Atos 14

Punjabi Bible (GL_PUNJABI) vs VC

Sair da comparação
VC Versão Católica
1 ਪੌਲੁਸ ਅਤੇ ਬਰਨਬਾਸ ਇੱਕੋਨਿਯੁਮ ਵਿੱਚ ਪੌਲੁਸ ਅਤੇ ਬਰਨਬਾਸ ਤਦ ਇੱਕੋਦਿਯਾਮ ਸ਼ਹਿਰ ਵਿੱਚ ਪਹੁੰਚੇ। ਉੱਥੇ ਉਹ ਯਹੂਦੀਆਂ ਦੇ ਪ੍ਰਾਰਥਨਾ ਸਥਾਨ ਤੇ ਪਹੁੰਚੇ ਉਹ ਹਰ ਸ਼ਹਿਰ ਵਿੱਚ ਜਾਕੇ ਇਵੇਂ ਹੀ ਕਰਦੇ ਸਨ। ਉਨ੍ਹਾਂ ਨੇ ਇੰਨਾ ਵੱਧੀਆ ਬਚਨ ਕੀਤਾ ਕਿ ਯਹੂਦੀਆਂ ਅਤੇ ਯੂਨਾਨੀਆਂ ਨੇ ਉਨ੍ਹਾਂ ਉੱਪਰ ਵਿਸ਼ਵਾਸ ਕੀਤਾ।"
1 Em Icônio, Paulo e Barnabé, segundo seu costume, entraram na sinagoga dos judeus e ali pregaram, de tal modo que uma grande multidão de judeus e de gregos se converteu à fé.
2 ਪਰ ਕੁਝ ਯਹੂਦੀ ਲੋਕਾਂ ਨੇ ਵਿਸ਼ਵਾਸ ਨਾ ਕੀਤਾ, ਅਤੇ ਇਨ੍ਹਾਂ ਲੋਕਾਂ ਨੇ ਗੈਰ-ਯਹੂਦੀਆਂ ਨੂੰ ਭੜਕਾਇਆ ਅਤੇ ਨਿਹਚਾਵਾਨਾਂ ਬਾਰੇ ਉਨ੍ਹਾਂ ਦੇ ਮਨਾਂ ਵਿੱਚ ਜ਼ਹਿਰ ਭਰ ਦਿੱਤਾ।"
2 Mas os judeus, que tinham permanecido incrédulos, excitaram os ânimos dos pagãos contra os irmãos.
3 ਇਸ ਦੇ ਬਾਵਜੂਦ, ਪੌਲੁਸ ਅਤੇ ਬਰਨਬਾਸ ਬਹੁਤ ਦਿਨਾ ਲਈ ਇੱਕੋਨਿਯੁਮ ਵਿੱਚ ਰੁਕੇ ਅਤੇ ਨਿਰਭੈ ਹੋਕੇ ਪ੍ਰਭੂ ਬਾਰੇ ਬੋਲੇ। ਉਨ੍ਹਾਂ ਨੇ ਲੋਕਾਂ ਨੂੰ ਪਰਮੇਸ਼ੁਰ ਦੀ ਕਿਰਪਾ ਬਾਰੇ ਪ੍ਰਚਾਰ ਕੀਤਾ। ਪ੍ਰਭੂ ਨੇ ਉਨ੍ਹਾਂ ਦੇ ਸੰਦੇਸ਼ ਨੂੰ ਕਰਾਮਾਤੀ ਨਿਸ਼ਾਨ ਅਤੇ ਅਚੰਭੇ ਕਰਨ ਦੀ ਯੋਗਤਾ ਦੇਕੇ ਸਾਬਤ ਕੀਤਾ।"
3 Não obstante, eles se demoraram ali por muito tempo, falando com desassombro e confiança no Senhor, que dava testemunho à palavra da sua graça pelos milagres e prodígios que ele operava por mãos dos apóstolos.
