Atos 20

Punjabi Bible (GL_PUNJABI) vs ARC

Sair da comparação
ARC Almeida Revista e Corrigida 2009
1 ਮਕਦੂਨਿਯਾ ਅਤੇ ਯੂਨਾਨ ਵਿੱਚ ਪੌਲੁਸ ਜਦੋਂ ਰੌਲਾ ਖਤਮ ਹੋ ਗਿਆ ਤਾਂ ਪੌਲੁਸ ਨੇ ਯਿਸੂ ਦੇ ਚੇਲਿਆਂ ਨੂੰ ਆਪਣੇ ਕੋਲ ਸੱਦਿਆ। ਉਸ ਨੇ ਉਨ੍ਹਾਂ ਦਾ ਹੌਂਸਲਾ ਵੱਧਾਇਆ ਅਤੇ ਫ਼ਿਰ ਉਨ੍ਹਾਂ ਨੂੰ ਅਲਵਿਦਾ ਆਖੀ ਅਤੇ ਫ਼ਿਰ ਉੱਥੋਂ ਮਕਦੂਨਿਯਾ ਵੱਲ ਨੂੰ ਤੁਰ ਪਿਆ।"
1 Depois que cessou o alvoroço, Paulo chamou a si os discípulos e, abraçando-os, saiu para a Macedônia.
2 ਮਕਦੂਨਿਯਾ ਦੇ ਰਸਤੇ ਤੇ ਉਹ ਜਿਨ੍ਹਾਂ ਸਾਰੀਆਂ ਥਾਵਾਂ ਰਾਹੀਂ ਲੰਘਿਆ, ਉਸ ਨੇ ਯਿਸੂ ਦੇ ਚੇਲਿਆਂ ਨੂੰ ਤਕੜਿਆਂ ਕਰਨ ਲਈ ਬਹੁਤ ਸਾਰੀਆਂ ਗੱਲਾਂ ਆਖੀਆਂ। ਫ਼ਿਰ ਉਹ ਯੂਨਾਨ ਆ ਗਿਆ।"
2 E, havendo andado por aquelas terras e exortando-os com muitas palavras, veio à Grécia.
3 ਤਿੰਨ ਮਹੀਨੇ ਰਿਹਾ ਤੇ ਜਦੋਂ ਉਹ ਜਹਾਜ਼ ਤੇ ਚੜ੍ਹ੍ਹਕੇ ਸੁਰਿਯਾ ਵੱਲ ਜਾਣ ਨੂੰ ਤਿਆਰ ਹੋਇਆ, ਤਾਂ ਉਸ ਵਕਤ ਕੁਝ ਯਹੂਦੀ ਉਸ ਦੇ ਵਿਰੁੱਧ ਕੁਝ ਘਾੜਤ ਘੜ ਰਹੇ ਸਨ। ਇਸ ਲਈ ਪੌਲੁਸ ਨੇ ਮਕਦੂਨਿਯਾ ਰਾਹੀਂ ਸੁਰਿਯਾ ਨੂੰ ਜਾਣ ਦਾ ਫ਼ੈਸਲਾ ਕੀਤਾ।"
3 Passando ali três meses e sendo-lhe pelos judeus postas ciladas, como tivesse de navegar para a Síria, determinou voltar pela Macedônia.
4 ਉੱਥੇ ਉਸ ਦੇ ਨਾਲ ਕੁਝ ਆਦਮੀ ਸਨ। ਉਹ ਸਨ, ਪੁੱਰਸ, ਬਰਿਯਾ ਦੇ ਸ਼ਹਿਰ ਤੋਂ, ਸੋਪਤਰੁਸ ਦਾ ਪੁੱਤਰ ਥੱਸਲੁਨੀਕੀਆਂ ਤੋਂ, ਅਰਿਸਤਰੱਖੁਸ ਅਤੇ ਸਿਕੁੰਦਸ, ਦਰਬੇ ਤੋਂ ਗਾਯੁਸ। ਅਸਿਯਾ ਤੋਂ ਤਿਮੋਥਿਉਸ ਅਤੇ ਦੋ ਹੋਰ ਆਦਮੀ, ਜਿਨ੍ਹਾਂ ਦੇ ਨਾਂ ਤੁਖਿਕੁਸ, ਅਤੇ ਤ੍ਰੋਫ਼ਿਮੁਸ ਸਨ।"
4 E acompanhou-o, até à Ásia, Sópatro, de Bereia, e, dos de Tessalônica, Aristarco e Segundo, e Gaio, de Derbe, e Timóteo, e, dos da Ásia, Tíquico e Trófimo.
