Atos 21

Punjabi Bible (GL_PUNJABI) vs NAA

Sair da comparação
NAA Nova Almeida Atualizada 2017
1 ਪੌਲੁਸ ਦਾ ਯਰੂਸ਼ਲਮ ਨੂੰ ਜਾਣਾ ਅਸੀਂ ਉਨ੍ਹਾਂ ਬਜ਼ੁਰਗਾਂ ਨੂੰ ਅਲਵਿਦਾ ਆਖਕੇ ਜਹਾਜ਼ ਵਿੱਚ ਚੱਲੇ ਗਏ। ਅਸੀਂ ਸਿੱਧਾ ਕੋਸ ਟਾਪੂ ਵੱਲ ਆਏ। ਅਗਲੇ ਦਿਨ ਅਸੀਂ ਰੋਦੁਸ ਟਾਪੂ ਵੱਲ ਗਏ ਅਤੇ ਰੋਦੁਸ ਤੋਂ ਪਾਤਰਾ ਵੱਲ ਨੂੰ।"
1 Depois de nos separarmos deles, navegamos diretamente para a ilha de Cós. No dia seguinte, chegamos a Rodes, e dali fomos a Pátara.
2 ਪਾਤ੍ਰਾ ਵਿੱਚ ਸਾਨੂੰ ਇੱਕ ਜਹਾਜ਼ ਮਿਲਿਆ ਜੋ ਫ਼ੈਨੀਕੇ ਵੱਲ ਦੇ ਇਲਾਕੇ ਨੂੰ ਜਾ ਰਿਹਾ ਸੀ, ਅਸੀਂ ਉਸ ਜਹਾਜ਼ ਤੇ ਸਵਾਰ ਹੋਏ ਅਤੇ ਸਫ਼ਰ ਲਈ ਤੁਰ ਪਏ।"
2 Encontrando um navio que ia para a Fenícia, embarcamos nele, seguindo viagem.
3 ਅਸੀਂ ਕੁਪਰੁਸ ਟਾਪੂ ਕੋਲ ਪਹੁੰਚੇ। ਇਹ ਸਾਨੂੰ ਉੱਤਰੀ ਦਿਸ਼ਾ ਵੱਲ ਵਿਖਾਈ ਦੇ ਰਿਹਾ ਸੀ, ਪਰ ਅਸੀਂ ਉੱਥੇ ਰੁਕੇ ਨਹੀਂ। ਅਸੀਂ ਉੱਥੋਂ ਸੁਰਿਯਾ ਵੱਲ ਨੂੰ ਚੱਲੇ ਗਏ। ਅਸੀਂ ਉੱਥੇ ਸੂਰ ਵਿੱਚ ਜਾ ਉੱਤਰੇ ਕਿਉਂਕਿ ਉੱਥੇ ਜਹਾਜ਼ ਨੇ ਆਪਣਾ ਮਾਲ ਉਤਾਰਨਾ ਸੀ।"
3 Quando a ilha de Chipre já estava à vista, deixando-a à esquerda, navegamos para a Síria e chegamos a Tiro, pois o navio devia ser descarregado ali.
4 ਉੱਥੇ ਅਸੀਂ ਕੁਝ ਯਿਸੂ ਦੇ ਚੇਲਿਆਂ ਨੂੰ ਲੱਭਿਆ ਅਤੇ ਉਨ੍ਹਾਂ ਕੋਲ ਅਸੀਂ ਸੱਤ ਦਿਨਾਂ ਲਈ ਠਹਿਰੇ। ਉਨ੍ਹਾਂ ਨੇ ਪਵਿੱਤਰ ਆਤਮਾ ਦੇ ਰਾਹੀਂ ਪੌਲੁਸ ਨੂੰ ਕਿਹਾ ਕਿ ਉਹ ਯਰੂਸ਼ਲਮ ਨੂੰ ਨਾ ਜਾਵੇ।"
4 Encontrando os discípulos, permanecemos lá durante sete dias. Movidos pelo Espírito, eles recomendavam a Paulo que não fosse a Jerusalém.
5 ਪਰ ਜਦੋਂ ਅਸੀਂ ਆਪਣੀ ਫ਼ੇਰੀ ਖਤਮ ਕੀਤੀ ਤਾਂ ਅਸੀਂ ਉੱਥੋਂ ਤੁਰ ਪਏ। ਅਸੀਂ ਆਪਣੀ ਯਾਤਰਾ ਜਾਰੀ ਰੱਖੀ। ਉੱਥੋਂ ਦੇ ਸਾਰੇ ਮਰਦ-ਔਰਤਾਂ ਅਤੇ ਬੱਚੇ ਸਾਨੂੰ ਸ਼ਹਿਰੋਂ ਬਾਹਰ ਤੱਕ ਅਲਵਿਦਾ ਆਖਣ ਸਾਡੇ ਨਾਲ ਆਏ। ਅਸੀਂ ਸਾਰਿਆਂ ਨੇ ਉੱਥੇ ਸਮੁੰਦਰ ਦੇ ਕੰਢੇ ਗੋਡੇ ਟੇਕ ਕੇ ਪ੍ਰਾਰਥਨਾ ਕੀਤੀ।"
5 Passados aqueles dias, saímos para continuar a viagem. Todos os discípulos, cada um com a sua mulher e os seus filhos, nos acompanharam até fora da cidade; e, ajoelhados na praia, oramos.
