Atos 10
Punjabi Bible (GL_PUNJABI) vs NVI
NVI Nova Versão Internacional
1 ਪਤਰਸ ਅਤੇ ਕੁਰਨੇਲਿਯੁਸ ਕੈਸਰਿਯਾ ਨਾਂ ਦੇ ਸ਼ਹਿਰ ਵਿੱਚ ਕੁਰਨੇਲਿਯੁਸ ਨਾਂ ਦਾ ਇੱਕ ਆਦਮੀ ਸੀ। ਉਹ ਰੋਮ ਦੀ ਸੈਨਾ ਦੇ ਸਮੂਹ “ਇਤਾਲਿਯਾਨ” ਵਿੱਚ ਇੱਕ ਅਧਿਕਾਰੀ ਸੀ।"
1 Havia em Cesaréia um homem chamado Cornélio, centurião do regimento conhecido como Italiano.
2 ਉਹ ਇੱਕ ਧਰਮੀ ਮਨੁੱਖ ਸੀ। ਉਹ ਅਤੇ ਜਿੰਨੇ ਵੀ ਲੋਕ ਉਸ ਦੇ ਘਰ ਵਿੱਚ ਰਹਿੰਦੇ ਸਨ, ਸਭ ਸੱਚੇ ਪਰਮੇਸ਼ੁਰ ਦੀ ਉਪਾਸਨਾ ਕਰਦੇ ਸਨ। ਉਹ ਲੋਕਾਂ ਨੂੰ ਦਾਨ-ਪੁੰਨ ਬਹੁਤ ਕਰਦਾ ਸੀ ਕੁਰਨੇਲਿਯੁਸ ਹਮੇਸ਼ਾ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰਦਾ ਸੀ।"
2 Ele e toda a sua família eram piedosos e tementes a Deus; dava muitas esmolas ao povo e orava continuamente a Deus.
3 ਇੱਕ ਦੁਪਹਿਰ ਤਿੰਨ ਵਜੇ ਦੇ ਆਸ-ਪਾਸ ਉਸ ਨੇ ਇੱਕ ਦਰਸ਼ਨ ਦੇਖਿਆ। ਦਰਸ਼ਨ ਵਿੱਚ ਪਰਮੇਸ਼ੁਰ ਵੱਲੋਂ ਇੱਕ ਦੂਤ ਉਸ ਕੋਲ ਆਇਆ ਅਤੇ ਆਖਣ ਲੱਗਾ, “ਕੁਰਨੇਲਿਯੁਸ।”"
3 Certo dia, por volta das três horas da tarde, ele teve uma visão. Viu claramente um anjo de Deus que se aproximava dele e dizia: "Cornélio! "
4 ਕੁਰਨੇਲਿਯੁਸ ਨੇ ਦੂਤ ਵੱਲ ਵੇਖਿਆ, ਉਹ ਡਰ ਕੇ ਆਖਣ ਲੱਗਾ, “ਮੇਰੇ ਮਾਲਿਕ, ਤੁਸੀਂ ਕੀ ਚਾਹੁੰਦੇ ਹੋ?” ਦੂਤ ਨੇ ਉਸ ਨੂੰ ਕਿਹਾ, “ਪਰਮੇਸ਼ੁਰ ਨੇ ਤੇਰੀਆਂ ਪ੍ਰਾਰਥਨਾ ਸੁਣ ਲਈਆਂ ਹਨ। ਉਸ ਨੇ ਉਹ ਸਭ ਗੱਲਾਂ ਵੇਖੀਆਂ ਹਨ ਜੋ ਤੂੰ ਗਰੀਬ ਲੋਕਾਂ ਲਈ ਕਰਦਾ ਹੈਂ। ਇਸ ਲਈ ਉਹ ਤੈਨੂੰ ਨਹੀਂ ਭੁਲਿਆ।"
4 Atemorizado, Cornélio olhou para ele e perguntou: "Que é, Senhor? " O anjo respondeu: "Suas orações e esmolas subiram como oferta memorial diante de Deus.
5 ਹੁਣ ਤੂੰ ਯੱਪਾ ਸ਼ਹਿਰ ਵੱਲ ਕੁਝ ਆਦਮੀਆਂ ਨੂੰ ਭੇਜ ਅਤੇ ਉੱਥੋਂ ਸ਼ਮਊਨ ਨਾਂ ਦੇ ਆਦਮੀ ਨੂੰ, ਜਿਹੜਾ ਪਤਰਸ ਵੀ ਸਦੀਂਦਾ ਹੈ, ਸੱਦਾ ਭੇਜ।"
5 Agora, mande alguns homens a Jope para trazerem um certo Simão, também conhecido como Pedro,
6 ਸ਼ਮਊਨ ਕਿਸੇ ਸ਼ਮਊਨ ਖਟੀਕ ਚਮੜੇ ਦਾ ਕੰਮ ਕਰਨ ਵਾਲੇ ਦੇ ਘਰ ਹੀ ਠਹਿਰਿਆ ਹੋਇਆ ਹੈ। ਉਸ ਦਾ ਘਰ ਸਮੁੰਦਰ ਦੇ ਨੇੜੇ ਹੈ।”"
6 que está hospedado na casa de Simão, o curtidor de couro, que fica perto do mar".