5 ਇਹ ਆਦਮੀ ਜਲਦੀ ਹੀ ਚੱਲੇ ਗਏ ਅਤੇ ਤ੍ਰੋਆਸ ਵਿੱਚ ਉਨ੍ਹਾਂ ਨੇ ਸਾਨੂੰ ਉਡੀਕਿਆ।"
5 Estes, indo adiante, nos esperaram em Trôade.
6 ਅਸੀਂ ਪਤੀਰੀ ਰੋਟੀ ਦੇ ਤਿਉਹਾਰ ਤੋਂ ਬਾਅਦ, ਫ਼ਿਲਿੱਪੈ ਤੋਂ ਇੱਕ ਜਹਾਜ਼ ਉੱਤੇ ਚੜ੍ਹ੍ਹੇ, ਅਤੇ ਪੰਜਵੇਂ ਦਿਨ ਤ੍ਰੋਆਸ ਵਿੱਚ ਉਨ੍ਹਾਂ ਦੇ ਕੋਲ ਪਹੁੰਚੇ ਅਤੇ ਸੱਤ ਦਿਨ ਉੱਥੇ ਰਹੇ।"
6 E, depois dos dias dos pães asmos, navegamos de Filipos e, em cinco dias, fomos ter com eles a Trôade, onde estivemos sete dias.
7 ਪੌਲੁਸ ਦੀ ਤ੍ਰੋਆਸ ਵਿੱਚ ਅਖੀਰਲੀ ਫ਼ੇਰੀ ਹਫ਼ਤੇ ਦੇ ਪਹਿਲੇ ਦਿਨ, ਅਸੀਂ ਸਾਰੇ ਪ੍ਰਭੂ ਭੋਜ ਖਾਣ ਲਈ ਇਕੱਠੇ ਹੋਏ। ਇਸ ਮੌਕੇ ਤੇ ਪੌਲੁਸ ਨੇ ਲੋਕਾਂ ਨਾਲ ਗੱਲ ਕੀਤੀ। ਉਹ ਅਗਲੇ ਦਿਨ ਉੱਥੋਂ ਜਾਣ ਦੀ ਯੋਜਨਾ ਬਣਾ ਰਿਹਾ ਸੀ ਇਸ ਲਈ ਉਸ ਨੇ ਅੱਧੀ ਰਾਤ ਤੱਕ ਉਪਦੇਸ਼ ਜਾਰੀ ਰੱਖਿਆ।"
7 No primeiro dia da semana, ajuntando-se os discípulos para partir o pão, Paulo, que havia de partir no dia seguinte, falava com eles; e alargou a prática até à meia-noite.
8 ਅਸੀਂ ਸਾਰੇ ਪੌੜੀਆਂ ਚੜ੍ਹ੍ਹਕੇ ਉੱਪਰਲੇ ਕਮਰੇ ਵਿੱਚ ਇੱਕਤਰ ਸੀ ਅਤੇ ਉਹ ਕਮਰਾ ਬਹੁਤ ਸਾਰੇ ਦੀਵਿਆਂ ਦੀ ਰੌਸ਼ਨੀ ਨਾਲ ਜ੍ਯਮਗਾ ਰਿਹਾ ਸੀ।"
8 Havia muitas luzes no cenáculo onde estavam juntos.
9 ਯੂਤਖੁਸ ਨਾਂ ਦਾ ਇੱਕ ਜੁਆਨ ਖਿੜਕੀ ਵਿੱਚ ਬੈਠਾ ਸੀ। ਉਹ ਬਹੁਤ ਅਨੀਂਦਰਾ ਮਹਿਸੂਸ ਕਰ ਰਿਹਾ ਸੀ ਕਿਉਂਕਿ ਪੌਲੁਸ ਨੇ ਬੋਲਣਾ ਜਾਰੀ ਰੱਖਿਆ ਸੀ। ਆਖਿਰਕਾਰ, ਉਹ ਸੌਂ ਗਿਆ ਅਤੇ ਖਿੜਕੀ ਚੋਂ ਬਾਹਰ ਡਿੱਗ ਪਿਆ। ਜਦੋਂ ਲੋਕਾਂ ਨੇ ਹੇਠਾਂ ਜਾਕੇ ਉਸ ਨੂੰ ਚੁੱਕਿਆ ਤਾਂ ਉਹ ਮਰਿਆ ਪਿਆ ਸੀ।"
9 E, estando um certo jovem, por nome Êutico, assentado numa janela, caiu do terceiro andar, tomado de um sono profundo que lhe sobreveio durante o extenso discurso de Paulo; e foi levantado morto.
