Apocalipse 6
Punjabi Bible (GL_PUNJABI) vs ARA
ARA Almeida Revista e Atualizada 1993
1 ਲੇਲਾ ਸੂਚੀ ਖੋਲ੍ਹਦਾ ਹੈ ਫ਼ੇਰ ਮੈਂ ਲੇਲੇ ਨੂੰ ਸੱਤਾਂ ਵਿੱਚੋਂ ਪਹਿਲੀ ਮੋਹਰ ਖੋਲ੍ਹਦਿਆਂ ਦੇਖਿਆ। ਮੈਂ ਚਾਰਾਂ ਸਜੀਵ ਚੀਜ਼ਾਂ ਵਿੱਚੋਂ ਕਿਸੇ ਨੂੰ ਤੂਫ਼ਾਨੀ ਗਰਜ ਵਰਗੀ ਅਵਾਜ਼ ਵਿੱਚ ਬੋਲਦਿਆਂ ਸੁਣਿਆ। ਇਸਨੇ ਆਖਿਆ, “ਆਓ।”"
1 Vi quando o Cordeiro abriu um dos sete selos e ouvi um dos quatro seres viventes dizendo, como se fosse voz de trovão: Vem!
2 ਮੈਂ ਤੱਕਿਆ, ਅਤੇ ਉੱਥੇ ਮੇਰੇ ਅੱਗੇ ਇੱਕ ਚਿੱਟਾ ਘੋੜਾ ਸੀ। ਘੁੜਸਵਾਰ ਦੇ ਹੱਥ ਵਿੱਚ ਇੱਕ ਧਨੁਸ਼ ਫ਼ੜਿਆ ਹੋਇਆ ਸੀ। ਅਤੇ ਉਸ ਨੂੰ ਇੱਕ ਤਾਜ ਦਿੱਤਾ ਹੋਇਆ ਸੀ। ਉਹ ਵੱਧ ਜਿੱਤਾਂ ਪ੍ਰਾਪਤ ਕਰਨ ਲਈ ਇੱਕ ਜੇਤੂ ਦੀ ਤਰ੍ਹਾਂ ਬਾਹਰ ਗਿਆ।"
2 Vi, então, e eis um cavalo branco e o seu cavaleiro com um arco; e foi-lhe dada uma coroa; e ele saiu vencendo e para vencer.
3 ਲੇਲੇ ਨੇ ਦੂਸਰੀ ਮੋਹਰ ਖੋਲ੍ਹੀ। ਫ਼ੇਰ ਮੈਂ ਦੂਸਰੀ ਸਜੀਵ ਚੀਜ਼ ਨੂੰ ਇਹ ਆਖਦਿਆਂ ਸੁਣਿਆ, “ਆਓ।”"
3 Quando abriu o segundo selo, ouvi o segundo ser vivente dizendo: Vem!
4 ਫ਼ੇਰ ਇੱਕ ਹੋਰ ਘੋੜਾ ਬਾਹਰ ਆਇਆ। ਇਹ ਲਾਲ ਘੋੜਾ ਸੀ। ਘੋੜਸਵਾਰ ਨੂੰ ਧਰਤੀ ਤੋਂ ਸ਼ਾਂਤੀ ਹਟਾਉਣ ਅਤੇ ਲੋਕਾਂ ਨੂੰ ਇੱਕ ਦੂਜੇ ਤੋਂ ਮਰਾਉਣ ਦੀ ਸ਼ਕਤੀ ਦਿੱਤੀ ਗਈ ਸੀ। ਇਸ ਘੋੜਸਵਾਰ ਨੂੰ ਇੱਕ ਵੱਡੀ ਤਲਵਾਰ ਦਿੱਤੀ ਗਈ ਸੀ।"
4 E saiu outro cavalo, vermelho; e ao seu cavaleiro, foi-lhe dado tirar a paz da terra para que os homens se matassem uns aos outros; também lhe foi dada uma grande espada.
