Atos 12

Punjabi Bible (GL_PUNJABI) vs NAA

Sair da comparação
NAA Nova Almeida Atualizada 2017
1 ਹੇਰੋਦੇਸ ਅਗਰਿੱਪਾ ਦਾ ਕਲੀਸਿਯਾ ਨੂੰ ਤਸੀਹੇ ਦੇਣਾ ਉਸ ਸਮੇਂ, ਰਾਜਾ ਹੇਰੋਦੇਸ ਨੇ ਕਲੀਸਿਯਾ ਦੇ ਕੁਝ ਲੋਕਾਂ ਨੂੰ ਦੰਡ ਦੇਣੇ ਸ਼ੁਰੂ ਕੀਤੇ।"
1 Por aquele tempo, o rei Herodes mandou prender alguns da igreja para os maltratar.
2 ਹੇਰੋਦੇਸ ਨੇ ਯੂਹੰਨਾ ਦੇ ਭਰਾ ਯਾਕੂਬ ਨੂੰ ਤਲਵਾਰ ਨਾਲ ਵੱਢ ਦੇਣ ਦਾ ਹੁਕਮ ਦਿੱਤਾ।"
2 Mandou matar à espada Tiago, irmão de João.
3 ਜਦੋਂ ਉਸ ਨੇ ਵੇਖਿਆ ਕਿ ਯਹੂਦੀਆਂ ਨੂੰ ਇਹ ਚੰਗਾ ਲੱਗਿਆ ਹੈ, ਤੰ ਉਸ ਨੇ ਪਤਰਸ ਨੂੰ ਵੀ ਗਿਰਫ਼ਤਾਰ ਕਰਨ ਦਾ ਨਿਸ਼ਚਾ ਕੀਤਾ। ਇਹ ਘਟਨਾ ਯਹੂਦੀਆਂ ਦੀਆਂ ਛੁੱਟੀਆਂ ਵਿੱਚ ਪਸਾਹ ਦੇ ਤਿਉਹਾਰ ਵੇਲੇ ਹੋਈ।"
3 Vendo que isto agradava aos judeus, prosseguiu, mandando prender também Pedro. E eram os dias dos pães sem fermento.
4 ਹੇਰੋਦੇਸ ਨੇ ਪਤਰਸ ਨੂੰ ਗਿਰਫ਼ਤਾਰ ਕਰ ਲਿਆ ਅਤੇ ਉਸ ਨੂੰ ਕੈਦ ਵਿੱਚ ਪਾ ਦਿੱਤਾ। ਉਸ ਨੇ ਸੋਲਾਂ ਸਿਪਾਹੀਆਂ ਨੂੰ ਉਸਦੀ ਨਿਗਰਾਨੀ ਕਰਨ ਲਈ ਨਿਯੁਕਤ ਕੀਤਾ। ਉਹ ਪਸਾਹ ਦੇ ਤਿਉਹਾਰ ਦੇ ਲੰਘਣ ਦਾ ਇੰਤਜ਼ਾਰ ਕਰਨਾ ਚਾਹੁੰਦਾ ਸੀ ਅਤੇ ਫ਼ੇਰ ਪਤਰਸ ਨੂੰ ਲੋਕਾਂ ਦੇ ਸਾਹਮਣੇ ਲਿਆਉਣਾ ਚਾਹੁੰਦਾ ਸੀ।"
4 Depois de prendê-lo, lançou-o na prisão, entregando-o a quatro escoltas de quatro soldados cada uma, para o guardarem. A intenção de Herodes era apresentá-lo ao povo depois da Páscoa.
5 ਇਸ ਲਈ ਪਤਰਸ ਨੂੰ ਕੈਦ ਵਿੱਚ ਰੱਖਿਆ ਗਿਆ ਸੀ, ਪਰ ਨਿਹਚਾਵਾਨ ਲਗਾਤਾਰ ਪਰਮੇਸ਼ੁਰ ਅੱਗੇ ਉਸ ਲਈ ਪ੍ਰਾਰਥਨਾ ਕਰ ਰਹੇ ਸਨ।"
