Atos 13
Punjabi Bible (GL_PUNJABI) vs NVT
NVT Nova Versão Transformadora
1 ਬਰਨਬਾਸ ਅਤੇ ਸੌਲੁਸ ਨੂੰ ਵਿਸ਼ੇਸ਼ ਕੰਮ ਦਾ ਸੌਂਪਣਾ ਅੰਤਾਕਿਯਾ ਦੇ ਗਿਰਜੇ ਵਿੱਚ ਕਈ ਨਬੀ ਅਤੇ ਉਪਦੇਸ਼ਕ ਸਨ। ਉਹ ਸਨ; ਬਰਨਬਾਸ, ਸ਼ਿਮਓਨ, ਜੋ ਨੀਗਰ ਵੀ ਕਹਾਉਂਦਾ ਸੀ, ਕੂਰੈਨੇ ਦੇ ਸ਼ਹਿਰ ਤੋਂ ਲੂਕਿਯੁਸ, ਮਨਏਨ ਜੋ ਕਿ ਹੇਰੋਦੇਸ ਨਾਲ ਪਲਿਆ ਸੀ, ਅਤੇ ਸੌਲੁਸ।"
1 Entre os profetas e mestres da igreja de Antioquia da Síria estavam Barnabé e Simeão, chamado Negro, Lúcio de Cirene, Manaém, que tinha sido criado com o rei Herodes Antipas, e Saulo.
2 ਇਹ ਸਾਰੇ ਪ੍ਰਭੂ ਦੀ ਉਸਤਤਿ ਕਰਦੇ ਅਤੇ ਵਰਤ ਰੱਖਦੇ ਸਨ ਤਾਂ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਕਿਹਾ, “ਮੇਰੇ ਲਈ ਬਰਨਬਾਸ ਅਤੇ ਸੌਲੁਸ ਨੂੰ ਉਸ ਕੰਮ ਲਈ ਅਲੱਗ ਕਰੋ, ਜਿਸ ਲਈ ਮੈਂ ਉਨ੍ਹਾਂ ਨੂੰ ਬੁਲਾਇਆ ਹੈ।”"
2 Certo dia, enquanto adoravam o Senhor e jejuavam, o Espírito Santo disse: “Separem Barnabé e Saulo para realizarem o trabalho para o qual os chamei”.
3 ਤਦ ਉਨ੍ਹਾਂ ਨੇ ਵਰਤ ਰੱਖੇ ਅਤੇ ਪਰਮੇਸ਼ੁਰ ਨੂੰ ਪ੍ਰਾਰਥਨਾ ਕੀਤੀ। ਉਨ੍ਹਾਂ ਨੇ ਆਪਣੇ ਹੱਥ ਉਨ੍ਹਾਂ ਦੇ ਸਿਰ ਤੇ ਰੱਖੇ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਰਸਤੇ ਭੇਜ ਦਿੱਤਾ।"
3 Então, depois de mais jejuns e orações, impuseram as mãos sobre eles e os enviaram em sua missão.
4 ਬਰਨਬਾਸ ਅਤੇ ਸੌਲੁਸ ਕੁਪਰੁਸ ਵਿੱਚ ਦੋਨੋਂ ਜਣੇ ਪਵਿੱਤਰ ਆਤਮਾ ਦੁਆਰਾ ਸਿਲੂਕਿਯਾ ਨੂੰ ਭੇਜੇ ਗਏ ਸਨ। ਅਤੇ ਉੱਥੋਂ ਜਹਾਜ ਰਾਹੀਂ ਕੁਪਰੁਸ ਦੇ ਦੀਪ ਨੂੰ ਗਏ।"
4 Enviados pelo Espírito Santo, eles desceram ao porto de Selêucia, de onde navegaram para a ilha de Chipre.
5 ਜਦੋਂ ਬਰਨਬਾਸ ਅਤੇ ਸੌਲੁਸ ਸਲਮੀਸ ਦੇ ਸ਼ਹਿਰ ਪਹੁੰਚੇ ਉਨ੍ਹਾਂ ਨੇ ਯਹੂਦੀਆਂ ਦੇ ਪ੍ਰਾਰਥਨਾ ਅਸਥਾਨ ਵਿੱਚ ਪਰਮੇਸ਼ੁਰ ਦੇ ਬਚਨ ਦਾ ਪ੍ਰਚਾਰ ਕੀਤਾ। ਯੂਹੰਨਾ ਮਰਕੁਸ ਉਸ ਵਕਤ ਮਦਦ ਲਈ ਉਨ੍ਹਾਂ ਦੇ ਨਾਲ ਸੀ।"
5 Ali, na cidade de Salamina, foram às sinagogas judaicas e pregaram a palavra de Deus. João Marcos os acompanhava como assistente.
6 ਉਹ ਸਾਰੇ ਟਾਪੂ ਵਿੱਚ ਫ਼ਿਰਦੇ-ਫ਼ਿਰਦੇ ਪਾਫ਼ੁਸ ਪਹੁੰਚੇ। ਪਾਫ਼ੁਸ ਦੇ ਸ਼ਹਿਰ ਵਿੱਚ, ਉਹ ਇੱਕ ਯਹੂਦੀ ਆਦਮੀ ਨੂੰ ਮਿਲੇ ਜੋ ਜਾਦੂ ਕਰਦਾ ਸੀ। ਉਸਦਾ ਨਾਂ ਸੀ ਬਰਯੇਸੂਸ। ਉਹ ਝੂਠਾ ਨਬੀ ਸੀ।"
6 Viajaram por toda a ilha até que, por fim, chegaram a Pafos, onde encontraram um feiticeiro judeu, um falso profeta chamado Barjesus.