4 ਪਰ ਨਗਰ ਵਿੱਚ ਲੋਕਾਂ ਦਾ ਬਟਵਾਰਾ ਹੋ ਗਿਆ। ਕੁਝ ਲੋਕ ਯਹੂਦੀਆਂ ਨਾਲ ਸਹਿਮਤ ਹੋਣ ਲੱਗੇ ਅਤੇ ਕੁਝ ਪੌਲੁਸ ਅਤੇ ਬਰਨਬਾਸ ਨੂੰ ਮੰਨਣ ਲੱਗੇ।"
4 A população da cidade achava-se dividida: uns eram pelos judeus, outros pelos apóstolos.
5 ਕੁਝ ਗੈਰ-ਯਹੂਦੀਆਂ, ਕੁਝ ਯਹੂਦੀਆਂ ਅਤੇ ਉਨ੍ਹਾਂ ਦੇ ਆਗੂਆਂ ਨੇ ਪੌਲੁਸ ਅਤੇ ਬਰਨਬਾਸ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਇਹ ਲੋਕ ਇਨ੍ਹਾਂ ਨੂੰ ਪੱਥਰਾਂ ਨਾਲ ਮਾਰ ਮੁਕਾਉਣਾ ਚਾਹੁੰਦੇ ਸਨ।"
5 Mas como se tivesse levantado um motim dos gentios e dos judeus, com os seus chefes, para os ultrajar e apedrejar,
6 ਜਦੋਂ ਉਨ੍ਹਾਂ ਨੂੰ ਇਸ ਬਾਰੇ ਪਤਾ ਲੱਗਾ, ਉਨ੍ਹਾਂ ਨੇ ਨਗਰ ਛੱਡ ਦਿੱਤਾ ਅਤੇ ਲੁਕਾਉਨਿਯਾ ਵਿੱਚ ਲੁਸਤ੍ਰਾ ਅਤੇ ਦਰਬੇ ਸ਼ਹਿਰਾਂ ਵਿੱਚ ਅਤੇ ਉਸ ਦੇ ਆਸ-ਪਾਸ ਦੇ ਇਲਾਕਿਆਂ ਨੂੰ ਚੱਲੇ ਗਏ।"
6 ao saberem disso, fugiram para as cidades da Licaônia, Listra e Derbe e suas circunvizinhanças.
7 ਉੱਥੇ ਜਾਕੇ ਇਹ ਖੁਸ਼ਖਬਰੀ ਬਾਰੇ ਪਰਚਾਰ ਕਰਦੇ ਰਹੇ।"
7 Ali pregaram o Evangelho.
8 ਪੌਲੁਸ-ਲੁਸਤ੍ਰਾ ਅਤੇ ਦਰਬੇ ਵਿੱਚ ਲੁਸਤ੍ਰਾ ਵਿੱਚ ਇੱਕ ਆਦਮੀ ਸੀ ਜਿਸਦੇ ਪੈਰ ਵਿੱਚ ਕੋਈ ਤਕਲੀਫ਼ ਸੀ। ਉਹ ਜਮਾਂਦਰੂ ਹੀ ਲੰਗੜਾ ਸੀ, ਉਸ ਨੇ ਕਦੇ ਚੱਲ ਕੇ ਨਹੀਂ ਸੀ ਵੇਖਿਆ।"
8 Em Listra vivia um homem aleijado das pernas, coxo de nascença, que nunca tinha andado.
9 ਇਹ ਆਦਮੀ ਉੱਥੇ ਬੈਠਾ ਪੌਲੁਸ ਦੇ ਬਚਨ ਸੁਣ ਰਿਹਾ ਸੀ ਤਾਂ ਪੌਲੁਸ ਨੇ ਉਸ ਨੂੰ ਵੇਖਿਆ ਤੇ ਮਹਿਸੂਸ ਕੀਤਾ ਕਿ ਉਸ ਆਦਮੀ ਨੂੰ ਵਿਸ਼ਵਾਸ ਹੈ ਕਿ ਪਰਮੇਸ਼ੁਰ ਉਸ ਨੂੰ ਰਾਜ਼ੀ ਕਰ ਸੱਕਦਾ ਹੈ"
9 Sentado, ele ouvia Paulo pregar. Este, fixando nele os olhos e vendo que tinha fé para ser curado,
10 ਇਸ ਲਈ ਪੌਲੁਸ ਉੱਚੀ ਬੋਲਿਆ, “ਆਪਣੇ ਪੈਰਾਂ ਤੇ ਖਲੋ ਜਾ।” ਉਹ ਆਦਮੀ ਉੱਥੋਂ ਕੁਦਿਆ ਅਤੇ ਉਸ ਨੇ ਆਸ-ਪਾਸ ਚੱਲਣਾ ਸ਼ੁਰੂ ਕਰ ਦਿੱਤਾ।"
10 disse em alta voz: Levanta-te direito sobre os teus pés! Ele deu um salto e pôs-se a andar.
