Apocalipse 3

Punjabi Bible (GL_PUNJABI) vs VC

Sair da comparação
VC Versão Católica
1 ਯਿਸੂ ਦਾ ਸਾਰਦੀਸ ਦੀ ਕਲੀਸਿਯਾ ਨੂੰ ਪੱਤਰ “ਸਾਰਦੀਸ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ: “ਉਹ ਇੱਕ ਜਿਸ ਕੋਲ ਸੱਤ ਆਤਮੇ ਅਤੇ ਸੱਤ ਤਾਰੇ ਹਨ ਇਹ ਗੱਲਾਂ ਦੱਸ ਰਿਹਾ ਹੈ। ਲੋਕ ਆਖਦੇ ਹਨ ਕਿ ਤੁਸੀਂ ਜਿਉਂਦੇ ਹੋ। ਪਰ ਅਸਲ ਵਿੱਚ ਤੁਸੀਂ ਮੁਰਦਾ ਹੋ।"
1 Ao anjo da igreja de Sardes, escreve: Eis o que diz aquele que tem os sete Espíritos de Deus e as sete estrelas. Conheço as tuas obras: és considerado vivo, mas estás morto.
2 ਜਾਗੋ। ਆਪਣੇ ਆਪ ਨੂੰ ਉਦੋਂ ਤੱਕ ਤਾਕਤਵਰ ਬਣਾਓ ਜਦੋਂ ਤੱਕ ਤੁਹਾਡੇ ਕੋਲ ਕੁਝ ਹੈ। ਆਪਣੇ ਆਪ ਨੂੰ ਉਸਤੋਂ ਪਹਿਲਾਂ ਤਾਕਤਵਰ ਬਣਾਓ ਜਦੋਂ ਤੱਕ ਉਹ ਜੋ ਤੁਹਾਡੇ ਕੋਲ ਹੈ ਪੂਰੀ ਤਰ੍ਹਾਂ ਖਤਮ ਨਹੀਂ ਹੋ ਜਾਂਦਾ। ਮੈਂ ਦੇਖ ਸੱਕਦਾ ਹਾਂ ਕਿ ਜੋ ਗੱਲਾਂ ਤੁਸੀਂ ਕਰ ਰਹੇ ਹੋ ਮੇਰੇ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਕਾਫ਼ੀ ਚੰਗੀਆਂ ਨਹੀਂ ਹਨ।"
2 Sê vigilante e consolida o resto que ia morrer, pois não achei tuas obras perfeitas diante de meu Deus.
3 ਜੋ ਕੁਝ ਤੁਸੀਂ ਪ੍ਰਾਪਤ ਕੀਤਾ ਅਤੇ ਸੁਣਿਆ ਹੈ ਉਸ ਨੂੰ ਯਾਦ ਰੱਖੋ। ਇਸ ਨੂੰ ਚਿੰਬੜੇ ਰਹੋ। ਆਪਣੇ ਦਿਲਾਂ ਅਤੇ ਜ਼ਿੰਦਗੀਆਂ ਨੂੰ ਬਦਲੋ। ਤੁਹਾਨੂੰ ਜਾਗਣਾ ਪਵੇਗਾ ਨਹੀਂ ਤਾਂ ਮੈਂ ਇੱਕ ਚੋਰ ਵਾਂਗ ਤੁਹਾਡੇ ਕੋਲ ਆਵਾਂਗਾ ਅਤੇ ਤੁਹਾਨੂੰ ਹੈਰਾਨ ਕਰ ਦਿਆਂਗਾ ਜਦੋਂ ਮੈਂ ਆ ਜਾਵਾਂਗਾ ਤੁਹਾਨੂੰ ਪਤਾ ਵੀ ਨਹੀਂ ਚੱਲੇਗਾ।"
3 Lembra-te de como recebeste e ouviste a doutrina. Observa-a e arrepende-te. Se não vigiares, virei a ti como um ladrão, e não saberás a que horas te surpreenderei.