7 ਬਰਯੇਸੂਸ ਹਮੇਸ਼ਾ ਸਰਗੀਊਸ ਪੌਲੁਸ ਜੋ ਕਿ ਗਵਰਨਰ ਸੀ ਉਸ ਦੇ ਨੇੜੇ ਰਹਿੰਦਾ ਸੀ। ਸਰਗੀਊਸ ਪੌਲੁਸ ਸਿਆਣਾ ਮਨੁੱਖ ਸੀ। ਉਸ ਨੇ ਬਰਨਬਾਸ ਅਤੇ ਸੌਲੁਸ ਨੂੰ ਵੀ ਆਪਣੇ ਘਰ ਸੱਦਾ ਦਿੱਤਾ ਕਿਉਂਕਿ ਉਹ ਪਰਮੇਸ਼ੁਰ ਦਾ ਸੰਦੇਸ਼ ਸੁਣਨਾ ਚਾਹੁੰਦਾ ਸੀ।"
7 Ele acompanhava o governador Sérgio Paulo, um homem inteligente que convidou Barnabé e Saulo para visitá-lo, pois desejava ouvir a palavra de Deus.
8 ਪਰ ਇਲਮਾਸ ਜਾਦੂਗਰ (ਇਲਮਾਸ ਬਰਯੇਸੂਮ ਦਾ ਯੂਨਾਨੀ ਨਾਮ ਹੈ) ਉਨ੍ਹਾਂ ਦੇ ਵਿਰੋਧ ਵਿੱਚ ਸੀ। ਇਲਮਾਸ ਨੇ ਰਾਜਪਾਲ ਨੂੰ ਯਿਸੂ ਤੇ ਵਿਸ਼ਵਾਸ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ।"
8 Mas Elimas, o feiticeiro (esse é o significado de seu nome), opôs-se a eles, na tentativa de impedir que o governador viesse a crer.
9 ਪਰ ਸੌਲੁਸ ਪਵਿੱਤਰ ਆਤਮਾ ਨਾਲ ਭਰਪੂਰ ਸੀ (ਸੌਲੁਸ ਨੂੰ ਪੌਲੁਸ ਵੀ ਆਖਿਆ ਜਾਂਦਾ ਹੈ) ਪੌਲੁਸ ਨੇ ਇਲਮਾਸ ਵੱਲ ਵੇਖਿਆ,"
9 Cheio do Espírito Santo, Saulo, também conhecido como Paulo, encarou Elimas nos olhos
10 ਅਤੇ ਕਿਹਾ, “ਤੂੰ, ਹੇ ਸ਼ੈਤਾਨ ਦੀ ਔਲਾਦ ਇਲਮਾਸ, ਹਰ ਠੀਕ ਵਸਤ ਦਾ ਦੁਸ਼ਮਨ ਹੈ। ਤੂੰ ਬੁਰਿਆਈ ਅਤੇ ਝੂਠਾਂ ਨਾਲ ਭਰਪੂਰ ਹੈਂ। ਤੂੰ ਹਮੇਸ਼ਾ ਪ੍ਰਭੂ ਦੇ ਸੱਚ ਨੂੰ ਝੂਠ ਵਿੱਚ ਬਦਲ ਕੇ ਦੱਸਿਆ ਹੈ।"
10 e disse: “Filho do diabo, cheio de toda espécie de engano e maldade e inimigo de tudo que é certo! Quando deixará de distorcer os caminhos retos do Senhor?
11 ਹੁਣ ਪ੍ਰਭੂ ਤੈਨੂੰ ਛੁਹੇਗਾ ਅਤੇ ਤੈਨੂੰ ਅੰਨ੍ਹਾ ਕਰ ਦੇਵੇਗਾ। ਕੁਝ ਦੇਰ ਲਈ ਤੂੰ ਕੁਝ ਵੀ ਦੇਖ ਨਹੀਂ ਸੱਕੇਂਗਾ, ਇੱਥੋਂ ਤੱਕ ਕਿ ਸੂਰਜ ਦੀ ਰੌਸ਼ਨੀ ਵੀ ਤੈਨੂੰ ਨਹੀਂ ਦਿਸੇਗੀ।” ਫ਼ਿਰ ਇਲਮਾਸ ਲਈ ਸਭ ਕੁਝ ਹਨੇਰਾ ਹੋ ਗਿਆ ਅਤੇ ਉਹ ਆਸੇ-ਪਾਸੇ ਕਿਸੇ ਨੂੰ ਲੱਭਣ ਲੱਗਾ ਜੋ ਉਸ ਦਾ ਹੱਥ ਫ਼ੜਕੇ ਉਸਦੀ ਅਗਵਾਈ ਕਰੇ।"
11 Preste atenção, pois o Senhor colocou a mão sobre você para castigá-lo, e você ficará cego, sem conseguir ver a luz do sol por algum tempo”. No mesmo instante, neblina e escuridão cobriram-lhe os olhos e ele começou a tatear, suplicando que alguém o tomasse pela mão e o guiasse.
12 ਜਦੋਂ ਰਾਜਪਾਲ ਨੇ ਇਹ ਘਟਨਾ ਵੇਖੀ, ਉਹ ਪ੍ਰਭੂ ਦੇ ਉਪਦੇਸ਼ ਤੇ ਹੈਰਾਨ ਸੀ ਅਤੇ ਵਿਸ਼ਵਾਸ ਕੀਤਾ।"
12 Quando o governador viu o que havia acontecido, creu, muito admirado com o ensino a respeito do Senhor.
13 ਪੌਲੁਸ ਅਤੇ ਬਰਨਬਾਸ ਨੇ ਕੁਪਰੁਸ ਛੱਡਿਆ ਪੌਲੁਸ ਅਤੇ ਉਸ ਨਾਲ ਜਿਹੜੇ ਹੋਰ ਲੋਕ ਸਨ ਪਾਫ਼ੁਸ ਤੋਂ ਜਹਾਜ਼ ਵਿੱਚ ਚੜ੍ਹ੍ਹਕੇ ਪਮਫ਼ੁਲਿਯਾ ਸ਼ਹਿਰ ਦੇ ਪਰਗਾ ਇਲਾਕੇ ਵਿੱਚ ਆਏ ਅਤੇ ਯੂਹੰਨਾ ਉਨ੍ਹਾਂ ਤੋਂ ਵਖ ਹੋਕੇ ਯਰੂਸ਼ਲਮ ਨੂੰ ਮੁੜ ਗਿਆ।"
13 Paulo e seus companheiros saíram de Pafos num navio e foram à Panfília, onde aportaram em Perge. Ali, João Marcos os deixou e voltou para Jerusalém.
