Atos 16

Punjabi Bible (GL_PUNJABI) vs ARC

Sair da comparação
ARC Almeida Revista e Corrigida 2009
1 ਤਿਮੋਥਿਉਸ ਦਾ ਪੌਲੁਸ ਅਤੇ ਸੀਲਾਸ ਨਾਲ ਜਾਣਾ ਪੌਲੁਸ ਦਰਬੇ ਅਤੇ ਲੁਸਤ੍ਰਾ ਸ਼ਹਿਰ ਵਿੱਚ ਗਿਆ। ਯਿਸੂ ਦਾ ਇੱਕ ਚੇਲਾ ਜਿਸ ਦਾ ਨਾਂ ਤਿਮੋਥਿਉਸ ਸੀ, ਉੱਥੇ ਸੀ, ਜਿਸਦੀ ਮਾਂ ਨਿਹਚਾਵਾਨ ਯਹੂਦਣ ਸੀ, ਪਰ ਉਸਦਾ ਪਿਉ ਯੂਨਾਨੀ ਸੀ।"
1 E chegou a Derbe e Listra. E eis que estava ali um certo discípulo por nome Timóteo, filho de uma judia que era crente, mas de pai grego,
2 ਲੁਸਤ੍ਰਾ ਅਤੇ ਇੱਕੋਨਿਯੁਮ ਦੇ ਸ਼ਹਿਰਾਂ ਵਿੱਚ ਨਿਹਚਾਵਾਨਾਂ ਦੀ ਤਿਮੋਥਿਉਸ ਬਾਰੇ ਬਹੁਤ ਚੰਗੀ ਰਾਏ ਸੀ।"
2 do qual davam bom testemunho os irmãos que estavam em Listra e em Icônio.
3 ਉਹ ਉਸ ਬਾਰੇ ਬੜੇ ਨੇਕ ਖਿਆਲ ਰੱਖਦੇ ਸਨ। ਪੌਲੁਸ ਚਾਹੁੰਦਾ ਸੀ ਕਿ ਤਿਮੋਥਿਉਸ ਉਸ ਦੇ ਨਾਲ ਸਫ਼ਰ ਕਰੇ, ਪਰ ਉਸ ਇਲਾਕੇ ਦੇ ਸਭ ਲੋਕ ਜਾਣਦੇ ਸਨ ਕਿ ਉਸਦਾ ਪਿਤਾ ਯੂਨਾਨੀ ਸੀ। ਇਸ ਲਈ ਪੌਲੁਸ ਨੇ ਉਸ ਇਲਾਕੇ ਦੇ ਯਹੂਦੀਆਂ ਦੀ ਖਾਤਿਰ ਉਸਦੀ ਸੁੰਨਤ ਕੀਤੀ।"
3 Paulo quis que este fosse com ele e, tomando-o, o circuncidou, por causa dos judeus que estavam naqueles lugares; porque todos sabiam que seu pai era grego.
4 ਫ਼ਿਰ ਪੌਲੁਸ ਅਤੇ ਉਸ ਦੇ ਸਾਥੀ ਆਦਮੀਆਂ ਨੇ ਦੂਜੇ ਸ਼ਹਿਰ ਰਾਹੀਂ ਸਫ਼ਰ ਕੀਤਾ ਅਤੇ ਰਸੂਲਾਂ ਅਤੇ ਬਜ਼ੁਰਗਾਂ ਦੇ ਰਿਵਾਜ਼ਾਂ ਅਤੇ ਫ਼ੈਸਲਿਆਂ ਨੂੰ ਯਰੂਸ਼ਲਮ ਵਿੱਚ ਨਿਹਚਾਵਾਨਾਂ ਨੂੰ ਪਹੁੰਚਾਇਆ।"
4 E, quando iam passando pelas cidades, lhes entregavam, para serem observados, os decretos que haviam sido estabelecidos pelos apóstolos e anciãos em Jerusalém,
5 ਇਉਂ ਕਲੀਸਿਯਾ ਨਿਹਚਾ ਵਿੱਚ ਮਜਬੂਤੀ ਨਾਲ ਵੱਧੀਆਂ ਅਤੇ ਹਰ ਰੋਜ਼ ਗਿਣਤੀ ਵਿੱਚ ਵੱਧ ਰਹੀਆਂ ਸਨ।"
5 de sorte que as igrejas eram confirmadas na fé e cada dia cresciam em número.
