Atos 25
Punjabi Bible (GL_PUNJABI) vs VC
VC Versão Católica
1 ਪੌਲੁਸ ਕੈਸਰ ਦੀ ਦੁਹਾਈ ਦਿੰਦਾ ਹੈ ਫ਼ੇਸਤੁਸ ਰਾਜਪਲ ਬਣ ਗਿਆ, ਤਿੰਨਾਂ ਦਿਨਾਂ ਬਾਅਦ ਉਹ ਕੈਸਰਿਯਾ ਤੋਂ ਯਰੂਸ਼ਲਮ ਨੂੰ ਗਿਆ।"
1 Três dias depois de sua chegada à província, Festo subiu de Cesaréia a Jerusalém.
2 ਪਰਧਾਨ ਜਾਜਕਾਂ ਅਤੇ ਖਾਸ ਯਹੂਦੀ ਆਗੂਆਂ ਨੇ ਫ਼ੇਸਤੁਸ ਦੇ ਅੱਗੇ ਪੌਲੁਸ ਦੇ ਖਿਲਾਫ਼ ਦੋਸ਼ ਲਗਾਏ।"
2 Aí os sumos sacerdotes e os judeus mais notáveis foram ter com ele, acusando Paulo, e rogaram-lhe,
3 ਉਨ੍ਹਾਂ ਨੇ ਫ਼ੇਸਤੁਸ ਨੂੰ ਆਖਿਆ ਕਿ ਉਨ੍ਹਾਂ ਲਈ ਪੌਲੁਸ ਨੂੰ ਮੁੜ ਯਰੂਸ਼ਲਮ ਵਿੱਚ ਭੇਜਣ ਦੀ ਮੇਹਰਬਾਨੀ ਕਰੇ ਕਿਉਂਕਿ ਉਨ੍ਹਾਂ ਨੇ ਪੌਲੁਸ ਨੂੰ ਰਾਹ ਵਿੱਚ ਕਤਲ ਕਰਨ ਦੀ ਸਾਜਿਸ਼ ਬਣਾਈ ਹੋਈ ਸੀ।"
3 com insistência, como um favor, que o mandasse de volta para Jerusalém. É que queriam armar-lhe uma emboscada para o assassinarem no caminho.
4 ਪਰ ਫ਼ੇਸਤੁਸ ਨੇ ਉੱਤਰ ਦਿੱਤਾ, “ਪੌਲੁਸ ਨੂੰ ਕੈਸਰਿਯਾ ਵਿੱਚ ਰੱਖਿਆ ਜਾਵੇਗਾ, ਮੈਂ ਖੁਦ ਹੀ ਜਲਦੀ ਕੈਸਰਿਯਾ ਨੂੰ ਵਾਪਸ ਜਾਵਾਗਾ।"
4 Festo, porém, respondeu que Paulo se achava detido em Cesaréia e que ele mesmo partiria para lá dentro de poucos dias. E acrescentou:
5 ਤੁਹਾਡੇ ਕੁਝ ਆਗੂ ਮੇਰੇ ਨਾਲ ਚਲਣ ਉਹ ਉੱਥੇ ਪੌਲੁਸ ਨੂੰ ਦੋਸ਼ੀ ਸਾਬਤ ਕਰਨ ਜੇਕਰ ਉਸ ਨੇ ਸੱਚ ਮੁੱਚ ਕੋਈ ਗਲਤੀ ਕੀਤੀ ਹੈ ਤਾਂ ਉਹ ਉਸ ਤੇ ਕੈਸਰਿਯਾ ਵਿੱਚ ਇਲਜ਼ਾਮ ਲਾ ਸੱਕਦੇ ਹਨ।”"