4 ਪਰ ਸਾਰਦੀਸ ਵਿੱਚ ਤੁਹਾਡੇ ਕੋਲ ਕੁਝ ਲੋਕ ਹਨ ਜਿਨ੍ਹਾਂ ਨੇ ਆਪਣੇ ਕੱਪੜਿਆਂ ਨੂੰ ਮੈਲਾ ਨਹੀਂ ਕੀਤਾ ਹੈ। ਉਹ ਲੋਕ ਚਿੱਟੇ ਵਸਤਰ ਪਾਕੇ ਮੇਰੇ ਨਾਲ ਚੱਲਣਗੇ। ਕਿਉਂਕਿ ਉਹ ਇਸਦੇ ਯੋਗ ਹਨ।"
4 Todavia, tens em Sardes algumas pessoas que não contaminaram suas vestes; andarão comigo vestidas de branco, porque o merecem.
5 ਹਰ ਉਹ ਵਿਅਕਤੀ ਜਿਹੜਾ ਜਿੱਤ ਹਾਸਿਲ ਕਰੇਗਾ ਇਨ੍ਹਾਂ ਲੋਕਾਂ ਵਾਂਗ ਹੀ ਚਿੱਟੇ ਵਸਤਰ ਪਹਿਨੇਗਾ। ਮੈਂ ਉਸ ਵਿਅਕਤੀ ਦਾ ਨਾਂ ਜੀਵਨ ਦੀ ਪੁਸਤਕ ਵਿੱਚੋਂ ਨਹੀਂ ਕੱਢਾਂਗਾ। ਮੈਂ ਆਪਣੇ ਪਿਤਾ ਅਤੇ ਉਸ ਦੇ ਦੂਤਾਂ ਦੇ ਸਨਮੁੱਖ ਆਖਾਂਗਾ ਕਿ ਉਹ ਮੇਰੇ ਨਾਲ ਸੰਬੰਧਿਤ ਹਨ।"
5 O vencedor será assim revestido de vestes brancas. Jamais apagarei o seu nome do livro da vida, e o proclamarei diante do meu Pai e dos seus anjos.
6 ਹਰ ਵਿਅਕਤੀ ਜੋ ਸੁਣਦਾ ਹੈ ਉਸ ਨੂੰ ਉਹ ਸੁਣਨਾ ਚਾਹੀਦਾ ਹੈ ਜੋ ਆਤਮਾ ਕਲੀਸਿਯਾਵਾਂ ਨੂੰ ਆਖਦਾ ਹੈ।"
6 Quem tiver ouvidos, ouça o que o Espírito diz às igrejas.
7 ਯਿਸੂ ਦਾ ਫ਼ਿਲਦਲਫ਼ੀਏ ਦੀ ਕਲੀਸਿਯਾ ਨੂੰ ਪੱਤਰ “ਫ਼ਿਲਦਲਫ਼ੀਏ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ: “ਉਹ ਜਿਹੜਾ ਪਵਿੱਤਰ ਅਤੇ ਸੱਚਾ ਹੈ ਇਹ ਦੱਸ ਰਿਹਾ ਹੈ। ਉਸ ਦੇ ਕੋਲ ਦਾਊਦ ਦੀ ਕੁੰਜੀ ਹੈ। ਜਦੋਂ ਉਹ ਕੁਝ ਖੋਲ੍ਹਦਾ ਹੈ, ਉਸ ਨੂੰ ਕੋਈ ਵੀ ਬੰਦ ਨਹੀਂ ਕਰ ਸੱਕਦਾ। ਜਦੋਂ ਉਹ ਕੁਝ ਬੰਦ ਕਰਦਾ ਹੈ, ਕੋਈ ਵੀ ਉਸ ਨੂੰ ਖੋਲ੍ਹ ਨਹੀਂ ਸੱਕਦਾ।"
7 Ao anjo da igreja de Filadélfia, escreve: Eis o que diz o Santo e o Verdadeiro, aquele que tem a chave de Davi - que abre e ninguém pode fechar; que fecha e ninguém pode abrir.
