Atos 15

Punjabi Bible (GL_PUNJABI) vs NVI

Sair da comparação
NVI Nova Versão Internacional
1 ਯਰੂਸ਼ਲਮ ਵਿੱਚ ਸਭਾ ਕੁਝ ਲੋਕ ਯਹੂਦਿਯਾ ਤੋਂ ਅੰਤਾਕਿਯਾ ਨੂੰ ਆਏ ਅਤੇ ਗੈਰ-ਯਹੂਦੀ ਭਰਾਵਾਂ ਨੂੰ ਉਪਦੇਸ਼ ਦੇਣ ਲੱਗੇ, “ਜੇ ਮੂਸਾ ਦੀ ਰੀਤ ਅਨੁਸਾਰ ਤੁਹਾਡੀ ਸੁੰਨਤ ਨਾ ਕਰਾਈ ਗਈ ਤਾਂ ਤੁਸੀਂ ਬਚ ਨਹੀਂ ਸੱਕੋਂਗੇ।”"
1 Alguns homens desceram da Judéia para Antioquia e passaram a ensinar aos irmãos: "Se vocês não forem circuncidados conforme o costume ensinado por Moisés, não poderão ser salvos".
2 ਪੌਲੁਸ ਅਤੇ ਬਰਨਬਾਸ ਅਜਿਹੇ ਉਪਦੇਸ਼ ਦੇ ਵਿਰੁੱਧ ਸਨ। ਇਸ ਲਈ ਉਨ੍ਹਾਂ ਨੇ ਯਹੂਦਿਯਾ ਦੇ ਇਨ੍ਹਾਂ ਆਦਮੀਆਂ ਨੂੰ ਦ੍ਰਿੜ੍ਹਤਾ ਨਾਲ ਬਹਿਸ ਕੀਤੀ। ਅਤੇ ਅੰਤ ਵਿੱਚ ਇਹ ਨਿਸ਼ਚਿਤ ਹੋਇਆ ਕਿ ਪੌਲੁਸ ਅਤੇ ਬਰਨਬਾਸ ਕੁਝ ਸਥਾਨਕ ਲੋਕਾਂ ਨਾਲ, ਰਸੂਲਾਂ ਅਤੇ ਬਜ਼ੁਰਗਾਂ ਨਾਲ ਸੰਪਰਕ ਕਰਨ ਅਤੇ ਇਸ ਪ੍ਰਸ਼ਨ ਬਾਰੇ ਚਰਚਾ ਕਰਨ ਲਈ, ਯਰੂਸ਼ਲਮ ਨੂੰ ਜਾਣਗੇ।"
2 Isso levou Paulo e Barnabé a uma grande contenda e discussão com eles. Assim, Paulo e Barnabé foram designados, juntamente com outros, para irem a Jerusalém tratar dessa questão com os apóstolos e com os presbíteros.
3 ਕਲੀਸਿਯਾ ਨੇ ਇਨ੍ਹਾਂ ਆਦਮੀਆਂ ਦੀ ਉਨ੍ਹਾਂ ਦੀ ਯਾਤਰਾ ਲਈ ਮਦਦ ਕੀਤੀ। ਫ਼ੇਰ ਉਨ੍ਹਾਂ ਨੇ ਫ਼ੈਨੀਕੇ ਅਤੇ ਸਾਮਰਿਯਾ ਰਾਹੀਂ ਯਾਤਰਾ ਕੀਤੀ। ਉਨ੍ਹਾਂ ਨੇ ਫ਼ੈਨੀਕੇ ਅਤੇ ਸਾਮਰਿਯਾ ਦੇ ਲੋਕਾਂ ਨੂੰ ਦੱਸਿਆ ਕਿ ਕਿਵੇਂ ਗੈਰ-ਯਹੂਦੀ ਲੋਕ ਸੱਚੇ ਪਰਮੇਸ਼ੁਰ ਵੱਲ ਪਰਤੇ ਹਨ। ਇਹ ਸੁਣਕੇ ਸਾਰੇ ਭਰਾ ਬਹੁਤ ਖੁਸ਼ ਹੋਏ।"
3 A igreja os enviou e, ao passarem pela Fenícia e por Samaria, contaram como os gentios tinham se convertido; essas notícias alegravam muito a todos os irmãos.