5 Portanto, os que dentre vós são de prestígio desçam comigo; e se houver algum crime nesse homem, acusem-no.
6 ਫ਼ੇਸਤੁਸ ਅੱਠ-ਦਸ ਦਿਨ ਹੋਰ ਯਰੂਸ਼ਲਮ ਵਿੱਚ ਹੀ ਰੁਕਿਆ ਫ਼ਿਰ ਵਾਪਸ ਕੈਸਰਿਯਾ ਨੂੰ ਪਰਤਿਆ। ਅਗਲੇ ਦਿਨ ਫ਼ੇਸਤੁਸ ਨੇ ਸਿਪਾਹੀਆਂ ਨੂੰ ਹੁਕਮ ਦਿੱਤਾ ਕਿ ਉਹ ਪੌਲੁਸ ਨੂੰ ਉਸ ਦੇ ਸਾਹਮਣੇ ਹਾਜਰ ਕਰਨ। ਫ਼ੇਸਤੁਸ ਅਦਾਲਤ ਦੀ ਗੱਦੀ ਤੇ ਬੈਠਾ ਸੀ।"
6 Demorou-se entre eles cerca de oito ou dez dias e desceu a Cesaréia. No dia seguinte, sentou-se no tribunal e citou Paulo.
7 ਪੌਲੁਸ ਉਸ ਕਮਰੇ ਵਿੱਚ ਆਇਆ। ਜਿਹੜੇ ਯਹੂਦੀ ਯਰੂਸ਼ਲਮ ਤੋਂ ਆਏ ਸਨ ਉਸ ਦੇ ਆਸ-ਪਾਸ ਖੜ੍ਹੇ ਸਨ। ਉਨ੍ਹਾਂ ਨੇ ਪੌਲੁਸ ਦੇ ਖਿਲਾਫ਼ ਕਈ ਤਕੜੇ ਇਲਜ਼ਾਮ ਲਾਏ, ਪਰ ਉਨ੍ਹਾਂ ਵਿੱਚੋਂ ਇੱਕ ਵੀ ਇਲਜ਼ਾਮ ਨੂੰ ਸਾਬਿਤ ਨਾ ਕਰ ਸੱਕੇ।"
7 Assim que este compareceu, rodearam-no os judeus que tinham descido de Jerusalém e acusaram-no de muitos e graves delitos que não podiam provar.
8 ਪਰ ਪੌਲੁਸ ਨੇ ਆਪਣੀ ਸਫ਼ਾਈ ਵਿੱਚ ਇਹੀ ਕਿਹਾ, “ਮੈਂ ਯਹੂਦੀ ਸ਼ਰ੍ਹਾ, ਮੰਦਰ ਜਾਂ, ਕੈਸਰ ਦੇ ਵਿਰੋਧ ਕੋਈ ਵੀ ਗਲਤ ਕੰਮ ਨਹੀਂ ਕੀਤਾ।”"
8 Paulo alegava em sua defesa: Em nada tenho pecado contra a lei dos judeus, nem contra o templo, nem contra César!
9 ਪਰ ਫ਼ੇਸਤੁਸ ਯਹੂਦੀਆਂ ਨੂੰ ਖੁਸ਼ ਕਰਨਾ ਚਾਹੁੰਦਾ ਸੀ ਤਾਂ ਉਸ ਨੇ ਪੌਲੁਸ ਨੂੰ ਕਿਹਾ, “ਕੀ ਤੂੰ ਯਰੂਸ਼ਲਮ ਵਿੱਚ ਜਾਣਾ ਚਾਹੁੰਦਾ ਹੈਂ? ਕੀ ਤੂੰ ਚਾਹੁੰਦਾ ਹੈ ਕਿ ਮੈਂ ਉੱਥੇ ਇਨ੍ਹਾਂ ਦੋਸ਼ਾਂ ਉੱਪਰ ਤੇਰਾ ਨਿਆਂ ਕਰਾਂ?”"
9 Mas Festo, querendo agradar aos judeus, disse a Paulo: Queres subir a Jerusalém e ser julgado ali diante de mim?
10 ਪੌਲੁਸ ਨੇ ਕਿਹਾ, “ਇਸ ਵਕਤ ਮੈਂ ਕੈਸਰੀ ਅਦਾਲਤ ਦੀ ਗੱਦੀ ਅੱਗੇ ਖੜ੍ਹਾ ਹਾਂ। ਮੇਰਾ ਨਿਆਂ ਇੱਥੇ ਹੀ ਹੋਵੇ। ਮੈਂ ਯਹੂਦੀਆਂ ਦੇ ਵਿਰੁੱਧ ਕੁਝ ਵੀ ਗਲਤ ਨਹੀਂ ਕੀਤਾ ਅਤੇ ਤੁਸੀਂ ਇਸ ਨੂੰ ਚੰਗੀ ਤਰ੍ਹਾਂ ਜਾਣਦੇ ਹੋ।"
10 Paulo, porém, disse: Estou perante o tribunal de César. É lá que devo ser julgado. Não fiz mal algum aos judeus, como bem sabes.