5 E assim Pedro estava guardado na prisão; mas havia oração incessante a Deus por parte da igreja a favor dele.
6 ਪਤਰਸ ਦਾ ਕੈਦ ਤੋਂ ਛੁਟਕਾਰਾ ਪਤਰਸ ਦੋ ਸਿਪਾਹੀਆਂ ਵਿੱਚਕਾਰ ਸੁੱਤਾ ਪਿਆ ਸੀ, ਜੋ ਉਸਤੇ ਨਿਗਰਾਨੀ ਲਈ ਸਨ ਅਤੇ ਜੰਜ਼ੀਰਾਂ ਨਾਲ ਬੰਨ੍ਹਿਆ ਹੋਇਆ ਸੀ ਅਤੇ ਬਾਕੀ ਸਾਰੇ ਸਿਪਾਹੀ ਜੇਲ੍ਹ ਦੇ ਦਰਵਾਜ਼ੇ ਤੇ ਚੌਕਸੀ ਕਰ ਰਹੇ ਸਨ। ਇਹ ਰਾਤ ਦਾ ਪਹਿਰ ਸੀ ਅਤੇ ਹੇਰੋਦੇਸ ਅਗਲੀ ਸਵੇਰ ਪਤਰਸ ਨੂੰ ਲੋਕਾਂ ਸਾਹਮਣੇ ਲਿਆਉਣ ਦੀ ਵਿਉਂਤ ਬਣਾ ਰਿਹਾ ਸੀ।"
6 Na noite anterior ao dia em que Herodes ia apresentá-lo ao povo, Pedro dormia entre dois soldados, preso com duas correntes. Sentinelas, junto à porta, guardavam a prisão.
7 ਅਚਾਨਕ ਉੱਥੇ ਪ੍ਰਭੂ ਦਾ ਇੱਕ ਦੂਤ ਪਰਗਟ ਹੋਇਆ। ਕਮਰੇ ਵਿੱਚ ਬੜੀ ਰੌਸ਼ਨੀ ਹੋਈ। ਦੂਤ ਨੇ ਉਸ ਨੂੰ ਪਾਸੇ ਤੋਂ ਛੋਹਿਆ ਅਤੇ ਉਸ ਨੂੰ ਜਗਾਇਆ। ਦੂਤ ਨੇ ਆਖਿਆ, “ਜਲਦੀ ਕਰ। ਉੱਠ।” ਪਤਰਸ ਦੇ ਹੱਥਾਂ ਚੋਂ ਜੰਜ਼ੀਰਾਂ ਟੁੱਟ ਗਈਆਂ।"
7 Eis, porém, que sobreveio um anjo do Senhor, e uma luz iluminou a prisão. O anjo tocou no lado de Pedro e o despertou, dizendo: — Levante-se depressa! Então as correntes caíram das mãos dele.
8 ਦੂਤ ਨੇ ਪਤਰਸ ਨੂੰ ਕਿਹਾ, “ਆਪਣੇ ਕੱਪੜੇ ਪਹਿਨ ਅਤੇ ਆਪਣੀ ਜੁੱਤੀ ਪਾ।” ਪਤਰਸ ਨੇ ਇਵੇਂ ਹੀ ਕੀਤਾ। ਫ਼ਿਰ ਦੂਤ ਨੇ ਆਖਿਆ, “ਆਪਣਾ ਕੋਟ ਪਾਕੇ ਮੇਰੇ ਪਿੱਛੇ ਆਜਾ।”"
8 E o anjo continuou: — Coloque o cinto e calce as sandálias. E ele assim o fez. O anjo lhe disse mais: — Ponha a capa e siga-me.
9 ਇਉਂ ਦੂਤ ਚੱਲਾ ਗਿਆ ਅਤੇ ਪਤਰਸ ਉਸ ਦੇ ਪਿੱਛੇ ਹੋ ਲਿਆ। ਪਰ ਪਤਰਸ ਨਹੀਂ ਜਾਣਦਾ ਸੀ ਕਿ, ਜੋ ਦੂਤ ਕਰ ਰਿਹਾ ਸੀ, ਸੱਚਮੁੱਚ ਵਾਪਰ ਰਿਹਾ ਸੀ। ਉਸ ਨੇ ਸੋਚਿਆ ਕਿ ਸ਼ਾਇਦ ਉਹ ਇੱਕ ਦਰਸ਼ਨ ਦੇਖ ਰਿਹਾ ਹੈ।"
9 Então, saindo, Pedro o seguia, não sabendo que era real o que estava sendo feito pelo anjo; ele pensava que era uma visão.