11 ਜਦੋਂ ਲੋਕਾਂ ਨੇ ਪੌਲੁਸ ਨੂੰ ਅਜਿਹਾ ਕਰਦਿਆਂ ਵੇਖਿਆ ਤਾਂ ਉਹ ਲੁਕਾਉਣਿਯਾ ਦੀ ਆਪਣੀ ਭਾਸ਼ਾ ਵਿੱਚ ਚਿਲਾਉਣ ਲੱਗੇ, “ਦੇਵਤੇ ਮਾਨਵ ਦਾ ਰੂਪ ਧਾਰਕੇ ਸਾਡੇ ਕੋਲ ਆਏ ਹਨ।”"
11 Vendo a multidão o que Paulo fizera, levantou a voz, gritando em língua licaônica: Deuses em figura de homens baixaram a nós!
12 ਲੋਕਾਂ ਨੇ ਬਰਨਬਾਸ ਨੂੰ ਦਿਓਸ ਅਤੇ ਪੌਲੁਸ ਨੂੰ “ਹਰਮੇਸ” ਨਾਉਂ ਨਾਲ ਬੁਲਾਉਣਾ ਸ਼ੁਰੂ ਕੀਤਾ ਇਸ ਲਈ ਕਿਉਂਕਿ ਇਹ ਬਚਨ ਕਰਨ ਵਿੱਚ ਆਗੂ ਸੀ।"
12 Chamavam a Barnabé Zeus e a Paulo Hermes, porque era este quem dirigia a palavra.
13 ਦਿਓਸ ਦਾ ਮੰਦਰ ਸ਼ਹਿਰ ਦੇ ਕੋਲ ਹੀ ਸੀ। ਇਸ ਮੰਦਰ ਦਾ ਜਾਜਕ ਕੁਝ ਬਲਦ ਅਤੇ ਫ਼ੁੱਲ ਸ਼ਹਿਰ ਦੇ ਫ਼ਾਟਕਾਂ ਤੇ ਲਿਆਇਆ। ਉਹ ਲੋਕ ਪੌਲੁਸ ਅਤੇ ਬਰਨਬਾਸ ਨੂੰ ਬਲੀਆਂ ਦੇਣਾ ਚਾਹੁੰਦੇ ਸਨ।"
13 Um sacerdote de Zeus Propóleos trouxe para as portas touros ornados de grinaldas, querendo, de acordo com todo o povo, sacrificar-lhos.
14 ਪਰ ਜਦੋਂ ਪੌਲੁਸ ਅਤੇ ਬਰਨਬਾਸ ਰਸੂਲਾਂ ਨੇ ਇਹ ਸੁਣਿਆ ਤਾਂ ਉਨ੍ਹਾਂ ਆਪਣੇ ਵਸਤਰ ਪਾੜੇ ਅਤੇ ਲੋਕਾਂ ਵਿੱਚ ਬਾਹਰ ਨੂੰ ਦੌੜ ਪਏ ਅਤੇ ਉੱਚੀ-ਉੱਚੀ ਚਿਲਾਉਣ ਲੱਗ ਪਏ,"
14 Mas os apóstolos Barnabé e Paulo, ao perceberem isso, rasgaram as suas vestes e saltaram no meio da multidão:
15 “ਹੇ ਪੁਰੱਖੋ। ਤੁਸੀਂ ਇਹ ਕਿਉਂ ਕਰ ਰਹੇ ਹੋ? ਅਸੀਂ ਦੇਵਤੇ ਨਹੀਂ ਹਾਂ। ਅਸੀਂ ਤੁਹਾਡੇ ਹੀ ਵਰਗੇ ਮਨੁੱਖ ਹਾਂ। ਅਸੀਂ ਇੱਥੇ ਤੁਹਾਨੂੰ ਖੁਸ਼ਖਬਰੀ ਦੱਸਣ ਆਏ ਹਾਂ ਕਿ ਤੁਹਾਨੂੰ ਇਨ੍ਹਾਂ ਵਿਅਰਥ ਗੱਲਾਂ ਤੋਂ ਜਿਉਂਦੇ ਸੱਚੇ ਪਰਮੇਸ਼ੁਰ ਵੱਲ ਪਰਤਣਾ ਚਾਹੀਦਾ ਹੈ। ਉਹੀ ਹੈ ਜਿਸਨੇ ਅਕਾਸ਼ ਸਿਰਜਿਆ ਹੈ, ਧਰਤੀ, ਸਮੁੰਦਰ ਅਤੇ ਉਸ ਸਾਰੀ ਸ੍ਰਿਸ਼ਟੀ ਵਿੱਚ ਜੀਵਨ ਸਿਰਜਿਆ ਹੈ।"
15 Homens, clamavam eles, por que fazeis isso? Também nós somos homens, da mesma condição que vós, e pregamos justamente para que vos convertais das coisas vãs ao Deus vivo, que fez o céu, a terra, o mar e tudo quanto neles há.