4 ਫ਼ਿਰ ਪੌਲੁਸ, ਬਰਨਬਾਸ ਅਤੇ ਹੋਰ ਦੂਜੇ ਲੋਕ ਵੀ ਯਰੂਸ਼ਲਮ ਵਿੱਚ ਪਹੁੰਚੇ। ਰਸੂਲਾਂ, ਬਜ਼ੁਰਗਾਂ ਅਤੇ ਸਾਰੇ ਨਿਹਚਾਵਾਨਾਂ ਨੇ ਉਨ੍ਹਾਂ ਦਾ ਸੁਆਗਤ ਕੀਤਾ ਅਤੇ ਉਨ੍ਹਾਂ ਨੂੰ ਉਹ ਸਭ ਗੱਲਾਂ ਕਹੀਆਂ ਜੋ ਪਰਮੇਸ਼ੁਰ ਨੇ ਉਨ੍ਹਾਂ ਰਾਹੀਂ ਕੀਤੀਆਂ ਸਨ।"
4 Chegando a Jerusalém, foram bem recebidos pela igreja, pelos apóstolos e pelos presbíteros, a quem relataram tudo o que Deus tinha feito por meio deles.
5 ਯਰੂਸ਼ਲਮ ਵਿੱਚ ਕੁਝ ਨਿਹਚਾਵਾਨਾਂ ਨੇ, ਜੋ ਫ਼ਰੀਸੀ ਪੰਥ ਵਿੱਚੋਂ ਸਨ ਖੜੋ ਕੇ ਕਿਹਾ, “ਗੈਰ-ਯਹੂਦੀ ਨਿਹਚਾਵਾਨਾਂ ਦੀ ਸੁੰਨਤ ਅੱਤ ਜ਼ਰੂਰੀ ਹੈ। ਸਾਨੂੰ ਉਨ੍ਹਾਂ ਨੂੰ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨੂੰ ਮੂਸਾ ਦੀ ਸ਼ਰ੍ਹਾ ਦੀ ਪਾਲਣਾ ਕਰਨੀ ਚਾਹੀਦੀ ਹੈ।”"
5 Então se levantaram alguns do partido religioso dos fariseus que haviam crido e disseram: "É necessário circuncidá-los e exigir deles que obedeçam à lei de Moisés".
6 ਉਸਤੋਂ ਬਾਅਦ ਰਸੂਲ ਅਤੇ ਬਜ਼ੁਰਗ ਇਸ ਸਮੱਸਿਆ ਬਾਰੇ ਸੋਚਣ ਲਈ ਇੱਕਤਰ ਹੋਏ।"
6 Os apóstolos e os presbíteros se reuniram para considerar essa questão.
7 ਕਾਫ਼ੀ ਦੇਰ ਬਹਿਸ ਵੀ ਹੋਈ ਤਾਂ ਫ਼ਿਰ ਪਤਰਸ ਵਿੱਚੋਂ ਉੱਠਿਆ ਅਤੇ ਉਨ੍ਹਾਂ ਨੂੰ ਕਿਹਾ, “ਮੇਰੇ ਭਰਾਵੋ, ਤੁਹਾਨੂੰ ਮੁਢ ਤੋਂ ਹੀ ਪਤਾ ਹੈ ਪਰਮੇਸ਼ੁਰ ਨੇ ਤੁਹਾਡੇ ਵਿੱਚੋਂ ਮੈਨੂੰ ਚੁਣਿਆ ਤਾਂ ਜੋ ਪਰਾਈਆਂ ਕੌਮਾਂ ਮੇਰੇ ਮੂੰਹੋਂ ਖੁਸ਼ਖਬਰੀ ਨੂੰ ਸੁਣ ਸੱਕਣ ਅਤੇ ਨਿਹਚਾ ਕਰਨ।"
7 Depois de muita discussão, Pedro levantou-se e dirigiu-se a eles: "Irmãos, vocês sabem que há muito tempo Deus me escolheu dentre vocês para que os gentios ouvissem de meus lábios a mensagem do evangelho e cressem.
8 ਪਰਮੇਸ਼ੁਰ ਸਭ ਦੇ ਦਿਲਾਂ ਦੀਆਂ ਜਾਣਦਾ ਹੈ ਤਾਂ ਹੀ ਉਸ ਨੇ ਗੈਰ ਯਹੂਦੀਆਂ ਨੂੰ ਸਵੀਕਾਰ ਕੀਤਾ। ਪਰਮੇਸ਼ੁਰ ਨੇ ਉਨ੍ਹਾਂ ਨੂੰ ਪਵਿੱਤਰ ਆਤਮਾ ਦੇਕੇ ਜਿਵੇਂ ਕਿ ਉਸ ਨੇ ਸਾਨੂੰ ਦਿੱਤਾ ਸੀ ਦੇਕੇ ਸਾਨੂੰ ਇਹ ਸਾਬਿਤ ਕੀਤਾ।"