10 ਪੌਲੁਸ ਹੇਠਾ ਗਿਆ, ਗੋਡਿਆਂ ਭਾਰ ਝੁਕਿਆ ਉਸ ਨੇ ਯੂਤਖੁਸ ਨੂੰ ਆਪਣੀਆਂ ਬਾਹਾਂ ਵਿੱਚ ਚੁੱਕਿਆ ਅਤੇ ਆਖਿਆ, “ਫ਼ਿਕਰ ਨਾ ਕਰੋ, ਇਹ ਜਿਉਂਦਾ ਹੈ।”"
10 Paulo, porém, descendo, inclinou-se sobre ele e, abraçando-o, disse: Não vos perturbeis, que a sua alma nele está.
11 ਪੌਲੁਸ ਦੁਬਾਰਾ ਉੱਪਰਲੇ ਕਮਰੇ ਵਿੱਚ ਗਿਆ ਉਸ ਨੇ ਰੋਟੀ ਤੋੜੀ ਤੇ ਖਾ ਲਈ ਅਤੇ ਤਕਰੀਬਨ ਸਵੇਰ ਹੋਣ ਤੱਕ ਉਨ੍ਹਾਂ ਨਾਲ ਗੱਲਾਂ ਕਰਦਾ ਰਿਹਾ। ਫ਼ੇਰ ਉਹ ਉੱਥੋਂ ਚੱਲਾ ਗਿਆ।"
11 E, subindo, e partindo o pão, e comendo, ainda lhes falou largamente até à alvorada; e, assim, partiu.
12 ਲੋਕ ਯੂਤਖੁਸ ਨੂੰ ਘਰ ਲੈ ਆਏ, ਉਹ ਜਿਉਂਦਾ ਸੀ, ਤੇ ਲੋਕੀ ਬੜੇ ਖੁਸ਼ ਸਨ।"
12 E levaram vivo o jovem, e ficaram não pouco consolados.
13 ਤ੍ਰੋਆਸ ਤੋਂ ਮਿਲੇਤੁਸ ਤੱਕ ਦੀ ਫ਼ੇਰੀ ਅਸੀਂ ਅੱਸੁਸ ਸ਼ਹਿਰ ਵੱਲ ਨੂੰ ਗਏ। ਅਸੀਂ ਪੌਲੁਸ ਤੋਂ ਅੱਗੇ ਜਾਕੇ ਜਹਾਜ਼ ਉੱਤੇ ਚੜ੍ਹ੍ਹੇ। ਅਤੇ ਅੱਸੁਸ ਵੱਲ ਚੱਲ ਪਏ ਜਿੱਥੇ ਅਸਾਂ ਪੌਲੁਸ ਦੇ ਨਾਲ ਜਹਾਜ਼ ਉੱਤੇ ਚੜ੍ਹ੍ਹਨਾ ਸੀ। ਪੌਲੁਸ ਨੇ ਇਹ ਪ੍ਰਬੰਧ ਇਸ ਲਈ ਕੀਤਾ ਕਿਉਂਕਿ ਉਸ ਨੇ ਅੱਸੁਸ ਨੂੰ ਸੜਕ ਰਾਹੀਂ ਜਾਣ ਦੀ ਇੱਛਾ ਕੀਤੀ ਸੀ।"
13 Nós, porém, subindo ao navio, navegamos até Assôs, onde devíamos receber a Paulo, porque assim o ordenara, indo ele por terra.