10 ਤਦ ਉਹ ਦੋਨੋਂ ਪਹਿਲੇ ਅਤੇ ਦੂਜੇ ਪਹਿਰੇ ਵਿੱਚੋਂ ਦੀ ਨਿਕਲ ਕੇ ਇੱਕ ਲੋਹੇ ਦੇ ਫ਼ਾਟਕ ਤੱਕ ਆਏ ਜਿਹੜਾ ਕਿ ਸ਼ਹਿਰ ਵਿੱਚ ਪਹੁੰਚਾਉਂਦਾ ਸੀ। ਉਹ ਆਪਣੇ-ਆਪ ਹੀ ਉਨ੍ਹਾਂ ਲਈ ਖੁਲ੍ਹ ਗਿਆ ਉੱਥੋਂ ਨਿਕਲ ਕੇ ਉਹ ਇੱਕ ਗਲੀ ਦੇ ਰਸਤੇ ਤੇ ਤੁਰ ਪਏ ਪਰ ਉਸੇ ਵੇਲੇ ਦੂਤ ਉਸ ਕੋਲੋਂ ਫ਼ਿਰ ਅਲੋਪ ਹੋ ਗਿਆ।"
10 Depois de terem passado a primeira e a segunda sentinela, chegaram ao portão de ferro que dava para a cidade, o qual se abriu automaticamente; e, saindo, enveredaram por uma rua, e logo adiante o anjo se afastou dele.
11 ਤਦ ਪਤਰਸ ਨੂੰ ਸਮਝ ਆਇਆ ਕਿ ਇਹ ਕੀ ਵਾਪਰਿਆ ਸੀ। ਉਸ ਨੇ ਸੋਚਿਆ, “ਹੁਣ ਮੈਨੂੰ ਸਮਝ ਆਇਆ ਹੈ ਕਿ ਵਾਸਤਵ ਵਿੱਚ ਪ੍ਰਭੂ ਨੇ ਇਹ ਦੂਤ ਮੇਰੇ ਲਈ ਭੇਜਿਆ ਸੀ। ਉਸ ਨੇ ਮੈਨੂੰ ਹੇਰੋਦੇਸ ਦੇ ਹੱਥੋਂ ਮੁਕਤ ਕਰਾਇਆ। ਯਹੂਦੀ ਲੋਕਾਂ ਨੇ ਸੋਚਿਆ ਸ਼ਾਇਦ ਮੇਰੇ ਨਾਲ ਬੁਰੀਆਂ ਗੱਲਾਂ ਵਾਪਰਨਗੀਆਂ, ਪਰ ਪਰਮੇਸ਼ੁਰ ਨੇ ਮੈਨੂੰ ਇਨ੍ਹਾਂ ਸਭ ਗੱਲਾਂ ਤੋਂ ਬਚਾ ਲਿਆ।”"
11 Então Pedro, caindo em si, disse: — Agora sei que, de fato, o Senhor enviou o seu anjo e me livrou da mão de Herodes e de toda a expectativa do povo judeu.
12 ਜਦੋਂ ਪਤਰਸ ਨੇ ਇਹ ਮਹਿਸੂਸ ਕੀਤਾ, ਉਹ ਮਰਿਯਮ ਦੇ ਘਰ ਨੂੰ ਆਇਆ। ਉਹ ਯੂਹੰਨਾ ਦੀ ਮਾਤਾ ਸੀ। ਯੂਹੰਨਾ ਮਰਕੁਸ ਕਰਕੇ ਵੀ ਜਾਣਿਆ ਜਾਂਦਾ ਸੀ। ਉੱਥੇ ਬਹੁਤ ਸਾਰੇ ਲੋਕ ਇਕੱਠੇ ਸਨ ਅਤੇ ਉਹ ਪ੍ਰਾਰਥਨਾ ਕਰ ਰਹੇ ਸਨ।"
12 Ao se dar conta disso, Pedro resolveu ir à casa de Maria, mãe de João, também chamado Marcos, onde muitas pessoas estavam congregadas e oravam.