8 Deus, que conhece os corações, demonstrou que os aceitou, dando-lhes o Espírito Santo, como antes nos tinha concedido.
9 ਪਰਮੇਸ਼ੁਰ ਲਈ ਉਨ੍ਹਾਂ ਲੋਕਾਂ ਅਤੇ ਸਾਡੇ ਵਿੱਚ ਕੋਈ ਫ਼ਰਕ ਨਹੀਂ। ਜਦੋਂ ਉਨ੍ਹਾਂ ਨੇ ਉਸਤੇ ਵਿਸ਼ਵਾਸ ਕੀਤਾ ਤਾਂ ਪਰਮੇਸ਼ੁਰ ਨੇ ਉਨ੍ਹਾਂ ਦੇ ਮਨ ਸ਼ੁੱਧ ਕਰ ਦਿੱਤੇ।"
9 Ele não fez distinção alguma entre nós e eles, visto que purificou os seus corações pela fé.
10 ਫ਼ੇਰ ਤੁਸੀਂ ਉਨ੍ਹਾਂ ਦੀਆਂ ਧੌਣਾਂ ਤੇ ਭਾਰੀ ਬੋਝ ਕਿਉਂ ਪਾ ਰਹੇ ਹੋ। ਕੀ ਤੁਸੀਂ ਪਰਮੇਸ਼ੁਰ ਨੂੰ ਕ੍ਰੋਧਿਤ ਕਰਨ ਦੀ ਕੋਸ਼ਿਸ਼ ਕਰ ਰਹੇ ਹੋ? ਅਸੀਂ ਅਤੇ ਸਾਡੇ ਪਿਉ-ਦਾਦੇ ਇੰਨੇ ਸਮਰਥ ਨਹੀਂ ਸੀ ਕਿ ਇਹ ਬੋਝ ਢੋਅ ਸੱਕਦੇ।"
10 Então, por que agora vocês estão querendo tentar a Deus, impondo sobre os discípulos um jugo que nem nós nem nossos antepassados conseguimos suportar?
11 ਨਹੀਂ। ਸਾਨੂੰ ਵਿਸ਼ਵਾਸ ਹੈ ਕਿ ਅਸੀਂ ਅਤੇ ਇਹ ਲੋਕ ਪ੍ਰਭੂ ਯਿਸੂ ਦੀ ਕਿਰਪਾ ਰਾਹੀਂ ਬਚਾਏ ਜਾਵਾਂਗੇ।”"
11 De modo nenhum! Cremos que somos salvos pela graça de nosso Senhor Jesus, assim como eles também".
12 ਤਦ ਸਾਰੀ ਮੰਡਲੀ ਚੁੱਪ ਹੋ ਗਈ। ਉਨ੍ਹਾਂ ਨੇ ਪੌਲੁਸ ਅਤੇ ਬਰਨਬਾਸ ਨੂੰ ਚਮਤਕਾਰੀ ਨਿਸ਼ਾਨਾਂ ਬਾਰੇ ਬੋਲਦਿਆਂ ਸੁਣਿਆ। ਅਤੇ ਉਨ੍ਹਾਂ ਅਚੰਭਿਆਂ ਨੂੰ ਜੋ ਪਰਮੇਸ਼ੁਰ ਨੇ ਉਨ੍ਹਾਂ ਰਾਹੀਂ ਗੈਰ-ਯਹੂਦੀਆਂ ਵਿੱਚ ਕਰਵਾਏ।"
12 Toda a assembléia ficou em silêncio, enquanto ouvia Barnabé e Paulo falando de todos os sinais e maravilhas que, por meio deles, Deus fizera entre os gentios.
13 ਜਦੋਂ ਪੌਲੁਸ ਅਤੇ ਬਰਨਬਾਸ ਬੋਲ ਹਟੇ ਤਾਂ ਯਾਕੂਬ ਅੱਗੋ ਕਹਿਣ ਲੱਗਾ, “ਮੇਰੇ ਭਰਾਵੋ। ਮੇਰੀ ਗੱਲ ਸੁਣੋ।"
13 Quando terminaram de falar, Tiago tomou a palavra e disse: "Irmãos, ouçam-me.
14 ਸ਼ਮਊਨ ਨੇ ਸਾਨੂੰ ਦੱਸਿਆ ਹੈ ਕਿਵੇਂ ਪਰਮੇਸ਼ੁਰ ਨੇ ਗੈਰ-ਯਹੂਦੀਆਂ ਨੂੰ ਪ੍ਰਵਾਨ ਕਰਕੇ ਅਤੇ ਉਨ੍ਹਾਂ ਨੂੰ ਆਪਣੇ ਲੋਕ ਬਣਾਕੇ ਆਪਣਾ ਪਿਆਰ ਦਰਸ਼ਾਇਆ।"
14 Simão nos expôs como Deus, no princípio, voltou-se para os gentios a fim de reunir dentre as nações um povo para o seu nome.
