਜਿਹੜੇ ਨਿਕੁਲਾਈਆਂ ਦੇ ਉਪਦੇਸ਼ ਦਾ ਅਨੁਸਰਣ ਕਰਦੇ ਹਨ।"
15 Assim, tens também os que seguem a doutrina dos nicolaítas, o que eu aborreço.
16 ਇਸੇ ਲਈ ਆਪਣੇ ਦਿਲਾਂ ਨੂੰ ਬਦਲੋ। ਜੇਕਰ ਤੁਸੀਂ ਆਪਣੇ ਆਪ ਨੂੰ ਨਹੀਂ ਬਦਲੋਂਗੇ, ਮੈਂ ਅਚਾਨਕ ਤੁਹਾਡੇ ਕੋਲ ਆਵਾਂਗਾ ਅਤੇ ਉਨ੍ਹਾਂ ਲੋਕਾਂ ਦੇ ਖਿਲਾਫ਼ ਮੇਰੇ ਮੁੱਖ ਵਿੱਚੋਂ ਨਿਕਲਦੀ ਤਲਵਾਰ ਨਾਲ ਲੜਾਂਗਾ।"
16 Arrepende-te, pois; quando não, em breve virei a ti e contra eles batalharei com a espada da minha boca.
17 “ਹਰ ਕੋਈ ਜਿਹੜਾ ਇਨ੍ਹਾਂ ਗੱਲਾਂ ਨੂੰ ਸੁਣਦਾ ਹੈ ਉਸ ਨੂੰ ਉਸ ਵੱਲ ਧਿਆਨ ਦੇਣਾ ਚਾਹੀਦਾ ਹੈ ਜੋ ਆਤਮਾ ਕਲੀਸਿਯਾ ਨੂੰ ਆਖਦਾ ਹੈ। “ਪਰ ਜਿੱਤਣ ਵਾਲੇ ਵਿਅਕਤੀ ਨੂੰ ਮੈਂ ਢੁੱਕਵਾਂ ਮੰਨ ਦਿਆਂਗਾ। ਇਸ ਪੱਥਰ ਉੱਤੇ ਇੱਕ ਨਵਾਂ ਨਾਮ ਨਾਲ ਲਿਖਿਆ ਹੋਇਆ ਹੈ। ਕੋਈ ਵੀ ਵਿਅਕਤੀ ਇਸ ਨਵੇਂ ਨਾਮ ਬਾਰੇ ਨਹੀਂ ਜਾਣਦਾ। ਉਹੀ ਵਿਅਕਤੀ ਜਿਹੜਾ ਇਸ ਪੱਥਰ ਨੂੰ ਪ੍ਰਾਪਤ ਕਰੇਗਾ, ਇਸ ਨਵੇਂ ਨਾਮ ਬਾਰੇ ਜਾਣੇਗਾ।"
17 Quem tem ouvidos ouça o que o Espírito diz às igrejas: Ao que vencer darei eu a comer do maná escondido e dar-lhe-ei uma pedra branca, e na pedra um novo nome escrito, o qual ninguém conhece senão aquele que o recebe.
18 ਥੂਆਤੀਰੇ ਦੀ ਕਲੀਸਿਯਾ ਨੂੰ ਯਿਸੂ ਦਾ ਪੱਤਰ “ਥੂਆਤੀਰੇ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ: “ਪਰਮੇਸ਼ੁਰ ਦਾ ਪੁੱਤਰ ਇਹ ਗੱਲਾਂ ਦੱਸ ਰਿਹਾ ਹੈ। ਉਹੀ ਹੈ ਜਿਸ ਕੋਲ ਉਹ ਅੱਖਾਂ ਹਨ ਜਿਹੜੀਆਂ ਅੱਗ ਵਾਂਗ ਚਮਕ ਰਹੀਆਂ ਹਨ ਅਤੇ ਪੈਰ ਜਿਹੜੇ ਤਾਂਬੇ ਵਾਂਗ ਚਮਕ ਰਹੇ ਹਨ। ਉਹ ਤੁਹਾਨੂੰ ਇਹ ਆਖਦਾ ਹੈ:"
18 E ao anjo da igreja de Tiatira escreve: Isto diz o Filho de Deus, que tem os olhos como chama de fogo e os pés semelhantes ao latão reluzente:
