Apocalipse 8

Punjabi Bible (GL_PUNJABI) vs ACF

Sair da comparação
ACF Almeida Corrigida Fiel
1 ਸੱਤਵੀਂ ਮੋਹਰ ਲੇਲੇ ਨੇ ਸੱਤਵੀਂ ਮੋਹਰ ਖੋਲ੍ਹੀ। ਫ਼ਿਰ ਉੱਥੇ ਸਵਰਗ ਵਿੱਚ ਲਗਭਗ ਅੱਧੇ ਘੰਟੇ ਤੱਕ ਚੁੱਪੀ ਛਾਈ ਰਹੀ।"
1 E, havendo aberto o sétimo selo, fez-se silêncio no céu quase por meia hora.
2 ਅਤੇ ਮੈਂ ਉਨ੍ਹਾਂ ਸੱਤਾਂ ਦੂਤਾਂ ਨੂੰ ਦੇਖਿਆ ਜਿਹੜੇ ਪਰਮੇਸ਼ੁਰ ਸਾਹਮਣੇ ਖਲੋਤੇ ਹੋਏ ਸਨ। ਉਨ੍ਹਾਂ ਨੂੰ ਸੱਤ ਬਿਗੁਲ ਦਿੱਤੇ ਗਏ।"
2 E vi os sete anjos, que estavam diante de Deus, e foram-lhes dadas sete trombetas.
3 ਇੱਕ ਹੋਰ ਦੂਤ ਆਇਆ ਅਤੇ ਜਗਵੇਦੀ ਦੇ ਸਾਹਮਣੇ ਖੜ੍ਹਾ ਹੋ ਗਿਆ। ਇਸ ਦੂਤ ਕੋਲ ਸੁਨਿਹਰੀ ਧੂਪਦਾਨ ਸੀ। ਦੂਤ ਨੂੰ ਪ੍ਰਾਰਥਨਾ ਦੇ ਨਾਲ ਪਰਮੇਸ਼ੁਰ ਦੇ ਲੋਕਾਂ ਨੂੰ ਭੇਂਟ ਕਰਨ ਲਈ ਕਾਫ਼ੀ ਮਾਤਰਾ ਵਿੱਚ ਧੂਪ ਦਿੱਤੀ ਗਈ ਸੀ। ਦੂਤ ਨੇ ਤਖਤ ਦੇ ਨੇੜੇ ਪਈ ਹੋਈ ਸੁਨਿਹਰੀ ਜਗਵੇਦੀ ਉੱਤੇ ਇਹ ਸਮੱਗਰੀ ਰੱਖ ਦਿੱਤੀ।"
3 E veio outro anjo, e pôs-se junto ao altar, tendo um incensário de ouro; e foi-lhe dado muito incenso, para o pôr com as orações de todos os santos sobre o altar de ouro, que está diante do trono.
4 ਧੂਪ ਦਾ ਧੂਂਆਂ ਦੂਤ ਦੇ ਹੱਥਾਂ ਵਿੱਚੋਂ ਪਰਮੇਸ਼ੁਰ ਕੋਲ ਉਤਾਹਾਂ ਨੂੰ ਗਿਆ। ਇਹ ਧੂਆਂ ਪਰਮੇਸ਼ੁਰ ਦੇ ਲੋਕਾਂ ਦੀਆਂ ਪ੍ਰਾਰਥਨਾ ਨਾਲ ਉੱਪਰ ਉੱਠਿਆ।"
4 E a fumaça do incenso subiu com as orações dos santos desde a mão do anjo até diante de Deus.
5 ਫ਼ਿਰ ਦੂਤ ਨੇ ਧੂਪਦਾਨ ਨੂੰ ਜੱਗਵੇਦੀ ਦੀ ਅੱਗ ਨਾਲ ਭਰਿਆ। ਦੂਤ ਨੇ ਧੂਪਦਾਨ ਧਰਤੀ ਉੱਤੇ ਸੁੱਟ ਦਿੱਤਾ। ਫ਼ਿਰ ਉੱਥੇ ਬਿਜਲੀ ਲਿਸ਼ਕੀ, ਗਰਜਣਾ ਹੋਈ, ਹੋਰ ਅਵਾਜ਼ਾਂ ਆਈਆਂ ਅਤੇ ਭੁਚਾਲ ਆਇਆ।"
5 E o anjo tomou o incensário, e o encheu do fogo do altar, e o lançou sobre a terra; e houve depois vozes, e trovões, e relâmpagos e terremotos.