11 ਜੇਕਰ ਮੈਂ ਗਲਤ ਕੰਮ ਕੀਤਾ ਹੈ, ਜੋ ਮੌਤ ਦੀ ਸਜ਼ਾ ਦੇ ਕਾਬਿਲ ਹੈ, ਤਾਂ ਮੈਂ ਮਰਨ ਤੋਂ ਇਨਕਾਰ ਨਹੀਂ ਕਰਾਂਗਾ। ਪਰ ਜੇਕਰ ਉਨ੍ਹਾਂ ਦੇ ਦੋਸ਼ ਗਲਤ ਹਨ, ਤਾਂ ਕਿਸੇ ਨੂੰ ਵੀ ਮੈਨੂੰ ਯਹੂਦੀਆਂ ਹੱਥੀਂ ਫ਼ੜਵਾਉਣ ਦਾ ਇਖਤਿਆਰ ਨਹੀਂ ਹੈ। ਮੈਂ ਕੈਸਰ ਨੂੰ ਇਹ ਬੇਨਤੀ ਕਰਦਾ ਹਾਂ।”"
11 Se lhes tenho feito algum mal ou coisa digna de morte, não recuso morrer. Mas, se nada há daquilo de que estes me acusam, ninguém tem o direito de entregar-me a eles. Apelo para César!
12 ਤਦ ਫ਼ੇਸਤੁਸ ਨੇ ਅਪਣੇ ਸਲਾਹਕਾਰਾਂ ਨਾਲ ਸਲਾਹ ਕੀਤੀ ਅਤੇ ਕਿਹਾ, “ਤੂੰ ਕੈਸਰ ਦੀ ਦੁਹਾਈ ਦਿੱਤੀ ਹੈ ਇਸ ਲਈ ਤੂੰ ਕੈਸਰ ਕੋਲ ਹੀ ਜਾਵੇਂਗਾ।”"
12 Então Festo conferenciou com os seus assessores e respondeu: Para César apelaste, a César irás.
13 ਪੌਲੁਸ ਅਗ੍ਰਿਪਾ ਦੇ ਸਾਹਮਣੇ ਕੁਝ ਦਿਨਾਂ ਬਾਅਦ, ਰਾਜਾ ਅਗ੍ਰਿਪਾ ਅਤੇ ਬਰਨੀਕੇ ਕੈਸਰਿਯਾ ਵਿੱਚ ਫ਼ੇਸਤੁਸ ਨਾਲ ਭੇਂਟ ਕਰਨ ਲਈ ਆਏ।"
13 Alguns dias depois, o rei Agripa e Berenice desceram a Cesaréia para saudar Festo.
14 ਉਹ ਉੱਥੇ ਕਾਫ਼ੀ ਦਿਨ ਰੁਕੇ। ਫ਼ੇਸਤੁਸ ਨੇ ਪੌਲੁਸ ਦੇ ਮਾਮਲੇ ਬਾਰੇ ਰਾਜੇ ਨਾਲ ਚਰਚਾ ਕੀਤੀ ਅਤੇ ਆਖਿਆ, “ਇਥੇ ਇੱਕ ਆਦਮੀ ਹੈ ਜਿਸ ਨੂੰ ਫ਼ੇਲਿਕੁਸ ਨੇ ਕੈਦ ਵਿੱਚ ਰੱਖ ਛੱਡਿਆ ਹੈ।"