7 ਜਿਹੜਾ ਦੂਤ ਕੁਰਨੇਲਿਯੁਸ ਨਾਲ ਗੱਲ ਕਰ ਰਿਹਾ ਸੀ, ਚੱਲਾ ਗਿਆ। ਉਸਤੋਂ ਬਾਅਦ ਕੁਰਨੇਲਿਯੁਸ ਨੇ ਆਪਣੇ ਦੋ ਨੌਕਰਾਂ ਤੇ ਇੱਕ ਸਿਪਾਹੀ ਨੂੰ ਬੁਲਵਾਇਆ। ਇਹ ਸਿਪਾਹੀ ਵੀ ਧਰਮੀ ਮਨੁੱਖ ਸੀ।"
7 Depois que o anjo que lhe falou se foi, Cornélio chamou dois dos seus servos e um soldado piedoso dentre os seus auxiliares,
8 ਇਹ ਸਿਪਾਹੀ ਉਸ ਦੇ ਖਾਸ ਮਦਦਗਾਰਾਂ ਵਿੱਚੋਂ ਇੱਕ ਸੀ। ਉਸ ਨੇ ਇਹ ਸਾਰੀ ਗੱਲ ਤਿੰਨਾਂ ਆਦਮੀਆਂ ਨੂੰ ਸਮਝਾ ਕੇ ਉਨ੍ਹਾਂ ਨੂੰ ਯੱਪਾ ਵੱਲ ਭੇਜ ਦਿੱਤਾ।"
8 e, contando-lhes tudo o que tinha acontecido, enviou-os a Jope.
9 ਅਗਲੇ ਦਿਨ ਇਹ ਤਿੰਨੋ ਆਦਮੀ ਯੱਪਾ ਦੇ ਨੇੜੇ ਪਹੁੰਚੇ। ਪਤਰਸ ਪ੍ਰਾਰਥਨਾ ਕਰਨ ਲਈ ਛੱਤ ਉੱਤੇ ਗਿਆ। ਇਹ ਦੁਪਿਹਰ ਦਾ ਵੇਲਾ ਸੀ।"
9 No dia seguinte, por volta do meio dia, enquanto eles viajavam e se aproximavam da cidade, Pedro subiu ao terraço para orar.
10 ਪਤਰਸ ਨੂੰ ਭੁੱਖ ਲੱਗੀ ਹੋਈ ਸੀ ਅਤੇ ਉਹ ਕੁਝ ਖਾਣਾ ਚਾਹੁੰਦਾ ਸੀ। ਪਰ ਜਦੋਂ ਉਹ ਪਤਰਸ ਦੇ ਖਾਣ ਲਈ ਭੋਜਨ ਤਿਆਰ ਕਰ ਰਹੇ ਸਨ ਤਾਂ ਉਸ ਨੇ ਇੱਕ ਦਰਸ਼ਨ ਵੇਖਿਆ।"
10 Tendo fome, queria comer; enquanto a refeição estava sendo preparada, caiu em êxtase.
11 ਉਸ ਨੇ ਖੁਲ੍ਹੇ ਆਕਾਸ਼ ਨੂੰ ਵੇਖਿਆ ਅਤੇ ਉਸ ਵਿੱਚੋਂ ਚਾਦਰ ਵਾਂਗ ਕੋਈ ਚੀਜ਼ ਥੱਲੇ ਆਉਂਦੀ ਵੇਖੀ ਜੋ ਕਿ ਚਹੁੰ ਪਾਸਿਆਂ ਤੋਂ ਧਰਤੀ ਦੇ ਵੱਲ ਲਮਕਾਈ ਹੋਈ ਹੇਠਾਂ ਉਤਰ ਰਹੀ ਸੀ।"
11 Viu o céu aberto e algo semelhante a um grande lençol que descia à terra, preso pelas quatro pontas,
12 ਸਭ ਪ੍ਰਕਾਰ ਦੇ ਜਾਨਵਰ ਇਸ ਵਿੱਚ ਸਨ। ਉਹ ਜੀਵ ਜਿਹੜੇ ਕਿ ਚੱਲ ਸੱਕਦੇ ਹਨ, ਜਿਹੜੇ ਰੀਂਗਣ ਵਾਲੇ ਸਨ ਜ਼ਮੀਨ ਉੱਪਰ ਅਤੇ ਉਹ ਪੰਛੀ ਜਿਹੜੇ ਕਿ ਹਵਾ ਚ ਉੱਡਦੇ ਹਨ।"
12 contendo toda espécie de quadrúpedes, bem como de répteis da terra e aves do céu.