6 ਸੱਤ ਦੂਤ ਆਪਣੀਆਂ ਤੁਰ੍ਹੀਆਂ ਵਜਾਉਂਦੇ ਹਨ ਫ਼ਿਰ ਉਹ ਦੂਤ ਜਿਨ੍ਹਾਂ ਕੋਲ ਸੱਤ ਤੁਰ੍ਹੀਆਂ ਸਨ ਆਪਣੀਆਂ ਤੁਰ੍ਹੀਆਂ ਵਜਾਉਣ ਲਈ ਤਿਆਰ ਹੋਏ।"
6 E os sete anjos, que tinham as sete trombetas, prepararam-se para tocá-las.
7 ਜਦੋਂ ਪਹਿਲੇ ਦੂਤ ਨੇ ਆਪਣੀ ਤੁਰ੍ਹੀ ਵਜਾਈ। ਤੁਰੰਤ ਹੀ, ਲਹੂ ਨਾਲ ਮਿਸ਼੍ਰਿਤ ਗੜ੍ਹੇ ਅਤੇ ਅੱਗ ਧਰਤੀ ਤੇ ਡਿੱਗਣੇ ਸ਼ੁਰੂ ਹੋ ਗਏ। ਅਤੇ ਧਰਤੀ ਦਾ ਤੀਜਾ ਹਿੱਸਾ, ਰੁੱਖਾਂ ਦਾ ਤੀਜਾ ਹਿੱਸਾ ਅਤੇ ਹਰਾ ਘਾਹ ਇਸਦੇ ਨਾਲ ਸੜ ਗਿਆ।"
7 E o primeiro anjo tocou a sua trombeta, e houve saraiva e fogo misturado com sangue, e foram lançados na terra, que foi queimada na sua terça parte; queimou-se a terça parte das árvores, e toda a erva verde foi queimada.
8 ਦੂਜੇ ਦੂਤ ਨੇ ਆਪਣੀ ਤੁਰ੍ਹੀ ਵਜਾਈ। ਫ਼ਿਰ ਕੁਝ ਅੱਗ ਨਾਲ ਮੱਚਦਾ ਹੋਇਆ ਇੱਕ ਵੱਡਾ ਪਹਾੜ ਸਮੁੰਦਰ ਵਿੱਚ ਸੁੱਟਿਆ ਗਿਆ ਸੀ। ਨਤੀਜੇ ਦੇ ਤੌਰ ਤੇ, ਸਮੁੰਦਰ ਦਾ ਤੀਜਾ ਹਿੱਸਾ ਲਹੂ ਬਣ ਗਿਆ।"
8 E o segundo anjo tocou a trombeta; e foi lançada no mar uma coisa como um grande monte ardendo em fogo, e tornou-se em sangue a terça parte do mar.
9 ਅਤੇ ਸਮੁੰਦਰੀ ਜੀਵਾਂ ਦਾ ਤੀਸਰਾ ਹਿੱਸਾ ਮਰ ਗਿਆ ਅਤੇ ਜਹਾਜ਼ਾਂ ਦਾ ਤੀਸਰਾ ਹਿੱਸਾ ਤਬਾਹ ਹੋ ਗਿਆ।"