6 ਪੌਲੁਸ ਮਕਦੂਨਿਯਾ ਨੂੰ ਸੱਦਿਆ ਗਿਆ ਪੌਲੁਸ ਅਤੇ ਉਸ ਦੇ ਸਾਥੀ ਫ਼ਰੁਗਿਯਾ ਅਤੇ ਗਲਾਤਿਯਾ ਦੇ ਇਲਾਕੇ ਵਿੱਚੋਂ ਦੀ ਲੰਘਦੇ ਗਏ ਕਿਉਂਕਿ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਅਸਿਯਾ ਵਿੱਚ ਖੁਸ਼ਖਬਰੀ ਦਾ ਪ੍ਰਚਾਰ ਕਰਨ ਤੋਂ ਰੋਕਿਆ ਸੀ।"
6 E, passando pela Frígia e pela província da Galácia, foram impedidos pelo Espírito Santo de anunciar a palavra na Ásia.
7 ਪੌਲੁਸ ਅਤੇ ਤਿਮੋਥਿਉਸ ਮੁਸਿਯਾ ਦੇਸ਼ ਦੇ ਕੋਲ ਪਹੁੰਚੇ, ਉਹ ਬਿਥੁਨਿਯਾ ਦੇ ਦੇਸ਼ ਜਾਣਾ ਚਾਹੁੰਦੇ ਸਨ। ਪਰ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਉੱਥੇ ਨਾ ਜਾਣ ਦਿੱਤਾ।"
7 E, quando chegaram a Mísia, intentavam ir para Bitínia, mas o Espírito de Jesus não lho permitiu.
8 ਤਾਂ ਉਹ ਮੁਸਿਯਾ ਦੇ ਕੋਲੋਂ ਲੰਘ ਕੇ ਤ੍ਰੇਆਸ ਸ਼ਹਿਰ ਵਿੱਚ ਪਹੁੰਚੇ।"
8 E, tendo passado por Mísia, desceram a Trôade.
9 ਉਸ ਰਾਤ ਪੌਲੁਸ ਨੇ ਇੱਕ ਦਰਸ਼ਨ ਦੇਖਿਆ। ਇਸ ਦਰਸ਼ਨ ਵਿੱਚ, ਉਸ ਨੇ ਮਕਦੂਨੀਯਾ ਤੋਂ ਇੱਕ ਮਨੁੱਖ ਨੂੰ ਆਪਣੇ ਅੱਗੇ ਖਲੋਤਿਆਂ ਅਤੇ ਉਸ ਨੂੰ ਬੇਨਤੀ ਕਰਦਿਆਂ ਵੇਖਿਆ, “ਮਕਦੂਨਿਯਾ ਨੂੰ ਆ ਅਤੇ ਸਾਡੀ ਸਹਾਇਤਾ ਕਰ।”"
9 E Paulo teve, de noite, uma visão em que se apresentava um varão da Macedônia e lhe rogava, dizendo: Passa à Macedônia e ajuda-nos!
10 ਪੌਲੁਸ ਦੇ ਇਹ ਦਰਸ਼ਨ ਦੇਖਣ ਤੋਂ ਬਾਅਦ, ਅਸਾਂ ਤੁਰੰਤ ਮਕਦੂਨਿਯਾ ਨੂੰ ਜਾਣ ਦਾ ਫ਼ੈਸਲਾ ਕੀਤਾ। ਸਾਨੂੰ ਯਕੀਨ ਸੀ ਕਿ ਪਰਮੇਸ਼ੁਰ ਨੇ ਸਾਨੂੰ ਉਨ੍ਹਾਂ ਨੂੰ ਖੁਸ਼ਖਬਰੀ ਦੇਣ ਲਈ ਸੱਦਿਆ ਸੀ।"
10 E, logo depois desta visão, procuramos partir para a Macedônia, concluindo que o Senhor nos chamava para lhes anunciarmos o evangelho.