14 ਬਾਅਦ ਵਿੱਚ ਅਸੀਂ ਪੌਲੁਸ ਨੂੰ ਅੱਸੁਸ ਵਿੱਚ ਹੀ ਮਿਲੇ, ਤਾਂ ਉਹ ਜਹਾਜ਼ ਉੱਪਰ ਸਾਡੇ ਨਾਲ ਆਇਆ ਅਤੇ ਅਸੀਂ ਸਾਰੇ ਮਿਤੁਲੇਨੇ ਸ਼ਹਿਰ ਵਿੱਚ ਆਏ।"
14 E, logo que se ajuntou conosco em Assôs, o recebemos e fomos a Mitilene.
15 ਅਗਲੇ ਦਿਨ, ਅਸੀਂ ਮਿਤੁਲੇਨੇ ਤੋਂ ਚੱਲੇ ਗਏ ਅਤੇ ਖੀਓਸ ਦੇ ਟਾਪੂ ਕੋਲ ਇੱਕ ਜਗ਼੍ਹਾ ਤੇ ਆਏ ਅਤੇ ਉਸਤੋਂ ਅਗਲੇ ਦਿਨ ਅਸੀਂ ਸਾਮੁਸ ਦੇ ਟਾਪੂ ਨੂੰ ਚੱਲ ਪਏ। ਤੇ ਉਸਤੋਂ ਇੱਕ ਦਿਨ ਬਾਅਦ ਅਸੀਂ ਮਿਲੇਤੁਸ ਸ਼ਹਿਰ ਪਹੁੰਚੇ।"
15 E, navegando dali, chegamos no dia seguinte defronte de Quios, no outro, aportamos a Samos e, ficando em Trogílio, chegamos no dia seguinte a Mileto.
16 ਪੌਲੁਸ ਨੇ ਪਹਿਲਾਂ ਤੋਂ ਹੀ ਅਫ਼ਸੁਸ ਵਿੱਚ ਨਾਂ ਰੁਕਣ ਦਾ ਮਨ ਬਣਾਇਆ ਹੋਇਆ ਸੀ। ਉਹ ਅਸਿਯਾ ਵਿੱਚ ਜ਼ਿਆਦਾ ਦੇਰ ਰੁਕਣਾ ਨਹੀਂ ਚਾਹੁੰਦਾ ਸੀ ਕਿਉਂਕਿ ਜੇਕਰ ਸੰਭਵ ਹੋਵੇ, ਤਾਂ ਉਹ ਪੰਤੇਕੁਸਤ ਦੇ ਦਿਨ ਯਰੂਸ਼ਲਮ ਵਿੱਚ ਹੋਣਾ ਚਾਹੁੰਦਾ ਸੀ।"
16 Porque já Paulo tinha determinado passar adiante de Éfeso, para não gastar tempo na Ásia. Apressava-se, pois, para estar, se lhe fosse possível, em Jerusalém no dia de Pentecostes.
17 ਅਫ਼ਸੁਸ ਦੇ ਬਜ਼ੁਰਗਾਂ ਨਾਲ ਪੌਲੁਸ ਦੀ ਗੱਲ-ਬਾਤ ਮਿਲੇਤੁਸ ਵਿੱਚ ਰਹਿ ਕਿ ਪੌਲੁਸ ਨੇ ਅਫ਼ਸੁਸ ਵਿੱਚ ਸੁਨੇਹਾ ਭੇਜਿਆ ਕਿ ਉੱਥੋਂ ਦੇ ਕਲੀਸਿਯਾ ਦੇ ਆਗੂ ਬਜ਼ੁਰਗ ਉਸ ਨੂੰ ਆਕੇ ਮਿਲਣ।"
17 De Mileto, mandou a Éfeso chamar os anciãos da igreja.
18 ਜਦੋਂ ਵਡੇਰੇ ਆਏ ਤਾਂ ਪੌਲੁਸ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਜਾਣਦੇ ਹੀ ਹੋ ਅਸਿਯਾ ਵਿੱਚ ਆਕੇ ਪਹਿਲੇ ਦਿਨ ਤੋਂ ਮੈਂ ਕਿਸ ਢੰਗ ਨਾਲ ਤੁਹਾਡੇ ਨਾਲ ਰਿਹਾ ਹਾਂ?"