13 ਫ਼ੇਰ ਇੱਕ ਅਵਾਜ਼ ਨੇ ਪਤਰਸ ਨੂੰ ਆਖਿਆ, “ਪਤਰਸ, ਉੱਠ ਅਤੇ ਇਨ੍ਹਾਂ ਵਿੱਚੋਂ ਕਿਸ ਵੀ ਇੱਕ ਜੀਵ ਨੂੰ ਮਾਰ ਅਤੇ ਖਾ ਲੈ।”"
13 Então uma voz lhe disse: "Levante-se, Pedro; mate e coma".
14 ਪਰ ਪਤਰਸ ਨੇ ਕਿਹਾ, “ਪ੍ਰਭੂ। ਅਜਿਹਾ ਮੈਂ ਕਦੇ ਨਹੀਂ ਕੀਤਾ, ਮੈਂ ਕਦੇ ਅਪਵਿੱਤਰ ਜਾਂ ਅਸ਼ੁੱਧ ਚੀਜ਼ ਨਹੀਂ ਖਾਧੀ।”"
14 Mas Pedro respondeu: "De modo nenhum, Senhor! Jamais comi algo impuro ou imundo! "
15 ਪਰ ਉਸ ਅਵਾਜ਼ ਨੇ ਦੋਬਾਰਾ ਉਸ ਨੂੰ ਕਿਹਾ, “ਪਰਮੇਸ਼ੁਰ ਨੇ ਇਹ ਸਭ ਵਸਤਾਂ ਸ਼ੁੱਧ ਬਣਾਈਆਂ ਹਨ। ਇਸ ਲਈ ਇਨ੍ਹਾਂ ਨੂੰ ‘ਅਪਵਿੱਤਰ’ ਨਾ ਕਹਿ।”"
15 A voz lhe falou segunda vez: "Não chame impuro ao que Deus purificou".
16 ਅਜਿਹਾ ਤਿੰਨ ਵਾਰ ਵਾਪਰਿਆ ਅਤੇ ਫ਼ੇਰ ਉਹ ਸਭ ਚੀਜ਼ਾਂ ਵਾਪਸ ਅਕਾਸ਼ ਵੱਲ ਚੁੱਕੀਆਂ ਗਈਆਂ।"
16 Isso aconteceu três vezes, e em seguida o lençol foi recolhido ao céu.
17 ਪਤਰਸ ਦਰਸ਼ਨ ਦੇ ਅਰਥ ਬਾਰੇ ਸੋਚ ਹੈਰਾਨ ਹੋ ਰਿਹਾ ਸੀ। ਇਸ ਵਿੱਚਕਾਰ ਕੁਰਨੇਲਿਯੁਸ ਦੇ ਭੇਜੇ ਬੰਦਿਆਂ ਨੇ ਸ਼ਮਊਨ ਦਾ ਘਰ ਲੱਭ ਲਿਆ। ਉਹ ਫ਼ਾਟਕ ਤੇ ਖੜ੍ਹੇ ਸਨ।"
17 Enquanto Pedro estava refletindo no significado da visão, os homens enviados por Cornélio descobriram onde era a casa de Simão e chegaram à porta.
18 ਉਨ੍ਹਾਂ ਨੇ ਪੁੱਛਿਆ, “ਕੀ ਪਤਰਸ ਸ਼ਮਊਨ ਇੱਥੇ ਰਹਿੰਦਾ ਹੈ।”"
18 Chamando, perguntaram se ali estava hospedado Simão, conhecido como Pedro.
19 ਪਤਰਸ ਅਜੇ ਵੀ ਉਸ ਦਰਸ਼ਨ ਬਾਰੇ ਹੀ ਸੋਚ ਰਿਹਾ ਸੀ ਪਰ ਆਤਮਾ ਨੇ ਉਸ ਨੂੰ ਕਿਹਾ, “ਵੇਖ। ਤਿੰਨ ਆਦਮੀ ਬਾਹਰ ਤੈਨੂੰ ਲੱਭ ਰਹੇ ਹਨ।"
19 Enquanto Pedro ainda estava pensando na visão, o Espírito lhe disse: "Simão, três homens estão procurando por você.
20 ਉੱਠ ਅਤੇ ਹੇਠਾਂ ਜਾ। ਉਨ੍ਹਾਂ ਨਾਲ ਬਿਨਾ ਕਿਸੇ ਝਿਜਕ ਚੱਲਾ ਜਾ। ਮੈਂ ਹੀ ਉਨ੍ਹਾਂ ਨੂੰ ਤੇਰੇ ਕੋਲ ਭੇਜਿਆ ਹੈ।”"
20 Portanto, levante-se e desça. Não hesite em ir com eles, pois eu os enviei".
21 ਫ਼ੇਰ ਪਤਰਸ ਹੇਠਾਂ ਉਤਰਿਆ ਅਤੇ ਆਦਮੀਆਂ ਨੂੰ ਆਖਿਆ, “ਮੈਂ ਹੀ ਉਹ ਆਦਮੀ ਹਾਂ ਜਿਸ ਨੂੰ ਤੁਸੀਂ ਲੱਭਣ ਆਏ ਹੋ। ਤੁਸੀਂ ਇੱਥੇ ਕਿਸ ਵਾਸਤੇ ਆਏ ਹੋ?”"