6 ਫ਼ਿਰ ਅਸੀਂ ਉਨ੍ਹਾਂ ਨੂੰ ਅਲਵਿਦਾ ਕਹੀ ਅਤੇ ਜਹਾਜ਼ ਉੱਪਰ ਚੜ੍ਹ੍ਹ ਗਏ ਅਤੇ ਉਹ ਲੋਕ ਆਪਣੇ ਘਰਾਂ ਨੂੰ ਪਰਤ ਗਏ।"
6 Despedindo-nos uns dos outros, embarcamos; e eles voltaram para casa.
7 ਅਸੀਂ ਸੂਰ ਤੋਂ ਅੱਗੇ ਆਪਣੀ ਜਲ ਯਾਤਰਾ ਜਾਰੀ ਰੱਖੀ ਅਤੇ ਤੁਲਮਾਇਸ ਪਹੁੰਚੇ। ਅਸੀਂ ਉੱਥੇ ਭਰਾਵਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨਾਲ ਇੱਕ ਦਿਨ ਠਹਿਰੇ।"
7 Quanto a nós, concluindo a viagem iniciada em Tiro, chegamos a Ptolemaida, onde saudamos os irmãos, passando um dia com eles.
8 ਅਗਲੇ ਦਿਨ ਤੁਸੀਂ ਤੁਲਮਾਇਸ ਤੋਂ ਕੈਸਰਿਯਾ ਵੱਲ ਆਏ। ਅਸੀਂ ਫ਼ਿਲਿਪੁੱਸ ਦੇ ਘਰ ਅੰਦਰ ਗਏ ਅਤੇ ਉਸ ਦੇ ਨਾਲ ਠਹਿਰੇ। ਫ਼ਿਲਿਪੁੱਸ ਖੁਸ਼ਖਬਰੀ ਦਾ ਪ੍ਰਚਾਰਕ ਸੀ ਅਤੇ ਉਨ੍ਹਾਂ ਸੱਤ ਮਦਦਗਾਰਾਂ ਵਿੱਚੋਂ ਇੱਕ ਸੀ।"
8 No dia seguinte, partimos e fomos para Cesareia. E, entrando na casa de Filipe, o evangelista, que era um dos sete, ficamos com ele.
9 ਉਸ ਦੀਆਂ ਚਾਰ ਕੁੜੀਆਂ ਸਨ ਇਨ੍ਹਾਂ ਦੇ ਹਾਲੇ ਵਿਆਹ ਨਹੀਂ ਹੋਏ ਸਨ। ਇਨ੍ਹਾਂ ਕੁੜੀਆਂ ਕੋਲ ਅਗੰਮ ਵਾਕ ਕਰਨ ਦੀ ਬਖਸ਼ਸ਼ ਸੀ।"
9 Filipe tinha quatro filhas solteiras, que profetizavam.
10 ਜਦੋਂ ਅਸੀਂ ਕਾਫ਼ੀ ਦਿਨਾਂ ਤੋਂ ਉੱਥੇ ਸੀ ਤਾਂ ਉੱਥੇ ਆਗਬੁਸ ਨਾਂ ਦਾ ਇੱਕ ਨਬੀ ਯਹੂਦਿਯਾ ਤੋਂ ਉੱਤਰ ਆਇਆ।"
10 Demorando-nos ali alguns dias, veio da Judeia um profeta chamado Ágabo,
11 ਉਹ ਸਾਡੇ ਕੋਲ ਆਇਆ ਤੇ ਉਸ ਨੇ ਸਾਡੇ ਕੋਲੋਂ ਪੌਲੁਸ ਦੀ ਕਮਰ ਪੇਟੀ ਲੈ ਲਈ। ਅਤੇ ਉਸ ਕਮਰਪਟੇ ਨਾਲ ਆਪਣੇ ਹੱਥ-ਪੈਰ ਬੰਨ੍ਹ ਕੇ ਆਖਣ ਲੱਗਾ, “ਪਵਿੱਤਰ ਆਤਮਾ ਮੈਨੂੰ ਦੱਸਦਾ ਹੈ, ਕਿ ‘ਯਰੂਸ਼ਲਮ ਵਿੱਚ ਯਹੂਦੀ ਉਸ ਮਨੁੱਖ ਨੂੰ ਇਸੇ ਤਰ੍ਹਾਂ ਬੰਨ੍ਹ ਦੇਣਗੇ ਜਿਸ ਦਾ ਇਹ ਕਮਰਪਟਾ ਹੈ, ਅਤੇ ਉਸਤੋਂ ਬਾਅਦ ਉਹ ਉਸ ਨੂੰ ਪਰਾਈਆਂ ਕੌਮਾਂ ਦੇ ਲੋਕਾਂ ਦੇ ਹਵਾਲੇ ਕਰ ਦੇਣਗੇ।’”"
11 que, aproximando-se de nós, pegou o cinto de Paulo e, amarrando com ele os próprios pés e mãos, declarou: — Assim diz o Espírito Santo: É isto que os judeus em Jerusalém farão ao dono deste cinto para entregá-lo nas mãos dos gentios.
