Atos 18

Punjabi Bible (GL_PUNJABI) vs ARIB

Sair da comparação
ARIB Almeida Revisada Imprensa Bíblica
1 ਕੁਰਿੰਥੁਸ ਵਿੱਚ ਪੌਲੁਸ ਬਾਅਦ ਵਿੱਚ ਪੌਲੁਸ ਅਥੈਨੇ ਨੂੰ ਛੱਡ ਕੇ ਕੁਰਿੰਥੁਸ ਸ਼ਹਿਰ ਵਿੱਚ ਚੱਲਾ ਗਿਆ।"
1 Depois disto Paulo partiu de Atenas e chegou a Corinto.
2 ਉੱਥੇ ਉਹ ਅਕੂਲਾ ਨਾਂ ਦੇ ਇੱਕ ਯਹੂਦੀ ਆਦਮੀ ਨੂੰ ਮਿਲਿਆ, ਜੋ ਪੁੰਤੁਸ ਦੇਸ ਦਾ ਜੰਮਿਆ ਪਲਿਆ ਸੀ। ਪਰ ਅਕੂਲਾ ਅਤੇ ਉਸਦੀ ਪਤਨੀ ਪ੍ਰਿਸੱਕਿੱਲਾ ਇਤਾਲਿਯਾ ਤੋਂ ਹੁਣ ਹੀ ਕੁਰਿੰਥੁਸ ਵਿੱਚ ਆਏ ਸਨ। ਕਿਉਂਕਿ ਕਲੌਦਿਯੁਸ ਨੇ ਹੁਕਮ ਦਿੱਤਾ ਸੀ ਕਿ ਸਾਰੇ ਯਹੂਦੀ ਰੋਮ ਵਿੱਚੋਂ ਨਿਕਲ ਜਾਣ, ਤਾਂ ਪੌਲੁਸ ਅਕੂਲਾ ਅਤੇ ਪ੍ਰਿਸੱਕਿੱਲਾ ਨੂੰ ਮਿਲਣ ਲਈ ਗਿਆ।"
2 E encontrando um judeu por nome Áqüila, natural do Ponto, que pouco antes viera da Itália, e Priscila, sua mulher {porque Cláudio tinha decretado que todos os judeus saíssem de Roma}, foi ter com eles,
3 ਉਹ ਵੀ ਪੌਲੁਸ ਦੀ ਤਰ੍ਹਾਂ, ਤੰਬੂ ਬਨਾਉਣ ਵਾਲੇ ਹੀ ਸਨ। ਪੌਲੁਸ ਉਨ੍ਹਾਂ ਕੋਲ ਠਹਿਰ ਕੇ ਉਨ੍ਹਾਂ ਨਾਲ ਕੰਮ ਕਰਨ ਲੱਗ ਪਿਆ।"
3 e, por ser do mesmo ofício, com eles morava, e juntos trabalhavam; pois eram, por ofício, fabricantes de tendas.
4 ਹਰ ਸਬਤ ਦੇ ਦਿਨ, ਪੌਲੁਸ ਯਹੂਦੀਆਂ ਅਤੇ ਯੂਨਾਨੀਆਂ ਨਾਲ ਪ੍ਰਾਰਥਨਾ ਸਥਾਨ ਵਿੱਚ ਚਰਚਾ ਕਰਦਾ। ਪੌਲੁਸ ਨੇ ਉਨ੍ਹਾਂ ਨੂੰ ਮਨਵਾਉਣ ਦੀ ਕੋਸ਼ਿਸ਼ ਕੀਤੀ।"
4 Ele discutia todos os sábados na sinagoga, e persuadia a judeus e gregos.
5 ਸੀਲਾਸ ਅਤੇ ਤਿਮੋਥਿਉਸ ਮਕਦੁਨਿਯਾ ਤੋਂ ਪੌਲੁਸ ਕੋਲ ਕੁਰਿੰਥੀਆਂ ਵਿੱਚ ਆ ਗਏ। ਇਸ ਤੋਂ ਬਾਅਦ ਉਸ ਨੇ ਖੁਸ਼ਖਬਰੀ ਦੇਣ ਅਤੇ ਯਹੂਦੀਆਂ ਨੂੰ ਇਹ ਵਿਖਾਉਂਦਿਆਂ, ਕਿ ਯਿਸੂ ਹੀ ਮਸੀਹ ਹੈ, ਆਪਣਾ ਸਾਰਾ ਸਮਾਂ ਬਿਤਾਇਆ।"
5 Quando Silas e Timóteo desceram da Macedônia, Paulo dedicou-se inteiramente à palavra, testificando aos judeus que Jesus era o Cristo.