8 ਮੈਂ ਜਾਣਦਾ ਹਾਂ ਤੁਸੀਂ ਕਿਹੜੀਆਂ ਗੱਲਾਂ ਕਰ ਰਹੇ ਹੋ। ਮੈਂ ਤੁਹਾਡੇ ਸਾਹਮਣੇ ਇੱਕ ਖੁਲ੍ਹਾ ਦਰਵਾਜ਼ਾ ਰੱਖ ਦਿੱਤਾ ਹੈ। ਕੋਈ ਵੀ ਵਿਅਕਤੀ ਇਸ ਨੂੰ ਬੰਦ ਨਹੀਂ ਕਰ ਸੱਕਦਾ। ਮੈਂ ਜਾਣਦਾ ਹਾਂ ਕਿ ਤੁਸੀਂ ਕਮਜ਼ੋਰ ਹੋ। ਪਰ ਤੁਸੀਂ ਮੇਰੀ ਸਿੱਖਿਆ ਤੇ ਅਮਲ ਕੀਤਾ ਹੈ। ਤੁਸੀਂ ਮੇਰਾ ਨਾਮ ਲੈਣ ਤੋਂ ਨਹੀਂ ਡਰਦੇ ਸੀ।"
8 Conheço as tuas obras: eu pus diante de ti uma porta aberta, que ninguém pode fechar; porque, apesar de tua fraqueza, guardaste a minha palavra e não renegaste o meu nome.
9 ਸੁਣੋ। ਇੱਥੇ ਕੁਝ ਲੋਕ ਹਨ ਜੋ ਸ਼ੈਤਾਨ ਦੇ ਪੂਜਾ ਸਥਾਨ ਨਾਲ ਸੰਬੰਧਿਤ ਹਨ। ਉਹ ਆਪਣੇ ਆਪ ਨੂੰ ਯਹੂਦੀ ਆਖਦੇ ਹਨ, ਪਰ ਉਹ ਝੂਠੇ ਹਨ। ਉਹ ਲੋਕ ਸੱਚੇ ਯਹੂਦੀ ਨਹੀਂ ਹਨ। ਮੈਂ ਉਨ੍ਹਾਂ ਲੋਕਾਂ ਨੂੰ ਤੁਹਾਡੇ ਸਾਹਮਣੇ ਲਿਆਵਾਂਗਾ ਅਤੇ ਤੁਹਾਡੇ ਕਦਮਾਂ ਤੇ ਝੁਕਾਵਾਂਗਾ। ਉਹ ਜਾਣ ਲੈਣਗੇ ਕਿ ਤੁਸੀਂ ਹੀ ਉਹ ਲੋਕ ਹੋ ਜਿਨ੍ਹਾਂ ਨੂੰ ਮੈਂ ਪਿਆਰ ਕੀਤਾ ਹੈ।"
9 Eu te entrego adeptos da sinagoga de Satanás, desses que se dizem judeus, e não o são, mas mentem. Eis que os farei vir prostrar-se aos teus pés e reconhecerão que eu te amo.
10 ਤੁਸੀਂ ਸਭ ਕੁਝ ਸਬਰ ਨਾਲ ਸਹਿਨ ਕਰਨ ਲਈ ਮੇਰੇ ਹੁਕਮ ਦੀ ਪਾਲਣਾ ਕੀਤੀ। ਇਸੇ ਲਈ ਮੈਂ ਪਰੱਖ ਦੇ ਸਮੇਂ ਤੋਂ ਤੁਹਾਡੀ ਰੱਖਿਆ ਕਰਾਂਗਾ ਜਿਹੜਾ ਸਾਰੀ ਦੁਨੀਆਂ ਉੱਤੇ ਆਵੇਗਾ। ਪਰੱਖ ਦਾ ਇਹ ਸਮਾਂ ਧਰਤੀ ਤੇ ਹਰੇਕ ਨੂੰ ਪਰੱਖਣ ਲਈ ਹੈ।"
10 Porque guardaste a palavra de minha paciência, também eu te guardarei da hora da provação, que está para sobrevir ao mundo inteiro, para provar os habitantes da terra.