21 Pedro desceu e disse aos homens: "Eu sou quem vocês estão procurando. Por que motivo vieram? "
22 ਉਹ ਬੋਲੇ, “ਇੱਕ ਪਵਿੱਤਰ ਦੂਤ ਨੇ ਕੁਰਨੇਲਿਯੁਸ ਨੂੰ ਤੈਨੂੰ ਆਪਣੇ ਘਰ ਸੱਦਾ ਦੇਣ ਲਈ ਆਖਿਆ ਹੈ। ਉਹ ਇੱਕ ਸੈਨਾ ਦਾ ਅਫ਼ਸਰ ਅਤੇ ਭਲਾ ਆਦਮੀ ਹੈ। ਉਹ ਪਰਮੇਸ਼ੁਰ ਦੀ ਉਪਾਸਨਾ ਕਰਦਾ ਹੈ ਅਤੇ ਸਾਰੇ ਯਹੂਦੀ ਉਸਦਾ ਸਤਿਕਾਰ ਕਰਦੇ ਹਨ। ਦੂਤ ਨੇ ਉਸ ਨੂੰ ਤੈਨੂੰ ਆਪਣੇ ਘਰ ਬੁਲਾਉਣ ਲਈ ਆਖਿਆ ਹੈ ਤਾਂ ਕਿ ਜੋ ਕੁਝ ਗੱਲਾਂ ਤੂੰ ਆਖਣਾ ਚਾਹੁੰਦਾ ਹੈ ਉਹ ਸੁਣ ਲਵੇਂ।”"
22 Os homens responderam: "Viemos da parte do centurião Cornélio. Ele é um homem justo e temente a Deus, respeitado por todo o povo judeu. Um santo anjo lhe disse que o chamasse à sua casa, para que ele ouça o que você tem para dizer".
23 ਪਤਰਸ ਨੇ ਉਨ੍ਹਾਂ ਆਦਮੀਆਂ ਨੂੰ ਅੰਦਰ ਆਉਣ ਅਤੇ ਰਾਤ ਠਹਿਰਣ ਲਈ ਆਖਿਆ। ਅਗਲੀ ਸਵੇਰ ਪਤਰਸ ਉੱਠਿਆ, ਤਿਆਰ ਹੋਇਆ ਅਤੇ ਉਨ੍ਹਾਂ ਤਿੰਨਾਂ ਆਦਮੀਆਂ ਨਾਲ ਚੱਲਾ ਗਿਆ। ਯੱਪਾ ਚੋਂ ਕੁਝ ਭਰਾ ਵੀ ਪਤਰਸ ਨਾਲ ਗਏ।"
23 Pedro os convidou a entrar e os hospedou. No dia seguinte Pedro partiu com eles, e alguns dos irmãos de Jope o acompanharam.
24 ਅਗਲੇ ਦਿਨ ਉਹ ਕੈਸਰਿਯਾ ਵਿੱਚ ਪਹੁੰਚੇ, ਜਿੱਥੇ ਕੁਰਨੇਲਿਯੁਸ ਉਨ੍ਹਾਂ ਦਾ ਇੰਤਜ਼ਾਰ ਕਰ ਰਿਹਾ ਸੀ। ਉਸ ਨੇ ਪਹਿਲਾਂ ਤੋਂ ਹੀ ਆਪਣੇ ਘਰ ਵਿੱਚ ਰਿਸ਼ਤੇਦਾਰਾਂ ਅਤੇ ਨੇੜੇ ਦੇ ਮਿੱਤਰਾਂ ਨੂੰ ਸੱਦਾ ਦੇਕੇ ਇਕੱਠਾ ਕੀਤਾ ਹੋਇਆ ਸੀ।"
24 No outro dia chegaram a Cesaréia. Cornélio os esperava com seus parentes e amigos mais íntimos que tinha convidado.
25 ਜਦੋਂ ਪਤਰਸ ਨੇ ਘਰ ਅੰਦਰ ਪ੍ਰਵੇਸ਼ ਕੀਤਾ ਤਾਂ ਪਤਰਸ ਨੂੰ ਕੁਰਨੇਲਿਯੁਸ ਮਿਲਿਆ ਅਤੇ ਉਸ ਦੇ ਪੈਰਾਂ ਤੇ ਮੱਥਾ ਟੇਕਿਆ।"
25 Quando Pedro ia entrando na casa, Cornélio dirigiu-se a ele e prostrou-se aos seus pés, adorando-o.
26 ਪਰ ਪਤਰਸ ਨੇ ਉਸ ਨੂੰ ਉੱਠਾਇਆ ਅਤੇ ਆਖਿਆ, “ਉੱਠ ਖਲੋ। ਕਿਉਂਕਿ ਮੈਂ ਵੀ ਤੇਰੇ ਵਾਂਗ ਇੱਕ ਸਾਧਾਰਣ ਮਨੁੱਖ ਹੀ ਹਾਂ।”"