19 “ਮੈਂ ਜਾਣਦਾ ਹਾਂ ਕਿ ਤੁਸੀਂ ਕੀ ਕਰਦੇ ਹੋ। ਮੈਂ ਤੁਹਾਡੇ ਪਿਆਰ, ਨਿਹਚਾ, ਸੇਵਾ, ਅਤੇ ਸਬਰ ਬਾਰੇ ਜਾਣਦਾ ਹਾਂ। ਮੈਂ ਇਹ ਵੀ ਜਾਣਦਾ ਹਾਂ ਕਿ ਹੁਣ ਤੁਸੀਂ ਪਹਿਲਾਂ ਨਾਲੋਂ ਵੱਧੇਰੇ ਗੱਲਾਂ ਕਰ ਰਹੇ ਹੋ।"
19 Eu conheço as tuas obras, e o teu amor, e o teu serviço, e a tua fé, e a tua paciência, e que as tuas últimas obras
20 ਪਰ ਤੁਹਾਡੇ ਖਿਲਾਫ਼ ਮੇਰੀ ਇੱਕ ਸ਼ਿਕਾਇਤ ਹੈ; ਤੁਸੀਂ ਈਜ਼ਬਲ ਨਾਮੇਂ ਉਸ ਔਰਤ ਨੂੰ ਉਹੀ ਕਰਦੇ ਰਹੇ ਹੋ ਜੋ ਵੀ ਉਸ ਨੂੰ ਕਰਨਾ ਪਸੰਦ ਹੈ। ਉਹ ਆਖਦੀ ਹੈ ਕਿ ਉਹ ਇੱਕ ਨਬੀਆ ਹੈ ਪਰ ਉਹ ਆਪਣੇ ਉਪਦੇਸ਼ਾਂ ਨਾਲ ਮੇਰੇ ਲੋਕਾਂ ਨੂੰ ਕੁਰਾਹੇ ਪਾ ਰਹੀ ਹੈ। ਉਹ ਮੇਰੇ ਲੋਕਾਂ ਨੂੰ ਜਿਨਸੀ ਪਾਪ ਕਰਨ ਲਈ ਅਤੇ ਮੂਰਤੀਆਂ ਨੂੰ ਭੇਂਟ ਭੋਜਨ ਖਾਣ ਲਈ ਪ੍ਰੇਰ ਰਹੀ ਹੈ।"
20 Mas tenho contra ti o tolerares que Jezabel, mulher que se diz profetisa, ensine e engane os meus servos, para que se prostituam e comam dos sacrifícios da idolatria.
21 ਮੈਂ ਉਸ ਨੂੰ ਆਪਣਾ ਦਿਲ ਬਦਲਣ ਲਈ ਅਤੇ ਗੁਨਾਹ ਤੋਂ ਹਟਣ ਲਈ ਸਮਾਂ ਦਿੱਤਾ ਹੈ ਪਰ ਉਹ ਬਦਲਨਾ ਨਹੀਂ ਚਾਹੁੰਦੀ।"
21 E dei-lhe tempo para que se arrependesse da sua prostituição; e não se arrependeu.
22 “ਇਸ ਲਈ ਮੈਂ ਉਸ ਨੂੰ ਤਸੀਹਿਆਂ ਦੇ ਬਿਸਤਰੇ ਉੱਤੇ ਸੁੱਟ ਦਿਆਂਗਾ। ਉਹ ਸਾੜੇ ਲੋਕ ਜਿਹੜੇ ਉਸ ਨਾਲ ਜਿਨਸੀ ਪਾਪ ਕਰਦੇ ਹਨ ਗੰਭੀਰ ਦੁੱਖ ਭੋਗਣਗੇ, ਜੇ ਉਹ ਉਨ੍ਹਾਂ ਉਪਦੇਸ਼ਾਂ ਤੋਂ ਨਹੀਂ ਮੁੜਨਗੇ ਜਿਹੜੇ ਉਹ ਦਿੰਦੀ ਹੈ।"
22 Eis que a porei numa cama, e sobre os que adulteram com ela virá grande tribulação, se não se arrependerem das suas obras.