11 ਲੁਦਿਯਾ ਦਾ ਪਰਿਵਰਤਨ ਅਸੀਂ ਜਹਾਜ ਰਾਹੀਂ ਤ੍ਰੋਆਸ ਤੋਂ ਵਿਦਾ ਹੋਏ ਅਤੇ ਸਿਧੇ ਸਮੁਤ੍ਰਾਕੇ ਦੇ ਟਾਪੂ ਵੱਲ ਸਫ਼ਰ ਕੀਤਾ। ਅਗਲੇ ਦਿਨ ਅਸੀਂ ਨਿਯਾਪੁਲਿਸ ਦੇ ਸ਼ਹਿਰ ਨੂੰ ਪਹੁੰਚੇ।"
11 E, navegando de Trôade, fomos correndo em caminho direito para a Samotrácia e, no dia seguinte, para Neápolis;
12 ਫ਼ਿਰ ਅਸੀਂ ਫ਼ਿਲਿਪੈ ਗਏ, ਇਹ ਮਕਦੂਨਿਯਾ ਦੇ ਇਸ ਹਿੱਸੇ ਦਾ ਇੱਕ ਮਹੱਤਵਪੂਰਣ ਸ਼ਹਿਰ ਹੈ, ਅਤੇ ਇਹ ਰੋਮੀਆਂ ਲਈ ਇੱਕ ਸ਼ਹਿਰ ਹੈ। ਅਸੀਂ ਕੁਝ ਦਿਨ ਉਸੇ ਸ਼ਹਿਰ ਵਿੱਚ ਰਹੇ।"
12 e dali, para Filipos, que é a primeira cidade desta parte da Macedônia e é uma colônia; e estivemos alguns dias nesta cidade.
13 ਸਬਤ ਦੇ ਦਿਨ ਅਸੀਂ ਫ਼ਾਟਕ ਤੋਂ ਬਾਹਰ ਦਰਿਆ ਦੇ ਕੰਢੇ ਗਏ। ਅਤੇ ਅਸੀਂ ਉਸ ਇਲਾਕੇ ਵਿੱਚ ਇੱਕ ਜਗ਼੍ਹਾ ਲੱਭਣਾ ਚਾਹੁੰਦੇ ਸਾਂ ਜਿੱਥੇ ਯਹੂਦੀ ਇਕੱਠੇ ਪ੍ਰਾਰਥਨਾ ਲਈ ਆਉਂਦੇ ਸਨ। ਉੱਥੇ ਕੁਝ ਔਰਤਾਂ ਇਕੱਠੀਆਂ ਹੋਈਆਂ ਸਨ। ਤਾਂ ਅਸੀਂ ਉਨ੍ਹਾਂ ਨਾਲ ਬੈਠੇ ਅਤੇ ਉਨ੍ਹਾਂ ਨਾਲ ਗੱਲ ਕੀਤੀ।"
13 No dia de sábado, saímos fora das portas, para a beira do rio, onde julgávamos haver um lugar para oração; e, assentando-nos, falamos às mulheres que ali se ajuntaram.
14 ਉੱਥੇ ਥੁਆਤੀਰਾ ਸ਼ਹਿਰ ਤੋਂ ਲੁਦਿਯਾ ਨਾਮ ਦੀ ਇੱਕ ਔਰਤ ਵੀ ਸੀ। ਉਸਦਾ ਕੰਮ ਕਿਰਮਚੀ ਰੰਗ ਦੇ ਵਸਤਰ ਵੇਚਣ ਦਾ ਸੀ। ਉਸ ਨੇ ਸੱਚੇ ਪਰਮੇਸ਼ੁਰ ਦੀ ਉਪਾਸਨਾ ਕੀਤੀ। ਪਰਮੇਸ਼ੁਰ ਨੇ ਉਸ ਨੂੰ ਉਸਦਾ ਦਿਲ ਖੋਲ੍ਹਣ ਦਿੱਤਾ ਅਤੇ ਧਿਆਨ ਨਾਲ ਪੌਲੁਸ ਦੇ ਬਚਨਾਂ ਨੂੰ ਸੁਣਾਇਆ।"
14 E uma certa mulher, chamada Lídia, vendedora de púrpura, da cidade de Tiatira, e que servia a Deus, nos ouvia, e o Senhor lhe abriu o coração para que estivesse atenta ao que Paulo dizia.
15 ਉਹ ਅਤੇ ਸਾਰੇ ਲੋਕਾਂ ਨੇ ਜੋ ਉਸ ਦੇ ਘਰ ਵਿੱਚ ਰਹਿੰਦੇ ਸਨ ਬਪਤਿਸਮਾ ਲਿਆ। ਉਸਤੋਂ ਬਾਅਦ, ਫ਼ੇਰ ਉਸ ਨੇ ਸਾਨੂੰ ਇਹ ਆਖਦਿਆਂ ਆਪਣੇ ਘਰ ਸੱਦਾ ਦਿੱਤਾ, “ਜੇਕਰ ਤੁਸੀਂ ਮਹਿਸੂਸ ਕਰਦੇ ਹੋ ਕਿ ਮੈਂ ਪ੍ਰਭੂ ਯਿਸੂ ਦੀ ਸੱਚੀ ਉਪਾਸੱਕ ਹਾਂ, ਫ਼ੇਰ ਕਿਰਪਾ ਕਰਕੇ ਆਓ ਅਤੇ ਮੇਰੇ ਘਰ ਵਿੱਚ ਠਹਿਰੋ।” ਉਸ ਨੇ ਸਾਨੂੰ ਆਪਣੇ ਘਰ ਠਹਿਰਾਉਣ ਲਈ ਮਨਵਾ ਲਿਆ।"
15 Depois que foi batizada, ela e a sua casa, nos rogou, dizendo: Se haveis julgado que eu seja fiel ao Senhor, entrai em minha casa e ficai ali. E nos constrangeu a isso.