9 E morreu a terça parte das criaturas que tinham vida no mar; e perdeu-se a terça parte das naus.
10 ਫ਼ਿਰ ਤੀਜੇ ਦੂਤ ਨੇ ਆਪਣੀ ਤੁਰ੍ਹੀ ਵਜਾਈ। ਫ਼ਿਰ ਮਸ਼ਾਲ ਵਾਂਗ ਬਲਦਾ ਹੋਇਆ ਇੱਕ ਵੱਡਾ ਤਾਰਾ ਅਕਾਸ਼ ਵਿੱਚੋਂ ਡਿੱਗਿਆ। ਇਹ ਤਾਰਾ ਦਰਿਆਵਾਂ ਅਤੇ ਪਾਣੀਆਂ ਦੇ ਝਰਨਿਆਂ ਦੇ ਤੀਜੇ ਹਿੱਸੇ ਉੱਤੇ ਡਿੱਗਿਆ।"
10 E o terceiro anjo tocou a sua trombeta, e caiu do céu uma grande estrela ardendo como uma tocha, e caiu sobre a terça parte dos rios, e sobre as fontes das águas.
11 ਸਿੱਤਾਰੇ ਦਾ ਨਾਂ ਹੈ ਵਰਮ ਵੁੱਡ ਅਤੇ ਸਾਰੇ ਪਾਣੀ ਦਾ ਤੀਜਾ ਹਿੱਸਾ ਕੌੜਾ ਹੋ ਗਿਆ। ਬਹੁਤ ਸਾਰੇ ਲੋਕ ਉਹ ਕੌੜਾ ਪਾਣੀ ਪੀਕੇ ਮਰ ਗਏ।"
11 E o nome da estrela era Absinto, e a terça parte das águas tornou-se em absinto, e muitos homens morreram das águas, porque se tornaram amargas.
12 ਚੌਥੇ ਦੂਤ ਨੇ ਆਪਣਾ ਬਿਗੁਲ ਵਜਾਇਆ। ਫ਼ਿਰ ਸੂਰਜ ਦਾ ਤੀਜਾ ਹਿੱਸਾ, ਚੰਨ ਦਾ ਤੀਜਾ ਹਿੱਸਾ ਅਤੇ ਤਾਰਿਆਂ ਦਾ ਤੀਜਾ ਹਿੱਸਾ ਖੁੱਭ ਗਿਆ ਸੀ। ਇਸੇ ਦੇ ਕਾਰਣ ਹੀ, ਉਨ੍ਹਾਂ ਵਿੱਚੋਂ ਇੱਕ ਤਿਹਾਈ ਕਾਲੇ ਬਣ ਗਏ ਸਨ। ਦਿਨ ਅਤੇ ਰਾਤ ਦਾ ਤੀਜਾ ਹਿੱਸਾ ਬਿਨਾ ਚਾਨਣ ਤੋਂ ਸਨ।"
12 E o quarto anjo tocou a sua trombeta, e foi ferida a terça parte do sol, e a terça parte da lua, e a terça parte das estrelas; para que a terça parte deles se escurecesse, e a terça parte do dia não brilhasse, e semelhantemente a noite.
13 ਜਦੋਂ ਮੈਂ ਤੱਕਿਆ, ਮੈਂ ਅਕਾਸ਼ ਵਿੱਚ ਬਹੁਤ ਉੱਚੇ ਉੱਡਦੇ ਬਾਜ਼ ਨੂੰ ਵੇਖਿਆ ਅਤੇ ਉਸ ਨੇ ਆਖਿਆ, “ਤਕਲੀਫ਼। ਤਕਲੀਫ਼। ਉਨ੍ਹਾਂ ਲੋਕਾਂ ਲਈ ਤਕਲੀਫ਼ ਜੋ ਧਰਤੀ ਤੇ ਰਹਿੰਦੇ ਹਨ। ਇਹ ਉਦੋਂ ਸ਼ੁਰੂ ਹੋਵੇਗੀ ਜਦੋਂ ਦੂਸਰੇ ਤਿੰਨ ਦੂਤ ਆਪਣੀਆਂ ਤੁਰ੍ਹੀਆਂ ਵਜਾਉਣਗੇ।”"
13 E olhei, e ouvi um anjo voar pelo meio do céu, dizendo com grande voz: Ai! ai! ai! dos que habitam sobre a terra! por causa das outras vozes das trombetas dos três anjos que hão de ainda tocar.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Apocalipse 8, comparar traduções ou montar um estudo — tudo direto pelo WhatsApp.