18 E, logo que chegaram junto dele, disse-lhes: Vós bem sabeis, desde o primeiro dia em que entrei na Ásia, como em todo esse tempo me portei no meio de vós,
19 ਯਹੂਦੀ ਮੇਰੇ ਵਿਰੁੱਧ ਘਾੜਤਾਂ ਘੜਦੇ ਰਹੇ, ਇਸ ਗੱਲ ਨੇ ਮੈਨੂੰ ਇੰਨਾ ਦੁੱਖੀ ਕੀਤਾ ਕਿ ਮੈਂ ਅਕਸਰ ਕੁਰਲਾਉਂਦਾ ਰਿਹਾ। ਪਰ ਤੁਸੀਂ ਜਾਣਦੇ ਹੋ ਕਿ ਮੈਂ ਹਮੇਸ਼ਾ ਤੋਂ ਪ੍ਰਭੂ ਦਾ ਸੇਵਕ ਰਿਹਾ ਹਾਂ, ਮੈਂ ਕਦੇ ਵੀ ਪਹਿਲਾਂ ਆਪਣੇ ਬਾਰੇ ਨਹੀਂ ਸੋਚਿਆ।"
19 servindo ao Senhor com toda a humildade e com muitas lágrimas e tentações que, pelas ciladas dos judeus, me sobrevieram;
20 ਮੈਂ ਹਮੇਸ਼ਾ ਤੁਹਾਡੇ ਵਾਸਤੇ, ਜੋ ਚੰਗਾ ਹੈ, ਉਸ ਬਾਰੇ ਸੋਚਿਆ। ਮੈਂ ਤੁਹਾਨੂੰ ਲੋਕਾਂ ਸਾਹਮਣੇ ਯਿਸੂ ਬਾਰੇ ਖੁਸ਼ਖਬਰੀ ਦਿੱਤੀ ਅਤੇ ਤੁਹਾਨੂੰ ਤੁਹਾਡੇ ਘਰਾਂ ਵਿੱਚ ਸਿੱਖਾਇਆ।"
20 como nada, que útil seja, deixei de vos anunciar e ensinar publicamente e pelas casas,
21 ਮੈਂ ਯਹੂਦੀਆਂ ਅਤੇ ਯੂਨਾਨੀਆਂ ਨੂੰ ਸ਼ਾਮਿਲ ਕਰਕੇ ਸਭ ਲੋਕਾਂ ਨੂੰ ਉਨ੍ਹਾਂ ਦੇ ਦਿਲ ਬਦਲਣ ਅਤੇ ਪਰਮੇਸ਼ੁਰ ਵੱਲ ਪਰਤਣ, ਅਤੇ ਸਾਡੇ ਪ੍ਰਭੂ ਯਿਸੂ ਵਿੱਚ ਵਿਸ਼ਵਾਸ ਕਰਨ ਲਈ ਕਿਹਾ।"
21 testificando, tanto aos judeus como aos gregos, a conversão a Deus e a fé em nosso Senhor Jesus Cristo.
22 “ਪਰ ਹੁਣ ਮੈਨੂੰ ਆਤਮਾ ਦੇ ਬੱਧੇ ਹੋਏ ਨੂੰ ਯਰੂਸ਼ਲਮ ਵਿੱਚ ਜਾਣਾ ਪਵੇਗਾ, ਅਤੇ ਮੈਂ ਨਹੀਂ ਜਾਣਦਾ ਕਿ ਉੱਥੋਂ ਮੇਰੇ ਨਾਲ ਕੀ ਭਾਣਾ ਵਰਤੇਗਾ।"
22 E, agora, eis que, ligado eu pelo espírito, vou para Jerusalém, não sabendo o que lá me há de acontecer,
23 ਮੈਂ ਇੰਨਾ ਹੀ ਜਾਣਦਾ ਹਾਂ ਕਿ ਹਮੇਸ਼ਾ ਪਵਿੱਤਰ ਆਤਮਾ ਮੈਨੂੰ ਹਰ ਸ਼ਹਿਰ ਵਿੱਚ ਦੱਸਦਾ ਹੈ ਕਿ ਤਕਲੀਫ਼ਾਂ ਅਤੇ ਕੈਦਾਂ ਮੇਰਾ ਇੰਤਹਾਰ ਕਰ ਰਹੇ ਹਨ।"
23 senão o que o Espírito Santo, de cidade em cidade, me revela, dizendo que me esperam prisões e tribulações.