15 ਨਬੀਆਂ ਦੇ ਬਚਨ ਵੀ ਇਸ ਗੱਲ ਨੂੰ ਮੰਨਦੇ ਹਨ ਕਿ:"
15 Concordam com isso as palavras dos profetas, conforme está escrito:
16 ‘ਇਸਤੋਂ ਬਾਅਦ ਮੈਂ ਮੁੜ ਆਵਾਂਗਾ ਅਤੇ ਫ਼ੇਰ ਦਾਊਦ ਦੇ ਡਿੱਗੇ-ਢਠੇ ਘਰ ਨੂੰ ਉਸਾਰਾਂਗਾ। ਮੈਂ ਉਸ ਦੇ ਘਰ ਦੇ ਮਲ੍ਹਬੇ ਨੂੰ ਮੁੜ ਤੋਂ ਉਸਾਰਾਂਗਾ। ਮੈਂ ਮੁੜ ਉਸਦਾ ਘਰ ਨਵਾਂ ਬਣਾਵਾਂਗਾ।"
16 ‘Depois disso voltarei e reconstruirei a tenda caída de Davi. Reedificarei as suas ruínas, e a restaurarei,
17 ਫ਼ਿਰ ਹੋਰ ਸਾਰੇ ਲੋਕਾਂ ਪ੍ਰਭੂ ਪਰਮੇਸ਼ੁਰ ਵੱਲ ਵੇਖਣਗੇ। ਹੋਰਨਾ ਪਰਾਈਆਂ ਕੌਮਾਂ ਦੇ ਲੋਕ ਵੀ ਮੇਰੇ ਨਾਲ ਸੰਬੰਧਿਤ ਹਨ। ਪ੍ਰਭੂ ਜੋ ਇਹ ਸਭ ਗੱਲਾਂ ਕਰਦਾ ਹੈ, ਇਹ ਆਖਦਾ ਹੈ।’"
17 para que o restante dos homens busque o Senhor, e todos os gentios sobre os quais tem sido invocado o meu nome, diz o Senhor, que faz estas coisas’
18 ‘ਇਹ ਸਭ ਗੱਲਾਂ ਮੁਢ ਤੋਂ ਹੀ ਜਾਣੀਆਂ ਹੋਈਆਂ ਹਨ।’"
18 conhecidas desde os tempos antigos.
19 “ਇਸ ਲਈ, ਮੇਰਾ ਖਿਆਲ ਹੈ ਕਿ ਤੁਹਾਨੂੰ ਗੈਰ-ਯਹੂਦੀ ਭਰਾਵਾਂ ਨੂੰ ਨਹੀਂ ਸਤਾਉਣਾ ਚਾਹੀਦਾ, ਜੋ ਪਰਮੇਸ਼ੁਰ ਵੱਲ ਮੁੜ ਪਏ ਹਨ।"
19 "Portanto, julgo que não devemos pôr dificuldades aos gentios que estão se convertendo a Deus.
20 ਸਗੋਂ ਸਾਨੂੰ ਉਨ੍ਹਾਂ ਦੇ ਨਾਂ ਇੱਕ ਪੱਤਰ ਲਿਖਣਾ ਚਾਹੀਦਾ ਹੈ, ਜਿਸ ਵਿੱਚ ਉਨ੍ਹਾਂ ਨੂੰ ਇਹ ਦੱਸਣਾ ਚਾਹੀਦਾ ਹੈ ਕਿ: ਉਹ ਭੋਜਨ ਨਾ ਖਾਓ ਜਿਹੜਾ ਮੂਰਤਾਂ ਨੂੰ ਅਰਪਿਤ ਕੀਤਾ ਗਿਆ ਹੈ, (ਇਹ ਭੋਜਨ ਨੂੰ ਅਸ਼ੁੱਧ ਕਰਦਾ ਹੈ।) ਕਿਸੇ ਤਰ੍ਹਾਂ ਦਾ ਜਿਨਸੀ ਪਾਪ ਨਾ ਕਰੋ। ਲਹੂ ਨਾ ਖਾਓ। ਗਲ ਘੁੱਟੇ ਹੋਏ ਜਾਨਵਰਾਂ ਦਾ ਮਾਸ ਨਾ ਖਾਓ।"
20 Pelo contrário, devemos escrever a eles, dizendo-lhes que se abstenham de comida contaminada pelos ídolos, da imoralidade sexual, da carne de animais estrangulados e do sangue.