14 Como se demorassem ali muitos dias, Festo expôs ao rei o caso de Paulo: Félix deixou preso aqui um certo homem.
15 ਜਦੋਂ ਮੈਂ ਯਰੂਸ਼ਲਮ ਵਿੱਚ ਗਿਆ ਤਾਂ ਪ੍ਰਧਾਨ ਜਾਜਕਾਂ ਅਤੇ ਬਜ਼ੁਰਗ ਯਹੂਦੀ ਆਗੂਆਂ ਨੇ ਉਸ ਦੇ ਵਿਰੁੱਧ ਦੋਸ਼ ਲਗਾਏ। ਇਹ ਯਹੂਦੀ ਚਾਹੁੰਦੇ ਸਨ ਕਿ ਮੈਂ ਇਸ ਨੂੰ ਮਾਰ ਦੇਵਾਂ।"
15 Quando estive em Jerusalém, os sumos sacerdotes e os anciãos dos judeus vieram queixar-se dele comigo pedindo a sua condenação.
16 ਪਰ ਮੈਂ ਆਖਿਆ, ‘ਇਹ ਰੋਮੀਆਂ ਦਾ ਕਾਨੂੰਨ ਨਹੀਂ ਕਿ ਜਿੰਨਾ ਚਿਰ ਮਨੁੱਖ ਆਪਣੇ ਤੇ ਦੋਸ਼ ਲਾਉਣ ਵਾਲਿਆਂ ਦਾ ਸਾਹਮਣਾ ਨਹੀਂ ਕਰਦਾ ਅਤੇ ਉਸ ਨੂੰ ਉਸ ਦੇ ਖਿਲਾਫ਼ ਲਾਏ ਦੋਸ਼ਾਂ ਤੋਂ ਆਪਣੀ ਰੱਖਿਆ ਕਰਨ ਦਾ ਅਵਸਰ ਨਹੀਂ ਦਿੱਤਾ ਜਾਂਦਾ ਉਸ ਨੂੰ ਹਵਾਲੇ ਨਹੀਂ ਕੀਤਾ ਜਾਂਦਾ।’"
16 Respondi-lhes que não era costume dos romanos condenar homem algum, antes de ter confrontado o acusado com os seus acusadores e antes de se lhes dar a liberdade de defender-se dos crimes que lhes são imputados.
17 ਇਸ ਲਈ ਇਹ ਯਹੂਦੀ ਇੱਥੇ ਇਕੱਠੇ ਹੋਏ। ਮੈਂ ਮੁਨਸਫ਼ ਦੀ ਗੱਦੀ ਤੇ ਬੈਠਾ ਅਤੇ ਉਸ ਮਨੁੱਖ ਨੂੰ ਮੇਰੇ ਸਾਹਮਣੇ ਪੇਸ਼ ਕਰਨ ਦਾ ਆਦੇਸ਼ ਦਿੱਤਾ।"
17 Compareceram aqui. E eu, sem demora, logo no dia seguinte, dei audiência e ordenei que conduzissem esse homem.
18 ਯਹੂਦੀ ਖੜ੍ਹੇ ਹੋਏ ਅਤੇ ਉਸਤੇ ਇਲਜ਼ਾਮ ਲਾਏ। ਪਰ ਉਨ੍ਹਾਂ ਨੇ ਉਸ ਉੱਤੇ ਅਜਿਹੇ ਕੋਈ ਦੋਸ਼ ਨਹੀਂ ਲਾਏ ਜੋ ਮੈਂ ਸੋਚੇ ਸਨ।"
18 Apresentaram-se os seus acusadores, mas não o acusaram de nenhum dos crimes de que eu suspeitava.
19 ਇਸਦੀ ਜਗ਼੍ਹਾ, ਇਹ ਸਭ ਉਨ੍ਹਾਂ ਦੇ ਧਰਮ ਦੇ ਮਾਮਲੇ ਅਤੇ ਯਿਸੂ ਨਾਂ ਦੇ ਆਦਮੀ ਬਾਰੇ ਸਨ। ਯਿਸੂ ਮਰ ਚੁੱਕਿਆ ਹੈ, ਪਰ ਪੌਲੁਸ ਨੇ ਆਖਿਆ ਕਿ ਉਹ ਹਾਲੇ ਵੀ ਜਿਉਂਦਾ ਹੈ।"
19 Eram só desavenças entre eles a respeito da sua religião, e uma discussão a respeito de um tal Jesus, já morto, e que Paulo afirma estar vivo.