14 ਪਰ ਉਨ੍ਹਾਂ ਨੇ ਪਰਗਾ ਤੋਂ ਆਪਣਾ ਸਫ਼ਰ ਜਾਰੀ ਰੱਖਿਆ ਅਤੇ ਪਿਸਿਦਿਯਾ ਦੇ ਨੇੜੇ ਅੰਤਾਕਿਯਾ ਨੂੰ ਗਏ। ਅੰਤਾਕਿਯਾ ਵਿੱਚ ਸਬਤ ਦੇ ਦਿਨ ਉਹ ਯਹੂਦੀਆਂ ਦੇ ਪ੍ਰਾਰਥਨਾ ਸਥਾਨ ਤੇ ਗਏ ਅਤੇ ਉੱਥੇ ਜਾਕੇ ਬੈਠ ਗਏ।"
14 Paulo e Barnabé prosseguiram para o interior, até Antioquia da Pisídia. No sábado, foram à sinagoga.
15 ਤੁਰੇਤ ਦੇ ਨਿਯਮ ਅਤੇ ਨਬੀਆਂ ਦੀਆਂ ਲਿਖਤਾਂ ਉੱਥੇ ਪੜ੍ਹੀਆਂ ਗਈਆਂ। ਉਸਤੋਂ ਬਾਅਦ ਪ੍ਰਾਰਥਨਾ ਸਥਾਨ ਦੇ ਆਗੂਆਂ ਨੇ ਪੌਲੁਸ ਅਤੇ ਬਰਨਬਾਸ ਨੂੰ ਸੁਨੇਹਾ ਭੇਜਿਆ, “ਹੇ ਭਰਾਵੋ, ਜੇ ਤੁਹਾਡੇ ਕੋਲ ਇਨ੍ਹਾਂ ਲੋਕਾਂ ਲਈ ਕੋਈ ਉਤਸਾਹ ਦੇ ਬਚਨ ਹਨ ਤਾਂ ਕਿਰਪਾ ਕਰਕੇ ਬੋਲੋ।”"
15 Depois da leitura dos livros da lei e dos profetas, os chefes da sinagoga lhes mandaram um recado: “Irmãos, se vocês têm uma palavra de encorajamento para o povo, podem falar”.
16 ਤਦ ਪੌਲੁਸ ਉੱਠ ਖੜ੍ਹਾ ਹੋਇਆ, ਉਸ ਨੇ ਆਪਣਾ ਹੱਥ ਉੱਪਰ ਚੁੱਕਿਆ ਅਤੇ ਆਖਿਆ, “ਮੇਰੇ ਯਹੂਦੀ ਭਰਾਵੋ ਅਤੇ ਹੋਰ ਦੂਜੇ ਲੋਕੋ, ਜੋ ਪਰਮੇਸ਼ੁਰ ਦੀ ਉਪਾਸਨਾ ਕਰਦੇ ਹੋ, ਕਿਰਪਾ ਕਰਕੇ ਸੁਣੋ।"
16 Então Paulo ficou em pé, levantou a mão para pedir silêncio e começou a falar: “Homens de Israel e gentios tementes a Deus, ouçam-me!
17 ਇਸਰਾਏਲੀਆਂ ਦੇ ਪਰਮੇਸ਼ੁਰ ਨੇ ਸਾਡੇ ਪਿਉ-ਦਾਦਿਆਂ ਨੂੰ ਚੁਣਿਆ ਹੈ ਅਤੇ ਉਨ੍ਹਾਂ ਨੂੰ ਵੱਧਣ ਵਿੱਚ ਉਦੋਂ ਮਦਦ ਕੀਤੀ ਜਦੋਂ ਉਹ ਮਿਸਰ ਵਿੱਚ ਅਜਨਬੀਆਂ ਵਾਂਗ ਸਨ। ਉਹ ਉਨ੍ਹਾਂ ਨੂੰ ਮਹਾਨ ਸ਼ਕਤੀ ਨਾਲ ਬਾਹਰ ਲਿਆਇਆ।"
17 “O Deus desta nação de Israel escolheu nossos antepassados e fez que se multiplicassem e se fortalecessem durante o tempo em que ficaram no Egito. Então, com braço poderoso, ele os tirou da escravidão.
