Apocalipse 7

Punjabi Bible (GL_PUNJABI) vs NVT

Sair da comparação
NVT Nova Versão Transformadora
1 ਇਸਰਾਏਲ ਦੇ 144,000 ਲੋਕ ਇਸਦੇ ਵਾਪਰਨ ਤੋਂ ਮਗਰੋਂ ਮੈਂ ਚਾਰ ਦੂਤਾਂ ਨੂੰ ਧਰਤੀ ਦੇ ਚੌਹਾਂ ਕੋਨਿਆਂ ਉੱਪਰ ਖਲੋਤਿਆਂ ਦੇਖਿਆ। ਦੂਤ ਧਰਤੀ ਦੀਆਂ ਚੌਹਾਂ ਹਵਾਵਾਂ ਨੂੰ ਧਰਤੀ ਤੇ ਜਾਂ ਸਮੁੰਦਰ ਤੇ ਜਾਂ ਰੁੱਖਾਂ ਤੇ ਵਗਣ ਤੋਂ ਬੰਦ ਕਰਨ ਲਈ ਫ਼ੜੀ ਹੋਏ ਸਨ।"
1 Então vi quatro anjos em pé nos quatro cantos da terra, impedindo os quatro ventos de soprarem na terra, no mar e em qualquer árvore.
2 ਫ਼ੇਰ ਮੈਂ ਪੂਰਬ ਵੱਲੋਂ ਇੱਕ ਹੋਰ ਦੂਤ ਨੂੰ ਆਉਂਦਿਆਂ ਦੇਖਿਆ। ਇਸ ਦੂਤ ਕੋਲ ਜਿਉਂਦੇ ਪਰਮੇਸ਼ੁਰ ਦੀ ਮੋਹਰ ਸੀ। ਦੂਤ ਨੇ ਉੱਚੀ ਅਵਾਜ਼ ਵਿੱਚ ਚੌਹਾਂ ਦੂਤਾਂ ਨੂੰ ਬੁਲਾਇਆ। ਉਨ੍ਹਾਂ ਚੌਹਾਂ ਦੂਤਾਂ ਨੂੰ ਧਰਤੀ ਅਤੇ ਸਮੁੰਦਰ ਨੂੰ ਨੁਕਸਾਨ ਪਹੁੰਚਾਣ ਦੀ ਸ਼ਕਤੀ ਦਿੱਤੀ ਹੋਈ ਸੀ। ਦੂਤ ਨੇ ਚੌਹਾਂ ਦੂਤਾਂ ਨੂੰ ਆਖਿਆ,"
2 E vi outro anjo que subia do leste e trazia o selo do Deus vivo. Ele gritou aos quatro anjos que haviam recebido poder para danificar a terra e o mar:
3 “ਓਨਾ ਚਿਰ, ਜ਼ਮੀਨ, ਸਮੁੰਦਰ ਜਾਂ ਰੁੱਖਾਂ ਨੂੰ ਨੁਕਸਾਨ ਨਾ ਪਹੁੰਚਾਇਓ ਜਿੰਨਾ ਚਿਰ ਅਸੀਂ ਪਰਮੇਸ਼ੁਰ ਦੀ ਸੇਵਾ ਕਰਨ ਵਾਲੇ ਲੋਕਾਂ ਦੇ ਮੱਥਿਆਂ ਤੇ ਮੋਹਰ ਨਾ ਲਾ ਦੇਈਏ। ਸਾਨੂੰ ਉਨ੍ਹਾਂ ਦੇ ਮੱਥਿਆਂ ਉੱਤੇ ਨਿਸ਼ਾਨ ਜ਼ਰੂਰ ਲਾਉਣਾ ਚਾਹੀਦਾ ਹੈ।”"
3 “Esperem! Não façam mal à terra, nem ao mar, nem às árvores, até que tenhamos colocado o selo de Deus na testa de seus servos”.