16 ਪੌਲੁਸ ਅਤੇ ਸੀਲਾਸ ਕੈਦ ਵਿੱਚ ਇੱਕ ਵਾਰ ਸਾਡੇ ਨਾਲ ਕੁਝ ਇੰਝ ਵਾਪਰਿਆ, ਜਦੋਂ ਅਸੀਂ ਪ੍ਰਾਰਥਨਾ ਸਥਾਨ ਵੱਲ ਜਾ ਰਹੇ ਸੀ। ਇੱਕ ਦਾਸੀ ਸਾਨੂੰ ਮਿਲੀ। ਉਸ ਵਿੱਚ ਇੱਕ ਵਿਸ਼ੇਸ਼ ਆਤਮਾ ਦਾ ਵਾਸ ਸੀ। ਇਸ ਦੀ ਸ਼ਕਤੀ ਨਾਲ, ਉਹ ਭਵਿੱਖ ਬਾਰੇ ਦੱਸ ਸੱਕਦੀ ਸੀ। ਇਉਂ ਉਹ ਇਸ ਕਸਬੇ ਵਿੱਚ ਬਹੁਤ ਸਾਰਾ ਪੈਸਾ ਆਪਣੇ ਮਾਲਕਾਂ ਲਈ ਕਮਾ ਲਿਆਉਂਦੀ ਸੀ।"
16 E aconteceu que, indo nós à oração, nos saiu ao encontro uma jovem que tinha espírito de adivinhação, a qual, adivinhando, dava grande lucro aos seus senhores.
17 ਇਸ ਕੁੜੀ ਨੇ ਪੌਲੁਸ ਅਤੇ ਸਾਡਾ ਪਿੱਛਾ ਕੀਤਾ ਅਤੇ ਉੱਚੀ ਆਖ ਰਹੀ ਸੀ, “ਇਹ ਵਿਅਕਤੀ ਅੱਤ ਮਹਾਨ ਪਰਮੇਸ਼ੁਰ ਦੇ ਸੇਵਕ ਹਨ। ਇਹ ਤੁਹਾਨੂੰ ਮੁਕਤੀ ਦੀ ਰਾਹ ਦੱਸਦੇ ਹਨ।”"
17 Esta, seguindo a Paulo e a nós, clamava, dizendo: Estes homens, que nos anunciam o caminho da salvação, são servos do Deus Altíssimo.
18 ਉਸ ਨੇ ਬਹੁਤ ਦਿਨ ਇਹ ਕਰਨਾ ਜਾਰੀ ਰੱਖਿਆ ਪਰ ਪੌਲੁਸ ਇਹ ਸੁਣਦਾ ਉਕਤਾਅ ਗਿਆ ਅਤੇ ਆਤਮਾ ਨੂੰ ਕਿਹਾ, “ਮੈਂ ਯਿਸੂ ਮਸੀਹ ਦੇ ਇਖਤਿਆਰ ਨਾਲ ਤੈਨੂੰ ਹੁਕਮ ਦਿੰਦਾ ਹਾਂ ਕਿ ਤੂੰ ਉਸ ਵਿੱਚੋਂ ਬਾਹਰ ਨਿੱਕਲ ਆ।” ਉਸੇ ਵਕਤ ਉਸ ਕੁੜੀ ਵਿੱਚੋਂ ਆਤਮਾ ਬਾਹਰ ਨਿਕਲ ਆਈ।"
18 E isto fez ela por muitos dias. Mas Paulo, perturbado, voltou-se e disse ao espírito: Em nome de Jesus Cristo, te mando que saias dela. E, na mesma hora, saiu.