12 ਜਦੋਂ ਅਸੀਂ ਇਹ ਬਚਨ ਸੁਣੇ, ਤਾਂ ਅਸੀਂ ਅਤੇ ਆਮ ਨਿਹਚਾਵਾਨਾਂ ਨੇ ਪੌਲੁਸ ਅੱਗੇ ਯਰੂਸ਼ਲਮ ਨੂੰ ਨਾ ਜਾਣ ਦੀ ਬੇਨਤੀ ਕੀਤੀ।"
12 Quando ouvimos estas palavras, tanto nós como os daquele lugar rogamos a Paulo que não fosse a Jerusalém.
13 ਪਰ ਪੌਲੁਸ ਨੇ ਕਿਹਾ, “ਤੁਸੀਂ ਰੋ ਕਿਉਂ ਰਹੇ ਹੋ? ਤੁਸੀਂ ਮੇਰਾ ਦਿਲ ਕਿਉਂ ਤੋੜ ਰਹੇ ਹੋ। ਮੈਂ ਯਰੂਸ਼ਲਮ ਵਿੱਚ ਬੰਨ੍ਹੇ ਜਾਣ ਨੂੰ ਤਿਆਰ ਹਾਂ ਇਹੀ ਨਹੀਂ ਸਗੋਂ ਮੈਂ ਤਾਂ ਪ੍ਰਭੂ ਯਿਸੂ ਦੇ ਨਾਂ ਤੇ ਮਰ ਮਿਟਣ ਨੂੰ ਵੀ ਤਿਆਰ ਹਾਂ।”"
13 Mas ele respondeu: — O que estão fazendo, ao chorar assim e partir o meu coração? Pois estou pronto não só para ser preso, mas até para morrer em Jerusalém pelo nome do Senhor Jesus.
14 ਅਸੀਂ ਉਸ ਨੂੰ ਯਰੂਸ਼ਲਮ ਨੂੰ ਨਾ ਜਾਣ ਲਈ ਨਾ ਮਨਵਾ ਸੱਕੇ। ਇਸ ਲਈ ਅਸੀਂ ਅਰਜੋਈ ਬੰਦ ਕਰਕੇ ਉਸ ਨੂੰ ਕਿਹਾ, “ਪ੍ਰਭੂ ਦੀ ਮਰਜ਼ੀ ਪੂਰੀ ਹੋਵੇ।”"
14 Como Paulo não se deixou persuadir, conformados, dissemos: — Seja feita a vontade do Senhor!
15 ਇਸਤੋਂ ਬਾਅਦ ਅਸੀਂ ਯਰੂਸ਼ਲਮ ਲਈ ਤਿਆਰ ਹੋਕੇ ਚੱਲ ਪਏ।"
15 Passados aqueles dias, tendo feito os preparativos, fomos para Jerusalém.
16 ਕੈਸਰਿਯਾ ਵਿੱਚੋਂ ਕੁਝ ਯਿਸੂ ਦੇ ਚੇਲੇ ਸਾਡੇ ਨਾਲ ਜੁੜ ਗਏ। ਉਹ ਚੇਲੇ ਸਾਨੂੰ ਮਨਾਸੌਨ ਦੇ ਘਰ ਲੈ ਗਏ ਤਾਂ ਜੋ ਅਸੀਂ ਉਸ ਦੇ ਨਾਲ ਠਹਿਰ ਸੱਕੀਏ। ਉਹ ਕਪਰੁਸ ਤੋਂ ਸੀ। ਉਹ ਪਹਿਲੇ ਲੋਕਾਂ ਵਿੱਚੋਂ ਇੱਕ ਸੀ ਜੋ ਯਿਸੂ ਦੇ ਚੇਲੇ ਬਣੇ ਸਨ।"
16 Alguns dos discípulos também vieram de Cesareia conosco, trazendo consigo Mnasom, natural de Chipre, velho discípulo, com quem nos deveríamos hospedar.