16 “ਪਿੱਛਲੇ ਸਮਿਆਂ ਵਿੱਚ ਪਰਮੇਸ਼ੁਰ ਨੇ ਕੌਮਾਂ ਨੂੰ ਉਹ ਕਰਨ ਦਿੱਤਾ ਜੋ ਉਨ੍ਹਾਂ ਨੇ ਚਾਹਾ।"
16 Ele permitiu nos tempos passados que todas as nações seguissem os seus caminhos.
17 ਪਰ ਪਰਮੇਸ਼ੁਰ ਨੇ ਉਹ ਕਾਰਜ ਕੀਤੇ ਜੋ ਦਿਖਾਉਂਦੇ ਹਨ ਕਿ ਉਹ ਮੌਜੂਦ ਹੈ। ਉਸ ਨੇ ਤੁਹਾਡੇ ਲਈ ਹਮੇਸ਼ਾ ਚੰਗੀਆਂ ਗੱਲਾਂ ਕੀਤੀਆਂ। ਉਸ ਨੇ ਅਕਾਸ਼ ਤੋਂ ਤੁਹਾਡੇ ਲਈ ਬਰੱਖਾ ਕੀਤੀ ਅਤੇ ਸਹੀ ਵਕਤ ਤੇ ਫ਼ਸਲਾਂ ਦਿੱਤੀਆਂ। ਉਹ ਤੁਹਾਨੂੰ ਖਾਣ ਲਈ ਬੇਸ਼ੁਮਾਰ ਅਨਾਜ ਦਿੰਦਾ ਹੈ ਅਤੇ ਤੁਹਾਡੇ ਦਿਲ ਖੁਸ਼ੀਆਂ ਨਾਲ ਭਰਪੂਰ ਰੱਖਦਾ ਹੈ।”"
17 Contudo, nunca deixou de dar testemunho de si mesmo, por seus benefícios: dando-vos do céu as chuvas e os tempos férteis, concedendo abundante alimento e enchendo os vossos corações de alegria.
18 ਪੌਲੁਸ ਅਤੇ ਬਰਨਬਾਸ ਨੇ ਉਨ੍ਹਾਂ ਨੂੰ ਇਹ ਗੱਲਾਂ ਕਹੀਆਂ, ਪਰ ਉਹ ਬੜੀ ਮੁਸ਼ਕਿਲ ਨਾਲ ਉਨ੍ਹਾਂ ਲੋਕਾਂ ਨੂੰ ਉਨ੍ਹਾਂ ਲਈ ਬਲੀਆਂ ਦੇਣ ਤੋਂ ਰੋਕ ਸੱਕੇ।"
18 Apesar dessas palavras, não foi sem dificuldade que contiveram a multidão de sacrificar a eles.
19 ਫ਼ਿਰ ਕੁਝ ਯਹੂਦੀ ਅੰਤਾਕਿਯਾ ਅਤੇ ਇੱਕੁਨਿਯੁਮ ਤੋਂ ਆਏ, ਅਤੇ ਉਨ੍ਹਾਂ ਨੇ ਲੋਕਾਂ ਨੂੰ ਪੌਲੁਸ ਦੇ ਵਿਰੁੱਧ ਹੋ ਜਾਣ ਲਈ ਉਕਸਾਇਆ। ਇਸ ਲਈ ਉਨ੍ਹਾਂ ਨੇ ਪੌਲੁਸ ਤੇ ਪੱਥਰਾਵ ਕੀਤਾ ਅਤੇ ਇਹ ਸੋਚ ਕੇ ਧੂਹ ਕੇ ਸ਼ਹਿਰ ਤੋਂ ਬਾਹਰ ਸੁੱਟ ਦਿੱਤਾ, ਕਿ ਉਹ ਮਰ ਗਿਆ ਸੀ।"
19 Sobrevieram, porém, alguns judeus de Antioquia e de Icônio que persuadiram a multidão. Apedrejaram Paulo e, dando-o por morto, arrastaram-no para fora da cidade.