19 ਉਸ ਕੁੜੀ ਦੇ ਮਾਲਕ ਨੇ ਮਹਿਸੂਸ ਕੀਤਾ ਕਿ ਹੁਣ ਉਹ ਪੈਸੇ ਕੁਮਾਉਣ ਲਈ ਉਸਦਾ ਇਸਤੇਮਾਲ ਨਹੀਂ ਕਰ ਸੱਕਦੇ ਸੀ। ਇਸ ਲਈ ਉਨ੍ਹਾਂ ਨੇ ਪੌਲੁਸ ਅਤੇ ਸੀਲਾਸ ਨੂੰ ਫ਼ੜਿਆ ਅਤੇ ਸ਼ਹਿਰ ਦੀ ਸਭਾ ਵਾਲੀ ਥਾਂ ਤੇ ਖਿੱਚ ਲਿਆਏ। ਉਸ ਸ਼ਹਿਰ ਦੇ ਸੂਬੇਦਾਰ ਉੱਥੇ ਸਨ।"
19 E, vendo seus senhores que a esperança do seu lucro estava perdida, prenderam Paulo e Silas e os levaram à praça, à presença dos magistrados.
20 ਉਹ ਆਦਮੀ ਉਨ੍ਹਾਂ ਨੂੰ ਆਗੂਆਂ ਕੋਲ ਲੈ ਆਏ ਅਤੇ ਆਖਣ ਲੱਗੇ, “ਇਹ ਲੋਕ ਯਹੂਦੀ ਹਨ ਅਤੇ ਇਹ ਸਾਡੇ ਸ਼ਹਿਰ ਵਿੱਚ ਭਾਜੜ ਪਾ ਰਹੇ ਹਨ।"
20 E, apresentando-os aos magistrados, disseram: Estes homens, sendo judeus, perturbaram a nossa cidade.
21 ਇਹ ਲੋਕਾਂ ਨੂੰ ਉਹ ਰਿਵਾਜ਼ ਸਿੱਖਾ ਰਹੇ ਹਨ ਜੋ ਸ਼ਰ੍ਹਾ ਦੇ ਖਿਲਾਫ਼ ਹਨ। ਕਿਉਂਕਿ ਅਸੀਂ ਰੋਮੀ ਨਾਗਰਿਕ ਹਾਂ। ਅਸੀਂ ਇਹ ਰਿਵਾਜ਼ ਨਾ ਕਬੂਲ ਸੱਕਦੇ ਹਾਂ ਨਾ ਹੀ ਇਨ੍ਹਾਂ ਉੱਤੇ ਚੱਲ ਸੱਕਦੇ ਹਾਂ।”"
21 E nos expõem costumes que nos não é lícito receber nem praticar, visto que somos romanos.
22 ਤਦ ਲੋਕੀ ਪੌਲੁਸ ਅਤੇ ਸੀਲਾਸ ਦੇ ਖਿਲਾਫ਼ ਹੋ ਗਏ। ਤਦ ਆਗੂਆਂ ਨੇ ਪੌਲੁਸ ਅਤੇ ਸੀਲਾਸ ਦੇ ਕੱਪੜੇ ਪਾੜ ਸੁੱਟੇ ਅਤੇ ਕੁਝ ਆਦਮੀਆਂ ਨੂੰ ਹੁਕਮ ਦਿੱਤਾ ਕਿ ਉਨ੍ਹਾਂ ਨੂੰ ਕੋੜਿਆਂ ਨਾਲ ਮਾਰਨ।"
22 E a multidão se levantou unida contra eles, e os magistrados, rasgando-lhes as vestes, mandaram açoitá- los com varas.
23 ਆਦਮੀਆਂ ਨੇ ਉਨ੍ਹਾਂ ਨੂੰ ਬਹੁਤ ਵਾਰ ਮਾਰਿਆ ਤੇ ਫ਼ਿਰ ਉਨ੍ਹਾਂ ਨੂੰ ਕੈਦ ਵਿੱਚ ਸੁੱਟ ਦਿੱਤਾ। ਕੈਦਖਾਨੇ ਦੇ ਦਰੋਗਾ ਨੂੰ ਆਖਣ ਲੱਗੇ, “ਇਨ੍ਹਾਂ ਉੱਪਰ ਪੂਰੀ ਨਿਗਰਾਨੀ ਰੱਖਣਾ।”"
23 E, havendo-lhes dado muitos açoites, os lançaram na prisão, mandando ao carcereiro que os guardasse com segurança,
24 ਉਸ ਨੇ ਅਜਿਹਾ ਹੁਕਮ ਪਾਕੇ ਉਨ੍ਹਾਂ ਨੂੰ ਅੰਦਰਲੇ ਕੈਦਖਾਨੇ ਵਿੱਚ ਰੱਖਿਆ ਅਤੇ ਉਨ੍ਹਾਂ ਦੇ ਪੈਰਾਂ ਵਿੱਚ ਕਾਫ਼ ਦੇ ਖਾਨੇ ਠੋਕ ਦਿੱਤੇ।"
24 o qual, tendo recebido tal ordem, os lançou no cárcere interior e lhes segurou os pés no tronco.