24 ਪਰ ਮੈਂ ਆਪਣੀ ਜਾਨ ਦੀ ਬਿਲਕੁਲ ਪਰਵਾਹ ਨਹੀਂ ਕਰਦਾ। ਸਭ ਤੋਂ ਜ਼ਰੂਰੀ ਚੀਜ਼ ਇਹ ਹੈ ਕਿ ਮੈਂ ਆਪਣਾ ਕੰਮ ਕਰਾਂ। ਮੈਂ ਉਹ ਕੰਮ ਪੂਰਾ ਕਰਨਾ ਚਾਹੁੰਦਾ ਹਾਂ ਜੋ ਪ੍ਰਭੂ ਯਿਸੂ ਨੇ ਮੈਨੂੰ ਕਰਨ ਲਈ ਸੌਂਪਿਆ ਹੈ। ਉਹ ਚਾਹੁੰਦਾ ਹੈ ਕਿ ਮੈਂ ਪਰਮੇਸ਼ੁਰ ਦੀ ਕਿਰਪਾ ਬਾਰੇ ਖੁਸ਼ਖਬਰੀ ਦਾ ਪ੍ਰਚਾਰ ਕਰਾਂ।"
24 Mas em nada tenho a minha vida por preciosa, contanto que cumpra com alegria a minha carreira e o ministério que recebi do Senhor Jesus, para dar testemunho do evangelho da graça de Deus.
25 “ਅਤੇ ਹੁਣ ਮੇਰੀ ਗੱਲ ਧਿਆਨ ਨਾਲ ਸੁਣੋ। ਤੁਹਾਡੇ ਵਿੱਚੋਂ ਕੋਈ ਵੀ ਹੁਣ ਮੈਨੂੰ ਦੋਬਾਰਾ ਵੇਖ ਨਹੀਂ ਸੱਕੇਗਾ। ਮੈਂ ਹਰ ਵਕਤ ਤੁਹਾਡੇ ਨਾਲ ਸੀ ਅਤੇ ਮੈਂ ਤੁਹਾਨੂੰ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਵੀ ਕਹੀ।"
25 E, agora, na verdade, sei que todos vós, por quem passei pregando o Reino de Deus, não vereis mais o meu rosto.
26 ਇਸ ਲਈ ਅੱਜ ਨਿਸ਼ਚਿੰਤ ਹੋਕੇ, ਮੈਂ ਤੁਹਾਨੂੰ ਆਖ ਸੱਕਦਾ ਹਾਂ ਕਿ ਜੇਕਰ ਤੁਹਾਡੇ ਵਿੱਚੋਂ ਕੁਝ ਨਹੀਂ ਬਚਾਏ ਜਾਂਦੇ ਤਾਂ ਮੈਂ ਜਿੰਮੇਦਾਰ ਨਹੀਂ ਠਹਿਰਾਇਆ ਜਾਵਾਂਗਾ।"
26 Portanto, no dia de hoje, vos protesto que estou limpo do sangue de todos;
27 ਮੈਂ ਇਹ ਗੱਲ ਇਸ ਲਈ ਆਖ ਰਿਹਾ ਹਾਂ ਕਿਉਂਕਿ ਜੋ ਕੁਝ ਪਰਮੇਸ਼ੁਰ ਤੁਹਾਨੂੰ ਦੱਸਣਾ ਚਾਹੁੰਦਾ ਸੀ ਉਹ ਸਭ ਕੁਝ ਮੈਂ ਤੁਹਾਨੂੰ ਦੱਸ ਚੁੱਕਾ ਹਾਂ।"
27 porque nunca deixei de vos anunciar todo o conselho de Deus.
28 ਤੁਸੀਂ ਆਪਣੇ-ਆਪ ਲਈ ਸਾਵੱਧਾਨ ਰਹੋ ਅਤੇ ਆਪਣੇ ਲੋਕਾਂ ਲਈ ਵੀ, ਜਿਹੜੇ ਕਿ ਤੁਹਨੂੰ ਪਰਮੇਸ਼ੁਰ ਨੇ ਸੌਂਪੇ ਹਨ। ਤੁਹਾਨੂੰ ਉਸ ਪੂਰੇ ਇੱਜੜ ਦੀ ਨਿਗਰਾਨੀ ਕਰਨੀ ਚਾਹੀਦੀ ਹੈ ਜਿਸਦਾ ਪਵਿੱਤਰ ਆਤਮਾ ਨੇ ਤੁਹਾਨੂੰ ਨਿਗਾਹਬਾਨ ਬਣਾਇਆ ਹੈ। ਤੁਹਾਨੂੰ ਕਲੀਸਿਯਾਵਾਂ ਨੂੰ ਆਜੜੀ ਵਾਂਗ ਹੋਣਾ ਚਾਹੀਦਾ ਹੈ ਜਿਹੜੀਆਂ ਪਰਮੇਸ਼ੁਰ ਨੇ ਆਪਣੇ ਲਹੂ ਦੁਆਰਾ ਲਿਆਂਦੀਆਂ ਹਨ।"
28 Olhai, pois, por vós e por todo o rebanho sobre que o Espírito Santo vos constituiu bispos, para apascentardes a igreja de Deus, que ele resgatou com seu próprio sangue.