20 ਯਿਸੂ ਦੇ ਚੇਲੇ ਪੌਲੁਸ ਦੇ ਆਸ-ਪਾਸ ਇੱਕਤਰ ਹੋਏ, ਉਹ ਉੱਠਿਆ ਅਤੇ ਨਗਰ ਵਿੱਚ ਵਾਪਸ ਚੱਲਿਆ ਗਿਆ। ਅਗਲੇ ਦਿਨ ਉਹ ਅਤੇ ਬਰਨਬਾਸ ਦਰਬੇ ਸ਼ਹਿਰ ਵਿੱਚ ਚੱਲੇ ਗਏ।"
20 Os discípulos o rodearam. Ele se levantou e entrou na cidade. No dia seguinte, partiu com Barnabé para Derbe.
21 ਅੰਤਾਕਿਯਾ ਵਿੱਚ ਪਰਤਣਾ ਪੌਲੁਸ ਅਤੇ ਬਰਨਬਾਸ ਨੇ ਦਰਬੇ ਸ਼ਹਿਰ ਵਿੱਚ ਵੀ ਖੁਸ਼ਖਬਰੀ ਦਾ ਪਰਚਾਰ ਕੀਤਾ। ਬਹੁਤ ਸਾਰੇ ਲੋਕ ਇੱਥੇ ਯਿਸੂ ਦੇ ਚੇਲੇ ਬਣ ਗਏ। ਉਹ ਦੋਨੋਂ ਲੁਸਤ੍ਰਾ, ਇੱਕੁਨਿਯੁਮ ਅਤੇ ਅੰਤਾਕਿਯਾ ਨੂੰ ਪਰਤੇ।"
21 Depois de ter pregado o Evangelho à cidade de Derbe, onde ganharam muitos discípulos, voltaram para Listra, Icônio e Antioquia {da Pisídia}.
22 ਇਨ੍ਹਾਂ ਸ਼ਹਿਰਾਂ ਵਿੱਚ ਪੌਲੁਸ ਅਤੇ ਬਰਨਬਾਸ ਨੇ ਯਿਸੂ ਦੇ ਚੇਲਿਆਂ ਨੂੰ ਤਕੜੇ ਬਣਾਇਆ ਅਤੇ ਉਨ੍ਹਾਂ ਨੂੰ ਵਿਸ਼ਵਾਸ ਵਿੱਚ ਰਹਿਣ ਬਾਰੇ ਸਮਝਾਇਆ ਅਤੇ ਉਨ੍ਹਾਂ ਨੂੰ ਆਖਿਆ, “ਸਾਨੂੰ ਪਰਮੇਸ਼ੁਰ ਦੇ ਰਾਜ ਵਿੱਚ ਪ੍ਰਵੇਸ਼ ਕਰਨ ਲਈ ਅਨੇਕਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ।”"
22 Confirmavam as almas dos discípulos e exortavam-nos a perseverar na fé, dizendo que é necessário entrarmos no Reino de Deus por meio de muitas tribulações.
23 ਉਨ੍ਹਾਂ ਨੇ ਹਰੇਕ ਕਲੀਸਿਯਾ ਲਈ ਬਜ਼ੁਰਗਾਂ ਨੂੰ ਨਿਯੁਕਤ ਕੀਤਾ। ਵਰਤ ਅਤੇ ਪ੍ਰਾਰਥਨਾ ਨਾਲ, ਉਨ੍ਹਾਂ ਨੇ ਉਨ੍ਹਾਂ ਨੂੰ ਪ੍ਰਭੂ ਨੂੰ ਸੌਂਪ ਦਿੱਤਾ, ਜਿਸਤੇ ਉਨ੍ਹਾਂ ਨੇ ਭਰੋਸਾ ਕੀਤਾ।"