6 ਪਰ ਉਨ੍ਹਾਂ ਨੇ ਉਸਦਾ ਵਿਰੋਧ ਕੀਤਾ ਅਤੇ ਉਸ ਨਾਲ ਅਨੁਚਿਤ ਵਿਹਾਰ ਕੀਤਾ। ਇਸ ਲਈ ਪੌਲੁਸ ਨੇ ਆਪਣੇ ਕੱਪੜਿਆਂ ਦੀ ਧੂੜ ਝਾੜਦਿਆਂ ਹੋਇਆਂ ਯਹੂਦੀਆਂ ਨੂੰ ਆਖਿਆ, “ਤੁਸੀਂ ਆਪਣੇ ਦੋਸ਼ਾਂ ਕਾਰਣ ਬਚਾਏ ਨਾ ਜਾਵੋਂਗੇ। ਮੈਂ ਜੋ ਕਰ ਸੱਕਦਾ ਸੀ, ਕੀਤਾ ਹੈ। ਇਸਤੋਂ ਬਾਅਦ ਮੈਂ ਸਿਰਫ਼ ਪਰਾਈਆਂ ਕੌਮਾਂ ਵਿੱਚ ਜਾਵਾਂਗਾ।”"
6 Como estes, porém, se opusessem e proferissem injúrias, sacudiu ele as vestes e disse-lhes: O vosso sangue seja sobre a vossa cabeça; eu estou limpo, e desde agora vou para os gentios.
7 ਪੌਲੁਸ ਪ੍ਰਾਰਥਨਾ ਸਥਾਨ ਨੂੰ ਛੱਡ ਕੇ ਤੀਤੁਸ ਯੂਸਤੁਸ ਦੇ ਘਰ ਨੂੰ ਚੱਲਾ ਗਿਆ। ਇਹ ਮਨੁੱਖ ਸੱਚੇ ਪਰਮੇਸ਼ੁਰ ਦੀ ਉਪਾਸਨਾ ਕਰਦਾ ਸੀ, ਇਸ ਦਾ ਘਰ ਪ੍ਰਾਰਥਨਾ ਸਥਾਨ ਤੋਂ ਨਾਲ ਦਾ ਸੀ।"
7 E saindo dali, entrou em casa de um homem temente a Deus, chamado Tito Justo, cuja casa ficava junto da sinagoga.
8 ਉਸ ਪ੍ਰਾਰਥਨਾ ਸਥਾਨ ਦਾ ਆਗੂ ਕਰਿਸਪੁਸ ਸੀ। ਕਰਿਸਪੁਸ ਅਤੇ ਸਾਰੇ ਉਸ ਦੇ ਘਰ ਵਿੱਚ ਰਹਿਣ ਵਾਲਿਆਂ ਲੋਕਾਂ ਨੇ ਪ੍ਰਭੂ ਵਿੱਚ ਵਿਸ਼ਵਾਸ ਕੀਤਾ। ਕੁਰਿੰਥੀਆਂ ਵਿੱਚ ਰੋਰ ਵੀ ਬਹੁਤ ਸਾਰੇ ਲੋਕਾਂ ਨੇ ਪੌਲੁਸ ਨੂੰ ਸੁਣਿਆ ਅਤੇ ਵਿਸ਼ਵਾਸ ਕੀਤਾ ਤੇ ਫ਼ਿਰ ਉਨ੍ਹਾਂ ਨੂੰ ਵੀ ਬਪਤਿਸਮਾ ਦਿੱਤਾ ਗਿਆ।"
8 Crispo, chefe da sinagoga, creu no Senhor com toda a sua casa; e muitos dos coríntios, ouvindo, criam e eram batizados.