21 ਉਨ੍ਹਾਂ ਨੂੰ ਇਹ ਗੱਲਾਂ ਕਰਨੀਆਂ ਚਾਹੀਦੀਆਂ ਕਿਉਂਕਿ ਹਰ ਸ਼ਹਿਰ ਵਿੱਚ ਕੁਝ ਯਹੂਦੀ ਹਨ ਜਿਹੜੇ ਮੂਸਾ ਦੀ ਸ਼ਰ੍ਹਾ ਦਾ ਪ੍ਰਚਾਰ ਕਰਦੇ ਹਨ। ਮੂਸਾ ਦੀ ਸ਼ਰ੍ਹਾ ਹਰ ਸਬਤ ਦੇ ਦਿਨ ਪ੍ਰਾਰਥਨਾ ਸਥਾਨਾ ਵਿੱਚ ਬਹੁਤ ਵਰ੍ਹਿਆਂ ਤੋਂ ਪੜ੍ਹੀ ਜਾਂਦੀ ਹੈ।”"
21 Pois, desde os tempos antigos, Moisés é pregado em todas as cidades, sendo lido nas sinagogas todos os sábados".
22 ਗੈਰ-ਯਹੂਦੀ ਨਿਹਚਾਵਾਨਾਂ ਨੂੰ ਚਿੱਠੀ ਤਦ ਰਸੂਲਾਂ, ਬਜ਼ੁਰਗਾਂ ਅਤੇ ਕਲੀਸਿਯਾ ਦੇ ਨਿਹਚਾਵਾਨਾਂ ਨੇ ਨਿਸ਼ਚਾ ਕੀਤਾ ਕਿ ਉਨ੍ਹਾਂ ਨੂੰ ਪੌਲੁਸ ਤੇ ਬਰਨਬਾਸ ਨਾਲ ਅੰਤਾਕਿਯਾ ਨੂੰ ਕੁਝ ਆਦਮੀਆਂ ਨੂੰ ਭੇਜਣਾ ਚਾਹੀਦਾ ਹੈ। ਉਸ ਸਮੂਹ ਨੇ ਆਪਣੇ ਖੁਦ ਦੀ ਮੰਡਲੀ ਵਿੱਚੋਂ ਕੁਝ ਖਾਸ ਆਦਮੀਆਂ ਨੂੰ ਚੁਣਿਆ। ਉਨ੍ਹਾਂ ਨੇ ਯਹੂਦਾ ਜਿਹੜਾ ਬਰਸਬਾਸ ਕਹਾਉਂਦਾ ਸੀ ਅਤੇ ਸੀਲਾਸ ਨੂੰ ਚੁਣਿਆ। ਇਹ ਆਦਮੀ ਯਰੂਸ਼ਲਮ ਦੇ ਭਰਾਵਾਂ ਵੱਲੋਂ ਸਤਿਕਾਰੇ ਜਾਂਦੇ ਸਨ।"
22 Então os apóstolos e os presbíteros, com toda a igreja, decidiram escolher alguns dentre eles e enviá-los a Antioquia com Paulo e Barnabé. Escolheram Judas, chamado Barsabás, e Silas, dois líderes entre os irmãos.
23 ਇਸ ਮੰਡਲੀ ਨੇ ਇਨ੍ਹਾਂ ਦੇ ਨਾਲ ਇੱਕ ਚਿਠੀ ਵੀ ਭੇਜੀ ਜਿਸ ਵਿੱਚ ਲਿਖਿਆ ਸੀ: ਰਸੂਲਾਂ ਅਤੇ ਬਜ਼ੁਰਗਾਂ ਤੁਹਾਡੇ ਭਰਾਵਾਂ ਵੱਲੋਂ, ਸਾਰੇ ਗੈਰ-ਯਹੂਦੀ ਭਰਾਵਾਂ ਨੂੰ, ਅੰਤਾਕਿਯਾ ਦੇ ਸ਼ਹਿਰ ਅਤੇ ਸੁਰਿਯਾ ਦੇ ਦੇਸ਼ਾਂ ਵਿੱਚ ਅਤੇ ਕਿਲੀਕਿਯਾ ਵਿੱਚ ਸ਼ੁਭਕਾਮਨਾਵਾਂ। ਪਿਆਰੇ ਭਰਾਵੋ,"
23 Com eles enviaram a seguinte carta: Os irmãos apóstolos e presbíteros, aos cristãos gentios que estão em Antioquia, na Síria e na Cilícia: Saudações.