5 ਲੇਲੇ ਨੇ ਤੀਜੀ ਮੋਹਰ ਖੋਲ੍ਹੀ। ਫ਼ੇਰ ਮੈਂ ਤੀਸਰੀ ਸਜੀਵ ਚੀਜ਼ ਨੂੰ ਇਹ ਆਖਦਿਆਂ ਸੁਣਿਆ, “ਆਓ।” ਮੈਂ ਤੱਕਿਆ ਅਤੇ ਉੱਥੇ ਮੇਰੇ ਅੱਗੇ ਇੱਕ ਕਾਲਾ ਘੋੜਾ ਸੀ। ਘੋੜਸਵਾਰ ਨੇ ਆਪਣੇ ਹੱਥ ਵਿੱਚ ਇੱਕ ਤੱਕੜੀ ਫ਼ੜੀ ਹੋਈ ਸੀ।"
5 Quando abriu o terceiro selo, ouvi o terceiro ser vivente dizendo: Vem! Então, vi, e eis um cavalo preto e o seu cavaleiro com uma balança na mão.
6 ਫ਼ੇਰ ਮੈਂ ਇੱਕ ਅਵਾਜ਼ ਵਰਗੀ ਚੀਜ਼ ਸੁਣੀ। ਇਹ ਅਵਾਜ਼ ਓੱਥੋਂ ਆ ਰਹੀ ਸੀ ਜਿੱਥੇ ਚਾਰ ਸਜੀਵ ਚੀਜ਼ਾਂ ਸਨ। ਅਵਾਜ਼ ਨੇ ਆਖਿਆ, “ਇੱਕ ਦਿਨ ਦੀ ਤਨਖਾਹ ਵਜੋਂ ਇੱਕ ਚੌਥਾਈ ਕਣਕ ਦਾ ਮਾਪ। ਅਤੇ ਇੱਕ ਦਿਨ ਦੀ ਤਨਖਾਹ ਵਜੋਂ ਤਿੰਨ ਚੌਥਾਈ ਜੌਆਂ ਦਾ ਮਾਪ। ਪਰ ਤੇਲ ਅਤੇ ਮੈਨੂੰ ਬਰਬਾਦ ਨਾ ਕਰੋ।”"
6 E ouvi uma como que voz no meio dos quatro seres viventes dizendo: Uma medida de trigo por um denário; três medidas de cevada por um denário; e não danifiques o azeite e o vinho.
7 ਲੇਲੇ ਨੇ ਚੌਥੀ ਮੋਹਰ ਖੋਲ੍ਹੀ। ਫ਼ੇਰ ਮੈਂ ਚੌਥੀ ਸਜੀਵ ਚੀਜ਼ ਦੀ ਅਵਾਜ਼ ਨੂੰ ਇਹ ਆਖਦਿਆਂ ਸੁਣਿਆ, “ਆਓ।”"
7 Quando o Cordeiro abriu o quarto selo, ouvi a voz do quarto ser vivente dizendo: Vem!
8 ਮੈਂ ਦੇਖਿਆ, ਅਤੇ ਉੱਥੇ ਮੇਰੇ ਸਾਹਮਣੇ ਇੱਕ ਫ਼ਿੱਕੇ ਰੰਗ ਦਾ ਘੋੜਾ ਸੀ। ਘੋੜਸਵਾਰ ਮੌਤ ਸੀ। ਉਸ ਦੇ ਪਿੱਛੇ, ਪਾਤਾਲ ਆ ਰਿਹਾ ਸੀ। ਉਨ੍ਹਾਂ ਨੂੰ ਧਰਤੀ ਦੇ ਇੱਕ ਚੌਥਾਈ ਹਿੱਸੇ ਉੱਪਰ ਅਧਿਕਾਰ ਦਿੱਤਾ ਗਿਆ ਸੀ। ਉਨ੍ਹਾਂ ਨੂੰ ਤਲਵਾਰ ਦੁਆਰਾ, ਅਕਾਲ ਦੁਆਰਾ, ਖਤਰਨਾਕ ਬਿਮਾਰੀਆਂ ਦੁਆਰਾ ਅਤੇ ਧਰਤੀ ਦੇ ਜੰਗਲੀ ਜਾਨਵਰਾਂ ਦੁਆਰਾ ਮਾਰਨ ਦੀ ਸ਼ਕਤੀ ਦਿੱਤੀ ਗਈ ਸੀ।"
8 E olhei, e eis um cavalo amarelo e o seu cavaleiro, sendo este chamado Morte; e o Inferno o estava seguindo, e foi-lhes dada autoridade sobre a quarta parte da terra para matar à espada, pela fome, com a mortandade e por meio das feras da terra.