17 ਪੌਲੁਸ ਦਾ ਯਾਕੂਬ ਨੂੰ ਮਿਲਣਾ ਯਰੂਸ਼ਲਮ ਵਿੱਚ ਨਿਹਚਾਵਾਨਾਂ ਨੇ ਸਾਡਾ ਸ਼ਾਨਦਾਰ ਸਵਾਗਤ ਕੀਤਾ।"
17 Quando chegamos a Jerusalém, os irmãos nos receberam com alegria.
18 ਅਗਲੇ ਦਿਨ ਪੌਲੁਸ ਸਾਡੇ ਨਾਲ ਯਾਕੂਬ ਨੂੰ ਮਿਲਣ ਗਿਆ। ਸਾਰੇ ਵਡੇਰੇ (ਕਲੀਸਿਯਾ ਦੇ ਆਗੂ) ਉੱਥੇ ਹੀ ਸਨ।"
18 No dia seguinte, Paulo foi conosco encontrar-se com Tiago, e todos os presbíteros se reuniram.
19 ਪੌਲੁਸ ਨੇ ਉਨ੍ਹਾਂ ਸਾਰਿਆਂ ਨੂੰ ਸ਼ੁਭਕਾਮਾਨਾਵਾਂ ਦਿੱਤੀਆਂ ਅਤੇ ਸਭ ਕੁਝ ਤਫ਼ਸੀਲ ਵਿੱਚ ਦੱਸਿਆ, ਜੋ ਪਰਮੇਸ਼ੁਰ ਨੇ ਉਸਦੀ ਸੇਵਾ ਰਾਹੀਂ ਪਰਾਈਆਂ ਕੌਮਾਂ ਵਿੱਚ ਕੀਤਾ ਸੀ।"
19 E, tendo-os saudado, contou em detalhes o que Deus tinha feito entre os gentios por seu ministério.
20 ਜਦੋ ਆਗੂਆਂ ਨੇ ਅਜਿਹੀਆਂ ਗੱਲਾਂ ਸੁਣੀਆਂ ਤਾਂ ਉਨ੍ਹਾਂ ਪਰਮੇਸ਼ੁਰ ਦੀ ਉਸਤਤਿ ਕੀਤੀ ਅਤੇ ਉਨ੍ਹਾਂ ਨੇ ਪੌਲੁਸ ਨੂੰ ਕਿਹਾ, “ਭਰਾ ਤੂੰ ਵੇਖ ਸੱਕਦਾ ਹੈਂ ਕਿ ਹਜ਼ਾਰਾਂ ਹੀ ਯਹੂਦੀ ਨਿਹਚਾਵਾਨ ਬਣ ਚੁੱਕੇ ਹਨ। ਪਰ ਉਹ ਸੋਚਦੇ ਹਨ ਕਿ ਮੂਸਾ ਦੇ ਨੇਮਾਂ ਨੂੰ ਮੰਨਣਾ ਮਹੱਤਵਪੂਰਣ ਹੈ।"
20 Ouvindo isso, eles deram glória a Deus e lhe disseram: — Você percebe, irmão, que há milhares de judeus que creram, e todos são zelosos da Lei.
21 ਇਨ੍ਹਾਂ ਯਹੂਦੀਆਂ ਨੇ ਤੁਹਾਡੇ ਉਪਦੇਸ਼ ਸੁਣੇ ਹਨ ਅਤੇ ਇਹ ਵੀ ਸੁਣਿਆ ਹੈ ਕਿ ਤੁਸੀਂ ਦੂਜੇ ਦੇਸ਼ਾਂ ਵਿੱਚ ਰਹਿੰਦੇ ਯਹੂਦੀਆਂ ਨੂੰ ਮੂਸਾ ਦੀ ਸ਼ਰ੍ਹਾ ਨੂੰ ਤਿਆਗਣ ਅਤੇ ਆਪਣੇ ਬੱਚਿਆਂ ਨੂੰ ਸੁੰਨਤ ਨਾ ਕਰਾਉਣ ਦਾ ਉਪਦੇਸ਼ ਦਿੰਦੇ ਹੋ।"
21 Eles foram informados que você ensina todos os judeus entre os gentios a apostatarem de Moisés, dizendo-lhes que não devem circuncidar os filhos, nem andar segundo os costumes da Lei.