26 Mas Pedro o fez levantar-se, dizendo: "Levante-se, eu sou homem como você".
27 ਉਸ ਦੇ ਨਾਲ ਗੱਲਾਂ ਕਰਦਿਆਂ, ਪਤਰਸ ਨੇ ਘਰ ਵਿੱਚ ਪ੍ਰਵੇਸ਼ ਕੀਤਾ। ਉੱਥੇ ਉਸ ਨੇ ਬਹੁਤ ਸਰਿਆਂ ਨੂੰ ਇਕੱਠੇ ਹੋਏ ਵੇਖਿਆ।"
27 Conversando com ele, Pedro entrou e encontrou ali reunidas muitas pessoas
28 ਤਾਂ ਉਸ ਨੇ ਲੋਕਾਂ ਨੂੰ ਕਿਹਾ, “ਕਿ ਤੁਹਾਨੂੰ ਪਤਾ ਹੈ ਕਿ ਯਹੂਦੀਆਂ ਦੀ ਸ਼ਰ੍ਹਾ ਅਨੁਸਾਰ ਇੱਕ ਯਹੂਦੀ ਨੂੰ ਦੂਜੀ ਜਾਤ ਦੇ ਮਨੁੱਖ ਨਾਲ ਸਹਯੋਗੀ ਹੋਣ ਜਾਂ ਮੇਲ-ਮਿਲਾਪ ਕਰਨ ਦੀ ਆਗਿਆ ਨਹੀਂ ਹੈ। ਪਰ ਪਰਮੇਸ਼ੁਰ ਨੇ ਮੈਨੂੰ ਖੁਦ ਇਹ ਪ੍ਰਗਟ ਕੀਤਾ ਹੈ ਕਿ ਮੈਂ ਕਿਸੇ ਵੀ ਮਨੁੱਖ ਨੂੰ ‘ਅਪਵਿੱਤਰ’ ਜਾਂ ‘ਅਸ਼ੁੱਧ’ ਨਾ ਕਹਾਂ।"
28 e lhes disse: "Vocês sabem muito bem que é contra a nossa lei um judeu associar-se a um gentio ou mesmo visitá-lo. Mas Deus me mostrou que eu não deveria chamar impuro ou imundo a homem nenhum.
29 ਇਸੇ ਲਈ ਜਦੋਂ ਇਨ੍ਹਾਂ ਆਦਮੀਆਂ ਨੇ ਮੈਨੂੰ ਇੱਥੇ ਆਉਣ ਲਈ ਕਿਹਾ ਮੈਂ ਆਉਣ ਲਈ ਸਹਿਮਤ ਹੋ ਗਿਆ। ਸੋ ਹੁਣ ਤੁਸੀਂ ਕਿਰਪਾ ਕਰਕੇ ਇਹ ਦੱਸੋ ਕਿ ਤੁਸੀਂ ਮੈਨੂੰ ਇੱਥੇ ਕਾਹਦੇ ਲਈ ਬੁਲਾਇਆ ਹੈ?”"
29 Por isso, quando fui procurado, vim sem qualquer objeção. Posso perguntar por que vocês me mandaram buscar? "
30 ਕੁਰਨੇਲਿਯੁਸ ਨੇ ਕਿਹਾ, “ਚਾਰ ਦਿਨ ਪਹਿਲਾਂ ਮੈਂ ਆਪਣੇ ਘਰ ਵਿੱਚ ਪ੍ਰਾਰਥਨਾ ਕਰ ਰਿਹਾ ਸਾਂ, ਇਹ ਦੁਪਹਿਰੇ ਤਿੰਨ ਕੁ ਵਜੇ ਦੇ ਆਸ-ਪਾਸ ਦਾ ਵਕਤ ਸੀ। ਅਚਾਨਕ ਇੱਕ ਦੂਤ ਮੇਰੇ ਅੱਗੇ ਆਕੇ ਖੜੋ ਗਿਆ, ਉਸ ਨੇ ਬੜੇ ਚਮਕੀਲੇ ਕੱਪੜੇ ਪਾਏ ਹੋਏ ਸਨ।"
30 Cornélio respondeu: "Há quatro dias eu estava em minha casa orando a esta hora, às três horas da tarde. De repente, colocou-se diante de mim um homem com roupas resplandecentes
31 ਉਸ ਆਦਮੀ ਨੇ ਕਿਹਾ, ‘ਕੁਰਨੇਲਿਯੁਸ, ਪਰਮੇਸ਼ੁਰ ਨੇ ਤੇਰੀ ਪ੍ਰਾਰਥਨਾ ਸੁਣ ਲਈ ਹੈ ਅਤੇ ਗਰੀਬਾਂ ਨੂੰ ਦਿੱਤੀਆਂ ਤੇਰੀਆਂ ਦਾਤਾਂ ਵੇਖ ਲਈਆਂ ਹਨ।"
31 e disse: ‘Cornélio, Deus ouviu sua oração e lembrou-se de suas esmolas.
32 ਇਸ ਲਈ ਯੱਪਾ ਵਿੱਚ ਕੁਝ ਆਦਮੀਆਂ ਨੂੰ ਭੇਜ ਅਤੇ ਪਤਰਸ ਸ਼ਮਊਨ ਨੂੰ ਇੱਥੇ ਆਉਣ ਲਈ ਆਖ। ਪਤਰਸ ਉਸ ਘਰ ਵਿੱਚ ਰਹਿ ਰਿਹਾ ਹੈ ਜਿਸ ਘਰ ਦੇ ਆਦਮੀ ਦਾ ਨਾਂ ਵੀ ਸ਼ਮਊਨ ਹੈ ਜੋ ਚਮੜੇ ਦਾ ਕੰਮ ਕਰਦਾ ਹੈ। ਅਤੇ ਉਸਦਾ ਘਰ ਸਮੁੰਦਰ ਕੰਢੇ ਹੈ।’"
32 Mande buscar em Jope a Simão, chamado Pedro. Ele está hospedado na casa de Simão, o curtidor de couro, que mora perto do mar’.