24 ਪਿਆਰੇ ਭਰਾਵੋ, ਸਾਨੂੰ ਪਤਾ ਲੱਗਿਆ ਹੈ ਕਿ ਸਾਡੇ ਸਮੂਹ ਵਿੱਚੋਂ ਕੁਝ ਆਦਮੀ ਤੁਹਾਡੀ ਜਗ਼੍ਹਾ ਆਏ ਹਨ। ਅਤੇ ਉਨ੍ਹਾਂ ਨੇ ਤੁਹਾਨੂੰ ਤਕਲੀਫ਼ਾਂ ਦਿੱਤੀਆਂ ਅਤੇ ਤੁਹਾਨੂੰ ਆਖੀਆਂ ਗੱਲਾਂ ਦੁਆਰਾ ਪਰੇਸ਼ਾਨ ਕੀਤਾ। ਅਰ ਅਸੀਂ ਉਨ੍ਹਾਂ ਨੂੰ ਅਜਿਹਾ ਕਰਨ ਲਈ ਨਹੀਂ ਆਖਿਆ।"
24 Soubemos que alguns saíram de nosso meio, sem nossa autorização, e os perturbaram, transtornando suas mentes com o que disseram.
25 ਅਸੀਂ ਸਾਰੇ ਇੱਕਸਾਥ ਇਕੱਠੇ ਹੋਏ ਅਤੇ ਹਾਮੀ ਭਰੀ ਕਿ ਸਾਨੂੰ ਕੁਝ ਆਦਮੀਆਂ ਨੂੰ ਚੁਣਨਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਸਾਡੇ ਪਿਆਰੇ ਮਿੱਤਰ ਪੌਲੁਸ ਅਤੇ ਬਰਨਬਾਸ ਨਾਲ ਤੁਹਾਡੇ ਕੋਲ ਭੇਜਣ ਚਾਹੀਦਾ ਹੈ।"
25 Assim, concordamos todos em escolher alguns homens e enviá-los a vocês com nossos amados irmãos Paulo e Barnabé,
26 ਪੌਲੁਸ ਅਤੇ ਬਰਨਬਾਸ ਨੇ ਆਪਣੇ ਜੀਵਨ ਪ੍ਰਭੂ ਯਿਸੂ ਮਸੀਹ ਦੀ ਸੇਵਾ ਲਈ ਅਰਪਣ ਕਰ ਦਿੱਤੇ ਹਨ।"
26 homens que têm arriscado a vida pelo nome de nosso Senhor Jesus Cristo.
27 ਇਸ ਲਈ ਉਨ੍ਹਾਂ ਨਾਲ ਅਸੀਂ ਯਹੂਦਾ ਅਤੇ ਸੀਲਾਸ ਨੂੰ ਭੇਜਿਆ ਹੈ, ਉਹ ਆਪ ਵੀ ਇਹ ਗੱਲਾਂ ਜ਼ਬਾਨੀ ਦੱਸਣਗੇ।"
27 Portanto, estamos enviando Judas e Silas para confirmarem verbalmente o que estamos escrevendo.
28 ਪਵਿੱਤਰ ਆਤਮਾ ਚਾਹੁੰਦਾ ਹੈ ਕਿ ਤੁਹਾਡੇ ਉੱਪਰ ਹੋਰ ਭਾਰ ਨਾ ਪਵੇ, ਇਸ ਲਈ ਅਸੀਂ ਮੰਨ ਲਿਆ। ਤੁਹਾਨੂੰ ਸਿਰਫ਼ ਇਹੀ ਗੱਲਾਂ ਕਰਨ ਦੀ ਲੋੜ ਹੈ:"
28 Pareceu bem ao Espírito Santo e a nós não impor a vocês nada além das seguintes exigências necessárias:
29 ਉਹ ਭੋਜਨ ਨਾ ਖਾਓ ਜਿਹੜਾ ਮੂਰਤਾਂ ਨੂੰ ਅਰਪਿਤ ਕੀਤਾ ਗਿਆ ਹੈ, ਲਹੂ ਨਾ ਖਾਓ, ਗਲ ਘੁੱਟੇ ਹੋਏ ਜਾਨਵਰਾਂ ਦਾ ਮਾਸ ਨਾ ਖਾਓ। ਕਿਸੇ ਤਰ੍ਹਾਂ ਦਾ ਜਿਨਸੀ ਪਾਪ ਨਾ ਕਰੋ। ਜੇਕਰ ਤੁਸੀਂ ਇਨ੍ਹਾਂ ਗੱਲਾਂ ਤੋਂ ਦੂਰ ਰਹੋ ਤਾਂ ਤੁਸੀਂ ਸਹੀ ਕਰ ਰਹੇ ਹੋਵੋਂਗੇ। ਹੁਣ ਅਸੀਂ ਤੁਹਾਨੂੰ ਅਲਵਿਦਾ ਆਖਦੇ ਹਾਂ।"
29 Abster-se de comida sacrificada aos ídolos, do sangue, da carne de animais estrangulados e da imoralidade sexual. Vocês farão bem em evitar essas coisas. Que tudo lhes vá bem.