25 ਅੱਧੀ ਰਾਤ ਵੇਲੇ ਪੌਲੁਸ ਅਤੇ ਸੀਲਾਸ ਪ੍ਰਾਰਥਨਾ ਕਰਦੇ ਹੋਏ ਪਰਮੇਸ਼ੁਰ ਦੀ ਉਸਤਤਿ ਦੇ ਗੀਤ ਗਾ ਰਹੇ ਸਨ ਅਤੇ ਬਾਕੀ ਕੈਦੀ ਉਨ੍ਹਾਂ ਦੇ ਭਜਨ-ਗੀਤ ਸੁਣ ਰਹੇ ਸਨ।"
25 Perto da meia-noite, Paulo e Silas oravam e cantavam hinos a Deus, e os outros presos os escutavam.
26 ਅਚਾਨਕ ਭਿਆਨਕ ਭੁਚਾਲ ਆਇਆ। ਭੁਚਾਲ ਇੰਨਾ ਜਬਰਦਸਤ ਸੀ ਕਿ ਕੈਦਖਾਨੇ ਦੀਆਂ ਨੀਹਾਂ ਤੱਕ ਹਿੱਲ ਗਈਆਂ ਅਤੇ ਕੈਦਖਾਨੇ ਦੇ ਸਾਰੇ ਦਰਵਾਜ਼ੇ ਖੁੱਲ੍ਹ ਗਏ। ਅਤੇ ਸਾਰੇ ਕੈਦੀਆਂ ਦੀਆਂ ਜੰਜ਼ੀਰਾਂ ਖੁੱਲ੍ਹ ਗਈਆਂ।"
26 E, de repente, sobreveio um tão grande terremoto, que os alicerces do cárcere se moveram, e logo se abriram todas as portas, e foram soltas as prisões de todos.
27 ਜੇਲਰ ਜਾਗਿਆ ਅਤੇ ਕੈਦਖਾਨੇ ਦੇ ਸਾਰੇ ਦਰਵਾਜ਼ੇ ਖੁੱਲ੍ਹੇ ਵੇਖੇ। ਉਸ ਨੇ ਸੋਚਿਆ ਕਿ ਕੈਦੀ ਪਹਿਲਾਂ ਹੀ ਨਠ ਗਏ ਹਨ। ਇਸ ਲਈ ਉਸ ਨੇ ਆਪਣੀ ਤਲਵਾਰ ਕੱਢੀ ਅਤੇ ਆਪਣੇ-ਆਪ ਨੂੰ ਮਾਰਨ ਹੀ ਵਾਲਾ ਸੀ।"
27 Acordando o carcereiro e vendo abertas as portas da prisão, tirou a espada e quis matar-se, cuidando que os presos já tinham fugido.
28 ਪਰ ਪੌਲੁਸ ਨੇ ਉੱਚੀ ਆਵਾਜ਼ ਨਾਲ ਪੁਕਾਰ ਕੇ ਕਿਹਾ, “ਆਪਣੇ-ਆਪ ਨੂੰ ਇਉਂ ਕਸ਼ਟ ਨਾ ਦੇ। ਅਸੀਂ ਸਭ ਇੱਥੇ ਹੀ ਹਾਂ।”"
28 Mas Paulo clamou com grande voz, dizendo: Não te faças nenhum mal, que todos aqui estamos.
29 ਤਦ ਦੀਵਾ ਮੰਗਵਾ ਕੇ ਉਹ ਅੰਦਰ ਨੂੰ ਦੌੜਿਆ, ਉਹ ਕੰਬਦਾ ਹੋਇਆ ਪੌਲੁਸ ਅਤੇ ਸੀਲਾਸ ਦੇ ਅੱਗੇ ਢਹਿ ਪਿਆ।"
29 E, pedindo luz, saltou dentro e, todo trêmulo, se prostrou ante Paulo e Silas.
30 ਤਦ ਉਸ ਨੇ ਉਨ੍ਹਾਂ ਨੂੰ ਬਾਹਰ ਕੱਢਿਆ ਅਤੇ ਕਿਹਾ, “ਹੇ ਮਹਾ ਪੁਰੱਖੋ, ਬਚਾਏ ਜਾਣ ਲਈ ਮੈਂ ਕੀ ਕਰਾਂ?”"