33 ਤਾਂ ਮੈਂ ਉਸੇ ਵਕਤ ਤੈਨੂੰ ਬੁਲਾਉਣ ਲਈ ਇਨ੍ਹਾਂ ਆਦਮੀਆਂ ਨੂੰ ਭੇਜ ਦਿੱਤਾ। ਆਪਣੀ ਮਿਹਰਬਾਨੀ ਸਦਕਾ ਤੂੰ ਇੱਥੇ ਆਇਆ ਹੈਂ। ਹੁਣ ਅਸੀਂ ਸਭ ਇੱਥੇ ਉਹ ਸਭ ਕੁਝ ਸੁਣਨ ਲਈ ਪਰਮੇਸ਼ੁਰ ਦੀ ਹਜ਼ੂਰੀ ਵਿੱਚ ਹਾਂ, ਜੋ ਪ੍ਰਭੂ ਨੇ ਤੈਨੂੰ ਆਖਣ ਦਾ ਹੁਕਮ ਦਿੱਤਾ ਹੈ।”"
33 Assim, mandei buscar-te imediatamente, e foi bom que tenhas vindo. Agora estamos todos aqui na presença de Deus, para ouvir tudo que o Senhor te mandou dizer-nos".
34 ਪਤਰਸ ਦਾ ਕੁਰਨੇਲਿਯੁਸ ਦੇ ਘਰ ਵਿੱਚ ਉਪਦੇਸ਼ ਦੇਣਾ ਤਦ ਪਤਰਸ ਨੇ ਬੋਲਣਾ ਸ਼ੁਰੂ ਕੀਤਾ, “ਮੈਂ ਸੱਚਮੁੱਚ ਹੁਣ ਸਮਝਿਆ ਹਾਂ ਕਿ ਪਰਮੇਸ਼ੁਰ ਦੀ ਨਜ਼ਰ ਵਿੱਚ ਸਭ ਜੀਅ ਬਰਾਬਰ ਹਨ।"
34 Então Pedro começou a falar: "Agora percebo verdadeiramente que Deus não trata as pessoas com parcialidade,
35 ਸਗੋਂ ਹਰੇਕ ਕੌਮ ਵਿੱਚੋਂ ਜੋ ਕੋਈ ਵੀ ਉਸ ਤੋਂ ਡਰਦਾ ਹੈ ਅਤੇ ਭਲੇ ਕੰਮ ਕਰਦਾ ਹੈ ਉਹ ਪਰਮੇਸ਼ੁਰ ਨੂੰ ਸਵੀਕਾਰ ਹੁੰਦਾ ਹੈ।"
35 mas de todas as nações aceita todo aquele que o teme e faz o que é justo.
36 ਇਹ ਉਹ ਸੁਨੇਹਾ ਹੈ ਜੋ ਉਸ ਨੇ ਯਹੂਦੀ ਲੋਕਾਂ ਨੂੰ ਭੇਜਿਆ ਸੀ ਪਰਮੇਸ਼ੁਰ ਨੇ ਉਨ੍ਹਾਂ ਨੂੰ ਖੁਸ਼ਖਬਰੀ ਭੇਜੀ ਸੀ ਕਿ ਯਿਸੂ ਮਸੀਹ ਦੁਆਰਾ ਸ਼ਾਂਤੀ ਆਈ ਹੈ ਅਤੇ ਯਿਸੂ ਸਭ ਲੋਕਾਂ ਦਾ ਪ੍ਰਭੂ ਹੈ।"
36 Vocês conhecem a mensagem enviada por Deus ao povo de Israel, que fala das boas novas de paz por meio de Jesus Cristo, Senhor de todos.