9 ਲੇਲੇ ਨੇ ਪੰਜਵੀਂ ਮੋਹਰ ਖੋਲ੍ਹੀ। ਫ਼ੇਰ ਮੈਂ ਕੁਝ ਰੂਹਾਂ ਨੂੰ ਜਗਵੇਦੀ ਹੇਠਾਂ ਵੇਖਿਆ। ਇਹ ਉਨ੍ਹਾਂ ਲੋਕਾਂ ਦੀਆਂ ਰੂਹਾਂ ਸਨ ਜੋ ਕਿ ਇਸ ਲਈ ਮਾਰੇ ਗਏ ਸਨ ਕਿਉਂਕਿ ਉਹ ਪਰਮੇਸ਼ੁਰ ਦੇ ਸੰਦੇਸ਼ ਲਈ ਵਫ਼ਾਦਾਰ ਸਨ ਅਤੇ ਆਪਣੀ ਨਿਹਚਾ ਬਾਰੇ ਬੋਲੇ ਸਨ।"
9 Quando ele abriu o quinto selo, vi, debaixo do altar, as almas daqueles que tinham sido mortos por causa da palavra de Deus e por causa do testemunho que sustentavam.
10 ਇਹ ਰੂਹਾਂ ਉੱਚੀ ਅਵਾਜ਼ ਵਿੱਚ ਚੀਕੀਆਂ, “ਪਵਿੱਤਰ ਅਤੇ ਸੱਚੇ ਪ੍ਰਭੂ, ਤੇਰੇ ਲਈ ਧਰਤੀ ਦੇ ਲੋਕਾਂ ਦਾ ਨਿਆਂ ਕਰਨਾ ਹੋਵੇ ਤਾਂ ਕਿੰਨਾ ਚਿਰ ਲੱਗੇਗਾ ਤੇਰੇ ਲਈ ਉਨ੍ਹਾਂ ਲੋਕਾਂ ਨੂੰ ਸਾਨੂੰ ਮਾਰਨ ਲਈ ਸਜ਼ਾ ਦੇਣ ਲਈ ਹੋਰ ਕਿੰਨਾ ਸਮਾਂ ਲੱਗੇਗਾ?”"
10 Clamaram em grande voz, dizendo: Até quando, ó Soberano Senhor, santo e verdadeiro, não julgas, nem vingas o nosso sangue dos que habitam sobre a terra?
11 ਫ਼ੇਰ ਉਨ੍ਹਾਂ ਵਿੱਚੋਂ ਹਰ ਰੂਹ ਨੂੰ ਇੱਕ ਚਿੱਟਾ ਚੋਲਾ ਦਿੱਤਾ ਗਿਆ ਸੀ। ਉਨ੍ਹਾਂ ਨੂੰ ਕੁਝ ਸਮਾਂ ਉਡੀਕਣ ਲਈ ਕਿਹਾ ਗਿਆ ਸੀ, ਜਿੰਨਾ ਚਿਰ ਉਨ੍ਹਾਂ ਦੇ ਕੁਝ ਹੋਰ ਭਰਾ ਜਿਹੜੇ ਮਸੀਹ ਦੀ ਸੇਵਾ ਕਰ ਰਹੇ ਹਨ, ਉਨ੍ਹਾਂ ਵਾਂਗ ਹੀ ਨਾ ਮਾਰੇ ਜਾਣ। ਉਨ੍ਹਾਂ ਨੂੰ ਓਨਾ ਚਿਰ ਇੰਤਜ਼ਾਰ ਕਰਨ ਲਈ ਕਿਹਾ ਗਿਆ ਜਿੰਨਾ ਚਿਰ ਮਾਰੇ ਜਾਣ ਵਾਲੇ ਲੋਕਾਂ ਦੀ ਗਿਣਤੀ ਸੰਪੂਰਣ ਨਾ ਹੋ ਜਾਵੇ।"
11 Então, a cada um deles foi dada uma vestidura branca, e lhes disseram que repousassem ainda por pouco tempo, até que também se completasse o número dos seus conservos e seus irmãos que iam ser mortos como igualmente eles foram.