23 Em cada igreja instituíram anciãos e, após orações com jejuns, encomendaram-nos ao Senhor, em quem tinham confiado.
24 ਤਦ ਉਹ ਦੋਨੋਂ ਪਿਸਿਦਿਯਾ ਦੇਸ਼ ਵਿੱਚੋਂ ਦੀ ਲੰਘੇ ਅਤੇ ਪੰਫ਼ਲਿਯਾ ਦੇਸ਼ ਵਿੱਚ ਪਹੁੰਚੇ।"
24 Atravessaram a Pisídia e chegaram a Panfília.
25 ਫ਼ਿਰ ਉਨ੍ਹਾਂ ਨੇ ਪਰਮੇਸ਼ੁਰ ਦਾ ਸੰਦੇਸ਼ ਪਰਗਾ ਵਿੱਚ ਦਿੱਤਾ ਅਤੇ ਉਸਤੋਂ ਬਾਅਦ ਉਹ ਅੰਤਾਕਿਯਾ ਸ਼ਹਿਰ ਵੱਲ ਗਏ।"
25 Depois de ter anunciado a palavra do Senhor em Perge, desceram a Atália.
26 ਉੱਥੋਂ ਤੋਂ, ਜਹਾਜ਼ ਰਾਹੀਂ ਉਹ ਦੋਨੋਂ ਅੰਤਾਕਿਯਾ ਨੂੰ ਗਏ। ਇਹ ਉਹੀ ਸ਼ਹਿਰ ਸੀ ਜਿੱਥੇ ਨਿਹਚਾਵਾਨਾਂ ਨੇ ਉਨ੍ਹਾਂ ਨੂੰ ਪਰਮੇਸ਼ੁਰ ਦੀ ਕਿਰਪਾ ਨੂੰ ਸੌਂਪ ਦਿੱਤਾ ਅਤੇ ਉਨ੍ਹਾਂ ਨੂੰ ਇਹ ਕੰਮ ਕਰਨ ਲਈ ਭੇਜ ਦਿੱਤਾ। ਹੁਣ ਉਨ੍ਹਾਂ ਨੇ ਉਨ੍ਹਾਂ ਨੂੰ ਦਿੱਤਾ ਹੋਇਆ ਕੰਮ ਪੂਰਨ ਕਰ ਦਿੱਤਾ ਸੀ।"
26 Dali navegaram para Antioquia {da Síria}, de onde tinham partido, encomendados à graça de Deus para a obra que estavam a completar.
27 ਜਦੋਂ ਉੱਥੇ ਦੋਨੋਂ ਪਹੁੰਚੇ, ਉਨ੍ਹਾਂ ਨੇ ਕਲੀਸਿਯਾ ਨੂੰ ਇਕੱਠੇ ਕੀਤਾ ਅਤੇ ਉਨ੍ਹਾਂ ਨੂੰ ਉਹ ਗੱਲਾਂ ਦੱਸੀਆਂ ਜਿਹੜੀਆਂ ਪਰਮੇਸ਼ੁਰ ਨੇ ਉਨ੍ਹਾਂ ਰਾਹੀਂ ਕੀਤੀਆਂ ਸਨ। ਅਤੇ ਉਨ੍ਹਾਂ ਨੂੰ ਆਖਿਆ, “ਪਰਮੇਸ਼ੁਰ ਨੇ ਦਰਵਾਜ਼ਾ ਖੋਲ੍ਹਿਆ ਹੈ ਤਾਂ ਜੋ ਗੈਰ ਕੌਮਾਂ ਦੇ ਲੋਕ ਵੀ ਨਿਹਚਾ ਕਰ ਸੱਕਣ।”"
27 Ali chegados, reuniram a igreja e contaram quão grandes coisas Deus fizera com eles, e como abrira a porta da fé aos gentios.
28 ਉੱਥੇ ਪੌਲੁਸ ਅਤੇ ਬਰਨਬਾਸ ਮਸੀਹ ਦੇ ਚੇਲਿਆਂ ਨਾਲ ਬਹੁਤ ਦਿਨ ਰਹੇ।"
28 Demoraram-se com os discípulos longo tempo.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Atos 14, comparar traduções ou montar um estudo — tudo direto pelo WhatsApp.