11 “ਮੈਂ ਜਲਦੀ ਹੀ ਆ ਰਿਹਾ ਹਾਂ। ਉਸੇ ਨੂੰ ਫ਼ੜੀ ਰੱਖੋ ਜੋ ਹੁਣ ਤੁਹਾਡੇ ਕੋਲ ਹੈ। ਫ਼ੇਰ ਕੋਈ ਵੀ ਵਿਅਕਤੀ ਤੁਹਾਡਾ ਤਾਜ ਨਹੀਂ ਖੋਹ ਸੱਕੇਗਾ।"
11 Venho em breve. Conserva o que tens, para que ninguém tome a tua coroa.
12 ਜਿਹੜਾ ਵਿਅਕਤੀ ਜਿੱਤ ਪ੍ਰਾਪਤ ਕਰਦਾ ਹੈ ਉਹ ਮੇਰੇ ਪਰਮੇਸ਼ੁਰ ਦੇ ਮੰਦਰ ਦਾ ਥੰਮ ਹੋਵੇਗਾ। ਉਸ ਵਿਅਕਤੀ ਨੂੰ ਫ਼ੇਰ ਕਦੇ ਵੀ ਪਰਮੇਸ਼ੁਰ ਦਾ ਮੰਦਰ ਛੱਡਣਾ ਨਹੀਂ ਪਵੇਗਾ। ਮੈਂ ਆਪਣੇ ਪਰਮੇਸ਼ੁਰ ਦਾ ਨਾਮ ਉਸ ਵਿਅਕਤੀ ਤੇ ਲਿਖ ਦਿਆਂਗਾ। ਅਤੇ ਮੈਂ ਆਪਣੇ ਪਰਮੇਸ਼ੁਰ ਦੇ ਸ਼ਹਿਰ ਦਾ ਨਾਮ ਉਸ ਵਿਅਕਤੀ ਤੇ ਲਿਖ ਦਿਆਂਗਾ ਉਹ ਸ਼ਹਿਰ ਨਵਾਂ ਯਰੂਸ਼ਲਮ ਹੈ। ਇਹ ਸ਼ਹਿਰ ਮੇਰੇ ਪਿਤਾ ਵੱਲੋਂ ਸਵਰਗ ਵਿੱਚੋਂ ਆ ਰਿਹਾ ਹੈ। ਮੈਂ ਉਸ ਵਿਅਕਤੀ ਤੇ ਆਪਣਾ ਨਵਾਂ ਨਾਮ ਵੀ ਲਿਖ ਦਿਆਂਗਾ।"
12 Farei do vencedor uma coluna no templo de meu Deus, de onde jamais sairá, e escreverei sobre ele o nome de meu Deus, e o nome da cidade de meu Deus, a nova Jerusalém, que desce dos céus enviada por meu Deus, assim como o meu nome novo.
13 ਹਰ ਵਿਅਕਤੀ ਜੋ ਇਹ ਗੱਲਾਂ ਸੁਣਦਾ ਹੈ ਉਸ ਨੂੰ ਸੁਣਨਾ ਚਾਹੀਦਾ ਹੈ ਜੋ ਆਤਮਾ ਕਲੀਸਿਯਾਵਾਂ ਨੂੰ ਦੱਸਦਾ ਹੈ।"
13 Quem tiver ouvidos, ouça o que o Espírito diz às igrejas.
14 ਯਿਸੂ ਦਾ ਲਾਉਦਿਕੀਏ ਦੀ ਕਲੀਸਿਯਾ ਨੂੰ ਪੱਤਰ “ਲਾਉਦਿਕੀਏ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ: “ਉਹ ਇੱਕ ਜਿਹੜਾ “ਆਮੀਨ” ਹੈ ਇਹ ਗੱਲਾਂ ਤੁਹਾਨੂੰ ਦੱਸ ਰਿਹਾ ਹੈ। ਉਹ ਵਫ਼ਾਦਾਰ ਅਤੇ ਸੱਚਾ ਗਵਾਹ ਹੈ। ਉਹ ਉਨ੍ਹਾਂ ਸਭ ਦੇਸ਼ਾਂ ਦਾ ਹਾਕਮ ਹੈ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਸਾਜਿਆ ਹੈ। ਉਹ ਇਹ ਗੱਲਾਂ ਆਖਦਾ ਹੈ।"
14 Ao anjo da igreja de Laodicéia, escreve: Eis o que diz o Amém, a Testemunha fiel e verdadeira, o Princípio da criação de Deus.