37 “ਤੁਹਾਨੂੰ ਪਤਾ ਹੈ ਕਿ ਸਾਰੇ ਯਹੂਦਿਯਾ ਵਿੱਚ ਕੀ ਹੋਇਆ ਸੀ। ਇਸ ਦੀ ਸ਼ੁਰੂਆਤ ਗਲੀਲ ਵਿੱਚ ਯੂਹੰਨਾ ਦੇ ਬਪਤਿਸਮੇ ਬਾਰੇ ਪ੍ਰਚਾਰ ਤੋਂ ਬਾਅਦ ਹੋਈ ਅਤੇ ਇਹ ਸਾਰੇ ਯਹੂਦਿਯਾ ਵਿੱਚ ਫ਼ੈਲ ਗਈ ਸੀ।"
37 Sabem o que aconteceu em toda a Judéia, começando na Galiléia, depois do batismo que João pregou,
38 ਤੁਸੀਂ ਯਿਸੂ ਨਾਸਰੀ ਬਾਰੇ ਜਾਣਦੇ ਹੋ। ਪ੍ਰਭੂ ਪਰਮੇਸ਼ੁਰ ਨੇ ਉਸ ਨੂੰ ਪਵਿੱਤਰ ਆਤਮਾ ਤੇ ਸ਼ਕਤੀ ਦੇਕੇ ਮਸੀਹ ਕੀਤਾ ਸੀ ਅਤੇ ਉਹ ਸਭ ਜਗ਼੍ਹਾ ਜਾਕੇ ਲੋਕਾਂ ਦਾ ਭਲਾ ਕਰਦਾ ਰਿਹਾ। ਯਿਸੂ ਨੇ ਉਨ੍ਹਾਂ ਲੋਕਾਂ ਨੂੰ ਚੰਗਿਆਂ ਕੀਤਾ ਜੋ ਸ਼ੈਤਾਨ ਦੁਆਰਾ ਸਤਾਏ ਹੋਏ ਸਨ। ਇੱਥੋਂ ਪਤਾ ਚੱਲਦਾ ਹੈ ਕਿ ਪਰਮੇਸ਼ੁਰ ਉਸ ਦੇ ਵੱਲ ਸੀ।"
38 como Deus ungiu a Jesus de Nazaré com o Espírito Santo e poder, e como ele andou por toda parte fazendo o bem e curando todos os oprimidos pelo diabo, porque Deus estava com ele.
39 “ਅਸੀਂ ਉਨ੍ਹਾਂ ਸਭਨਾਂ ਕੰਮਾਂ ਦੇ ਗਵਾਹ ਹਾਂ ਜਿਹੜੇ ਉਸ ਨੇ ਯਹੂਦਿਯਾ ਅਤੇ ਯਰੂਸ਼ਲਮ ਵਿੱਚ ਕੀਤੇ। ਪਰ ਉਨ੍ਹਾਂ ਨੇ ਉਸ ਨੂੰ ਲਕੜੀ ਦੀ ਬਣੀ ਸਲੀਬ ਤੇ ਮੇਖਾਂ ਨਾਲ ਠੋਕ ਦਿੱਤਾ।"
39 "Nós somos testemunhas de tudo o que ele fez na terra dos judeus e em Jerusalém, onde o mataram, suspendendo-o num madeiro.
40 ਪਰ ਪਰਮੇਸ਼ੁਰ ਨੇ ਉਸਦੀ ਮੌਤ ਤੋਂ ਤੀਜੇ ਦਿਨ ਬਾਅਦ ਉਸ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਅਤੇ ਉਸ ਨੂੰ ਲੋਕਾਂ ਨੂੰ ਪ੍ਰਗਟਾਇਆ।"
40 Deus, porém, o ressuscitou no terceiro dia e fez que ele fosse visto,
41 ਪਰ ਯਿਸੂ ਸਭ ਲੋਕਾਂ ਨੂੰ ਪਰਗਟ ਨਾ ਹੋਇਆ, ਸਿਰਫ਼ ਜਿਹੜੇ ਗਵਾਹ ਸਨ ਜਿਨ੍ਹਾਂ ਨੂੰ ਕਿ ਪਰਮੇਸ਼ੁਰ ਨੇ ਪਹਿਲਾਂ ਤੋਂ ਹੀ ਚੁਣਿਆ ਹੋਇਆ ਸੀ, ਸਿਰਫ਼ ਉਹੀ ਉਸ ਨੂੰ ਵੇਖਣ ਦੇ ਸਮਰੱਥ ਹੋਏ। ਅਸੀਂ ਹੀ ਉਹ ਗਵਾਹ ਹਾਂ। ਜਦੋਂ ਉਹ ਮੁਰਦੇ ਤੋਂ ਜਿਵਾਲਿਆ ਗਿਆ ਸੀ ਤਾਂ ਅਸੀਂ ਉਸ ਨਾਲ ਮਿਲ ਬੈਠਕੇ ਖਾਧਾ ਅਤੇ ਪੀਤਾ।"
41 não por todo o povo, mas por testemunhas que designara de antemão, por nós que comemos e bebemos com ele depois que ressuscitou dos mortos.
42 “ਯਿਸੂ ਨੇ ਸਾਨੂੰ ਲੋਕਾਂ ਵਿੱਚ ਪ੍ਰਚਾਰ ਕਰਨ ਨੂੰ ਕਿਹਾ। ਉਸ ਨੇ ਸਾਨੂੰ ਲੋਕਾਂ ਨੂੰ ਇਹ ਦੱਸਣ ਲਈ ਕਿਹਾ ਕਿ ਉਸ ਨੂੰ ਪਰਮੇਸ਼ੁਰ ਦੁਆਰਾ ਉਨ੍ਹਾਂ ਸਾਰਿਆਂ ਲੋਕਾਂ ਉੱਤੇ ਮੁਨਸਫ਼ ਹੋਣ ਲਈ ਚੁਣਿਆ ਗਿਆ ਹੈ, ਭਾਵੇਂ ਉਹ ਲੋਕ ਜਿਉਂਦੇ ਹਨ ਜਾਂ ਮੁਰਦਾ।"