9 ਰਾਤ ਵੇਲੇ ਪੌਲੁਸ ਨੂੰ ਦਰਸ਼ਨ ਹੋਏ ਜਿਸ ਵਿੱਚ ਪ੍ਰਭੂ ਮਾਲਿਕ ਨੇ ਉਸ ਨੂੰ ਕਿਹਾ, “ਘਬਰਾ ਨਾ, ਲਗਾਤਾਰ ਲੋਕਾਂ ਵਿੱਚ ਬਚਨ ਕਰ, ਰੁਕੀਂ ਨਾ।"
9 E de noite disse o Senhor em visão a Paulo: Não temas, mas fala e não te cales;
10 ਮੈਂ ਤੇਰੇ ਨਾਲ ਹਾਂ। ਕੋਈ ਵੀ ਤੇਰੇ ਤੇ ਹਮਲਾ ਕਰਨ ਅਤੇ ਤੈਨੂੰ ਸੱਟ ਮਾਰਨ ਨਹੀਂ ਆਵੇਗਾ। ਇਸ ਸ਼ਹਿਰ ਵਿੱਚ ਮੇਰੇ ਬਹੁਤ ਸਾਰੇ ਲੋਕ ਹਨ।”"
10 porque eu estou contigo e ninguém te acometerá para te fazer mal, pois tenho muito povo nesta cidade.
11 ਪੌਲੁਸ ਉੱਥੇ ਕੋਈ ਡੇਢ ਕੁ ਸਾਲ ਠਹਿਰਿਆ ਅਤੇ ਲੋਕਾਂ ਨੂੰ ਪਰਮੇਸ਼ੁਰ ਦੇ ਉਪਦੇਸ਼ ਸੁਨਾਉਂਦਾ ਰਿਹਾ।"
11 E ficou ali um ano e seis meses, ensinando entre eles a palavra de Deus.
12 ਪੌਲੁਸ ਨੂੰ ਗਾਲੀਓ ਅੱਗੇ ਪੇਸ਼ ਕੀਤਾ ਗਿਆ ਜਦੋਂ ਗਾਲੀਓ ਅਖਾਯਾ ਦੇਸ਼ ਦਾ ਰਾਜਪਾਲ ਬਣ ਗਿਆ, ਕੁਝ ਯਹੂਦੀ ਲੋਕ ਇੱਕ ਸਾਥ ਪੌਲੁਸ ਦੇ ਵਿਰੁੱਧ ਇਕੱਠੇ ਹੋਏ ਅਤੇ ਉਸ ਨੂੰ ਅਦਾਲਤ ਵਿੱਚ ਲੈ ਗਏ,"
12 Sendo Gálio procônsul da Acaia, levantaram-se os judeus de comum acordo contra Paulo, e o levaram ao tribunal,
13 ਅਤੇ ਉਨ੍ਹਾਂ ਜਾਕੇ ਗਾਲੀਓ ਨੂੰ ਆਖਿਆ, “ਉਹ ਲੋਕਾਂ ਨੂੰ ਪਰਮੇਸ਼ੁਰ ਦੀ ਉਪਾਸਨਾ ਅਜਿਹੇ ਢੰਗ ਨਾਲ ਕਰਨ ਲਈ ਮਨਾਉਂਦਾ ਹੈ ਜੋ ਕਿ ਸਾਡੇ ਯਹੂਦੀ ਸ਼ਰ੍ਹਾ ਦੇ ਖਿਲਾਫ਼ ਹੈ।”"
13 dizendo: Este persuade os homens a render culto a Deus de um modo contrário à lei.
14 ਜਦੋਂ ਪੌਲੁਸ ਕੁਝ ਆਖਣ ਲਈ ਮੂੰਹ ਖੋਲ੍ਹਣ ਲੱਗਾ ਤਾਂ ਗਾਲੀਓ ਨੇ ਯਹੂਦੀਆਂ ਨੂੰ ਆਖਿਆ, “ਹੇ ਯਹੂਦੀਓ। ਮੈ ਤੁਹਾਡੀ ਗੱਲ ਤਾਂ ਸੁਣੀ ਹੁੰਦੀ, ਜੇਕਰ ਇਹ ਕਿਸੇ ਗੰਭੀਰ ਅਪਰਾਧ ਜਾਂ ਗਲਤ ਕਰਨੀਆਂ ਦਾ ਮਾਮਲਾ ਹੁੰਦਾ।"
14 E, quando Paulo estava para abrir a boca, disse Gálio aos judeus: Se de fato houvesse, ó judeus, algum agravo ou crime perverso, com razão eu vos sofreria;
15 ਪਰ ਜੋ ਗੱਲ ਤੁਸੀਂ ਯਹੂਦੀ ਆਖ ਰਹੇ ਹੋ ਇਹ ਝਗੜ੍ਹੇ ਤਾਂ ਤੁਹਾਡੀ ਆਪਣੀ ਸ਼ਰ੍ਹਾ, ਸ਼ਬਦਾਂ ਅਤੇ ਨਾਵਾਂ ਦੇ ਹਨ, ਸੋ ਇਹ ਤੁਸੀਂ ਹੀ ਜਾਣੋ, ਮੈਂ ਨਹੀਂ ਚਾਹੁੰਦਾ ਕਿ ਮੈਂ ਇਨ੍ਹਾਂ ਗੱਲਾਂ ਦਾ ਮੁਨਸਫ਼ ਹੋਵਾਂ।”"
15 mas, se são questões de palavras, de nomes, e da vossa lei, disso cuidai vós mesmos; porque eu não quero ser juiz destas coisas.