18 ਤੇ ਉਜਾੜ ਦੇ ਚਾਲ੍ਹੀ ਵਰ੍ਹੇ ਪਰਮੇਸ਼ੁਰ ਨੇ ਉਨ੍ਹਾਂ ਨਾਲ ਬੜਾ ਧੀਰਜ ਵਰਤਿਆ।"
18 Ele suportou seu comportamento durante os quarenta anos em que andaram sem rumo pelo deserto.
19 ਪਰਮੇਸ਼ੁਰ ਨੇ ਕਨਾਨ ਦੀ ਜ਼ਮੀਨ ਵਿੱਚ ਸੱਤ ਕੌਮਾਂ ਨੂੰ ਨਸ਼ਟ ਕੀਤਾ। ਉਸ ਨੇ ਉਨ੍ਹਾਂ ਦੀ ਧਰਤੀ ਆਪਣੇ ਲੋਕਾਂ ਨੂੰ ਦਿੱਤੀ"
19 Destruiu sete nações em Canaã e deu seu território a Israel como herança.
20 ਇਹ ਸਭ ਲਗਭੱਗ ਚਾਰ ਸੌ ਪੰਜਾਹ ਵਰ੍ਹਿਆਂ ਵਿੱਚ ਵਾਪਰਿਆ। “ਇਸਤੋਂ ਬਾਅਦ ਉਸ ਨੇ ਸਮੂਏਲ ਨਬੀ ਤੀਕ ਉਨ੍ਹਾਂ ਨੂੰ ਨਿਆਂਈ ਦਿੱਤੇ।"
20 Tudo isso levou cerca de quatrocentos e cinquenta anos. “Depois, Deus lhes deu juízes para governá-los até o tempo do profeta Samuel.
21 ਇਸਤੋਂ ਮਗਰੋਂ ਲੋਕਾਂ ਨੇ ਬਾਦਸ਼ਾਹ ਮੰਗਿਆ। ਪਰਮੇਸ਼ੁਰ ਨੇ ਉਨ੍ਹਾਂ ਨੂੰ ਕੀਸ਼ ਦਾ ਪੁੱਤਰ ਸ਼ਾਊਲ ਦਿੱਤਾ। ਸ਼ਾਊਲ ਬਿਨਯਾਮੀਨ ਦੇ ਵੰਸ਼ ਵਿੱਚੋਂ ਸੀ ਅਤੇ ਚਾਲ੍ਹੀ ਸਾਲਾਂ ਤੱਕ ਰਾਜਾ ਸੀ।"
21 Então o povo pediu um rei, e ele lhes deu Saul, filho de Quis, homem da tribo de Benjamim, e ele reinou por quarenta anos.
22 ਪਰਮੇਸ਼ੁਰ ਨੇ ਸ਼ਾਊਲ ਤੋਂ ਬਾਅਦ ਦਾਊਦ ਨੂੰ ਉਨ੍ਹਾਂ ਦਾ ਬਾਦਸ਼ਾਹ ਬਣਾਇਆ। ਪਰਮੇਸ਼ੁਰ ਨੇ ਦਾਊਦ ਬਾਰੇ ਇਉਂ ਕਿਹਾ, ‘ਯੱਸੀ ਦਾ ਪੁੱਤਰ, ਦਾਊਦ ਮੈਂ ਉਸ ਨੂੰ ਆਪਣੇ ਦਿਲ ਦੀਆਂ ਇੱਛਾਵਾਂ ਅਨੁਸਾਰ ਪਾਇਆ। ਉਹ ਉਹੀ ਕਰੇਗਾ ਜੋ ਮੈਂ ਉਸਤੋਂ ਕਰਾਉਣਾ ਚਾਹੁੰਦਾ ਹਾਂ।’"
22 Mas Deus removeu Saul e colocou em seu lugar Davi, a respeito de quem Deus disse: ‘Davi, filho de Jessé, é um homem segundo o meu coração; fará tudo que for da minha vontade’.
23 “ਪਰਮੇਸ਼ੁਰ ਆਪਣੇ ਵਾਅਦੇ ਅਨੁਸਾਰ ਇਸਰਾਏਲ ਨੂੰ ਇੱਕ ਮੁਕਤੀਦਾਤਾ ਲਿਆਇਆ ਹੈ। ਯਿਸੂ ਉਹੀ ਔਲਾਦ ਹੈ।"
23 “E Jesus, um dos descendentes de Davi, é o salvador que Deus concedeu a Israel, conforme sua promessa!
24 ਯਿਸੂ ਦੇ ਆਉਣ ਤੋਂ ਪਹਿਲਾਂ ਯੂਹੰਨਾ ਨੇ ਸਾਰੇ ਯਹੂਦੀ ਲੋਕਾਂ ਵਿੱਚ ਪਰਚਾਰ ਕੀਤਾ। ਉਸ ਨੇ ਲੋਕਾਂ ਨੂੰ ਤੌਬਾ ਕਰਕੇ ਬਪਤਿਸਮਾ ਲੈਣ ਦਾ ਪਰਚਾਰ ਕੀਤਾ।"
24 Antes da vinda de Jesus, João Batista anunciou que todo o povo de Israel precisava se arrepender e ser batizado.
25 ਜਦੋਂ ਯੂਹੰਨਾ ਆਪਣਾ ਕੰਮ ਖਤਮ ਕਰ ਰਿਹਾ ਸੀ ਤਾਂ ਉਸ ਨੇ ਕਿਹਾ, ‘ਤੁਸੀਂ ਮੈਨੂੰ ਕੀ ਸਮਝਦੇ ਹੋਂ? ਮੈਂ ਮਸੀਹ ਨਹੀਂ ਹਾਂ। ਵੇਖੋ, ਉਹ ਮੈਥੋਂ ਬਾਅਦ ਆਵੇਗਾ। ਮੈਂ ਉਸ ਦੇ ਪੈਰ ਦੀ ਜੁੱਤੀ ਦੇ ਤਸਮੇ ਖੋਲ੍ਹਣ ਦੇ ਵੀ ਯੋਗ ਨਹੀਂ ਹਾਂ।’"
25 Quando João estava concluindo seu trabalho, perguntou: ‘Vocês pensam que eu sou o Cristo? Não sou! Mas ele vem em breve, e não sou digno sequer de desamarrar as correias de suas sandálias’.