4 ਫ਼ੇਰ ਮੈਂ ਉਨ੍ਹਾਂ ਲੋਕਾਂ ਦੀ ਗਿਣਤੀ ਸੁਣੀ ਜਿਨ੍ਹਾਂ ਤੇ ਮੋਹਰ ਦੁਆਰਾ ਨਿਸ਼ਾਨ ਲਾਇਆ ਗਿਆ ਸੀ। ਉੱਥੇ ਮੋਹਰ ਨਾਲ 144,000 ਲੋਕਾਂ ਤੇ ਨਿਸ਼ਾਨ ਲੱਗੇ ਹੋਏ ਸਨ। ਅਤੇ ਉਹ ਇਸਰਾਏਲ ਦੇ ਵੰਸ਼ ਤੋਂ ਸਨ।"
4 E ouvi o número dos que foram marcados com o selo de Deus. Eram 144 mil, de todas as tribos de Israel:
5 ਯਹੂਦਾਹ ਦੇ ਪਰਿਵਾਰ ਸਮੂਹ ਵਿੱਚੋਂ 12,000 ਰਊਬੇਨ ਦੇ ਪਰਿਵਾਰ ਸਮੂਹ ਵਿੱਚੋਂ 12,000 ਗਾਦ ਦੇ ਪਰਿਵਾਰ ਸਮੂਹ ਵਿੱਚੋਂ 12,000"
5 da tribo de Judá, foram selados doze mil, da tribo de Rúben, doze mil, da tribo de Gade, doze mil,
6 ਆਸ਼ੇਰ ਦੇ ਪਰਿਵਾਰ ਸਮੂਹ ਵਿੱਚੋਂ 12,000 ਨਫ਼ਤਾਲੀ ਦੇ ਪਰਿਵਾਰ ਸਮੂਹ ਵਿੱਚੋਂ 12,000 ਮਨੱਸ਼ਹ ਦੇ ਪਰਿਵਾਰ ਸਮੂਹ ਵਿੱਚੋਂ 12,000"
6 da tribo de Aser, doze mil, da tribo de Naftali, doze mil, da tribo de Manassés, doze mil,
7 ਸ਼ਿਮਓਨ ਦੇ ਪਰਿਵਾਰ ਵਿੱਚੋਂ 12,000 ਲੇਵੀ ਦੇ ਪਰਿਵਾਰ ਸਮੂਹ ਵਿੱਚੋਂ 12,000 ਯਿੱਸਾਕਾਰ ਦੇ ਪਰਿਵਾਰ ਸਮੂਹ ਵਿੱਚੋਂ 12,000"
7 da tribo de Simeão, doze mil, da tribo de Levi, doze mil, da tribo de Issacar, doze mil,
8 ਜ਼ਬੂਲੁਨ ਦੇ ਪਰਿਵਾਰ ਸਮੂਹ ਵਿੱਚੋਂ 12,000 ਯੂਸੁਫ਼ ਦੇ ਪਰਿਵਾਰ ਸਮੂਹ ਵਿੱਚੋਂ 12,000 ਬਿਨਯਾਮੀਨ ਦੇ ਪਰਿਵਾਰ ਵਿੱਚੋਂ 12,000"
8 da tribo de Zebulom, doze mil, da tribo de José, doze mil, da tribo de Benjamim, foram selados doze mil.