16 ਤਦ ਗਾਲੀਓ ਨੇ ਉਨ੍ਹਾਂ ਨੂੰ ਅਦਾਲਤ ਤੋਂ ਬਾਹਰ ਜਾਣ ਨੂੰ ਕਿਹਾ।"
16 E expulsou-os do tribunal.
17 ਤਦ ਉਨ੍ਹਾਂ ਸਾਰਿਆਂ ਨੇ ਸੋਸਨਥੇਜ਼ ਨੂੰ ਫ਼ੜ ਲਿਆ। ਸੋਸਨਥੇਜ਼ ਉਸ ਵਕਤ ਪ੍ਰਾਰਥਨਾ ਸਥਾਨ ਦਾ ਆਗੂ ਸੀ ਉਨ੍ਹਾਂ ਨੇ ਉਸ ਨੂੰ ਅਦਾਲਤ ਦੇ ਸਾਹਮਣੇ ਲਿਆਕੇ ਮਾਰਿਆ, ਪਰ ਗਾਲੀਓ ਨੇ ਇਸ ਬਾਰੇ ਕੋਈ ਧਿਆਨ ਨਾ ਦਿੱਤਾ।"
17 Então todos agarraram Sóstenes, chefe da sinagoga, e o espancavam diante do tribunal; e Gálio não se importava com nenhuma dessas coisas.
18 ਪੌਲੁਸ ਦਾ ਅੰਤਾਕਿਯਾ ਵੱਲ ਮੁੜਨਾ ਪੌਲੁਸ ਉੱਥੇ ਬਹੁਤ ਦਿਨ ਠਹਿਰਿਆ। ਫ਼ੇਰ ਉਸ ਨੇ ਭਰਾਵਾਂ ਨੂੰ ਅਲਵਿਦਾ ਆਖੀ ਅਤੇ ਸੁਰਿਯਾ ਲਈ ਜਹਾਜ ਵਿੱਚ ਸਫ਼ਰ ਕੀਤਾ। ਪ੍ਰਿਸੱਕਿੱਲਾ ਅਤੇ ਅਕੂਲਾ ਵੀ ਉਸ ਦੇ ਨਾਲ ਸਨ। ਕੰਖਰਿਯਾ ਵਿੱਚ ਪੌਲੁਸ ਨੇ ਆਪਣੇ ਵਾਲ ਕਟਾ ਲਏ, ਕਿਉਂਕਿ ਉਸ ਨੇ ਮੰਨਤ ਮੰਨੀ ਸੀ।"
18 Paulo, tendo ficado ali ainda muitos dias, despediu-se dos irmãos e navegou para a Síria, e com ele Priscila e Áqüila, havendo rapado a cabeça em Cencréia, porque tinha voto.
19 ਤਦ ਉਹ ਅਫ਼ਸੁਸ ਸ਼ਹਿਰ ਵਿੱਚ ਪਹੁੰਚਿਆ ਅਤੇ ਇੱਥੇ ਹੀ ਉਸ ਨੇ ਅਕੂਲਾ ਅਤੇ ਪ੍ਰਿਸੱਕਿੱਲਾ ਨੂੰ ਛੱਡਿਆ। ਅਫ਼ਸੁਸ ਵਿੱਚ, ਪੌਲੁਸ ਪ੍ਰਾਰਥਨਾ ਸਥਾਨ ਵਿੱਚ ਗਿਆ ਅਤੇ ਯਹੂਦੀਆਂ ਨਾਲ ਗੱਲ ਬਾਤ ਕੀਤੀ।"