29 ਮੈਂ ਜਾਣਦਾ ਹਾਂ ਕਿ ਮੇਰੀ ਰਵਾਨਗੀ ਤੋਂ ਬਾਅਦ ਕੁਝ ਆਦਮੀ ਤੁਹਾਡੀ ਸੰਗਤ ਵਿੱਚ ਆਉਣਗੇ ਜੋ ਕਿ ਜੰਗਲੀ ਬਘਿਆੜਾਂ ਵਰਗੇ ਹੋਣਗੇ ਅਤੇ ਇੱਜੜ ਨੂੰ ਨਸ਼ਟ ਕਰਨ ਦੀ ਕੋਸ਼ਿਸ਼ ਕਰਨਗੇ।"
29 Porque eu sei isto: que, depois da minha partida, entrarão no meio de vós lobos cruéis, que não perdoarão o rebanho.
30 ਤੁਹਾਡੇ ਆਪਣੇ ਸਮੂਹ ਵਿੱਚੋਂ ਵੀ ਕੁਝ ਆਦਮੀ ਬੁਰੇ ਆਗੂ ਬਣ ਜਾਣਗੇ, ਅਤੇ ਗਲਤ ਗੱਲਾਂ ਦਾ ਉਪਦੇਸ਼ ਦੇਣਾ ਸ਼ੁਰੂ ਕਰ ਦੇਣਗੇ। ਉਹ ਯਿਸੂ ਦੇ ਕੁਝ ਚੇਲਿਆਂ ਨੂੰ ਸੱਚ ਦੇ ਮਾਰਗ ਤੋਂ ਕੁਰਾਹੇ ਪਾਉਣ ਦੀ ਕੋਸ਼ਿਸ਼ ਕਰਨਗੇ ਅਤੇ ਉਨ੍ਹਾਂ ਨੂੰ ਆਪਣੇ ਚੇਲੇ ਬਨਾਉਣਗੇ।"
30 E que, dentre vós mesmos, se levantarão homens que falarão coisas perversas, para atraírem os discípulos após si.
31 ਇਸ ਲਈ ਸਤਰਕ ਰਹਿਣਾ। ਹਮੇਸ਼ਾ ਯਾਦ ਰੱਖਣਾ ਕਿ ਤਿੰਨ ਸਾਲ ਤੱਕ ਮੈਂ ਤੁਹਾਡੇ ਨਾਲ ਸੀ ਅਤੇ ਮੈਂ ਤੁਹਾਨੂੰ ਚੇਤਾਵਨੀ ਦੇਣ ਤੋਂ ਨਾ ਰੁਕਿਆ, ਮੈਂ ਦਿਨ-ਰਾਤ ਤੁਹਾਨੂੰ ਸਿੱਖਾਉਂਦਾ ਰਿਹਾ ਅਤੇ ਤੁਹਾਡੇ ਲਈ ਅਕਸਰ ਕੁਰਲਾਉਂਦਾ ਰਿਹਾਂ।"
31 Portanto, vigiai, lembrando-vos de que, durante três anos, não cessei, noite e dia, de admoestar, com lágrimas, a cada um de vós.
32 “ਹੁਣ ਮੈਂ ਤੁਹਾਨੂੰ ਪਰਮੇਸ਼ੁਰ ਅਤੇ ਉਸਦੀ ਕਿਰਪਾ ਦੇ ਸੰਦੇਸ਼ ਦੇ ਅਰਪਨ ਕਰਦਾ ਹਾਂ। ਇਹ ਜੋ ਤੁਹਾਨੂੰ ਤਾਕਤਵਰ ਬਨਾਵੇਗਾ। ਅਤੇ ਤੁਹਾਨੂੰ ਅਸੀਸਾਂ ਦੇਵੇਗਾ ਜੋ ਉਹ ਆਪਣੇ ਸਾਰੇ ਪਵਿੱਤਰ ਲੋਕਾਂ ਨੂੰ ਦਿੰਦਾ ਹੈ।"
32 Agora, pois, irmãos, encomendo-vos a Deus e à palavra da sua graça; a ele, que é poderoso para vos edificar e dar herança entre todos os santificados.