15 “ਮੈਂ ਤੁਹਾਡੀਆਂ ਕਰਨੀਆਂ ਨੂੰ ਜਾਣਦਾ ਹਾਂ। ਨਾ ਹੀ ਤੁਸੀਂ ਗਰਮ ਹੋ ਤੇ ਨਾ ਹੀ ਠੰਡੇ ਹੋ। ਮੈਂ ਇੱਛਾ ਕਰਦਾ ਹਾਂ ਕਿ ਜਾਂ ਤਾਂ ਤੁਸੀਂ ਠੰਡੇ ਸੀ ਜਾਂ ਗਰਮ।"
15 Conheço as tuas obras: não és nem frio nem quente. Oxalá fosses frio ou quente!
16 ਪਰ ਤੁਸੀਂ ਸਿਰਫ਼ ਕੋਸੇ ਹੋ—ਨਾ ਗਰਮ ਨਾ ਸਰਦ। ਇਸ ਲਈ ਮੈਂ ਤੁਹਾਨੂੰ ਆਪਣੇ ਮੂੰਹ ਵਿੱਚੋਂ ਬਾਹਰ ਥੁੱਕਣ ਲਈ ਤਿਆਰ ਹਾਂ।"
16 Mas, como és morno, nem frio nem quente, vou vomitar-te.
17 ਤੁਸੀਂ ਆਖਦੇ ਹੋ ਕਿ ਤੁਸੀਂ ਅਮੀਰ ਹੋ। ਤੁਸੀਂ ਸੋਚਦੇ ਹੋ ਕਿ ਤੁਸੀਂ ਅਮੀਰ ਬਣ ਗਏ ਹੋ ਅਤੇ ਤੁਹਾਨੂੰ ਕਿਸੇ ਚੀਜ਼ ਦੀ ਲੋੜ ਨਹੀਂ। ਪਰ ਤੁਹਾਨੂੰ ਪਤਾ ਨਹੀਂ ਕਿ ਤੁਸੀਂ ਦੁੱਖੀ, ਮੰਦਭਾਗੇ, ਕੰਗਾਲ, ਅੰਨ੍ਹੇ ਅਤੇ ਨੰਗੇ ਹੋ।"
17 Pois dizes: Sou rico, faço bons negócios, de nada necessito - e não sabes que és infeliz, miserável, pobre, cego e nu.
18 ਮੈਂ ਤੁਹਾਨੂੰ ਸਲਾਹ ਦਿੰਦਾ ਹਾਂ ਕਿ ਤੁਸੀਂ ਮੇਰੇ ਪਾਸੋਂ ਸੋਨਾ ਖਰੀਦੋ ਅੱਗ ਵਿੱਚ ਸ਼ੁੱਧ ਕੀਤਾ ਹੋਇਆ ਸੋਨਾ। ਫ਼ੇਰ ਤੁਸੀਂ ਸੱਚਮੁੱਚ ਅਮੀਰ ਹੋ ਸੱਕੋਂਗੇ। ਮੈਂ ਤੁਹਾਨੂੰ ਇਹ ਦੱਸਦਾ ਹਾਂ; ਉਹ ਕੱਪੜੇ ਖਰੀਦੋ ਜਿਹੜੇ ਸਫ਼ੇਦ ਹਨ। ਫ਼ੇਰ ਤੁਸੀਂ ਆਪਣਾ ਬੇਸ਼ਰਮੀ ਭਰਿਆ ਨੰਗ ਢੱਕ ਸੱਕੋਂਗੇ। ਮੈਂ ਤੁਹਾਨੂੰ ਇਹ ਵੀ ਆਖਦਾ ਹਾਂ ਕਿ ਆਪਣੀਆਂ ਅੱਖਾਂ ਵਿੱਚ ਪਾਉਣ ਲਈ ਦਵਾਈ ਖਰੀਦੋ। ਫ਼ੇਰ ਤੁਸੀਂ ਸੱਚਮੁੱਚ ਦੇਖ ਸੱਕੋਂਗੇ।"
18 Aconselho-te que compres de mim ouro provado ao fogo, para ficares rico; roupas alvas para te vestires, a fim de que não apareça a vergonha de tua nudez; e um colírio para ungir os olhos, de modo que possas ver claro.