26 “ਮੇਰੇ ਭਰਾਵੋ। ਅਬਰਾਹਾਮ ਦੀ ਅੰਸ਼ ਦੇ ਪੁੱਤਰੋ ਅਤੇ ਗੈਰ ਕੌਮਾਂ ਦੇ ਲੋਕੋ, ਤੁਹਾਡੇ ਵਿੱਚੋਂ, ਜਿਹੜੇ ਪਰਮੇਸ਼ੁਰ ਦੀ ਉਪਾਸਨਾ ਕਰਦੇ ਹੋ, ਸੁਣੋ। ਮੁਕਤੀ ਦਾ ਇਹ ਸੰਦੇਸ਼ ਸਾਨੂੰ ਭੇਜਿਆ ਗਿਆ ਹੈ।"
26 “Irmãos, vocês que são filhos de Abraão e também vocês gentios tementes a Deus, esta mensagem de salvação foi enviada a nós.
27 ਕਿਉਂਕਿ ਯਰੂਸ਼ਲਮ ਦੇ ਰਹਿਣ ਵਾਲੇ ਲੋਕਾਂ ਅਤੇ ਉਨ੍ਹਾਂ ਦੇ ਆਗੂਆਂ ਨੇ ਇਹ ਮਹਿਸੂਸ ਨਹੀਂ ਕੀਤਾ ਕਿ ਯਿਸੂ ਮੁਕਤੀਦਾਤਾ ਸੀ। ਅਤੇ ਉਹ ਨਬੀਆਂ ਦੇ ਲਿਖੇ ਬਚਨਾਂ ਨੂੰ ਨਾ ਸਮਝੇ ਜੋ ਹਰ ਸਬਤ ਦੇ ਦਿਨ ਪੜ੍ਹੇ ਜਾਂਦੇ ਹਨ। ਉਨ੍ਹਾਂ ਨੇ ਉਸ ਦੀ ਨਿਖੇਧੀ ਕੀਤੀ। ਭਾਵੇਂ ਉਨ੍ਹਾਂ ਨੇ ਨਬੀਆਂ ਦੇ ਬਚਨਾਂ ਨੂੰ ਸਮਝਿਆ ਤੇ ਪੂਰਾ ਕੀਤਾ।"
27 O povo de Jerusalém e seus líderes não reconheceram que Jesus era aquele a respeito de quem os profetas haviam falado. Em vez disso, eles o condenaram e, ao fazê-lo, cumpriram as palavras dos profetas, que são lidas todos os sábados.
28 ਭਾਵੇਂ ਉਨ੍ਹਾਂ ਲੋਕਾਂ ਨੂੰ ਯਿਸੂ ਦੇ ਵਿੱਚ ਕਤਲ ਦੇ ਲਾਇੱਕ ਕੋਈ ਦੋਸ਼ ਨਹੀਂ ਸੀ, ਲੱਭਿਆ ਤਾਂ ਵੀ ਉਨ੍ਹਾਂ ਨੇ ਪਿਲਾਤੁਸ ਦੇ ਅੱਗੇ ਅਰਜ਼ ਕੀਤੀ ਕਿ ਉਸ ਨੂੰ ਜਾਨੋ ਮਾਰ ਦਿੱਤਾ ਜਾਵੇ।"
28 Não encontraram motivo legal para executá-lo, mas, ainda assim, pediram a Pilatos que o matasse.
29 “ਜੋ ਕੁਝ ਪੋਥੀਆਂ ਵਿੱਚ ਯਿਸੂ ਨਾਲ ਵਾਪਰਨ ਬਾਰੇ ਲਿਖਿਆ ਹੋਇਆ ਸੀ ਇਨ੍ਹਾਂ ਯਹੂਦੀਆਂ ਨੇ ਉਹ ਸਭ ਕੁਝ ਬੁਰਾ ਯਿਸੂ ਨਾਲ ਕੀਤਾ। ਉਸਤੋਂ ਬਾਅਦ ਉਨ੍ਹਾਂ ਨੇ ਯਿਸੂ ਨੂੰ ਸਲੀਬ ਤੋਂ ਲਾਹਿਆ ਅਤੇ ਉਸ ਨੂੰ ਕਬਰ ਵਿੱਚ ਦਫ਼ਨਾ ਦਿੱਤਾ।"
29 “Depois de cumprirem tudo que as profecias diziam a respeito dele, eles o tiraram da cruz e o colocaram num túmulo,
30 ਪਰ ਪਰਮੇਸ਼ੁਰ ਨੇ ਫ਼ਿਰ ਉਸ ਨੂੰ ਮੁਰਦੇ ਤੋਂ ਜਿਵਾਲਿਆ।"
30 mas Deus o ressuscitou dos mortos.
31 ਇਸਤੋਂ ਬਾਅਦ, ਬਹੁਤ ਦਿਨਾਂ ਮਗਰੋਂ ਯਿਸੂ ਉਨ੍ਹਾਂ ਲੋਕਾਂ ਨੂੰ ਦਿਖਾਈ ਦਿੰਦਾ ਰਿਹਾ ਜਿਹੜੇ ਗਲੀਲ ਤੋਂ ਯਰੂਸ਼ਲਮ ਨੂੰ ਉਸ ਦੇ ਨਾਲ ਆਏ ਸਨ, ਅਤੇ ਹੁਣ ਉਹ ਇਸ ਸੰਬੰਧੀ ਲੋਕਾਂ ਨੂੰ ਗਵਾਹੀ ਦੇ ਰਹੇ ਹਨ।"
31 E, por muitos dias, ele apareceu àqueles que o tinham acompanhado da Galileia para Jerusalém. Agora eles são suas testemunhas diante do povo.