13 ਪਤਰਸ ਨੇ ਬਾਹਰ ਵਾਲੇ ਦਰਵਾਜ਼ੇ ਤੇ ਦਸਤਕ ਕੀਤੀ ਤਾਂ ਜਵਾਬ ਵਿੱਚ ਇੱਕ ਰੋਦੋ ਨਾਂ ਦੀ ਨੌਕਰਾਨੀ ਜਵਾਬ ਦੇਣ ਲਈ ਬਾਹਰ ਆਈ।"
13 Quando ele bateu à porta da frente, uma empregada, chamada Rode, foi ver quem era.
14 ਉਸ ਨੇ ਪਤਰਸ ਦੀ ਅਵਾਜ਼ ਨੂੰ ਪਛਾਣ ਲਿਆ ਅਤੇ ਉਹ ਬੜੀ ਖੁਸ਼ ਹੋਈ। ਉਹ ਇੰਨੀ ਖੁਸ਼ ਹੋਈ ਕਿ ਮਾਰੇ ਖੁਸ਼ੀ ਦੇ ਉਹ ਉਸ ਨੂੰ ਦਰਵਾਜ਼ਾ ਖੋਲ੍ਹਣਾ ਵੀ ਭੁੱਲ ਗਈ ਅਤੇ ਨੱਸਦੀ ਹੋਈ ਉਸ ਸਮੂਹ ਨੂੰ ਪਤਰਸ ਦੇ ਆਮਦ ਦੀ ਖਬਰ ਕਹਿਣ ਚਲੀ ਗਈ ਕਿ, “ਬਾਹਰ ਬੂਹੇ ਤੇ ਪਤਰਸ ਖੜ੍ਹਾ ਹੈ।”"
14 Reconhecendo a voz de Pedro, ficou tão alegre que nem o fez entrar, mas voltou correndo para anunciar que Pedro estava à porta.
15 ਨਿਹਚਾਵਾਨਾਂ ਨੇ ਰੋਦੋ ਨੂੰ ਕਿਹਾ, “ਤੂੰ ਕਮਲੀ ਹੈ।” ਪਰ ਉਹ ਬਾਰ-ਬਾਰ ਕਹਿੰਦੀ ਰਹੀ ਕਿ ਨਹੀਂ ਇਹ ਸੱਚ ਹੈ ਤਾਂ ਉਨ੍ਹਾਂ ਸੋਚਿਆ, “ਉਹ ਪਤਰਸ ਦਾ ਦੂਤ ਹੋਣਾ ਚਾਹੀਦਾ ਹੈ।”"
15 Então os outros disseram: — Você ficou louca! Ela, porém, persistia em afirmar que era verdade. Então disseram: — É o anjo dele.
16 ਪਤਰਸ ਲਗਾਤਾਰ ਬੂਹਾ ਖੜਕਾਉਂਦਾ ਰਿਹਾ। ਜਦੋਂ ਨਿਹਚਾਵਾਨਾਂ ਨੇ ਬੂਹਾ ਖੋਲ੍ਹਿਆ ਤਾਂ ਉਹ ਪਤਰਸ ਨੂੰ ਵੇਖਕੇ ਹੈਰਾਨ ਰਹਿ ਗਏ।"
16 Enquanto isso, Pedro continuava batendo. Quando abriram a porta, viram-no e ficaram admirados.
17 ਪਤਰਸ ਨੇ ਹੱਥ ਦੇ ਇਸ਼ਾਰੇ ਨਾਲ ਉਨ੍ਹਾਂ ਨੂੰ ਸਮਝਾਇਆ ਕਿ ਉਹ ਖਾਮੋਸ਼ ਰਹਿਣ। ਤਾਂ ਉਸ ਨੇ ਉਨ੍ਹਾਂ ਨੂੰ ਸਾਰੀ ਗੱਲ ਸਮਝਾਈ ਕਿ ਕਿਵੇਂ ਪ੍ਰਭੂ ਨੇ ਉਸ ਨੂੰ ਜੇਲ੍ਹ ਵਿੱਚੋਂ ਬਾਹਰ ਕੱਢਣ ਦੀ ਮਦਦ ਕੀਤੀ। ਉਸ ਨੇ ਕਿਹਾ, “ਯਾਕੂਬ ਅਤੇ ਹੋਰ ਭਾਈਆਂ ਨੂੰ ਵੀ ਇਨ੍ਹਾਂ ਗੱਲਾਂ ਦੀ ਖਬਰ ਦੇਵੋ।” ਉਸਤੋਂ ਬਾਅਦ ਪਤਰਸ ਹੋਰ ਥਾਂ ਚੱਲਿਆ ਗਿਆ।"
17 Ele, porém, fazendo-lhes sinal com a mão para que se calassem, contou-lhes como o Senhor o tinha tirado da prisão. E acrescentou: — Anunciem isto a Tiago e aos irmãos. E, saindo, foi para outro lugar.