33 ਜਦੋਂ ਮੈਂ ਤੁਹਾਡੇ ਨਾਲ ਸਾਂ, ਤਾਂ ਮੈਂ ਕੋਈ ਸੋਨਾ, ਚਾਂਦੀ ਅਤੇ ਵਸਤਰ ਨਹੀਂ ਚਾਹੇ।"
33 De ninguém cobicei a prata, nem o ouro, nem a veste.
34 ਤੁਸੀਂ ਜਾਣਦੇ ਹੋ, ਕਿ ਮੈਂ ਆਪਣੀਆਂ ਜ਼ਰੂਰਤਾਂ ਦੇ ਨਾਲ-ਨਾਲ ਉਨ੍ਹਾਂ ਦੀਆਂ ਜ਼ਰੂਰਤਾਂ ਦਾ ਵੀ ਖਿਆਲ ਰੱਖਿਆ ਜੋ ਮੇਰੇ ਨਾਲ ਸਨ।"
34 Vós mesmos sabeis que, para o que me era necessário, a mim e aos que estão comigo, estas mãos me serviram.
35 ਮੈਂ ਤੁਹਾਨੂੰ ਹਮੇਸ਼ਾ ਇਹੀ ਵਿਖਾਇਆ ਕਿ ਤੁਹਾਨੂੰ ਉਵੇਂ ਹੀ ਕੰਮ ਕਰਨਾ ਚਾਹੀਦਾ ਹੈ ਜਿਵੇਂ ਮੈਂ ਕੀਤਾ ਸੀ, ਉਨ੍ਹਾਂ ਦੀ ਮਦਦ ਕਰਨ ਲਈ, ਜਿਨ੍ਹਾਂ ਨੂੰ ਜ਼ਰੂਰਤ ਸੀ। ਮੈਂ ਤੁਹਾਨੂੰ ਸਿੱਖਾਇਆ ਕਿ ਪ੍ਰਭੂ ਯਿਸੂ ਦੇ ਬਚਨ ਯਾਦ ਰੱਖੋ ਜੋ ਉਸ ਨੇ ਆਪ ਫ਼ਰਮਾਇਆ ਸੀ, ‘ਲੈਣ ਨਾਲੋਂ ਦੇਣਾ ਹੀ ਵੱਧੇਰੇ ਮੁਬਾਰਕ ਹੈ।’”"
35 Tenho-vos mostrado em tudo que, trabalhando assim, é necessário auxiliar os enfermos e recordar as palavras do Senhor Jesus, que disse: Mais bem-aventurada coisa é dar do que receber.
36 ਜਦੋਂ ਪੌਲੁਸ ਇਹ ਸਭ ਕਹਿ ਹਟਿਆ ਤਾਂ ਉਸ ਨੇ ਗੋਡੇ ਟੇਕੇ ਅਤੇ ਸਭ ਨੇ ਮਿਲਕੇ ਪ੍ਰਾਰਥਨਾ ਕੀਤੀ।"
36 E, havendo dito isto, pôs-se de joelhos e orou com todos eles.
37 ਉਹ ਸਭ ਬਹੁਤ ਰੋਏ। ਉਹ ਉਦਾਸ ਸਨ ਕਿਉਂਕਿ ਪੌਲੁਸ ਨੇ ਉਨ੍ਹਾਂ ਨੂੰ ਆਖਿਆ ਸੀ ਕਿ ਉਹ ਫ਼ੇਰ ਉਸ ਨੂੰ ਕਦੇ ਵੀ ਨਹੀਂ ਵੇਖਣਗੇ। ਉਨ੍ਹਾਂ ਸਭ ਨੇ ਪੌਲੁਸ ਨੂੰ ਘੁੱਟਕੇ ਜੱਫ਼ੀਆਂ ਪਾਈਆਂ ਅਤੇ ਚੁੰਮਿਆ। ਉਹ ਉਸ ਨੂੰ ਅਲਵਿਦਾ ਕਹਿਣ ਲਈ ਜਹਾਜ਼ ਤੀਕ ਗਏ।"
37 E levantou-se um grande pranto entre todos e, lançando-se ao pescoço de Paulo, o beijavam,
38 — ausente —
38 entristecendo-se muito, principalmente pela palavra que dissera, que não veriam mais o seu rosto. E acompanharam-no até ao navio.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Atos 20, comparar traduções ou montar um estudo — tudo direto pelo WhatsApp.