32 “ਅਸੀਂ ਤੁਹਾਨੂੰ ਉਸ ਵਾਅਦੇ ਦੀ ਖੁਸ਼ਖਬਰੀ ਸੁਣਾਉਂਦੇ ਹਾਂ ਜਿਹੜਾ ਸਾਡੇ ਬਜ਼ੁਰਗਾਂ ਨਾਲ ਕੀਤਾ ਗਿਆ ਸੀ।"
32 “Estamos aqui para trazer a vocês esta boa-nova. A promessa foi feita a nossos antepassados,
33 ਅਸੀਂ ਉਨ੍ਹਾਂ ਦੇ ਬੱਚੇ ਹਾਂ ਅਤੇ ਪਰਮੇਸ਼ੁਰ ਨੇ ਹੁਣ ਯਿਸੂ ਨੂੰ ਮੁਰਦੇ ਤੋਂ ਉੱਠਾ ਕਿ ਸਾਡੇ ਨਾਲ ਆਪਣਾ ਵਾਅਦਾ ਪੂਰਾ ਕੀਤਾ ਹੈ। ਜਿਵੇਂ ਦੂਜੇ ਜ਼ਬੂਰ ਵਿੱਚ ਵੀ ਇਸ ਬਾਰੇ ਇਵੇਂ ਲਿਖਿਆ ਹੈ: ‘ਤੂੰ ਮੇਰਾ ਪੁੱਤਰ ਹੈਂ ਅੱਜ ਮੈਂ ਤੇਰਾ ਪਿਤਾ ਬਣਿਆ ਹਾਂ।’"
33 e agora Deus a cumpriu para nós, os descendentes deles, ao ressuscitar Jesus. É isto que o segundo salmo diz a respeito dele: ‘Você é meu Filho; hoje eu o gerei’.
34 ਪਰਮੇਸ਼ੁਰ ਨੇ ਯਿਸੂ ਨੂੰ ਮੁਰਦੇ ਤੋਂ ਜਿਵਾਇਆ। ਉਹ ਕਦੇ ਵੀ ਕਬਰ ਵੱਲ ਸੜ੍ਹਨ ਲਈ ਵਾਪਸ ਨਹੀਂ ਜਾਵੇਗਾ। ਇਸ ਲਈ ਪਰਮੇਸ਼ੁਰ ਨੇ ਕਿਹਾ, ‘ਜੋ ਮੈਂ ਦਾਊਦ ਨੂੰ ਸੱਚੇ ਅਤੇ ਪਵਿੱਤਰ ਵਚਨ ਦਿੱਤੇ, ਉਹ ਤੁਹਾਨੂੰ ਦੇਵਾਂਗਾ।’"
34 Pois Deus havia prometido ressuscitá-lo dos mortos, para que jamais apodrecesse no túmulo. Ele disse: ‘Eu lhes darei as bênçãos sagradas que prometi a Davi’.
35 ਪਰ ਦੂਜੀ ਜਗ਼੍ਹਾ ਇਹ ਆਖਦਾ ਹੈ, ‘ਤੂੰ ਆਪਣੇ ਪਵਿੱਤਰ ਪੁਰੱਖ ਨੂੰ ਕਬਰਾਂ ਵਿੱਚ ਸੜਨ ਨਹੀਂ ਦੇਵੇਗਾ।’"
35 Em outro salmo, ele explicou de modo mais direto: ‘Não permitirás que o teu Santo apodreça no túmulo’.
36 “ਦਾਊਦ, ਨੇ ਆਪਣੇ ਸਮੇਂ ਵਿੱਚ ਪਰਮੇਸ਼ੁਰ ਦੀ ਇੱਛਾ ਪੂਰੀ ਕੀਤੀ ਅਤੇ ਮਰ ਗਿਆ। ਫ਼ੇਰ ਉਹ ਆਪਣੇ ਪਿਉ-ਦਾਦਿਆਂ ਨਾਲ ਦਫ਼ਨਾਇਆ ਗਿਆ। ਅਤੇ ਉਸਦਾ ਸਰੀਰ ਕਬਰ ਵਿੱਚ ਸੜ ਗਿਆ।"
36 Não se trata de uma referência a Davi, porque, depois que Davi fez a vontade de Deus em sua geração, morreu e foi sepultado com seus antepassados, e seu corpo apodreceu.
37 ਪਰ ਉਹ ਇੱਕ, ਜਿਸ ਨੂੰ ਪਰਮੇਸ਼ੁਰ ਨੇ ਜੀਵਨ ਵੱਲ ਉੱਠਾਇਆ, ਕਬਰ ਵਿੱਚ ਨਹੀਂ ਸੜਿਆ।"
37 É uma referência a outra pessoa, a alguém a quem Deus ressuscitou e cujo corpo não apodreceu.
38 ਹੇ ਭਰਾਵੋ। ਤੁਹਾਨੂੰ ਸਮਝਣਾ ਚਾਹੀਦਾ ਹੈ ਕਿ ਅਸੀਂ ਤੁਹਾਨੂੰ ਕੀ ਆਖ ਰਹੇ ਹਾਂ; ਇਸਦਾ ਮਤਲਬ ਹੈ ਆਪਣੇ ਪਾਪਾਂ ਦੀ ਮੁਆਫ਼ੀ ਤੁਸੀਂ ਉਸ ਰਾਹੀਂ ਪਾ ਸੱਕਦੇ ਹੋ। ਹਰ ਉਹ ਵਿਅਕਤੀ ਜਿਹੜਾ ਉਸ ਵਿੱਚ ਵਿਸ਼ਵਾਸ ਰੱਖਦਾ ਹੈ, ਆਪਣੇ ਪਾਪਾਂ ਤੋਂ ਮੁਆਫ਼ ਹੈ ਅਤੇ ਉਸ ਨੂੰ ਉਸ ਸਭ ਕਾਸੇ ਤੋਂ ਵੀ ਮੁਕਤ ਕੀਤਾ ਗਿਆ ਹੈ ਜਿਸਤੋਂ ਮੂਸਾ ਦੀ ਸ਼ਰ੍ਹਾ ਤੁਹਾਨੂੰ ਮੁਕਤ ਨਹੀਂ ਕਰ ਸੱਕਦੀ।"
38 “Ouçam, irmãos! Estamos aqui para proclamar que, por meio de Jesus, há perdão para os pecados.