30 E, tirando-os para fora, disse: Senhores, que é necessário que eu faça para me salvar?
31 ਉਨ੍ਹਾਂ ਉਸ ਨੂੰ ਕਿਹਾ, “ਪ੍ਰਭੂ ਯਿਸੂ ਉੱਤੇ ਵਿਸ਼ਵਾਸ ਕਰ, ਫ਼ੇਰ ਤੂੰ ਅਤੇ ਉਹ ਸਾਰੇ, ਜਿਹੜੇ ਤੇਰੇ ਘਰ ਵਿੱਚ ਰਹਿੰਦੇ ਹਨ, ਬਚਾਏ ਜਾਣਗੇ।”"
31 E eles disseram: Crê no Senhor Jesus Cristo e serás salvo, tu e a tua casa.
32 ਤਾਂ, ਪੌਲੁਸ ਅਤੇ ਸੀਲਾਸ ਨੇ ਜੇਲਰ ਅਤੇ ਉਨ੍ਹਾਂ ਸਭ ਨੂੰ, ਜੋ ਉਸ ਦੇ ਘਰ ਵਿੱਚ ਰਹਿੰਦੇ ਸਨ, ਪ੍ਰਭੂ ਦਾ ਸੰਦੇਸ਼ ਦਿੱਤਾ।"
32 E lhe pregaram a palavra do Senhor e a todos os que estavam em sua casa.
33 ਜਦ ਕਿ ਰਾਤ ਕਾਫ਼ੀ ਹੋ ਚੁੱਕੀ ਸੀ ਪਰ ਜੇਲਰ ਨੇ ਉਨ੍ਹਾਂ ਨੂੰ ਲਿਆ ਅਤੇ ਉਨ੍ਹਾਂ ਦੇ ਜ਼ਖਮ ਸਾਫ਼ ਕੀਤੇ। ਉਸਤੋਂ ਬਾਅਦ, ਜੇਲਰ ਅਤੇ ਉਸ ਦੇ ਸਾਰੇ ਲੋਕਾਂ ਨੂੰ ਬਪਤਿਸਮਾ ਦਿੱਤਾ ਗਿਆ।"
33 E, tomando-os ele consigo naquela mesma hora da noite, lavou-lhes os vergões; e logo foi batizado, ele e todos os seus.
34 ਉਸਤੋਂ ਬਾਅਦ, ਉਸ ਨੇ ਉਨ੍ਹਾਂ ਨੂੰ ਘਰ ਲੈਜਾ ਕੇ ਭੋਜਨ ਕਰਵਾਇਆ, ਹੁਣ ਸਾਰੇ ਲੋਕ ਮੁੜ ਤੋਂ ਬੜੇ ਖੁਸ਼ ਸਨ ਕਿਉਂਕਿ ਹੁਣ ਉਹ ਪਰਮੇਸ਼ੁਰ ਉੱਤੇ ਵਿਸ਼ਵਾਸ ਰੱਖਦੇ ਸਨ।"
34 Então, levando-os a sua casa, lhes pôs a mesa; e, na sua crença em Deus, alegrou-se com toda a sua casa.
35 ਅਗਲੀ ਸਵੇਰ ਆਗੂਆਂ ਨੇ ਕੁਝ ਸਿਪਾਹੀਆਂ ਨੂੰ ਦਰੋਗਾ ਕੋਲ ਭੇਜਿਆ ਅਤੇ ਸੁਨੇਹਾ ਦਿੱਤਾ “ਇਨ੍ਹਾਂ ਆਦਮੀਆਂ ਨੂੰ ਰਿਹਾ ਕਰ ਦਿੱਤਾ ਜਾਵੇ।”"
35 E, sendo já dia, os magistrados mandaram quadrilheiros, dizendo: Soltai aqueles homens.
36 ਦਰੋਗਾ ਨੇ ਪੌਲੁਸ ਨੂੰ ਆਖਿਆ, “ਆਗੂਆਂ ਨੇ ਇਨ੍ਹਾਂ ਸਿਪਾਹੀਆਂ ਰਾਹੀਂ ਤੁਹਾਨੂੰ ਰਿਹਾ ਕਰਨ ਦਾ ਹੁਕਮ ਦੇਕੇ ਭੇਜਿਆ ਹੈ, ਸੋ ਤੁਸੀਂ ਹੁਣ ਸ਼ਾਂਤੀ ਨਾਲ ਇੱਥੋਂ ਜਾ ਸੱਕਦੇ ਹੋ।”"
36 O carcereiro anunciou a Paulo estas palavras, dizendo: Os magistrados mandaram que vos soltasse; agora, pois, saí e ide em paz.