22 “ਸੋ ਹੁਣ ਸਾਨੂੰ ਕੀ ਕਰਨਾ ਚਾਹੀਦਾ ਹੈ। ਯਹੂਦੀ ਨਿਹਚਾਵਾਨ ਜ਼ਰੂਰ ਸੁਣ ਲੈਣਗੇ ਕਿ ਤੂੰ ਆਇਆ ਹੈਂ।"
22 Que faremos, então? Certamente saberão que você já chegou.
23 ਸੋ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਤੁਸੀਂ ਕੀ ਕਰਨਾ ਹੈ? ਸਾਡੇ ਕੋਲ ਆਦਮੀ ਹਨ ਜਿਨ੍ਹਾਂ ਨੇ ਪਰਮੇਸ਼ੁਰ ਅੱਗੇ ਇਕਰਾਰ ਕੀਤਾ ਹੈ।"
23 Faça, portanto, o que vamos dizer: Estão entre nós quatro homens que, voluntariamente, fizeram um voto.
24 ਤੂੰ ਉਨ੍ਹਾਂ ਨੂੰ ਆਪਣੇ ਨਾਲ ਲੈ ਅਤੇ ਆਪਣੇ-ਆਪ ਨੂੰ ਉਨ੍ਹਾਂ ਨਾਲ ਸ਼ੁੱਧ ਕਰ ਅਤੇ ਉਨ੍ਹਾਂ ਦੇ ਖਰਚ ਨੂੰ ਪੂਰਾ ਕਰ ਤਾਂ ਜੋ ਉਹ ਆਪਣੇ ਸਿਰ ਮੁਨਵਾ ਸੱਕਣ। ਫ਼ੇਰ ਹਰ ਕੋਈ ਜਾਣ ਜਾਵੇਗਾ ਕਿ ਜੋ ਕੁਝ ਵੀ ਉਨ੍ਹਾਂ ਤੇਰੇ ਬਾਰੇ ਸੁਣਿਆ ਸੱਚ ਨਹੀਂ ਹੈ ਕਿਉਂਕਿ ਤੂੰ ਖੁਦ ਸ਼ਰ੍ਹਾਂ ਦੀ ਪਾਲਣਾ ਕਰਕੇ ਜਿਉਂਦਾ ਹੈਂ।"
24 Leve esses homens, participe da cerimônia de purificação com eles e pague a despesa deles, para que rapem a cabeça. Assim todos saberão que não procede a informação que receberam a respeito de você e que, pelo contrário, você mesmo vive de conformidade com a lei.
25 “ਅਸੀਂ ਪਹਿਲਾਂ ਹੀ ਉਨ੍ਹਾਂ ਗੈਰ-ਯਹੂਦੀਆਂ ਨੂੰ ਪੱਤਰ ਭੇਜ ਦਿੱਤਾ ਹੈ ਜਿਹੜੇ ਕਿ ਨਿਹਚਾਵਾਨ ਬਣ ਗਏ ਹਨ। ਉਸ ਪੱਤਰ ਵਿੱਚ ਲਿਖਿਆ ਹੈ; ‘ਉਹ ਭੋਜਨ ਨਾ ਖਾਓ ਜਿਹੜਾ ਮੂਰਤਾਂ ਨੂੰ ਅਰਪਿਤ ਕੀਤਾ ਗਿਆ ਹੈ, ਲਹੂ ਨਾ ਖਾਓ, ਗਲ ਘੁੱਟੇ ਹੋਏ ਜਾਨਵਰਾਂ ਦਾ ਮਾਸ ਨਾ ਖਾਓ। ਕਿਸੇ ਤਰ੍ਹਾਂ ਦਾ ਜਿਨਸੀ ਪਾਪ ਨਾ ਕਰੋ।’”"
25 Quanto aos gentios que creram, já lhes transmitimos decisões para que se abstenham das coisas sacrificadas a ídolos, do sangue, da carne de animais sufocados e da imoralidade sexual.
26 ਪੌਲੁਸ ਕੈਦ ਹੋ ਗਿਆ ਅਗਲੇ ਦਿਨ, ਪੌਲੁਸ ਨੇ ਆਪਣੇ ਨਾਲ ਉਨ੍ਹਾਂ ਚਾਰ ਆਦਮੀਆਂ ਨੂੰ ਲਿਆ ਅਤੇ ਉਨ੍ਹਾਂ ਦੇ ਨਾਲ ਸ਼ੁੱਧਤਾ ਦੀ ਰੀਤ ਨਿਭਾਈ। ਫ਼ਿਰ ਉਹ ਮੰਦਰ ਦੇ ਇਲਾਕੇ ਵਿੱਚ ਗਿਆ ਅਤੇ ਐਲਾਨ ਕੀਤਾ ਕਿ ਸ਼ੁੱਧਤਾ ਦੀ ਰੀਤ ਦੇ ਦਿਨ ਪੂਰੇ ਕਦੋਂ ਹੋਣਗੇ ਅਤੇ ਕਦੋਂ ਉਨ੍ਹਾਂ ਵਿੱਚੋਂ ਹਰੇਕ ਲਈ ਭੇਂਟ ਦਿੱਤੀ ਜਾਵੇਗੀ।"
26 Então Paulo, levando aqueles homens, no dia seguinte, tendo-se purificado com eles, entrou no templo, acertando o cumprimento dos dias da purificação, até que se fizesse a oferta em favor de cada um deles.