12 ਫ਼ੇਰ ਮੈਂ ਦੇਖ ਰਿਹਾ ਸੀ ਜਦੋਂ ਲੇਲੇ ਨੇ ਛੇਵੀਂ ਮੋਹਰ ਖੋਲ੍ਹੀ। ਉੱਥੇ ਬਹੁਤ ਵੱਡਾ ਭੁਚਾਲ ਆ ਗਿਆ। ਸੂਰਜ ਬੱਕਰੀ ਦੇ ਵਾਲਾਂ ਦੇ ਬਣੇ ਬੋਰੇ ਵਰਗਾ ਕਾਲਾ ਹੋ ਗਿਆ। ਪੂਰਾ ਚੰਨ ਲਹੂ ਵਾਂਗ ਲਾਲ ਹੋ ਗਿਆ।"
12 Vi quando o Cordeiro abriu o sexto selo, e sobreveio grande terremoto. O sol se tornou negro como saco de crina, a lua toda, como sangue,
13 ਅਕਾਸ਼ ਦੇ ਤਾਰੇ ਧਰਤੀ ਉੱਤੇ ਇੰਝ ਡਿੱਗ ਪਏ ਜਿਵੇਂ ਕਿ ਹੰਜ਼ੀਰ ਦਾ ਬੂਟਾ ਜਦੋਂ ਹਵਾ ਵੱਗਦੀ ਹੈ ਤਾਂ ਆਪਣੇ ਕੱਚੇ ਫ਼ਲ ਸੁੱਟ ਦਿੰਦਾ ਹੈ।"
13 as estrelas do céu caíram pela terra, como a figueira, quando abalada por vento forte, deixa cair os seus figos verdes,
14 ਅਕਾਸ਼ ਲਪੇਟੇ ਕਾਗਜ਼ ਵਾਂਗੂ ਅਲੋਪ ਹੋ ਗਿਆ। ਸਾਰੇ ਪਹਾੜ ਅਤੇ ਜਜੀਰੇ ਆਪਣੀਆਂ ਜਗ਼੍ਹਾਵਾਂ ਤੋਂ ਹਿੱਲ ਗਏ ਸਨ।"
14 e o céu recolheu-se como um pergaminho quando se enrola. Então, todos os montes e ilhas foram movidos do seu lugar.
15 ਫ਼ੇਰ ਸਾਰੇ ਲੋਕਾਂ ਨੇ ਆਪਣੇ ਆਪ ਨੂੰ ਗੁਫ਼ਾਵਾਂ ਅਤੇ ਪਹਾੜਾਂ ਦੀਆਂ ਉਤਲੀਆਂ ਚੱਟਾਨਾਂ ਪਿੱਛੇ ਲਕੋ ਲਿਆ। ਉੱਥੇ ਰਾਜੇ, ਰਾਜਪਾਲ, ਜਰਨੈਲ, ਅਮੀਰ ਅਤੇ ਸ਼ਕਤੀਸ਼ਾਲੀ ਲੋਕ ਸਨ। ਹਰ ਵਿਅਕਤੀ ਨੇ, ਭਾਵੇਂ ਉਹ ਗੁਲਾਮ ਸੀ ਜਾਂ ਅਜ਼ਾਦ ਖੁਦ ਨੂੰ ਲਕੋ ਲਿਆ।"
15 Os reis da terra, os grandes, os comandantes, os ricos, os poderosos e todo escravo e todo livre se esconderam nas cavernas e nos penhascos dos montes
16 ਲੋਕਾਂ ਨੇ ਪਹਾੜਾਂ ਅਤੇ ਚੱਟਾਨਾਂ ਨੂੰ ਆਖਿਆ, “ਸਾਡੇ ਉੱਪਰ ਡਿੱਗ ਪਵੋ। ਸਾਨੂੰ ਉਸਤੋਂ ਲਕੋ ਲਵੋ ਜਿਹੜਾ ਤਖਤ ਤੇ ਬੈਠਦਾ ਹੈ ਅਤੇ ਲੇਲੇ ਦੇ ਗੁੱਸੇ ਤੋਂ ਲਕੋ ਲਵੋ।"
16 e disseram aos montes e aos rochedos: Caí sobre nós e escondei-nos da face daquele que se assenta no trono e da ira do Cordeiro,
17 ਉਨ੍ਹਾਂ ਦੇ ਗੁੱਸੇ ਦਾ ਮਹਾਨ ਦਿਨ ਆ ਚੁੱਕਿਆ ਹੈ। ਕੌਣ ਇਸਦਾ ਸਾਹਮਣਾ ਕਰ ਸੱਕਦਾ ਹੈ?”"
17 porque chegou o grande Dia da ira deles; e quem é que pode suster-se?
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Apocalipse 6, comparar traduções ou montar um estudo — tudo direto pelo WhatsApp.