30 ਇਉਂ ਪੌਲੁਸ, ਬਰਨਬਾਸ, ਯਹੂਦਾ ਅਤੇ ਸੀਲਾਸ ਯਰੂਸ਼ਲਮ ਨੂੰ ਛੱਡ ਕੇ ਅੰਤਾਕਿਯਾ ਵੱਲ ਨੂੰ ਚੱਲੇ ਗਏ। ਉੱਥੇ ਜਾਕੇ ਉਨ੍ਹਾਂ ਨੇ ਨਿਹਚਾਵਾਨਾਂ ਦਾ ਵੱਡਾ ਇਕੱਠ ਕਰਕੇ, ਉਨ੍ਹਾਂ ਨੂੰ ਇਹ ਚਿੱਠੀ ਦਿੱਤੀ।"
30 Uma vez despedidos, os homens desceram para Antioquia, onde reuniram a igreja e entregaram a carta.
31 ਜਦੋਂ ਉਨ੍ਹਾਂ ਨੇ ਇਹ ਚਿੱਠੀ ਪੜੀ, ਤਾਂ ਉਹ ਇਸਦੇ ਸੁਖੀ ਸੰਦੇਸ਼ ਲਈ ਬਹੁਤ ਖੁਸ਼ ਸਨ।"
31 Os irmãos a leram e se alegraram com a sua animadora mensagem.
32 ਯਹੂਦਾ ਅਤੇ ਸੀਲਾਸ ਵੀ ਰਸੂਲ ਸਨ। ਉਨ੍ਹਾਂ ਨੇ ਵੀ ਨਿਹਚਾਵਾਨਾਂ ਨੂੰ ਉਤਸਾਹਤ ਕਰਨ ਅਤੇ ਤਕੜੇ ਬਨਾਉਣ ਲਈ ਬਹੁਤ ਗੱਲਾਂ ਕਹੀਆਂ।"
32 Judas e Silas, que eram profetas, encorajaram e fortaleceram os irmãos com muitas palavras.
33 ਕੁਝ ਦੇਰ ਯਹੂਦਾ ਅਤੇ ਸੀਲਾਸ ਉੱਥੇ ਰਹੇ ਅਤੇ ਉੱਥੋਂ ਭਾਈਆਂ ਕੋਲੋਂ ਸੁੱਖ-ਸ਼ਾਂਤੀ ਦੀ ਆਸੀਸ ਲੈ ਕੇ ਫ਼ਿਰ ਉੱਥੋਂ ਚੱਲੇ ਗਏ। ਉਹ ਮੁੜ ਯਰੂਸ਼ਲਮ ਵਿੱਚ ਆਪਣੇ ਭਾਈਆਂ ਵਿੱਚ ਪਰਤ ਆਏ ਜਿਨ੍ਹਾਂ ਨੇ ਉਨ੍ਹਾਂ ਨੂੰ ਭੇਜਿਆ ਸੀ।"
33 Tendo passado algum tempo ali, foram despedidos pelos irmãos com a bênção da paz para voltarem aos que os tinham enviado.
34 "
34 Mas Silas decidiu ficar ali.
35 ਪਰ ਪੌਲੁਸ ਅਤੇ ਬਰਨਬਾਸ ਅੰਤਾਕਿਯਾ ਵਿੱਚ ਹੀ ਰੁਕੇ ਰਹੇ, ਉੱਥੇ ਉਨ੍ਹਾਂ ਨੇ ਤੇ ਹੋਰਨਾਂ ਲੋਕਾਂ ਨੂੰ ਪ੍ਰਭੂ ਮਾਲਿਕ ਦਾ ਸੰਦੇਸ਼ ਦਿੱਤਾ ਅਤੇ ਖੁਸ਼ਖਬਰੀ ਬਾਰੇ ਸਿੱਖਾਇਆ ਅਤੇ ਪਰਚਾਰ ਕੀਤਾ।"