27 ਤਕਰੀਬਨ ਸੱਤ ਕੁ ਦਿਨ ਖਤਮ ਹੋ ਚੁੱਕੇ ਸਨ, ਪਰ ਅਸਿਯਾ ਵਿੱਚੋਂ ਆਏ ਕੁਝ ਯਹੂਦੀਆਂ ਨੇ ਪੌਲੁਸ ਨੂੰ ਮੰਦਰ ਦੇ ਇਲਾਕੇ ਵਿੱਚ ਵੇਖਿਆ ਤਾਂ ਉਨ੍ਹਾਂ ਨੇ ਸਾਰੇ ਲੋਕਾਂ ਨੂੰ ਪਰੇਸ਼ਾਨ ਕਰ ਦਿੱਤਾ।"
27 Quando já estavam por findar os sete dias, os judeus que tinham vindo da província da Ásia, ao verem Paulo no templo, alvoroçaram todo o povo e o agarraram,
28 ਅਤੇ ਪੌਲੁਸ ਨੂੰ ਫ਼ੜ ਲਿਆ ਅਤੇ ਉੱਚੀ ਉੱਚੀ ਚੀਕਣ ਲੱਗੇ, “ਹੇ ਇਸਰਾਏਲੀ ਮਰਦੋ। ਇੱਥੇ ਆਓ ਤੇ ਮਦਦ ਕਰੋ। ਇਹ ਉਹ ਮਨੁੱਖ ਹੈ, ਜੋ ਹਰ ਥਾਂ ਸਾਰੇ ਲੋਕਾਂ ਨੂੰ ਸਾਡੇ ਲੋਕਾਂ ਦੇ ਖਿਲਾਫ਼ ਮੂਸਾ ਦੀ ਸ਼ਰ੍ਹਾ ਦੇ ਖਿਲਾਫ਼, ਅਤੇ ਇਸ ਮੰਦਰ ਦੇ ਖਿਲਾਫ਼ ਉਪਦੇਸ਼ ਦੇ ਰਿਹਾ ਹੈ। ਇਹੀ ਨਹੀਂ, ਸਗੋਂ ਉਹ ਕੁਝ ਯੂਨਾਨੀਆਂ ਨੂੰ ਵੀ ਮੰਦਰ ਦੇ ਵਿਹੜੇ ਵਿੱਚ ਲਿਆਇਆ ਅਤੇ ਇਸ ਪਵਿੱਤਰ ਥਾਂ ਨੂੰ ਅਸ਼ੁੱਧ ਕਰ ਦਿੱਤਾ ਹੈ।”"
28 gritando: — Israelitas, socorro! Este é o homem que por toda parte anda ensinando todos a serem contra o povo, contra a Lei e contra este lugar. E mais ainda: introduziu até gregos no templo e profanou este recinto sagrado.
29 (ਇਹ ਗੱਲ ਉਨ੍ਹਾਂ ਨੇ ਇਸ ਲਈ ਆਖੀ ਕਿਉਂਕਿ ਉਨ੍ਹਾਂ ਨੇ ਯਰੂਸ਼ਲਮ ਵਿੱਚ ਤ੍ਰੋਫ਼ਿਮੁਸ ਅਫ਼ਸੀ ਨੂੰ ਜੋ ਕਿ ਯੂਨਾਨੀ ਸੀ ਪੌਲੁਸ ਦੇ ਨਾਲ ਵੇਖਿਆ ਸੀ। ਅਤੇ ਇਹ ਸੋਚਿਆ ਕਿ ਪੌਲੁਸ ਉਸ ਨੂੰ ਆਪਣੇ ਨਾਲ ਇਸ ਮੰਦਰ ਦੇ ਪਵਿੱਤਰ ਅਹਾਤੇ ਵਿੱਚ ਲਿਆਇਆ ਹੋਵੇਗਾ।)"
29 Disseram isso, pois antes tinham visto Trófimo, o efésio, em sua companhia na cidade e pensavam que Paulo o havia levado para dentro do templo.
30 ਯਰੂਸ਼ਲਮ ਵਿੱਚ ਸਾਰੇ ਲੋਕ ਬਹੁਤ ਪਰੇਸ਼ਾਨ ਹੋ ਗਏ ਇਸ ਲਈ ਉਹ ਤੇਜ਼ੀ ਨਾਲ ਆਏ ਅਤੇ ਪੌਲੁਸ ਨੂੰ ਫ਼ੜ ਲਿਆ। ਉਨ੍ਹਾਂ ਨੇ ਉਸ ਨੂੰ ਮੰਦਰ ਵਿੱਚੋਂ ਧੱਕ ਕੇ ਬਾਹਰ ਕੱਢ ਦਿੱਤਾ। ਝੱਟ ਹੀ ਮੰਦਰ ਦੇ ਦਰਵਾਜ਼ੇ ਬੰਦ ਹੋ ਗਏ।"
30 Toda a cidade ficou em grande alvoroço, e o povo veio correndo. Agarraram Paulo e o arrastaram para fora do templo; e imediatamente as portas foram fechadas.