18 ਅਗਲੀ ਸਵੇਰ ਸਿਪਾਹੀ ਬਹੁਤ ਪਰੇਸ਼ਨ ਹੋ ਗਏ। ਉਹ ਹੈਰਾਨ ਸਨ ਕਿ ਪਤਰਸ ਦਾ ਕੀ ਬਣਿਆ?"
18 Quando amanheceu, houve grande alvoroço entre os soldados sobre o que teria acontecido com Pedro.
19 ਹੇਰੋਦੇਸ ਨੇ ਪਤਰਸ ਨੂੰ ਸਭ ਥਾਈਂ ਭਾਲਿਆ ਪਰ ਉਸ ਨੂੰ ਕਿਤੇ ਨਾ ਮਿਲਿਆ। ਇਸ ਲਈ ਉਸ ਨੇ ਪਹਿਰੇਦਾਰਾਂ ਨੂੰ ਸਵਾਲ ਕੀਤੇ। ਫ਼ਿਰ ਉਸ ਨੇ ਹੁਕਮ ਦਿੱਤਾ ਕਿ ਉਹ ਮਾਰ ਦਿੱਤੇ ਜਾਣ। ਹੇਰੋਦੇਸ ਅਗਰਿੱਪਾ ਦੀ ਮੌਤ ਇਸਤੋਂ ਬਾਅਦ ਹੇਰੋਦੇਸ ਯਹੂਦਿਯਾ ਤੋਂ ਕੈਸਰਿਯਾ ਨੂੰ ਗਿਆ ਅਤੇ ਉੱਥੇ ਕੁਝ ਸਮੇਂ ਲਈ ਜਾ ਠਹਿਰਿਆ।"
19 Herodes, tendo-o procurado e não o achando, submetendo as sentinelas a interrogatório, ordenou que se aplicasse a pena de morte. E, descendo da Judeia para Cesareia, Herodes passou ali algum tempo.
20 ਹੇਰੋਦੇਸ ਸੂਰ ਅਤੇ ਸੈਦਾ ਦੇ ਲੋਕਾਂ ਨਾਲ ਬੜਾ ਨਾਰਾਜ਼ ਸੀ। ਉਹ ਸਾਰੇ ਲੋਕ ਇਕੱਠੇ ਹੋਕੇ ਹੇਰੋਦੇਸ ਕੋਲ ਆਏ। ਉਹ ਬਲਾਸਤੁਸ ਦੀ, ਜਿਹੜਾ ਕਿ ਰਾਜੇ ਦੇ ਖਾਸ ਨੌਕਰ ਸੀ, ਹਮਾਇਤ ਪਾਉਣ ਵਿੱਚ ਕਾਮਯਾਬ ਹੋ ਗਏ। ਉਹ ਹੇਰੋਦੇਸ ਨੂੰ ਸ਼ਾਂਤੀ ਲਈ ਬੇਨਤੀ ਕਰਨ ਲੱਗੇ ਕਿਉਂਕਿ ਉਨ੍ਹਾਂ ਦਾ ਦੇਸ਼ ਭੋਜਨ ਦੀ ਸਮਗਰੀ ਹੇਰੋਦੇਸ ਦੇ ਦੇਸ਼ ਤੋਂ ਪ੍ਰਾਪਤ ਕਰਦਾ ਸੀ।"
20 Havia uma séria divergência entre Herodes e os moradores de Tiro e de Sidom. Estes, porém, de comum acordo, se apresentaram a ele e, depois de obter o apoio de Blasto, que era assessor do rei, pediram paz, porque a terra deles recebia alimentos do país do rei.