35 Mas Paulo e Barnabé permaneceram em Antioquia, onde, com muitos outros ensinavam e pregavam a palavra do Senhor.
36 ਪੌਲੁਸ ਅਤੇ ਬਰਨਬਾਸ ਦਾ ਅਲੱਗ ਹੋਣਾ ਕੁਝ ਦਿਨਾਂ ਬਾਅਦ ਪੌਲੁਸ ਨੇ ਬਰਨਬਾਸ ਨੂੰ ਕਿਹਾ, “ਅਸੀਂ ਪ੍ਰਭੂ ਦਾ ਸੰਦੇਸ਼ ਬਹੁਤ ਸਾਰੇ ਨਗਰਾਂ ਵਿੱਚ ਦਿੱਤਾ ਹੈ। ਸਾਨੂੰ ਉਨ੍ਹਾਂ ਥਾਵਾਂ ਤੇ ਵੇਖਣ ਲਈ ਵਾਪਸ ਜਾਣਾ ਚਾਹੀਦਾ ਹੈ ਕਿ ਸਾਡੇ ਭੈਣ-ਭਰਾ ਕਿਵੇਂ ਕਰ ਰਹੇ ਹਨ।”"
36 Algum tempo depois, Paulo disse a Barnabé: "Voltemos para visitar os irmãos em todas as cidades onde pregamos a palavra do Senhor, para ver como estão indo".
37 ਬਰਨਬਾਸ ਆਪਣੇ ਨਾਲ ਯਹੂੰਨਾ ਜੋ ਮਰਕੁਸ ਵੀ ਕਹਾਂਉਂਦਾ ਹੈ ਨਾਲ ਲਿਜਾਣਾ ਚਾਹੁੰਦਾ ਸੀ।"
37 Barnabé queria levar João, também chamado Marcos.
38 ਪਰ ਉਨ੍ਹਾਂ ਦੀ ਪਹਿਲੀ ਫ਼ੇਰੀ ਤੇ, ਯੂਹੰਨਾ ਮਰਕੁਸ ਉਨ੍ਹਾਂ ਨੂੰ ਪਮਫ਼ੁਲਿਯਾ ਤੇ ਛੱਡ ਗਏ ਅਤੇ ਉਨ੍ਹਾਂ ਨਾਲ ਕੰਮ ਕਰਨਾ ਬੰਦ ਕਰ ਦਿੱਤਾ। ਇਸ ਲਈ ਹੁਣ ਪੌਲੁਸ ਨੇ ਉਸ ਨੂੰ ਉਨ੍ਹਾਂ ਨਾਲ ਨਾ ਲੈ ਜਾਣ ਦਾ ਕੰਮ ਕੀਤਾ।"
38 Mas Paulo não achava prudente levá-lo, pois ele, abandonando-os na Panfília, não permanecera com eles no trabalho.
39 ਪੌਲੁਸ ਅਤੇ ਬਰਨਬਾਸ ਵਿੱਚ ਤਕੜੀ ਬਹਿਸ ਹੋਈ ਅਤੇ ਆਖਿਰਕਾਰ ਉਹ ਅੱਡ ਹੋਕੇ ਵੱਖ-ਵੱਖ ਰਾਹਵਾਂ ਨੂੰ ਚੱਲੇ ਗਏ। ਬਰਨਬਾਸ ਮਰਕੁਸ ਨੂੰ ਨਾਲ ਲੈ ਕੇ ਜਹਾਜ਼ ਤੇ ਚੜ੍ਹ੍ਹਕੇ ਕੁਪਰੁਸ ਨੂੰ ਚੱਲਾ ਗਿਆ।"
39 Tiveram um desentendimento tão sério que se separaram. Barnabé, levando consigo Marcos, navegou para Chipre,
40 ਪੌਲੁਸ ਨੇ ਸੀਲਾਸ ਨੂੰ ਆਪਣੇ ਨਾਲ ਲੈਜਾਣ ਨੂੰ ਚੁਣਿਆ। ਭਰਾਵਾਂ ਵੱਲੋਂ ਪੌਲੁਸ ਨੂੰ ਪ੍ਰਭੂ ਦੀ ਕਿਰਪਾ ਨੂੰ ਸੌਂਪਿਆ ਗਿਆ ਤੇ ਭੇਜ ਦਿੱਤਾ ਗਿਆ।"
40 mas Paulo escolheu Silas e partiu, encomendado pelos irmãos à graça do Senhor.
41 ਪੌਲੁਸ ਅਤੇ ਸੀਲਾਸ ਸੁਰਿਯਾ ਅਤੇ ਕਲੀਸਿਯਾ ਦੇ ਦੇਸ਼ਾਂ ਵਿੱਚ ਫ਼ਿਰਦਿਆਂ ਹੋਇਆਂ, ਕਲੀਸਿਯਾਂ ਨੂੰ ਤਕੜੇ ਕਰਦੇ ਰਹੇ।"
41 Passou, então, pela Síria e pela Cilícia, fortalecendo as igrejas.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Atos 15, comparar traduções ou montar um estudo — tudo direto pelo WhatsApp.