9 ਵੱਡੀ ਭੀੜ ਫ਼ੇਰ ਮੈਂ ਤੱਕਿਆ, ਅਤੇ ਲੋਕਾਂ ਦੀ ਇੱਕ ਬਹੁਤ ਵੱਡੀ ਗਿਣਤੀ ਵੇਖੀ। ਉੱਥੇ ਇੰਨੇ ਸਾਰੇ ਲੋਕ ਸਨ ਕਿ ਕੋਈ ਵੀ ਵਿਅਕਤੀ ਉਨ੍ਹਾਂ ਸਾਰਿਆਂ ਦੀ ਗਿਣਤੀ ਨਹੀਂ ਸੀ ਕਰ ਸੱਕਦਾ। ਉਹ ਧਰਤੀ ਦੀ ਹਰ ਕੌਮ, ਕਬੀਲੇ, ਜਾਤੀ ਅਤੇ ਭਾਸ਼ਾ ਵਿੱਚੋਂ ਸਨ। ਇਹ ਲੋਕ ਤਖਤ ਦੇ ਅਤੇ ਲੇਲੇ ਦੇ ਸਾਹਮਣੇ ਖਲੋਤੇ ਹੋਏ ਸਨ। ਉਨ੍ਹਾਂ ਸਾਰਿਆਂ ਨੇ ਚਿੱਟੇ ਵਸਤਰ ਪਹਿਨੇ ਹੋਏ ਸਨ ਅਤੇ ਉਨ੍ਹਾਂ ਦੇ ਹੱਥਾਂ ਵਿੱਚ ਜ਼ੈਤੂਨ ਦੀਆਂ ਟਹਿਣੀਆਂ ਸਨ।"
9 Depois disso, vi uma imensa multidão, grande demais para ser contada, de todas as nações, tribos, povos e línguas, em pé diante do trono e diante do Cordeiro. Usavam vestes brancas e seguravam ramos de palmeiras.
10 ਉਨ੍ਹਾਂ ਨੇ ਉੱਚੀ-ਉੱਚੀ ਰੌਲਾ ਪਾਇਆ, “ਜਿੱਤ ਸਾਡੇ ਪਰਮੇਸ਼ੁਰ ਦੀ ਹੈ ਜਿਹੜਾ ਤਖਤ ਤੇ ਬੈਠਾ ਹੈ ਅਤੇ ਲੇਲੇ ਦੀ ਹੈ।”"
10 E gritavam com grande estrondo: “A salvação vem de nosso Deus, que está sentado no trono, e do Cordeiro!”.
11 ਬਜ਼ੁਰਗ ਅਤੇ ਚਾਰੇ ਸਜੀਵ ਚੀਜ਼ਾਂ ਉੱਥੇ ਹੀ ਸਨ। ਸਾਰੇ ਦੂਤ ਉਨ੍ਹਾਂ ਦੇ ਅਤੇ ਤਖਤ ਦੇ ਆਲੇ-ਦੁਆਲੇ ਖਲੋਤੇ ਹੋਏ ਸਨ। ਦੂਤ ਤਖਤ ਅੱਗੇ ਮੂਧੇ ਮੂੰਹ ਡਿੱਗ ਪਏ ਅਤੇ ਪਰਮੇਸ਼ੁਰ ਦੀ ਉਪਾਸਨਾ ਕੀਤੀ।"
11 E todos os anjos estavam em pé ao redor do trono, dos anciãos e dos quatro seres vivos. Prostraram-se com o rosto em terra diante do trono e adoraram a Deus,
12 ਉਨ੍ਹਾਂ ਨੇ ਆਖਿਆ, “ਆਮੀਨ। ਉਸਤਤ, ਮਹਿਮਾ, ਸਿਆਣਪ, ਧੰਨਵਾਦੀ ਹੋਣਾ, ਸਤਿਕਾਰ, ਸ਼ਕਤੀ ਅਤੇ ਤਾਕਤ ਸਦਾ ਅਤੇ ਸਦਾ ਸਾਡੇ ਪਰਮੇਸ਼ੁਰ ਨੂੰ ਹੋਵੇ। ਆਮੀਨ।”"
12 cantando: “Amém! Louvor e glória e sabedoria, gratidão e honra, força e poder pertencem a nosso Deus, para todo o sempre. Amém!”.
13 ਫ਼ਿਰ ਬਜ਼ੁਰਗਾਂ ਵਿੱਚੋਂ ਇੱਕ ਨੇ ਮੈਨੂੰ ਪੁੱਛਿਆ, “ਇਹ ਚਿੱਟੇ ਵਸਤਰ ਪਾਏ ਲੋਕ ਕੌਣ ਹਨ? ਉਹ ਕਿੱਥੋਂ ਆਏ ਹਨ?”"