19 E eles chegaram a Éfeso, onde Paulo os deixou; e tendo entrado na sinagoga, discutia com os judeus.
20 ਯਹੂਦੀਆਂ ਨੇ ਪੌਲੁਸ ਨੂੰ ਉੱਥੇ ਕੁਝ ਦੇਰ ਰੁਕਣ ਲਈ ਕਿਹਾ, ਪਰ ਉਸ ਨੇ ਮਨ੍ਹਾ ਕਰ ਦਿੱਤਾ।"
20 Estes rogavam que ficasse por mais algum tempo, mas ele não anuiu,
21 ਪੌਲੁਸ ਨੇ ਉਨ੍ਹਾਂ ਨੂੰ ਛੱਡਿਆ ਅਤੇ ਕਿਹਾ, “ਜੇ ਪਰਮੇਸ਼ੁਰ ਨੇ ਚਾਹਿਆ ਤਾਂ ਮੈਂ ਤੁਹਾਡੇ ਕੋਲ ਫ਼ੇਰ ਆਵਾਂਗਾ।” ਇਉਂ ਪੌਲੁਸ ਅਫ਼ਸੁਸ ਤੋਂ ਰਵਾਨਾ ਹੋਇਆ।"
21 antes se despediu deles, dizendo: Se Deus quiser, de novo voltarei a vós; e navegou de Éfeso.
22 ਅਤੇ ਕੈਸਰਿਯਾ ਸ਼ਹਿਰ ਵਿੱਚ ਪਹੁੰਚਿਆ। ਫ਼ੇਰ ਉਹ ਯਰੂਸ਼ਲਮ ਵਿੱਚ ਕਲੀਸਿਯਾ ਨੂੰ ਸ਼ੁਭਕਾਮਨਾਵਾਂ ਦੇਣ ਲਈ ਗਿਆ। ਉਸਤੋਂ ਬਾਅਦ ਉਹ ਅੰਤਾਕਿਯਾ ਨੂੰ ਗਿਆ,"
22 Tendo chegado a Cesaréia, subiu a Jerusalém e saudou a igreja, e desceu a Antioquia.
23 ਅਤੇ ਉੱਥੇ ਕੁਝ ਦੇਰ ਰੁਕਿਆ ਅਤੇ ਫ਼ਿਰ ਅੰਤਾਕਿਯਾ ਨੂੰ ਛੱਡ ਕੇ ਗਲਾਤਿਯਾ ਅਤੇ ਫ਼ਰੁਗਿਯਾ ਦੇ ਦੇਸ਼ ਵਿੱਚ ਥਾਂ-ਥਾਂ ਫ਼ਿਰ ਕੇ ਯਿਸੂ ਦੇ ਸਾਰੇ ਚੇਲਿਆਂ ਨੂੰ ਤਕੜਿਆਂ ਕਰਦਾ ਰਿਹਾ।"
23 E, tendo demorado ali algum tempo, partiu, passando sucessivamente pela região da Galácia e da Frígia, fortalecendo a todos os discípulos.
24 ਅਪੁੱਲੋਸ ਦਾ ਅਫ਼ਸੁਸ ਅਤੇ ਅਖਾਯਾ ਵੱਲ ਜਾਣਾ ਇੱਕ ਯਹੂਦੀ ਜਿਸਦਾ ਨਾਮ ਅਪੁੱਲੋਸ ਸੀ ਅਫ਼ਸੁਸ ਵਿੱਚ ਆਇਆ। ਉਹ ਸਿਕੰਦਰਿਯਾ ਸ਼ਹਿਰ ਦਾ ਜੰਮਿਆ ਇੱਕ ਪੜ੍ਹਿਆ-ਲਿਖਿਆ ਆਦਮੀ ਸੀ। ਉਸ ਨੂੰ ਪੋਥੀਆਂ ਬਾਰੇ ਬੜੀ ਜਾਣਕਾਰੀ ਸੀ।"
24 Ora, chegou a Éfeso certo judeu chamado Apolo, natural de Alexandria, homem eloqüente e poderoso nas Escrituras.
25 ਉਸ ਨੂੰ ਪ੍ਰਭੂ ਦੇ ਮਾਰਗ ਬਾਰੇ ਸਿੱਖਾਇਆ ਗਿਆ ਸੀ। ਉਹ ਪ੍ਰਭੂ ਯਿਸੂ ਬਾਰੇ ਬੜੇ ਜੋਸ਼ ਨਾਲ ਬੋਲਦਾ ਸੀ। ਜੋ ਉਹ ਯਿਸੂ ਬਾਰੇ ਸਿੱਖਿਆ ਦਿੰਦਾ ਉਹ ਠੀਕ ਹੁੰਦੀ ਸੀ। ਅਪੁੱਲੋਸ ਨੂੰ ਸਿਰਫ਼ ਯੂਹੰਨਾ ਦੇ ਬਪਤਿਸਮੇ ਬਾਰੇ ਪਤਾ ਸੀ।"
25 Era ele instruído no caminho do Senhor e, sendo fervoroso de espírito, falava e ensinava com precisão as coisas concernentes a Jesus, conhecendo entretanto somente o batismo de João.