31 ਲੋਕ ਉਸ ਨੂੰ ਜਾਨੋਂ ਮਾਰ ਮੁਕਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਤਾਂ ਰੋਮ ਦੀ ਫ਼ੌਜ ਦੇ ਕਮਾਂਡਰ ਨੂੰ ਖਬਰ ਪਹੁੰਚੀ ਕਿ ਸਾਰੇ ਸ਼ਹਿਰ ਵਿੱਚ ਭਗਦੜ ਮੱਚੀ ਹੋਈ ਹੈ।"
31 Procurando eles matá-lo, chegou ao conhecimento do comandante das tropas romanas que toda a Jerusalém estava amotinada.
32 ਤਾਂ ਝੱਟ ਹੀ ਕਮਾਂਡਰ ਉਸ ਭੀੜ ਵਾਲੀ ਥਾਂ ਤੇ ਪਹੁੰਚ ਗਿਆ। ਉਹ ਕੁਝ ਫ਼ੌਜੀ ਅਧਿਕਾਰੀਆਂ ਅਤੇ ਸੈਨਕਾਂ ਨੂੰ ਆਪਣੇ ਨਾਲ ਲਿਆਇਆ। ਜਦੋਂ ਲੋਕਾਂ ਨੇ ਸਰਦਾਰ ਅਤੇ ਸੈਨਕਾਂ ਨੂੰ ਆਉਂਦਿਆਂ ਵੇਖਿਆ, ਉਨ੍ਹਾਂ ਨੇ ਪੌਲੁਸ ਨੂੰ ਕੁੱਟਣਾ ਬੰਦ ਕਰ ਦਿੱਤਾ।"
32 Então este, levando logo soldados e centuriões, correu para o meio do povo. Ao verem chegar o comandante e os soldados, pararam de espancar Paulo.
33 ਤਦ ਉਸ ਨੇ ਨੇੜੇ ਆਕੇ ਪੌਲੁਸ ਨੂੰ ਫ਼ੜ ਲਿਆ ਅਤੇ ਆਪਣੇ ਸਿਪਾਹੀਆਂ ਨੂੰ ਹੁਕਮ ਦਿੱਤਾ ਕਿ ਇਸ ਨੂੰ ਦੋ ਜੰਜ਼ੀਰਾਂ ਨਾਲ ਬੰਨ੍ਹ ਦੇਣ। ਤਦ ਉਸ ਨੇ ਪੁੱਛਿਆ, “ਇਹ ਆਦਮੀ ਕੌਣ ਹੈ? ਇਸਨੇ ਕੀ ਕੀਤਾ ਹੈ?”"
33 O comandante se aproximou e ordenou que Paulo fosse preso e amarrado com duas correntes. Então perguntou quem era e o que havia feito.
34 ਭੀੜ ਵਿੱਚੋਂ, ਵੱਖ-ਵੱਖ ਲੋਕ ਉੱਚੀ-ਉੱਚੀ ਅੱਡੋ-ਅੱਡ ਗੱਲਾਂ ਦਾ ਰੌਲਾ ਪਾ ਰਹੇ ਸਨ ਇਸ ਖੱਪ ਰੌਲੇ ਵਿੱਚ ਸੈਨਾ ਅਧਿਕਾਰੀ ਨੂੰ ਸੱਚਾਈ ਨਾ ਪਤਾ ਲੱਗ ਸੱਕੀ। ਇਸ ਲਈ ਉਸ ਨੇ ਆਪਣੇ ਸਿਪਾਹੀਆਂ ਨੂੰ ਉਸ ਨੂੰ ਸੈਨਾ ਭਵਨ ਵਿੱਚ ਲੈ ਜਾਣ ਦਾ ਆਦੇਸ਼ ਦਿੱਤਾ।"
34 Na multidão, uns gritavam uma coisa, outros gritavam outra. Não podendo ele, porém, saber a verdade por causa do tumulto, ordenou que Paulo fosse recolhido à fortaleza.
35 ਸਾਰੀ ਭੀੜ ਉਸਦਾ ਪਿੱਛਾ ਕਰ ਰਹੀ ਸੀ। ਜਦੋਂ ਉਹ ਪੌੜੀਆਂ ਕੋਲ ਪਹੁੰਚੇ, ਸਿਪਾਹੀਆਂ ਨੇ ਬੇਕਾਬੂ ਭੀੜ ਕਾਰਣ ਪੌਲੁਸ ਨੂੰ ਚੁੱਕ ਲਿਆ। ਇਹ ਸਭ ਉਨ੍ਹਾਂ ਨੇ ਪੌਲੁਸ ਨੂੰ ਭੀੜ ਤੋਂ ਬਚਾਉਣ ਖਾਤਰ ਕੀਤਾ ਕਿਉਂਕਿ ਭੀੜ ਉਸ ਨੂੰ ਮਾਰਨ ਲਈ ਤਿਆਰ ਸੀ।"
35 Ao chegar às escadas, foi preciso que os soldados o carregassem, por causa da violência da multidão,
36 ਉਹ ਉਨ੍ਹਾਂ ਦਾ ਪਿੱਛਾ ਕਰ ਰਹੇ ਸਨ ਅਤੇ ਰੌਲਾ ਪਾ ਰਹੇ ਸਨ, “ਇਸ ਨੂੰ ਜਾਨੋ ਮਾਰ ਦਿਓ।”"
36 pois a massa de povo o seguia gritando: — Mate-o!