13 Então um dos anciãos me perguntou: “Quem são estes vestidos de branco? De onde vieram?”.
14 ਮੈਂ ਜਵਾਬ ਦਿੱਤਾ, “ਜਨਾਬ ਤੁਸੀਂ ਜਾਣਦੇ ਹੀ ਹੋ ਉਹ ਕੌਣ ਹਨ।” ਅਤੇ ਬਜ਼ੁਰਗ ਨੇ ਆਖਿਆ, “ਇਹ ਉਹੀ ਲੋਕ ਹਨ ਜਿਹੜੇ ਵੱਡੇ ਤਸੀਹਿਆਂ ਰਾਹੀਂ ਲੰਘੇ ਹਨ। ਉਨ੍ਹਾਂ ਨੇ ਆਪਣੇ ਚੋਲੇ ਲੇਲੇ ਦੇ ਲਹੂ ਨਾਲ ਧੋਤੇ ਅਤੇ ਉਨ੍ਹਾਂ ਨੂੰ ਚਿੱਟੇ ਬਣਾਇਆ।"
14 Eu lhe respondi: “Senhor, tu sabes”. E ele disse: “São aqueles que vieram da grande tribulação.
15 ਇਸ ਲਈ ਹੁਣ ਇਹ ਲੋਕ ਪਰਮੇਸ਼ੁਰ ਦੇ ਤਖਤ ਅੱਗੇ ਖਲੋਤੇ ਹਨ। ਉਹ ਦਿਨ ਰਾਤ ਪਰਮੇਸ਼ੁਰ ਦੀ ਸੇਵਾ ਉਸ ਦੇ ਮੰਦਰ ਵਿੱਚ ਕਰਦੇ ਹਨ। ਅਤੇ ਉਹ ਇੱਕ ਜਿਹੜਾ ਤਖਤ ਤੇ ਬੈਠਦਾ ਹੈ ਉਨ੍ਹਾਂ ਦੀ ਰੱਖਿਆ ਕਰੇਗਾ।"
15 “Por isso estão diante do trono de Deus e dia e noite o servem em seu templo. E aquele que se senta no trono lhes dará abrigo.
16 ਉਹ ਫ਼ੇਰ ਕਦੇ ਵੀ ਭੁੱਖੇ ਨਹੀਂ ਹੋਣਗੇ। ਉਹ ਫ਼ੇਰ ਕਦੇ ਵੀ ਪਿਆਸੇ ਨਹੀਂ ਹੋਣਗੇ। ਸੂਰਜ ਉਨ੍ਹਾਂ ਨੂੰ ਨੁਕਸਾਨ ਨਹੀਂ ਪੁਚਾਏਗਾ। ਕੋਈ ਤਪਸ਼ ਉਨ੍ਹਾਂ ਨੂੰ ਸਾੜੇਗੀ ਨਹੀਂ।"
16 Nunca mais terão fome, nem sede, e o calor do sol nunca mais os queimará.
17 ਤਖਤ ਦੇ ਅੱਗੇ ਖਲੋਤਾ ਲੇਲਾ ਆਜੜੀ ਵਾਂਗ ਉਨ੍ਹਾਂ ਦਾ ਧਿਆਨ ਰੱਖੇਗਾ। ਉਹ ਉਨ੍ਹਾਂ ਨੂੰ ਪਾਣੀ ਦੇ ਝਰਨਿਆਂ ਕੋਲ ਲੈ ਜਾਵੇਗਾ ਜੋ ਜੀਵਨ ਦਿੰਦੇ ਹਨ, ਅਤੇ ਪਰਮੇਸ਼ੁਰ ਦੀਆਂ ਅੱਖਾਂ ਵਿੱਚੋਂ ਉਨ੍ਹਾਂ ਦੇ ਅੱਥਰੂ ਪੂੰਝ ਦੇਵੇਗਾ।”"
17 Pois o Cordeiro que está no centro do trono será seu Pastor. Ele os guiará às fontes de água viva, e Deus enxugará de seus olhos toda lágrima”.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Apocalipse 7, comparar traduções ou montar um estudo — tudo direto pelo WhatsApp.