37 ਪਰ ਪੌਲੁਸ ਨੇ ਸਿਪਾਹੀਆਂ ਨੂੰ ਕਿਹਾ, “ਉਨ੍ਹਾਂ ਨੇ ਤਾਂ ਸਾਨੂੰ ਰੋਮੀ ਹੋਣ ਦਾ ਦੋਸ਼ ਸਾਬਤ ਕੀਤੇ ਬਿਨਾਂ ਹੀ ਸਭਨਾਂ ਦੇ ਸਾਹਮਣੇ ਕੋੜੇ ਮਾਰਕੇ ਕੈਦ ਕੀਤਾ ਸੀ। ਅਤੇ ਕੀ ਉਹ ਚਾਹੁੰਦੇ ਹਨ ਅਸੀਂ ਗੁਪਤ ਰੂਪ ਵਿੱਚ ਹੀ ਚੱਲੇ ਜਾਈਏ? ਨਹੀਂ ਇਹ ਇਵੇਂ ਨਹੀਂ ਹੋਣਾ, ਸਗੋਂ ਉਹ ਆਪ ਆਕੇ ਸਾਨੂੰ ਬਾਹਰ ਕੱਢ ਕੇ ਲੈ ਚੱਲਣ।”"
37 Mas Paulo replicou: Açoitaram-nos publicamente, e, sem sermos condenados, sendo homens romanos, nos lançaram na prisão, e agora, encobertamente, nos lançam fora? Não será assim; mas venham eles mesmos e tirem-nos para fora.
38 ਸਿਪਾਹੀਆਂ ਨੇ ਇਹ ਹਾਲ ਸਾਰਾ ਆਗੂਆਂ ਨੂੰ ਜਾ ਸੁਣਾਇਆ। ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਉਹ ਰੋਮੀ ਨਾਗਰਿਕ ਹੀ ਸਨ ਤਾਂ ਉਹ ਘਬਰਾ ਗਏ।"
38 E os quadrilheiros foram dizer aos magistrados estas palavras; e eles temeram, ouvindo que eram romanos.
39 ਤਾਂ ਉਹ ਆਪ ਪੌਲੁਸ ਅਤੇ ਸੀਲਾਸ ਕੋਲ ਆਏ ਤੇ ਆਕੇ ਖਿਮਾ ਮੰਗੀ। ਉਨ੍ਹਾਂ ਨੇ ਆਪ ਉਨ੍ਹਾਂ ਨੂੰ ਕੈਦ ਵਿੱਚੋਂ ਕੱਢਿਆ ਅਤੇ ਇਹ ਸ਼ਹਿਰ ਛੱਡ ਜਾਣ ਲਈ ਕਿਹਾ।"
39 Então, vindo, lhes dirigiram súplicas; e, tirando-os para fora, lhes pediram que saíssem da cidade.
40 ਪਰ ਜਦੋਂ ਪੌਲੁਸ ਅਤੇ ਸੀਲਾਸ ਜੇਲ ਵਿੱਚੋਂ ਬਾਹਰ ਆਏ ਤਾਂ ਉਹ ਲੁਦਿਯਾ ਦੇ ਘਰ ਨੂੰ ਗਏ ਅਤੇ ਉੱਥੇ ਕੁਝ ਨਿਹਚਾਵਾਨਾਂ ਨੂੰ ਵੇਖਿਆ ਅਤੇ ਉਨ੍ਹਾਂ ਨੇ ਉਨ੍ਹਾਂ ਨੂੰ ਤਸਲੀ ਦਿੱਤੀ ਫ਼ੇਰ ਉਨ੍ਹਾਂ ਨੇ ਆਪਣੀ ਯਾਤਰਾ ਸ਼ੁਰੂ ਕਰ ਦਿੱਤੀ। ਉਹ ਸ਼ਹਿਰ ਛੱਡ ਕੇ ਅੱਗੇ ਨੂੰ ਵੱਧੇ।"
40 E, saindo da prisão, entraram em casa de Lídia, e, vendo os irmãos, os confortaram, e depois partiram.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Atos 16, comparar traduções ou montar um estudo — tudo direto pelo WhatsApp.