19 “ਮੈਂ ਉਨ੍ਹਾਂ ਲੋਕਾਂ ਨੂੰ ਝਿੜਕਦਾ ਅਤੇ ਅਨੁਸ਼ਾਸਿਤ ਕਰਦਾ ਹਾਂ ਜਿਨ੍ਹਾਂ ਨੂੰ ਮੈਂ ਪਿਆਰ ਕਰਦਾ ਹਾਂ। ਇਸ ਲਈ ਸਖਤ ਕੋਸ਼ਿਸ਼ ਕਰਨੀ ਅਰੰਭ ਕਰੋ। ਆਪਣੇ ਦਿਲਾਂ ਅਤੇ ਜ਼ਿੰਦਗੀਆਂ ਨੂੰ ਬਦਲੋ।"
19 Eu repreendo e castigo aqueles que amo. Reanima, pois, o teu zelo e arrepende-te.
20 ਇਹ ਮੈਂ ਹਾਂ! ਮੈਂ ਦਰਵਾਜ਼ੇ ਤੇ ਖਲੋਤਾ ਹੋਇਆ ਦਸਤਕ ਦੇ ਰਿਹਾ ਹਾਂ। ਜੇਕਰ ਕੋਈ ਮੇਰੀ ਅਵਾਜ਼ ਸੁਣਕੇ ਦਰਵਾਜ਼ਾ ਖੋਲ੍ਹ ਦਿੰਦਾ ਹੈ, ਮੈਂ ਅੰਦਰ ਆਵਾਂਗਾ, ਅਤੇ ਅਸੀਂ ਇਕੱਠੇ ਖਾਵਾਂਗੇ। ਅਤੇ ਉਹ ਵਿਅਕਤੀ ਮੇਰੇ ਨਾਲ ਭੋਜਨ ਕਰੇਗਾ।"
20 Eis que estou à porta e bato: se alguém ouvir a minha voz e me abrir a porta, entrarei em sua casa e cearemos, eu com ele e ele comigo.
21 “ਹਰ ਉਸ ਵਿਅਕਤੀ ਨੂੰ ਜਿਹੜਾ ਜਿੱਤ ਪ੍ਰਾਪਤ ਕਰਦਾ ਹੈ ਮੈਂ ਆਪਣੇ ਨਾਲ ਤਖਤ ਤੇ ਬਿਠਾਵਾਂਗਾ ਮੇਰੇ ਨਾਲ ਵੀ ਇਵੇਂ ਹੀ ਹੋਇਆ ਸੀ। ਮੈਂ ਜਿੱਤ ਪ੍ਰਾਪਤ ਕੀਤੀ ਅਤੇ ਆਪਣੇ ਪਿਤਾ ਨਾਲ ਉਸ ਦੇ ਤਖਤ ਤੇ ਬੈਠ ਗਿਆ।"
21 Ao vencedor concederei assentar-se comigo no meu trono, assim como eu venci e me assentei com meu Pai no seu trono.
22 ਹਰ ਵਿਅਕਤੀ ਜੋ ਇਹ ਗੱਲਾਂ ਸੁਣਦਾ ਹੈ ਉਸ ਨੂੰ ਸੁਣਨਾ ਚਾਹੀਦਾ ਹੈ ਜੋ ਆਤਮਾ ਕਲੀਸਿਯਾਵਾਂ ਨੂੰ ਦੱਸ ਰਿਹਾ ਹੈ।”"
22 Quem tiver ouvidos, ouça o que o Espírito diz às igrejas.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Apocalipse 3, comparar traduções ou montar um estudo — tudo direto pelo WhatsApp.