20 ਮੈਨੂੰ ਇਨ੍ਹਾਂ ਗੱਲਾਂ ਬਾਰੇ ਬਹੁਤਾ ਪਤਾ ਨਹੀਂ ਸੀ ਇਸ ਲਈ ਮੈਂ ਜ਼ਿਆਦਾ ਸਵਾਲ ਨਾ ਕੀਤੇ ਪਰ ਮੈਂ ਪੌਲੁਸ ਨੂੰ ਪੁੱਛਿਆ, ‘ਕੀ ਤੂੰ ਯਰੂਸ਼ਲਮ ਜਾਕੇ ਉੱਥੇ ਨਿਆਂ ਪਾਉਣਾ ਚਾਹੁੰਦਾ ਹੈ?’"
20 Vi-me perplexo quanto ao modo de inquirir essas questões e perguntei-lhe se queria ir a Jerusalém e ser ali julgado.
21 ਪਰ ਪੌਲੁਸ ਨੇ ਚਾਹਿਆ ਕਿ ਉਸ ਨੂੰ ਕੈਸਰਿਯਾ ਵਿੱਚ ਹੀ ਰੱਖਿਆ ਜਾਵੇ। ਉਸ ਨੇ ਕੈਸਰ ਨੂੰ ਬੇਨਤੀ ਕੀਤੀ। ਸੋ ਮੈਂ ਹੁਕਮ ਦਿੱਤਾ ਕਿ ਪੌਲੁਸ ਨੂੰ ਉਦੋਂ ਤੱਕ ਨਜ਼ਰਬੰਦ ਰੱਖੋ ਜਦੋਂ ਤੱਕ ਮੈਂ ਉਸ ਨੂੰ ਰੋਮ ਵਿੱਚ ਕੈਸਰ ਕੋਲ ਨਾ ਭੇਜ ਦੇਵਾਂ।”"
21 Mas, como Paulo apelou para o julgamento do imperador, mandei que fique detido até que o remeta a César.
22 ਅਗ੍ਰਿਪਾ ਨੇ ਫ਼ੇਸਤੁਸ ਨੂੰ ਕਿਹਾ, “ਮੈਂ ਵੀ ਇਸ ਮਨੁੱਖ ਨੂੰ ਸੁਨਣਾ ਚਾਹੁੰਦਾ ਹਾਂ।” ਫ਼ੇਸਤੁਸ ਨੇ ਕਿਹਾ, “ਕੱਲ ਤੂੰ ਉਸ ਨੂੰ ਸੁਣ ਸੱਕਦਾ ਹੈਂ।”"
22 Agripa disse então a Festo: Eu também desejava ouvir esse homem. Ao que ele respondeu: Amanhã o ouvirás.
23 ਅਗਲੇ ਦਿਨ ਅਗ੍ਰਿਪਾ ਅਤੇ ਬਰਨੀਕੇ ਵੱਡੀ ਧੂਮ-ਧਾਮ ਨਾਲ ਆਏ। ਉਹ ਦੋਨੋਂ ਅਤੇ ਸੈਨਾ ਦੇ ਮੁਖੀ ਅਤੇ ਖਾਸ-ਖਾਸ ਕੈਸਰਿਯਾ ਦੇ ਮਨੁੱਖ ਸਾਰੇ ਕਚਿਹਰੀ ਵਿੱਚ ਜਾ ਵੜੇ। ਫ਼ੇਸਤੁਸ ਨੇ ਪੌਲੁਸ ਨੂੰ ਪੇਸ਼ ਕਰਨ ਦਾ ਹੁਕਮ ਦਿੱਤਾ।"
23 No dia seguinte, Agripa e Berenice apresentaram-se com grande pompa. E, entrando com os tribunos e as pessoas de mais relevo da cidade na sala de audiência, foi também Paulo introduzido por ordem de Festo.