21 ਹੇਰੋਦੇਸ ਨੇ ਉਨ੍ਹਾਂ ਨੂੰ ਮਿਲਣ ਦਾ ਇੱਕ ਦਿਨ ਨਿਸ਼ਚਿਤ ਕੀਤਾ। ਉਸ ਦਿਨ ਉਹ ਬੜੇ ਖੂਬਸੂਰਤ ਸ਼ਾਹੀ ਲਿਬਾਸ ਵਿੱਚ ਸੀ। ਉਹ ਆਪਣੇ ਸਿੰਘਾਸਣ ਤੇ ਬੈਠਾ ਅਤੇ ਲੋਕਾਂ ਨੂੰ ਇੱਕ ਭਾਸ਼ਣ ਦਿੱਤਾ।"
21 Em dia designado, Herodes, vestido de traje real, assentado no trono, dirigiu-lhes a palavra.
22 ਲੋਕ ਉੱਚੀ ਅਵਾਜ਼ ਵਿੱਚ ਆਖਣ ਲੱਗੇ, “ਇਹ ਤਾਂ ਕਿਸੇ ਦੇਵੇਤੇ ਦੀ ਅਵਾਜ਼ ਹੈ, ਮਨੁੱਖ ਦੀ ਨਹੀਂ।”"
22 E o povo gritava: — É voz de um deus, e não de um homem!
23 ਹੇਰੋਦੇਸ ਨੇ ਪਰਮੇਸ਼ੁਰ ਨੂੰ ਮਹਿਮਾ ਨਾ ਦਿੰਦੇ ਹੋਏ ਇਹ ਸਾਰੀ ਉਸਤਤਿ ਆਪਣੇ ਲਈ ਕਬੂਲ ਕਰ ਲਈ, ਇਸ ਲਈ ਪ੍ਰਭੂ ਦੇ ਇੱਕ ਦੂਤ ਨੇ ਉਸ ਨੂੰ ਇੱਕ ਭਿਆਨਕ ਬਿਮਾਰੀ ਦਿੱਤੀ। ਉਹ ਬਿਮਾਰ ਪੈ ਗਿਆ ਤੇ ਅੰਤ ਕੀੜੇ ਪੈਕੇ ਮਰਿਆ।"
23 No mesmo instante, um anjo do Senhor feriu Herodes, por ele não haver dado glória a Deus; e, comido de vermes, morreu.
24 ਪਰਮੇਸ਼ੁਰ ਦਾ ਸੰਦੇਸ਼ ਦਿਨੋਂ-ਦਿਨ ਲੋਕਾਂ ਵਿੱਚ ਵੱਧ ਰਿਹਾ ਸੀ ਅਤੇ ਉਨ੍ਹਾਂ ਨੂੰ ਪ੍ਰਭਾਵਿਤ ਕਰ ਰਿਹਾ ਸੀ ਇਸ ਲਈ ਨਿਹਚਾਵਾਨਾਂ ਦਾ ਸਮੂਹ ਦਿਨੋ-ਦਿਨ ਵੱਧਦਾ ਜਾ ਰਿਹਾ ਸੀ।"
24 Entretanto, a palavra de Deus crescia e se multiplicava.
25 ਜਦੋਂ ਬਰਨਬਾਸ ਅਤੇ ਸੌਲੁਸ ਨੇ ਆਪਣਾ ਕਾਰਜ ਯਰੂਸ਼ਲਮ ਵਿੱਚ ਪੂਰਾ ਕਰ ਲਿਆ ਤਾਂ ਉਹ ਯੂਹੰਨਾ ਨੂੰ ਜਿਹੜਾ ਮਰਕੁਸ ਕਰਕੇ ਵੀ ਸਦੀਂਦਾ ਹੈ ਆਪਣੇ ਨਾਲ ਲੈ ਕੇ ਅੰਤਾਕਿਯਾ ਨੂੰ ਮੁੜੇ।"
25 Barnabé e Saulo, cumprida a sua missão, voltaram de Jerusalém, trazendo consigo João, também chamado Marcos.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Atos 12, comparar traduções ou montar um estudo — tudo direto pelo WhatsApp.