39 ਸੁਚੇਤ ਰਹੋ ਤਾਂ ਕਿ ਜੋ ਨਬੀਆਂ ਨੇ ਆਖਿਆ ਹੈ ਤੁਹਾਡੇ ਨਾਲ ਨਹੀਂ ਵਾਪਰੇਗਾ।"
39 Todo o que nele crê é declarado justo diante de Deus, algo que a lei de Moisés jamais pôde fazer.
40 ‘ਨਿੰਦਕੋ ਸੁਣੋ, ਅਚਰਜ ਮੰਨੋ ਅਤੇ ਦਫ਼ਾ ਹੋ ਜਾਓ। ਕਿਉਂਕਿ ਤੁਹਾਡੇ ਸਮੇਂ ਵਿੱਚ ਮੈਂ ਕੁਝ ਅਜਿਹਾ ਕਰਾਂਗਾ ਜਿਸਤੇ ਤੁਸੀਂ ਕਦੇ ਵੀ ਵਿਸ਼ਵਾਸ ਨਹੀਂ ਕਰੋਂਗੇ, ਭਾਵੇਂ ਕੋਈ ਤੁਹਾਨੂੰ ਇਹ ਦੱਸੇ।’”"
40 Por isso, tomem cuidado para que não se apliquem a vocês as palavras dos profetas:
41 ਜਦੋਂ ਪੌਲੁਸ ਅਤੇ ਬਰਨਬਾਸ ਸਭਾ ਦਾ ਅਸਥਾਨ ਛੱਡ ਰਹੇ ਸਨ, ਲੋਕਾਂ ਨੇ ਉਨ੍ਹਾਂ ਨੂੰ ਅਗਲੇ ਸਬਤ ਦੇ ਦਿਨ ਫ਼ਿਰ ਆਉਣ ਅਤੇ ਇਨ੍ਹਾਂ ਗੱਲਾਂ ਬਾਰੇ ਹੋਰ ਗੱਲਾਂ ਦੱਸਣ ਲਈ ਅਰਜੋਈ ਕੀਤੀ।"
41 ‘Olhem, zombadores; fiquem admirados e morram! Pois faço algo em seus dias, algo em que vocês não acreditariam mesmo que lhes contassem’”.
42 ਉਸ ਸਭਾ ਤੋਂ ਬਾਅਦ ਬਹੁਤ ਸਾਰੇ ਯਹੂਦੀਆਂ ਨੇ ਉੱਥੇ ਉਨ੍ਹਾਂ ਦਾ ਸਾਥ ਕੀਤਾ। ਉਨ੍ਹਾਂ ਵਿੱਚ ਉੱਥੇ ਬਹੁਤ ਸਾਰੇ ਲੋਕ ਸਨ ਜਿਨ੍ਹਾਂ ਨੇ ਧਰਮ ਬਦਲੀ ਕਰਕੇ ਯਹੂਦੀ ਧਰਮ ਅਪਣਾ ਲਿਆ ਸੀ ਅਤੇ ਉਹ ਸੱਚੇ ਪਰਮੇਸ਼ੁਰ ਦੀ ਉਪਾਸਨਾ ਕਰ ਰਹੇ ਸਨ। ਪੌਲੁਸ ਅਤੇ ਬਰਨਬਾਸ ਨੇ ਉਨ੍ਹਾਂ ਨੂੰ ਸਮਝਾਇਆ ਕਿ ਤੁਸੀਂ ਪਰਮੇਸ਼ੁਰ ਦੀ ਕਿਰਪਾ ਵਿੱਚ ਬਣੇ ਰਹੋ।"
42 Quando Paulo e Barnabé estavam saindo da sinagoga, o povo pediu que voltassem a falar dessas coisas na semana seguinte.
43 ਅਗਲੇ ਸਬਤ ਦੇ ਦਿਨ ਸ਼ਹਿਰ ਦੇ ਤਕਰੀਬਨ ਸਾਰੇ ਲੋਕ ਪ੍ਰਭੂ ਦੇ ਬਚਨਾਂ ਨੂੰ ਸੁਣਨ ਲਈ ਇਕੱਠੇ ਹੋਏ।"
43 Muitos judeus e gentios devotos convertidos ao judaísmo seguiram Paulo e Barnabé, que insistiam com eles para que continuassem a confiar na graça de Deus.
44 ਯਹੂਦੀਆਂ ਨੇ ਇਨ੍ਹਾਂ ਸਾਰੇ ਲੋਕਾਂ ਨੂੰ ਵੇਖਿਆ। ਤਾਂ ਉਹ ਈਰਖਾ ਨਾਲ ਭਰ ਗਏ ਅਤੇ ਉਨ੍ਹਾਂ ਨੇ ਬਹੁਤ ਮਾੜਾ ਕਿਹਾ ਅਤੇ ਪੌਲੁਸ ਦੀਆਂ ਗੱਲਾਂ ਦੇ ਵਿਰੁੱਧ ਬੋਲਣ ਲੱਗੇ।"