24 ਅਤੇ ਕਿਹਾ, “ਰਾਜਾ ਅਗ੍ਰਿਪਾ ਅਤੇ ਇੱਥੇ ਸਾਡੇ ਨਾਲ ਇਕੱਠੇ ਤੁਸੀਂ ਸਾਰੇ ਆਦਮੀਓ, ਇਸ ਮਨੁੱਖ ਵੱਲ ਵੇਖੋ। ਇੱਥੋਂ ਦੇ ਅਤੇ ਯਰੂਸ਼ਲਮ ਦੇ ਸਾਰੇ ਯਹੂਦੀਆਂ ਨੇ ਮੈਨੂੰ ਸ਼ਿਕਾਇਤ ਕੀਤੀ ਹੈ ਅਤੇ ਰੌਲਾ ਪਾਇਆ ਹੈ ਕਿ ਉਸ ਨੂੰ ਹੋਰ ਵੱਧੇਰੇ ਨਹੀਂ ਜਿਉਣਾ ਚਾਹੀਦਾ।"
24 Festo tomou a palavra: Ó rei, e todos vós que estais aqui presentes, vedes este homem contra quem os judeus em massa e com grandes gritos vieram reclamar a morte, tanto aqui como em Jerusalém.
25 ਪਰ ਮੈਂ ਇਸਦੇ ਕਿਸੇ ਵੀ ਅਮਲ ਨੂੰ ਮੌਤ ਦੀ ਸਜ਼ਾ ਦਾ ਅਧਿਕਾਰੀ ਹੋਣ ਵਾਸਤੇ ਦੋਸ਼ੀ ਨਹੀਂ ਪਾਇਆ। ਪਰ ਉਸ ਨੇ ਖੁਦ ਕੈਸਰ ਨੂੰ ਬੇਨਤੀ ਕੀਤੀ, ਇਸ ਲਈ ਮੈਂ ਉਸ ਨੂੰ ਰੋਮ ਨੂੰ ਭੇਜਣ ਦਾ ਫ਼ੈਸਲਾ ਕੀਤਾ ਹੈ।"
25 Mas tenho averiguado que ele não fez coisa alguma digna de morte. Entretanto, havendo ele apelado para o imperador, determinei remeter-lho.
26 ਪਰ ਮੇਰੇ ਕੋਲ ਕੈਸਰ ਨੂੰ ਇਸ ਆਦਮੀ ਬਾਰੇ ਲਿਖਣ ਲਈ ਕੋਈ ਵਿਸ਼ੇਸ਼ ਗੱਲ ਨਹੀਂ ਹੈ। ਇਸੇ ਕਾਰਣ ਮੈਂ ਇਸ ਨੂੰ ਤੁਹਾਡੇ ਸਭ ਦੇ ਸਾਹਮਣੇ ਲਿਆਇਆ ਹਾਂ, ਖਾਸ ਕਰ, ਰਾਜਾ ਅਗ੍ਰਿਪਾ ਤੇਰੇ ਸਾਹਮਣੇ। ਤੇ ਮੈਂ ਉਮੀਦ ਕਰਦਾ ਹਾਂ ਕਿ ਤੂੰ ਉਸ ਨਾਲ ਸਵਾਲ ਜਵਾਬ ਕਰਕੇ ਮੈਨੂੰ ਦੱਸੇਗਾ ਤਾਂ ਜੋ ਮੈਂ ਕੈਸਰ ਨੂੰ ਕੁਝ ਲਿਖ ਸੱਕਾਂ।"
26 Mas dele não tenho nada de positivo que possa escrever ao imperador, e por isso mandei-o comparecer diante de vós, mormente diante de tua majestade, para que essa audiência apure alguma coisa que eu possa escrever.
27 ਮੈਂ ਸੋਚਦਾ ਹਾਂ ਕਿ ਇੱਕ ਕੈਦੀ ਤੇ ਦੋਸ਼ ਲਾਏ ਬਿਨਾ ਉਸ ਨੂੰ ਰੋਮ ਭੇਜਣਾ ਮੂਰੱਖਤਾ ਹੋਵੇਗੀ।”"
27 Pois não me parece razoável remeter um preso, sem mencionar ao mesmo tempo as acusações formuladas contra ele.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Atos 25, comparar traduções ou montar um estudo — tudo direto pelo WhatsApp.