37 ਸਿਪਾਹੀ ਉਸ ਨੂੰ ਸੈਨਾ ਭਵਨ ਵਿੱਚ ਲਿਜਾਣ ਨੂੰ ਤਿਆਰ ਸਨ। ਪੌਲੁਸ ਨੇ ਪੁੱਛਿਆ, “ਕੀ ਮੈਂ ਤੈਨੂੰ ਕੁਝ ਆਖ ਸੱਕਦਾ ਹਾਂ?” ਉਸ ਨੇ ਕਿਹਾ, “ਓਏ। ਤੂੰ ਯੂਨਾਨੀ ਭਾਸ਼ਾ ਬੋਲਦਾ ਹੈਂ?"
37 E, quando Paulo ia sendo recolhido à fortaleza, disse ao comandante: — Seria possível dizer algo para o senhor? O comandante respondeu: — Você sabe grego?
38 ਤਾਂ ਫ਼ਿਰ ਤੂੰ ਉਹ ਆਦਮੀ ਨਹੀਂ ਜੋ ਮੈਂ ਸੋਚਿਆ ਸੀ ਕਿ ਤੂੰ ਹੈ। ਮੈਂ ਸੋਚਿਆ ਤੂੰ ਉਹ ਮਿਸਰੀ ਸੀ ਜਿਸਨੇ ਹਾਲ ਵਿੱਚ ਹੀ ਸਰਕਾਰ ਦੇ ਵਿਰੁੱਧ ਇੱਕ ਵਿਦ੍ਰੋਹ ਸ਼ੁਰੂ ਕੀਤਾ ਸੀ ਅਤੇ ਚਾਰ ਹਜ਼ਾਰ ਖੂਨੀਆਂ ਨੂੰ ਉਜਾੜ ਵੱਲ ਲੈ ਗਿਆ ਸੀ।”"
38 Você não é, por acaso, aquele egípcio que algum tempo atrás começou uma revolta e levou quatro mil guerrilheiros para o deserto?
39 ਪੌਲੁਸ ਨੇ ਕਿਹਾ, “ਮੈਂ ਤਾਂ ਇੱਕ ਯਹੂਦੀ ਮਨੁੱਖ ਕਿਲਕਿਯਾ ਦੇ ਤਰਸੁਸ ਦਾ ਰਹਿਣ ਵਾਲਾ ਹਾਂ। ਮੈਂ ਉਸ ਖਾਸ ਸ਼ਹਿਰ ਦਾ ਵਸਨੀਕ ਹਾਂ, ਕਿਰਪਾ ਕਰਕੇ ਮੈਨੂੰ ਲੋਕਾਂ ਨਾਲ ਬੋਲਣ ਦੀ ਪਰਵਾਨਗੀ ਦੇ।”"
39 Paulo respondeu: — Eu sou judeu, natural de Tarso, uma importante cidade da Cilícia. E peço ao senhor que me permita falar ao povo.
40 ਉਸ ਨੇ ਪੌਲੁਸ ਨੂੰ ਬੋਲਣ ਦੀ ਪਰਵਾਨਗੀ ਦੇ ਦਿੱਤੀ। ਤਾਂ ਪੌਲੁਸ ਪੌੜੀਆਂ ਤੇ ਖੜ੍ਹਾ ਹੋ ਗਿਆ ਅਤੇ ਲੋਕਾਂ ਨੂੰ ਚੁੱਪ ਕਰਾਉਣ ਲਈ ਆਪਣੇ ਹੱਥ ਨਾਲ ਇਸ਼ਾਰਾ ਕੀਤਾ। ਜਦੋਂ ਲੋਕ ਸ਼ਾਂਤ ਹੋ ਗਏ, ਤਾਂ ਉਹ ਉਨ੍ਹਾਂ ਨੂੰ ਇਬਰਾਨੀ ਭਾਸ਼ਾ ਵਿੱਚ ਬੋਲਿਆ।"
40 Obtida a permissão, Paulo, em pé na escadaria, fez com a mão sinal ao povo. Fez-se grande silêncio, e ele falou em língua hebraica, dizendo:

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Atos 21, comparar traduções ou montar um estudo — tudo direto pelo WhatsApp.