26 ਅਪੁੱਲੋਸ ਨੇ ਨਿਡਰਤਾ ਨਾਲ ਪ੍ਰਾਰਥਨਾ ਸਥਾਨਾਂ ਵਿੱਚ ਬੋਲਣਾ ਸ਼ੁਰੂ ਕਰ ਦਿੱਤਾ। ਪ੍ਰਿਸੱਕਿੱਲਾ ਅਤੇ ਅਕੂਲਾ ਨੇ ਵੀ ਉਸ ਨੂੰ ਬੋਲਦਿਆਂ ਸੁਣਿਆ। ਫ਼ੇਰ ਉਹ ਉਸ ਨੂੰ ਆਪਣੇ ਘਰ ਲੈ ਗਿਆ ਅਤੇ ਉਸ ਨੂੰ ਪਰਮੇਸ਼ੁਰ ਦੇ ਮਾਰਗ ਬਾਰੇ ਚੰਗੀ ਤਰ੍ਹਾਂ ਸਮਝਣ ਵਿੱਚ ਮਦਦ ਕੀਤੀ।"
26 Ele começou a falar ousadamente na sinagoga: mas quando Priscila e Áqüila o ouviram, levaram-no consigo e lhe expuseram com mais precisão o caminho de Deus.
27 ਅਪੁੱਲੋਸ ਅਖਾਯਾ ਦੇਸ਼ ਨੂੰ ਜਾਣਾ ਚਾਹੁੰਦਾ ਸੀ ਤਾਂ ਅਫ਼ਸੁਸ ਵਿੱਚ ਰਹਿੰਦੇ ਭਰਾਵਾਂ ਨੇ ਉਸਦੀ ਮਦਦ ਕੀਤੀ। ਉਨ੍ਹਾਂ ਨੇ ਅਖਾਯਾ ਵਿੱਚ ਰਹਿੰਦੇ ਯਿਸੂ ਦੇ ਚੇਲਿਆਂ ਨੂੰ ਇੱਕ ਚਿਠੀ ਲਿਖੀ ਜਿਸ ਵਿੱਚ ਉਸ ਨੇ ਅਪੁੱਲੋਸ ਨੂੰ ਉੱਥੇ ਉਸਦਾ ਆਦਰ ਕਰਨ ਲਈ ਲਿਖਿਆ। ਅਖਾਯਾ ਵਿੱਚ ਇਨ੍ਹਾਂ ਨਿਹਚਾਵਾਨਾਂ ਨੇ ਪਰਮੇਸ਼ੁਰ ਦੀ ਕਿਰਪਾ ਨਾਲ ਯਿਸੂ ਵਿੱਚ ਨਿਹਚਾ ਕੀਤੀ।"
27 Querendo ele passar à Acáia, os irmãos o animaram e escreveram aos discípulos que o recebessem; e tendo ele chegado, auxiliou muito aos que pela graça haviam crido.
28 ਉਸ ਨੇ ਯਹੂਦੀਆਂ ਨਾਲ ਬੜੀ ਤਕੜੀ ਦਲੀਲਬਾਜ਼ੀ ਕੀਤੀ ਅਤੇ ਸਾਰੇ ਲੋਕਾਂ ਸਾਹਮਣੇ ਸਾਫ਼ ਤੌਰ ਤੇ ਸਾਬਿਤ ਕਰ ਦਿੱਤਾ ਕਿ ਯਹੂਦੀ ਗਲਤ ਸਨ। ਉਸ ਨੇ ਪੋਥੀਆਂ ਵਿਖਾਈਆਂ ਅਤੇ ਇਹ ਦਰਸ਼ਾਇਆ ਕਿ ਯਿਸੂ ਹੀ ਮਸੀਹ ਹੈ।"
28 Pois com grande poder refutava publicamente os judeus, demonstrando pelas escrituras que Jesus era o Cristo.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Atos 18, comparar traduções ou montar um estudo — tudo direto pelo WhatsApp.