44 No sábado seguinte, quase toda a cidade compareceu para ouvir a palavra do Senhor.
45 ਪਰ ਪੌਲੁਸ ਅਤੇ ਬਰਨਬਾਸ ਨੇ ਉਨ੍ਹਾਂ ਨੂੰ ਖੁਲ੍ਹੇ ਤੌਰ ਤੇ ਆਖਿਆ, “ਸਾਨੂੰ ਪਰਮੇਸ਼ੁਰ ਦਾ ਸੰਦੇਸ਼ ਪਹਿਲਾਂ ਤੁਹਾਨੂੰ ਯਹੂਦੀਆਂ ਨੂੰ ਦੇਣਾ ਚਾਹੀਦਾ ਹੈ ਪਰ ਤੁਸੀਂ ਸੁਨਣ ਤੋਂ ਇਨਕਾਰ ਕਰਦੇ ਹੋ। ਤੁਸੀਂ ਆਪਣੇ-ਆਪ ਨੂੰ ਸਦੀਪਕ ਜੀਵਨ ਦੇ ਯੋਗ ਨਹੀਂ ਸਮਝਦੇ, ਇਸ ਲਈ ਅਸੀਂ ਹੁਣ ਹੋਰਨਾਂ ਕੌਮਾਂ ਵੱਲ ਨੂੰ ਮੁੜਦੇ ਹਾਂ।"
45 Quando alguns dos judeus viram as multidões, ficaram com inveja, de modo que difamaram Paulo e contestavam tudo que ele dizia.
46 ਕਿਉਂਕਿ ਪ੍ਰਭੂ ਨੇ ਸਾਨੂੰ ਇਉਂ ਹੁਕਮ ਦਿੱਤਾ ਹੈ: ‘ਮੈਂ ਤੁਹਾਨੂੰ ਹੋਰਨਾਂ ਕੌਮਾਂ ਦੇ ਲਈ ਰੋਸ਼ਨੀ ਵਰਗਾ ਠਹਿਰਾਇਆ ਹੈ ਤਾਂ ਜੋ ਤੁਸੀਂ ਸਾਰੇ ਸੰਸਾਰ ਨੂੰ ਮੁਕਤੀ ਦਾ ਰਾਹ ਦਿਖਾ ਸੱਕੋ।’”"
46 Então Paulo e Barnabé se pronunciaram corajosamente, dizendo: “Era necessário que pregássemos a palavra de Deus primeiro a vocês, judeus. Mas, uma vez que vocês a rejeitaram e não se consideraram dignos da vida eterna, agora vamos oferecê-la aos gentios.
47 ਜਦੋਂ ਗੈਰ-ਯਹੂਦੀ ਲੋਕਾਂ ਨੇ ਪੌਲੁਸ ਨੂੰ ਇਹ ਕਹਿੰਦੇ ਸੁਣਿਆ ਤਾਂ ਉਹ ਖੁਸ਼ ਹੋਏ ਉਨ੍ਹਾਂ ਨੇ ਪ੍ਰਭੂ ਦੇ ਸੰਦੇਸ਼ ਦਾ ਸਤਿਕਾਰ ਕੀਤਾ ਅਤੇ ਇਹੀ ਲੋਕ ਸਨ ਜਿਹੜੇ ਸਦੀਪਕ ਜੀਵਨ ਲਈ ਚੁਣੇ ਗਏ ਸਨ, ਬਹੁਤ ਸਾਰੇ ਲੋਕਾਂ ਨੇ ਸੰਦੇਸ਼ ਉੱਤੇ ਵਿਸ਼ਵਾਸ ਕੀਤਾ।"
47 Pois foi isso que o Senhor nos ordenou quando disse: ‘Fiz de você uma luz para os gentios, para levar a salvação até os lugares mais distantes da terra’”.
48 ਤਾਂ ਸਾਰੇ ਦੇਸ਼ ਵਿੱਚ ਪ੍ਰਭੂ ਦਾ ਬਚਨ ਫ਼ੈਲਦਾ ਗਿਆ।"
48 Quando ouviram isso, os gentios se alegraram e agradeceram ao Senhor por essa mensagem, e todos que haviam sido escolhidos para a vida eterna creram.
49 ਪਰ ਯਹੂਦੀਆਂ ਨੇ ਕੁਝ ਮਹੱਤਵਯੋਗ ਔਰਤਾਂ ਅਤੇ ਸ਼ਹਿਰ ਦੇ ਆਗੂਆਂ ਨੂੰ ਪੌਲੁਸ ਅਤੇ ਬਰਨਬਾਸ ਦੇ ਵਿਰੁੱਧ ਉਕਸਾਇਆ। ਫ਼ੇਰ ਉਨ੍ਹਾਂ ਲੋਕਾਂ ਨੇ ਪੌਲੁਸ ਅਤੇ ਬਰਨਬਾਸ ਦੇ ਵਿਰੁੱਧ ਗੱਲਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਅਤੇ ਉਨ੍ਹਾਂ ਨੂੰ ਸ਼ਹਿਰੋਂ ਬਾਹਰ ਕੱਢ ਦਿੱਤਾ।"
49 Assim, a palavra do Senhor se espalhou por toda aquela região.
50 ਪਰ ਉਹ ਦੋਨੋਂ ਆਪਣੇ ਪੈਰਾਂ ਦੀ ਧੂੜ ਝਾੜਦੇ ਹੋਏ ਇੱਕੋਨਿਯੁਮ ਵਿੱਚ ਪਰਤ ਆਏ।"
50 Então os judeus, instigando as mulheres religiosas influentes e as autoridades da cidade, provocaram uma multidão contra Paulo e Barnabé e os expulsaram dali.
51 ਪਰ ਅੰਤਾਕਿਯਾ ਵਿੱਚ, ਚੇਲੇ ਅਨੰਦ ਅਤੇ ਪਵਿੱਤਰ ਆਤਮਾ ਨਾਲ ਭਰੇ ਹੋਏ ਸਨ।"
51 Eles, porém, sacudiram o pó dos pés em sinal de reprovação e foram à cidade de Icônio.
52 — ausente —
52 E os discípulos estavam cheios de alegria e do Espírito Santo.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Atos 13, comparar traduções ou montar um estudo — tudo direto pelo WhatsApp.