42 Ele nos mandou pregar ao povo e testemunhar que este é aquele a quem Deus constituiu juiz de vivos e de mortos.
43 ਹਰ ਉਹ ਮਨੁੱਖ ਜਿਹੜਾ ਯਿਸੂ ਵਿੱਚ ਨਿਹਚਾ ਰੱਖਦਾ ਹੈ ਉਸ ਨੂੰ ਮੁਆਫ਼ ਕੀਤਾ ਜਾਵੇਗਾ। ਯਿਸੂ ਦੇ ਨਾਂ ਤੇ ਉਸ ਦੇ ਪਾਪ ਖਿਮਾ ਕੀਤੇ ਜਾਣਗੇ। ਸਭ ਨਬੀ ਇਸ ਗੱਲ ਦੀ ਸਾਖੀ ਦਿੰਦੇ ਹਨ।”"
43 Todos os profetas dão testemunho dele, de que todo aquele que nele crê recebe o perdão dos pecados mediante o seu nome".
44 ਪਰਾਈਆਂ ਕੌਮਾਂ ਤੇ ਪਵਿੱਤਰ ਆਤਮਾ ਦਾ ਆਉਣਾ ਜਦੋਂ ਪਤਰਸ ਅਜੇ ਬੋਲ ਕਰ ਰਿਹਾ ਸੀ, ਪਵਿੱਤਰ ਆਤਮਾ ਉਨ੍ਹਾਂ ਸਾਰੇ ਲੋਕਾਂ ਉੱਪਰ ਆਇਆ, ਜੋ ਸੰਦੇਸ਼ ਨੂੰ ਸੁਣ ਰਹੇ ਸਨ।"
44 Enquanto Pedro ainda estava falando estas palavras, o Espírito Santo desceu sobre todos os que ouviam a mensagem.
45 ਯਹੂਦੀ ਚੇਲੇ ਜਿਹੜੇ ਪਤਰਸ ਦੇ ਨਾਲ ਆਏ ਸਨ ਇਹ ਵੇਖਕੇ ਹੈਰਾਨ ਹੋ ਗਏ। ਉਹ ਹੈਰਾਨ ਸਨ ਕਿ ਪਵਿੱਤਰ ਆਤਮਾ ਗੈਰ ਯਹੂਦੀਆਂ ਉੱਪਰ ਵੀ ਵਹਾਇਆ ਗਿਆ ਸੀ।"
45 Os judeus convertidos que vieram com Pedro ficaram admirados de que o dom do Espírito Santo fosse derramado até sobre os gentios,
46 ਕਿਉਂਕਿ ਉਨ੍ਹਾਂ ਨੂੰ ਉਨ੍ਹਾਂ ਨੂੰ ਵਖਰੀਆਂ ਭਾਸ਼ਾਵਾਂ ਵਿੱਚ ਬੋਲਦਿਆਂ ਅਤੇ ਪਰਮੇਸ਼ੁਰ ਦੀ ਉਸਤਤਿ ਕਰਦਿਆਂ ਸੁਣਿਆ ਸੀ। ਤਦ ਪਤਰਸ ਨੇ ਆਖਿਆ,"
46 pois os ouviam falando em línguas e exaltando a Deus. A seguir Pedro disse:
47 “ਕੀ ਕੋਈ ਵੀ ਇਨ੍ਹਾਂ ਲੋਕਾਂ ਨੂੰ ਪਾਣੀ ਅੰਦਰ ਜਾਣ ਅਤੇ ਬਪਤਿਸਮਾ ਲੈਣ ਤੋਂ ਰੋਕ ਸੱਕਦਾ ਹੈ? ਕਿਉਂ ਕਿ ਉਨ੍ਹਾਂ ਨੇ ਉਵੇਂ ਹੀ ਪਵਿੱਤਰ ਆਤਮਾ ਪ੍ਰਾਪਤ ਕੀਤਾ ਹੈ ਜਿਵੇਂ ਕਿ ਅਸੀਂ ਪ੍ਰਾਪਤ ਕੀਤਾ ਸੀ।”"
47 "Pode alguém negar a água, impedindo que estes sejam batizados? Eles receberam o Espírito Santo como nós! "
48 ਇਸ ਲਈ ਪਤਰਸ ਨੇ ਕੁਰਨੇਲਿਯੁਸ ਨੂੰ ਉਸ ਦੇ ਸਾਕ-ਸੰਬੰਧੀਆਂ ਨੂੰ ਉਸ ਦੇ ਦੋਸਤਾਂ ਨੂੰ ਯਿਸੂ ਮਸੀਹ ਦੇ ਨਾਂ ਤੇ ਬਪਤਿਸਮਾ ਲੈਣ ਦਾ ਹੁਕਮ ਦਿੱਤਾ। ਉਸਤੋਂ ਬਾਅਦ ਉੱਥੋਂ ਦੇ ਲੋਕਾਂ ਨੇ ਪਤਰਸ ਨੂੰ ਉੱਥੇ ਕੁਝ ਦਿਨ ਹੋਰ ਰਹਿਣ ਲਈ ਮਿੰਨਤ ਕੀਤੀ।"
48 Então ordenou que fossem batizados em nome de Jesus Cristo. Depois pediram a Pedro que ficasse com eles alguns dias.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Atos 10, comparar traduções ou montar um estudo — tudo direto pelo WhatsApp.