23 ਮੈਂ ਉਸ ਦੇ ਅਨੁਯਾਈਆਂ ਨੂੰ ਵੀ ਮਾਰ ਦੇਵਾਂਗਾ। ਫ਼ੇਰ ਸਾਰੀਆਂ ਕਲੀਸਿਯਾਵਾਂ ਜਾਣ ਲੈਣਗੀਆਂ ਕਿ ਇਹ ਮੈਂ ਹਾਂ ਜੋ ਜਾਣਦਾ ਕਿ ਲੋਕ ਕਿਵੇਂ ਸੋਚਦੇ ਅਤੇ ਮਹਿਸੂਸ ਕਰਦੇ ਹਨ। ਅਤੇ ਮੈਂ ਤੁਹਾਡੇ ਵਿੱਚ ਹਰੇਕ ਨੂੰ ਤੁਹਾਡੀਆਂ ਕਰਨੀਆਂ ਅਨੁਸਾਰ ਦੇਵਾਂਗਾ।"
23 E ferirei de morte a seus filhos, e todas as igrejas saberão que eu sou aquele que sonda as mentes e os corações. E darei a cada um de vós segundo as vossas obras.
24 “ਪਰ ਤੁਸਾਂ, ਥੂਆਤੀਰੇ ਦੇ ਬਾਕੀ ਲੋਕਾਂ ਨੇ ਉਪਦੇਸ਼ਾਂ ਨੂੰ ਉਲੰਘਿਆ। ਤੁਸੀਂ ਉਹ ਗੱਲਾਂ ਨਹੀਂ ਸਿੱਖੀਆਂ ਜਿਨ੍ਹਾਂ ਨੂੰ ਉਹ ਸ਼ੈਤਾਨ ਡੂੰਘੇ ਰਹੱਸ ਆਖਦੇ ਹਨ। ਤੁਹਾਨੂੰ ਮੈਂ ਇਹ ਆਖਦਾ ਹਾਂ। ਮੈਂ ਤੁਹਾਡੇ ਉੱਪਰ ਕੋਈ ਹੋਰ ਭਾਰ ਨਹੀਂ ਪਾਵਾਂਗਾ।"
24 Mas eu vos digo a vós e aos restantes que
25 ਪਰ ਮੇਰੇ ਆਉਣ ਤੱਕ, ਉਸੇ ਨੂੰ ਫ਼ੜੀ ਰੱਖੋ ਜੋ ਤੁਹਾਡੇ ਕੋਲ ਹੈ।"
25 Mas o que tendes, retende-o até que eu venha.
26 “ਮੈਂ ਉਸ ਨੂੰ ਹਰੇਕ ਕੌਮਾਂ ਤੇ ਸ਼ਾਸਨ ਕਰਨ ਦਾ ਅਧਿਕਾਰ ਦੇਵਾਂਗਾ ਜੋ ਜਿੱਤਦਾ ਅਤੇ ਅੰਤ ਤੀਕ ਮੇਰੀ ਰਜ਼ਾ ਅਨੁਸਾਰ ਹੀ ਗੱਲਾਂ ਕਰਦਾ ਹੈ।"
26 E ao que vencer e guardar até ao fim as minhas obras, eu lhe darei poder sobre as nações,
27 ਉਹ ਉਨ੍ਹਾਂ ਉੱਪਰ ਡੰਡੇ ਨਾਲ ਰਾਜ ਕਰੇਗਾ। ਉਹ ਉਨ੍ਹਾਂ ਦੇ ਮਿੱਟੀ ਦੇ ਭਾਂਡਿਆਂ ਵਾਂਗ ਟੋਟੇ ਕਰ ਦੇਵੇਗਾ।”"
27 e com vara de ferro as regerá; e serão quebradas como vasos de oleiro; como também recebi de meu Pai,
28 ਇਹ ਉਹੀ ਸ਼ਕਤੀ ਹੈ ਜਿਹੜੀ ਮੈਂ ਆਪਣੇ ਪਿਤਾ ਪਾਸੋਂ ਪ੍ਰਾਪਤ ਕੀਤੀ ਹੈ। ਮੈਂ ਉਸ ਵਿਅਕਤੀ ਨੂੰ ਸਵੇਰ ਦਾ ਤਾਰਾ ਵੀ ਦਿਆਂਗਾ।"
28 dar-lhe-ei a estrela da manhã.
29 ਹਰ ਕੋਈ ਜਿਹੜਾ ਇਹ ਸੁਣਦਾ ਹੈ ਉਸ ਨੂੰ ਆਤਮਾ ਕਲੀਸਿਯਾਵਾਂ ਨੂੰ ਕੀ ਦੱਸਦਾ ਹੈ ਸੁਣਨਾ ਚਾਹੀਦਾ ਹੈ।"
29 Quem tem ouvidos ouça o que o Espírito diz às igrejas.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Apocalipse 2, comparar traduções ou montar um estudo — tudo direto pelo WhatsApp.